Êxodo 28

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਜਾਜਕਾਂ ਲਈ ਕੱਪੜੇ ਯਹੋਵਾਹ ਨੇ ਮੂਸਾ ਨੂੰ ਆਖਿਆ, “ਆਪਣੇ ਭਰਾ ਹਾਰੂਨ ਅਤੇ ਉਸ ਦੇ ਪੁੱਤਰਾਂ ਨਾਦਾਬ, ਅਬੀਹੂ, ਅਲਆਜਾਰ ਅਤੇ ਈਥਾਮਾਰ ਨੂੰ ਆਖ ਕਿ ਉਹ ਇਸਰਾਏਲ ਦੇ ਲੋਕਾਂ ਤੋਂ ਤੇਰੇ ਕੋਲ ਆਉਣ। ਇਹ ਆਦਮੀ ਮੇਰੇ ਲਈ ਜਾਜਕਾਂ ਵਜੋਂ ਸੇਵਾ ਕਰਨਗੇ।"
1 Faze também vir para junto de ti Arão, teu irmão, e seus filhos com ele, dentre os filhos de Israel, para me oficiarem como sacerdotes, a saber, Arão e seus filhos Nadabe, Abiú, Eleazar e Itamar.
2 “ਆਪਣੇ ਭਰਾ ਹਾਰੂਨ ਲਈ ਖਾਸ ਕੱਪੜੇ ਬਣਾ ਜੋ ਉਸ ਨੂੰ ਸਤਿਕਾਰਯੋਗ ਅਤੇ ਗੌਰਵਮਈ ਬਨਾਉਣ।"
2 Farás vestes sagradas para Arão, teu irmão, para glória e ornamento.
3 ਤੁਹਾਡੇ ਦਰਮਿਆਨ ਮੈਂ ਮਾਹਰ ਲੋਕਾਂ ਨੂੰ ਸਿਆਣਪ ਦਿੱਤੀ ਹੈ। ਇਨ੍ਹਾਂ ਲੋਕਾਂ ਨੂੰ ਹਾਰੂਨ ਨੂੰ ਪਵਿੱਤਰ ਬਨਾਉਣ ਲਈ ਉਸ ਲਈ ਵਸਤਰ ਤਿਆਰ ਕਰਨ ਲਈ ਆਖ ਅਤੇ ਫ਼ੇਰ ਉਹ ਜਾਜਕ ਵਜੋਂ ਮੇਰੀ ਸੇਵਾ ਕਰ ਸੱਕਦਾ ਹੈ।"
3 Falarás também a todos os homens hábeis a quem enchi do espírito de sabedoria, que façam vestes para Arão para consagrá-lo, para que me ministre o ofício sacerdotal.
4 ਉਹ ਕੱਪੜੇ ਇਹ ਹਨ ਜੋ ਉਨ੍ਹਾਂ ਆਦਮੀਆਂ ਨੂੰ ਤਿਆਰ ਕਰਨੇ ਚਾਹੀਦੇ ਹਨ; ਸੀਨੇ ਬੰਦ, ਇੱਕ ਏਫ਼ੋਦ, ਇੱਕ ਚੋਲਾ, ਉਣਿਆ ਹੋਇਆ ਚਿੱਟਾ ਚੋਲਾ, ਇੱਕ ਅਮਾਮਾ ਅਤੇ ਇੱਕ ਪੇਟੀ। ਇਨ੍ਹਾਂ ਲੋਕਾਂ ਨੂੰ ਤੇਰੇ ਭਰਾ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਇਹ ਖਾਸ ਵਸਤਰ ਤਿਆਰ ਕਰਨੇ ਚਾਹੀਦੇ ਹਨ। ਫ਼ੇਰ ਹਾਰੂਨ ਅਤੇ ਉਸ ਦੇ ਪੁੱਤਰ ਜਾਜਕਾਂ ਵਜੋਂ ਮੇਰੀ ਸੇਵਾ ਕਰ ਸੱਕਦੇ ਹਨ।"
4 As vestes, pois, que farão são estas: um peitoral, uma estola sacerdotal, uma sobrepeliz, uma túnica bordada, mitra e cinto. Farão vestes sagradas para Arão, teu irmão, e para seus filhos, para me oficiarem como sacerdotes.
5 ਇਨ੍ਹਾਂ ਆਦਮੀਆਂ ਨੂੰ ਆਖਣਾ ਕਿ ਸੁਨਿਹਰੀ ਧਾਗਿਆਂ, ਮਹੀਨ ਕੱਪੜੇ ਅਤੇ ਨੀਲੇ ਬੈਂਗਣੀ ਤੇ ਲਾਲ ਸੂਤ ਦੀ ਵਰਤੋਂ ਕਰਨ।"
5 Tomarão ouro, estofo azul, púrpura, carmesim e linho fino
6 ਏਫ਼ੋਦ ਅਤੇ ਪੇਟੀ “ਏਫ਼ੋਦ ਤਿਆਰ ਕਰਨ ਲਈ ਸੁਨਿਹਰੀ ਧਾਗਿਆਂ, ਮਹੀਨ ਕੱਪੜੇ ਅਤੇ ਨੀਲੇ ਬੈਂਗਣੀ ਅਤੇ ਲਾਲ ਸੂਤ ਦੀ ਵਰਤੋਂ ਕਰਨੀ। ਇਹ ਕਿਸੇ ਬਹੁਤ ਹੀ ਕੁਸ਼ਲ ਕਾਰੀਗਰ ਦਾ ਕੰਮ ਹੋਣਾ ਚਾਹੀਦਾ ਹੈ।"
6 e farão a estola sacerdotal de ouro, e estofo azul, e púrpura, e carmesim, e linho fino retorcido, obra esmerada.
7 ਏਫ਼ੋਦ ਦੇ ਹਰੇਕ ਮੋਢੇ ਉੱਤੇ ਇੱਕ-ਇੱਕ ਕਤਰ ਹੋਵੇ। ਮੋਢਿਆਂ ਦੀਆਂ ਇਨ੍ਹਾਂ ਕਤਰਾਂ ਨੂੰ ਜੋੜਕੇ ਏਫ਼ੋਦ ਦੇ ਦੋ ਕਿਨਾਰੇ ਬਣਾਏ ਜਾਣੇ ਚਾਹੀਦੇ ਹਨ।"
7 Terá duas ombreiras que se unam às suas duas extremidades, e assim se unirá.
8 “ਕਾਰੀਗਰ ਏਫ਼ੋਦ ਲਈ ਪੇਟੀ ਨੂੰ ਬੜੇ ਧਿਆਨ ਨਾਲ ਬੁਨਣਗੇ। ਇਹ ਪੇਟੀ ਵੀ ਉਸੇ ਤਰ੍ਹਾਂ ਦੀ ਬਣੀ ਹੋਣੀ ਚਾਹੀਦੀ ਹੈ-ਸੁਨਿਹਰੀ ਧਾਗਿਆਂ, ਮਹੀਨ ਕੱਪੜੇ ਅਤੇ ਨੀਲੇ ਬੈਂਗਣੀ ਅਤੇ ਲਾਲ ਸੂਤ ਦੀ।"
8 E o cinto de obra esmerada, que estará sobre a estola sacerdotal, será de obra igual, da mesma obra de ouro, e estofo azul, e púrpura, e carmesim, e linho fino retorcido.
9 “ਦੋ ਸੁਲੇਮਾਨੀ ਪੱਥਰ ਲਵੋ। ਇਨ੍ਹਾ ਹੀਰਿਆਂ ਉੱਤੇ ਇਸਰਾਏਲ ਦੇ ਬਾਰ੍ਹਾਂ ਪੁੱਤਰਾਂ ਦੇ ਨਾਮ ਲਿਖੋ।"
9 Tomarás duas pedras de ônix e gravarás nelas os nomes dos filhos de Israel:
10 ਛੇ ਨਾਮ ਇੱਕ ਹੀਰੇ ਉੱਤੇ ਅਤੇ ਛੇ ਨਾਮ ਦੂਸਰੇ ਹੀਰੇ ਉੱਤੇ ਲਿਖਣੇ। ਇਹ ਨਾਮ ਵੱਡੇ ਪੁੱਤਰ ਤੋਂ ਛੋਟੇ ਪੁੱਤਰਾਂ ਤੱਕ ਕਰਮਵਾਰ ਲਿਖੇ ਹੋਣ।"
10 seis de seus nomes numa pedra e os outros seis na outra pedra, segundo a ordem do seu nascimento.
11 ਇਨ੍ਹਾਂ ਹੀਰਿਆਂ ਉੱਤੇ ਇਸਰਾਏਲ ਦੇ ਪੁੱਤਰ ਦੇ ਨਾਮ ਲਿਖੋ। ਇਸ ਨੂੰ ਉਸੇ ਤਰ੍ਹਾਂ ਕਰੋ ਜਿਵੇਂ ਕੋਈ ਕਾਮਾ ਮੁਹਰ ਬਨਾਉਣ ਲਈ ਕਰਦਾ ਹੈ ਅਤੇ ਇਨ੍ਹਾਂ ਹੀਰਿਆਂ ਨੂੰ ਸੁਨਿਹਰੀ ਫ਼ਰੇਮ ਵਿੱਚ ਜੜ ਦਿਉ।"
11 Conforme a obra de lapidador, como lavores de sinete, gravarás as duas pedras com os nomes dos filhos de Israel; engastadas ao redor de ouro, as farás.
12 ਫ਼ੇਰ ਇਨ੍ਹਾਂ ਦੋਹਾਂ ਹੀਰਿਆਂ ਨੂੰ ਏਫ਼ੋਦ ਦੇ ਦੋਹਾਂ ਮੋਢਿਆਂ ਦੀਆਂ ਕਤਰਾਂ ਉੱਤੇ ਲਾਉ। ਹਾਰੂਨ ਇਸ ਖਾਸ ਕੋਟ ਨੂੰ ਉਸ ਵੇਲੇ ਪਹਿਨੇਗਾ ਜਦੋਂ ਉਹ ਯਹੋਵਾਹ ਦੇ ਸਨਮੁੱਖ ਖਲੋਵੇਗਾ ਅਤੇ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਵਾਲੇ ਹੀਰੇ ਏਫ਼ੋਦ ਉੱਤੇ ਹੋਣਗੇ। ਇਹ ਹੀਰੇ ਪਰਮੇਸ਼ੁਰ ਅੱਗੇ, ਇਸਰਾਏਲ ਦੇ ਲੋਕਾਂ ਦੀ ਯਾਦਗਾਰੀ ਵਜੋਂ ਹੋਣਗੇ।"
12 E porás as duas pedras nas ombreiras da estola sacerdotal, por pedras de memória aos filhos de Israel; e Arão levará os seus nomes sobre ambos os seus ombros, para memória diante do Senhor .
13 ਹੀਰਿਆਂ ਨੂੰ ਏਫ਼ੋਦ ਉੱਤੇ ਲਗਾਉਣ ਲਈ ਸ਼ੁੱਧ ਸੋਨਾ ਵਰਤੋਂ।"
13 Farás também engastes de ouro
14 ਡੋਰੀਆਂ ਵਾਂਗ ਗੁੰਦੀਆਂ ਹੋਈਆਂ ਦੋ ਸੋਨੇ ਦੀਆਂ ਜੰਜੀਰੀਆਂ ਬਣਾਉ ਅਤੇ ਉਨ੍ਹਾਂ ਨੂੰ ਸੁਨਿਹਰੀ ਖਾਨਿਆਂ ਨਾਲ ਜੋੜ ਦਿਉ।"
14 e duas correntes de ouro puro; obra de fieira as farás; e as correntes de fieira prenderás nos engastes.
15 ਸੀਨੇ-ਬੰਦ “ਪਰਧਾਨ ਜਾਜਕ ਲਈ ਨਿਆਉਂ ਦਾ ਇੱਕ ਸੀਨੇ-ਬੰਦ ਬਣਾਉ। ਮਾਹਰ ਕਾਰੀਗਰਾਂ ਨੂੰ ਇਹ ਸੀਨੇ-ਬੰਦ ਉਸੇ ਤਰ੍ਹਾਂ ਬਨਾਉਣਾ ਚਾਹੀਦਾ ਹੈ ਜਿਵੇਂ ਉਨ੍ਹਾਂ ਨੇ ਏਫ਼ੋਦ ਬਣਾਇਆ ਸੀ। ਉਨ੍ਹਾ ਨੂੰ ਸੋਨੇ ਦੇ ਧਾਗੇ, ਮਹੀਨ ਲਿਨਨ ਅਤੇ ਨੀਲੇ, ਬੈਂਗਣੀ ਅਤੇ ਲਾਲ ਸੂਤ ਦੀ ਵਰਤੋਂ ਕਰਨੀ ਚਾਹੀਦੀ ਹੈ।"
15 Farás também o peitoral do juízo de obra esmerada, conforme a obra da estola sacerdotal o farás: de ouro, e estofo azul, e púrpura, e carmesim, e linho fino retorcido o farás.
16 ਸੀਨੇ-ਬੰਦ ਨੂੰ ਦੂਹਰਾ ਕਰਕੇ ਚੌਕੋਰ ਜੇਬ ਬਣਾ ਲੈਣਾ ਚਾਹੀਦਾ ਹੈ। ਇਹ ਇੱਕ ਗਿਠ ਲੰਮੀ ਅਤੇ ਇੱਕ ਗਿਠ ਚੌੜੀ ਹੋਣੀ ਚਾਹੀਦੀ ਹੈ।"
16 Quadrado e duplo, será de um palmo o seu comprimento, e de um palmo, a sua largura.
17 ਸੀਨੇ-ਬੰਦ ਉੱਤੇ ਸੁੰਦਰ ਹੀਰਿਆਂ ਦੀਆਂ ਚਾਰ ਕਤਾਰਾਂ ਰੱਖੀਂ। ਹੀਰਿਆਂ ਦੀ ਪਹਿਲੀ ਕਤਾਰ ਵਿੱਚ ਲਾਲ ਅਕੀਕ, ਸੁਨਿਹਰਾ ਜਬਰਜ਼ਦ ਮੋਤੀ ਅਤੇ ਪੰਨਾ ਹੋਣ।"
17 Colocarás nele engaste de pedras, com quatro ordens de pedras: a ordem de sárdio, topázio e carbúnculo será a primeira ordem;
18 ਦੂਸਰੀ ਕਤਾਰ ਵਿੱਚ ਲਾਲ ਅਕੀਕ, ਨੀਲਮ ਅਤੇ ਦੁਧੀਯਾ ਬਿਲੌਰ ਹੋਣ।"
18 a segunda ordem será de esmeralda, safira e diamante;
19 ਤੀਸਰੀ ਕਤਾਰ ਵਿੱਚ ਜ਼ਰਕਨ, ਹਰੀ ਅਕੀਕ ਅਤੇ ਕਟਹਿਲਾ ਹੋਣ।"
19 a terceira ordem será de jacinto, ágata e ametista;
20 ਚੌਥੀ ਕਤਾਰ ਵਿੱਚ ਬੈਰੁਜ਼, ਸੁਲੇਮਾਨੀ ਤੇ ਯਬੁਸ਼ ਹੋਣ। ਇਨ੍ਹਾਂ ਸਾਰੇ ਹੀਰਿਆਂ ਨੂੰ ਸੋਨੇ ਵਿੱਚ ਮੜ੍ਹੀ।"
20 a quarta ordem será de berilo, ônix e jaspe; elas serão guarnecidas de ouro nos seus engastes.
21 ਸੀਨੇ-ਬੰਦ ਉੱਤੇ ਬਾਰ੍ਹਾਂ ਮੋਤੀ ਹੋਣਗੇ-ਇਸਰਾਏਲ ਦੇ ਹਰੇਕ ਪੁੱਤਰ ਲਈ ਇੱਕ ਮੋਤੀ। ਹਰੇਕ ਮੋਤੀ ਉੱਤੇ ਇਸਰਾਏਲ ਦੇ ਪੁੱਤਰਾਂ ਵਿੱਚੋਂ ਇੱਕ ਨਾਮ ਇੰਝ ਲਿਖੀਂ ਜਿਵੇਂ ਕੋਈ ਕਾਰੀਗਰ ਮੁਹਰ ਬਣਾਉਂਦਾ ਹੈ।"
21 As pedras serão conforme os nomes dos filhos de Israel, doze, segundo os seus nomes; serão esculpidas como sinetes, cada uma com o seu nome, para as doze tribos.
22 “ਸੀਨੇ-ਬੰਦ ਲਈ ਰਸੀ ਵਾਂਗ ਗੁੰਦੀਆਂ ਹੋਈਆਂ ਸ਼ੁੱਧ ਸੋਨੇ ਦੀਆਂ ਜੰਜੀਰੀਆਂ ਬਣਾਈ।"
22 Para o peitoral farás correntes como cordas, de obra trançada de ouro puro.
23 ਦੋ ਸੁਨਿਹਰੀ ਕੁੰਡਲ ਬਣਾਈ ਅਤੇ ਇਨ੍ਹਾਂ ਨੂੰ ਸੀਨੇ-ਬੰਦ ਦੇ ਦੋਹਾਂ ਕਿਨਾਰਿਆਂ ਉੱਤੇ ਪਾ ਦੇਵੀਂ।"
23 Também farás para o peitoral duas argolas de ouro e porás as duas argolas nas extremidades do peitoral.
24 ਸੋਨੇ ਦੀਆਂ ਦੋਹਾਂ ਜੰਜੀਰੀਆਂ ਨੂੰ ਸੀਨੇ-ਬੰਦ ਦੇ ਸਿਰਿਆਂ ਤੇ ਬੰਨ੍ਹੇ ਕੁੰਡਲਾਂ ਵਿੱਚ ਪਰੋ ਦੇਵੀ।"
24 Então, meterás as duas correntes de ouro nas duas argolas, nas extremidades do peitoral.
25 ਸੋਨੇ ਦੀਆਂ ਜੰਜੀਰੀਆਂ ਦੇ ਦੋਹਾਂ ਸਿਰਿਆਂ ਨੂੰ ਏਫ਼ੋਦ ਦੇ ਮੋਢਿਆਂ ਉੱਤੇ, ਇਸਦੇ ਸਾਹਮਣੇ ਵਾਲੇ ਪਾਸੇ ਦੋਹਾਂ ਖਾਨਿਆਂ ਨਾਲ ਕੱਸ ਦੇਵੀਂ।"
25 As duas pontas das correntes prenderás nos dois engastes e as porás nas ombreiras da estola sacerdotal na frente dele.
26 ਸੋਨੇ ਦੇ ਦੋ ਹੋਰ ਕੁੰਡਲ ਬਣਾਈ ਅਤੇ ਉਨ੍ਹਾਂ ਨੂੰ ਸੀਨੇ-ਬੰਦ ਦੇ ਦੂਸਰੇ ਦੋਹਾਂ ਕਿਨਾਰਿਆਂ ਨਾਲ ਬੰਨ੍ਹ ਦੇਵੀਂ। ਇਹ ਏਫ਼ੋਦ ਦੇ ਨਾਲ ਲਗਦੇ ਸੀਨੇ-ਬੰਦ ਦੇ ਅੰਦਰਲੇ ਪਾਸੇ ਹੋਣਗੇ।"
26 Farás também duas argolas de ouro e as porás nas duas extremidades do peitoral, na sua orla interior junto à estola sacerdotal.
27 ਸੋਨੇ ਦੇ ਦੋ ਹੋਰ ਕੁੰਡਲ ਬਣਾਈ ਅਤੇ ਉਨ੍ਹਾਂ ਨੂੰ ਏਫ਼ੋਦ ਦੇ ਸਾਹਮਣੇ ਮੋਢੇ ਦਿਆਂ ਕਤਰਾਂ ਦੇ ਹੇਠਲੇ ਪਾਸੇ ਰੱਖੀਂ। ਏਫ਼ੋਦ ਦੀ ਪੇਟੀ ਦੇ ਉੱਪਰ ਵੀ ਸੋਨੇ ਦੇ ਕੁੰਡਲ ਰੱਖੀਂ।"
27 Farás também duas argolas de ouro e as porás nas duas ombreiras da estola sacerdotal, abaixo, na frente dele, perto da sua juntura, sobre o cinto de obra esmerada da estola sacerdotal.
28 ਸੀਨੇ-ਬੰਦ ਕੁੰਡਲਾਂ ਨੂੰ ਏਫ਼ੋਦ ਦੇ ਕੁੰਡਲਾਂ ਨਾਲ ਬੰਨ੍ਹਣ ਲਈ ਨੀਲੀਆਂ ਡੋਰਾ ਦੀ ਵਰਤੋਂ ਇੰਝ ਕਰੀਂ ਕਿ ਸੀਨੇ-ਬੰਦ ਪੇਟੀ ਦੇ ਨੇੜੇ ਹੋਵੇਗਾ ਅਤੇ ਏਫ਼ੋਦ ਦੇ ਨਾਲ ਲੱਗਿਆ।"
28 E ligarão o peitoral com as suas argolas às argolas da estola sacerdotal por cima com uma fita azul, para que esteja sobre o cinto da estola sacerdotal; e nunca o peitoral se separará da estola sacerdotal.
29 “ਜਦੋਂ ਹਾਰੂਨ ਪਵਿੱਤਰ ਥਾਂ ਅੰਦਰ ਦਾਖਲ ਹੋਵੇਗਾ, ਉਸ ਨੂੰ ਸੀਨੇ-ਬੰਦ ਪਹਿਨਣਾ ਚਾਹੀਦਾ ਹੈ। ਇਸ ਤਰ੍ਹਾਂ ਉਹ ਇਸਰਾਏਲ ਦੇ ਬਾਰ੍ਹਾਂ ਪੁੱਤਰਾਂ ਦੇ ਨਾਮ ਆਪਣੇ ਦਿਲ ਦੇ ਉੱਪਰ ਕਰਕੇ ਪਹਿਨੇਗਾ ਅਤੇ ਯਹੋਵਾਹ ਉਨ੍ਹਾਂ ਨੂੰ ਹਮੇਸ਼ਾ ਚੇਤੇ ਰੱਖੇਗਾ।"
29 Assim, Arão levará os nomes dos filhos de Israel no peitoral do juízo sobre o seu coração, quando entrar no santuário, para memória diante do Senhor continuamente.
30 ਊਰੀਮ ਅਤੇ ਤੁੰਮੀਮ ਨੂੰ ਸੀਨੇ-ਬੰਦ ਦੇ ਅੰਦਰ ਰੱਖੀਂ। ਇਹ ਹਾਰੂਨ ਦੇ ਦਿਲ ਦੇ ਉੱਪਰ ਹੋਣਗੇ ਜਦੋਂ ਉਹ ਯਹੋਵਾਹ ਦੇ ਸਾਹਮਣੇ ਜਾਵੇਗਾ। ਇਸ ਲਈ ਜਦੋਂ ਹਾਰੂਨ ਯਹੋਵਾਹ ਦੇ ਸਾਹਮਣੇ ਹਮੇਸ਼ਾ ਆਪਣੇ ਨਾਲ ਇਸਰਾਏਲ ਦੇ ਲੋਕਾਂ ਬਾਰੇ ਨਿਆਂ ਕਰਨ ਦਾ ਰਸਤਾ ਆਪਣੇ ਨਾਲ ਚੁੱਕੇਗਾ।"
30 Também porás no peitoral do juízo o Urim e o Tumim, para que estejam sobre o coração de Arão, quando entrar perante o Senhor ; assim, Arão levará o juízo dos filhos de Israel sobre o seu coração diante do Senhor continuamente.
31 ਜਾਜਕਾਂ ਲਈ ਹੋਰ ਵਸਤਰ “ਏਫ਼ੋਦ ਲਈ ਇੱਕ ਨੀਲਾ ਚੋਲਾ ਬਣਾਉ।"
31 Farás também a sobrepeliz da estola sacerdotal toda de estofo azul.
32 ਇਸਦੇ ਕੇਂਦਰ ਵਿੱਚ ਸਿਰ ਵਾਸਤੇ ਇੱਕ ਸੁਰਾਖ ਬਣਾਉ, ਅਤੇ ਇਸ ਸੁਰਾਖ ਦੇ ਆਲੇ-ਦੁਆਲੇ ਇੱਕ ਕੱਪੜਾ ਸਿਉਂਕੇ ਲਗਾਉ। ਇਹ ਕੱਪੜਾ ਇੱਕ ਕਾਲਰ ਵਾਂਗ ਹੋਵੇਗਾ ਜਿਹੜਾ ਸੁਰਾਖ ਨੂੰ ਪਾਟਣ ਤੋਂ ਰੋਕੇਗਾ।"
32 No meio dela, haverá uma abertura para a cabeça; será debruada essa abertura, como a abertura de uma saia de malha, para que não se rompa.
33 ਕੱਪੜੇ ਦੇ ਅਨਾਰ ਬਨਾਉਣ ਲਈ ਨੀਲੇ ਬੈਂਗਣੀ ਅਤੇ ਲਾਲ ਸੂਤ ਦੀ ਵਰਤੋਂ ਕਰੋ। ਇਨ੍ਹਾਂ ਅਨਾਰਾਂ ਨੂੰ ਚੋਲੇ ਦੇ ਹੇਠਲੇ ਸਿਰੇ ਉੱਤੇ ਲਟਕਾਉ। ਅਤੇ ਅਨਾਰਾਂ ਦੇ ਵਿੱਚਕਾਰ ਸੋਨੇ ਦੇ ਘੁੰਗਰੂ ਲਟਕਾਉ।"
33 Em toda a orla da sobrepeliz, farás romãs de estofo azul, e púrpura, e carmesim; e campainhas de ouro no meio delas.
34 ਇਸ ਤਰ੍ਹਾਂ ਚੋਲੇ ਦੇ ਹੇਠਲੇ ਸਿਰੇ ਉੱਤੇ ਘੁੰਗਰੂ ਅਤੇ ਅਨਾਰ ਹੋਣੇ ਚਾਹੀਦੇ ਹਨ। ਹਰੇਕ ਅਨਾਰ ਦੇ ਵਿੱਚਕਾਰ ਇੱਕ ਘੁੰਗਰੂ ਹੋਣਾ ਚਾਹੀਦਾ ਹੈ।"
34 Haverá em toda a orla da sobrepeliz uma campainha de ouro e uma romã, outra campainha de ouro e outra romã.
35 ਹਾਰੂਨ ਇਸ ਚੋਲੇ ਨੂੰ ਉਦੋਂ ਪਹਿਨੇਗਾ ਜਦੋਂ ਉਹ ਜਾਜਕ ਵਜੋਂ ਸੇਵਾ ਕਰੇਗਾ। ਜਿਵੇਂ ਹੀ ਹਾਰੂਨ ਯਹੋਵਾਹ ਦੇ ਸਨਮੁੱਖ ਖੜ੍ਹਾ ਹੋਣ ਲਈ ਪਵਿੱਤਰ ਸਥਾਨ ਉੱਤੇ ਜਾਵੇਗਾ ਇਹ ਘੁੰਗਰੂ ਵੱਜਣਗੇ। ਅਤੇ ਜਦੋਂ ਉਹ ਪਵਿੱਤਰ ਸਥਾਨ ਤੋਂ ਬਾਹਰ ਆਵੇਗਾ ਤਾਂ ਘੁੰਗਰੂ ਵੱਜਣਗੇ। ਇਸ ਤਰ੍ਹਾਂ ਕਰਨ ਨਾਲ ਹਾਰੂਨ ਮਰੇਗਾ ਨਹੀਂ।"
35 Esta sobrepeliz estará sobre Arão quando ministrar, para que se ouça o seu sonido, quando entrar no santuário diante do Senhor e quando sair; e isso para que não morra.
36 “ਨਮੂਨਿਆਂ ਨਾਲ ਉਕਰੀ ਹੋਈ ਸੁਨਿਹਰੀ ਫ਼ੱਟੀ ਬਣਾਓ ਅਤੇ ਇਸ ਉੱਤੇ ਇਹ ਸ਼ਬਦ ‘ਯਹੋਵਾਹ ਲਈ ਪਵਿੱਤਰ’ ਇੰਝ ਲਿਖੋ ਜਿਵੇਂ ਲੋਕ ਮੁਹਰ ਬਣਾਉਂਦੇ ਹਨ।"
36 Farás também uma lâmina de ouro puro e nela gravarás à maneira de gravuras de sinetes: Santidade ao Senhor .
37 ਸੁਨਿਹਰੀ ਫ਼ੱਟੀ ਨੂੰ ਅਮਾਮੇ ਦੇ ਸਾਹਮਣੇ ਵਾਲੇ ਪਾਸੇ ਇੱਕ ਨੀਲੇ ਰਿਬਨ ਨਾਲ ਬੰਨ੍ਹੋ।"
37 Atá-la-ás com um cordão de estofo azul, de maneira que esteja na mitra; bem na frente da mitra estará.
38 ਹਾਰੂਨ ਇਸ ਨੂੰ ਆਪਣੇ ਸਿਰ ਉੱਤੇ ਬੰਨ੍ਹੇਗਾ। ਇਸ ਤਰ੍ਹਾਂ ਨਾਲ ਉਹ ਅਜਿਹੇ ਪਾਪ ਨੂੰ ਵੀ ਦੂਰ ਕਰ ਦੇਵੇਗਾ ਜਿਹੜਾ ਇਸਰਾਏਲ ਦੇ ਲੋਕਾਂ ਦੀਆਂ ਸੁਗਾਤਾਂ ਨਾਲ ਸੰਬੰਧਿਤ ਹੋਵੇਗਾ। ਇਹ ਸੁਗਾਤਾਂ ਉਹ ਹਨ ਜੋ ਲੋਕ ਯਹੋਵਾਹ ਨੂੰ ਦਿੰਦੇ ਹਨ। ਹਾਰੂਨ ਇਸ ਨੂੰ ਹਮੇਸ਼ਾ ਆਪਣੇ ਸਿਰ ਉੱਤੇ ਪਹਿਨੇਗਾ ਤਾਂ ਜੋ ਯਹੋਵਾਹ ਲੋਕਾਂ ਦੀਆਂ ਸੁਗਾਤਾਂ ਨੂੰ ਪਰਵਾਨ ਕਰ ਲਵੇ।"
38 E estará sobre a testa de Arão, para que Arão leve a iniquidade concernente às coisas santas que os filhos de Israel consagrarem em todas as ofertas de suas coisas santas; sempre estará sobre a testa de Arão, para que eles sejam aceitos perante o Senhor .
39 “ਉਣਿਆ ਹੋਇਆ ਚਿੱਟਾ ਚੋਲਾ ਬਨਾਉਣ ਲਈ ਮਹੀਨ ਕੱਪੜੇ ਦੀ ਵਰਤੋਂ ਕਰੋ ਅਤੇ ਅਮਾਮਾ ਬਨਾਉਣ ਲਈ ਵੀ ਮਹੀਨ ਕੱਪੜਾ ਵਰਤੋਂ। ਪੇਟੀ ਉੱਤੇ ਨਮੂਨੇ ਕੱਢੇ ਹੋਣੇ ਚਾਹੀਦੇ ਹਨ।"
39 Tecerás, quadriculada, a túnica de linho fino e farás uma mitra de linho fino e um cinto de obra de bordador.
40 ਹਾਰੂਨ ਦੇ ਪੁੱਤਰਾਂ ਲਈ ਵੀ ਕੋਟ, ਪੇਟੀਆਂ ਅਤੇ ਅਮਾਮੇ ਬਣਾਉ। ਪਹਿਨਣ ਵਾਲੇ ਕੱਪੜੇ ਉਨ੍ਹਾਂ ਨੂੰ ਸਤਿਕਾਰ ਦੇਣਗੇ ਅਤੇ ਗੌਰਵਮਈ ਬਨਾਉਣਗੇ।"
40 Para os filhos de Arão farás túnicas, e cintos, e tiaras; fá-los-ás para glória e ornamento.
41 ਆਪਣੇ ਭਰਾ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਬਸਤਰ ਪਹਿਨਾਓ। ਫ਼ੇਰ ਉਨ੍ਹਾਂ ਨੂੰ ਜਾਜਕ ਬਨਾਉਣ ਲਈ ਉਨ੍ਹਾਂ ਉੱਪਰ ਖਾਸ ਤੇਲ ਦਾ ਛਿੜਕਾਉ ਕਰੋ। ਇਹ ਉਨ੍ਹਾਂ ਨੂੰ ਪਵਿੱਤਰ ਬਣਾ ਦੇਵੇਗਾ। ਅਤੇ ਉਹ ਜਾਜਕਾਂ ਵਜੋਂ ਮੇਰੀ ਸੇਵਾ ਕਰਨਗੇ।"
41 E, com isso, vestirás Arão, teu irmão, bem como seus filhos; e os ungirás, e consagrarás, e santificarás, para que me oficiem como sacerdotes.
42 “ਜਾਜਕਾਂ ਦੇ ਅੰਦਰਲੇ ਵਸਤਰਾਂ ਲਈ ਲਿਨਨ ਦੀ ਵਰਤੋਂ ਕਰੋ। ਇਹ ਅੰਦਰਲੇ ਵਸਤਰ ਉਨ੍ਹਾਂ ਨੂੰ ਲੱਕ ਤੋਂ ਲੈ ਕੇ ਪੱਟਾਂ ਤੱਕ ਕੱਜਣਗੇ।"
42 Faze-lhes também calções de linho, para cobrirem a pele nua; irão da cintura às coxas.
43 ਹਾਰੂਨ ਤੇ ਉਸ ਦੇ ਪੁੱਤਰਾਂ ਨੂੰ ਹਰ ਉਸ ਸਮੇਂ ਇਹ ਵਸਤਰ ਪਹਿਣਣੇ ਚਾਹੀਦੇ ਹਨ ਜਦੋਂ ਉਹ ਮੰਡਲੀ ਵਾਲੇ ਤੰਬੂ ਵਿੱਚ ਦਾਖਲ ਹੋਣ। ਜਦੋਂ ਵੀ ਉਹ ਪਵਿੱਤਰ ਸਥਾਨ ਉੱਤੇ ਜਗਵੇਦੀ ਦੇ ਨੇੜੇ ਜਾਜਕਾਂ ਵਜੋਂ ਸੇਵਾ ਕਰਨ ਲਈ ਆਉਣ ਉਨ੍ਹਾਂ ਨੂੰ ਇਹ ਵਸਤਰ ਜ਼ਰੂਰ ਪਹਿਨਣੇ ਚਾਹੀਦੇ ਹਨ। ਜੇ ਉਹ ਇਹ ਵਸਤਰ ਨਹੀਂ ਪਹਿਨਣਗੇ ਤਾਂ ਉਹ ਗੁਨਾਹ ਦੇ ਦੋਸ਼ੀ ਹੋਣਗੇ ਅਤੇ ਉਨ੍ਹਾਂ ਨੂੰ ਮਰਨਾ ਪਵੇਗਾ। ਇਹ ਸਾਰਾ ਕੁਝ ਅਜਿਹੀ ਬਿਧੀ ਹੋਣੀ ਚਾਹੀਦੀ ਹੈ ਜੋ ਹਾਰੂਨ ਅਤੇ ਉਸ ਦੇ ਬਾਦ ਉਸ ਦੇ ਸਾਰੇ ਪਰਿਵਾਰ ਲਈ ਹਮੇਸ਼ਾ ਜਾਰੀ ਰਹੇ।”"
43 E estarão sobre Arão e sobre seus filhos, quando entrarem na tenda da congregação ou quando se chegarem ao altar para ministrar no santuário, para que não levem iniquidade e morram; isto será estatuto perpétuo para ele e para sua posteridade depois dele.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Êxodo 28, comparar traduções ou montar um estudo — tudo direto pelo WhatsApp.