Êxodo 22
Punjabi Bible (GL_PUNJABI) vs ARA
ARA Almeida Revista e Atualizada 1993
1 “ਉਸ ਆਦਮੀ ਨੂੰ ਤੁਸੀਂ ਕੀ ਸਜ਼ਾ ਦਿਉਂਗੇ ਜਿਹੜਾ ਕਿਸੇ ਬਲਦ ਜਾਂ ਭੇਡ ਨੂੰ ਚੁਰਾ ਲੈਂਦਾ ਹੈ? ਜੇ ਉਹ ਆਦਮੀ ਉਸ ਜਾਨਵਰ ਨੂੰ ਮਾਰ ਦਿੰਦਾ ਹੈ ਜਾਂ ਵੇਚ ਦਿੰਦਾ ਹੈ, ਤਾਂ ਉਹ ਇਸ ਨੂੰ ਵਾਪਸ ਨਹੀਂ ਕਰ ਸੱਕਦਾ। ਇਸ ਲਈ ਉਸ ਨੂੰ ਚੁਰਾਏ ਹੋਏ ਬਲਦ ਬਦਲੇ ਪੰਜ ਬਲਦ ਦੇਣੇ ਪੈਣਗੇ। ਜਾਂ ਉਸ ਨੂੰ ਚੋਰੀ ਕੀਤੀ ਇੱਕ ਭੇਡ ਬਦਲੇ ਚਾਰ ਭੇਡਾਂ ਦੇਣੀਆਂ ਪੈਣਗੀਆਂ। ਉਸ ਨੂੰ ਚੋਰੀ ਕਰਨ ਦਾ ਇਵਜ਼ਾਨਾ ਦੇਣਾ ਪਵੇਗਾ।"
1 Se alguém furtar boi ou ovelha e o abater ou vender, por um boi pagará cinco bois, e quatro ovelhas por uma ovelha.
2 ਜੇ ਉਸ ਬੰਦੇ ਕੋਲ ਕੁਝ ਵੀ ਨਹੀਂ ਤਾਂ ਉਸ ਨੂੰ ਗੁਲਾਮ ਦੇ ਤੌਰ ਤੇ ਵੇਚ ਦਿੱਤਾ ਜਾਵੇਗਾ। ਪਰ ਜੇ ਉਸ ਆਦਮੀ ਕੋਲ ਉਹ ਜਾਨਵਰ ਹੈ ਅਤੇ ਤੁਸੀਂ ਉਸ ਨੂੰ ਲੱਭ ਲਿਆ ਤਾਂ ਉਸ ਆਦਮੀ ਨੂੰ ਮਾਲਕ ਨੂੰ ਹਰ ਇੱਕ ਚੁਰਾਏ ਹੋਏ ਜਾਨਵਰ ਬਦਲੇ ਦੋ ਜਾਨਵਰ ਦੇਣੇ ਪੈਣਗੇ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਜਾਨਵਰ ਬਲਦ ਸੀ ਜਾਂ ਖੋਤਾ ਜਾਂ ਭੇਡ। “ਜੇ ਕੋਈ ਚੋਰ ਰਾਤ ਵੇਲੇ ਕਿਸੇ ਘਰ ਵਿੱਚ ਸੰਨ੍ਹ ਲਾਉਂਦਾ ਮਾਰਿਆ ਜਾਵੇ, ਤਾਂ ਉਸ ਨੂੰ ਮਾਰਨ ਲਈ ਕੋਈ ਵੀ ਦੋਸ਼ੀ ਨਹੀਂ ਹੋਵੇਗਾ। ਪਰ ਜੇ ਅਜਿਹਾ ਦਿਨ ਵੇਲੇ ਵਾਪਰਦਾ ਹੈ, ਤਾਂ ਉਹ ਬੰਦਾ ਜਿਸਨੇ ਉਸ ਨੂੰ ਮਾਰਿਆ, ਕਤਲ ਦਾ ਦੋਸ਼ੀ ਹੋਵੇਗਾ।"
2 Se um ladrão for achado arrombando uma casa e, sendo ferido, morrer, quem o feriu não será culpado do sangue.
3 “ਜੇ ਕੋਈ ਬੰਦਾ ਆਪਣੇ ਜਾਨਵਰਾਂ ਨੂੰ ਚਰਨ ਲਈ ਬਾਹਰ ਖੇਤ ਜਾਂ ਅੰਗੂਰਾਂ ਦੇ ਬਾਗ ਵਿੱਚ ਛੱਡਦਾ ਹੈ ਅਤੇ ਜੇਕਰ ਉਹ ਉਨ੍ਹਾਂ ਜਾਨਵਰਾਂ ਨੂੰ ਆਪਣੇ ਗੁਆਂਢੀ ਦੇ ਖੇਤ ਜਾਂ ਅੰਗੂਰ ਦੇ ਬਾਗ ਵਿੱਚ ਧੱਕੇ ਨਾਲ ਵੜਕੇ ਚਰਨ ਦਿੰਦਾ ਹੈ, ਤਾਂ ਉਸ ਨੂੰ ਨੁਕਸਾਨ ਦੀ ਅਦਾਇਗੀ ਵਜੋਂ ਆਪਣੀ ਸਭ ਤੋਂ ਚੰਗੀ ਖੇਤੀ ਦੇਣੀ ਪਵੇਗੀ।"
3 Se, porém, já havia sol quando tal se deu, quem o feriu será culpado do sangue; neste caso, o ladrão fará restituição total. Se não tiver com que pagar, será vendido por seu furto.
4 “ਹੋ ਸੱਕਦਾ ਹੈ ਕੋਈ ਬੰਦਾ ਆਪਣੇ ਖੇਤ ਵਿੱਚ ਕੰਡਿਆਲੀਆਂ ਝਾੜੀਆਂ ਨੂੰ ਸਾੜਨ ਲਈ ਅੱਗ ਬਾਲੇ। ਪਰ ਜੇ ਇਹ ਅੱਗ ਫ਼ੈਲ ਜਾਂਦੀ ਹੈ ਅਤੇ ਉਸ ਦੇ ਗੁਆਂਢੀ ਦੀਆਂ ਫ਼ਸਲਾਂ ਜਾਂ ਉਸ ਦੇ ਖੇਤ ਦੇ ਅਨਾਜ ਨੂੰ ਸਾੜ ਦਿੰਦੀ ਹੈ, ਤਾਂ ਜਿਸ ਬੰਦੇ ਨੇ ਅੱਗ ਲਾਈ ਸੀ, ਉਸ ਨੂੰ ਉਨ੍ਹਾਂ ਸਾੜੀਆਂ ਹੋਈਆਂ ਚੀਜ਼ਾਂ ਦਾ ਇਵਜ਼ਾਨਾ ਦੇਣਾ ਪਵੇਗਾ।"
4 Se aquilo que roubou for achado vivo em seu poder, seja boi, jumento ou ovelha, pagará o dobro.
5 “ਹੋ ਸੱਕਦਾ ਹੈ ਕੋਈ ਬੰਦਾ ਆਪਣੇ ਲਈ ਗੁਆਂਢੀ ਦੇ ਘਰ ਵਿੱਚ ਕੁਝ ਚੀਜ਼ਾਂ ਜਾਂ ਪੈਸੇ ਰੱਖਣ ਲਈ ਆਖੇ। ਜੇ ਉਹ ਪੈਸੇ ਜਾਂ ਚੀਜ਼ਾਂ ਉਸ ਗੁਆਂਢੀ ਦੇ ਘਰੋਂ ਚੋਰੀ ਹੋ ਜਾਣ ਤਾਂ ਫ਼ੇਰ ਤੁਹਾਨੂੰ ਕੀ ਕਰਨਾ ਚਾਹੀਦਾ ਹੈ? ਤੁਹਾਨੂੰ ਚੋਰ ਨੂੰ ਫ਼ੜਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਜੇ ਤੁਸੀਂ ਚੋਰ ਨੂੰ ਫ਼ੜ ਲਵੋਂ ਤਾਂ ਉਸ ਨੂੰ ਉਨ੍ਹਾਂ ਚੀਜ਼ਾਂ ਦਾ ਦੁੱਗਣਾ ਅਦਾ ਕਰਨਾ ਚਾਹੀਦਾ ਹੈ।"
5 Se alguém fizer pastar o seu animal num campo ou numa vinha e o largar para comer em campo de outrem, pagará com o melhor do seu próprio campo e o melhor da sua própria vinha.
6 ਪਰ ਜੇ ਤੁਸੀਂ ਚੋਰ ਨੂੰ ਨਾ ਫ਼ੜ ਸੱਕੋਂ, ਪਰਮੇਸ਼ੁਰ ਫ਼ੈਸਲਾ ਕਰੇਗਾ ਕਿ ਕੀ ਘਰ ਦਾ ਮਾਲਕ ਦੋਸ਼ੀ ਹੈ ਜਾਂ ਨਹੀਂ। ਘਰ ਦੇ ਮਾਲਕ ਨੂੰ ਨਿਆਂਕਾਰਾਂ ਦੇ ਸਾਹਮਣੇ ਜਾਣਾ ਚਾਹੀਦਾ ਹੈ, ਅਤੇ ਉਹ ਸੌਂਹ ਖਾਵੇ ਕਿ ਉਸ ਨੇ ਆਪਣੇ ਗੁਆਂਢੀ ਦੀਆਂ ਚੀਜ਼ਾਂ ਨਹੀਂ ਚੁਰਾਈਆਂ।"
6 Se irromper fogo, e pegar nos espinheiros, e destruir as medas de cereais, ou a messe, ou o campo, aquele que acendeu o fogo pagará totalmente o queimado.
7 “ਜੇ ਦੋ ਵਿਅਕਤੀਆਂ ਵਿੱਚਕਾਰ ਕਿਸੇ ਬਲਦ ਜਾਂ ਖੋਤੇ ਜਾਂ ਭੇਡ ਜਾਂ ਕੱਪੜੇ ਜਾਂ ਕਿਸੇ ਗੁਆਚੀ ਹੋਈ ਚੀਜ਼ ਬਾਰੇ ਝਗੜਾ ਹੋ ਜਾਵੇ, ਜਿੱਥੇ ਇੱਕ ਵਿਅਕਤੀ ਆਖੇ, ‘ਇਹ ਮੇਰਾ ਹੈ’, ਅਤੇ ਦੂਸਰਾ ਆਖੇ, ‘ਨਹੀਂ, ਇਹ ਮੇਰਾ ਹੈ’, ਉਨ੍ਹਾਂ ਦੋਹਾਂ ਨੂੰ ਨਿਆਂਕਾਰਾਂ ਦੇ ਸਾਹਮਣੇ ਜਾਣਾ ਚਾਹੀਦਾ ਹੈ। ਜਿਸ ਵਿਅਕਤੀ ਨੂੰ ਨਿਆਂਕਾਰ ਦੋਸ਼ੀ ਘੋਸ਼ਿਤ ਕਰੇ, ਉਸ ਨੂੰ ਦੂਸਰੇ ਵਿਅਕਤੀ ਨੂੰ ਦੁੱਗਣਾ ਹਿੱਸਾ ਅਦਾ ਕਰਨਾ ਪਵੇਗਾ।"
7 Se alguém der ao seu próximo dinheiro ou objetos a guardar, e isso for furtado àquele que o recebeu, se for achado o ladrão, este pagará o dobro.
8 “ਹੋ ਸੱਕਦਾ ਹੈ ਕਿ ਕੋਈ ਬੰਦਾ ਆਪਣੇ ਗੁਆਂਢੀ ਨੂੰ ਕੁਝ ਸਮੇਂ ਲਈ ਕਿਸੇ ਜਾਨਵਰ ਦੀ ਦੇਖ-ਭਾਲ ਕਰਨ ਲਈ ਆਖੇ। ਇਹ ਖੋਤਾ ਜਾਂ ਬਲਦ ਜਾਂ ਭੇਡ ਵੀ ਹੋ ਸੱਕਦੀ ਹੈ। ਪਰ ਜੇ ਉਹ ਜਾਨਵਰ ਜ਼ਖਮੀ ਹੋ ਜਾਂਦਾ ਹੈ ਜਾਂ ਮਰ ਜਾਂਦਾ ਹੈ ਜਾਂ ਕੋਈ ਉਸ ਜਾਨਵਰ ਨੂੰ ਅੱਖ ਬਚਾ ਕੇ ਚੁਰਾ ਲੈਂਦਾ ਹੈ, ਤਾਂ ਫ਼ੇਰ ਤੁਹਾਨੂੰ ਕੀ ਕਰਨਾ ਚਾਹੀਦਾ ਹੈ?"
8 Se o ladrão não for achado, então, o dono da casa será levado perante os juízes, a ver se não meteu a mão nos bens do próximo.
9 ਉਸ ਗੁਆਂਢੀ ਨੂੰ ਇਹ ਸਮਝਾਉਣਾ ਚਾਹੀਦਾ ਹੈ ਕਿ ਉਸ ਨੇ ਜਾਨਵਰ ਨਹੀਂ ਚੁਰਾਇਆ। ਜੇ ਇਹ ਸਹੀ ਹੈ, ਤਾਂ ਉਹ ਗੁਆਂਢੀ ਯਹੋਵਾਹ ਅੱਗੇ ਇਕਰਾਰ ਕਰੇਗਾ ਕਿ ਉਸ ਨੇ ਇਸ ਨੂੰ ਨਹੀਂ ਚੁਰਾਇਆ। ਜਾਨਵਰ ਦੇ ਮਾਲਕ ਨੂੰ ਇਸ ਇਕਰਾਰ ਨੂੰ ਮੰਨ ਲੈਣਾ ਚਾਹੀਦਾ ਹੈ। ਗੁਆਂਢੀ ਨੂੰ ਜਾਨਵਰ ਲਈ ਮਾਲਕ ਨੂੰ ਪੈਸੇ ਦੇਣ ਦੀ ਲੋੜ ਨਹੀਂ।"
9 Em todo negócio frauduloso, seja a respeito de boi, ou de jumento, ou de ovelhas, ou de roupas, ou de qualquer coisa perdida, de que uma das partes diz: Esta é a coisa, a causa de ambas as partes se levará perante os juízes; aquele a quem os juízes condenarem pagará o dobro ao seu próximo.
10 ਪਰ ਜੇਕਰ ਜਾਨਵਰ ਉਦੋਂ ਚੋਰੀ ਹੁੰਦਾ ਹੈ ਜਦੋਂ ਉਹ ਗੁਆਂਢੀ ਦੀ ਨਿਗਰਾਨੀ ਵਿੱਚ ਸੀ, ਤਾਂ ਉਸ ਨੂੰ ਜਾਨਵਰ ਦੀ ਕੀਮਤ ਮਾਲਕ ਨੂੰ ਅਦਾ ਕਰਨੀ ਪਵੇਗੀ।"
10 Se alguém der ao seu próximo a guardar jumento, ou boi, ou ovelha, ou outro animal qualquer, e este morrer, ou ficar aleijado, ou for afugentado, sem que ninguém o veja,
11 ਜੇ ਜੰਗਲੀ ਜਾਨਵਰਾਂ ਨੇ ਉਸ ਜਾਨਵਰ ਨੂੰ ਮਾਰ ਦਿੱਤਾ ਹੋਵੇ, ਤਾਂ ਗੁਆਂਢੀ ਨੂੰ ਜਾਨਵਰ ਦੀ ਲਾਸ਼ ਸਬੂਤ ਵਜੋਂ ਪੇਸ਼ ਕਰਨੀ ਪਵੇਗੀ। ਗੁਆਂਢੀ ਨੂੰ ਉਸ ਜਾਨਵਰ ਦੀ ਕੀਮਤ ਮਾਲਕ ਨੂੰ ਨਹੀਂ ਦੇਣੀ ਪਵੇਗੀ ਜਿਹੜਾ ਮਾਰਿਆ ਗਿਆ ਸੀ।"
11 então, haverá juramento do Senhor entre ambos, de que não meteu a mão nos bens do seu próximo; o dono aceitará o juramento, e o outro não fará restituição.
12 “ਜੇ ਕੋਈ ਆਦਮੀ ਆਪਣੇ ਗੁਆਂਢੀ ਤੋਂ ਕੋਈ ਜਾਨਵਰ ਲੈਂਦਾ ਅਤੇ ਜੇਕਰ ਉਹ ਜਾਨਵਰ ਜਦੋਂ ਮਾਲਕ ਉੱਥੇ ਨਹੀਂ ਸੀ ਜ਼ਖਮੀ ਹੋ ਜਾਂਦਾ ਹੈ, ਜਾਂ ਉਹ ਜਾਨਵਰ ਮਰ ਜਾਂਦਾ, ਤਾਂ ਗੁਆਂਢੀ ਨੂੰ ਇਸਦੀ ਕੀਮਤ ਮਾਲਕ ਨੂੰ ਅਦਾ ਕਰਨੀ ਚਾਹੀਦੀ ਹੈ।"
12 Porém, se, de fato, lhe for furtado, pagá-lo-á ao seu dono.
13 ਪਰ ਜੇ ਮਾਲਕ ਜਾਨਵਰ ਦੇ ਨਾਲ ਸੀ, ਤਾਂ ਗੁਆਂਢੀ ਨੂੰ ਕੁਝ ਦੇਣ ਦੀ ਲੋੜ ਨਹੀਂ। ਜਾਂ, ਜੇ ਗੁਆਂਢੀ ਇਸ ਕੰਮ ਲਈ ਜਾਨਵਰ ਦੀ ਵਰਤੋਂ ਲਈ ਪੈਸੇ ਦੇ ਰਿਹਾ ਸੀ। ਤਾਂ ਉਸ ਨੂੰ ਕੁਝ ਨਹੀਂ ਦੇਣਾ ਪਵੇਗਾ ਜੇ ਜਾਨਵਰ ਮਰ ਜਾਂਦਾ ਹੈ ਜਾਂ ਜ਼ਖਮੀ ਹੋ ਜਾਂਦਾ ਹੈ। ਜਿਹੜਾ ਪੈਸਾ ਉਸ ਨੇ ਜਾਨਵਰ ਦੀ ਵਰਤੋਂ ਲਈ ਦਿੱਤਾ ਉਹ ਅਦਾਇਗੀ ਲਈ ਕਾਫ਼ੀ ਹੋਵੇਗਾ।"
13 Se for dilacerado, trá-lo-á em testemunho disso e não pagará o dilacerado.
14 “ਜੇ ਕਿਸੇ ਬੰਦੇ ਦੇ ਕਿਸੇ ਕੁਆਰੀ ਮੁਟਿਆਰ ਨਾਲ ਜਿਨਸੀ ਸੰਬੰਧ ਹਨ, ਤਾਂ ਉਸ ਨੂੰ ਉਸ ਨਾਲ ਵਿਆਹ ਕਰਾਉਣਾ ਪਵੇਗਾ। ਅਤੇ ਉਸ ਨੂੰ ਉਸ ਦੇ ਪਿਤਾ ਨੂੰ ਪੂਰਾ ਦਾਜ ਦੇਣਾ ਪਵੇਗਾ।"
14 Se alguém pedir emprestado a seu próximo um animal, e este ficar aleijado ou morrer, não estando presente o dono, pagá-lo-á.
15 ਜੇ ਪਿਤਾ ਉਸ ਨੂੰ ਆਪਣੀ ਧੀ ਨਾਲ ਵਿਆਹ ਕਰਨ ਤੋਂ ਇਨਕਾਰ ਕਰਦਾ ਹੈ, ਤਾਂ ਵੀ ਉਸ ਆਦਮੀ ਨੂੰ ਪੈਸਾ ਦੇਣਾ ਪਵੇਗਾ। ਉਸ ਨੂੰ ਉਸ ਲਈ ਪੂਰਾ ਪੂਰਾ ਪੈਸਾ ਦੇਣਾ ਪਵੇਗਾ।"
15 Se o dono esteve presente, não o pagará; se foi alugado, o preço do aluguel será o pagamento.
16 “ਜੇਕਰ ਕੋਈ ਔਰਤ ਕਾਲਾ ਜਾਦੂ ਕਰਦੀ ਹੈ, ਤੁਹਾਨੂੰ ਉਸ ਨੂੰ ਜਿਉਂਦਿਆਂ ਨਹੀਂ ਰਹਿਣ ਦੇਣਾ ਚਾਹੀਦਾ।"
16 Se alguém seduzir qualquer virgem que não estava desposada e se deitar com ela, pagará seu dote e a tomará por mulher.
17 “ਤੁਹਾਨੂੰ ਕਿਸੇ ਬੰਦੇ ਨੂੰ ਕਿਸੇ ਜਾਨਵਰ ਨਾਲ ਜਿਨਸੀ ਸੰਬੰਧ ਨਹੀਂ ਰੱਖਣ ਦੇਣੇ ਚਾਹੀਦੇ। ਜੇ ਅਜਿਹਾ ਹੁੰਦਾ ਹੈ ਤਾਂ ਉਸ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ।"
17 Se o pai dela definitivamente recusar dar-lha, pagará ele em dinheiro conforme o dote das virgens.
18 “ਜੇ ਕੋਈ ਬੰਦਾ ਕਿਸੇ ਝੂਠੇ ਦੇਵਤੇ ਨੂੰ ਬਲੀ ਚੜ੍ਹਾਉਂਦਾ ਹੈ, ਤਾ ਉਸ ਬੰਦੇ ਨੂੰ ਤਬਾਹ ਕਰ ਦੇਣਾ ਚਾਹੀਦਾ ਹੈ। ਇੱਕ ਯਹੋਵਾਹ ਪਰਮੇਸ਼ੁਰ ਹੀ ਹੈ ਜਿਸ ਨੂੰ ਤੁਹਾਨੂੰ ਬਲੀਆਂ ਚੜ੍ਹਾਉਣੀਆਂ ਚਾਹੀਦੀਆਂ ਹਨ।"
18 A feiticeira não deixarás viver.
19 “ਚੇਤੇ ਰੱਖੋ, ਅਤੀਤ ਵਿੱਚ ਤੁਸੀਂ ਮਿਸਰ ਦੀ ਧਰਤੀ ਉੱਤੇ ਵਿਦੇਸ਼ੀ ਸੀ। ਇਸ ਲਈ ਤੁਹਾਨੂੰ ਚਾਹੀਦਾ ਹੈ ਕਿ ਕਿਸੇ ਅਜਿਹੇ ਬੰਦੇ ਨੂੰ ਧੋਖਾ ਨਾ ਦਿਓ ਜਾਂ ਨੁਕਸਾਨ ਨਾ ਪੁਚਾਓ ਜਿਹੜਾ ਤੁਹਾਡੇ ਦੇਸ਼ ਵਿੱਚ ਵਿਦੇਸ਼ੀ ਹੈ।"
19 Quem tiver coito com animal será morto.
20 “ਤੁਹਾਨੂੰ ਕਦੇ ਵੀ ਉਨ੍ਹਾਂ ਔਰਤਾਂ ਨਾਲ ਮੰਦਾ ਨਹੀਂ ਕਰਨਾ ਚਾਹੀਦਾ ਜਿਨ੍ਹਾਂ ਨੇ ਪਤੀ ਮਰ ਚੁੱਕੇ ਹਨ ਜਾਂ ਉਨ੍ਹਾਂ ਬੱਚਿਆਂ ਨਾਲ ਮੰਦਾ ਨਹੀਂ ਕਰਨਾ ਚਾਹੀਦਾ ਜਿਹੜੇ ਯਤੀਮ ਹਨ।"
20 Quem sacrificar aos deuses e não somente ao Senhor será destruído.
21 ਜੇ ਤੁਸੀਂ ਉਨ੍ਹਾਂ ਵਿਧਵਾਵਾਂ ਜਾਂ ਯਤੀਮਾਂ ਨਾਲ ਮੰਦਾ ਕਰੋਂਗੇ, ਤਾਂ ਮੈਂ ਇਸ ਨੂੰ ਜਾਣ ਜਾਵਾਂਗਾ। ਮੈਂ ਉਨ੍ਹਾਂ ਦੀਆਂ ਤਕਲੀਫ਼ਾਂ ਸੁਣਾਂਗਾ।"
21 Não afligirás o forasteiro, nem o oprimirás; pois forasteiros fostes na terra do Egito.
22 ਅਤੇ ਮੈਂ ਬਹੁਤ ਕਰੋਧਵਾਨ ਹੋਵਾਂਗਾ। ਮੈਂ ਤੁਹਾਨੂੰ ਤਲਵਾਰ ਨਾਲ ਕਤਲ ਕਰ ਦਿਆਂਗਾ। ਫ਼ੇਰ ਤੁਹਾਡੀਆਂ ਪਤਨੀਆਂ ਵਿਧਵਾ ਹੋ ਜਾਣਗੀਆਂ। ਅਤੇ ਤੁਹਾਡੇ ਬੱਚੇ ਯਤੀਮ ਹੋ ਜਾਣਗੇ।"
22 A nenhuma viúva nem órfão afligireis.
23 “ਜੇ ਮੇਰੇ ਬੰਦਿਆਂ ਵਿੱਚੋਂ ਕੋਈ ਗਰੀਬ ਹੈ, ਅਤੇ ਤੁਸੀਂ ਉਸ ਨੂੰ ਪੈਸਾ ਉਧਾਰ ਦਿੰਦੇ ਹੋ ਤਾਂ ਤੁਹਾਨੂੰ ਉਸ ਪੈਸੇ ਦਾ ਬਿਆਜ ਨਹੀਂ ਲੈਣਾ ਚਾਹੀਦਾ। ਅਤੇ ਤੁਹਾਨੂੰ ਚਾਹੀਦਾ ਹੈ ਕਿ ਉਸ ਨੂੰ ਛੇਤੀ ਪੈਸਾ ਵਾਪਸ ਕਰਨ ਲਈ ਮਜਬੂਰ ਨਾ ਕਰੋ।"
23 Se de algum modo os afligirdes, e eles clamarem a mim, eu lhes ouvirei o clamor;
24 ਹੋ ਸੱਕਦਾ ਹੈ ਕੋ ਕੋਈ ਬੰਦਾ ਤੁਹਾਨੂੰ ਇਸ ਇਕਰਾਰ ਵਜੋਂ ਆਪਣਾ ਕੋਟ ਦੇ ਦੇਵੇ ਕਿ ਉਹ ਤੁਹਾਡਾ ਦਿੱਤਾ ਪੈਸਾ ਵਾਪਸ ਮੋੜ ਦੇਵੇਗਾ। ਪਰ ਤੁਹਾਨੂੰ ਚਾਹੀਦਾ ਹੈ ਕਿ ਸੂਰਜ ਛੁਪਣ ਤੋਂ ਪਹਿਲਾਂ ਉਸ ਨੂੰ ਉਹ ਕੋਟ ਵਾਪਸ ਕਰ ਦਿਓ।"
24 a minha ira se acenderá, e vos matarei à espada; vossas mulheres ficarão viúvas, e vossos filhos, órfãos.
25 ਜੇ ਉਸ ਬੰਦੇ ਕੋਲ ਕੋਟ ਨਹੀਂ ਹੋਵੇਗਾ ਤਾਂ ਉਸ ਕੋਲ ਆਪਣਾ ਸ਼ਰੀਰ ਢੱਕਣ ਲਈ ਕੁਝ ਨਹੀਂ ਹੋਵੇਗਾ। ਉਸ ਨੂੰ ਸੁੱਤਿਆਂ ਹ੍ਹੋਇਆਂ ਸਰਦੀ ਲੱਗ ਜਾਵੇਗੀ। ਅਤੇ ਜੇ ਉਹ ਮੇਰੇ ਅੱਗੇ ਪੁਕਾਰ ਕਰੇਗਾ, ਤਾਂ ਮੈਂ ਉਸਦੀ ਪੁਕਾਰ ਸੁਣਾਂਗਾ। ਮੈਂ ਧਿਆਨ ਦੇਵਾਂਗਾ ਕਿਉਂਕਿ ਮੈਂ ਮਿਹਰਬਾਨ ਹਾਂ।"
25 Se emprestares dinheiro ao meu povo, ao pobre que está contigo, não te haverás com ele como credor que impõe juros.
26 “ਤੁਹਾਨੂੰ ਆਪਣੇ ਲੋਕਾਂ ਦੇ ਆਗੂਆਂ ਜਾਂ ਆਪਣੇ ਨਿਆਂਕਾਰਾਂ ਨੂੰ ਕੁਝ ਗਲਤ ਨਹੀਂ ਆਖਣਾ ਚਾਹੀਦਾ।"
26 Se do teu próximo tomares em penhor a sua veste, lha restituirás antes do pôr do sol;
27 “ਫ਼ਸਲ ਦੀ ਵਾਢੀ ਵੇਲੇ ਤੁਸੀਂ ਮੈਨੂੰ ਪਹਿਲਾ ਅਨਾਜ ਤੇ ਆਪਣੇ ਫ਼ਲਾਂ ਦਾ ਪਹਿਲਾ ਰਸ ਜ਼ਰੂਰ ਭੇਂਟ ਕਰੋਂਗੇ। ਵਰ੍ਹੇ ਦੇ ਦੌਰਾਨ ਦੇਰੀ ਨਾ ਕਰੋ। “ਆਪਣੇ ਪਹਿਲੋਠੇ ਪੁੱਤਰ ਮੈਨੂੰ ਦਿਓ।"
27 porque é com ela que se cobre, é a veste do seu corpo; em que se deitaria? Será, pois, que, quando clamar a mim, eu o ouvirei, porque sou misericordioso.
28 ਆਪਣੇ ਪਹਿਲੋਠੇ ਪਸ਼ੂ ਅਤੇ ਭੇਡਾਂ ਵੀ ਮੈਨੂੰ ਦਿਓ। ਪਲੋਠੀ ਸੰਤਾਨ ਨੂੰ ਸੱਤਾਂ ਦਿਨਾਂ ਤੱਕ ਆਪਣੀ ਮਾਂ ਕੋਲ ਰਹਿਣ ਦਿਓ। ਫ਼ੇਰ ਅੱਠਵੇਂ ਦਿਨ ਉਸ ਨੂੰ ਮੈਨੂੰ ਦੇ ਦੇਵੋ।"
28 Contra Deus não blasfemarás, nem amaldiçoarás o príncipe do teu povo.
29 “ਤੁਸੀਂ ਮੇਰੇ ਖਾਸ ਲੋਕ ਹੋ, ਇਸ ਲਈ ਉਸ ਜਾਨਵਰ ਦਾ ਮਾਸ ਨਾ ਖਾਓ ਜੋ ਜੰਗਲੀ ਜਾਨਵਰ ਦੁਆਰਾ ਮਾਰਿਆ ਗਿਆ ਹੋਵੇ। ਤੁਹਾਨੂੰ ਇਸ ਨੂੰ ਕੁਤਿਆਂ ਅੱਗੇ ਸੁੱਟ ਦੇਣਾ ਚਾਹੀਦਾ ਹੈ।"
29 Não tardarás em trazer ofertas do melhor das tuas ceifas e das tuas vinhas; o primogênito de teus filhos me darás.
30 — ausente —
30 Da mesma sorte, farás com os teus bois e com as tuas ovelhas; sete dias ficará a cria com a mãe, e, ao oitavo dia, ma darás.
31 — ausente —
31 Ser-me-eis homens consagrados; portanto, não comereis carne dilacerada no campo; deitá-la-eis aos cães.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Êxodo 22, comparar traduções ou montar um estudo — tudo direto pelo WhatsApp.