Êxodo 18

Punjabi Bible (GL_PUNJABI) vs NVI

Sair da comparação
NVI Nova Versão Internacional
1 ਮੂਸਾ ਦੇ ਸੌਹਰੇ ਵੱਲੋਂ ਸਲਾਹ ਮੂਸਾ ਦਾ ਸੌਹਰਾ, ਯਿਥਰੋ, ਮਿਦਯਾਨ ਦਾ ਜਾਜਕ ਸੀ। ਉਸ ਨੇ ਉਸ ਸਭ ਕਾਸੇ ਬਾਰੇ ਸੁਣਿਆ ਜੋ ਯਹੋਵਾਹ ਨੇ ਮੂਸਾ ਅਤੇ ਇਸਰਾਏਲ ਦੇ ਲੋਕਾਂ ਲਈ ਕੀਤਾ ਸੀ ਅਤੇ ਕਿਵੇਂ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਦੀ ਮਿਸਰ ਤੋਂ ਬਾਹਰ ਵੱਲ ਅਗਵਾਈ ਕੀਤੀ।"
1 Jetro, sacerdote de Midiã e sogro de Moisés, soube de tudo o que Deus tinha feito por Moisés e pelo povo de Israel, como o Senhor havia tirado Israel do Egito.
2 ਇਸ ਲਈ ਯਿਥਰੋ ਮੂਸਾ ਕੋਲ ਗਿਆ ਜਦੋਂ ਕਿ ਮੂਸਾ ਨੇ ਪਰਮੇਸ਼ੁਰ ਦੇ ਪਰਬਤ ਨੇੜੇ ਡੇਰਾ ਲਾਇਆ ਹੋਇਆ ਸੀ। ਯਿਥਰੋ ਮੂਸਾ ਦੀ ਪਤਨੀ ਸਿੱਪੋਰਾਹ ਨੂੰ ਆਪਣੇ ਨਾਲ ਲਿਆਇਆ। (ਸਿੱਪੋਰਾਹ ਮੂਸਾ ਦੇ ਨਾਲ ਨਹੀਂ ਸੀ ਕਿਉਂਕਿ ਮੂਸਾ ਨੇ ਉਸ ਨੂੰ ਉਸ ਦੇ ਘਰ ਭੇਜ ਦਿੱਤਾ ਸੀ।)"
2 Moisés tinha mandado Zípora, sua mulher, para a casa de seu sogro Jetro, que a recebeu
3 ਯਿਥਰੋ ਆਪਣੇ ਨਾਲ ਮੂਸਾ ਦੇ ਦੋ ਪੁੱਤਰਾਂ ਨੂੰ ਵੀ ਲਿਆਇਆ। ਪਹਿਲੇ ਪੁੱਤਰ ਦਾ ਨਾਮ ਗੇਰਸ਼ੋਨ ਸੀ, ਕਿਉਂਕਿ ਜਦੋਂ ਉਹ ਜੰਮਿਆ ਸੀ, ਮੂਸਾ ਨੇ ਆਖਿਆ ਸੀ, “ਮੈਂ ਪ੍ਰਦੇਸ਼ ਵਿੱਚ ਇੱਕ ਅਜਨਬੀ ਹਾਂ।”"
3 juntamente com os seus dois filhos. Um deles chamava-se Gérson, pois Moisés dissera: "Tornei-me imigrante em terra estrangeira";
4 ਦੂਸਰੇ ਪੁੱਤਰ ਦਾ ਨਾਮ ਅਲੀਅਜ਼ਰ ਸੀ, ਕਿਉਂਕਿ ਜਦੋਂ ਉਹ ਜੰਮਿਆ ਸੀ ਤਾਂ ਮੂਸਾ ਨੇ ਆਖਿਆ ਸੀ, “ਮੇਰੇ ਪਿਤਾ ਦੇ ਪਰਮੇਸ਼ੁਰ ਨੇ ਮੇਰੀ ਸਹਾਇਤਾ ਕੀਤੀ ਅਤੇ ਮੈਨੂੰ ਮਿਸਰ ਦੇ ਰਾਜੇ ਤੋਂ ਬਚਾਇਆ।”"
4 e o outro chamava-se Eliézer, pois dissera: "O Deus de meu pai foi o meu ajudador; livrou-me da espada do faraó".
5 ਇਸ ਲਈ ਯਿਥਰੋ ਮੂਸਾ ਕੋਲ ਗਿਆ ਜਦੋਂ ਮੂਸਾ ਨੇ ਪਰਮੇਸ਼ੁਰ ਦੇ ਪਰਬਤ (ਸੀਨਈ ਪਰਬਤ) ਨੇੜੇ ਮਾਰੂਥਲ ਵਿੱਚ ਡੇਰਾ ਲਾਇਆ ਹੋਇਆ ਸੀ। ਮੂਸਾ ਦੀ ਪਤਨੀ ਅਤੇ ਉਸ ਦੇ ਦੋਵੇਂ ਪੁੱਤਰ ਯਿਥਰੋ ਦੇ ਨਾਲ ਸਨ।"
5 Jetro, sogro de Moisés, veio com os filhos e a mulher de Moisés encontrá-lo no deserto, onde estava acampado, perto do monte de Deus.
6 ਯਿਥਰੋ ਨੇ ਮੂਸਾ ਨੂੰ ਸੁਨੇਹਾ ਭੇਜਿਆ। ਯਿਥਰੋ ਨੇ ਆਖਿਆ, “ਇਹ ਮੈਂ, ਤੇਰਾ ਸੌਹਰਾ ਯਿਥਰੋ ਹਾਂ। ਮੈਂ ਤੇਰੀ ਪਤਨੀ ਤੇ ਦੋਹਾਂ ਪੁੱਤਰਾਂ ਨੂੰ ਤੇਰੇ ਕੋਲ ਲਿਆ ਰਿਹਾ ਹਾਂ।”"
6 E Jetro mandou dizer-lhe: "Eu, seu sogro Jetro, estou indo encontrá-lo, e comigo vão sua mulher e seus dois filhos".
7 ਇਸ ਲਈ ਮੂਸਾ ਆਪਣੇ ਸੌਹਰੇ ਨੂੰ ਮਿਲਣ ਲਈ ਬਾਹਰ ਆਇਆ। ਮੂਸਾ ਨੇ ਉਸ ਨੂੰ ਮੱਥਾ ਟੇਕਿਆ ਅਤੇ ਉਸ ਨੂੰ ਚੁੰਮਿਆ। ਦੋਹਾਂ ਨੇ ਇੱਕ ਦੂਸਰੇ ਦੀ ਖਬਰ ਸਾਰ ਪੁੱਛੀ। ਫ਼ੇਰ ਉਹ ਹੋਰ ਗੱਲਾਂ ਕਰਨ ਲਈ ਮੂਸਾ ਦੇ ਤੰਬੂ ਵਿੱਚ ਚੱਲੇ ਗਏ।"
7 Então Moisés saiu ao encontro do sogro, curvou-se e beijou-o; trocaram saudações e depois entraram na tenda.
8 ਮੂਸਾ ਨੇ ਯਿਥਰੋ ਨੂੰ ਹਰ ਉਹ ਗੱਲ ਦੱਸੀ ਜਿਹੜੀ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਲਈ ਕੀਤੀ ਸੀ। ਮੂਸਾ ਨੇ ਉਹ ਗੱਲਾਂ ਦੱਸੀਆਂ ਜਿਹੜੀਆਂ ਯਹੋਵਾਹ ਨੇ ਫ਼ਿਰਊਨ ਤੇ ਮਿਸਰ ਦੇ ਲੋਕਾਂ ਨਾਲ ਕੀਤੀਆਂ ਸਨ। ਮੂਸਾ ਨੇ ਉਨ੍ਹਾਂ ਸਾਰੀਆਂ ਸਮੱਸਿਆਵਾਂ ਬਾਰੇ ਦੱਸਿਆ ਜਿਹੜੀਆਂ ਉਨ੍ਹਾਂ ਨੂੰ ਰਸਤੇ ਵਿੱਚ ਪੇਸ਼ ਆਈਆਂ। ਅਤੇ ਮੂਸਾ ਨੇ ਆਪਣੇ ਸੌਹਰੇ ਨੂੰ ਦੱਸਿਆ ਕਿ ਕਿਵੇਂ ਯਹੋਵਾਹ ਨੇ ਹਰ ਸਮੇਂ ਇਸਰਾਏਲ ਦੇ ਲੋਕਾਂ ਨੂੰ ਮੁਸੀਬਤ ਤੋਂ ਬਚਾਇਆ।"
8 Então Moisés contou ao sogro tudo quanto o Senhor tinha feito ao faraó e aos egípcios por amor a Israel e também todas as dificuldades que tinham enfrentado pelo caminho e como o Senhor os livrara.
9 ਜਦੋਂ ਯਿਥਰੋ ਨੇ ਉਨ੍ਹਾਂ ਸਾਰੀਆਂ ਚੰਗੀਆਂ ਗੱਲਾਂ ਬਾਰੇ ਸੁਣਿਆ ਜੋ ਯਹੋਵਾਹ ਨੇ ਇਸਰਾਏਲ ਲਈ ਕੀਤੀਆਂ ਤਾਂ ਉਹ ਪ੍ਰਸੰਨ ਹੋਇਆ। ਉਹ ਖੁਸ਼ ਸੀ ਕਿ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਮਿਸਰੀਆਂ ਤੋਂ ਅਜ਼ਾਦ ਕਰਾਇਆ ਸੀ।"
9 Jetro alegrou-se ao ouvir todas as coisas boas que o Senhor tinha feito a Israel, libertando-o das mãos dos egípcios.
10 ਯਿਥਰੋ ਨੇ ਆਖਿਆ, “ਯਹੋਵਾਹ ਦੀ ਉਸਤਤਿ ਕਰੋ। ਉਸ ਨੇ ਤੁਹਾਨੂੰ ਮਿਸਰ ਦੀ ਤਾਕਤ ਤੋਂ ਅਜ਼ਾਦ ਕੀਤਾ। ਯਹੋਵਾਹ ਨੇ ਤੁਹਾਨੂੰ ਫ਼ਿਰਊਨ ਤੋਂ ਬਚਾਇਆ।"
10 Disse ele: "Bendito seja o Senhor que os libertou das mãos dos egípcios e do faraó; que livrou o povo das mãos dos egípcios!
11 ਹੁਣ ਮੈਂ ਜਾਣਦਾ ਹਾਂ ਕਿ ਯਹੋਵਾਹ ਸਾਰੇ ਦੇਵਤਿਆਂ ਤੋਂ ਮਹਾਨ ਹੈ। ਉਹ ਸੋਚਦੇ ਸਨ ਕਿ ਉਨ੍ਹਾਂ ਦਾ ਅਧਿਕਾਰ ਸੀ ਪਰ ਦੇਖੋ ਪਰਮੇਸ਼ੁਰ ਨੇ ਕੀ ਕੀਤਾ।”"
11 Agora sei que o Senhor é maior do que todos os outros deuses, pois ele os superou exatamente naquilo de que se vangloriavam".
12 ਯਿਥਰੋ ਪਰਮੇਸ਼ੁਰ ਦੇ ਆਦਰ ਲਈ ਕੁਝ ਬਲੀਆਂ ਤੇ ਭੇਟਾ ਲੈ ਕੇ ਆਇਆ। ਫ਼ੇਰ ਹਾਰੂਨ ਅਤੇ ਇਸਰਾਏਲ ਦੇ ਸਾਰੇ ਬਜ਼ੁਰਗ ਯਹੋਵਾਹ ਦੇ ਸਾਹਮਣੇ ਮੂਸਾ ਦੇ ਸੌਹਰੇ ਯਿਥਰੋ ਕੋਲ ਰੋਟੀ ਖਾਣ ਲਈ ਇਕੱਠੇ ਹੋ ਕੇ ਆਏ।"
12 Então Jetro, sogro de Moisés, ofereceu um holocausto e sacrifícios a Deus, e Arão veio com todas as autoridades de Israel para comerem com o sogro de Moisés na presença de Deus.
13 ਅਗਲੇ ਦਿਨ, ਮੂਸਾ ਕੋਲ ਲੋਕਾਂ ਦਾ ਨਿਆਂ ਕਰਨ ਦਾ ਖਾਸ ਕੰਮ ਸੀ। ਓੱਥੇ ਬਹੁਤ ਸਾਰੇ ਲੋਕ ਸਨ, ਇਸ ਲਈ ਲੋਕਾਂ ਨੂੰ ਸਾਰਾ ਦਿਨ ਮੂਸਾ ਦੇ ਸਾਹਮਣੇ ਖੜ੍ਹਾ ਹੋਣਾ ਪਿਆ।"
13 No dia seguinte Moisés assentou-se para julgar as questões do povo, e este permaneceu de pé diante dele, desde a manhã até o cair da tarde.
14 ਯਿਥਰੋ ਨੇ ਮੂਸਾ ਨੂੰ ਲੋਕਾਂ ਦਾ ਨਿਆਂ ਕਰਦਿਆਂ ਦੇਖਿਆ। ਉਸ ਨੇ ਪੁੱਛਿਆ, “ਤੂੰ ਇਹ ਕਿਉਂ ਕਰ ਰਿਹਾ ਹੈਂ? ਤੂੰ ਇੱਕਲਾ ਹੀ ਨਿਆਂਕਾਰ ਕਿਉਂ ਹੈਂ? ਅਤੇ ਸਾਰਾ ਦਿਨ ਲੋਕ ਤੇਰੇ ਕੋਲ ਕਿਉਂ ਆਉਂਦੇ ਹਨ?”"
14 Quando o seu sogro viu tudo o que ele estava fazendo pelo povo, disse: "Que é que você está fazendo? Por que só você se assenta para julgar, e todo este povo o espera de pé, desde a manhã até o cair da tarde? "
15 ਤਾਂ ਮੂਸਾ ਨੇ ਆਪਣੇ ਸੌਹਰੇ ਨੂੰ ਆਖਿਆ, “ਲੋਕ ਮੇਰੇ ਕੋਲ ਆਉਂਦੇ ਹਨ ਅਤੇ ਮੈਨੂੰ ਆਖਦੇ ਹਨ ਕਿ ਮੈਂ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਪਰਮੇਸ਼ੁਰ ਦਾ ਨਿਆਂ ਪੁੱਛਾਂ।"
15 Moisés lhe respondeu: "O povo me procura para que eu consulte a Deus.
16 ਜੇ ਲੋਕਾਂ ਦਾ ਕੋਈ ਝਗੜਾ ਹੁੰਦਾ ਹੈ, ਉਹ ਮੇਰੇ ਕੋਲ ਆਉਂਦੇ ਹਨ। ਮੈਂ ਨਿਆਂ ਕਰਦਾ ਹਾਂ ਕਿ ਕਿਹੜਾ ਬੰਦਾ ਸਹੀ ਹੈ। ਇਸ ਤਰ੍ਹਾਂ ਮੈਂ ਲੋਕਾਂ ਨੂੰ ਪਰਮੇਸ਼ੁਰ ਦੀਆਂ ਬਿਧੀਆਂ ਅਤੇ ਬਿਵਸਥਾ ਦੀ ਸਿੱਖਿਆ ਦਿੰਦਾ ਹਾਂ।”"
16 Toda vez que alguém tem uma questão, esta me é trazida, e eu decido entre as partes, e ensino-lhes os decretos e leis de Deus".
17 ਪਰ ਮੂਸਾ ਦੇ ਸੌਹਰੇ ਨੇ ਉਸ ਨੂੰ ਆਖਿਆ, “ਅਜਿਹਾ ਕਰਨ ਦਾ ਇਹ ਸਹੀ ਤਰੀਕਾ ਨਹੀਂ ਹੈ।"
17 Respondeu o sogro de Moisés: "O que você está fazendo não é bom.
18 ਇਹ ਤੇਰੇ ਇੱਕਲੇ ਲਈ ਬਹੁਤ ਔਖਾ ਕੰਮ ਹੈ। ਤੂੰ ਇਹ ਕੰਮ ਇੱਕਲਿਆਂ ਖੁਦ ਨਹੀਂ ਕਰ ਸੱਕਦਾ। ਇਹ ਤੈਨੂੰ ਥਕਾ ਦਿੰਦਾ ਹੈ। ਅਤੇ ਇਹ ਲੋਕਾਂ ਨੂੰ ਵੀ ਥਕਾਉਂਦਾ ਹੈ।"
18 Você e o seu povo ficarão esgotados, pois esta tarefa lhe é pesada demais. Você não pode executá-la sozinho.
19 ਹੁਣ, ਮੇਰੀ ਗੱਲ ਸੁਣ। ਮੈਂ ਤੈਨੂੰ ਇੱਕ ਸਲਾਹ ਦਿੰਦਾ ਹਾਂ। ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਤੇਰੇ ਅੰਗ-ਸੰਗ ਹੋਵੇ। ਤੈਨੂੰ ਲੋਕਾਂ ਦੀਆਂ ਸਮੱਸਿਆਵਾਂ ਸੁਣਨੀਆਂ ਜਾਰੀ ਰੱਖਣੀਆਂ ਚਾਹੀਦੀਆਂ ਹਨ। ਅਤੇ ਤੈਨੂੰ ਇਨ੍ਹਾਂ ਗੱਲਾਂ ਬਾਰੇ ਪਰਮੇਸ਼ੁਰ ਨਾਲ ਗੱਲ ਕਰਨੀ ਜਾਰੀ ਰੱਖਣੀ ਚਾਹੀਦੀ ਹੈ।"
19 Agora, ouça-me! Eu lhe darei um conselho, e que Deus esteja com você! Seja você o representante do povo diante de Deus e leve a Deus as suas questões.
20 ਤੈਨੂੰ ਲੋਕਾਂ ਨੂੰ ਪਰਮੇਸ਼ੁਰ ਦੀਆਂ ਬਿਧੀਆਂ ਅਤੇ ਬਿਵਸਥਾ ਦੀ ਸਿੱਖਿਆ ਦੇਣੀ ਚਾਹੀਦੀ ਹੈ। ਉਨ੍ਹਾਂ ਨੂੰ ਚਿਤਾਵਨੀ ਦੇ ਕਿ ਉਹ ਬਿਧੀ ਨਾ ਤੋੜਨ। ਉਨ੍ਹਾਂ ਨੂੰ ਜਿਉਣ ਦਾ ਸਹੀ ਢੰਗ ਦੱਸ। ਉਨ੍ਹਾਂ ਨੂੰ ਦੱਸ ਕਿ ਉਨ੍ਹਾਂ ਨੂੰ ਕੀ ਕਰਨਾ ਚਾਹੀਦਾ ਹੈ।"
20 Oriente-os quanto aos decretos e leis, mostrando-lhes como devem viver e o que devem fazer.
21 ਪਰ ਤੈਨੂੰ ਕੁਝ ਚੰਗੇ ਲੋਕਾਂ ਨੂੰ ਨਿਆਂਕਾਰ ਤੇ ਆਗੂ ਵੀ ਚੁਣਨਾ ਚਾਹੀਦਾ ਹੈ। “ਉਨ੍ਹਾਂ ਨੇਕ ਆਦਮੀਆਂ ਨੂੰ ਚੁਣ ਜਿਨ੍ਹਾਂ ਉੱਤੇ ਤੂੰ ਭਰੋਸਾ ਕਰ ਸੱਕਦਾ ਹੈਂ-ਉਹ ਆਦਮੀ ਜਿਹੜੇ ਪਰਮੇਸ਼ੁਰ ਦੀ ਇੱਜ਼ਤ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਚੁਣ ਜਿਹੜੇ ਪੈਸੇ ਖਾਤਰ ਆਪਣੇ ਫ਼ੈਸਲੇ ਨਾ ਬਦਲਣ। ਅਤੇ ਇਨ੍ਹਾਂ ਆਦਮੀਆਂ ਨੂੰ ਲੋਕਾਂ ਦੇ ਹਾਕਮ ਬਣਾ। ਇੱਕ ਹਜ਼ਾਰ ਆਦਮੀਆਂ, ਸੌ ਆਦਮੀਆਂ, ਪੰਜਾਹ ਆਦਮੀਆਂ ਅਤੇ ਦਸ ਆਦਮੀਆਂ ਉੱਪਰ ਵੀ ਹਾਕਮ ਹੋਣੇ ਚਾਹੀਦੇ ਹਨ।"
21 Mas escolha dentre todo o povo homens capazes, tementes a Deus, dignos de confiança e inimigos de ganho desonesto. Estabeleça-os como chefes de mil, de cem, de cinqüenta e de dez.
22 ਇਨ੍ਹਾਂ ਹਾਕਮਾਂ ਨੂੰ ਲੋਕਾਂ ਦੇ ਨਿਆਂ ਕਰਨ ਦੇ। ਜੇ ਕੋਈ ਬਹੁਤ ਮਹੱਤਵਪੂਰਣ ਮਾਮਲਾ ਹੋਵੇ ਤਾਂ ਉਹ ਤੇਰੇ ਕੋਲ ਆ ਸੱਕਦੇ ਹਨ ਅਤੇ ਤੈਨੂੰ ਨਿਆਂ ਕਰਨ ਦੇਣ। ਪਰ ਦੂਸਰੇ ਮਾਮਲੇ ਉਹ ਖੁਦ ਨਿਪਟਾ ਸੱਕਦੇ ਹਨ। ਇਸ ਤਰ੍ਹਾਂ ਇਹ ਆਦਮੀ ਤੇਰੇ ਨਾਲ ਕੰਮ ਸਾਂਝਾ ਕਰ ਸੱਕਦੇ ਹਨ ਅਤੇ ਤੇਰੇ ਲਈ ਲੋਕਾਂ ਦੀ ਅਗਵਾਈ ਕਰਨੀ ਸੌਖੀ ਹੋਵੇਗੀ।"
22 Eles estarão sempre à disposição do povo para julgar as questões. Trarão a você apenas as questões difíceis; as mais simples decidirão sozinhos. Isso tornará mais leve o seu fardo, porque eles o dividirão com você.
23 ਜੇ ਤੂੰ ਇਹ ਗੱਲਾਂ ਕਰੇਗਾ, ਤੂੰ ਆਪਣਾ ਕੰਮ ਕਰਨ ਦੇ ਲਾਇੱਕ ਹੋਵੇਂਗਾ ਜਿਵੇਂ ਯਹੋਵਾਹ ਨੇ ਤੈਨੂੰ ਕਰਨ ਦਾ ਹੁਕਮ ਦਿੱਤਾ ਸੀ। ਉਸੇ ਵੇਲੇ, ਇਹ ਲੋਕ ਆਪਣੀਆਂ ਸੁਲਝੀਆਂ ਹੋਈਆਂ ਸਮੱਸਿਆਵਾਂ ਨਾਲ ਘਰ ਜਾ ਸੱਕਦੇ ਹਨ।”"
23 Se você assim fizer, e se assim Deus ordenar, você será capaz de suportar as dificuldades, e todo este povo voltará para casa satisfeito".
24 ਇਸ ਲਈ ਮੂਸਾ ਨੇ ਉਹੀ ਕੀਤਾ ਜੋ ਯਿਥਰੋ ਨੇ ਉਸ ਨੂੰ ਆਖਿਆ ਸੀ।"
24 Moisés aceitou o conselho do sogro e fez tudo como ele tinha sugerido.
25 ਮੂਸਾ ਨੇ ਇਸਰਾਏਲ ਦੇ ਲੋਕਾਂ ਵਿੱਚੋਂ ਨੇਕ ਆਦਮੀ ਚੁਣੇ। ਮੂਸਾ ਨੇ ਇਨ੍ਹਾਂ ਲੋਕਾਂ ਨੂੰ ਆਗੂ ਬਣਾਇਆ। 1,000 ਆਦਮੀਆਂ, 100 ਆਦਮੀਆਂ, 50 ਆਦਮੀਆਂ ਅਤੇ 10 ਆਦਮੀਆਂ ਉੱਪਰ ਹਾਕਮ ਸਨ।"
25 Escolheu homens capazes de todo o Israel e colocou-os como líderes do povo: chefes de mil, de cem, de cinqüenta e de dez.
26 ਇਹ ਹਾਕਮ ਲੋਕਾਂ ਲਈ ਨਿਆਂਕਾਰ ਸਨ। ਲੋਕ ਹਮੇਸ਼ਾ ਆਪਣੇ ਝਗੜ੍ਹੇ ਇਨ੍ਹਾਂ ਹਾਕਮਾ ਸਾਹਮਣੇ ਲਿਆ ਸੱਕਦੇ ਸਨ। ਅਤੇ ਮੂਸਾ ਨੇ ਸਿਰਫ਼ ਬਹੁਤ ਜ਼ਰੂਰ ਮਾਮਲਿਆਂ ਦਾ ਨਿਆਂ ਕਰਨਾ ਸੀ।"
26 Estes ficaram como juízes permanentes do povo. As questões difíceis levavam a Moisés; as mais simples, porém, eles mesmos resolviam.
27 ਕੁਝ ਸਮੇਂ ਬਾਦ ਮੂਸਾ ਨੇ ਆਪਣੇ ਸੌਹਰੇ, ਯਿਥਰੋ ਨੂੰ ਅਲਵਿਦਾ ਆਖੀ। ਅਤੇ ਯਿਥਰੋ ਆਪਣੇ ਘਰ ਵਾਪਸ ਚੱਲਾ ਗਿਆ।"
27 Então Moisés e seu sogro se despediram, e este voltou para a sua terra.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Êxodo 18, comparar traduções ou montar um estudo — tudo direto pelo WhatsApp.