Êxodo 23

Punjabi Bible (GL_PUNJABI) vs NVI

Sair da comparação
NVI Nova Versão Internacional
1 “ਹੋਰਨਾਂ ਲੋਕਾਂ ਦੇ ਵਿਰੁੱਧ ਝੂਠ ਨਾ ਬੋਲੋ। ਜੇ ਤੁਸੀਂ ਕਚਿਹਰੀ ਵਿੱਚ ਗਵਾਹ ਹੋ, ਤਾਂ ਕਿਸੇ ਬੁਰੇ ਆਦਮੀ ਦੀ ਝੂਠ ਬੋਲਕੇ ਸਹਾਇਤਾ ਨਾ ਕਰੋ।"
1 "Não faça declarações falsas e não seja cúmplice do ímpio, sendo-lhe testemunha mal-intencionada.
2 “ਕੁਝ ਵੀ ਗਲਤ ਕਰਨ ਵਾਲੇ ਲੋਕਾਂ ਦੇ ਟੋਲਿਆਂ ਦਾ ਅਨੁਸਰਣ ਨਾ ਕਰੋ। ਜੇਕਰ ਤੁਸੀਂ ਅਦਾਲਤ ਵਿੱਚ ਗਵਾਹ ਹੋ, ਤਾਂ ਉਨ੍ਹਾਂ ਬੰਦਿਆਂ ਦੀ ਖਾਤਰ ਆਪਣੀ ਗਵਾਹੀ ਨਾ ਬਦਲੋ ਜੋ ਗਲਤ ਹਨ। ਉਹੀ ਕਰੋ ਜੋ ਸਹੀ ਅਤੇ ਬੇਲਾਗ ਹੈ।"
2 "Não acompanhe a maioria para fazer o mal. Ao testemunhar num processo, não perverta a justiça para apoiar a maioria,
3 “ਜੇ ਕਿਸੇ ਗਰੀਬ ਆਦਮੀ ਦਾ ਨਿਆਂ ਕੀਤਾ ਜਾਂਦਾ ਹੈ, ਤਾਂ ਕਈ ਵਾਰੀ ਲੋਕ ਉਸਦਾ ਪੱਖ ਲੈਂਦੇ ਹਨ ਕਿਉਂਕਿ ਉਨ੍ਹਾਂ ਨੂੰ ਉਸ ਉੱਪਰ ਤਰਸ ਆਉਂਦਾ ਹੈ। ਤੁਹਾਨੂੰ ਅਜਿਹਾ ਨਹੀਂ ਕਰਨਾ ਚਾਹੀਦਾ। ਉਸਦਾ ਪੱਖ ਤਾਂ ਹੀ ਲਵੋ ਜੇ ਉਹ ਸਹੀ ਹੈ।"
3 nem para favorecer o pobre num processo.
4 “ਜੇ ਤੁਹਾਨੂੰ ਕੋਈ ਗੁਆਚਿਆ ਹੋਇਆ ਬਲਦ ਜਾਂ ਖੋਤਾ ਨਜ਼ਰ ਆਵੇ ਤਾਂ ਤੁਹਾਨੂੰ ਇਸਦੇ ਮਾਲਕ ਨੂੰ ਵਪਸ ਕਰ ਦੇਣਾ ਚਾਹੀਦਾ ਹੈ। ਤੁਹਾਨੂੰ ਅਜਿਹਾ ਹੀ ਕਰਨਾ ਚਾਹੀਦਾ ਹੈ ਭਾਵੇਂ ਮਾਲਕ ਤੁਹਾਡਾ ਦੁਸ਼ਮਣ ਹੀ ਕਿਉਂ ਨਾ ਹੋਵੇ।"
4 "Se você encontrar perdido o boi ou o jumento que pertence ao seu inimigo, leve-o de volta a ele.
5 “ਜੇ ਤਸੀਂ ਦੇਖਦੇ ਹੋ ਕਿ ਕੋਈ ਜਾਨਵਰ ਇਸ ਲਈ ਨਹੀਂ ਚੱਲ ਸੱਕਦਾ ਕਿਉਂਕਿ ਉਸ ਉੱਪਰ ਬਹੁਤ ਭਾਰ ਲਦਿਆ ਹੋਇਆ ਹੈ, ਤਾਂ ਤੁਹਾਨੂੰ ਰੁਕ ਕੇ ਉਸ ਜਾਨਵਰ ਦੀ ਸਹਾਇਤਾ ਜ਼ਰੂਰ ਕਰਨੀ ਚਾਹੀਦੀ ਹੈ ਭਾਵੇਂ ਇਹ ਤੁਹਾਡੇ ਕਿਸੇ ਦੁਸ਼ਮਣ ਦਾ ਹੀ ਹੋਵੇ।"
5 Se você vir o jumento de alguém que o odeia caído sob o peso de sua carga, não o abandone, procure ajudá-lo.
6 “ਤੁਹਾਨੂੰ ਚਾਹੀਦਾ ਹੈ ਕਿ ਲੋਕਾਂ ਨੂੰ ਕਿਸੇ ਗਰੀਬ ਆਦਮੀ ਨਾਲ ਪੱਖਪਾਤ ਨਾ ਕਰਨ ਦਿਓ। ਉਸਦਾ ਨਿਆਂ ਕਿਸੇ ਵੀ ਦੂਸਰੇ ਬੰਦੇ ਵਾਂਗ ਹੋਣਾ ਚਾਹੀਦਾ ਹੈ।"
6 "Não perverta o direito dos pobres em seus processos.
7 “ਕਿਸੇ ਬੰਦੇ ਉੱਤੇ ਝੂਠੇ ਦੋਸ਼ ਨਾ ਲਾਓ ਅਤੇ ਕਿਸੇ ਵੀ ਬੇਕਸੂਰ ਜਾਂ ਇਮਾਨਦਾਰ ਬੰਦੇ ਨੂੰ ਮੌਤ ਦੀ ਸਜ਼ਾ ਨਾ ਦੇਵੋ ਕਿਉਂ ਜੋ ਮੈਂ ਕਦੇ ਵੀ ਬਦ ਵਿਅਕਤੀ ਨੂੰ ਬੇਕਸੂਰ ਨਹੀਂ ਸਮਝਾਂਗਾ।"
7 Não se envolva em falsas acusações nem condene à morte o inocente e o justo, porque não absolverei o culpado.
8 “ਜੇ ਕੋਈ ਆਦਮੀ ਤੁਹਾਨੂੰ ਪੈਸੇ ਦੇਕੇ ਆਪਣੇ ਲਈ ਹਾਮੀ ਭਰਾਉਣ ਦੀ ਕੋਸ਼ਿਸ਼ ਕਰਦਾ ਹੈ, ਜਦੋਂ ਕਿ ਉਹ ਗਲਤ ਹੈ, ਤਾਂ ਉਸ ਦੇ ਪੈਸੇ ਨੂੰ ਪ੍ਰਵਾਨ ਨਾ ਕਰੋ। ਇਸ ਤਰ੍ਹਾਂ ਦੀ ਰਿਸ਼ਵਤ ਮੁਨਸਫ਼ਾਂ ਨੂੰ ਅੰਨ੍ਹਿਆਂ ਕਰ ਦਿੰਦੀ ਹੈ ਤੇ ਉਹ ਸੱਚ ਨੂੰ ਨਹੀਂ ਦੇਖ ਸੱਕਦੇ। ਅਤੇ ਇਸ ਤਰ੍ਹਾਂ ਦੀ ਰਿਸ਼ਵਤ ਨੇਕ ਬੰਦਿਆਂ ਤੋਂ ਵੀ ਝੂਠ ਬੁਲਵਾ ਸੱਕਦੀ ਹੈ।"
8 "Não aceite suborno, pois o suborno cega até os que têm discernimento e prejudica a causa do justo.
9 “ਤੁਹਾਨੂੰ ਚਾਹੀਦਾ ਹੈ ਕਿ ਕਿਸੇ ਵਿਦੇਸ਼ੀ ਨਾਲ ਕਦੇ ਵੀ ਗਲਤ ਵਿਹਾਰ ਨਾ ਕਰੋ। ਚੇਤੇ ਰੱਖੋ ਕਿ ਇੱਕ ਸਮੇਂ ਤੁਸੀਂ ਵੀ ਵਿਦੇਸ਼ੀ ਸੀ ਜਦੋਂ ਤੁਸੀਂ ਮਿਸਰ ਦੀ ਧਰਤੀ ਉੱਤੇ ਰਹਿੰਦੇ ਸੀ।"
9 "Não oprima o estrangeiro. Vocês sabem o que é ser estrangeiro, pois foram estrangeiros no Egito.
10 ਖਾਸ ਛੁੱਟੀਆਂ “ਛੇ ਵਰ੍ਹਿਆਂ ਤੱਕ ਜ਼ਮੀਨ ਵਾਹੋ, ਬੀਜ ਬੀਜੋ ਅਤੇ ਆਪਣੀਆਂ ਫ਼ਸਲਾਂ ਵੱਢੋ।"
10 "Plantem e colham em sua terra durante seis anos,
11 ਸੱਤਵਾਂ ਵਰ੍ਹਾ ਧਰਤੀ ਦੇ ਆਰਾਮ ਦਾ ਖਾਸ ਸਮਾਂ ਹੋਣਾ ਚਾਹੀਦਾ ਹੈ, ਆਪਣੇ ਖੇਤਾਂ ਵਿੱਚ ਕੁਝ ਨਾ ਬੀਜੋ। ਜੇ ਓੱਥੇ ਕੋਈ ਫ਼ਸਲਾਂ ਉੱਗਦੀਆਂ ਹਨ, ਤਾਂ ਇਹ ਗਰੀਬ ਲੋਕਾਂ ਨੂੰ ਲੈ ਲੈਣ ਦਿਓ ਅਤੇ ਜੋ ਉਹ ਛੱਡਣ ਜੰਗਲੀ ਜਾਨਵਰਾਂ ਨੂੰ ਖਾ ਲੈਣ ਦਿਓ। ਅਜਿਹਾ ਹੀ ਤੁਹਾਨੂੰ ਆਪਣੇ ਅੰਗੂਰਾਂ ਦੇ ਬਾਗਾਂ ਨਾਲ ਅਤੇ ਜੈਤੂਨ ਦੇ ਰੁੱਖਾਂ ਨਾਲ ਵੀ ਕਰਨਾ ਚਾਹੀਦਾ ਹੈ।"
11 mas no sétimo deixem-na descansar sem cultivá-la. Assim os pobres do povo poderão comer o que crescer por si, e o que restar ficará para os animais do campo. Façam o mesmo com as suas vinhas e com os seus olivais.
12 “ਛੇ ਦਿਨ ਕੰਮ ਕਰੋ। ਫ਼ੇਰ ਸੱਤਵੇ ਦਿਨ ਛੁੱਟੀ ਕਰੋ। ਇਸ ਨਾਲ ਤੁਹਾਡੇ ਗੁਲਾਮਾਂ ਅਤੇ ਹੋਰਨਾਂ ਕਾਮਿਆਂ ਨੂੰ ਅਰਾਮ ਕਰਨ ਅਤੇ ਸੁਸਤਾਉਣ ਦਾ ਸਮਾਂ ਮਿਲ ਜਾਵੇਗਾ। ਅਤੇ ਤੁਹਾਡੇ ਬਲਦਾਂ ਅਤੇ ਖੋਤਿਆਂ ਨੂੰ ਵੀ ਅਰਾਮ ਕਰਨ ਦਾ ਸਮਾਂ ਮਿਲੇਗਾ।"
12 "Em seis dias façam os seus trabalhos, mas no sétimo não trabalhem, para que o seu boi e o seu jumento possam descansar, e o seu escravo e o estrangeiro renovem as forças.
13 “ਇਨ੍ਹਾਂ ਸਾਰੇ ਕਨੂਨਾਂ ਦੀ ਪਾਲਣਾ ਕਰਨੀ ਯਾਦ ਰੱਖੋ। ਤੁਹਾਨੂੰ ਹੋਰਨਾਂ ਦੇਵਤਿਆਂ ਦੇ ਨਾਮ ਵੀ ਨਹੀਂ ਲੈਣੇ ਚਾਹੀਦੇ। ਤੁਹਾਨੂੰ ਉਨ੍ਹਾਂ ਨੂੰ ਆਪਣੇ ਬੁਲ੍ਹਾਂ ਤੇ ਵੀ ਨਹੀਂ ਸੁਣਨ ਦੇਣਾ ਚਾਹੀਦਾ।"
13 "Tenham o cuidado de fazer tudo o que lhes ordenei. Não invoquem o nome de outros deuses; não se ouçam tais nomes dos seus lábios. "
14 “ਹਰ ਸਾਲ ਤੁਹਾਡੇ ਲਈ ਤਿੰਨ ਖਾਸ ਛੁੱਟੀਆਂ ਹੋਣਗੀਆਂ। ਇਨ੍ਹਾਂ ਛੁੱਟੀਆਂ ਵੇਲੇ ਤੁਸੀਂ ਮੇਰੇ ਖਾਸ ਸਥਾਨ ਉੱਤੇ ਮੇਰੀ ਉਪਾਸਨਾ ਕਰਨ ਲਈ ਆਵੋਂਗੇ।"
14 "Três vezes por ano vocês me celebrarão festa.
15 ਪਹਿਲੀ ਛੁੱਟੀ ‘ਪਤੀਰੀ ਰੋਟੀ ਦਾ ਪਰਬ’ ਹੋਵੇਗੀ। ਇਹ ਉਸੇ ਤਰ੍ਹਾਂ ਹੈ ਜਿਵੇਂ ਮੈਂ ਹੁਕਮ ਦਿੱਤਾ ਸੀ। ਇਸ ਵੇਲੇ ਤੁਸੀਂ ਪਤੀਰੀ ਰੋਟੀ ਖਾਵੋਂਗੇ। ਇਹ ਸੱਤ ਦਿਨਾਂ ਤੱਕ ਜਾਰੀ ਰਹੇਗੀ। ਇਹ ਤੁਸੀਂ ਅਬੀਬ ਦੇ ਮਹੀਨੇ ਦੌਰਾਨ ਕਰੋਂਗੇ, ਕਿਉਂਕਿ ਇਹੀ ਉਹ ਸਮਾਂ ਸੀ ਜਦੋਂ ਤੁਸੀਂ ਮਿਸਰ ਤੋਂ ਬਾਹਰ ਆਏ। ਉਸ ਸਮੇਂ ਹਰ ਬੰਦਾ ਮੇਰੇ ਲਈ ਬਲੀ ਲੈ ਕੇ ਆਵੇਗਾ।"
15 "Celebrem a festa dos pães sem fermento; durante sete dias comam pão sem fermento, como eu lhes ordenei. Façam isto na época determinada do mês de abibe, pois nesse mês vocês saíram do Egito. "Ninguém se apresentará a mim de mãos vazias.
16 “ਦੂਸਰੀ ਛੁੱਟੀ ‘ਪਹਿਲੇ ਫ਼ਲਾਂ ਦੇ ਪਰਬ’ ਦੀ ਹੋਵੇਗੀ ਇਹ ਛੁੱਟੀ ਗਰਮੀਆਂ ਦੇ ਸ਼ੁਰੂ ਵਿੱਚ ਹੋਵੇਗੀ ਜਦੋਂ ਤੁਸੀਂ ਉਨ੍ਹਾਂ ਫ਼ਸਲਾਂ ਦੀ ਵਾਢੀ ਸ਼ੁਰੂ ਕਰਦੇ ਹੋ, ਜੋ ਤੁਸੀਂ ਆਪਣੇ ਖੇਤਾਂ ਵਿੱਚ ਬੀਜੀਆਂ ਸਨ। “ਤੀਸਰੀ ਛੁੱਟੀ ‘ਵਾਢੀ ਦੇ ਪਰਬ’ ਦੀ ਹੋਵੇਗੀ ਇਹ ਪਤਝੜ ਦੇ ਮੌਸਮ ਵਿੱਚ ਹੋਵੇਗੀ ਜਦੋਂ ਤੁਸੀਂ ਆਪਣੇ ਖੇਤਾਂ ਦੀਆਂ ਸਾਰਿਆਂ ਫ਼ਸਲਾਂ ਇਕੱਠੀਆਂ ਕਰਦੇ ਹੋ।"
16 "Celebrem a festa da colheita dos primeiros frutos do seu trabalho de semeadura. "Celebrem a festa do encerramento da colheita, quando, no final do ano, vocês armazenarem as colheitas.
17 “ਇਸ ਲਈ ਹਰ ਸਾਲ ਤਿੰਨ ਵਾਰੀ ਸਾਰੇ ਆਦਮੀ ਖਾਸ ਸਥਾਨ ਉੱਤੇ ਤੁਹਾਡੇ ਯਹੋਵਾਹ ਪਰਮੇਸ਼ੁਰ ਦੇ ਸਨਮੁੱਖ ਹੋਣ ਲਈ ਆਉਣਗੇ।"
17 "Três vezes por ano todos os homens devem comparecer diante do Senhor soberano.
18 “ਜਦੋਂ ਤੁਸੀਂ ਕਿਸੇ ਜਾਨਵਰ ਨੂੰ ਮਾਰਕੇ ਇਸਦੇ ਖੂਨ ਨੂੰ ਬਲੀ ਵਜੋਂ ਚੜ੍ਹਾਉਂਦੇ ਹੋ, ਤੁਹਾਨੂੰ ਖਮੀਰ ਵਾਲੀ ਰੋਟੀ ਭੇਟ ਨਹੀਂ ਕਰਨੀ ਚਾਹੀਦੀ। ਇਸ ਬਲੀ ਦੇ ਮਾਸ ਦਾ ਕੋਈ ਵੀ ਹਿੱਸਾ ਅਗਲੇ ਦਿਨ ਲਈ ਨਾ ਬਚਾਓ।"
18 "Não ofereçam o sangue de um sacrifício feito em minha honra com pão fermentado. "A gordura das ofertas de minhas festas não deverá ser guardada até a manhã seguinte.
19 “ਜਦੋਂ ਤੁਸੀਂ ਵਾਢੀ ਵੇਲੇ ਆਪਣੀਆਂ ਫ਼ਸਲਾਂ ਇੱਕਤਰ ਕਰੋ, ਤੁਹਾਨੂੰ ਵਾਢੀ ਕੀਤੀ ਹੋਈ ਹਰ ਚੀਜ਼ ਦਾ ਪਹਿਲਾ ਫ਼ਲ ਤੁਹਾਡੇ ਯਹੋਵਾਹ ਪਰਮੇਸ਼ੁਰ ਦੇ ਘਰ ਲੈ ਕੇ ਆਉਣਾ ਚਾਹੀਦਾ ਹੈ। “ਤੁਹਾਨੂੰ ਕਿਸੇ ਬਕਰੋਟੇ ਨੂੰ ਉਸਦੀ ਮਾਂ ਦੇ ਦੁੱਧ ਵਿੱਚ ਨਹੀਂ ਉਬਾਲਣਾ ਚਾਹੀਦਾ।”"
19 "Tragam ao santuário do Senhor seu Deus o melhor dos primeiros frutos das suas colheitas. "Não cozinhem o cabrito no leite da própria mãe.
20 ਪਰਮੇਸ਼ੁਰ ਇਸਰਾਏਲ ਦੀ ਆਪਣੀ ਧਰਤੀ ਲੈਣ ਵਿੱਚ ਮਦਦ ਕਰੇਗਾ ਪਰਮੇਸ਼ੁਰ ਨੇ ਆਖਿਆ, “ਮੈਂ ਤੁਹਾਡੇ ਅੱਗੇ ਇੱਕ ਦੂਤ ਭੇਜ ਰਿਹਾ ਹਾਂ। ਇਹ ਦੂਤ ਤੁਹਾਨੂੰ ਉਸ ਸਥਾਨ ਤੇ ਲੈ ਜਾਵੇਗਾ ਜਿਸ ਨੂੰ ਮੈਂ ਤੁਹਾਡੇ ਲਈ ਤਿਆਰ ਕੀਤਾ ਹੈ। ਦੂਤ ਤੁਹਾਡੀ ਰੱਖਿਆ ਕਰੇਗਾ।"
20 "Eis que envio um anjo à frente de vocês para protegê-los por todo o caminho e fazê-los chegar ao lugar que preparei.
21 ਦੂਤ ਦਾ ਹੁਕਮ ਮੰਨਣਾ ਅਤੇ ਉਸ ਦੇ ਪਿੱਛੇ ਚੱਲਣਾ। ਉਸ ਦੇ ਖਿਲਾਫ਼ ਬਗਾਵਤ ਨਹੀਂ ਕਰਨੀ। ਦੂਤ ਉਨ੍ਹਾਂ ਮੰਦੀਆਂ ਗੱਲਾਂ ਨੂੰ ਮਾਫ਼ ਨਹੀਂ ਕਰੇਗਾ ਜਿਹੜੀਆਂ ਤੁਸੀਂ ਸਦੇ ਖਿਲਾਫ਼ ਕਰੋਂਗੇ। ਉਸ ਦੇ ਅੰਦਰ ਮੇਰੀ ਸ਼ਕਤੀ ਹੈ।"
21 Prestem atenção e ouçam o que ele diz. Não se rebelem contra ele, pois não perdoará as suas transgressões, pois nele está o meu nome.
22 ਤੁਹਾਨੂੰ ਉਸਦੀ ਹਰ ਗੱਲ ਮੰਨਣੀ ਚਾਹੀਦੀ ਹੈ। ਤੁਹਾਨੂੰ ਹਰ ਉਹ ਗੱਲ ਕਰਨੀ ਚਾਹੀਦੀ ਹੈ ਜੋ ਮੈਂ ਤੁਹਾਨੂੰ ਆਖਦਾ ਹਾਂ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਮੈਂ ਤੁਹਾਡੇ ਅੰਗ ਸੰਗ ਹੋਵਾਂਗਾ। ਮੈਂ ਤੁਹਾਡੇ ਸਾਰੇ ਦੁਸ਼ਮਣਾਂ ਦੇ ਵਿਰੁੱਧ ਹੋਵਾਂਗਾ। ਅਤੇ ਮੈਂ ਹਰ ਉਸ ਬੰਦੇ ਦਾ ਦੁਸ਼ਮਣ ਹੇਵਾਂਗਾ ਜਿਹੜਾ ਤੁਹਾਡੇ ਵਿਰੁੱਧ ਹੋਵੇਗਾ।”"
22 Se vocês ouvirem atentamente o que ele disser e fizerem tudo o que lhes ordeno, serei inimigo dos seus inimigos, e adversário dos seus adversários.
23 ਪਰਮੇਸ਼ੁਰ ਨੇ ਆਖਿਆ, “ਮੇਰਾ ਦੂਤ ਧਰਤੀ ਉੱਤੇ ਤੁਹਾਡੀ ਅਗਵਾਈ ਕਰੇਗਾ। ਉਹ ਤੁਹਾਡੀ ਬਹੁਤ ਸਾਰੇ ਵਖਰੇ ਲੋਕਾਂ ਦੇ ਖਿਲਾਫ਼ ਅਗਵਾਈ ਕਰੇਗਾ-ਅਮੋਰੀਆਂ, ਹਿੱਤੀਆਂ, ਫ਼ਰਿੱਜ਼ੀਆਂ, ਕਨਾਨੀਆਂ, ਹਿੱਵੀਆਂ ਅਤੇ ਯਬੂਸੀਆਂ ਦੇ। ਪਰ ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਹਰਾ ਦਿਆਂਗਾ।"
23 O meu anjo irá à frente de vocês e os fará chegar à terra dos amorreus, dos hititas, dos ferezeus, dos cananeus, dos heveus e dos jebuseus, e eu os exterminarei.
24 “ਉਨ੍ਹਾਂ ਲੋਕਾਂ ਦੇਵਤਿਆਂ ਦੀ ਉਪਾਸਨਾ ਨਹੀਂ ਕਰਨੀ। ਕਦੇ ਵੀ ਉਨ੍ਹਾਂ ਦੇਵਤਿਆਂ ਅੱਗੇ ਸਿਰ ਨਹੀਂ ਝੁਕਾਉਣਾ। ਤੁਹਾਨੂੰ ਕਦੇ ਵੀ ਉਨ੍ਹਾਂ ਲੋਕਾਂ ਵਾਂਗ ਨਹੀਂ ਰਹਿਣਾ ਚਾਹੀਦਾ। ਤੁਹਾਨੂੰ ਉਨ੍ਹਾਂ ਦੇ ਬੁੱਤ ਤੋੜ ਦੇਣੇ ਚਾਹੀਦੇ ਹਨ। ਅਤੇ ਤੁਹਾਨੂੰ ਉਹ ਪੱਥਰ ਤੋੜ ਦੇਣੇ ਚਾਹੀਦੇ ਹਨ ਜੋ ਉਨ੍ਹਾਂ ਦੇ ਦੇਵਤਿਆਂ ਨੂੰ ਚੇਤੇ ਕਰਾਉਣ ਵਿੱਚ ਸਹਾਇਤਾ ਕਰਦੇ ਹਨ।"
24 Não se curvem diante dos deuses deles, nem lhes prestem culto, nem sigam as suas práticas. Destruam-nos totalmente e quebrem as suas colunas sagradas.
25 ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੇਵਾ ਕਰਨੀ ਚਾਹੀਦੀ ਹੈ। ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਮੈਂ ਤੁਹਾਨੂੰ ਚੋਖੀ ਰੋਟੀ ਅਤੇ ਪਾਣੀ ਦਾ ਵਰਦਾਨ ਦਿਆਂਗਾ, ਮੈਂ ਤੁਹਾਡੀਆਂ ਸਾਰੀਆਂ ਬਿਮਾਰੀਆਂ ਦੂਰ ਕਰ ਦਿਆਂਗਾ।"
25 Prestem culto ao Senhor, o Deus de vocês, e ele os abençoará, dando-lhes alimento e água. Tirarei a doença do meio de vocês.
26 ਤੁਹਾਡੀਆਂ ਸਾਰੀਆਂ ਔਰਤਾਂ ਬੱਚੇ ਜੰਮਣ ਦੇ ਯੋਗ ਹੋਣਗੀਆਂ। ਉਨ੍ਹਾਂ ਦਾ ਕੋਈ ਬੱਚਾ ਜਨਮ ਸਮੇਂ ਨਹੀਂ ਮਰੇਗਾ। ਅਤੇ ਮੈਂ ਤੁਹਾਨੂੰ ਲੰਮੀ ਉਮਰ ਦਾ ਵਰ ਦਿਆਂਗਾ।"
26 Em sua terra nenhuma grávida perderá o filho, nem haverá mulher estéril. Farei completar-se o tempo de duração da vida de vocês.
27 “ਜਦੋਂ ਤੁਸੀਂ ਆਪਣੇ ਦੁਸ਼ਮਣਾਂ ਨਾਲ ਯੁੱਧ ਕਰੋਂਗੇ, ਤਾਂ ਮੈਂ ਆਪਣੀ ਮਹਾਨ ਸ਼ਕਤੀ ਤੁਹਾਡੇ ਅੱਗੇ ਭੇਜਾਂਗਾ। ਮੈਂ ਤੁਹਾਡੇ ਸਾਰੇ ਦੁਸ਼ਮਣਾਂ ਨੂੰ ਹਰਾਉਣ ਵਿੱਚ ਤੁਹਾਡੀ ਮਦਦ ਕਰਾਂਗਾ। ਜਿਹੜੇ ਲੋਕ ਤੁਹਾਡੇ ਵਿਰੁੱਧ ਹਨ ਉਹ ਯੁੱਧ ਵਿੱਚ ਘਬਰਾ ਜਾਣਗੇ ਅਤੇ ਭੱਜ ਜਾਣਗੇ।"
27 "Mandarei adiante de vocês o meu terror, que porá em confusão todas as nações que vocês encontrarem. Farei que todos os seus inimigos virem as costas e fujam.
28 ਮੈਂ ਤੁਹਾਡੇ ਅੱਗੇ-ਅੱਗੇ ਹਾਰਨੈਟ ਨੂੰ ਭੇਜਾਂਗਾ। ਉਹ ਤੁਹਾਡੇ ਦੁਸ਼ਮਣਾਂ ਨੂੰ ਭਜਾ ਦੇਵਾਂਗਾ। ਹਿੱਵੀ ਲੋਕ, ਕਨਾਨੀ ਲੋਕ ਅਤੇ ਹਿੱਤੀ ਲੋਕ ਤੁਹਾਡਾ ਦੇਸ਼ ਛੱਡ ਜਾਣਗੇ।"
28 Causarei pânico entre os heveus, os cananeus e os hititas para expulsá-los de diante de vocês.
29 ਪਰ ਮੈਂ ਸਾਰੇ ਲੋਕਾਂ ਨੂੰ ਛੇਤੀ ਹੀ, ਇੱਕ ਸਾਲ ਦੇ ਅੰਦਰ-ਅੰਦਰ ਤੁਹਾਡਾ ਦੇਸ਼ ਛੱਡ ਜਾਣ ਲਈ ਮਜ਼ਬੂਰ ਨਹੀਂ ਕਰਾਂਗਾ। ਜੇ ਮੈਂ ਸਾਰੇ ਲੋਕਾਂ ਨੂੰ ਬਹੁਤੀ ਛੇਤੀ ਇਸ ਧਰਤੀ ਵਿੱਚੋਂ ਕੱਢ ਦਿਆਂਗਾ, ਇਹ ਖਾਲੀ ਹੋ ਜਾਵੇਗੀ ਅਤੇ ਸਾਰੇ ਜੰਗਲੀ ਜਾਨਵਰ ਵੱਧ ਜਾਣਗੇ ਅਤੇ ਧਰਤੀ ਉੱਤੇ ਕਬਜ਼ਾ ਕਰ ਲੈਣਗੇ। ਉਹ ਤੁਹਾਡੇ ਲਈ ਬਹੁਤ ਵੱਡੀ ਮੁਸੀਬਤ ਬਣ ਜਾਣਗੇ।"
29 Não os expulsarei num só ano, pois a terra se tornaria desolada e os animais selvagens se multiplicariam, ameaçando vocês.
30 ਇਸ ਲਈ ਮੈਂ ਇਨ੍ਹਾਂ ਲੋਕਾਂ ਨੂੰ ਥੋੜਾ-ਥੋੜਾ ਕਰਕੇ ਤੁਹਾਡੇ ਦੇਸ਼ ਵਿੱਚੋਂ ਕੱਢਾਂਗਾ ਜਦੋਂ ਤੱਕ ਕਿ ਤੁਹਾਡੀ ਗਿਣਤੀ ਵੱਧ ਜਾਵੇਗੀ ਅਤੇ ਤੁਸੀਂ ਜ਼ਮੀਨ ਉੱਤੇ ਕਾਬੂ ਪਾ ਲਵੋਂਗੇ।"
30 Eu os expulsarei aos poucos, até que vocês sejam numerosos o suficiente para tomar posse da terra.
31 “ਮੈਂ ਤੁਹਾਨੂੰ ਲਾਲ ਸਾਗਰ ਤੋਂ ਲੈ ਕੇ ਫ਼ਰਾਤ ਨਦੀ ਤੱਕ ਦੀ ਸਾਰੀ ਧਰਤੀ ਦੇ ਦਿਆਂਗਾ। ਪੱਛਮੀ ਸਰਹੱਦ ਫ਼ਲਿਸਤੀ ਸਾਗਰ (ਭੂਮੱਧ ਸਾਗਰ) ਹੋਵੇਗੀ, ਅਤੇ ਪੂਰਬੀ ਸਰਹੱਦ ਅਰਬ ਦਾ ਮਾਰੂਥਲ ਹੋਵੇਗੀ। ਮੈਂ ਤੁਹਾਨੂੰ ਓੱਥੇ ਰਹਿੰਦੇ ਲੋਕਾਂ ਨੂੰ ਹਰਾਉਣ ਵਿੱਚ ਮਦਦ ਦੇਵਾਂਗਾ। ਅਤੇ ਤੁਸੀਂ ਉਨ੍ਹਾਂ ਸਾਰੇ ਲੋਕਾਂ ਨੂੰ ਉੱਥੋਂ ਕੱਢ ਦਿਉਂਗੇ।"
31 "Estabelecerei as suas fronteiras desde o mar Vermelho até o mar dos filisteus, e desde o deserto até o Rio. Entregarei em suas mãos os povos que vivem na terra, aos quais expulsarão de diante de vocês.
32 “ਤੁਹਾਨੂੰ ਉਨ੍ਹਾਂ ਲੋਕਾਂ ਨਾਲ ਜਾਂ ਉਨ੍ਹਾਂ ਦੇ ਦੇਵਤਿਆਂ ਨਾਲ ਕੋਈ ਇਕਰਾਰਨਾਮੇ ਨਹੀਂ ਕਰਨੇ ਚਾਹੀਦੇ।"
32 Não façam aliança com eles nem com os seus deuses.
33 ਉਨ੍ਹਾਂ ਨੂੰ ਆਪਣੇ ਦੇਸ਼ ਵਿੱਚ ਠਹਿਰਣ ਨਾ ਦੇਣਾ। ਜੇ ਤੁਸੀਂ ਉਨ੍ਹਾਂ ਨੂੰ ਰਹਿਣ ਦਿਉਂਗੇ ਤਾਂ ਉਹ ਤੁਹਾਡੇ ਲਈ ਇੱਕ ਫ਼ੰਧੇ ਵਾਂਗ ਹੋਣਗੇ-ਉਹ ਤੁਹਾਡੇ ਕੋਲੋਂ ਮੇਰੇ ਵਿਰੁੱਧ ਪਾਪ ਕਰਾਉਣਗੇ। ਅਤੇ ਤੁਸੀਂ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਕਰਨ ਲੱਗ ਪਵੋਂਗੇ।”"
33 Não deixem que esses povos morem na terra de vocês, senão eles os levarão a pecar contra mim, porque prestar culto aos deuses deles será uma armadilha para vocês. "

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Êxodo 23, comparar traduções ou montar um estudo — tudo direto pelo WhatsApp.