Êxodo 27

Punjabi Bible (GL_PUNJABI) vs BKJ

Sair da comparação
1 ਹੋਮ ਦੀਆਂ ਭੇਟਾਂ ਚੜ੍ਹਾਉਣ ਲਈ ਜਗਵੇਦੀ “ਸ਼ਿੱਟੀਮ ਦੀ ਲੱਕੜ ਦੀ ਵਰਤੋਂ ਕਰਕੇ ਇੱਕ ਜਗਵੇਦੀ ਬਣਾਉ। ਜਗਵੇਦੀ ਚੌਰਸ ਹੋਣੀ ਚਾਹੀਦੀ ਹੈ। ਇਹ ਪੰਜ ਕਿਊਬਿਟ ਲੰਮੀ, ਪੰਜ ਕਿਊਬਿਟ ਚੌੜੀ ਅਤੇ ਤਿੰਨ ਕਿਊਬਿਟ ਉੱਚੀ ਹੋਣੀ ਚਾਹੀਦੀ ਹੈ।"
1 E farás um altar de madeira de acácia, com cinco côvados de comprimento, e cinco côvados de largura; o altar será quadrado, e a sua altura será de três côvados.
2 ਜਗਵੇਦੀ ਦੇ ਚੌਹਾਂ ਕੋਨਿਆਂ ਚੋਂ ਹਰੇਕ ਉੱਤੇ ਇੱਕ ਸਿੰਗ ਬਣਾਈ। ਇਸਦੇ ਸਿੰਗ ਉਸੇ ਪਦਾਰਥ ਦੇ ਬਣੇ ਹੋਣੇ ਚਾਹੀਦੇ ਹਨ ਜਿਸਤੋਂ ਜਗਵੇਦੀ ਬਣੀ ਹੈ। ਫ਼ੇਰ ਜਗਵੇਦੀ ਉੱਤੇ ਪਿੱਤਲ ਚੜ੍ਹਾਵੀਂ।"
2 E farás os seus chifres sobre os seus quatro cantos; os seus chifres serão do mesmo, e o revestirás de bronze.
3 “ਜਗਵੇਦੀ ਉੱਤੇ ਵਰਤੇ ਜਾਣ ਵਾਲੇ ਸਾਰੇ ਸੰਦ ਅਤੇ ਪਲੇਟਾਂ ਪਿੱਤਲ ਦੀਆਂ ਬਣਾਈ। ਪਤੀਲੇ, ਕੜਛੇ, ਕੌਲੇ, ਚਿਮਟੇ ਅਤੇ ਤਸਲੇ ਬਣਾਈ। ਇਨ੍ਹਾਂ ਦੀ ਵਰਤੋਂ ਜਗਵੇਦੀ ਉੱਤੋਂ ਰਾਖ ਸਾਫ਼ ਕਰਨ ਲਈ ਕੀਤੀ ਜਾਵੇਗੀ।"
3 E lhe farás seus recipientes para recolher suas cinzas, e suas pás, e suas bacias, e os seus ganchos de carne, e os seus braseiros; todos os seus utensílios farás de bronze.
4 ਜਗਵੇਦੀ ਲਈ ਜਾਲ ਦੀ ਸ਼ਕਲ ਦੀ ਇੱਕ ਕਾਂਸੀ ਦੀ ਜਾਲੀ ਬਣਾਵੀਂ। ਅਤੇ ਜਾਲੀ ਦੇ ਚੌਹਾਂ ਕੋਨਿਆਂ ਲਈ ਇੱਕ-ਇੱਕ ਕਾਂਸੀ ਦਾ ਕੜਾ ਬਣਾਵੀਂ।"
4 E lhe farás uma grade de bronze em forma de grelha, e sobre a rede farás quatro argolas de bronze nos seus quatro cantos.
5 ਜਾਲੀ ਨੂੰ ਜਗਵੇਦੀ ਦੇ ਹੇਠਾਂ ਕਰਕੇ ਥੜੇ ਉੱਤੇ ਟਿਕਾ ਦੇਵੀਂ। ਜਾਲੀ ਜਗਵੇਦੀ ਦੇ ਹੇਠਾਂ ਤੋਂ ਉੱਪਰ ਵੱਲ ਅੱਧ ਤੱਕ ਜਾਵੇਗੀ।"
5 E os colocarás debaixo do altar em volta, para que a rede chegue até o meio do altar.
6 “ਜਗਵੇਦੀ ਲਈ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਬਣਾਈ ਅਤੇ ਉਨ੍ਹਾਂ ਉੱਤੇ ਪਿੱਤਲ ਮੜ੍ਹ ਦੇਵੀਂ।"
6 E farás varas para o altar, varas de madeira de acácia, e as revestirás com bronze.
7 ਜਗਵੇਦੀ ਦੇ ਦੋਹਾਂ ਪਾਸਿਆਂ ਉੱਤੇ ਲੱਗੇ ਕੜਿਆਂ ਵਿੱਚੋਂ ਚੋਬਾਂ ਨੂੰ ਗੁਜਾਰ ਦੇਵੀਂ। ਇਨ੍ਹਾਂ ਚੋਬਾਂ ਦੀ ਵਰਤੋਂ ਜਗਵੇਦੀ ਨੂੰ ਚੁੱਕਣ ਲਈ ਹੋਵੇਗੀ।"
7 E as varas serão colocadas nas argolas, e as varas estarão sobre os dois lados do altar, para carregá-lo.
8 ਜਗਵੇਦੀ ਨੂੰ ਇੱਕ ਅਜਿਹੇ ਖਾਲੀ ਬਕਸੇ ਵਾਂਗ ਬਣਾਈ ਜਿਸਦੇ ਆਸੇ-ਪਾਸੇ ਫ਼ੱਟੀਆਂ ਲੱਗੀਆਂ ਹੋਣ। ਜਗਵੇਦੀ ਨੂੰ ਬਿਲਕੁਲ ਉਵੇਂ ਹੀ ਬਣਾਵੀਂ ਜਿਵੇਂ ਮੈਂ ਪਰਬਤ ਉੱਤੇ ਤੈਨੂੰ ਦਰਸਾਇਆ ਸੀ।"
8 Oco e de tábuas o farás; como te foi mostrado no monte, assim o farão.
9 ਪਵਿੱਤਰ ਤੰਬੂ ਦੇ ਆਲੇ-ਦੁਆਲੇ ਦਾ ਵਿਹੜਾ “ਪਵਿੱਤਰ ਤੰਬੂ ਲਈ ਇੱਕ ਵਿਹੜਾ ਬਣਾਈ। ਦੱਖਣ ਵਾਲੇ ਪਾਸੇ ਸੌ ਹੱਥ ਲੰਮੇ ਪਰਦਿਆਂ ਦੀ ਕੰਧ ਹੋਣੀ ਚਾਹੀਦੀ ਹੈ। ਇਹ ਪਰਦੇ ਮਹੀਨ ਲਿਨਨ ਦੇ ਬਣੇ ਹੋਣੇ ਚਾਹੀਦੇ ਹਨ।"
9 E farás o pátio do tabernáculo; do lado sul em direção ao sul haverá cortinas para o pátio de linho fino torcido de cem côvados de comprimento para um lado,
10 ਵੀਹ ਚੋਬਾਂ ਅਤੇ ਉਨ੍ਹਾਂ ਚੋਬਾਂ ਦੇ ਹੇਠਾਂ ਪਿੱਤਲ ਦੀਆਂ ਵੀਹ ਚੀਥੀਆਂ ਵਰਤੀਂ। ਚੋਬਾਂ ਅਤੇ ਪਰਦਿਆਂ ਦੀਆਂ ਲੱਕੜਾਂ ਲਈ ਕੁੰਡਿਆਂ ਚਾਂਦੀ ਦੀਆਂ ਬਣੀਆਂ ਹੋਣੀਆਂ ਚਾਹੀਦੀਆਂ ਹਨ।"
10 e as suas vinte colunas e suas vinte bases serão de bronze. Os colchetes das colunas e suas faixas serão de prata.
11 ਉਤਰ ਵਾਲੇ ਪਾਸੇ ਵੀ ਸੌ ਹੱਥ ਲੰਮੇ ਪਰਦਿਆਂ ਦੀ ਕੰਧ ਹੋਣੀ ਚਾਹੀਦੀ ਹੈ। ਇਸ ਦੀਆਂ ਵੀ ਵੀਹ ਚੋਬਾਂ ਅਤੇ ਵੀਹ ਪਿੱਤਲ ਦੀਆਂ ਚੀਥੀਆਂ ਹੋਣੀਆਂ ਚਾਹੀਦੀਆਂ ਹਨ। ਚੋਬਾਂ ਅਤੇ ਪਰਦਿਆਂ ਦੀ ਲੱਕੜ ਦੀਆਂ ਕੁਡੀਆਂ ਚਾਂਦੀ ਦੀਆਂ ਬਣੀਆਂ ਹੋਣੀਆਂ ਚਾਹੀਦੀਆਂ ਹਨ।"
11 E da mesma forma ao longo do lado do norte haverá cortinas de cem côvados de comprimento, e suas vinte colunas e vinte bases de bronze. Os colchetes dos pilares e suas faixas de prata.
12 “ਵਿਹੜੇ ਦੇ ਪੱਛਮ ਵਾਲੇ ਪਾਸੇ 50 ਕਿਊਬਿਟ ਲੰਮੇ ਪਰਦਿਆਂ ਦੀ ਕੰਧ ਹੋਣੀ ਚਾਹੀਦੀ ਹੈ। ਇੱਥੇ 10 ਚੋਬਾਂ ਅਤੇ 10 ਚੀਥੀਆਂ ਹੋਣੀਆਂ ਚਾਹੀਦੀਆਂ ਹਨ।"
12 E na largura do pátio no lado oeste haverá cortinas de cinquenta côvados; suas colunas dez, e as suas bases dez.
13 ਵਿਹੜੇ ਦਾ ਪੂਰਬ ਵਾਲਾ ਪਾਸਾ ਵੀ 50 ਹੱਥ ਲੰਬਾ ਹੋਣਾ ਚਾਹੀਦਾ ਹੈ।"
13 E a largura do pátio no lado leste em direção ao leste será de cinquenta côvados.
14 ਇਹ ਪੂਰਬ ਵਾਲਾ ਪਾਸਾ ਵਿਹੜੇ ਦਾ ਲਾਂਘਾ ਹੈ। ਲਾਂਘੇ ਦੇ ਇੱਕ ਪਾਸੇ 15 ਹੱਥ ਲੰਬੇ ਪਰਦੇ ਹੋਣੇ ਚਾਹੀਦੇ ਹਨ। ਇਸ ਪਾਸੇ ਉੱਤੇ ਤਿੰਨ ਚੋਬਾਂ ਅਤੇ ਤਿੰਨ ਚੀਥੀਆਂ ਹੋਣੀਆਂ ਚਾਹੀਦੀਆਂ ਹਨ।"
14 As cortinas de um lado da porta serão de quinze côvados; suas colunas, três, e suas bases, três.
15 ਦੂਸਰੇ ਪਾਸੇ ਵੀ 15 ਹੱਥ ਲੰਮੇ ਪਰਦੇ ਹੋਣੇ ਚਾਹੀਦੇ ਹਨ। ਇਸ ਪਾਸੇ ਉੱਤੇ ਵੀ ਤਿੰਨ ਚੋਬਾਂ ਅਤੇ ਤਿੰਨ ਚੀਥੀਆਂ ਹੋਣੀਆਂ ਚਾਹੀਦੀਆਂ ਹਨ।"
15 E do outro lado haverá cortinas de quinze côvados; suas colunas, três, e suas bases, três.
16 “ਵਿਹੜੇ ਦੇ ਲਾਂਘੇ ਨੂੰ ਢੱਕਣ ਲਈ 20 ਹੱਥ ਲੰਮਾ ਪਰਦਾ ਬਣਾਈਂ। ਇਹ ਪਰਦਾ ਮਹੀਨ ਕੱਪੜੇ ਅਤੇ ਨੀਲੇ ਬੈਂਗਣੀ ਅਤੇ ਲਾਲ ਧਾਗੇ ਦਾ ਬਣਿਆ ਹੋਣਾ ਚਾਹੀਦਾ ਹੈ। ਉਸ ਪਰਦੇ ਉੱਤੇ ਕਸੀਦਾਕਾਰੀ ਕਰੀਂ। ਉਸ ਪਰਦੇ ਲਈ ਚਾਰ ਚੋਬਾਂ ਅਤੇ ਚਾਰ ਚੀਥੀਆਂ ਹੋਣੀਆਂ ਚਾਹੀਦੀਆਂ ਹਨ।"
16 E para a porta do pátio haverá uma cortina de quinze côvados, de azul, e púrpura, e escarlate, e linho fino torcido, obra de bordador. E suas colunas serão quatro, e suas bases, quatro.
17 ਵਿਹੜੇ ਦੇ ਆਲੇ-ਦੁਆਲੇ ਦੀਆਂ ਸਾਰੀਆਂ ਚੋਬਾਂ ਪਰਦੇ ਦੀਆਂ ਲੱਕੜਾਂ ਚਾਂਦੀ ਨਾਲ ਜੁੜੀਆਂ ਹੋਣੀਆਂ ਚਾਹੀਦੀਆਂ ਹਨ। ਚੋਬਾਂ ਦੀਆਂ ਕੁੰਡੀਆਂ ਚਾਂਦੀ ਦੀਆਂ ਹੋਣੀਆਂ ਚਾਹੀਦੀਆਂ ਹਨ ਅਤੇ ਚੋਬਾਂ ਦੀਆਂ ਚੀਥੀਆਂ ਪਿੱਤਲ ਦੀਆਂ ਹੋਣੀਆਂ ਚਾਹੀਦੀਆਂ ਹਨ।"
17 Todas as colunas ao redor do pátio terão faixas de prata; seus colchetes serão de prata, e suas bases de bronze.
18 ਗੁੰਦੇ ਹੋਏ ਮਹੀਨ ਲਿਨਨ ਦੇ ਪੰਜ ਕਿਊਬਿਟ ਉੱਚੇ ਪਰਦਿਆਂ ਦੇ ਨਾਲ ਵਿਹੜਾ 100 ਕਿਊਬਿਟ ਲੰਮਾ ਅਤੇ 50 ਕਿਊਬਿਟ ਚੌੜਾ ਹੋਣਾ ਚਾਹੀਦਾ ਹੈ। ਚੋਬਾਂ ਦੇ ਹੇਠਾਂ ਚੀਥੀਆਂ ਪਿੱਤਲ ਦੀਆਂ ਬਣੀਆਂ ਹੋਣੀਆਂ ਚਾਹੀਦੀਆਂ ਹਨ।"
18 O comprimento do pátio será de cem côvados, e a largura de cada lado será de cinquenta, e a altura de cinco côvados de linho fino torcido, e suas bases de bronze.
19 ਪਵਿੱਤਰ ਤੰਬੂ ਵਿੱਚ ਵਰਤੇ ਜਾਣ ਵਾਲੇ ਸਾਰੇ ਔਜ਼ਾਰ ਕਿੱਲੀਆਂ ਅਤੇ ਹੋਰ ਸਾਜ਼-ਸਮਾਨ ਪਿੱਤਲ ਦਾ ਹੋਣਾ ਚਾਹੀਦਾ ਹੈ। ਵਿਹੜੇ ਦੇ ਆਲੇ-ਦੁਆਲੇ ਦੇ ਪਰਦਿਆਂ ਲਈ ਸਾਰੀਆਂ ਕਿੱਲੀਆਂ ਪਿੱਤਲ ਦੀਆਂ ਹੋਣੀਆਂ ਚਾਹੀਦੀਆਂ ਹਨ।"
19 Todos os utensílios do tabernáculo em todo o seu serviço, e todas as suas estacas, e todas as estacas do pátio, serão de bronze.
20 ਦੀਵੇ ਲਈ ਤੇਲ “ਇਸਰਾਏਲ ਦੇ ਲੋਕਾਂ ਨੂੰ ਆਦੇਸ਼ ਦਿਉ ਕਿ ਉਹ ਰੌਸ਼ਨੀ ਲਈ ਦੀਵੇ ਨੂੰ ਹਮੇਸ਼ਾ ਬਲਦਾ ਰੱਖਣ ਲਈ ਸਭ ਤੋਂ ਵੱਧੀਆ ਜੈਤੂਨ ਦਾ ਤੇਲ ਲੈ ਕੇ ਆਉਣ।"
20 E ordenarás aos filhos de Israel para que tragam óleo puro de oliva, batido, para a luz, para fazer a lâmpada arder continuamente.
21 ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਜ਼ਿਂਮੇ ਦੀਵੇ ਦੀ ਦੇਖ-ਭਾਲ ਕਰਨ ਦਾ ਕੰਮ ਹੋਵੇਗਾ। ਉਹ ਮੰਡਲੀ ਵਾਲੇ ਤੰਬੂ ਦੇ ਪਹਿਲੇ ਕਮਰੇ ਵਿੱਚ ਜਾਣਗੇ। ਇਹ ਉਸ ਕਮਰੇ ਦੇ ਬਾਹਰ ਵਾਲਾ ਕਮਰਾ ਹੈ ਜਿਸਦੇ ਅੰਦਰ ਪਰਦੇ ਪਿੱਛੇ ਇਕਰਾਰਨਾਮਾ ਹੈ। (ਉਹ ਪਰਦਾ ਜਿਹੜਾ ਦੋਹਾਂ ਕਮਰਿਆਂ ਨੂੰ ਵੱਖ ਕਰਦਾ ਹੈ।) ਇਸ ਥਾਂ ਉੱਤੇ ਇਸ ਗੱਲ ਦਾ ਧਿਆਨ ਰੱਖਿਆ ਜਾਵੇਗਾ ਕਿ ਯਹੋਵਾਹ ਦੇ ਸਨਮੁੱਖ ਦੀਵਾ ਸ਼ਾਮ ਤੋਂ ਸਵੇਰ ਤੱਕ ਲਗਾਤਾਰ ਬਲਦਾ ਰਹੇ। ਇਸਰਾਏਲ ਦੇ ਲੋਕਾਂ ਅਤੇ ਉਨ੍ਹਾਂ ਦੇ ਉਤਰਾਧਿਕਾਰੀਆਂ ਨੂੰ ਇਸ ਨੇਮ ਦੀ ਪਾਲਣਾ ਹਮੇਸ਼ਾ ਲਈ ਕਰਨੀ ਚਾਹੀਦੀ ਹੈ।”"
21 No tabernáculo da congregação fora do véu, que está diante do Testemunho, Arão e seus filhos as porão em ordem desde a tarde até a manhã diante do SENHOR. Será um estatuto para sempre para as suas gerações para os filhos de Israel.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Êxodo 27, comparar traduções ou montar um estudo — tudo direto pelo WhatsApp.