Êxodo 21

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਹੋਰ ਨੇਮ ਤੇ ਹੁਕਮ ਫ਼ੇਰ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਇਹ ਹੋਰ ਨੇਮ ਹਨ ਜਿਹੜੇ ਤੂੰ ਲੋਕਾਂ ਨੂੰ ਦੇਵੇਂਗਾ:"
1 Estes são os estatutos que lhes proporás.
2 “ਜੇ ਤੁਸੀਂ ਕਿਸੇ ਯਹੂਦੀ ਗੁਲਾਮ ਨੂੰ ਖਰੀਦੋ, ਤਾਂ ਉਹ ਗੁਲਾਮ ਤੁਹਾਡੀ ਸੇਵਾ ਸਿਰਫ਼ 6 ਸਾਲ ਤੱਕ ਕਰੇਗਾ। 6 ਸਾਲਾਂ ਬਾਦ ਉਹ ਅਜ਼ਾਦ ਹੋ ਜਾਵੇਗਾ। ਉਸ ਨੂੰ ਕੁਝ ਵੀ ਅਦਾ ਨਹੀਂ ਕਰਨਾ ਪਵੇਗਾ।"
2 Se comprares um servo hebreu, seis anos servirá; mas ao sétimo sairá livre, de graça.
3 ਜੇ ਕੋਈ ਬੰਦਾ ਤੁਹਾਡਾ ਗੁਲਾਮ ਬਣਨ ਸਮੇਂ ਵਿਆਹਿਆ ਹੋਇਆ ਨਹੀਂ, ਤਾਂ ਜਦੋਂ ਉਹ ਅਜ਼ਾਦ ਹੋਵੇਗਾ, ਉਹ ਆਪਣੀ ਪਤਨੀ ਤੋਂ ਬਿਨਾ ਜਾਵੇਗਾ। ਪਰ ਜੇ ਉਹ ਤੁਹਾਡਾ ਗੁਲਾਮ ਬਣਨ ਸਮੇਂ ਵਿਆਹਿਆ ਹੋਇਆ ਹੈ ਤਾਂ ਜਦੋਂ ਉਸ ਨੂੰ ਅਜ਼ਾਦ ਕੀਤਾ ਜਾਵੇਗਾ ਤਾਂ ਉਹ ਆਪਣੀ ਪਤਨੀ ਨੂੰ ਰੱਖ ਸੱਕਦਾ ਹੈ।"
3 Se entrou só com o seu corpo, só com o seu corpo sairá; se ele era homem casado, sua mulher sairá com ele.
4 ਜੇ ਗੁਲਾਮ ਵਿਆਹਿਆ ਹੋਇਆ ਨਹੀਂ ਹੈ ਤਾਂ ਸੁਆਮੀ ਉਸ ਨੂੰ ਪਤਨੀ ਦੇ ਸੱਕਦਾ ਹੈ। ਜੇ ਉਹ ਪਤਨੀ ਪੁੱਤਰਾਂ ਜਾਂ ਧੀਆਂ ਨੂੰ ਜਨਮ ਦਿੰਦੀ ਹੈ ਤਾਂ ਉਹ ਤੇ ਉਸ ਦੇ ਬੱਚੇ ਸੁਆਮੀ ਦੇ ਹੋਣਗੇ। ਜਦੋਂ ਗੁਲਾਮ ਆਪਣੀ ਨੌਕਰੀ ਦੇ ਵਰ੍ਹੇ ਪੂਰੇ ਕਰ ਲਵੇ ਤਾਂ ਉਸ ਨੂੰ ਆਜ਼ਾਦ ਕਰ ਦਿੱਤਾ ਜਾਵੇਗਾ।"
4 Se seu senhor lhe houver dado uma mulher e ela lhe houver dado filhos ou filhas, a mulher e seus filhos serão de seu senhor, e ele sairá sozinho.
5 “ਪਰ ਸ਼ਾਇਦ ਗੁਲਾਮ ਇਹ ਨਿਆਂ ਕਰੇ ਕਿ ਉਹ ਆਪਣੇ ਸੁਆਮੀ ਕੋਲ ਰਹਿਣਾ ਚਾਹੁੰਦਾ ਹੈ। ਤਾਂ ਉਸ ਨੂੰ ਕਹਿਣਾ ਚਾਹੀਦਾ ਹੈ, ‘ਮੈਂ ਆਪਣੇ ਸੁਆਮੀ ਨੂੰ ਪਿਆਰ ਕਰਦਾ ਹਾਂ। ਮੈਂ ਆਪਣੀ ਪਤਨੀ ਤੇ ਬੱਚਿਆਂ ਨੂੰ ਪਿਆਰ ਕਰਦਾ ਹਾਂ। ਮੈਂ ਆਜ਼ਾਦ ਨਹੀਂ ਹੋਵਾਂਗਾ-ਮੈਂ ਰੁਕਾਂਗਾ।’"
5 Mas se aquele servo expressamente disser: Eu amo a meu senhor, e a minha mulher, e a meus filhos; não quero sair livre,
6 ਜੇ ਅਜਿਹਾ ਵਾਪਰੇ, ਤਾਂ ਸੁਆਮੀ ਨੂੰ ਗੁਲਾਮ ਨੂੰ ਨਿਆਂਕਾਰਾਂ ਦੇ ਸਾਹਮਣੇ ਲਿਆਵੇਗਾ। ਉਹ ਉਸ ਨੂੰ ਕਿਸੇ ਦਰਵਾਜੇ ਜਾਂ ਕਿਸੇ ਚੁਗਾਠ ਦੇ ਕੋਲ ਲਿਆਵੇਗਾ ਅਤੇ ਕਿਸੇ ਤਿੱਖੇ ਔਜ਼ਾਰ ਨਾਲ ਉਸ ਦੇ ਕੰਨ ਵਿੱਚ ਇੱਕ ਸੁਰਾਖ ਕਰੇਗਾ। ਫ਼ੇਰ ਉਹ ਗੁਲਾਮ ਹਮੇਸ਼ਾ ਲਈ ਸੁਆਮੀ ਦੀ ਸੇਵਾ ਕਰੇਗਾ।"
6 Então seu senhor o levará aos juízes, e o fará chegar à porta, ou ao umbral da porta, e seu senhor lhe furará a orelha com uma sovela; e ele o servirá para sempre.
7 “ਜੇ ਕੋਈ ਆਦਮੀ ਆਪਣੀ ਧੀ ਨੂੰ ਇੱਕ ਗੁਲਾਮ ਵਜੋਂ ਵੇਚਣ ਦਾ ਨਿਸ਼ਚਾ ਕਰ ਲਵੇ, ਤਾਂ ਉਸ ਨੂੰ ਅਜ਼ਾਦ ਕਰਨ ਦੀਆਂ ਬਿਧੀਆਂ ਓਹੀ ਨਹੀਂ ਹਨ ਜੋ ਮਰਦ ਗੁਲਾਮਾਂ ਲਈ ਹਨ।"
7 E se um homem vender sua filha para ser serva, ela não sairá como saem os servos.
8 ਜੇ ਉਹ ਆਪਣੇ ਸੁਆਮੀ ਨੂੰ ਪ੍ਰਸੰਨ ਨਾ ਕਰੇ, ਉਹ ਉਸ ਔਰਤ ਨੂੰ ਵਾਪਸ ਉਸ ਦੇ ਪਿਤਾ ਕੋਲ ਵੇਚ ਸੱਕਦਾ ਹੈ। ਉਸ ਕੋਲ ਉਸ ਔਰਤ ਨੂੰ ਵਿਦੇਸ਼ੀਆਂ ਨੂੰ ਵੇਚਣ ਦਾ ਕੋਈ ਹੱਕ ਨਹੀਂ।"
8 Se ela não agradar ao seu senhor, e ele não se desposar com ela, fará que se resgate; não poderá vendê-la a um povo estranho, agindo deslealmente com ela.
9 ਜੇ ਸੁਆਮੀ ਨੇ ਔਰਤ ਨੂੰ ਆਪਣੇ ਪੁੱਤਰ ਨਾਲ ਵਿਆਹ ਕਰ ਲੈਣ ਦਾ ਇਕਰਾਰ ਕੀਤਾ ਹੈ ਤਾਂ ਉਸ ਨੂੰ ਗੁਲਾਮ ਵਾਂਗ ਨਹੀਂ ਸਮਝਣਾ ਚਾਹੀਦਾ। ਉਸ ਨੂੰ ਇੱਕ ਧੀ ਵਾਂਗ ਸਮਝਣਾ ਚਾਹੀਦਾ ਹੈ।"
9 Mas se a desposar com seu filho, fará com ela conforme ao direito das filhas.
10 “ਜੇ ਸੁਆਮੀ ਕਿਸੇ ਦੂਸਰੀ ਔਰਤ ਨਾਲ ਸ਼ਾਦੀ ਕਰਦਾ ਹੈ ਤਾਂ ਉਸ ਨੂੰ ਚਾਹੀਦਾ ਹੈ ਕਿ ਉਹ ਆਪਣੀ ਪਹਿਲੀ ਪਤਨੀ ਨੂੰ ਘੱਟ ਭੋਜਨ ਜਾਂ ਕੱਪੜੇ ਨਾ ਦੇਵੇ। ਅਤੇ ਉਸ ਨੂੰ ਚਾਹੀਦਾ ਹੈ ਉਸ ਨੂੰ ਉਹ ਸਾਰੀਆਂ ਚੀਜ਼ਾਂ ਦੇਣ ਜਾਰੀ ਰੱਖੇ ਜਿਸਦੀ ਉਹ ਸ਼ਾਦੀ ਕਾਰਣ ਅਧਿਕਾਰਨ ਹੈ।"
10 Se lhe tomar outra, não diminuirá o mantimento desta, nem o seu vestido, nem a sua obrigação marital.
11 ਆਦਮੀ ਨੂੰ ਉਸ ਦੇ ਲਈ ਇਹ ਤਿੰਨ ਗੱਲਾਂ ਜ਼ਰੂਰ ਕਰਨੀਆਂ ਚਾਹੀਦੀਆਂ ਹਨ। ਜੇ ਉਹ ਨਹੀਂ ਕਰਦਾ, ਤਾਂ ਉਹ ਔਰਤ ਅਜ਼ਾਦ ਹੈ ਅਤੇ ਇਸਦਾ ਉਸ ਨੂੰ ਕੋਈ ਮੁੱਲ ਨਹੀਂ ਤਾਰਨਾ ਪਵੇਗਾ। ਉਹ ਉਸ ਆਦਮੀ ਦੀ ਕੁਝ ਵੀ ਦੇਣਦਾਰ ਨਹੀਂ ਹੋਵੇਗੀ।"
11 E se lhe não fizer estas três coisas, sairá de graça, sem dar dinheiro.
12 “ਜੇ ਕੋਈ ਬੰਦਾ ਕਿਸੇ ਦੂਸਰੇ ਬੰਦੇ ਨੂੰ ਇੰਨੀ ਜ਼ੋਰ ਨਾਲ ਸੱਟ ਮਾਰਦਾ ਹੈ ਕਿ ਉਹ ਮਰ ਜਾਵੇ, ਤਾਂ ਉਸ ਬੰਦੇ ਨੂੰ ਵੀ ਮਾਰ ਦੇਣ ਚਾਹੀਦਾ ਹੈ।"
12 Quem ferir alguém, de modo que este morra, certamente será morto.
13 ਪਰ ਜੇ ਕੋਈ ਦੁਰਘਟਨਾ ਵਾਪਰਦੀ ਹੈ ਅਤੇ ਕੋਈ ਬੰਦਾ ਬਿਨਾ ਯੋਜਨਾ ਕਿਸੇ ਨੂੰ ਮਾਰ ਦਿੰਦਾ ਹੈ, ਤਾਂ ਪਰਮੇਸ਼ੁਰ ਨੇ ਇਸ ਨੂੰ ਵਾਪਰਨ ਦਿੱਤਾ। ਮੈਂ ਇੱਕ ਖਾਸ ਥਾਂ ਚੁਣਾਂਗਾ ਜਿੱਥੇ ਉਹ ਸੁਰੱਖਿਆ ਲਈ ਭੱਜ ਸੱਕਦਾ ਹੈ।"
13 Porém se lhe não armou cilada, mas Deus lho entregou nas mãos, ordenar-te-ei um lugar para onde fugirá.
14 ਪਰ ਜੇ ਕਿਸੇ ਬੰਦੇ ਨੇ ਕਿਸੇ ਹੋਰ ਬੰਦੇ ਨੂੰ ਮਾਰਨ ਦੀ ਵਿਉਂਤ ਬਣਾਈ ਕਿਉਂ ਕਿ ਉਹ ਗੁੱਸੇ ਵਿੱਚ ਹੈ ਜਾਂ ਉਸ ਨੂੰ ਨਫਰਤ ਕਰਦਾ ਹੈ ਤਾਂ ਕਾਤਲ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਉਸ ਨੂੰ ਮੇਰੀ ਜਗਵੇਦੀ ਤੋਂ ਦੂਰ ਲੈ ਜਾਓ ਅਤੇ ਮਾਰ ਦਿਓ।"
14 Mas se alguém agir premeditadamente contra o seu próximo, matando-o à traição, tirá-lo-ás do meu altar, para que morra.
15 “ਕੋਈ ਵੀ ਬੰਦਾ ਜੋ ਆਪਣੇ ਪਿਤਾ ਜਾਂ ਮਾਤਾ ਨੂੰ ਕੁੱਟਦਾ ਹੈ ਉਸ ਨੂੰ ਮਾਰ ਦੇਣਾ ਚਾਹੀਦਾ ਹੈ।"
15 O que ferir a seu pai, ou a sua mãe, certamente será morto.
16 “ਜੇ ਕੋਈ ਬੰਦਾ ਕਿਸੇ ਨੂੰ ਚੋਰੀ ਕਰਦਾ ਹੈ ਤਾਂ ਜੋ ਉਸ ਨੂੰ ਗੁਲਾਮ ਵਜੋਂ ਵੇਚ ਸੱਕੇ ਜਾਂ ਉਸ ਨੂੰ ਖੁਦ ਲਈ ਗੁਲਾਮ ਰੱਖ ਲੈਂਦਾ ਹੈ, ਤਾਂ ਉਸ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ।"
16 E quem raptar um homem, e o vender, ou for achado na sua mão, certamente será morto.
17 “ਕੋਈ ਵੀ ਜੋ ਆਪਣੇ ਪਿਤਾ ਜਾਂ ਆਪਣੀ ਮਾਂ ਨੂੰ ਸਰਾਪ ਦਿੰਦਾ ਹੈ, ਮਾਰਿਆ ਜਾਣਾ ਚਾਹੀਦਾ ਹੈ।"
17 E quem amaldiçoar a seu pai ou a sua mãe, certamente será morto.
18 “ਜੇ ਦੋ ਬੰਦੇ ਲੜ ਪੈਣ ਤੇ ਇੱਕ ਜਣਾ ਦੂਸਰੇ ਨੂੰ ਪੱਥਰ ਜਾਂ ਮੁੱਕਾ ਮਾਰ ਦੇਵੇ। (ਤੁਸੀਂ ਉਸ ਬੰਦੇ ਨੂੰ ਕੀ ਸਜ਼ਾ ਦਿਉਂਗੇ? ਜੇ ਉਹ ਬੰਦਾ ਜਿਸਦੇ ਸੱਟ ਵੱਜੀ ਸੀ, ਮਰਿਆ ਨਹੀਂ, ਤਾਂ ਉਸ ਬੰਦੇ ਨੂੰ ਜਿਸਨੇ ਉਸ ਨੂੰ ਕੁੱਟਿਆ ਮਰਨਾ ਨਹੀਂ ਚਾਹੀਦਾ।)"
18 E se dois homens pelejarem, ferindo-se um ao outro com pedra ou com o punho, e este não morrer, mas cair na cama,
19 ਜੇ ਬੰਦਾ ਫ਼ੱਟੜ ਹੋਇਆ ਅਤੇ ਉਸ ਨੂੰ ਕੁਝ ਦਿਨ ਮੰਜੇ ਤੇ ਪੈਣਾ ਪਵੇ ਤਾਂ ਜਿਸਨੇ ਉਸ ਨੂੰ ਫ਼ੱਟੜ ਕੀਤਾ ਉਹ ਉਸ ਨੂੰ ਆਸਰਾ ਦੇਵੇ। ਜਿਸ ਨੂੰ ਉਸ ਨੂੰ ਫ਼ੱਟੜ ਕੀਤਾ ਉਹ ਉਸ ਦੇ ਵਕਤ ਦੀ ਬਰਬਾਦੀ ਦਾ ਇਵਜ਼ਾਨਾ ਦੇਵੇ। ਉਸ ਬੰਦੇ ਨੂੰ ਉਸ ਨੂੰ ਉਦੋਂ ਤੱਕ ਆਸਰਾ ਦੇਣਾ ਚਾਹੀਦਾ ਹੈ ਜਦੋਂ ਤੱਕ ਕਿ ਉਹ ਪੂਰੀ ਤਰ੍ਹਾਂ ਠੀਕ ਨਹੀਂ ਹੋ ਜਾਂਦਾ।"
19 Se ele tornar a levantar-se e andar fora, sobre o seu bordão, então aquele que o feriu será absolvido; somente lhe pagará o tempo que perdera e o fará curar totalmente.
20 “ਕਈ ਵਾਰੀ ਲੋਕ ਆਪਣੇ ਗੁਲਾਮਾਂ ਜਾਂ ਗੁਲਾਮ ਔਰਤਾਂ ਨੂੰ ਕੁੱਟਦੇ ਹਨ। ਜੇ ਕੁੱਟ ਤੋਂ ਬਾਦ ਗੁਲਾਮ ਮਰ ਜਾਵੇ ਤਾਂ ਕਾਤਲ ਨੂੰ ਜ਼ਰੂਰ ਸਜ਼ਾ ਮਿਲਣੀ ਚਾਹੀਦੀ ਹੈ।"
20 Se alguém ferir a seu servo, ou a sua serva, com pau, e morrer debaixo da sua mão, certamente será castigado;
21 ਪਰ ਜੇ ਗੁਲਾਮ ਮਰਦਾ ਨਹੀਂ ਅਤੇ ਕੁਝ ਦਿਨਾਂ ਬਾਦ ਠੀਕ ਹੋ ਜਾਂਦਾ ਹੈ ਤਾਂ ਉਸ ਬੰਦੇ ਨੂੰ ਸਜ਼ਾ ਨਹੀਂ ਮਿਲਣੀ ਚਾਹੀਦੀ। ਕਿਉਂਕਿ ਸੁਆਮੀ ਨੇ ਗੁਲਾਮ ਨੂੰ ਆਪਣੇ ਪੈਸੇ ਨਾਲ ਖਰੀਦਿਆ ਸੀ ਅਤੇ ਗੁਲਾਮ ਉਸੇ ਦਾ ਹੈ।"
21 Porém se sobreviver por um ou dois dias, não será castigado, porque é dinheiro seu.
22 “ਜੇ ਦੋ ਬੰਦੇ ਲੜ ਰਹੇ ਹੋਣ ਅਤੇ ਉਹ ਕਿਸੇ ਗਰਭਵਤੀ ਔਰਤ ਨੂੰ ਜ਼ਖਮੀ ਕਰ ਦੇਣ। ਇਸ ਨਾਲ ਹੋ ਸੱਕਦਾ ਹੈ ਕਿ ਉਹ ਔਰਤ ਸਮੇਂ ਤੋਂ ਪਹਿਲਾਂ ਆਪਣੇ ਬੱਚਿਆਂ ਨੂੰ ਜਨਮ ਦੇਵੇ। ਜੇ ਔਰਤ ਬੁਰੀ ਤਰ੍ਹਾਂ ਜ਼ਖਮੀ ਨਾ ਹੋਈ ਹੋਵੇ ਤਾਂ ਜਿਸ ਬੰਦੇ ਨੇ ਉਸ ਨੂੰ ਜ਼ਖਮੀ ਕੀਤਾ ਉਸ ਨੂੰ ਜ਼ੁਰਮਾਨਾ ਭਰਨਾ ਚਾਹੀਦਾ ਹੈ। ਔਰਤ ਦਾ ਪਤੀ ਨਿਆਂ ਕਰੇਗਾ ਕਿ ਉਹ ਆਦਮੀ ਕਿੰਨਾ ਇਵਜ਼ਾਨਾ ਦੇਵੇ। ਨਿਆਂਕਾਰ ਉਸ ਬੰਦੇ ਨੂੰ ਇਹ ਨਿਆਂ ਕਰਨ ਵਿੱਚ ਸਹਾਇਤਾ ਦੇਣਗੇ ਕਿ ਜ਼ੁਰਮਾਨਾ ਕਿੰਨਾ ਹੋਣਾ ਚਾਹੀਦਾ ਹੈ।"
22 Se alguns homens pelejarem, e um ferir uma mulher grávida, e for causa de que aborte, porém não havendo outro dano, certamente será multado, conforme o que lhe impuser o marido da mulher, e julgarem os juízes.
23 ਪਰ ਜੇ ਔਰਤ ਬੁਰੀ ਤਰ੍ਹਾਂ ਜ਼ਖਮੀ ਹੋਈ ਹੋਵੇ ਤਾਂ, ਜਿਸਨੇ ਉਸ ਨੂੰ ਜ਼ਖਮੀ ਕੀਤਾ ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਜੇ ਕੋਈ ਬੰਦਾ ਮਰ ਜਾਂਦਾ ਹੈ ਤਾਂ ਜਿਸਨੇ ਮਾਰਿਆ ਉਸ ਨੂੰ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਇੱਕ ਜਾਨ ਦੀ ਕੀਮਤ ਦੂਸਰੀ ਜਾਨ ਨਾਲ ਅਦਾ ਕਰਨੀ ਚਾਹੀਦੀ ਹੈ।"
23 Mas se houver morte, então darás vida por vida,
24 ਤੁਹਾਨੂੰ ਅੱਖ ਦੇ ਬਦਲੇ ਅੱਖ, ਦੰਦ ਦੇ ਬਦਲੇ ਦੰਦ, ਹੱਥ ਦੇ ਬਦਲੇ ਹੱਥ, ਪੈਰ ਦੇ ਬਦਲੇ ਪੈਰ,"
24 Olho por olho, dente por dente, mão por mão, pé por pé,
25 ਸੇਕ ਦੇ ਬਦਲੇ ਸੇਕ, ਝਰੀਟ ਦੇ ਬਦਲੇ ਝਰੀਟ, ਅਤੇ ਜ਼ਖਮ ਦੇ ਬਦਲੇ ਜ਼ਖਮ ਅਦਾ ਕਰਨਾ ਚਾਹੀਦਾ ਹੈ।"
25 Queimadura por queimadura, ferida por ferida, golpe por golpe.
26 “ਜੇ ਕੋਈ ਬੰਦਾ ਕਿਸੇ ਗੁਲਾਮ ਦੀ ਅੱਖ ਉੱਤੇ ਸੱਟ ਮਾਰਦਾ ਹੈ ਅਤੇ ਗੁਲਾਮ ਦੀ ਉਹ ਅੱਖ ਅੰਨ੍ਹੀ ਹੋ ਜਾਂਦੀ ਹੈ, ਤਾਂ ਗੁਲਾਮ ਨੂੰ ਅਜ਼ਾਦ ਕਰ ਦੇਣਾ ਚਾਹੀਦਾ ਹੈ। ਉਸਦੀ ਅੱਖ ਉਸਦੀ ਅਜ਼ਾਦੀ ਦਾ ਇਵਜ਼ਾਨਾ ਹੈ। ਇਹ ਦਾਸਾਂ ਅਤੇ ਦਾਸੀਆਂ ਦੋਹਾਂ ਬਾਰੇ ਇੱਕ ਸਮਾਨ ਹੈ।"
26 E quando alguém ferir o olho do seu servo, ou o olho da sua serva, e o danificar, o deixará ir livre pelo seu olho.
27 ਜੇ ਸੁਆਮੀ ਆਪਣੇ ਗੁਲਾਮ ਦੇ ਮੂੰਹ ਤੇ ਸੱਟ ਮਾਰਦਾ ਹੈ ਅਤੇ ਗੁਲਾਮ ਦਾ ਦੰਦ ਟੁੱਟ ਜਾਂਦਾ ਹੈ, ਤਾਂ ਗੁਲਾਮ ਨੂੰ ਆਜ਼ਾਦ ਕਰ ਦੇਣਾ ਚਾਹੀਦਾ ਹੈ। ਗੁਲਾਮ ਦਾ ਦੰਦ ਗੁਲਾਮ ਦੀ ਆਜ਼ਾਦੀ ਦਾ ਇਵਜ਼ਾਨਾ ਹੈ। ਇਹ ਦਾਸਾਂ ਅਤੇ ਦਾਸੀਆਂ ਦੋਹਾਂ ਬਾਰੇ ਇੱਕ ਸਮਾਨ ਹੈ।"
27 E se tirar o dente do seu servo, ou o dente da sua serva, o deixará ir livre pelo seu dente.
28 “ਜੇ ਕਿਸੇ ਬੰਦੇ ਦਾ ਬਲਦ ਕਸੇ ਆਦਮੀ ਜਾਂ ਔਰਤ ਨੂੰ ਮਾਰ ਦਿੰਦਾ, ਤੁਸੀਂ ਉਸ ਬਲਦ ਨੂੰ ਪੱਥਰਾਂ ਨਾਲ ਮਾਰ ਦਿਓ ਅਤੇ ਉਸ ਬਲਦ ਨੂੰ ਖਾਧਾ ਨਹੀਂ ਜਾਣਾ ਚਾਹੀਦਾ। ਪਰ ਬਲਦ ਦਾ ਮਾਲਕ ਦੋਸ਼ੀ ਨਹੀਂ ਹੋਵੇਗਾ।"
28 E se algum boi escornear homem ou mulher, que morra, o boi será apedrejado certamente, e a sua carne não se comerá; mas o dono do boi será absolvido.
29 ਪਰ ਜੇ ਬਲਦ ਨੇ ਪਹਿਲਾਂ ਵੀ ਲੋਕਾਂ ਨੂੰ ਜ਼ਖਮੀ ਕੀਤਾ ਹੋਵੇ ਅਤੇ ਮਾਲਕ ਨੂੰ ਚਿਤਾਵਨੀ ਮਿਲੀ ਹੋਵੇ ਤਾਂ ਮਾਲਕ ਦੋਸ਼ੀ ਹੋਵੇਗਾ। ਕਿਉਂਕਿ ਉਸ ਨੇ ਬਲਦ ਨੂੰ ਬੰਨ੍ਹ ਕੇ ਜਾਂ ਉਸਦੀ ਥਾਂ ਤੇ ਬੰਦ ਕਰਕੇ ਨਹੀਂ ਰੱਖਿਆ। ਇਸ ਲਈ ਜੇ ਬਲਦ ਕਿਸੇ ਨੂੰ ਮਾਰ ਦਿੰਦਾ, ਤੁਸੀਂ ਬਲਦ ਨੂੰ ਪੱਥਰਾਂ ਨਾਲ ਮਾਰ ਦਿਓ ਅਤੇ ਮਾਲਕ ਨੂੰ ਵੀ ਮਾਰ ਦਿਓ।"
29 Mas se o boi dantes era escorneador, e o seu dono foi conhecedor disso, e não o guardou, matando homem ou mulher, o boi será apedrejado, e também o seu dono morrerá.
30 ਪਰ ਮਰੇ ਹੋਏ ਬੰਦੇ ਦਾ ਪਰਿਵਾਰ ਪੈਸਾ ਪ੍ਰਵਾਨ ਕਰ ਸੱਕਦਾ ਹੈ, ਜੇ ਉਹ ਪੈਸਾ ਲੈ ਲੈਣ ਤਾਂ ਉਹ ਬੰਦਾ ਜਿਸਦਾ ਬਲਦ ਸੀ, ਨਹੀਂ ਮਾਰਿਆ ਜਾਣਾ ਚਾਹੀਦਾ। ਪਰ ਉਸ ਨੂੰ ਓਨਾ ਪੈਸਾ ਜ਼ਰੂਰ ਦੇਣਾ ਚਾਹੀਦਾ ਹੈ ਜਿੰਨਾ ਨਿਆਂਕਾਰ ਆਖੇ।"
30 Se lhe for imposto resgate, então dará por resgate da sua vida tudo quanto lhe for imposto,
31 “ਉਸੇ ਨੇਮ ਦੀ ਪਾਲਣਾ ਉਦੋਂ ਵੀ ਕਰਨੀ ਚਾਹੀਦੀ ਹੈ ਜਦੋਂ ਬਲਦ ਕਿਸੇ ਬੰਦੇ ਦੇ ਪੁੱਤਰ ਜਾਂ ਧੀ ਨੂੰ ਮਾਰ ਦੇਵੇ।"
31 Quer tenha escorneado um filho, quer tenha escorneado uma filha; conforme a este estatuto lhe será feito.
32 ਪਰ ਜੇ ਬਲਦ ਕਿਸੇ ਗੁਲਾਮ ਨੂੰ ਮਾਰ ਦੇਵੇ ਤਾਂ ਬਲਦ ਦੇ ਮਾਲਕ ਨੂੰ (ਗੁਲਾਮ ਦੇ) ਮਾਲਕ ਨੂੰ 30 ਚਾਂਦੀ ਦੇ ਸਿੱਕੇ ਦੇਣੇ ਚਾਹੀਦੇ ਹਨ। ਅਤੇ ਬਲਦ ਨੂੰ ਵੀ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਇਹ ਨੇਮ ਦਾਸਾਂ ਅਤੇ ਦਾਸੀਆਂ ਦੋਹਾਂ ਲਈ ਇੱਕ ਜਿਹਾ ਹੋਵੇਗਾ।"
32 Se o boi escornear um servo, ou uma serva, dar-se-á trinta siclos de prata ao seu senhor, e o boi será apedrejado.
33 “ਹੋ ਸੱਕਦਾ ਹੈ ਕਿ ਕੋਈ ਬੰਦਾ ਖੂਹ ਤੋਂ ਢੱਕਣ ਲਾਹ ਦੇਵੇ ਜਾਂ ਉਹ ਕੋਈ ਟੋਆ ਪੁੱਟੇ ਅਤੇ ਇਸ ਨੂੰ ਢੱਕੇ ਨਾ। ਜੇ ਕਿਸੇ ਹੋਰ ਬੰਦੇ ਦਾ ਜਾਨਵਰ ਆਉਂਦਾ ਹੈ ਅਤੇ ਟੋਏ ਵਿੱਚ ਡਿੱਗ ਪੈਂਦਾ ਹੈ, ਤਾਂ ਟੋਏ ਦਾ ਮਾਲਕ ਦੋਸ਼ੀ ਹੈ।"
33 Se alguém abrir uma cova, ou se alguém cavar uma cova, e não a cobrir, e nela cair um boi ou um jumento,
34 ਜਿਸ ਬੰਦੇ ਦਾ ਟੋਆ ਹੈ ਉਸ ਨੂੰ ਜਾਨਵਰ ਦੀ ਕੀਮਤ ਅਦਾ ਕਰਨੀ ਚਾਹੀਦੀ ਹੈ। ਪਰ ਜਦੋਂ ਉਹ ਜਾਨਵਰ ਦੀ ਕੀਮਤ ਦੇ ਦਿੰਦਾ ਹੈ ਤਾਂ ਉਹ ਜਾਨਵਰ ਦਾ ਸ਼ਰੀਰ ਰੱਖ ਸੱਕਦਾ ਹੈ।"
34 O dono da cova o pagará; pagará em dinheiro ao seu dono, mas o animal morto será seu.
35 “ਜੇ ਕਿਸੇ ਆਦਮੀ ਦਾ ਬਲਦ ਕਿਸੇ ਹੋਰ ਆਦਮੀ ਦੇ ਬਲਦ ਨੂੰ ਮਾਰ ਦੇਵੇ ਤਾਂ ਉਨ੍ਹਾਂ ਨੂੰ ਜਿਉਂਦਾ ਬਲਦ ਵੇਚ ਦੇਣਾ ਚਾਹੀਦਾ ਹੈ। ਦੋਹਾਂ ਆਦਮੀਆਂ ਨੂੰ ਬਲਦ ਵੇਚਕੇ ਮਿਲੇ ਪੈਸੇ ਦਾ ਅੱਧਾ-ਅੱਧਾ ਹਿੱਸਾ ਮਿਲਣਾ ਚਾਹੀਦਾ ਹੈ ਅਤੇ ਦੋਵੇਂ ਆਦਮੀ ਮਰੇ ਹੋਏ ਬਲਦ ਦਾ ਸ਼ਰੀਰ ਵੀ ਅੱਧਾ-ਅੱਧਾ ਹਿੱਸਾ ਲੈਣਗੇ।"
35 Se o boi de alguém ferir o boi do seu próximo, e morrer, então se venderá o boi vivo, e o dinheiro dele se repartirá igualmente, e também repartirão entre si o boi morto.
36 ਪਰ ਜੇ ਉਸ ਆਦਮੀ ਦੇ ਬਲਦ ਨੇ ਪਹਿਲਾਂ ਵੀ ਹੋਰ ਜਾਨਵਰਾਂ ਨੂੰ ਜ਼ਖਮੀ ਕੀਤਾ ਹੋਵੇ ਤਾਂ ਮਾਲਕ ਆਪਣੇ ਬਲਦ ਲਾਈ ਜ਼ਿੰਮੇਵਾਰ ਹੈ। ਜੇ ਉਸਦਾ ਬਲਦ ਕਿਸੇ ਹੋਰ ਬਲਦ ਨੂੰ ਮਾਰ ਦਿੰਦਾ ਹੈ। ਤਾਂ ਉਹ ਦੋਸ਼ੀ ਹੈ ਕਿਉਂਕਿ ਉਸ ਨੇ ਬਲਦ ਖੁਲ੍ਹਾ ਛੱਡਿਆ। ਉਸ ਆਦਮੀ ਨੂੰ ਬਲਦ ਬਦਲੇ ਬਲਦ ਦੇਣਾ ਪਵੇਗਾ। ਉਸ ਨੂੰ ਆਪਣਾ ਬਲਦ ਮਰੇ ਹੋਏ ਬਲਦ ਬਦਲੇ ਦੇਣਾ ਪਵੇਗਾ।"
36 Mas se foi notório que aquele boi antes era escorneador, e seu dono não o guardou, certamente pagará boi por boi; porém o morto será seu.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Êxodo 21, comparar traduções ou montar um estudo — tudo direto pelo WhatsApp.