Êxodo 1
Punjabi Bible (GL_PUNJABI) vs VC
VC Versão Católica
1 ਮਿਸਰ ਵਿੱਚ ਯਾਕੂਬ ਦਾ ਪਰਿਵਾਰ ਯਾਕੂਬ ਆਪਣੇ ਪੁੱਤਰਾਂ ਨਾਲ ਮਿਸਰ ਵਿੱਚ ਚੱਲਿਆ ਗਿਆ। ਉਸ ਦੇ ਹਰੇਕ ਪੁੱਤਰ ਨਾਲ ਉਸਦਾ ਆਪਣਾ ਪਰਿਵਾਰ ਸੀ। ਇਸਰਾਏਲ ਦੇ ਪੁੱਤਰਾਂ ਦੇ ਨਾਮ ਇਹ ਹਨ;"
1 Eis os nomes dos filhos de Israel que vieram para o Egito com Jacó, cada um com sua família:
2 ਰਊਬੇਨ, ਸਿਮਓਨ, ਲੇਵੀ, ਯਹੂਦਾਹ,"
2 Rubem, Simeão, Levi, Judá,
3 ਯਿੱਸਾਕਾਰ, ਜ਼ਬੂਲੁਨ, ਬਿਨਯਾਮੀਨ,"
3 Issacar, Zabulon, Benjamim,
4 ਦਾਨ, ਨਫ਼ਤਾਲੀ, ਗਾਦ, ਆਸ਼ੇਰ।"
4 Dã, Neftali, Gad e Aser.
5 ਕੁੱਲ 70 ਲੋਕ ਸਨ, ਜਿਹੜੇ ਯਾਕੂਬ ਦੇ ਉਤਰਾਧਿਕਾਰੀਆਂ ਵਿੱਚੋਂ ਸਨ। (ਯੂਸੁਫ਼ ਵੀ 12 ਪੁੱਤਰਾਂ ਵਿੱਚੋਂ ਇੱਕ ਸੀ, ਪਰ ਉਹ ਪਹਿਲਾਂ ਹੀ ਮਿਸਰ ਵਿੱਚ ਸੀ।)"
5 Todas as pessoas saídas de Jacó eram em número de setenta. José estava já no Egito.
6 ਬਾਦ ਵਿੱਚ ਯੂਸੁਫ਼, ਉਸ ਦੇ ਭਰਾਵਾਂ ਅਤੇ ਉਸਦੀ ਪੀੜੀ ਦੇ ਸਾਰੇ ਲੋਕਾਂ ਦਾ ਦੇਹਾਂਤ ਹੋ ਗਿਆ।"
6 E, morto José, assim como todos os seus irmãos e toda aquela geração,
7 ਪਰ ਇਸਰਾਏਲ ਦੇ ਲੋਕਾਂ ਦੀ ਔਲਾਦ ਬਹੁਤ ਸੀ ਅਤੇ ਉਨ੍ਹਾਂ ਦੀ ਗਿਣਤੀ ਵੱਧਦੀ ਗਈ। ਇਸਰਾਏਲ ਦੇ ਲੋਕ ਤਾਕਤਵਰ ਬਣ ਗਏ, ਅਤੇ ਮਿਸਰ ਦਾ ਦੇਸ਼ ਇਸਰਾਏਲੀਆਂ ਨਾਲ ਭਰ ਗਿਆ।"
7 os israelitas foram fecundos e multiplicaram-se; tornaram-se tão numerosos e tão fortes, que a terra ficou cheia deles.
8 ਇਸਰਾਏਲ ਦੇ ਲੋਕਾਂ ਲਈ ਮੁਸੀਬਤਾਂ ਫ਼ੇਰ ਇੱਕ ਨਵਾਂ ਰਾਜਾ ਮਿਸਰ ਵਿੱਚ ਰਾਜ ਕਰਨ ਲੱਗਾ। ਇਹ ਰਾਜਾ ਯੂਸੁਫ਼ ਨੂੰ ਨਹੀਂ ਜਾਣਦਾ ਸੀ।"
8 Entretanto, subiu ao trono do Egito um novo rei, que não tinha conhecido José.
9 ਉਸ ਨੇ ਆਪਣੇ ਲੋਕਾਂ ਨੂੰ ਆਖਿਆ, “ਵੇਖੋ, ਇਸਰਾਏਲ ਦੇ ਲੋਕ ਬਹੁਤ ਸਾਰੇ ਹਨ। ਅਤੇ ਉਹ ਸਾਡੇ ਨਾਲੋਂ ਵੱਧੇਰੇ ਤਾਕਤਵਰ ਹਨ।"
9 Ele disse ao seu povo: Vede: os israelitas tornaram-se numerosos e fortes demais para nós.
10 ਸਾਨੂੰ ਇਸਰਾਏਲੀਆਂ ਨੂੰ ਤਾਕਤਵਰ ਹੋਣ ਤੋਂ ਰੋਕਣ ਦੀਆਂ ਵਿਉਂਤਾਂ ਜ਼ਰੂਰ ਬਨਾਉਣੀਆਂ ਚਾਹੀਦੀਆਂ ਹਨ। ਜੇ ਲੜਾਈ ਹੋਈ, ਤਾਂ ਹੋ ਸੱਕਦਾ ਹੈ ਕਿ ਇਸਰਾਏਲ ਦੇ ਲੋਕ ਸਾਡੇ ਦੁਸ਼ਮਨਾਂ ਨਾਲ ਰਲ ਜਾਣ। ਤਾਂ ਹੋ ਸੱਕਦਾ ਹੈ ਕਿ ਉਹ ਸਾਨੂੰ ਹਰਾ ਦੇਣ ਅਤੇ ਸਾਡੇ ਕੋਲੋਂ ਬਚ ਕੇ ਨਿਕਲ ਜਾਣ।”"
10 Vamos! É preciso tomar precaução contra eles e impedir que se multipliquem, para não acontecer que, sobrevindo uma guerra, se unam com os nossos inimigos e combatam contra nós, e se retirem do país.
11 ਇਸ ਲਈ ਮਿਸਰੀਆਂ ਨੇ ਉਨ੍ਹਾਂ ਨੂੰ ਗੁਲਾਮਾਂ ਵਾਂਗ ਕੰਮ ਕਰਨ ਲਈ ਮਜਬੂਰ ਕੀਤਾ। ਉਨ੍ਹਾਂ ਨੇ ਇਸਰਾਏਲੀਆਂ ਨੂੰ ਸਤਾਉਣ ਲਈ ਉਨ੍ਹਾਂ ਉੱਪਰ ਕੰਮ ਨਿਰੀਖਕ ਨਿਯੁਕਤ ਕਰ ਦਿੱਤੇ। ਜਦੋਂ ਉਹ ਫ਼ਿਰਊਨ ਲਈ ਭੰਡਾਰ ਰੱਖਣ ਵਾਲੇ ਸ਼ਹਿਰ ਫ਼ਿਤੋਮ ਤੇ ਰਾਮਸੇਸ ਉਸਾਰ ਰਹੇ ਸਨ।"
11 Estabeleceu, pois, sobre eles, feitores para acabrunhá-los com trabalhos penosos: eles construíram para o faraó as cidades de Pitom e Ramsés, que deviam servir de entreposto.
12 ਮਿਸਰੀਆਂ ਨੇ ਇਸਰਾਏਲੀਆਂ ਨੂੰ ਔਖੇ ਤੋਂ ਔਖੇ ਕੰਮ ਕਰਨ ਲਈ ਮਜਬੂਰ ਕੀਤਾ। ਪਰ ਇਸਰਾਏਲ ਦੇ ਲੋਕਾਂ ਨੂੰ ਜਿੰਨਾ ਵੱਧੇਰੇ ਕੰਮ ਕਰਨ ਲਈ ਮਜਬੂਰ ਕੀਤਾ ਗਿਆ ਉਹ ਓਨਾ ਹੀ ਵੱਧੇਰੇ ਵੱਧੇ ਫ਼ੁੱਲੇ ਤੇ ਫ਼ੈਲੇ। ਅਤੇ ਮਿਸਰੀ ਲੋਕ ਇਸਰਾਏਲ ਦੇ ਲੋਕਾਂ ਤੋਂ ਹੋਰ ਵੱਧੇਰੇ ਡਰ ਗਏ।"
12 Quanto mais os acabrunhavam, porém, tanto mais eles se multiplicavam e se espalhavam, a ponto de os egípcios os aborrecerem.
13 ਤਾਂ ਮਿਸਰੀਆਂ ਨੇ ਇਸਰਾਏਲ ਦੇ ਲੋਕਾਂ ਨੂੰ ਹੋਰ ਵੀ ਵੱਧੇਰੇ ਸਖਤੀ ਨਾਲ ਕੰਮ ਕਰਨ ਲਈ ਮਜ਼ਬੂਰ ਕੀਤਾ।"
13 Impunham-lhes a mais dura servidão,
14 ਮਿਸਰੀਆਂ ਨੇ ਇਸਰਾਏਲੀਆਂ ਲਈ ਜਿਉਣਾ ਮੁਸ਼ਕਿਲ ਕਰ ਦਿੱਤਾ। ਉਨ੍ਹਾਂ ਨੇ ਇਸਰਾਏਲੀਆਂ ਨੂੰ ਇੱਟਾਂ ਗਾਰੇ ਦਾ ਔਖਾ ਕੰਮ ਕਰਨ ਲਈ ਮਜ਼ਬੂਰ ਕੀਤਾ। ਉਨ੍ਹਾਂ ਨੇ ਉਨ੍ਹਾਂ ਨੂੰ ਖੇਤਾਂ ਵਿੱਚ ਵੀ ਔਖੇ ਕੰਮ ਕਰਨ ਲਈ ਮਜ਼ਬੂਰ ਕੀਤਾ। ਉਨ੍ਹਾਂ ਨੇ ਉਨ੍ਹਾਂ ਦੇ ਹਰ ਕੰਮ ਵਿੱਚ ਸਖਤ ਮਿਹਨਤ ਨਾਲ ਕੰਮ ਕਰਨ ਲਈ ਮਜ਼ਬੂਰ ਕੀਤਾ।"
14 e amarguravam-lhes a vida com duros trabalhos na argamassa e na fabricação de tijolos, bem como com toda sorte de trabalhos nos campos e todas as tarefas que se lhes impunham tiranicamente.
15 ਉਹ ਦਾਈਆਂ ਜਿਹੜੀਆਂ ਪਰਮੇਸ਼ੁਰ ਦੇ ਰਾਹ ਤੁਰੀਆਂ ਦੋ ਦਾਈਆਂ ਸਨ ਜਿਹੜੀਆਂ ਇਸਰਾਏਲੀ ਔਰਤਾਂ ਨੂੰ ਬੱਚੇ ਜੰਮਣ ਵਿੱਚ ਸਹਾਇਤਾ ਕਰਦੀਆਂ ਸਨ। ਉਨ੍ਹਾਂ ਦੇ ਨਾਮ ਸਨ ਸਿਫ਼ਰਾਹ ਤੇ ਫ਼ੂਆਹ। ਮਿਸਰ ਦੇ ਰਾਜੇ ਨੇ ਦਾਈਆਂ ਨਾਲ ਗੱਲ ਕੀਤੀ।"
15 O rei do Egito dirigiu-se, igualmente, às parteiras dos hebreus (uma se chamava Séfora e a outra, Fua),
16 ਰਾਜੇ ਨੇ ਆਖਿਆ, “ਤੁਸੀਂ ਇਬਰਾਨੀ ਔਰਤਾਂ ਦੀ ਬੱਚੇ ਜੰਮਣ ਵਿੱਚ ਸਹਾਇਤਾ ਕਰਦੀਆਂ ਰਹੋਂਗੀਆਂ। ਜੇ ਕੁੜੀ ਜੰਮੇ ਤਾਂ ਉਸ ਨੂੰ ਜਿਉਣ ਦਿਓ ਪਰ ਜੇ ਮੁੰਡਾ ਜੰਮੇ ਤਾਂ ਤੁਸੀਂ ਉਸ ਨੂੰ ਜ਼ਰੂਰ ਮਾਰ ਦਿਓ।”"
16 e disse-lhes: Quando assistirdes às mulheres dos hebreus, e as virdes sobre o leito, se for um filho, atá-lo-eis; mas se for uma filha, deixá-la-eis viver.
17 ਪਰ ਦਾਈਆਂ ਨੇ ਪਰਮੇਸ਼ੁਰ ਤੇ ਭਰੋਸਾ ਰੱਖਿਆ ਅਤੇ ਉਹ ਨਹੀਂ ਕੀਤਾ ਜੋ ਮਿਸਰ ਦੇ ਰਾਜੇ ਨੇ ਉਨ੍ਹਾਂ ਨੂੰ ਕਰਨ ਲਈ ਕਿਹਾ ਸੀ। ਉਨ੍ਹਾਂ ਨੇ ਮੁੰਡਿਆਂ ਨੂੰ ਜਿਉਣ ਦਿੱਤਾ।"
17 Mas as parteiras temiam a Deus, e não executaram as ordens do rei do Egito, deixando viver os meninos.
18 ਮਿਸਰ ਦੇ ਰਾਜੇ ਨੇ ਦਾਈਆਂ ਨੂੰ ਸੱਦਿਆ ਅਤੇ ਉਨ੍ਹਾਂ ਨੂੰ ਆਖਿਆ, “ਤੁਸੀਂ ਅਜਿਹਾ ਕਿਉਂ ਕੀਤਾ? ਤੁਸੀਂ ਮੁੰਡਿਆਂ ਨੂੰ ਕਿਉਂ ਜਿਉਂਦਿਆਂ ਛੱਡ ਦਿੱਤਾ?”"
18 O rei mandou-as chamar então e disse-lhes: Por que agistes assim, e deixastes viver os meninos?
19 ਦਾਈਆਂ ਨੇ ਫ਼ਿਰਊਨ ਨੂੰ ਆਖਿਆ, “ਇਬਰਾਨੀ ਔਰਤਾਂ ਮਿਸਰੀ ਔਰਤਾਂ ਨਾਲੋਂ ਵੱਧ ਤਾਕਤਵਰ ਹਨ। ਉਹ ਸਾਡੇ ਉੱਥੇ ਪਹੁੰਚ ਕੇ ਉਨ੍ਹਾਂ ਦੀ ਮਦਦ ਕਰਨ ਤੋਂ ਪਹਿਲਾਂ ਹੀ ਆਪਣੇ ਬੱਚਿਆਂ ਨੂੰ ਜਨਮ ਦੇ ਦਿੰਦੀਆਂ ਹਨ।”"
19 Porque, responderam elas ao faraó, as mulheres dos hebreus não são como as dos egípcios: elas são vigorosas, e já dão à luz antes que chegue a parteira.
20 ਇਸ ਲਈ ਪਰਮੇਸ਼ੁਰ ਨੇ ਦਾਈਆਂ ਦਾ ਭਲਾ ਕੀਤਾ, ਅਤੇ ਉਨ੍ਹਾਂ ਨੂੰ ਆਪਣੇ ਪਰਿਵਾਰ ਦਿੱਤੇ ਕਿਉਂਕਿ ਉਨ੍ਹਾਂ ਨੇ ਪਰਮੇਸ਼ੁਰ ਨੂੰ ਸਨਮਾਨ ਦਿੱਤਾ ਅਤੇ ਉਸ ਤੋਂ ਭੈ ਖਾਧਾ। ਇਬਰਾਨੀਆਂ ਦੇ ਬੱਚਿਆਂ ਨੇ ਜਨਮ ਲੈਣਾ ਜਾਰੀ ਰੱਖਿਆ ਅਤੇ ਉਨ੍ਹਾਂ ਦੀ ਗਿਣਤੀ ਵੱਧਦੀ ਗਈ ਅਤੇ ਉਹ ਬਹੁਤ ਸ਼ਕਤੀਸ਼ਾਲੀ ਬਣ ਗਏ।"
20 Deus beneficiou as parteiras: o povo continuou a multiplicar-se e a espalhar-se.
21 ਇਸ ਲਈ ਫ਼ਿਰਊਨ ਨੇ ਆਪਣੇ ਸਾਰੇ ਲੋਕਾਂ ਨੂੰ ਇਹ ਹੁਕਮ ਦਿੱਤਾ; “ਸਾਰੀਆਂ ਕੁੜੀਆਂ ਨੂੰ ਜਿਉਂਦਿਆਂ ਰਹਿਣ ਦਿਓ। ਪਰ ਜਦੋਂ ਵੀ ਕੋਈ ਮੁੰਡਾ ਜਨਮੇ ਉਸ ਨੂੰ ਅਵੱਸ਼ ਹੀ ਨੀਲ ਨਦੀ ਵਿੱਚ ਸੁੱਟ ਦਿਓ।”"
21 Porque elas haviam temido a Deus, ele fez prosperar suas famílias.
22 — ausente —
22 Então o faraó deu esta ordem a todo o seu povo: Todo menino que nascer, atirá-lo-eis ao Nilo. Deixareis, porém, viver todas as meninas.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Êxodo 1, comparar traduções ou montar um estudo — tudo direto pelo WhatsApp.