Êxodo 2
Punjabi Bible (GL_PUNJABI) vs ARA
ARA Almeida Revista e Atualizada 1993
1 ਮੂਸਾ ਦਾ ਜਨਮ ਲੇਵੀ ਦੇ ਪਰਿਵਾਰ ਵਿੱਚੋਂ ਇੱਕ ਆਦਮੀ ਸੀ। ਉਸ ਨੇ ਇੱਕ ਔਰਤ ਨਾਲ ਸ਼ਾਦੀ ਕੀਤੀ ਸੀ ਜੋ ਲੇਵੀ ਦੇ ਪਰਿਵਾਰ ਵਿੱਚੋਂ ਹੀ ਸੀ।"
1 Foi-se um homem da casa de Levi e casou com uma descendente de Levi.
2 ਔਰਤ ਗਰਭਵਤੀ ਹੋਈ, ਅਤੇ ਉਸ ਨੇ ਇੱਕ ਮੁੰਡੇ ਨੂੰ ਜਨਮ ਦਿੱਤਾ। ਮਾਂ ਨੇ ਦੇਖਿਆ ਕਿ ਬੱਚਾ ਬਹੁਤ ਸੁਹਣਾ ਸੀ, ਅਤੇ ਉਸ ਨੇ ਉਸ ਨੂੰ ਤਿੰਨ ਮਹੀਨੇ ਤੱਕ ਲੁਕਾਈ ਰੱਖਿਆ।"
2 E a mulher concebeu e deu à luz um filho; e, vendo que era formoso, escondeu-o por três meses.
3 ਮਾਂ ਡਰਦੀ ਸੀ ਕਿ ਬੱਚੇ ਦਾ ਜ਼ਰੂਰ ਪਤਾ ਚੱਲ ਜਾਵੇਗਾ ਅਤੇ ਉਸ ਨੂੰ ਮਾਰ ਦਿੱਤਾ ਜਾਵੇਗਾ ਕਿਉਂਕਿ ਉਹ ਮੁੰਡਾ ਸੀ। ਤਿੰਨਾ ਮਹੀਨਿਆਂ ਮਗਰੋਂ ਉਸ ਨੇ ਇੱਕ ਟੋਕਰਾ ਬਣਾਇਆ ਅਤੇ ਉਸ ਉੱਪਰ ਇੱਕ ਲੇਪ ਲਗਾਇਆ ਤਾਂ ਕਿ ਉਹ ਪਾਣੀ ਵਿੱਚ ਤਰ ਸੱਕੇ। ਉਸ ਨੇ ਬੱਚੇ ਨੂੰ ਟੋਕਰੇ ਵਿੱਚ ਰੱਖ ਦਿੱਤਾ। ਫ਼ੇਰ ਉਸ ਨੇ ਟੋਕਰੇ ਨੂੰ ਨਦੀ ਵਿੱਚਲੀ ਕਾਹੀ ਦੇ ਅੰਦਰ ਰੱਖ ਦਿੱਤਾ।"
3 Não podendo, porém, escondê-lo por mais tempo, tomou um cesto de junco, calafetou-o com betume e piche e, pondo nele o menino, largou-o no carriçal à beira do rio.
4 ਬੱਚੇ ਦੀ ਭੈਣ ਇਹ ਵੇਖਣ ਲਈ ਉੱਥੇ ਥੋੜੀ ਦੂਰ ਤੇ ਹੀ ਖੜੀ ਹੋ ਗਈ ਕਿ ਬੱਚੇ ਨਾਲ ਕੀ ਵਾਪਰੇਗਾ।"
4 A irmã do menino ficou de longe, para observar o que lhe haveria de suceder.
5 ਓਸੇ ਵੇਲੇ, ਫ਼ਿਰਊਨ ਦੀ ਧੀ ਨਦੀ ਉੱਤੇ ਨਹਾਉਣ ਲਈ ਆਈ। ਉਸ ਨੇ ਕਾਹੀ ਅੰਦਰ ਟੋਕਰਾ ਦੇਖਿਆ। ਉਸ ਦੀਆਂ ਦਾਸੀਆਂ ਨਦੀ ਕੰਢੇ ਤੁਰ ਰਹੀਆਂ ਸਨ। ਇਸ ਲਈ ਉਸ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਆਖਿਆ ਕਿ ਟੋਕਰਾ ਲੈ ਕੇ ਆ।"
5 Desceu a filha de Faraó para se banhar no rio, e as suas donzelas passeavam pela beira do rio; vendo ela o cesto no carriçal, enviou a sua criada e o tomou.
6 ਉਸ ਨੇ ਟੋਕਰਾ ਖੋਲ੍ਹਿਆ ਅਤੇ ਬੱਚੇ ਨੂੰ ਦੇਖਿਆ, ਜੋ ਕਿ ਰੋ ਰਿਹਾ ਸੀ। ਉਸ ਨੂੰ ਉਸ ਉੱਤੇ ਤਰਸ ਆ ਗਿਆ। ਉਸ ਨੇ ਆਖਿਆ; ਇਹ ਇਬਰਾਨੀ ਬੱਚਿਆਂ ਵਿੱਚੋਂ ਇੱਕ ਹੈ।"
6 Abrindo-o, viu a criança; e eis que o menino chorava. Teve compaixão dele e disse: Este é menino dos hebreus.
7 ਬੱਚੇ ਦੀ ਭੈਣ ਨੇ ਖਢ਼ੀ ਹੋਕੇ ਫ਼ਿਰਊਨ ਦੀ ਧੀ ਨੂੰ ਪੁੱਛਿਆ, “ਕੀ ਤੂੰ ਚਾਹੁੰਦੀ ਹੈਂ ਕਿ ਮੈਂ ਕਿਸੇ ਇਬਰਾਨੀ ਔਰਤ ਨੂੰ ਲੱਭਕੇ ਲਿਆਵਾਂ ਜਿਹੜੀ ਬੱਚੇ ਨੂੰ ਦੁੱਧ ਚੁਂਘਾ ਸੱਕੇ ਅਤੇ ਇਸਦੀ ਦੇਖ-ਭਾਲ ਕਰਨ ਵਿੱਚ ਤੇਰੀ ਸਹਾਇਤਾ ਕਰ ਸੱਕੇ?”"
7 Então, disse sua irmã à filha de Faraó: Queres que eu vá chamar uma das hebreias que sirva de ama e te crie a criança?
8 ਰਾਜੇ ਦੀ ਧੀ ਨੇ ਆਖਿਆ, “ਹਾਂ, ਮਿਹਰਬਾਨੀ ਕਰਕੇ।” ਇਸ ਲਈ ਕੁੜੀ ਗਈ ਅਤੇ ਬੱਚੇ ਦੀ ਆਪਣੀ ਮਾਂ ਨੂੰ ਲੈ ਆਈ।"
8 Respondeu-lhe a filha de Faraó: Vai. Saiu, pois, a moça e chamou a mãe do menino.
9 ਰਾਜੇ ਦੀ ਧੀ ਨੇ ਮਾਂ ਨੂੰ ਆਖਿਆ, “ਇਸ ਬੱਚੇ ਨੂੰ ਚੁੱਕ ਲੈ ਅਤੇ ਮੇਰੀ ਖਾਤਰ ਇਸ ਨੂੰ ਦੁੱਧ ਚੁੰਘਾ। ਮੈਂ ਇਸਦੀ ਦੇਖ-ਭਾਲ ਕਰਨ ਲਈ ਤੈਨੂੰ ਮਜ਼ਦੂਰੀ ਦੇਵਾਂਗੀ।” ਇਸ ਲਈ ਔਰਤ ਨੇ ਆਪਣਾ ਬੱਚਾ ਚੁੱਕ ਲਿਆ ਅਤੇ ਉਸਦੀ ਦੇਖ-ਭਾਲ ਕੀਤੀ।"
9 Então, lhe disse a filha de Faraó: Leva este menino e cria-mo; pagar-te-ei o teu salário. A mulher tomou o menino e o criou.
10 ਬੱਚਾ ਵੱਡਾ ਹੋ ਗਿਆ, ਅਤੇ ਕੁਝ ਸਮੇਂ ਬਾਦ, ਔਰਤ ਨੇ ਬੱਚਾ ਰਾਜੇ ਦੀ ਧੀ ਨੂੰ ਦੇ ਦਿੱਤਾ। ਰਾਜੇ ਧੀ ਨੇ ਬੱਚੇ ਨੂੰ ਆਪਣੇ ਪੁੱਤਰ ਵਜੋਂ ਪ੍ਰਵਾਨ ਕਰ ਲਿਆ। ਉਸ ਨੇ ਉਸਦਾ ਨਾਮ ਮੂਸਾ ਰੱਖਿਆ, ਕਿਉਂਕਿ ਉਸ ਨੇ ਉਸ ਨੂੰ ਪਾਣੀ ਵਿੱਚੋਂ ਕੱਢਿਆ ਸੀ।"
10 Sendo o menino já grande, ela o trouxe à filha de Faraó, da qual passou ele a ser filho. Esta lhe chamou Moisés e disse: Porque das águas o tirei.
11 ਮੂਸਾ ਆਪਣੇ ਲੋਕਾਂ ਦੀ ਸਹਾਇਤਾ ਕਰਦਾ ਮੂਸਾ ਵੱਡਾ ਹੋਇਆ। ਇੱਕ ਦਿਨ ਉਹ ਆਪਣੇ ਇਬਰਾਨੀ ਲੋਕਾਂ ਕੋਲ ਗਿਆ ਅਤੇ ਵੇਖਿਆ ਕਿਵੇਂ ਉਨ੍ਹਾਂ ਨੂੰ ਸਖਤ ਕੰਮ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਸੀ। ਉਸੇ ਸਮੇਂ, ਉਸ ਨੇ ਇੱਕ ਮਿਸਰੀ ਆਦਮੀ ਨੂੰ ਇਬਰਾਨੀ ਬੰਦੇ ਨੂੰ ਕੁੱਟਦਿਆਂ ਵੇਖਿਆ।"
11 Naqueles dias, sendo Moisés já homem, saiu a seus irmãos e viu os seus labores penosos; e viu que certo egípcio espancava um hebreu, um do seu povo.
12 ਮੂਸਾ ਨੇ ਆਲੇ-ਦੁਆਲੇ ਦੇਖਿਆ ਅਤੇ ਉਸ ਨੇ ਦੇਖਿਆ ਕਿ ਕੋਈ ਵੀ ਨਹੀਂ ਦੇਖ ਰਿਹਾ ਸੀ। ਫ਼ੇਰ ਮੂਸਾ ਨੇ ਮਿਸਰੀ ਨੂੰ ਮਾਰ ਦਿੱਤਾ ਅਤੇ ਉਸ ਨੂੰ ਰੇਤੇ ਵਿੱਚ ਦਫ਼ਨਾ ਦਿੱਤਾ।"
12 Olhou de um e de outro lado, e, vendo que não havia ali ninguém, matou o egípcio, e o escondeu na areia.
13 ਅਗਲੇ ਦਿਨ ਮੂਸਾ ਨੇ ਦੋ ਇਬਰਾਨੀ ਬੰਦਿਆਂ ਨੂੰ ਦੇਖਿਆ ਜੋ ਆਪਸ ਵਿੱਚ ਲੜ ਰਹੇ ਸਨ। ਮੂਸਾ ਨੇ ਦੇਖਿਆ ਕਿ ਇੱਕ ਆਦਮੀ ਗਲਤ ਸੀ। ਮੂਸਾ ਨੇ ਉਸ ਆਦਮੀ ਨੂੰ ਆਖਿਆ, “ਤੂੰ ਆਪਣੇ ਗੁਆਂਢੀ ਨੂੰ ਕਿਉਂ ਦੁੱਖ ਦੇ ਰਿਹਾ ਹੈਂ?”"
13 Saiu no dia seguinte, e eis que dois hebreus estavam brigando; e disse ao culpado: Por que espancas o teu próximo?
14 ਆਦਮੀ ਨੇ ਜਵਾਬ ਦਿੱਤਾ, “ਕੀ ਤੈਨੂੰ ਕਿਸੇ ਨੇ ਆਖਿਆ ਹੈ ਕਿ ਤੂੰ ਸਾਡਾ ਨਿਆਂਕਾਰ ਹੋਵੇਂ? ਨਹੀਂ। ਮੈਨੂੰ ਦੱਸ, ਕੀ ਤੂੰ ਮੈਨੂੰ ਉਸੇ ਤਰ੍ਹਾਂ ਮਾਰ ਦੇਵੇਂਗਾ ਜਿਵੇਂ ਕੱਲ ਤੂੰ ਮਿਸਰੀ ਨੂੰ ਮਾਰਿਆ ਸੀ?” ਤਾਂ ਮੂਸਾ ਡਰ ਗਿਆ। ਮੂਸਾ ਨੇ ਦਿਲ ਵਿੱਚ ਸੋਚਿਆ, “ਹੁਣ ਤਾਂ ਹਰ ਕੋਈ ਜਾਣਦਾ ਹੈ ਕਿ ਮੈਂ ਕੀ ਕੀਤਾ ਹੈ।”"
14 O qual respondeu: Quem te pôs por príncipe e juiz sobre nós? Pensas matar-me, como mataste o egípcio? Temeu, pois, Moisés e disse: Com certeza o descobriram.
15 ਜਦੋਂ ਫ਼ਿਰਊਨ ਨੇ ਮੂਸਾ ਦੀ ਇਸ ਹਰਕਤ ਬਾਰੇ ਸੁਣਿਆ, ਉਸ ਨੇ ਉਸ ਨੂੰ ਮਾਰ ਦੇਣ ਦਾ ਨਿਆਂ ਕਰ ਲਿਆ। ਪਰ ਮੂਸਾ ਫ਼ਿਰਊਨ ਤੋਂ ਦੂਰ ਨੱਸ ਗਿਆ ਅਤੇ ਮਿਦਯਾਨ ਦੀ ਧਰਤੀ ਤੇ ਠਹਿਰ ਗਿਆ। ਉਹ ਇੱਕ ਖੂਹ ਦੇ ਨੇੜੇ ਬੈਠ ਗਿਆ। ਮੂਸਾ ਮਿਦਯਾਨ ਵਿੱਚ ਮੂਸਾ ਮਿਦਯਾਨ ਵਿੱਚ ਇੱਕ ਖੂਹ ਤੇ ਜਾਕੇ ਰੁਕ ਗਿਆ।"
15 Informado desse caso, procurou Faraó matar a Moisés; porém Moisés fugiu da presença de Faraó e se deteve na terra de Midiã; e assentou-se junto a um poço.
16 ਮਿਦਯਾਨ ਵਿੱਚ ਇੱਕ ਜਾਜਕ ਸੀ ਜਿਸਦੀਆਂ ਸੱਤ ਧੀਆਂ ਸਨ। ਉਹ ਕੁੜੀਆਂ ਆਪਣੇ ਪਿਤਾ ਦੀਆਂ ਭੇਡਾਂ ਲਈ ਪਾਣੀ ਭਰਨ ਵਾਸਤੇ ਉਸ ਖੂਹ ਤੇ ਆਈਆਂ। ਉਹ ਚੁਬੱਚੇ ਵਿੱਚ ਪਾਣੀ ਭਰਨ ਦੀ ਕੋਸ਼ਿਸ਼ ਕਰ ਰਹੀਆਂ ਸਨ।"
16 O sacerdote de Midiã tinha sete filhas, as quais vieram a tirar água e encheram os bebedouros para dar de beber ao rebanho de seu pai.
17 ਪਰ ਉੱਥੇ ਕੁਝ ਅਯਾਲੀ ਸਨ ਜਿਨ੍ਹਾਂ ਨੇ ਕੁੜੀਆਂ ਨੂੰ ਦੂਰ ਭਜਾ ਦਿੱਤਾ ਅਤੇ ਉਨ੍ਹਾਂ ਨੂੰ ਪਾਣੀ ਨਹੀਂ ਭਰਨ ਦਿੱਤਾ। ਇਸ ਲਈ ਮੂਸਾ ਨੇ ਕੁੜੀਆਂ ਦੀ ਸਹਾਇਤਾ ਕੀਤੀ ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਪਾਣੀ ਦਿੱਤਾ।"
17 Então, vieram os pastores e as enxotaram dali; Moisés, porém, se levantou, e as defendeu, e deu de beber ao rebanho.
18 ਤਾਂ ਉਹ ਆਪਣੇ ਪਿਤਾ, ਰਊਏਲ ਕੋਲ ਵਾਪਸ ਚਲੀਆਂ ਗਈਆਂ। ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਆਖਿਆ, “ਅੱਜ ਤੁਸੀਂ ਛੇਤੀ ਘਰ ਆ ਗਈਆਂ ਹੋ।”"
18 Tendo elas voltado a Reuel, seu pai, este lhes perguntou: Por que viestes, hoje, mais cedo?
19 ਕੁੜੀਆਂ ਨੇ ਜਵਾਬ ਦਿੱਤਾ, “ਹਾਂ ਜੀ, ਅਯਾਲੀਆਂ ਨੇ ਸਾਨੂੰ ਦੂਰ ਭਜਾਉਣ ਦੀ ਕੋਸ਼ਿਸ਼ ਕੀਤੀ। ਪਰ ਇੱਕ ਮਿਸਰੀ ਆਦਮੀ ਨੇ ਸਾਡੀ ਮਦਦ ਕੀਤੀ। ਉਸ ਨੇ ਸਾਡੇ ਲਈ ਪਾਣੀ ਲਿਆਂਦਾ ਅਤੇ ਸਾਡੇ ਪਸ਼ੂਆਂ ਨੂੰ ਵੀ ਪਿਲਾਇਆ।”"
19 Responderam elas: Um egípcio nos livrou das mãos dos pastores, e ainda nos tirou água, e deu de beber ao rebanho.
20 ਇਸ ਲਈ ਰਊਏਲ ਨੇ ਆਪਣੀਆਂ ਧੀਆਂ ਨੂੰ ਆਖਿਆ, “ਕਿੱਥੇ ਹੈ ਉਹ ਆਦਮੀ? ਤੁਸੀਂ ਉਸ ਨੂੰ ਛੱਡ ਕੇ ਕਿਉਂ ਆ ਗਈਆਂ? ਉਸ ਨੂੰ ਇੱਥੋਂ ਸੱਦੋ ਅਤੇ ਉਸ ਨੂੰ ਸਾਡੇ ਨਾਲ ਖਾਣਾ ਖੁਆਓ।”"
20 E onde está ele?, disse às filhas; por que deixastes lá o homem? Chamai-o para que coma pão.
21 ਮੂਸਾ ਉਸ ਆਦਮੀ ਕੋਲ ਠਹਿਰ ਕੇ ਖੁਸ਼ ਸੀ। ਰਊਏਲ ਨੇ ਮੂਸਾ ਨੂੰ ਆਪਣੀ ਧੀ ਸਿੱਪੋਰਾ ਵਿਆਹ ਦਿੱਤੀ।"
21 Moisés consentiu em morar com aquele homem; e ele deu a Moisés sua filha Zípora,
22 ਸਿੱਪੋਰਾ ਗਰਭਵਤੀ ਹੋਈ ਅਤੇ ਇੱਕ ਪੁੱਤਰ ਨੂੰ ਜਨਮ ਦਿੱਤਾ। ਅਤੇ ਮੂਸਾ ਨੇ ਉਸਦਾ ਨਾਮ ਗੇਰਸ਼ੋਮ ਰੱਖਿਆ। ਮੂਸਾ ਨੇ ਆਪਣੇ ਪੁੱਤਰ ਨੂੰ ਇਹ ਨਾਮ ਇਸ ਲਈ ਦਿੱਤਾ ਕਿ ਉਹ ਇੱਕ ਪਰਾਈ ਧਰਤੀ ਉੱਤੇ ਅਜਨਬੀ ਸੀ।"
22 a qual deu à luz um filho, a quem ele chamou Gérson, porque disse: Sou peregrino em terra estranha.
23 ਪਰਮੇਸ਼ੁਰ ਇਸਰਾਏਲ ਦੀ ਸਹਾਇਤਾ ਕਰਨ ਦਾ ਨਿਆਂ ਕਰਦਾ ਹੈ ਬਹੁਤ ਸਮਾਂ ਬੀਤ ਗਿਆ ਅਤੇ ਮਿਸਰ ਦਾ ਰਾਜਾ ਮਰ ਗਿਆ। ਪਰ ਇਸਰਾਏਲ ਦੇ ਲੋਕਾਂ ਨੂੰ ਹਾਲੇ ਵੀ ਸਖਤ ਮਿਹਨਤ ਦਾ ਕੰਮ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਸੀ। ਉਨ੍ਹਾਂ ਨੇ ਸਹਾਇਤਾ ਲਈ ਪੁਕਾਰ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਪੁਕਾਰ ਸੁਣ ਲਈ।"
23 Decorridos muitos dias, morreu o rei do Egito; os filhos de Israel gemiam sob a servidão e por causa dela clamaram, e o seu clamor subiu a Deus.
24 ਪਰਮੇਸ਼ੁਰ ਨੇ ਉਨ੍ਹਾਂ ਦੀਆਂ ਕਰਾਹਾਂ ਸੁਣੀਆਂ ਅਤੇ ਉਸ ਨੇ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ ਚੇਤੇ ਕੀਤਾ।"
24 Ouvindo Deus o seu gemido, lembrou-se da sua aliança com Abraão, com Isaque e com Jacó.
25 ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਦੀਆਂ ਮੁਸੀਬਤਾਂ ਦੇਖਿਆਂ, ਅਤੇ ਉਹ ਜਾਣਦਾ ਸੀ ਕਿ ਉਸ ਨੂੰ ਕੀ ਕਰਨਾ ਚਾਹੀਦਾ।"
25 E viu Deus os filhos de Israel e atentou para a sua condição.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Êxodo 2, comparar traduções ou montar um estudo — tudo direto pelo WhatsApp.