Êxodo 20
Punjabi Bible (GL_PUNJABI) vs VC
VC Versão Católica
1 ਦਸ ਹੁਕਮ ਤਾਂ ਪਰਮੇਸ਼ੁਰ ਨੇ ਆਖਿਆ,"
1 Então Deus pronunciou todas estas palavras:
2 “ਮੈਂ ਯਹੋਵਾਹ ਹਾਂ ਤੁਹਾਡਾ ਪਰਮੇਸ਼ੁਰ। ਮੈਂ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਂਦਾ ਜਿੱਥੇ ਤੁਸੀਂ ਗੁਲਾਮ ਸੀ। ਇਸ ਲਈ ਤੁਹਾਨੂੰ ਇਹ ਹੁਕਮ ਮਂਨਣੇ ਚਾਹੀਦੇ ਹਨ;"
2 "Eu sou o Senhor teu Deus, que te fez sair do Egito, da casa da servidão.
3 “ਤੁਹਾਨੂੰ ਮੇਰੇ ਇਲਾਵਾ ਕਿਸੇ ਹੋਰ ਦੇਵਤੇ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ।"
3 Não terás outros deuses diante de minha face.
4 “ਤੁਹਾਨੂੰ ਕੋਈ ਬੁੱਤ ਨਹੀਂ ਬਨਾਉਣੇ ਚਾਹੀਦੇ। ਅਕਾਸ਼ ਵਿੱਚ ਜਾਂ ਧਰਤੀ ਉੱਤੇ ਜਾਂ ਪਾਣੀ ਅੰਦਰ ਕਿਸੇ ਚੀਜ਼ ਦੇ ਬੁੱਤ ਜਾਂ ਤਸਵੀਰਾਂ ਨਾ ਬਨਾਓ।"
4 Não farás para ti escultura, nem figura alguma do que está em cima, nos céus, ou embaixo, sobre a terra, ou nas águas, debaixo da terra.
5 ਕਿਸੇ ਤਰ੍ਹਾਂ ਦੇ ਬੁੱਤਾਂ ਦੀ ਉਪਾਸਨਾ ਜਾਂ ਸੇਵਾ ਨਾ ਕਰੋ। ਕਿਉਂ? ਕਿਉਂਕਿ ਮੈਂ, ਯਹੋਵਾਹ, ਤੁਹਾਡਾ ਪਰਮੇਸ਼ੁਰ ਹਾਂ। ਮੈਂ ਆਪਣੇ ਲੋਕਾਂ ਨੂੰ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਦਿਆਂ ਦੇਖਕੇ ਨਫ਼ਰਤ ਕਰਦਾ ਹਾਂ। ਜਿਹੜੇ ਲੋਕ ਮੇਰੇ ਖਿਲਾਫ਼ ਪਾਪ ਕਰਦੇ ਹਨ ਉਹ ਮੇਰੇ ਦੁਸ਼ਮਣ ਬਣ ਜਾਂਦੇ ਹਨ। ਅਤੇ ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ। ਅਤੇ ਮੈਂ ਉਨ੍ਹਾਂ ਦੇ ਪੁੱਤਾਂ ਪੋਤਿਆਂ ਅਤੇ ਪੜਪੋਤਿਆਂ ਨੂੰ ਵੀ ਸਜ਼ਾ ਦਿਆਂਗਾ।"
5 Não te prostrarás diante delas e não lhes prestarás culto. Eu sou o Senhor, teu Deus, um Deus zeloso que vingo a iniqüidade dos pais nos filhos, nos netos e nos bisnetos daqueles que me odeiam,
6 ਪਰ ਮੈਂ ਉਨ੍ਹਾਂ ਲੋਕਾਂ ਉੱਤੇ ਬਹੁਤ ਮਿਹਰਬਾਨ ਹੋਵਾਂਗਾ ਜਿਹੜੇ ਮੈਨੂੰ ਪਿਆਰ ਕਰਦੇ ਹਨ ਅਤੇ ਮੇਰੇ ਹੁਕਮਾਂ ਨੂੰ ਮੰਨਦੇ ਹਨ। ਮੈਂ ਉਨ੍ਹਾਂ ਦੇ ਪਰਿਵਾਰਾਂ ਉੱਪਰ ਹਜ਼ਾਰਾਂ ਪੀੜੀਆਂ ਤੱਕ ਮਿਹਰਬਾਨ ਹੋਵਾਂਗਾ।"
6 mas uso de misericórdia até a milésima geração com aqueles que me amam e guardam os meus mandamentos.
7 “ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਗਲਤ ਢੰਗ ਨਾਲ ਨਹੀਂ ਵਰਤਣਾ ਚਾਹੀਦਾ। ਜੇ ਕੋਈ ਬੰਦਾ ਯਹੋਵਾਹ ਦਾ ਨਾਮ ਗਲਤ ਢੰਗ ਨਾਲ ਵਰਤਦਾ ਹੈ, ਤਾਂ ਉਹ ਬੰਦਾ ਦੋਸ਼ੀ ਹੈ। ਅਤੇ ਯਹੋਵਾਹ ਉਸ ਨੂੰ ਨਿਰਦੋਸ਼ ਨਹੀਂ ਬਣਾਵੇਗਾ।"
7 "Não pronunciarás o nome de Javé, teu Deus, em prova de falsidade, porque o Senhor não deixa impune aquele que pronuncia o seu nome em favor do erro.
8 “ਤੁਹਾਨੂੰ ਸਬਤ ਨੂੰ, ਇੱਕ ਖਾਸ ਦਿਨ ਵਜੋਂ ਰੱਖਣਾ ਚਾਹੀਦਾ ਹੈ।"
8 Lembra-te de santificar o dia de sábado.
9 ਹਫ਼ਤੇ ਵਿੱਚ ਛੇ ਦਿਨ ਕੰਮ ਕਰੋ।"
9 Trabalharás durante seis dias, e farás toda a tua obra.
10 ਪਰ ਸੱਤਵਾਂ ਦਿਨ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਆਦਰ ਵਿੱਚ ਅਰਾਮ ਦਾ ਦਿਨ ਹੈ। ਇਸ ਲਈ ਓਸ ਦਿਨ ਕਿਸੇ ਬੰਦੇ ਨੂੰ ਕੰਮ ਨਹੀਂ ਕਰਨਾ ਚਾਹੀਦਾ-ਨਾ ਤੁਹਾਨੂੰ, ਨਾ ਤੁਹਾਡੇ ਪੁੱਤਰਾਂ-ਧੀਆਂ, ਜਾਂ ਤੁਹਾਡੇ ਨੌਕਰ-ਨੌਕਰਾਣੀਆਂ ਨੂੰ। ਤੁਹਾਡੇ ਸ਼ਹਿਰਾਂ ਵਿੱਚ ਰਹਿੰਦੇ ਤੁਹਾਡੇ ਜਾਨਵਰਾਂ ਅਤੇ ਵਿਦੇਸ਼ੀਆਂ ਨੂੰ ਵੀ ਕੰਮ ਨਹੀਂ ਕਰਨਾ ਚਾਹੀਦਾ।"
10 Mas no sétimo dia, que é um repouso em honra do Senhor, teu Deus, não farás trabalho algum, nem tu, nem teu filho, nem tua filha, nem teu servo, nem tua serva, nem teu animal, nem o estrangeiro que está dentro de teus muros.
11 ਕਿਉਂਕਿ ਯਹੋਵਾਹ ਨੇ ਛੇ ਦਿਨ ਕੰਮ ਕੀਤਾ ਅਤੇ ਅਕਾਸ਼, ਧਰਤੀ ਅਤੇ ਸਮੁੰਦਰ ਅਤੇ ਉਨ੍ਹਾਂ ਵਿੱਚਲੀ ਹਰ ਸ਼ੈਅ ਬਣਾਈ। ਅਤੇ ਸੱਤਵੇਂ ਦਿਨ ਪਰਮੇਸ਼ੁਰ ਨੇ ਅਰਾਮ ਕੀਤਾ। ਇਸ ਤਰ੍ਹਾਂ ਯਹੋਵਾਹ ਨੇ ਸਬਤ-ਅਰਾਮ ਦੇ ਦਿਨ ਨੂੰ ਅਸੀਸ ਦਿੱਤੀ। ਯਹੋਵਾਹ ਨੇ ਉਸ ਨੂੰ ਬਹੁਤ ਖਾਸ ਦਿਨ ਬਣਾ ਦਿੱਤਾ।"
11 Porque em seis dias o Senhor fez o céu, a terra, o mar e tudo o que contêm, e repousou no sétimo dia; e por isso. o Senhor abençoou o dia de sábado e o consagrou.
12 “ਤੁਹਾਨੂੰ ਤੁਹਾਡੇ ਪਿਤਾ ਅਤੇ ਮਾਤਾ ਦੀ ਇੱਜ਼ਤ ਕਰਨੀ ਚਾਹੀਦੀ ਹੈ। ਤਾਂ ਜੋ ਤੁਸੀਂ ਉਸ ਧਰਤੀ ਤੇ ਭਰਪੂਰ ਜੀਵਨ ਜਿਉਂ ਸੱਕੋ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ।"
12 Honra teu pai e tua mãe, para que teus dias se prolonguem sobre a terra que te dá o Senhor, teu Deus.
13 “ਤੁਹਾਨੂੰ ਕਿਸੇ ਦਾ ਕਤਲ ਨਹੀਂ ਕਰਨਾ ਚਾਹੀਦਾ।"
13 Não matarás.
14 “ਤੁਹਾਨੂੰ ਵਿਭਚਾਰ ਦਾ ਪਾਪ ਨਹੀਂ ਕਰਨਾ ਚਾਹੀਦਾ।"
14 Não cometerás adultério.
15 “ਤੁਹਾਨੂੰ ਕੋਈ ਚੀਜ਼ ਚੁਰਾਉਣੀ ਨਹੀਂ ਚਾਹੀਦੀ।"
15 Não furtarás.
16 “ਤੁਹਾਨੂੰ ਅਦਾਲਤ ਵਿੱਚ ਕਿਸੇ ਦੂਸਰੇ ਵਿਅਕਤੀ ਬਾਰੇ ਝੂਠੀ ਗਵਾਹੀ ਨਹੀਂ ਦੇਣੀ ਚਾਹੀਦੀ।"
16 Não levantarás falso testemunho contra teu próximo.
17 “ਤੁਹਾਨੂੰ ਆਪਣੇ ਗੁਆਂਢੀ ਦੇ ਘਰ ਦੀ ਇੱਛਾ ਨਹੀਂ ਕਰਨੀ ਚਾਹੀਦੀ। ਤੁਹਾਨੂੰ ਤੁਹਾਡੇ ਗੁਆਂਢੀ ਦੀ ਪਤਨੀ, ਉਸ ਦੇ ਦਾਸ ਜਾਂ ਦਾਸੀਆਂ, ਉਸ ਦੇ ਬਲਦ ਜਾਂ ਖੋਤੇ ਜਾਂ ਤੁਹਾਡੇ ਗੁਆਂਢੀ ਨਾਲ ਸੰਬੰਧਿਤ ਕਿਸੇ ਵੀ ਚੀਜ਼ ਨੂੰ ਪਾਉਣ ਦੀ ਇੱਛਾ ਨਹੀਂ ਕਰਨੀ ਚਾਹੀਦੀ।”"
17 Não cobiçarás a casa do teu próximo; não cobiçarás a mulher do teu próximo, nem seu escravo, nem sua escrava, nem seu boi, nem seu jumento, nem nada do que lhe pertence."
18 ਲੋਕ ਪਰਮੇਸ਼ੁਰ ਤੋਂ ਡਰਦੇ ਹਨ ਇਸ ਸਮੇਂ ਦੌਰਾਨ, ਵਾਦੀ ਦੇ ਸਾਰੇ ਲੋਕਾਂ ਨੇ ਬੱਦਲਾਂ ਦੀ ਗਰਜ ਸੁਣੀ ਅਤੇ ਪਰਬਤ ਉੱਤੇ ਬਿਜਲੀ ਲਿਸ਼ਕਦੀ, ਅਤੇ ਪਰਬਤ ਚੋਂ ਧੂੰਆਂ ਉੱਠਦਾ ਦੇਖਿਆ। ਉਹ ਡਰ ਨਾਲ ਕੰਬ ਰਹੇ ਸਨ ਅਤੇ ਪਰਬਤ ਤੋਂ ਪਰ੍ਹਾਂ ਹਟ ਗਏ।"
18 Diante dos trovões, das chamas, da voz da trombeta e do monte que fumegava, o povo tremia e conservava-se à distância.
19 ਤਾਂ ਲੋਕਾਂ ਨੇ ਮੂਸਾ ਨੂੰ ਆਖਿਆ, “ਜੇ ਤੁਸੀਂ ਸਾਡੇ ਨਾਲ ਗੱਲ ਕਰਨਾ ਚਾਹੁੰਦੇ ਹੋ, ਤਾਂ ਅਸੀਂ ਸੁਣਾਂਗੇ। ਪਰ ਮਿਹਰਬਾਨੀ ਕਰਕੇ ਪਰਮੇਸ਼ੁਰ ਨੂੰ ਸਾਡੇ ਨਾਲ ਗੱਲ ਨਾ ਕਰਨ ਦਿਓ। ਜੇ ਅਜਿਹਾ ਹੋਇਆ ਤਾਂ ਅਸੀਂ ਮਾਰੇ ਜਾਵਾਂਗੇ।”"
19 E disseram a Moisés: "Fala-nos tu mesmo, e te ouviremos; mas não nos fale Deus, para que não morramos."
20 ਤਾਂ ਮੂਸਾ ਨੇ ਲੋਕਾਂ ਨੂੰ ਆਖਿਆ, “ਡਰੋ ਨਾ। ਯਹੋਵਾਹ ਤੁਹਾਨੂੰ ਪਰੱਖਣ ਲਈ ਆਇਆ ਹੈ ਅਤੇ ਉਹ ਚਾਹੁੰਦਾ ਹੈ ਕਿ ਤੁਸੀਂ ਉਸਦੀ ਇੱਜ਼ਤ ਕਰੋ ਤਾਂ ਜੋ ਤੁਸੀਂ ਪਾਪ ਨਾ ਕਰੋ।”"
20 Moisés respondeu-lhes: "Não temais, porque é para vos provar que Deus veio e para que o seu temor, sempre presente aos vossos olhos, vos preserve de pecar".
21 ਲੋਕ ਪਰਬਤ ਤੋਂ ਦੂਰ ਖਲੋਤੇ ਰਹੇ ਜਦੋਂ ਕਿ ਮੂਸਾ ਉਸ ਕਾਲੇ ਬੱਦਲ ਵੱਲ ਗਿਆ ਜਿੱਥੇ ਪਰਮੇਸ਼ੁਰ ਸੀ।"
21 E o povo conservou-se à distância, enquanto Moisés se aproximava da nuvem onde se encontrava Deus.
22 ਫ਼ੇਰ ਯਹੋਵਾਹ ਨੇ ਮੂਸਾ ਨੂੰ ਇਹ ਗੱਲਾਂ ਇਸਰਾਏਲ ਦੇ ਲੋਕਾਂ ਨੂੰ ਆਖਣ ਲਈ ਆਖਿਆ: “ਤੁਸੀਂ ਲੋਕਾਂ ਨੇ ਦੇਖਿਆ ਹੈ ਕਿ ਮੈਂ ਤੁਹਾਡੇ ਨਾਲ ਅਕਾਸ਼ ਤੋਂ ਗੱਲ ਕੀਤੀ।"
22 O Senhor disse a Moisés: "Eis o que dirás aos israelitas: vistes que vos falei dos céus.
23 ਇਸ ਲਈ ਤੁਹਾਨੂੰ ਮੇਰੇ ਨਾਲ ਮੁਕਾਬਲਾ ਕਰਨ ਲਈ ਸੋਨੇ ਜਾਂ ਚਾਂਦੀ ਦੇ ਬੁੱਤ ਨਹੀਂ ਬਨਾਉਣੇ ਚਾਹੀਦੇ। ਤੁਹਾਨੂੰ ਇਹ ਝੂਠੇ ਦੇਵਤੇ ਨਹੀਂ ਬਨਾਉਣੇ ਚਾਹੀਦੇ।"
23 Não fareis deuses de prata, nem deuses de ouro para pôr ao meu lado.
24 “ਮੇਰੇ ਲਈ ਖਾਸ ਜਗਵੇਦੀ ਬਣਾਓ। ਇਸ ਜਗਵੇਦੀ ਨੂੰ ਬਨਾਉਣ ਲਈ ਮਿੱਟੀ ਦੀ ਵਰਤੋਂ ਕਰੋ। ਇਸ ਜਗਵੇਦੀ ਉੱਤੇ ਹੋਮ ਦੀਆਂ ਭੇਟਾਂ ਅਤੇ ਸੁੱਖ ਸਾਂਦ ਦੀਆਂ ਭੇਟਾਂ ਮੇਰੇ ਲਈ ਬਲੀ ਵਜੋਂ ਭੇਂਟ ਕਰੋ। ਅਜਿਹਾ ਕਰਨ ਲਈ ਆਪਣੀਆਂ ਭੇਡਾਂ ਜਾਂ ਪਸ਼ੂਆਂ ਦੀ ਵਰਤੋਂ ਕਰੋ। ਅਜਿਹਾ ਹਰ ਉਸ ਥਾਂ ਕਰੋ ਜਿੱਥੇ ਮੈਂ ਤੁਹਾਨੂੰ ਮੈਨੂੰ ਚੇਤੇ ਕਰਨ ਲਈ ਆਖਦਾ ਹਾਂ। ਫ਼ੇਰ ਮੈਂ ਆਵਾਂਗਾ ਤੇ ਤੁਹਾਨੂੰ ਅਸੀਸ ਦਿਆਂਗਾ।"
24 Tu me levantarás um altar de terra, sobre o qual oferecerás teus holocaustos e teus sacrifícios pacíficos, tuas ovelhas e teus bois. Em todo lugar onde eu fizer recordar o meu nome, virei a ti para te abençoar.
25 ਜੇ ਤੁਸੀਂ ਜਗਵੇਦੀ ਬਨਾਉਣ ਲਈ ਪੱਥਰਾਂ ਦੀ ਵਰਤੋਂ ਕਰੋ, ਤਾਂ ਉਨ੍ਹਾਂ ਪੱਥਰਾਂ ਦੀ ਵਰਤੋਂ ਨਾ ਕਰੋ ਜਿਨ੍ਹਾਂ ਨੂੰ ਲੋਹੇ ਦੇ ਔਜ਼ਾਰਾਂ ਨਾਲ ਤਰਾਸ਼ਿਆ ਗਿਆ ਹੋਵੇ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਇਹ ਜਗਵੇਦੀ ਨੂੰ ਮੈਂ ਅਪ੍ਰਵਾਨ ਬਣਾ ਦੇਵੇਗਾ।"
25 Se me levantares um altar de pedra, não o construirás de pedras talhadas, pois levantando o cinzel sobre a pedra, tê-la-ás profanado.
26 ਅਤੇ ਤੁਹਾਨੂੰ ਜਗਵੇਦੀ ਤੱਕ ਜਾਣ ਲਈ ਪੌੜੀਆਂ ਨਹੀਂ ਬਨਾਉਣੀਆਂ ਚਾਹੀਦੀਆਂ। ਜੇ ਓੱਥੇ ਪੌੜੀਆਂ ਹੋਣਗੀਆਂ ਤਾਂ ਜਦੋਂ ਲੋਕ ਉੱਪਰ ਜਗਵੇਦੀ ਵੱਲ ਦੇਖਣਗੇ ਤਾਂ ਉਨ੍ਹਾਂ ਨੂੰ ਤੁਹਾਡੇ ਅੰਦਰਲੇ ਵਸਤਰ ਨਜ਼ਰ ਆਉਣਗੇ।”"
26 Não subirás ao meu altar por degraus, para que se não descubra a tua nudez."
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Êxodo 20, comparar traduções ou montar um estudo — tudo direto pelo WhatsApp.