Êxodo 29
Punjabi Bible (GL_PUNJABI) vs ARIB
ARIB Almeida Revisada Imprensa Bíblica
1 ਜਾਜਕਾਂ ਨੂੰ ਥਾਪਣ ਦੀ ਰਸਮ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਹੁਣ ਮੈਂ ਤੈਨੂੰ ਦੱਸਾਂਗਾ ਕਿ ਹਾਰੂਨ ਅਤੇ ਉਸ ਦੇ ਪੁੱਤਰ ਜਾਜਕਾਂ ਵਜੋਂ ਖਾਸ ਢੰਗ ਨਾਲ ਮੇਰੀ ਸੇਵਾ ਕਰਦੇ ਹਨ, ਦਰਸਾਉਣ ਲਈ ਤੈਨੂੰ ਕੀ ਕਰਨਾ ਚਾਹੀਦਾ ਹੈ। ਇੱਕ ਜਵਾਨ ਵਹਿੜਕਾ ਅਤੇ ਦੋ ਜਵਾਨ ਭੇਡੂ ਲਵੀਂ ਜਿਨ੍ਹਾਂ ਵਿੱਚ ਕੋਈ ਨੁਕਸ ਨਾ ਹੋਵੇ।"
1 Isto é o que lhes farás para os santificar, para que me administrem o sacerdócio: Toma um novilho e dois carneiros sem defeito,
2 ਫ਼ੇਰ ਖਮੀਰ ਤੋਂ ਬਿਨਾ ਰੋਟੀ ਬਨਾਉਣ ਲਈ ਮੈਦਾ ਲਵੋ। ਅਤੇ ਇਨ੍ਹਾਂ ਚੀਜ਼ਾਂ ਦੀ ਵਰਤੋਂ ਜੈਤੂਨ ਦੇ ਤੇਲ ਵਿੱਚ ਗੁਂਨ੍ਹਕੇ ਰੋਟੀਆਂ ਬਨਾਉਣ ਲਈ ਕਰੋ। ਅਤੇ ਜੈਤੂਨ ਦੇ ਤੇਲ ਨਾਲ ਚੋਪੜੀਆਂ ਹੋਈਆਂ ਛੋਟੀਆਂ, ਪਤਲੀਆਂ ਰੋਟੀਆਂ ਬਣਾਉ।"
2 e pão ázimo, e bolos ázimos, amassados com azeite, e coscorões ázimos, untados com azeite; de flor de farinha de trigo os farás;
3 ਇਹ ਰੋਟੀਆਂ ਇੱਕ ਟੋਕਰੀ ਵਿੱਚ ਪਾਕੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦੇ ਦੇਵੋ। ਉਸੇ ਵੇਲੇ, ਵਹਿੜਕਾ ਅਤੇ ਦੋ ਭੇਡੂ ਉਨ੍ਹਾਂ ਨੂੰ ਦੇ ਦੇਵੋ।"
3 e os porás num cesto, e os trarás no cesto, com o novilho e os dois carneiros.
4 “ਫ਼ੇਰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮੰਡਲੀ ਵਾਲੇ ਤੰਬੂ ਦੇ ਦਰਵਾਜ਼ੇ ਉੱਤੇ ਲਿਆਉ। ਉਨ੍ਹਾਂ ਨੂੰ ਪਾਣੀ ਨਾਲ ਇਸ਼ਨਾਨ ਕਰਾਉ।"
4 Então farás chegar Arão e seus filhos à porta da tenda da revelação e os lavarás, com água.
5 ਹਾਰੂਨ ਨੂੰ ਖਾਸ ਵਸਤਰ ਪਹਿਨਾਉ। ਉਸ ਨੂੰ ਉਣਿਆ ਹੋਇਆ ਚਿੱਟਾ ਚੋਲਾ ਅਤੇ ਏਫ਼ੋਦ ਨਾਲ ਪਹਿਨਣ ਵਾਲਾ ਨੀਲਾ ਚੋਲਾ ਪਹਿਨਾਉ। ਉਸ ਨੂੰ ਏਫ਼ੋਦ ਅਤੇ ਸੀਨੇ-ਬੰਦ ਪਹਿਨਾਉ। ਫ਼ੇਰ ਉਸ ਉੱਤੇ ਖੂਬਸੂਰਤ ਪੇਟੀ ਬੰਨ੍ਹ ਦਿਉ।"
5 Depois tomarás as vestes, e vestirás a Arão da túnica e do manto do éfode, e do éfode mesmo, e do peitoral, e lhe cingirás o éfode com o seu cinto de obra esmerada;
6 ਉਸ ਦੇ ਸਿਰ ਉੱਤੇ ਅਮਾਮਾ ਰੱਖੋ। ਅਤੇ ਅਮਾਮੇ ਦੇ ਦੁਆਲੇ ਖਾਸ ਤਾਜ ਰੱਖੋ।"
6 e pôr-lhe-ás a mitra na cabeça; e sobre a mitra porás a coroa de santidade;
7 ਮਸਹ ਕਰਨ ਦਾ ਤੇਲ ਲੈ ਕੇ ਹਾਰੂਨ ਦੇ ਸਿਰ ਤੇ ਚੋਅ। ਇਹ ਦਰਸਾਵੇਗਾ ਕਿ ਹਾਰੂਨ ਨੂੰ ਇਸ ਕਾਰਜ ਲਈ ਚੁਣਿਆ ਗਿਆ ਹੈ।"
7 então tomarás o óleo da unção e, derramando-lho sobre a cabeça, o ungirás.
8 “ਫ਼ੇਰ ਹਾਰੂਨ ਦੇ ਪੁੱਤਰਾਂ ਨੂੰ ਉਸ ਥਾਂ ਤੇ ਲਿਆਉਣਾ। ਉਨ੍ਹਾਂ ਨੂੰ ਉਣੇ ਹੋਏ ਚਿੱਟੇ ਚੋਲੇ ਪੁਆਉਣੇ।"
8 Depois farás chegar seus filhos, e lhes farás vestir túnicas,
9 ਫ਼ੇਰ ਉਨ੍ਹਾਂ ਦੀਆਂ ਕਮਰਾਂ ਦੁਆਲੇ ਪੇਟੀਆਂ ਬੰਨ੍ਹਣੀਆਂ। ਉਨ੍ਹਾਂ ਨੂੰ ਪਹਿਨਣ ਲਈ ਖਾਸ ਟੋਪੀਆਂ ਦੇਣੀਆਂ। ਉਸ ਸਮੇਂ ਉਹ ਜਾਜਕ ਬਨਣਾ ਸ਼ੁਰੂ ਹੋ ਜਾਣਗੇ। ਉਹ ਉਸ ਖਾਸ ਨੇਮ ਦੇ ਅਧੀਨ ਜਾਜਕ ਹੋਣਗੇ ਜਿਹੜਾ ਹਮੇਸ਼ਾ ਰਹੇਗਾ। ਇਹੀ ਉਹ ਤਰੀਕਾ ਹੈ ਜਿਸ ਨਾਲ ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਜਾਜਕ ਥਾਪੇਂਗਾ।"
9 e os cingirás com cintos, a Arão e a seus filhos, e lhes atarás as tiaras. Por estatuto perpétuo eles terão o sacerdócio; consagrarás, pois, a Arão e a seus filhos.
10 “ਫ਼ੇਰ ਮੰਡਲੀ ਵਾਲੇ ਤੰਬੂ ਦੇ ਸਾਹਮਣੇ ਉਸ ਥਾਂ ਤੇ ਵਹਿੜਕਾ ਲੈ ਕੇ ਆਉਣਾ। ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਚਾਹੀਦਾ ਹੈ ਕਿ ਉਹ ਵਹਿੜਕੇ ਦੇ ਸਿਰ ਉੱਤੇ ਆਪਣੇ ਹੱਥ ਰੱਖਣ।"
10 Farás chegar o novilho diante da tenda da revelação, e Arão e seus filhos porão as mãos sobre a cabeça do novilho;
11 ਫ਼ੇਰ ਮੰਡਲੀ ਵਾਲੇ ਤੰਬੂ ਸਾਹਮਣੇ ਉਸੇ ਥਾਂ ਤੇ ਯਹੋਵਾਹ ਅੱਗੇ ਉਸ ਵਹਿੜਕੇ ਨੂੰ ਜ਼ਿਬਾਹ ਕਰਨਾ।"
11 e imolarás o novilho perante o Senhor, à porta da tenda da revelação.
12 ਫ਼ੇਰ ਵਹਿੜਕੇ ਦਾ ਥੋੜਾ ਜਿਹਾ ਖੂਨ ਲੈਣਾ ਅਤੇ ਜਗਵੇਦੀ ਵੱਲ ਜਾਣਾ। ਆਪਣੀ ਉਂਗਲੀ ਨਾਲ ਥੋੜਾ ਜਿਹਾ ਖੂਨ ਜਗਵੇਦੀ ਦੇ ਸਿੰਗਾਂ ਉੱਤੇ ਲਾਉਣਾ। ਬੱਚਿਆਂ ਹੋਇਆ ਸਾਰਾ ਖੂਨ ਜਗਵੇਦੀ ਦੇ ਹੇਠਲੇ ਪਾਸੇ ਡੋਲ੍ਹ ਦੇਣਾ।"
12 Depois tomarás do sangue do novilho, e com o dedo o porás sobre as pontas do altar, e todo o sangue restante derramarás à base do altar.
13 ਫ਼ੇਰ ਵਹਿੜਕੇ ਦੇ ਜਿਸਮ ਦੀ ਸਾਰੀ ਚਰਬੀ ਲੈਣੀ, ਜਿਗਰ ਦਾ ਚਰਬੀ ਵਾਲਾ ਭਾਗ, ਦੋਵੇਂ ਗੁਰਦੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੀ ਚਰਬੀ। ਇਸ ਚਰਬੀ ਨੂੰ ਜਗਵੇਦੀ ਉੱਤੇ ਬਾਲਣਾ।"
13 Também tomarás toda a gordura que cobre as entranhas, o redenho do fígado, os dois rins e a gordura que houver neles, e queimá-los-ás sobre o altar;
14 ਫ਼ੇਰ ਵਹਿੜਕੇ ਦਾ ਮਾਸ, ਇਸਦੀ ਚਮੜੀ, ਅਤੇ ਇਸਦੇ ਹੋਰ ਸਾਰੇ ਅੰਗ ਲੈ ਕੇ ਉਨ੍ਹਾਂ ਨੂੰ ਆਪਣੇ ਡੇਰੇ ਤੋਂ ਬਾਹਰ ਸਾੜ ਦੇਣਾ। ਇਹ ਜਾਜਕਾਂ ਦੇ ਪਾਪਾਂ ਨੂੰ ਦੂਰ ਕਰਨ ਲਈ ਪਾਪ ਦੀ ਭੇਟ ਹੈ।"
14 mas a carne do novilho, o seu couro e o seu excremento queimarás fora do arraial; é sacrifício pelo pecado.
15 “ਫ਼ੇਰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਭੇਡੂਆਂ ਵਿੱਚੋਂ ਇੱਕ ਭੇਡੂ ਦੇ ਸਿਰ ਤੇ ਹੱਥ ਰੱਖਣ ਲਈ ਆਖਣਾ।"
15 Depois tomarás um carneiro, e Arão e seus filhos porão as mãos sobre a cabeça dele,
16 ਉਸ ਭੇਡੂ ਨੂੰ ਜ਼ਿਬਾਹ ਕਰ ਦੇਣਾ ਅਤੇ ਉਸਦਾ ਖੂਨ ਬਚਾ ਲੈਣਾ ਇਸ ਖੂਨ ਨੂੰ ਜਗਵੇਦੀ ਦੇ ਚਾਰੀ ਪਾਸੀਂ ਨਾਲ-ਨਾਲ ਛਿੜਕ ਦੇਣਾ।"
16 e imolarás o carneiro e, tomando o seu sangue, o espargirás sobre o altar ao redor;
17 ਫ਼ੇਰ ਭੇਡੂ ਦੇ ਕਈ ਟੁਕੜੇ ਕਰ ਦੇਣੇ। ਭੇਡੂ ਦੇ ਅੰਦਰਲੇ ਅੰਗਾਂ ਅਤੇ ਲੱਤਾਂ ਨੂੰ ਧੋ ਲੈਣਾ। ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਭੇਡੂ ਦੇ ਸਿਰ ਅਤੇ ਹੋਰ ਹਿਸਿਆਂ ਦੇ ਨਾਲ ਰੱਖ ਦੇਣਾ।"
17 e partirás o carneiro em suas partes, e lavarás as suas entranhas e as suas pernas, e as porás sobre as suas partes e sobre a sua cabeça.
18 ਫ਼ੇਰ ਹਰ ਚੀਜ਼ ਨੂੰ ਜਗਵੇਦੀ ਉੱਤੇ ਸਾੜ ਦੇਣਾ। ਇਹ ਹੋਮ ਦੀ ਭੇਟ ਹੈ, ਅੱਗ ਦੁਆਰਾ ਚੜ੍ਹਾਈ ਗਈ ਭੇਟ, ਯਹੋਵਾਹ ਦੇ ਅੱਗੇ ਪ੍ਰਸੰਨ ਕਰਨ ਵਾਲੀ ਸੁਗੰਧ।"
18 Assim queimarás todo o carneiro sobre o altar; é um holocausto para o Senhor; é cheiro suave, oferta queimada ao Senhor.
19 “ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦੂਸਰੇ ਭੇਡੂ ਦੇ ਸਿਰ ਤੇ ਹੱਥ ਰੱਖਣ ਲਈ ਆਖਣਾ।"
19 e imolarás o carneiro, e tomarás do seu sangue, e o porás sobre a ponta da orelha direita de Arão e sobre a ponta da orelha direita de seus filhos, como também sobre o dedo polegar da sua mão direita e sobre o dedo polegar do seu pé direito; e espargirás o sangue sobre o altar ao redor.
20 ਉਸ ਭੇਡੂ ਨੂੰ ਮਾਰਕੇ ਉਸਦਾ ਕੁਝ ਖੂਨ ਇਕੱਠਾ ਕਰ ਲੈਣਾ। ਇਹ ਖੂਨ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਸੱਜੇ ਕੰਨਾਂ ਦੇ ਹੇਠਲੇ ਹਿੱਸੇ ਉੱਤੇ ਮਲ ਦੇਣਾ। ਕੁਝ ਖੂਨ ਉਨ੍ਹਾਂ ਦੇ ਸੱਜੇ ਹੱਥਾਂ ਦੇ ਅੰਗੂਠਿਆਂ ਉੱਤੇ ਅਤੇ ਕੁਝ ਖੂਨ ਉਨ੍ਹਾਂ ਦੇ ਸੱਜੇ ਪੈਰਾਂ ਦੇ ਅੰਗੂਠਿਆਂ ਉੱਤੇ ਮਲ ਦੇਣਾ, ਫ਼ੇਰ ਖੂਨ ਨੂੰ ਜਗਵੇਦੀ ਦੇ ਚਾਰੇ ਪਾਸੇ ਛਿੜਕ ਦੇਣਾ।"
20 Então tomarás do sangue que estará sobre o altar, e do óleo da unção, e os espargirás sobre Arão e sobre as suas vestes, e sobre seus filhos, e sobre as vestes de seus filhos com ele; assim ele será santificado e as suas vestes, também seus filhos e as vestes de seus filhos com ele.
21 ਫ਼ੇਰ ਜਗਵੇਦੀ ਤੋਂ ਕੁਝ ਖੂਨ ਲੈਣਾ, ਇਸ ਨੂੰ ਖਾਸ ਤੇਲ ਵਿੱਚ ਮਿਲਾ ਕੇ ਹਾਰੂਨ ਅਤੇ ਉਸ ਦੇ ਵਸਤਰਾਂ ਉੱਤੇ ਛਿੜਕ ਦੇਣਾ ਅਤੇ ਉਸ ਦੇ ਪੁੱਤਰਾਂ ਅਤੇ ਉਨ੍ਹਾਂ ਦੇ ਵਸਤਰਾਂ ਉੱਤੇ ਛਿੜਕ ਦੇਣਾ। ਇਹ ਦਰਸਾਵੇਗਾ ਕਿ ਹਾਰੂਨ ਅਤੇ ਉਸ ਦੇ ਪੁੱਤਰ ਮੇਰੀ ਖਾਸ ਤਰ੍ਹਾਂ ਨਾਲ ਸੇਵਾ ਕਰਦੇ ਹਨ ਅਤੇ ਉਨ੍ਹਾਂ ਦੇ ਵਸਤਰ ਸਿਰਫ਼ ਇਸ ਖਾਸ ਸੇਵਾ ਲਈ ਹੀ ਇਸਤੇਮਾਲ ਹੁੰਦੇ ਹਨ।"
21 Depois tomarás do carneiro a gordura e a cauda gorda, a gordura que cobre as entranhas e o redenho do fígado, os dois rins com a gordura que houver neles e a coxa direita {porque é carneiro de consagração},
22 “ਫ਼ੇਰ ਭੇਡੂ ਦੀ ਚਰਬੀ ਲੈਣਾ। (ਇਹ ਉਹੀ ਭੇਡੂ ਹੈ ਜਿਸਦੀ ਵਰਤੋਂ ਹਾਰੂਨ ਨੂੰ ਪਰਧਾਨ ਜਾਜਕ ਬਨਾਉਣ ਦੀ ਰਸਮ ਕਰਨ ਲਈ ਕੀਤੀ ਜਾਵੇਗੀ।) ਪੂਛ ਦੇ ਆਲੇ-ਦੁਆਲੇ ਦੀ ਚਰਬੀ ਲੈਣਾ ਅਤੇ ਉਹ ਚਰਬੀ ਜਿਹੜੀ ਉਸ ਦੇ ਅੰਦਰਲੇ ਅੰਗਾਂ ਨੂੰ ਢੱਕਦੀ ਹੈ। ਫ਼ੇਰ ਉਹ ਚਰਬੀ ਲੈਣਾ ਜਿਹੜੀ ਜਿਗਰ ਨੂੰ ਢੱਕਦੀ ਹੈ ਦੋਹਾਂ ਗੁਰਦਿਆਂ ਨੂੰ ਅਤੇ ਉਨ੍ਹਾਂ ਉੱਤੇ ਲਗੀ ਚਰਬੀ ਨੂੰ ਅਤੇ ਲੱਤਾਂ ਨੂੰ ਲੈਣਾ।"
22 e uma fogaça de pão, um bolo de pão azeitado e um coscorão do cesto dos pães ázimos que estará diante do Senhor,
23 ਫ਼ੇਰ ਰੋਟੀ ਵਾਲੀ ਉਹ ਟੋਕਰੀ ਲੈਣਾ ਜਿਹੜੀ ਤੁਸੀਂ ਖਮੀਰ ਤੋਂ ਬਿਨਾ ਬਣਾਕੇ ਯਹੋਵਾਹ ਦੇ ਅੱਗੇ ਰੱਖੀ ਸੀ। ਟੋਕਰੀ ਵਿੱਚੋਂ ਇਹ ਚੀਜ਼ਾਂ ਬਾਹਰ ਕੱਢ ਲੈਣੀਆਂ; ਇੱਕ ਡਬਲ ਰੋਟੀ, ਤੇਲ ਨਾਲ ਬਣੀ ਹੋਈ ਇੱਕ ਰੋਟੀ, ਅਤੇ ਇੱਕ ਪਤਲਾ ਕੇਕ।"
23 e uma fogaça de pão, um bolo de pão azeitado e um coscorão do cesto dos pães ázimos que estará diante do Senhor,
24 ਇਹ ਚੀਜ਼ਾਂ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦੇ ਦੇਣੀਆਂ। ਉਨ੍ਹਾਂ ਨੂੰ ਆਖਣਾ ਕਿ ਇਨ੍ਹਾਂ ਚੀਜ਼ਾਂ ਨੂੰ ਆਪਣੇ ਹੱਥਾਂ ਵਿੱਚ ਲੈ ਕੇ ਯਹੋਵਾਹ ਦੇ ਸਨਮੁੱਖ ਖਲੋਣ। ਇਹ ਯਹੋਵਾਹ ਲਈ ਹਿਲਾਉਣ ਦੀ ਭੇਟਾ ਹੋਵੇਗੀ।"
24 e tudo porás nas mãos de Arão, e nas mãos de seus filhos; e por oferta de movimento o moverás perante o Senhor.
25 ਫ਼ੇਰ ਇਹ ਚੀਜ਼ਾਂ ਹਾਰੂਨ ਅਤੇ ਉਸ ਦੇ ਪੁੱਤਰਾਂ ਪਾਸੋਂ ਲੈ ਲੈਣੀਆਂ ਅਤੇ ਉਨ੍ਹਾਂ ਨੂੰ ਭੇਡੂ ਦੇ ਸਮੇਤ ਜਗਵੇਦੀ ਉੱਤੇ ਰੱਖ ਦੇਣਾ। ਇਹ ਹੋਮ ਦੀ ਭੇਟਾ ਹੈ, ਅੱਗ ਦੁਆਰਾ ਚੜ੍ਹਾਈ ਗਈ ਭੇਟ, ਯਹੋਵਾਹ ਦੇ ਅੱਗੇ ਉਹ ਪ੍ਰਸੰਨ ਕਰਨ ਵਾਲੀ ਸੁਗੰਧੀ।"
25 Depois o tomarás das suas mãos e o queimarás no altar sobre o holocausto, por cheiro suave perante o Senhor; é oferta queimada ao Senhor.
26 “ਫ਼ੇਰ ਭੇਡੂ ਦਾ ਸੀਨਾ ਲੈਣਾ। (ਇਹ ਉਹੀ ਭੇਡੂ ਹੈ ਜਿਸਦੀ ਵਰਤੋਂ ਹਾਰੂਨ ਨੂੰ ਪਰਧਾਨ ਜਾਜਕ ਬਨਾਉਣ ਦੀ ਰਸਮ ਵਿੱਚ ਕੀਤੀ ਜਾਵੇਗੀ।) ਯਹੋਵਾਹ ਦੇ ਸਾਹਮਣੇ ਭੇਡੂ ਦੇ ਸੀਨੇ ਨੂੰ ਖਾਸ ਬੇਟਾ ਵਜੋਂ ਹੱਥਾਂ ਵਿੱਚ ਫ਼ੜੋ। ਫ਼ੇਰ ਇਸ ਨੂੰ ਵਾਪਸ ਲੈ ਕੇ ਆਪਣੇ ਹਿੱਸੇ ਵਜੋਂ ਰੱਖ ਲਵੋ।"
26 Também tomarás o peito do carneiro de consagração, que é de Arão, e por oferta de movimento o moverás perante o Senhor; e isto será a tua porção.
27 ਉਸ ਭੇਡੂ ਦਾ ਸੀਨਾ ਅਤੇ ਲੱਤ ਲਵੋ ਜਿਸਦੀ ਵਰਤੋਂ ਹਾਰੂਨ ਨੂੰ ਪਰਧਾਨ ਜਾਜਕ ਬਨਾਉਣ ਲਈ ਅਤੇ ਉਨ੍ਹਾਂ ਹਿਸਿਆਂ ਨੂੰ ਪਵਿੱਤਰ ਬਨਾਉਣ ਲਈ ਕੀਤੀ ਗਈ ਸੀ। ਫ਼ੇਰ ਇਹ ਖਾਸ ਹਿੱਸੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦੇ ਦਿਉ।"
27 E santificarás o peito da oferta de movimento e a coxa da oferta alçada, depois de movida e alçada, isto é, aquilo do carneiro de consagração que for de Arão e de seus filhos;
28 ਇਸਰਾਏਲ ਦੇ ਲੋਕ ਹਾਰੂਨ ਤੇ ਉਸ ਦੇ ਪੁੱਤਰਾਂ ਨੂੰ ਹਿੱਸੇ ਹਮੇਸ਼ਾ ਦੇਣਗੇ। ਜਦੋਂ ਇਸਰਾਏਲ ਦੇ ਲੋਕ ਯਹੋਵਾਹ ਨੂੰ ਚੜ੍ਹਾਵਾ ਚੜ੍ਹਾਉਣਗੇ ਇਹ ਹਿੱਸੇ ਹਮੇਸ਼ਾ ਜਾਜਕਾਂ ਦੇ ਹੋਣਗੇ। ਜਦੋਂ ਉਹ ਇਨ੍ਹਾਂ ਹਿਸਿਆਂ ਨੂੰ ਜਾਜਕਾਂ ਨੂੰ ਦੇਣਗੇ, ਇਹ ਇਨ੍ਹਾਂ ਨੂੰ ਯਹੋਵਾਹ ਨੂੰ ਭੇਂਟ ਕਰਨ ਵਾਲੀ ਗੱਲ ਹੀ ਹੋਵੇਗੀ।"
28 e isto será para Arão e para seus filhos a porção de direito, para sempre, da parte dos filhos de Israel, porque é oferta alçada; e oferta alçada será dos filhos de Israel, dos sacrifícios das suas ofertas pacíficas, oferta alçada ao Senhor.
29 “ਉਨ੍ਹਾਂ ਖਾਸ ਕੱਪੜਿਆਂ ਨੂੰ ਬਚਾਕੇ ਰੱਖੋ ਜਿਹੜੇ ਹਾਰੂਨ ਲਈ ਬਣਾਏ ਗਏ ਸਨ। ਉਹ ਕੱਪੜੇ ਉਸਤੋਂ ਬਾਦ ਜਿਉਣ ਵਾਲੇ ਉਸ ਦੇ ਸਾਰੇ ਲੋਕਾਂ ਦੇ ਹੋਣਗੇ। ਜਦੋਂ ਉਨ੍ਹਾਂ ਨੂੰ ਜਾਜਕ ਚੁਣਿਆ ਜਾਵੇਗਾ ਤਾਂ ਉਹ ਇਹ ਕੱਪੜੇ ਪਹਿਨਣਗੇ।"
29 As vestes sagradas de Arão ficarão para seus filhos depois dele, para nelas serem ungidos e sagrados.
30 ਹਾਰੂਨ ਦਾ ਪੁੱਤਰ ਉਸਤੋਂ ਮਗਰੋਂ ਅਗਲਾ ਪਰਧਾਨ ਜਾਜਕ ਬਣੇਗਾ। ਉਹ ਪੁੱਤਰ ਜਦੋਂ ਪਵਿੱਤਰ ਸਥਾਨ ਉੱਤੇ ਮੰਡਲੀ ਵਾਲੇ ਤੰਬੂ ਵਿੱਚ ਸੇਵਾ ਕਰਨ ਲਈ ਆਵੇਗਾ ਤਾਂ ਸੱਤ ਦਿਨ ਇਹ ਵਸਤਰ ਪਹਿਨੇਗਾ।"
30 Sete dias os vestirá aquele que de seus filhos for sacerdote em seu lugar, quando entrar na tenda da revelação para ministrar no lugar santo.
31 “ਉਸ ਭੇਡੂ ਦਾ ਮਾਸ ਪਵਿੱਤਰ ਸਥਾਨ ਤੇ ਰਿੰਨ੍ਹੋ ਜਿਸ ਨੂੰ ਹਰੂਨ ਦੇ ਪਰਧਾਨ ਜਾਜਕ ਬਨਾਉਣ ਲਈ ਵਰਤਿਆ ਗਿਆ ਸੀ।"
31 Também tomarás o carneiro de consagração e cozerás a sua carne em lugar santo.
32 ਫ਼ੇਰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਉਹ ਮਾਸ ਮੰਡਲੀ ਵਾਲੇ ਤੰਬੂ ਦੇ ਸਾਹਮਣੇ ਦਰਵਾਜ਼ੇ ਤੇ ਖਾਣਾ ਚਾਹੀਦਾ ਹੈ। ਅਤੇ ਉਨ੍ਹਾਂ ਨੂੰ ਉਹ ਰੋਟੀ ਵੀ ਖਾਣੀ ਚਾਹੀਦੀ ਹੈ ਜਿਹੜੀ ਟੋਕਰੀ ਵਿੱਚ ਹੈ।"
32 E Arão e seus filhos comerão a carne do carneiro, e o pão que está no cesto, à porta da tenda da revelação;
33 ਇਨ੍ਹਾਂ ਚੜ੍ਹਾਵਿਆਂ ਦੀ ਵਰਤੋਂ ਉਦੋਂ ਉਨ੍ਹਾਂ ਦਾ ਪਰਾਸਚਿਤ ਕਰਨ ਲਈ ਕੀਤੀ ਗਈ ਸੀ ਜਦੋਂ ਉਨ੍ਹਾਂ ਨੂੰ ਜਾਜਕ ਬਣਾਇਆ ਗਿਆ ਸੀ। ਹੁਣ ਉਨ੍ਹਾਂ ਨੂੰ ਉਹ ਭੇਟਾਂ ਖਾਣੀਆਂ ਚਾਹੀਦੀਆਂ ਹਨ। ਕਿਸੇ ਵੀ ਅਜਨਬੀ ਨੂੰ ਇਹ ਚੀਜ਼ਾਂ ਨਹੀਂ ਖਾਣੀਆਂ ਚਾਹੀਦੀਆਂ, ਕਿਉਂਕਿ ਉਹ ਪਵਿੱਤਰ ਹਨ।"
33 e comerão as coisas com que for feita expiação, para consagrá-los, e para santificá-los; mas delas o estranho não comerá, porque são santas.
34 ਜੇ ਉਸ ਭੇਡੂ ਦੇ ਮਾਸ ਵਿੱਚੋਂ ਜਾਂ ਰੋਟੀ ਦਾ ਕੋਈ ਟੁਕੜਾ ਸਵੇਰ ਲਈ ਬਚ ਜਾਵੇ ਤਾਂ ਉਸ ਨੂੰ ਸਾੜ ਦੇਣਾ ਚਾਹੀਦਾ ਹੈ। ਤੁਹਾਨੂੰ ਉਹ ਮਾਸ ਜਾਂ ਰੋਟੀ ਨਹੀਂ ਖਾਣੀ ਚਾਹੀਦੀ ਕਿਉਂਕਿ ਇਸ ਨੂੰ ਸਿਰਫ਼ ਖਾਸ ਢੰਗ ਨਾਲ ਖਾਸ ਸਮੇਂ ਹੀ ਖਾਣਾ ਚਾਹੀਦਾ ਸੀ।"
34 E se sobejar alguma coisa da carne da consagração, ou do pão, até pela manhã, o que sobejar queimarás no fogo; não se comerá, porque é santo.
35 “ਤੁਹਾਨੂੰ ਇਹ ਸਾਰੀਆਂ ਗੱਲਾਂ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਕਰਨੀਆਂ ਚਾਹੀਦੀਆਂ ਹਨ। ਤੁਹਾਨੂੰ ਚਾਹੀਦਾ ਹੈ ਕਿ ਇਨ੍ਹਾਂ ਨੂੰ ਬਿਲਕੁਲ ਉਵੇਂ ਹੀ ਕਰੋ ਜਿਵੇਂ ਮੈਂ ਤੁਹਾਨੂੰ ਆਖਿਆ ਸੀ। ਉਨ੍ਹਾਂ ਨੂੰ ਜਾਜਕ ਥਾਪਣ ਦੀ ਰਸਮ ਪੂਰੇ ਸੱਤ ਦਿਨ ਜਾਰੀ ਰੱਖਣੀ ਚਾਹੀਦੀ ਹੈ।"
35 Assim, pois, farás a Arão e a seus filhos conforme tudo o que te hei ordenado; por sete dias os sagrarás.
36 ਤੁਹਾਨੂੰ ਸੱਤਾਂ ਦਿਨਾਂ ਤੱਕ ਪਾਪ ਦੀ ਭੇਟ ਵਜੋਂ ਹਰ ਰੋਜ਼ ਇੱਕ ਵਹਿੜਕਾ ਮਾਰਨਾ ਚਾਹੀਦਾ ਹੈ। ਇਹ ਭੇਟ ਪਰਾਸਚਿਤ ਲਈ ਹੋਵੇਗੀ। ਤੁਸੀਂ ਇਨ੍ਹਾਂ ਬਲੀਆਂ ਨੂੰ ਜਗਵੇਦੀ ਨੂੰ ਪਵਿੱਤਰ ਬਨਾਉਣ ਲਈ ਵਰਤੋਂਗੇ। ਅਤੇ ਇਸ ਨੂੰ ਪਵਿੱਤਰ ਬਨਾਉਣ ਲਈ ਇਸ ਉੱਤੇ ਜੈਤੂਨ ਦਾ ਤੇਲ ਛਿੜਕੋਂਗੇ।"
36 Também cada dia oferecerás para expiação o novilho de sacrifício pelo pecado; e purificarás o altar, fazendo expiação por ele; e o ungirás para santificá-lo.
37 ਤੁਸੀਂ ਜਗਵੇਦੀ ਲਈ ਸੱਤਾਂ ਦਿਨਾਂ ਲਈ ਪਰਾਸਚਿਤ ਕਰੋਂਗੇ ਅਤੇ ਇਸ ਨੂੰ ਪਵਿੱਤਰ ਬਣਾਵੋਂਗੇ। ਉਸ ਸਮੇਂ, ਜਗਵੇਦੀ ਅੱਤ ਪਵਿੱਤਰ ਹੋ ਜਾਵੇਗੀ ਅਤੇ ਕੋਈ ਵੀ ਚੀਜ਼ ਜਿਹੜੀ ਜਗਵੇਦੀ ਨੂੰ ਛੂਹੇਗੀ, ਪਵਿੱਤਰ ਬਣ ਜਾਵੇਗੀ।"
37 Sete dias farás expiação pelo altar, e o santificarás; e o altar será santíssimo; tudo o que tocar o altar será santo.
38 “ਹਰ ਰੋਜ਼ ਤੁਹਾਨੂੰ ਜਗਵੇਡੀ ਉੱਤੇ ਇੱਕ ਭੇਟ ਚੜ੍ਹਾਉਣੀ ਚਾਹੀਦੀ ਹੈ। ਤੁਹਾਨੂੰ ਇੱਕ ਸਾਲ ਦੇ ਦੋ ਲੇਲੇ ਮਾਰਨੇ ਚਾਹੀਦੇ ਹਨ।"
38 Isto, pois, é o que oferecerás sobre o altar: dois cordeiros de um ano cada dia continuamente.
39 ਇੱਕ ਲੇਲੇ ਨੂੰ ਸਵੇਰੇ ਅਤੇ ਦੂਸਰੇ ਨੂੰ ਸ਼ਾਮ ਵੇਲੇ ਬਲੀ ਚੜ੍ਹਾਉ।"
39 Um cordeiro oferecerás pela manhã, e o outro cordeiro oferecerás à tardinha;
40 ਜਦੋਂ ਤੁਸੀਂ ਪਹਿਲੇ ਲੇਲੇ ਨੂੰ ਚੜ੍ਹਾਵੋ, ਇਸਦੇ ਨਾਲ ਪੁਰਾਣੇ ਤੇਲ ਦੇ ਇੱਕ ਹਿਨ ਦੇ ਇੱਕ ਚੁਥਾਈ ਹਿੱਸੇ ਨਾਲ ਮਿਲੇ ਮੈਦੇ ਦੇ 8 ਕੱਪ ਅਤੇ ਮੈਅ ਦੇ ਇੱਕ ਹਿਨ ਦਾ ਇੱਕ ਕੁਆਟਰ ਮੈਅ ਦੀ ਭੇਟਾ ਵਜੋਂ ਚੜ੍ਹਾਵੋ। ਜਦੋਂ ਤੁਸੀਂ ਸ਼ਾਮ ਵੇਲੇ ਦੂਜੇ ਲੇਲੇ ਨੂੰ ਮਾਰੋਂ, ਪੁਰਾਣੇ ਤੇਲ ਦੇ ਇੱਕ ਹਿਨ ਦੇ ਇੱਕ ਚੁਥਾਈ ਹਿੱਸੇ ਨਾਲ ਮਿਲੇ ਮੈਦੇ ਦੇ 8 ਕੱਪ ਅਤੇ ਮੈਅ ਦੇ ਇੱਕ ਹਿਨ ਦਾ ਇੱਕ ਕੁਆਟਰ ਚੜ੍ਹਾਵੋ। ਇਹ ਉਵੇਂ ਹੀ ਹੈ ਜਿਵੇਂ ਤੁਸੀਂ ਸਵੇਰੇ ਕੀਤਾ ਸੀ। ਇਹ ਯਹੋਵਾਹ ਨੂੰ ਭੋਜਨ ਦੀ ਭੇਟ ਹੋਵੇਗੀ ਅਤੇ ਜਦੋਂ ਤੁਸੀਂ ਇਹ ਭੇਟ ਸਾੜੋਂਗੇ, ਇਹ ਯਹੋਵਾਹ ਅੱਗੇ ਪ੍ਰਸੰਨ ਕਰਨ ਵਾਲੀ ਸੁਗੰਧ ਹੋਵੇਗੀ।"
40 com um cordeiro a décima parte de uma efa de flor de farinha, misturada com a quarta parte de um him de azeite batido, e para libação a quarta parte de um him de vinho.
41 “ਤੁਹਾਨੂੰ ਇਹ ਚੀਜ਼ਾਂ ਹਰ ਰੋਜ਼ ਯਹੋਵਾਹ ਨੂੰ ਪੂਰੀ ਹੋਮ ਦੀ ਭੇਟ ਵਜੋਂ ਚੜ੍ਹਾਉਣੀਆਂ ਚਾਹੀਦੀਆਂ ਹਨ। ਇਸ ਨੂੰ ਯਹੋਵਾਹ ਦੇ ਸਾਹਮਣੇ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਤੇ ਕਰੋ। ਹਰ ਸਮੇਂ ਅਜਿਹਾ ਕਰਦੇ ਰਹੋ। ਜਦੋਂ ਤੁਸੀਂ ਭੇਟ ਚੜ੍ਹਾਵੋਂਗੇ, ਮੈਂ, ਯਹੋਵਾਹ, ਤੁਹਾਨੂੰ ਉੱਥੇ ਮਿਲਾਂਗਾ ਅਤੇ ਤੁਹਾਡੇ ਨਾਲ ਗੱਲ ਕਰਾਂਗਾ।"
41 E o outro cordeiro oferecerás à tardinha, e com ele farás oferta de cereais como com a oferta da manhã, e conforme a sua oferta de libação, por cheiro suave; oferta queimada é ao Senhor.
42 ਮੈਂ ਤੁਹਾਨੂੰ ਉਸ ਥਾਂ ਇਸਰਾਏਲ ਦੇ ਲੋਕਾਂ ਨਾਲ ਮਿਲਾਂਗਾ। ਅਤੇ ਮੇਰਾ ਪਰਤਾਪ ਉਸ ਥਾਂ ਨੂੰ ਪਵਿੱਤਰ ਬਣਾ ਦੇਵੇਗਾ।"
42 Este será o holocausto contínuo por vossas gerações, à porta da tenda da revelação, perante o Senhor, onde vos encontrarei, para falar contigo ali.
43 “ਇਸ ਤਰ੍ਹਾਂ ਮੈਂ ਮੰਡਲੀ ਵਾਲੇ ਤੰਬੂ ਨੂੰ ਪਵਿੱਤਰ ਬਣਾ ਦਿਆਂਗਾ। ਅਤੇ ਮੈਂ ਜਗਵੇਦੀ ਨੂੰ ਪਵਿੱਤਰ ਬਣਾ ਦਿਆਂਗਾ। ਅਤੇ ਮੈਂ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਪਵਿੱਤਰ ਬਣਾ ਦਿਆਂਗਾ। ਤਾਂ ਜੋ ਉਹ ਜਾਜਕਾਂ ਵਜੋਂ ਮੇਰੀ ਸੇਵਾ ਕਰ ਸੱਕਣ।"
43 E ali virei aos filhos de Israel; e a tenda será santificada pela minha glória;
44 ਮੈਂ ਇਸਰਾਏਲ ਦੇ ਲੋਕਾਂ ਨਾਲ ਰਹਾਂਗਾ। ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।"
44 santificarei a tenda da revelação e o altar; também santificarei a Arão e seus filhos, para que me administrem o sacerdócio.
45 ਲੋਕ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ, ਉਨ੍ਹਾਂ ਦਾ ਪਰਮੇਸ਼ੁਰ ਉਹ ਜਾਣ ਲੈਣਗੇ ਕਿ ਮੈਂ ਹੀ ਉਹ ਹਾਂ ਜਿਹੜਾ ਉਨ੍ਹਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਇਆ ਸੀ ਤਾਂ ਜੋ ਮੈਂ ਉਨ੍ਹਾਂ ਦੇ ਨਾਲ ਰਹਿ ਸੱਕਾਂ। ਮੈਂ ਯਹੋਵਾਹ ਹਾਂ, ਉਨ੍ਹਾਂ ਦਾ ਪਰਮੇਸ਼ੁਰ।”"
45 Habitarei no meio dos filhos de Israel, e serei o seu Deus;
46 — ausente —
46 e eles saberão que eu sou o Senhor seu Deus, que os tirei da terra do Egito, para habitar no meio deles; eu sou o Senhor seu Deus.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Êxodo 29, comparar traduções ou montar um estudo — tudo direto pelo WhatsApp.