Êxodo 30

Punjabi Bible (GL_PUNJABI) vs NVI

Sair da comparação
NVI Nova Versão Internacional
1 ਧੂਫ਼ ਧੁਖਾਉਣ ਲਈ ਜਗਵੇਦੀ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਸ਼ਿੱਟੀਮ ਦੀ ਲੱਕੜ ਦੀ ਇੱਕ ਜਗਵੇਦੀ ਬਣਾਉ। ਤੁਸੀਂ ਇਸ ਜਗਵੇਦੀ ਨੂੰ ਧੂਫ਼ ਧੁਖਾਉਣ ਲਈ ਵਰਤੋਂਗੇ।"
1 "Faça um altar de madeira de acácia para queimar incenso.
2 ਤੁਹਾਨੂੰ ਜਗਵੇਦੀ ਚੌਕੋਰ ਬਨਾਉਣੀ ਚਾਹੀਦੀ ਹੈ-ਇੱਕ ਹੱਥ ਲੰਮੀ ਤੇ ਇੱਕ ਹੱਥ ਚੌੜੀ। ਇਹ ਦੋ ਹੱਥ ਉੱਚੀ ਹੋਣੀ ਚਾਹੀਦੀ ਹੈ ਇਸਦੇ ਚੌਹਾਂ ਕੋਨਿਆਂ ਉੱਤੇ ਸਿੰਗ ਹੋਣੇ ਚਾਹੀਦੇ ਹਨ। ਇਨ੍ਹਾਂ ਸਿੰਗਾ ਨੂੰ ਜਗਵੇਦੀ ਨਾਲ ਇੱਕ ਮਿੱਕ ਕਰਕੇ ਬਨਾਉਣਾ ਚਾਹੀਦਾ ਹੈ।"
2 Será quadrado, com quarenta e cinco centímetros de cada lado e noventa centímetros de altura; suas pontas formarão com ele uma só peça.
3 ਜਗਵੇਦੀ ਦੇ ਉੱਪਰ ਪਾਸੇ ਅਤੇ ਇਸਦੇ ਸਾਰੇ ਪਾਸਿਆਂ ਉੱਪਰ ਸ਼ੁੱਧ ਸੋਨਾ ਚੜ੍ਹਾਉ। ਅਤੇ ਜਗਵੇਦੀ ਦੇ ਆਲੇ-ਦੁਆਲੇ ਸੋਨੇ ਦੀ ਕਿਨਾਰੀ ਬਣਾਉ।"
3 Revista de ouro puro a parte superior, todos os lados e as pontas, e faça uma moldura de ouro ao seu redor.
4 ਇਸ ਸੁਨਿਹਰੀ ਕਿਨਾਰੀ ਦੇ ਹੇਠਾਂ ਸੋਨੇ ਦੇ ਦੋ ਕੜੇ ਅਤੇ ਜਗਵੇਦੀ ਦੇ ਹਰ ਪਾਸੇ ਸੋਨੇ ਦੇ ਦੋ ਕੜੇ ਹੋਣੇ ਚਾਹੀਦੇ ਹਨ। ਇਨ੍ਹਾਂ ਕੜਿਆਂ ਦੀ ਵਰਤੋਂ ਜਗਵੇਦੀ ਨੂੰ ਚੋਬਾਂ ਨਾਲ ਚੁੱਕਣ ਲਈ ਕੀਤੀ ਜਾਵੇਗੀ।"
4 Faça duas argolas de ouro de cada lado do altar, abaixo da moldura, que sustentem as varas utilizadas para carregá-lo,
5 ਚੋਬਾਂ ਵੀ ਸ਼ਿੱਟੀਮ ਦੀ ਲੱਕੜ ਦੀਆਂ ਬਣਾਉ। ਚੋਬਾਂ ਉੱਪਰ ਸੋਨਾ ਚੜ੍ਹਾਉ।"
5 e use madeira de acácia para fazer as varas e revista-as de ouro.
6 ਜਗਵੇਦੀ ਨੂੰ ਖਾਸ ਪਰਦੇ ਦੇ ਸਾਹਮਣੇ ਰੱਖੋ। ਇਸ ਪਰਦੇ ਦੇ ਪਿੱਛੇ ਇਕਰਾਰਨਾਮੇ ਵਾਲਾ ਸੰਦੂਕ ਹੈ। ਜਗਵੇਦੀ ਉਸ ਪਰਦੇ ਦੇ ਸਾਹਮਣੇ ਹੋਵੇਗੀ ਜਿਹੜਾ ਇਕਰਾਰਨਾਮੇ ਦੇ ਉੱਪਰ ਹੈ। ਇਹੀ ਉਹ ਥਾਂ ਹੈ ਜਿੱਥੇ ਮੈਂ ਤੁਹਾਨੂੰ ਮਿਲਾਂਗਾ।"
6 Coloque o altar em frente do véu que se encontra diante da arca da aliança, diante da tampa que está sobre ele, onde me encontrarei com você.
7 “ਹਾਰੂਨ ਨੂੰ ਚਾਹੀਦਾ ਹੈ ਕਿ ਹਰ ਸਵੇਰ ਜਗਵੇਦੀ ਉੱਤੇ ਸੁਗੰਧੀ ਧੂਫ਼ ਧੁਖਾਵੇ। ਅਜਿਹਾ ਉਹ ਉਸ ਵੇਲੇ ਕਰੇਗਾ ਜਦੋਂ ਉਹ ਦੀਵਿਆਂ ਦੀ ਦੇਖ ਭਾਲ ਕਰਨ ਲਈ ਆਵੇਗਾ।"
7 "Arão queimará incenso aromático sobre o altar todas as manhãs, quando vier cuidar das lâmpadas,
8 ਸ਼ਾਮ ਵੇਲੇ ਇੱਕ ਵਾਰ ਫ਼ੇਰ, ਉਸ ਨੂੰ ਧੂਫ਼ ਧੁਖਾਉਣੀ ਚਾਹੀਦੀ ਹੈ। ਇਹ ਉਹ ਸਮਾਂ ਹੈ ਜਦੋਂ ਉਹ ਸ਼ਾਮ ਵੇਲੇ ਦੀਵਿਆਂ ਦੀ ਜਾਂਚ ਕਰੇਗਾ। ਇਸ ਤਰ੍ਹਾਂ, ਉਹ ਧੂਫ਼ ਯਹੋਵਾਹ ਦੇ ਸਾਹਮਣੇ ਤੁਹਾਡੀ ਸਾਰੀ ਪੀੜੀ ਤੀਕ ਧੁਖਦੀ ਰਹੇਗੀ।"
8 e também quando acendê-las ao entardecer. Será queimado incenso continuamente perante o Senhor, pelas suas gerações.
9 ਇਸ ਜਗਵੇਦੀ ਨੂੰ ਕਿਸੇ ਹੋਰ ਤਰ੍ਹਾਂ ਦੀ ਧੂਫ਼ ਜਾਂ ਹੋਮ ਦੀ ਭੇਟ ਲਈ ਨਾ ਵਰਤਣਾ। ਇਸ ਜਗਵੇਦੀ ਦੀ ਵਰਤੋਂ ਕਿਸੇ ਤਰ੍ਹਾਂ ਦੇ ਅਨਾਜ ਦੀ ਭੇਟਾ ਜਾਂ ਪੀਣ ਦੀ ਭੇਟਾ ਲਈ ਨਹੀਂ ਕਰਨੀ।"
9 Não ofereçam nesse altar nenhum outro tipo de incenso nem holocausto nem oferta de cereal nem derramem sobre ele ofertas de bebidas.
10 “ਸਾਲ ਵਿੱਚ ਇੱਕ ਵਾਰੀ, ਹਾਰੂਨ ਨੂੰ ਯਹੋਵਾਹ ਅੱਗੇ ਖਾਸ ਬਲੀ ਚੜ੍ਹਾਉਣੀ ਚਾਹੀਦੀ ਹੈ। ਉਸ ਨੂੰ ਕਫ਼ਾਰੇ ਦੇ ਦਿਨ ਦੀ ਪਾਪ ਦੀ ਭੇਟ ਦਾ ਲਹੂ ਜਗਵੇਦੀ ਦੇ ਸਿੰਗਾਂ ਉੱਤੇ ਪਾਉਣਾ ਚਾਹੀਦਾ। ਇਸ ਤਰ੍ਹਾਂ ਸਾਲ ’ਚ ਇੱਕ ਵਾਰੀ ਹਾਰੂਨ ਤੁਹਾਡੀਆਂ ਉੱਤੇ ਸਾਰੀਆਂ ਪੀੜੀਆਂ ਲਈ ਜਗਵੇਦੀ ਲਈ ਪਰਾਸਚਿਤ ਕਰੇਗਾ ਕਿਉਂਕਿ ਇਹ ਜਗਵੇਦੀ ਯਹੋਵਾਹ ਲਈ ਅੱਤ ਪਵਿੱਤਰ ਹੈ।”"
10 Uma vez por ano, Arão fará propiciação sobre as pontas do altar. Essa propiciação anual será realizada com o sangue da oferta para propiciação pelo pecado, geração após geração. Esse altar é santíssimo ao Senhor. "
11 ਮੰਦਰ ਦਾ ਕਰ ਯਹੋਆਹ ਨੇ ਮੂਸਾ ਨੂੰ ਆਖਿਆ,"
11 Disse então o Senhor a Moisés:
12 “ਇਸਰਾਏਲ ਦੇ ਲੋਕਾਂ ਦੀ ਗਿਣਤੀ ਕਰ ਤਾਂ ਜੋ ਤੈਨੂੰ ਪਤਾ ਲੱਗੇ ਕਿ ਇੱਥੇ ਕਿੰਨੇ ਲੋਕ ਹਨ। ਹਰ ਵਰੀ ਜਦੋਂ ਇਹ ਕੀਤਾ ਜਾਵੇ, ਹਰ ਬੰਦੇ ਨੂੰ ਆਪਣੇ ਲਈ ਯਹੋਵਾਹ ਨੂੰ ਕੁਝ ਅਦਾਇਗੀ ਕਰਨੀ ਚਾਹੀਦੀ ਹੈ। ਜੇ ਹਰ ਬੰਦਾ ਅਜਿਹਾ ਕਰੇਗਾ ਤਾਂ ਲੋਕਾਂ ਉੱਤੇ ਕੋਈ ਵੀ ਭਿਆਨਕ ਤਬਾਹੀ ਨਹੀਂ ਆਵੇਗੀ।"
12 "Quando você fizer o recenseamento dos israelitas, cada um deles terá que pagar ao Senhor um preço pelo resgate por sua vida quando for contado. Dessa forma nenhuma praga virá sobre eles quando você os contar.
13 ਹਰ ਉਸ ਬੰਦੇ ਨੂੰ, ਜਿਸਦੀ ਗਿਣਤੀ ਕੀਤੀ ਜਾਂਦੀ ਹੈ, ਡੇਢ ਸ਼ੈਕਲ ਅਦਾ ਕਰਨਾ ਚਾਹੀਦਾ ਹੈ। (ਅਰਥਾਤ ਡੇਢ ਸ਼ੈਕਲ ਸਰਕਾਰੀ ਮਾਪ ਅਨੁਸਾਰ। ਇੱਕ ਸ਼ੈਕਲ 20 ਗਿਰਾਫ਼ ਦਾ ਹੈ।) ਇਹ ਅੱਧਾ ਸ਼ੈਕਲ ਯਹੋਵਾਹ ਲਈ ਭੇਟ ਹੈ।"
13 Cada recenseado contribuirá com seis gramas, com base no peso padrão do santuário, que tem doze gramas. As seis gramas são uma oferta ao Senhor.
14 ਹਰ ਬੰਦਾ ਜਿਹੜਾ ਘੱਟੋ-ਘੱਟ 20 ਵਰ੍ਹਿਆਂ ਦਾ ਹੈ, ਉਸ ਨੂੰ ਗਿਣਿਆ ਜਾਵੇਗਾ। ਅਤੇ ਹਰ ਉਸ ਨੂੰ, ਜਿਸਦੀ ਗਿਣਤੀ ਕੀਤੀ ਜਾਂਦੀ ਹੈ, ਯਹੋਵਾਹ ਨੂੰ ਇਹ ਭੇਟ ਦੇਣੀ ਚਾਹੀਦੀ ਹੈ।"
14 Todos os alistados, da idade de vinte anos para cima, darão ao Senhor essa oferta.
15 ਅਮੀਰ ਆਦਮੀਆਂ ਨੂੰ ਅੱਧੇ ਸ਼ੈਕਲ ਤੋਂ ਵੱਧ ਨਹੀਂ ਦੇਣਾ ਚਾਹੀਦਾ ਅਤੇ ਗਰੀਬ ਲੋਕਾਂ ਨੂੰ ਅੱਧੇ ਸ਼ੈਕਲ ਤੋਂ ਘੱਟ ਨਹੀਂ ਦੇਣਾ ਚਾਹੀਦਾ। ਸਾਰੇ ਲੋਕ ਯਹੋਵਾਹ ਨੂੰ ਇੱਕੋ ਜਿਹੀ ਭੇਟ ਦੇਣਗੇ। ਇਹ ਭੇਟ ਤੁਹਾਡੀਆਂ ਰੂਹਾਂ ਲਈ ਪਰਾਸਚਿਤ ਹੋਵੇਗੀ।"
15 Os ricos não contribuirão com mais, nem os pobres darão menos que seis gramas, quando apresentarem a oferta ao Senhor como propiciação por suas vidas.
16 ਇਹ ਪੈਸਾ ਇਸਰਾਏਲ ਦੇ ਲੋਕਾਂ ਪਾਸੋਂ ਇਕੱਠਾ ਕਰੋ ਅਤੇ ਇਸ ਨੂੰ ਮੰਡਲੀ ਵਾਲੇ ਤੰਬੂ ਵਿੱਚ ਸੇਵਾ ਲਈ ਵਰਤੋਂ। ਇਹ ਭੇਟ ਯਹੋਵਾਹ ਦਾ ਆਪਣੇ ਲੋਕਾਂ ਨੂੰ ਯਾਦ ਰੱਖਣ ਦਾ ਇੱਕ ਢੰਗ ਅਤੇ ਤੁਹਾਡੀਆਂ ਰੂਹਾਂ ਲਈ ਪਰਾਸਚਿਤ ਹੋਵੇਗੀ।”"
16 Receba dos israelitas o preço da propiciação e use-o para o serviço da Tenda do Encontro. Será um memorial perante o Senhor em favor dos israelitas, para fazerem propiciação por suas vidas".
17 ਧੋਣ ਵਾਲਾ ਤਸਲਾ ਯਹੋਵਾਹ ਨੇ ਮੂਸਾ ਨੂੰ ਆਖਿਆ,"
17 Disse então o Senhor a Moisés:
18 “ਪਿੱਤਲ ਦਾ ਇੱਕ ਤਸਲਾ ਬਨਾਉਣ ਅਤੇ ਇਸ ਨੂੰ ਪਿੱਤਲ ਦੀ ਚੌਕੀ ਉੱਤੇ ਰੱਖੋ। ਤੁਸੀਂ ਇਸ ਨੂੰ ਧੋਣ ਲਈ ਇਸਤੇਮਾਲ ਕਰੋਂਗੇ। ਇਸ ਤਸਲੇ ਨੂੰ ਜਗਵੇਦੀ ਅਤੇ ਮੰਡਲੀ ਵਾਲੇ ਤੰਬੂ ਦੇ ਵਿੱਚਕਾਰ ਰੱਖੋ। ਇਸ ਤਸਲੇ ਨੂੰ ਪਾਣੀ ਨਾਲ ਭਰ ਦਿਉ।"
18 "Faça uma bacia de bronze com uma base de bronze, para se lavarem. Coloque-a entre a Tenda do Encontro e o altar, e mande enchê-la de água.
19 ਹਾਰੂਨ ਅਤੇ ਉਸ ਦੇ ਪੁੱਤਰ ਇਸ ਤਸਲੇ ਦੇ ਪਾਣੀ ਨਾਲ ਆਪਣੇ ਹੱਥ ਪੈਰ ਧੋਣਗੇ।"
19 Arão e seus filhos lavarão as mãos e os pés com a água da bacia.
20 ਹਰ ਵਾਰੀ ਜਦੋਂ ਉਹ ਮੰਡਲੀ ਵਾਲੇ ਤੰਬੂ ਵਿੱਚ ਦਾਖਲ ਹੋਣ ਜਾਂ ਜਗਵੇਦੀ ਦੇ ਨਜ਼ਦੀਕ ਆਉਣ ਉਨ੍ਹਾਂ ਨੂੰ ਪਾਣੀ ਨਾਲ ਹੱਥ ਪੈਰ ਧੋਣੇ ਚਾਹੀਦੇ ਹਨ। ਇਸ ਤਰ੍ਹਾਂ ਉਹ ਮਰਨਗੇ ਨਹੀਂ।"
20 Toda vez que entrarem na Tenda do Encontro, terão que lavar-se com água, para que não morram. Quando também se aproximarem do altar para ministrar ao Senhor, apresentando uma oferta preparada no fogo,
21 ਅਤੇ ਉਹ ਆਪਣੇ ਹੱਥ ਅਤੇ ਆਪਣੇ ਪੈਰ ਜ਼ਰੂਰ ਧੋਣ ਤਾਂ ਜੋ ਉਹ ਮਰਨ ਨਾ। ਇਹ ਇੱਕ ਅਜਿਹਾ ਨੇਮ ਹੋਵੇਗਾ ਜਿਹੜਾ ਹਾਰੂਨ ਅਤੇ ਉਸ ਦੇ ਲੋਕਾਂ ਲਈ ਹਮੇਸ਼ਾ ਜਾਰੀ ਰਹੇਗ਼ਾ। ਇਹ ਬਿਧੀ ਹਾਰੂਨ ਦੇ ਉਨ੍ਹਾਂ ਸਮੂਹ ਲੋਕਾਂ ਲਈ ਜਾਰੀ ਰਹੇਗੀ ਜਿਹੜੇ ਭਵਿੱਖ ਵਿੱਚ ਜਿਉਣਗੇ।”"
21 lavarão as mãos e os pés para que não morram. Esse é um decreto perpétuo, para Arão e os seus descendentes, geração após geração".
22 ਮਸਹ ਵਾਲਾ ਤੇਲ ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ,"
22 Em seguida o Senhor disse a Moisés:
23 “ਵੱਧੀਆ ਤੋਂ ਵੱਧੀਆ ਮਸਾਲੇ ਤਲਾਸ਼ ਕਰੋ, 12 ਪੌਂਡ ਪਤਲਾ ਮੁਰ ਲਵੀਂ, ਉਸਤੋਂ (ਅਰਥਾਤ 6 ਪੌਂਡ) ਅੱਧੀ ਸੁਗੰਧਤ ਦਾਰਚੀਨੀ, ਅਤੇ 6 ਪੌਂਡ ਸੁਗੰਧ ਵਾਲਾ ਕੁਸ਼ਾ,"
23 "Junte as seguintes especiarias: seis quilos de mirra líquida, a metade disso, ou seja, três quilos de canela, três quilos de cana aromática,
24 ਅਤੇ 12 ਪੌਂਡ ਕੇਸ਼ੀਆ। ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਸਰਕਾਰੀ ਨਾਪ ਤੋਂਲ ਦੇ ਅਨੁਸਾਰ ਲਵੀਂ। ਇੱਕ ਗੈਲਣ ਜੈਤੂਨ ਦਾ ਤੇਲ ਵੀ ਲਵੀਂ।"
24 seis quilos de cássia, com base no peso padrão do santuário, e um galão de azeite de oliva.
25 “ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਮਿਲਾ ਕੇ ਅਤਰ ਬਨਾਉਣ ਵਾਲੇ ਮਾਹਰ ਦੀ ਕੁਸ਼ਲਤਾ ਅਨੁਸਾਰ ਖਾਸ ਕਿਸਮ ਦਾ ਸੁਗੰਧਤ ਮਸਹ ਵਾਲਾ ਤੇਲ ਬਣਾ ਲਵੀਂ।"
25 Faça com eles o óleo sagrado para as unções, uma mistura de aromas, obra de perfumista. Este será o óleo sagrado para as unções.
26 ਇਸ ਤੇਲ ਨੂੰ ਮੰਡਲੀ ਵਾਲੇ ਤੰਬੂ ਅਤੇ ਇਕਰਾਰਨਾਮੇ ਵਾਲੇ ਸੰਦੂਕ ਉੱਪਰ ਮਸਹ ਕਰ ਦੇਵੀਂ। ਇਸਤੋਂ ਪਤਾ ਚੱਲੇਗਾ ਕਿ ਇਨ੍ਹਾਂ ਚੀਜ਼ਾਂ ਦਾ ਖਾਸ ਮਨੋਰਥ ਹੈ।"
26 Use-o para ungir a Tenda do Encontro, a arca da aliança,
27 ਮੇਜ ਉੱਤੇ ਅਤੇ ਮੇਜ ਉੱਤੇ ਪਈਆਂ ਸਾਰੀਆਂ ਪਲੇਟਾਂ ਉੱਤੇ ਵੀ ਅਤੇ ਦੀਵੇ ਉੱਤੇ ਅਤੇ ਇਸਦੇ ਉੱਪਰ ਸਾਰੇ ਰੱਖੇ ਸਮਾਨ ਉੱਤੇ ਅਤੇ ਧੂਫ਼ ਦੀ ਜਗਵੇਦੀ ਉੱਤੇ ਵੀ ਤੇਲ ਮਸਹ ਕਰਨਾ।"
27 a mesa e todos os seus utensílios, o candelabro e os seus utensílios, o altar do incenso,
28 ਇਹ ਤੇਲ ਪਰਮੇਸ਼ੁਰ ਲਈ ਹੋਮ ਦੀਆਂ ਭੇਟਾਂ ਵਾਲੀ ਜਗਵੇਦੀ ਉੱਪਰ ਅਤੇ ਉਸ ਜਗਵੇਦੀ ਦੀ ਹਰ ਸ਼ੈਅ ਉੱਪਰ ਅਤੇ ਤਸਲੇ ਅਤੇ ਤਸਲੇ ਹੇਠਲੀ ਚੌਂਕੀ ਉੱਪਰ ਵੀ ਮਸਹ ਕਰਨਾ।"
28 o altar do holocausto e todos os seus utensílios, e a bacia com a sua base.
29 ਤੁਸੀਂ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਪਵਿੱਤਰ ਬਣਾ ਦਿਉਂਗੇ। ਇਹ ਯਹੋਵਾਹ ਲਈ ਬਹੁਤ ਖਾਸ ਹੋਣਗੀਆਂ। ਕੋਈ ਵੀ ਚੀਜ਼ ਜੋ ਇਨ੍ਹਾਂ ਚੀਜ਼ਾਂ ਨੂੰ ਛੂਹੇਗੀ ਪਵਿੱਤਰ ਹੋ ਜਾਵੇਗੀ।"
29 Você os consagrará e serão santíssimos, e tudo o que neles tocar se tornará santo.
30 “ਹਾਰੂਨ ਅਤੇ ਉਸ ਦੇ ਪੁੱਤਰਾਂ ਉੱਪਰ ਇਹ ਤੇਲ ਮਸਹ ਕਰੀਂ। ਇਹ ਦਰਸਾਵੇਗਾ ਕਿ ਉਹ ਖਾਸ ਤਰ੍ਹਾਂ ਨਾਲ ਮੇਰੀ ਸੇਵਾ ਕਰਦੇ ਹਨ ਅਤੇ ਉਹ ਜਾਜਕਾਂ ਵਜੋਂ ਮੇਰੀ ਸੇਵਾ ਕਰ ਸੱਕਦੇ ਹਨ।"
30 "Unja Arão e seus filhos e consagre-os para que me sirvam como sacerdotes.
31 ਇਸਰਾਏਲ ਦੇ ਲੋਕਾਂ ਨੂੰ ਆਖਣਾ ਕਿ ਮਸਹ ਵਾਲਾ ਤੇਲ ਪਵਿਤਰ ਹੈ-ਇਸ ਨੂੰ ਹਮੇਸ਼ਾ ਸਿਰਫ਼ ਮੇਰੇ ਲਈ ਹੀ ਇਸਤੇਮਾਲ ਕੀਤਾ ਜਾਵੇ।"
31 Diga aos israelitas: Este será o meu óleo sagrado para as unções, geração após geração.
32 ਕਿਸੇ ਨੂੰ ਵੀ ਇਸ ਤੇਲ ਨੂੰ ਆਮ ਸੁਗੰਧ ਦੇ ਤੌਰ ਤੇ ਨਹੀਂ ਵਰਤਣਾ ਚਾਹੀਦਾ। ਇਸ ਖਾਸ ਤੇਲ ਵਾਂਗ ਕਿਸੇ ਵੀ ਸੁਗੰਧੀ ਨੂੰ ਨਹੀਂ ਬਨਾਉਣ। ਇਹ ਤੇਲ ਪਵਿੱਤਰ ਹੈ, ਅਤੇ ਇਹ ਤੁਹਾਡੇ ਲਈ ਬਹੁਤ ਖਾਸ ਹੋਣਾ ਚਾਹੀਦਾ ਹੈ।"
32 Não o derramem sobre nenhum outro homem, e não façam nenhum outro óleo com a mesma composição. É óleo sagrado, e assim vocês devem considerá-lo.
33 ਜੇ ਕੋਈ ਇਸ ਪਵਿੱਤਰ ਤੇਲ ਵਾਂਗ ਕੋਈ ਸੁਗੰਧੀ ਬਣਾਉਂਦਾ ਹੈ, ਅਤੇ ਜੇ ਉਹ ਇਸ ਨੂੰ ਕਿਸੇ ਵਿਦੇਸ਼ੀ ਨੂੰ ਦਿੰਦਾ ਹੈ, ਤਾਂ ਉਸ ਬੰਦੇ ਨੂੰ ਆਪਣੇ ਲੋਕਾਂ ਤੋਂ ਛੇਕ ਦਿੱਤਾ ਜਾਵੇ।”"
33 Quem fizer óleo como esse ou usá-lo em alguém que não seja sacerdote, será eliminado do meio do seu povo".
34 ਧੂਫ਼ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਇਹ ਸੁਗੰਧਤ ਮਸਾਲੇ (ਸਮਗਰੀ) ਲਿਆਵੋ, ਮੁਰ ਵਾਲਾ ਮਸਾਲਾ ਅਤੇ ਲੌਨ ਅਤੇ ਖਾਲਸ ਲੋਬਾਨ। ਧਿਆਨ ਰੱਖਣਾ ਕਿ ਤੁਹਾਡੇ ਕੋਲ ਇਹ ਮਸਾਲੇ ਇੱਕੋ ਜਿੰਨੀ ਮਿਕਦਾਰ ਦੇ ਹੋਣ।"
34 Disse ainda o Senhor a Moisés: "Junte as seguintes essências: bálsamo, ônica, gálbano e incenso puro, todos em quantidades iguais,
35 ਸੁਗੰਧਤ ਧੂਫ਼ ਬਨਾਉਣ ਲਈ ਇਨ੍ਹਾਂ ਨੂੰ ਮਿਲਾਉ। ਇਹ ਕੰਮ ਉਸੇ ਤਰ੍ਹਾਂ ਕਰੋ ਜਿਵੇਂ ਸੁਗੰਧੀ ਬਨਾਉਣ ਵਾਲਾ ਕਰਦਾ ਹੈ। ਇਸ ਧੂਫ਼ ਵਿੱਚ ਲੂਣ ਵੀ ਰਲਾਉ। ਇਹ ਇਸ ਨੂੰ ਸ਼ੁੱਧ ਅਤੇ ਖਾਸ ਬਣਾ ਦੇਵੇਗਾ।"
35 e faça um incenso de mistura aromática, obra de perfumista. Levará sal, será puro e santo.
36 ਇਸ ਵਿੱਚੋਂ ਕੁਝ ਧੂਫ਼ ਨੂੰ ਪੀਸੋ, ਜਦੋਂ ਤੱਕ ਕਿ ਇੱਕ ਬਰੀਕ ਪਾਉਡਰ ਨਾ ਬਣ ਜਾਵੇ। ਇਸ ਪਾਉਡਰ ਨੂੰ ਮੰਡਲੀ ਵਾਲੇ ਤੰਬੂ ਵਿੱਚ ਇਕਰਾਰਨਾਮੇ ਦੇ ਸਾਹਮਣੇ ਰੱਖ ਦਿਉ, ਜਿੱਥੇ ਮੈਂ ਤੁਹਾਨੂੰ ਮਿਲਦਾ ਹਾਂ। ਤੁਹਾਨੂੰ ਇਹ ਧੂਫ਼ ਪਾਉਡਰ ਸਿਰਫ਼ ਇਸਦੇ ਖਾਸ ਮਨੋਰਥ ਲਈ ਹੀ ਵਰਤਣਾ ਚਾਹੀਦਾ ਹੈ। ਇਹ ਅੱਤ ਪਵਿੱਤਰ ਹੋਵੇਗਾ।"
36 Moa parte dele, até virar pó, e coloque-o diante das tábuas da aliança, na Tenda do Encontro, onde me encontrarei com você. O incenso lhes será santíssimo.
37 ਤੁਹਾਨੂੰ ਇਹ ਧੂਫ਼ ਯਹੋਵਾਹ ਲਈ ਇਸ ਖਾਸ ਢੰਗ ਨਾਲ ਹੀ ਵਰਤਣੀ ਚਾਹੀਦੀ ਹੈ। ਤੁਸੀਂ ਇਸ ਧੂਫ਼ ਨੂੰ ਖਾਸ ਢੰਗ ਨਾਲ ਬਣਾਓਂਗੇ। ਕਿਸੇ ਹੋਰ ਧੂਫ਼ ਨੂੰ ਇਸ ਢੰਗ ਨਾਲ ਨਹੀਂ ਬਨਾਉਣਾ।"
37 Não façam nenhum outro incenso com a mesma composição para uso pessoal; considerem-no sagrado, reservado para o Senhor.
38 ਹੋ ਸੱਕਦਾ ਹੈ ਕਿ ਕੋਈ ਬੰਦਾ ਇਸ ਧੂਫ਼ ਨੂੰ ਆਪਣੇ ਲਈ ਬਨਾਉਣਾ ਚਾਹੇ ਤਾਂ ਜੋ ਉਹ ਇਸਦੀ ਸੁਗੰਧ ਮਾਣ ਸੱਕੇ। ਪਰ ਜੇ ਉਹ ਅਜਿਹਾ ਕਰਦਾ ਹੈ ਤਾਂ ਉਸ ਨੂੰ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।”"
38 Quem fizer um incenso semelhante, para usufruir sua fragrância, será eliminado do seu povo".

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Êxodo 30, comparar traduções ou montar um estudo — tudo direto pelo WhatsApp.