Êxodo 24
Punjabi Bible (GL_PUNJABI) vs VC
VC Versão Católica
1 ਪਰਮੇਸ਼ੁਰ ਤੇ ਇਸਰਾਏਲ ਆਪਣਾ ਇਕਰਾਰਨਾਮਾ ਕਰਦੇ ਹਨ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਤੁਸੀਂ, ਹਾਰੂਨ, ਨਾਦਾਬ, ਅਬੀਹੂ ਅਤੇ ਇਸਰਾਏਲ ਦੇ ਸੱਤਰ ਬਜ਼ੁਰਗ ਪਰਬਤ ਕੋਲ ਆਕੇ ਦੂਰ ਤੋਂ ਮੇਰੀ ਉਪਾਸਨਾ ਕਰੋ।"
1 Deus disse a Moisés: "Sobe para o Senhor, com Aarão, Nadab e Abiú e setenta anciãos de Israel, e prostrai-vos à distância.
2 ਤਾਂ ਮੂਸਾ ਖੁਦ ਯਹੋਵਾਹ ਦੇ ਨੇੜੇ ਆਵੇਗਾ, ਬਾਕੀ ਦੇ ਹੋਰ ਬੰਦਿਆਂ ਨੂੰ ਨੇੜੇ ਨਹੀਂ ਆਉਣਾ ਚਾਹੀਦਾ। ਲੋਕਾਂ ਨੂੰ ਤਾਂ ਉਸ ਦੇ ਨਾਲ ਪਰਬਤ ਉੱਤੇ ਵੀ ਨਹੀਂ ਆਉਣਾ ਚਾਹੀਦਾ।”"
2 Só Moisés se aproximará do Senhor, e não os outros, e o povo não subirá com ele."
3 ਮੂਸਾ ਨੇ ਲੋਕਾਂ ਨੂੰ ਯਹੋਵਾਹ ਦੀਆਂ ਸਾਰੀਆਂ ਬਿਧੀਆਂ ਤੇ ਹੁਕਮ ਦੱਸੇ। ਤਾਂ ਸਾਰੇ ਲੋਕਾਂ ਨੇ ਆਖਿਆ, “ਅਸੀਂ ਉਨ੍ਹਾਂ ਸਾਰੇ ਹੁਕਮਾਂ ਨੂੰ ਮੰਨਾਂਗੇ ਜਿਹੜੇ ਯਹੋਵਾਹ ਨੇ ਸੁਣਾਏ ਹਨ।”"
3 Moisés veio referir ao povo todas as palavras do Senhor, e todas as suas leis; e o povo inteiro respondeu a uma voz: "Faremos tudo o que o Senhor disse."
4 ਤਾਂ ਮੂਸਾ ਨੇ ਯਹੋਵਾਹ ਦੇ ਸਾਰੇ ਹੁਕਮ ਇੱਕ ਪੱਤਰੀ ਉੱਪਰ ਲਿਖ ਲਏ। ਅਗਲੀ ਸਵੇਰ ਨੂੰ, ਮੂਸਾ ਉੱਠਿਆ ਪਰਬਤ ਦੀ ਤਰਾਈ ਨੇੜੇ ਇੱਕ ਜਗਵੇਦੀ ਉਸਾਰੀ ਅਤੇ ਉਸ ਨੇ ਇਸਦੇ ਆਲੇ-ਦੁਆਲੇ ਬਾਰ੍ਹਾਂ ਪੱਥਰ ਧਰ ਦਿੱਤੇ ਇਸਰਾਏਲ ਦੇ ਬਾਰ੍ਹਾਂ ਪਰਿਵਾਰ-ਸਮੂਹਾਂ ਵਿੱਚ ਹਰੇਕ ਲਈ ਇੱਕ ਪੱਥਰ।"
4 E Moisés escreveu todas as palavras do Senhor. No dia seguinte, de manhã, edificou um altar ao pé da montanha e levantou doze estelas para as doze tribos de Israel.
5 ਫ਼ੇਰ ਮੂਸਾ ਨੇ ਇਸਰਾਏਲ ਦੇ ਜਵਾਨ ਆਦਮੀਆਂ ਨੂੰ ਬਲੀਆਂ ਚੜ੍ਹਾਉਣ ਲਈ ਭੇਜਿਆ। ਇਨ੍ਹਾਂ ਆਦਮੀਆਂ ਨੇ ਯਹੋਵਾਹ ਨੂੰ ਹੋਮ ਦੀਆਂ ਭੇਟਾਂ ਅਤੇ ਸੁੱਖ ਸਾਂਦ ਦੀਆਂ ਭੇਟਾਂ ਵਜੋਂ ਬਲਦਾਂ ਦੀ ਬਲੀ ਦਿੱਤੀ।"
5 Enviou jovens dentre os israelitas, os quais ofereceram holocaustos e sacrifícios ao Senhor e imolaram touros em sacrifícios pacíficos.
6 ਮੂਸਾ ਨੇ ਇਨ੍ਹਾਂ ਜਾਨਵਰਾਂ ਦਾ ਖੂਨ ਇਕੱਠਾ ਕਰ ਲਿਆ। ਮੂਸਾ ਨੇ ਅੱਧਾ ਖੂਨ ਪਿਆਲਿਆਂ ਵਿੱਚ ਪਾ ਦਿੱਤਾ ਅਤੇ ਬਾਕੀ ਦਾ ਅੱਧਾ ਖੂਨ ਜਗਵੇਦੀ ਉੱਤੇ ਡੋਲ੍ਹ ਦਿੱਤਾ।"
6 Moisés tomou a metade do sangue para metê-lo em bacias, e derramou a outra metade sobre o altar.
7 ਮੂਸਾ ਨੇ ਉਹ ਪੱਤਰੀ ਲਈ ਜਿਸ ਉੱਤੇ ਖਾਸ ਇਕਰਾਰਨਾਮਾ ਲਿਖਿਆ ਹੋਇਆ ਸੀ ਅਤੇ ਸਾਰੇ ਲੋਕਾਂ ਨੂੰ ਪੜ੍ਹਕੇ ਸੁਣਾਈ। ਫ਼ੇਰ ਉਨ੍ਹਾਂ ਨੇ ਆਖਿਆ, “ਉਹ ਸਾਰੇ ਕਾਨੂੰਨ ਜੋ ਯਹੋਵਾਹ ਨੇ ਸਾਨੂੰ ਦਿੱਤੇ ਹਨ, ਉਨ੍ਹਾਂ ਨੂੰ ਕਰਨ ਲਈ ਅਤੇ ਮੰਨਣ ਲਈ ਅਸੀਂ ਤਿਆਰ ਹਾਂ।”"
7 Tomou o livro da aliança e o leu ao povo, que respondeu: "Faremos tudo o que o Senhor disse e seremos obedientes."
8 ਤਾਂ ਮੂਸਾ ਨੇ ਬਲੀਆਂ ਤੋਂ ਭਰੇ ਖੂਨ ਦੇ ਪਿਆਲੇ ਲਈ ਅਤੇ ਇਸ ਨੂੰ ਲੋਕਾਂ ਉੱਤੇ ਛਿੜਕ ਕੇ ਆਖਿਆ, “ਇਹ ਖੂਨ ਦਰਸਾਉਂਦਾ ਹੈ ਕਿ ਤੁਹਾਡੇ ਇਨ੍ਹਾਂ ਸਾਰੇ ਕਾਨੂੰਨਾਂ ਦੇ ਅਧਾਰ ਤੇ ਯਹੋਵਾਹ ਨੇ ਤੁਹਾਡੇ ਨਾਲ ਇੱਕ ਖਾਸ ਇਕਰਾਰਨਾਮਾ ਕੀਤਾ ਹੈ।”"
8 Moisés tomou o sangue para aspergir com ele o povo: "Eis, disse ele, o sangue da aliança que o Senhor fez convosco, conforme tudo o que foi dito."
9 ਤਾਂ ਮੂਸਾ, ਹਾਰੂਨ, ਨਾਦਾਬ, ਅਬੀਹੂ ਅਤੇ ਇਸਰਾਏਲ ਦੇ 70 ਬਜ਼ੁਰਗ ਪਰਬਤ ਉੱਤੇ ਗਏ।"
9 Moisés subiu, com Aarão, Nadab e Abiú, e setenta anciãos de Israel.
10 ਪਰਬਤ ਉੱਤੇ ਇਨ੍ਹਾਂ ਲੋਕਾਂ ਨੇ ਇਸਰਾਏਲ ਦੇ ਪਰਮੇਸ਼ੁਰ ਦਾ ਦੀਦਾਰ ਕੀਤਾ। ਪਰਮੇਸ਼ੁਰ ਕਿਸੇ ਅਜਿਹੀ ਚੀਜ਼ ਉੱਤੇ ਖਲੋਤਾ ਸੀ ਜਿਹੜੀ ਅਕਾਸ਼ ਵਾਂਗ ਸਾਫ਼ ਨੀਲਮ ਵਰਗੀ ਜਾਪਦੀ ਸੀ।"
10 Eles viram o Deus de Israel. Sob os seus pés havia como um lajeado de safiras transparentes, tão límpido como o próprio céu.
11 ਇਸਰਾਏਲ ਦੇ ਸਾਰੇ ਆਗੂਆਂ ਨੇ ਪਰਮੇਸ਼ੁਰ ਨੂੰ ਦੇਖਿਆ, ਪਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਤਬਾਹ ਨਹੀਂ ਕੀਤਾ। ਉਨ੍ਹਾਂ ਸਾਰਿਆਂ ਨੇ ਰਲ-ਮਿਲ ਕੇ ਖਾਧਾ ਕੀਤਾ।"
11 Sobre os eleitos dos israelitas, Deus não estendeu a mão. Viram Deus, e depois comeram e beberam.
12 ਮੂਸਾ ਪਰਮੇਸ਼ੁਰ ਦੀ ਬਿਵਸਥਾ ਲੈਣ ਜਾਂਦਾ ਹੈ ਯਹੋਵਾਹ ਨੇ ਮੂਸਾ ਨੂੰ ਆਖਿਆ, “ਮੇਰੇ ਕੋਲ ਪਰਬਤ ਉੱਤੇ ਆ। ਮੈਂ ਤੈਨੂੰ ਦੋ ਪੱਥਰ ਦੀਆਂ ਤਖਤੀਆਂ ਦੇਵਾਂਗਾ ਜਿਨ੍ਹਾਂ ਉੱਤੇ ਮੈਂ ਆਪਣੀ ਬਿਵਸਥਾ ਅਤੇ ਕਾਨੂੰਨ ਲਿਖੇ ਹਨ ਤਾਂ ਜੋ ਤੂੰ ਲੋਕਾਂ ਨੂੰ ਸਿੱਖਾ ਸੱਕੇਂ।”"
12 O Senhor disse a Moisés: "Sobe para mim no monte. Ficarás ali para que eu te dê as tábuas de pedra, a lei e as ordenações que escrevi para sua instrução."
13 ਤਾਂ ਮੂਸਾ ਅਤੇ ਉਸਦਾ ਸਹਾਇਕ ਯਹੋਸ਼ੂਆ ਪਰਮੇਸ਼ੁਰ ਦੇ ਪਰਬਤ ਉੱਪਰ ਗਏ।"
13 Moisés levantou-se com Josué, seu auxiliar, e subiu o monte de Deus.
14 ਮੂਸਾ ਨੇ ਬਜ਼ੁਰਗਾਂ ਨੂੰ ਆਖਿਆ, “ਇੱਥੇ ਸਾਡਾ ਇੰਤਜ਼ਾਰ ਕਰੋ ਅਸੀਂ ਤੁਹਾਡੇ ਕੋਲ ਵਾਪਸ ਆਵਾਂਗੇ। ਜਦੋਂ ਮੈਂ ਚੱਲਾ ਗਿਆ ਤਾਂ ਹਾਰੂਨ ਅਤੇ ਹੋਰ ਤੁਹਾਡੇ ਉੱਪਰ ਹਕੂਮਤ ਕਰਨਗੇ। ਜੇ ਕਿਸੇ ਨੂੰ ਕੋਈ ਸਮੱਸਿਆ ਹੋਵੇ ਤਾਂ ਇਨ੍ਹਾਂ ਬੰਦਿਆਂ ਕੋਲ ਚੱਲਿਆ ਜਾਵੇ।”"
14 E disse aos anciãos: "Esperai-nos aqui até que voltemos. Tendes convosco Aarão e Hur. Se alguém tiver um litígio, dirigir-se-á a eles."
15 ਮੂਸਾ ਪਰਮੇਸ਼ੁਰ ਨੂੰ ਮਿਲਦਾ ਹੈ ਤਾਂ ਮੂਸਾ ਪਹਾੜ ਉੱਪਰ ਗਿਆ। ਅਤੇ ਬੱਦਲ ਨੇ ਪਰਬਤ ਨੂੰ ਕੱਜ ਲਿਆ।"
15 Moisés subiu ao monte. A nuvem cobriu o monte
16 ਯਹੋਵਾਹ ਦਾ ਪਰਤਾਪ ਹੇਠਾਂ ਸੀਨਈ ਪਰਬਤ ਉੱਤੇ ਆਇਆ। ਬੱਦਲ ਨੇ ਛੇ ਦਿਨਾਂ ਤੱਕ ਪਰਬਤ ਨੂੰ ਕੱਜੀ ਰੱਖਿਆ। ਸੱਤਵੇਂ ਦਿਨ ਯਹੋਵਾਹ ਨੇ ਬੱਦਲ ਵਿੱਚੋਂ ਮੂਸਾ ਨਾਲ ਗੱਲ ਕੀਤੀ।"
16 e a glória do Senhor repousou sobre o monte Sinai, que ficou envolvido na nuvem durante seis dias. No sétimo dia, o Senhor chamou Moisés do seio da nuvem.
17 ਇਸਰਾਏਲ ਦੇ ਲੋਕ ਯਹੋਵਾਹ ਪਰਤਾਪ ਦੇਖ ਸੱਕਦੇ ਸਨ। ਇਹ ਪਰਬਤ ਦੀ ਚੋਟੀ ਉੱਤੇ ਬਲਦੀ ਹੋਈ ਅੱਗ ਵਾਂਗ ਸੀ।"
17 Aos olhos dos israelitas a glória do Senhor tinha o aspecto de um fogo consumidor sobre o cume do monte.
18 ਤਾਂ ਮੂਸਾ ਪਰਬਤ ਉੱਤੇ ਹੋਰ ਉਤਾਂਹ ਬੱਦਲ ਵਿੱਚ ਗਿਆ। ਮੂਸਾ ਪਰਬਤ ਉੱਤੇ 40 ਦਿਨ 40 ਰਾਤਾਂ ਰਿਹਾ।"
18 Moisés penetrou na nuvem e subiu a montanha. Ficou ali quarenta dias e quarenta noites.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Êxodo 24, comparar traduções ou montar um estudo — tudo direto pelo WhatsApp.