Êxodo 19

Punjabi Bible (GL_PUNJABI) vs VC

Sair da comparação
VC Versão Católica
1 ਪਰਮੇਸ਼ੁਰ ਦਾ ਇਸਰਾਏਲ ਨਾਲ ਇਕਰਾਰਨਾਮਾ ਇਸਰਾਏਲ ਦੇ ਲੋਕ ਮਿਸਰ ਤੋਂ ਆਪਣੀ ਯਾਤਰਾ ਦੇ ਤੀਸਰੇ ਮਹੀਨੇ ਸੀਨਈ ਮਾਰੂਥਲ ਵਿੱਚ ਪਹੁੰਚੇ।"
1 No terceiro mês depois de sua saída do Egito, naquele dia, os israelitas entraram no deserto do Sinai.
2 ਉਨ੍ਹਾਂ ਨੇ ਰਫ਼ੀਦੀਮ ਤੋਂ ਸੀਨਈ ਮਾਰੂਥਲ ਦਾ ਸਫ਼ਰ ਕੀਤਾ ਸੀ। ਇਸਰਾਏਲ ਦੇ ਲੋਕਾਂ ਨੇ ਹੋਰੇਬ ਪਰਬਤ ਨੇੜੇ ਡੇਰਾ ਲਾਇਆ।"
2 Tendo partido de Rafidim, chegaram ao deserto do Sinai, onde acamparam. Ali se estabeleceu Israel em frente ao monte.
3 ਤਾਂ ਮੂਸਾ ਪਰਮੇਸ਼ੁਰ ਨੂੰ ਮਿਲਣ ਲਈ ਪਰਬਤ ਉੱਤੇ ਚੜ੍ਹ ਗਿਆ ਅਤੇ ਪਰਮੇਸ਼ੁਰ ਨੇ ਉਸ ਨਾਲ ਗੱਲ ਕੀਤੀ ਤੇ ਆਖਿਆ, “ਇਸਰਾਏਲ ਦੇ ਲੋਕਾਂ ਨੂੰ ਯਾਕੂਬ ਦੇ ਪਰਿਵਾਰ ਨੂੰ, ਇਹ ਗੱਲਾਂ ਆਖ;"
3 Moisés subiu em direção a Deus, e o Senhor o chamou do alto da montanha nestes termos: "Eis o que dirás à família de Jacó, eis o que anunciarás aos filhos de Israel:
4 ‘ਤੁਸੀਂ ਲੋਕਾਂ ਨੇ ਦੇਖਿਆ ਹੈ ਕਿ ਮੈਂ ਆਪਣੇ ਦੁਸ਼ਮਣਾਂ ਨਾਲ ਕੀ ਕਰ ਸੱਕਦਾ ਹਾਂ। ਤੁਸੀਂ ਦੇਖਿਆ ਕਿ ਮੈਂ ਮਿਸਰ ਦੇ ਲੋਕਾਂ ਨਾਲ ਕੀ ਕੀਤਾ। ਤੁਸੀਂ ਦੇਖਿਆ ਕਿ ਮੈਂ ਤੁਹਾਨੂੰ ਮਿਸਰ ਵਿੱਚ ਬਾਜ਼ ਦੀ ਤਰ੍ਹਾਂ ਚੁੱਕ ਕੇ ਇੱਥੇ ਆਪਣੇ ਕੋਲ ਲਿਆਇਆ।"
4 vistes o que fiz aos egípcios, e como vos tenho trazido sobre asas de águia para junto de mim.
5 ਇਸ ਲਈ ਹੁਣ ਮੈਂ ਤੁਹਾਨੂੰ ਆਪਣੇ ਹੁਕਮ ਮੰਨਣ ਲਈ ਆਖਦਾ ਹਾਂ। ਮੇਰੇ ਇਕਰਾਰਨਾਮੇ ਦੀ ਪਾਲਣ ਕਰੋ। ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਤੁਸੀਂ ਮੇਰੇ ਆਪਣੇ ਖਾਸ ਬੰਦੇ ਹੋਵੋਂਗੇ। ਸਾਰੀ ਦੁਨੀਆਂ ਮੇਰੀ ਹੈ ਪਰ ਮੈਂ ਤੁਹਾਨੂੰ ਆਪਣੇ ਖਾਸ ਬੰਦਿਆਂ ਵਜੋਂ ਚੁਣ ਰਿਹਾ ਹਾਂ।"
5 Agora, pois, se obedecerdes à minha voz, e guardardes minha aliança, sereis o meu povo particular entre todos os povos. Toda a terra é minha,
6 ਤੁਸੀਂ ਇੱਕ ਖਾਸ ਕੌਮ ਹੋਵੋਂਗੇ-ਜਾਜਕਾਂ ਦੀ ਰਿਆਸਤ।’ ਮੂਸਾ, ਤੈਨੂੰ ਇਸਰਾਏਲ ਦੇ ਲੋਕਾਂ ਨੂੰ ਦੱਸ ਦੇਣਾ ਚਾਹੀਦਾ ਹੈ ਕਿ ਮੈਂ ਕੀ ਆਖਿਆ ਹੈ।”"
6 mas vós me sereis um reino de sacerdotes e uma nação consagrada. Tais são as palavras que dirás aos israelitas."
7 ਤਾਂ ਮੂਸਾ ਪਰਬਤ ਤੋਂ ਹੇਠਾਂ ਉਤਰ ਆਇਆ ਅਤੇ ਲੋਕਾਂ ਦੇ ਬਜ਼ੁਰਗਾਂ ਨੂੰ ਇਕੱਠਿਆਂ ਕੀਤਾ। ਮੂਸਾ ਨੇ ਬਜ਼ੁਰਗਾਂ ਨੂੰ ਹਰ ਉਹ ਗੱਲ ਦੱਸੀ ਜਿਹੜੀ ਯਹੋਵਾਹ ਨੇ ਉਸ ਨੂੰ ਉਨ੍ਹਾਂ ਨੂੰ ਦੱਸਣ ਦਾ ਹੁਕਮ ਦਿੱਤਾ ਸੀ।"
7 Veio Moisés e, convocando os anciãos do povo, comunicou-lhes as palavras que o Senhor lhe ordenara repetir.
8 ਸਾਰੇ ਲੋਕ ਇੱਕੋ ਵੇਲੇ ਬੋਲੇ ਅਤੇ ਆਖਿਆ, “ਅਸੀਂ ਹਰ ਉਹ ਗੱਲ ਮੰਨਾਂਗੇ ਜੋ ਯਹੋਵਾਹ ਆਖਦਾ ਹੈ।” ਤਾਂ ਮੂਸਾ ਪਰਬਤ ਉੱਤੇ ਪਰਮੇਸ਼ੁਰ ਕੋਲ ਵਾਪਸ ਗਿਆ। ਮੂਸਾ ਨੇ ਪਰਮੇਸ਼ੁਰ ਨੂੰ ਦੱਸਿਆ ਕਿ ਲੋਕ ਉਸਦਾ ਹੁਕਮ ਮੰਨਣਗੇ।"
8 E todo o povo respondeu a uma voz: "Faremos tudo o que o Senhor disse." Moisés referiu ao Senhor as palavras do povo.
9 ਅਤੇ ਯਹੋਵਾਹ ਨੇ ਮੂਸਾ ਨੂੰ ਆਖਿਆ, “ਮੈਂ ਸੰਘਣੇ ਬੱਦਲ ਵਿੱਚ ਤੇਰੇ ਕੋਲ ਆਵਾਂਗਾ। ਮੈਂ ਤੇਰੇ ਨਾਲ ਗੱਲ ਕਰਾਂਗਾ। ਸਾਰੇ ਲੋਕ ਮੈਨੂੰ ਤੇਰੇ ਨਾਲ ਗੱਲ ਕਰਿਦਆਂ ਸੁਣਨਗੇ। ਮੈਂ ਅਜਿਹਾ ਇਸ ਲਈ ਕਰਾਂਗਾ ਤਾਂ ਜੋ ਲੋਕ ਹਮੇਸ਼ਾ ਉਨ੍ਹਾਂ ਗੱਲਾਂ ਉੱਤੇ ਵਿਸ਼ਵਾਸ ਕਰਨ ਜੋ ਤੂੰ ਉਨ੍ਹਾਂ ਨੂੰ ਆਖੇਂ।” ਤਾਂ ਮੂਸਾ ਨੇ ਪਰਮੇਸ਼ੁਰ ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜਿਹੜੀਆਂ ਲੋਕਾਂ ਨੇ ਆਖੀਆਂ ਸਨ।"
9 Então o Senhor lhe disse: "Eis que me vou aproximar de ti na obscuridade de uma nuvem, a fim de que o povo ouça quando eu te falar, e para que também confie em ti para sempre." E Moisés referiu as palavras do povo ao Senhor,
10 ਯਹੋਵਾਹ ਨੇ ਮੂਸਾ ਨੂੰ ਆਖਿਆ, “ਅੱਜ ਅਤੇ ਕਲ ਨੂੰ ਤੈਨੂੰ ਮੇਰੇ ਨਾਲ ਖਾਸ ਸਭਾ ਵਾਸਤੇ ਲੋਕਾਂ ਨੂੰ ਤਿਆਰ ਕਰਨਾ ਚਾਹੀਦਾ ਹੈ। ਲੋਕ ਆਪਣੇ ਕੱਪੜੇ ਧੋ ਲੈਣ।"
10 o qual lhe disse: "Vai ter com o povo, e santifica-o hoje e amanhã. Que lavem as suas vestes
11 ਅਤੇ ਤੀਸਰੇ ਦਿਨ ਮੇਰੇ ਲਈ ਤਿਆਰ ਰਹਿਣ। ਤੀਸਰੇ ਦਿਨ ਮੈਂ, ਯਹੋਵਾਹ ਸੀਨਈ ਪਰਬਤ ਉੱਤੇ ਆਵਾਂਗਾ। ਅਤੇ ਸਾਰੇ ਲੋਕ ਮੈਨੂੰ ਦੇਖਣਗੇ।"
11 e estejam prontos para o terceiro dia, porque, depois de amanhã, o Senhor descerá à vista de todo o povo sobre o monte Sinai.
12 ਪਰਬਤ ਦੇ ਦੁਆਲੇ ਇੱਕ ਲਕੀਰ ਖਿੱਚ ਦੇਵੀਂ ਅਤੇ ਲੋਕਾਂ ਨੂੰ ਉਹ ਲਕੀਰ ਨਾ ਟੱਪਣ ਦੇਵੀਂ। ਕੋਈ ਵੀ ਬੰਦਾ ਜਿਹੜਾ ਪਰਬਤ ਨੂੰ ਛੂਹੇ, ਅਵੱਸ਼ ਹੀ ਮਾਰਿਆ ਜਾਵੇ। ਉਸ ਨੂੰ ਪੱਥਰਾਂ ਜਾਂ ਤੀਰਾਂ ਨਾਲ ਮਾਰ ਦਿੱਤਾ ਜਾਵੇ, ਕਿਸੇ ਵੀ ਹੱਥ ਨੂੰ ਉਸ ਨੂੰ ਨਹੀਂ ਛੂਹਣਾ ਚਾਹੀਦਾ। ਭਾਵੇਂ ਆਦਮੀ ਹੋਵੇ ਜਾਂ ਜਾਨਵਰ, ਉਸ ਨੂੰ ਜਿਉਂਦਾ ਨਹੀਂ ਰਹਿਣਾ ਚਾਹੀਦਾ। ਲੋਕਾਂ ਨੂੰ ਤੁਰ੍ਹੀ ਤੋਂ ਇੱਕ ਵੱਡੀ ਅਵਾਜ਼ ਦਾ ਇੰਤਜ਼ਾਰ ਕਰਨਾ ਚਾਹੀਦਾ। ਸਿਰਫ਼ ਉਦੋਂ ਹੀ, ਉਹ ਪਰਬਤ ਉੱਤੇ ਜਾ ਸੱਕਦੇ ਹਨ।”"
12 Fixarás ao redor limites ao povo, e dir-lhe-ás: guardai-vos de subir o monte ou de tocar a sua base! Se alguém tocar o monte, será morto.
13 ਫ਼ੇਰ ਮੂਸਾ ਪਰਬਤ ਤੋਂ ਹੇਠਾਂ ਉਤਰਿਆ ਅਤੇ ਲੋਕਾਂ ਕੋਲ ਗਿਆ। ਮੂਸਾ ਨੇ ਉਨ੍ਹਾਂ ਨੂੰ ਪਰਮੇਸ਼ੁਰ ਨਾਲ ਖਾਸ ਸਭਾ ਵਾਸਤੇ ਤਿਆਰ ਕੀਤਾ ਅਤੇ ਉਨ੍ਹਾਂ ਨੇ ਆਪਣੇ ਕੱਪੜੇ ਧੋ ਲਏ।"
13 Não se lhe tocará com a mão, mas ele será apedrejado ou perecerá pelas flechas: homem ou animal, não ficará vivo. Quando soar a trombeta, {somente então} subirão eles ao monte".
14 ਫ਼ੇਰ ਮੂਸਾ ਨੇ ਲੋਕਾਂ ਨੂੰ ਆਖਿਆ, “ਤਿੰਨਾਂ ਦਿਨਾਂ ਅੰਦਰ ਪਰਮੇਸ਼ੁਰ ਨੂੰ ਮਿਲਣ ਲਈ ਤਿਆਰ ਹੋ ਜਾਵੋ। ਉਸ ਸਮੇਂ ਤੱਕ ਆਦਮੀਆਂ ਨੂੰ ਔਰਤਾਂ ਨੂੰ ਨਹੀਂ ਛੂਹਣਾ ਚਾਹੀਦਾ।”"
14 Moisés desceu do monte para junto do povo e o santificou; e lavaram as suas vestes.
15 ਤੀਸਰੇ ਦਿਨ ਹੀ ਸਵੇਰ ਨੂੰ ਪਰਬਤ੍ਰ ਉੱਤੋਂ ਇੱਕ ਸੰਘਣਾ ਬੱਦਲ ਹੇਠਾਂ ਆਇਆ। ਓੱਥੇ ਗਰਜ ਅਤੇ ਚਮਕ ਹੋਈ ਅਤੇ ਭੇਡੂ ਦੇ ਸਿੰਗ ਦੀ ਤੁਰ੍ਹੀ ਦੀ ਬਹੁਤ ਉੱਚੀ ਅਵਾਜ਼ ਸੁਣਾਈ ਦਿੱਤੀ। ਡੇਰੇ ਦੇ ਸਾਰੇ ਲੋਕ ਡਰ ਗਏ।"
15 Em seguida, disse-lhes: "Estai prontos para depois de amanhã, não vos aproximeis de mulher alguma".
16 ਤਾਂ ਮੂਸਾ ਲੋਕਾਂ ਨੂੰ ਡੇਰੇ ਤੋਂ ਬਾਹਰ ਪਰਬਤ ਦੇ ਨੇੜੇ ਪਰਮੇਸ਼ੁਰ ਨਾਲ ਮੁਲਾਕਾਤ ਲਈ ਲੈ ਆਇਆ।"
16 Na manhã do terceiro dia, houve um estrondo de trovões e de relâmpagos; uma espessa nuvem cobria a montanha e o som da trombeta soou com força. Toda a multidão que estava no acampamento tremia.
17 ਸੀਨਈ ਪਰਬਤ ਧੂੰਏਂ ਨਾਲ ਭਰਿਆ ਹੋਇਆ ਸੀ। ਪਰਬਤ ਤੋਂ ਧੂੰਆਂ ਇਸ ਤਰ੍ਹਾਂ ਉੱਠ ਰਿਹਾ ਸੀ ਜਿਵੇਂ ਕਿਸੇ ਭਠੀ ਵਿੱਚੋਂ ਉੱਠਦਾ ਹੈ। ਅਜਿਹਾ ਇਸ ਲਈ ਹੋਇਆ ਕਿ ਯਹੋਵਾਹ ਪਰਬਤ ਉੱਤੇ ਅਗਨੀ ਵਿੱਚ ਆਇਆ। ਅਤੇ ਸਾਰਾ ਪਰਬਤ ਕੰਬਣ ਲੱਗਾ।"
17 Moisés levou o povo para fora do acampamento ao encontro de Deus, e pararam ao pé do monte.
18 ਤੁਰ੍ਹੀ ਦੀ ਆਵਾਜ਼ ਹਰ ਵਾਰ ਉੱਚੀ ਤੋਂ ਉੱਚੀ ਹੁੰਦੀ ਗਈ। ਮੂਸਾ ਬੋਲਿਆ ਅਤੇ ਪਰਮੇਸ਼ੁਰ ਨੇ ਗਰਜਦੀ ਆਵਾਜ਼ ਵਿੱਚ ਉਸ ਨੂੰ ਜਵਾਬ ਦਿੱਤਾ।"
18 Todo o monte Sinai fumegava, porque o Senhor tinha descido sobre ele no meio de chamas; o fumo que subia do monte era como a fumaça de uma fornalha, e toda a montanha tremia com violência.
19 ਇਸ ਤਰ੍ਹਾਂ ਯਹੋਵਾਹ ਸੀਨਈ ਪਰਬਤ ਵੱਲ ਹੇਠਾਂ ਆਇਆ। ਯਹੋਵਾਹ ਅਕਾਸ਼ ਤੋਂ ਪਰਬਤ ਦੀ ਚੋਟੀ ਉੱਤੇ ਆਇਆ। ਫ਼ੇਰ ਯਹੋਵਾਹ ਨੇ ਮੂਸਾ ਨੂੰ ਆਪਣੇ ਕੋਲ ਪਰਬਤ ਦੀ ਚੋਟੀ ਤੇ ਬੁਲਾਇਆ। ਇਸ ਲਈ ਮੂਸਾ ਪਰਬਤ ਤੇ ਚੜ੍ਹ ਗਿਆ।"
19 O som da trombeta soava ainda mais forte; Moisés falava e os trovões divinos respondiam-lhe.
20 ਯਹੋਵਾਹ ਨੇ ਮੂਸਾ ਨੂੰ ਆਖਿਆ, “ਹੇਠਾ ਜਾ ਅਤੇ ਲੋਕਾਂ ਨੂੰ ਚਿਤਾਵਨੀ ਦੇ ਕਿ ਮੇਰੇ ਨੇੜੇ ਨਾ ਆਉਣ ਤੇ ਮੇਰੇ ਵੱਲ ਨਾ ਦੇਖਣ। ਜੇ ਉਹ ਅਜਿਹਾ ਕਰਨਗੇ ਤਾਂ ਬਹੁਤ ਸਾਰੇ ਲੋਕ ਮਰ ਜਾਣਗੇ।"
20 O Senhor desceu sobre o cume do monte Sinai; e chamou Moisés ao cume do monte. Moisés subiu,
21 ਜਾਜਕਾਂ ਨੂੰ ਵੀ ਦੱਸ ਕਿ ਉਹ ਆਪਣੇ-ਆਪ ਨੂੰ ਇਸ ਖਾਸ ਮੁਲਾਕਾਤ ਲਈ ਤਿਆਰ ਕਰਨ। ਜੇ ਉਹ ਅਜਿਹਾ ਨਹੀਂ ਕਰਨਗੇ ਤਾਂ ਮੈਂ ਉਨ੍ਹਾਂ ਨੂੰ ਸਜ਼ਾ ਦਿਆਂਗਾ।”"
21 e o Senhor lhe disse: "Desce e proíbe expressamente o povo de precipitar-se para ver o Senhor, para que não morra um grande número deles.
22 ਮੂਸਾ ਨੇ ਯਹੋਵਾਹ ਨੂੰ ਆਖਿਆ, “ਪਰ ਲੋਕ ਪਰਬਤ ਉੱਤੇ ਨਹੀਂ ਆ ਸੱਕਦੇ ਤੂੰ ਮੈਨੂੰ ਖੁਦ ਆਖਿਆ ਸੀ ਕਿ ਇੱਕ ਲਕੀਰ ਖਿੱਚ ਦਿਆਂ ਅਤੇ ਲੋਕਾਂ ਨੂੰ ਲਕੀਰ ਟੱਪਕੇ ਪਵਿੱਤਰ ਧਰਤੀ ਤੇ ਨਾ ਆਉਣ ਦਿਆਂ।”"
22 Também os sacerdotes, que são autorizados e se aproximar do Senhor, santifiquem-se, para que o Senhor não os fira."
23 ਯਹੋਵਾਹ ਨੇ ਉਸ ਨੂੰ ਆਖਿਆ, “ਹੇਠਾਂ ਲੋਕਾਂ ਕੋਲ ਜਾ ਹਾਰੂਨ ਨੂੰ ਲੈ ਤੇ ਆਪਣੇ ਨਾਲ ਲੈ ਕੇ ਮੇਰੇ ਕੋਲ ਵਾਪਸ ਆ। ਪਰ ਜਾਜਕਾਂ ਜਾਂ ਲੋਕਾਂ ਨੂੰ ਮੇਰੇ ਨੇੜੇ ਨਾ ਆਉਣ ਦੇਵੀਂ। ਜੇ ਉਹ ਮੇਰੇ ਬਹੁਤਾ ਨੇੜੇ ਆਉਣਗੇ ਤਾਂ ਮੈਂ ਉਨ੍ਹਾਂ ਨੂੰ ਸਜ਼ਾ ਦਿਆਂਗਾ।”"
23 Moisés respondeu ao Senhor: "O povo não poderia subir o monte Sinai, pois vós no-lo ordenastes expressamente, dizendo: fixa limites ao redor do monte, e declara-o sagrado."
24 ਇਸ ਲਈ ਮੂਸਾ ਹੇਠਾਂ ਲੋਕਾਂ ਕੋਲ ਗਿਆ ਅਤੇ ਉਨ੍ਹਾਂ ਨੂੰ ਇਹ ਗੱਲਾਂ ਦੱਸੀਆਂ।"
24 "Vai, disse-lhe o Senhor, desce. Subirás em seguida com Aarão; porém, não ultrapassem os limites os sacerdotes e o povo ao subir junto do Senhor, para não acontecer que ele os fira."
25 — ausente —
25 Moisés desceu então ao povo e falou-lhe.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Êxodo 19, comparar traduções ou montar um estudo — tudo direto pelo WhatsApp.