Êxodo 32
Punjabi Bible (GL_PUNJABI) vs NAA
NAA Nova Almeida Atualizada 2017
1 ਸੋਨੇ ਦਾ ਵੱਛਾ ਲੋਕਾਂ ਨੇ ਦੇਖਿਆ ਕਿ ਬਹੁਤ ਸਮਾਂ ਬੀਤ ਗਿਆ ਸੀ ਅਤੇ ਮੂਸਾ ਪਰਬਤ ਤੋਂ ਹੇਠਾਂ ਨਹੀਂ ਆਇਆ ਸੀ। ਇਸ ਲਈ ਲੋਕ ਹਾਰੂਨ ਦੇ ਦੁਆਲੇ ਇਕੱਠੇ ਹੋ ਗਏ। ਉਨ੍ਹਾਂ ਨੇ ਉਸ ਨੂੰ ਆਖਿਆ, “ਦੇਖ, ਮੂਸਾ ਨੇ ਸਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਂਦਾ। ਪਰ ਅਸੀਂ ਇਹ ਨਹੀਂ ਜਾਣਦੇ ਕਿ ਉਸ ਨਾਲ ਕੀ ਵਾਪਰਿਆ ਹੈ। ਇਸ ਲਈ ਸਾਡੇ ਲਈ ਕੁਝ ਦੇਵਤੇ ਬਣਾ ਜਿਹੜੇ ਸਾਡੇ ਅੱਗੇ ਤੁਰਨ ਅਤੇ ਸਾਡੀ ਅਗਵਾਈ ਕਰਨ।”"
1 O povo viu que Moisés demorava para descer do monte. Então reuniu-se em volta de Arão e lhe disse: — Levante-se, faça para nós deuses que vão adiante de nós; pois, quanto a este Moisés, o homem que nos tirou do Egito, não sabemos o que lhe aconteceu.
2 ਹਾਰੂਨ ਨੇ ਲੋਕਾਂ ਨੂੰ ਆਖਿਆ, “ਮੈਨੂੰ ਸੋਨੇ ਦੀਆਂ ਉਹ ਵਾਲੀਆਂ ਲਿਆਕੇ ਦੇਵੋ ਜਿਹੜੀਆਂ ਤੁਹਾਡੀਆਂ ਪਤਨੀਆਂ, ਪੁੱਤਰਾਂ ਅਤੇ ਧੀਆਂ ਦੀਆਂ ਹੋਣ।”"
2 Arão respondeu: — Tirem as argolas de ouro das orelhas de suas mulheres, de seus filhos e de suas filhas e tragam para mim.
3 ਇਸ ਲਈ ਸਾਰੇ ਲੋਕਾਂ ਨੇ ਆਪਣੀਆਂ ਸੋਨੇ ਦੀਆਂ ਵਾਲੀਆਂ ਇਕੱਠੀਆਂ ਕੀਤੀਆਂ ਅਤੇ ਉਨ੍ਹਾਂ ਨੂੰ ਹਾਰੂਨ ਕੋਲ ਲੈ ਆਏ।"
3 Então todo o povo tirou das orelhas as argolas e as trouxe a Arão.
4 ਹਾਰੂਨ ਨੇ ਲੋਕਾਂ ਪਾਸੋਂ ਸੋਨਾ ਲੈ ਲਿਆ। ਫ਼ੇਰ ਉਸ ਨੇ ਇਸ ਨੂੰ ਵਰਤਕੇ ਇੱਕ ਵੱਛੇ ਦੀ ਮੂਰਤੀ ਬਣਾਈ। ਹਾਰੂਨ ਨੇ ਛੈਣੀ ਲੈ ਕੇ ਇਸ ਮੂਰਤੀ ਨੂੰ ਘੜਿਆ, ਅਤੇ ਫ਼ੇਰ ਉਸ ਨੇ ਇਸ ਉੱਤੇ ਸੋਨਾ ਚੜ੍ਹਾਇਆ। ਤਾਂ ਲੋਕਾਂ ਨੇ ਆਖਿਆ, “ਇਸਰਾਏਲ ਦੇ ਲੋਕੋ, ਇਹ ਹਨ ਤੁਹਾਡੇ ਦੇਵਤੇ। ਇਹੀ ਉਹ ਦੇਵਤੇ ਹਨ ਜਿਹੜੇ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲੈ ਕੇ ਆਏ।”"
4 Este, recebendo-as das mãos deles, trabalhou o ouro com buril e fez dele um bezerro de metal fundido. Então disseram: — São estes, ó Israel, os seus deuses, que tiraram você da terra do Egito.
5 ਹਾਰੂਨ ਨੇ ਇਹ ਸਾਰੀਆਂ ਚੀਜ਼ਾਂ ਦੇਖੀਆਂ। ਇਸ ਲਈ ਉਸ ਨੇ ਵੱਛੇ ਦੇ ਸਾਹਮਣੇ ਜਗਵੇਦੀ ਬਣਾਈ। ਫ਼ੇਰ ਹਾਰੂਨ ਨੇ ਇਹ ਐਲਾਨ ਕੀਤਾ। ਉਸ ਨੇ ਆਖਿਆ, “ਕੱਲ੍ਹ ਨੂੰ ਯਹੋਵਾਹ ਦੇ ਆਦਰ ਵਿੱਚ ਖਾਸ ਦਾਅਵਤ ਹੋਵੇਗੀ।”"
5 Arão, vendo isso, edificou um altar diante do bezerro e fez a seguinte proclamação: — Amanhã haverá festa ao
6 ਅਗਲੀ ਸਵੇਰ ਲੋਕ ਬਹੁਤ ਸੁਵਖਤੇ ਉੱਠ ਬੈਠੇ। ਉਨ੍ਹਾਂ ਨੇ ਜਾਨਵਰ ਜ਼ਿਬਾਹ ਕੀਤੇ ਅਤੇ ਉਨ੍ਹਾਂ ਨੂੰ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਵਜੋਂ ਭੇਟ ਕੀਤਾ। ਲੋਕ ਖਾਣ ਪੀਣ ਲਈ ਬੈਠ ਗਏ। ਫ਼ੇਰ ਉਹ ਉੱਠ ਖਲੋਏ ਅਤੇ ਜੰਗਲੀ ਦਾਅਵਤ ਕੀਤੀ।"
6 No dia seguinte, madrugaram, ofereceram holocaustos e trouxeram ofertas pacíficas. E o povo sentou-se para comer e beber e levantou-se para se divertir.
7 ਉਸੇ ਵੇਲੇ, ਯਹੋਵਾਹ ਨੇ ਮੂਸਾ ਨੂੰ ਆਖਿਆ, “ਇਸ ਪਰਬਤ ਤੋਂ ਹੇਠਾਂ ਜਾ। ਤੇਰੇ ਲੋਕਾਂ ਨੇ, ਜਿਨ੍ਹਾਂ ਨੂੰ ਤੂੰ ਮਿਸਰ ਦੀ ਧਰਤੀ ਤੋਂ ਲੈ ਕੇ ਆਇਆ ਸੀ, ਇੱਕ ਭਿਆਨਕ ਪਾਪ ਕੀਤਾ ਹੈ।"
7 Então o Senhor disse a Moisés: — Vá, desça; porque o seu povo, o povo que você tirou do Egito, se corrompeu
8 ਉਹ ਬਹੁਤ ਛੇਤੀ ਉਹ ਗੱਲਾਂ ਕਰਨ ਤੋਂ ਪਿੱਛੇ ਹਟ ਗਏ ਹਨ ਜਿਨ੍ਹਾਂ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਉਨ੍ਹਾਂ ਨੇ ਆਪਣੇ ਲਈ ਪਿਘਲੇ ਹੋਏ ਸੋਨੇ ਦਾ ਵੱਛਾ ਬਣਾਇਆ। ਉਸ ਵਛੇ ਦੀ ਉਪਾਸਨਾ ਕਰ ਰਹੇ ਹਨ ਅਤੇ ਉਸ ਨੂੰ ਬਲੀਆਂ ਚੜ੍ਹਾ ਰਹੇ ਹਨ। ਲੋਕਾਂ ਨੇ ਆਖਿਆ ਹੈ, ‘ਇਸਰਾਏਲ, ਇਹੀ ਉਹ ਦੇਵਤੇ ਹਨ ਜਿਹੜੇ ਤੁਹਾਨੂੰ ਮਿਸਰ ਤੋਂ ਬਾਹਰ ਲਿਆਏ।’”"
8 e depressa se desviou do caminho que eu lhe havia ordenado; fez para si um bezerro de metal fundido, o adorou e lhe ofereceu sacrifícios, dizendo: “São estes, ó Israel, os seus deuses, que tiraram você da terra do Egito.”
9 ਯਹੋਵਾਹ ਨੇ ਮੂਸਾ ਨੂੰ ਆਖਿਆ, “ਮੈਂ ਇਨ੍ਹਾਂ ਲੋਕਾਂ ਨੂੰ ਦੇਖਿਆ ਹੈ। ਮੈਂ ਜਾਣਦਾ ਹਾਂ ਕਿ ਇਹ ਬਹੁਤ ਜ਼ਿੱਦੀ ਲੋਕ ਹਨ। ਇਹ ਹਮੇਸ਼ਾ ਮੇਰੇ ਖਿਲਾਫ਼ ਹੁੰਦੇ ਰਹਿਣਗੇ।"
9 O Senhor disse ainda a Moisés: — Tenho visto este povo, e eis que é povo teimoso.
10 ਇਸ ਲਈ ਹੁਣ ਮੈਨੂੰ ਇਨ੍ਹਾਂ ਨੂੰ ਕਰੋਧ ਵਿੱਚ ਤਬਾਹ ਕਰ ਲੈਣ ਦੇ। ਫ਼ੇਰ ਮੈਂ ਤੇਰੇ ਵਿੱਚੋਂ ਇੱਕ ਮਹਾਨ ਕੌਮ ਬਣਾਵਾਂਗਾ।”"
10 Agora, pois, deixe-me, para que se acenda contra eles o meu furor, e eu os consuma; e de você farei uma grande nação.
11 ਪਰ ਮੂਸਾ ਨੇ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਬੇਨਤੀ ਕੀਤੀ, “ਯਹੋਵਾਹ ਆਪਣੇ ਗੁੱਸੇ ਨਾਲ ਆਪਣੇ ਲੋਕਾਂ ਨੂੰ ਤਬਾਹ ਨਾ ਕਰੋ। ਤੁਸੀਂ ਇਨ੍ਹਾਂ ਲੋਕਾਂ ਨੂੰ ਮਿਸਰ ਵਿੱਚੋਂ ਆਪਣੀ ਮਹਾਨ ਸ਼ਕਤੀ ਅਤੇ ਤਾਕਤ ਨਾਲ ਬਾਹਰ ਲਿਆਏ।"
11 Porém Moisés suplicou ao Senhor , seu Deus, dizendo: — Ó
12 ਪਰ ਜੇ ਤੁਸੀਂ ਆਪਣੇ ਲੋਕਾਂ ਨੂੰ ਤਬਾਹ ਕਰ ਦਿੰਦੇ ਹੋ। ਤਾਂ ਮਿਸਰੀ ਲੋਕ ਆਖ ਸੱਕਦੇ ਹਨ, ‘ਯਹੋਵਾਹ ਨੇ ਆਪਣੇ ਲੋਕਾਂ ਨਾਮ ਮੰਦੀਆਂ ਗੱਲਾਂ ਕਰਨ ਦੀ ਵਿਉਂਤ ਬਣਾਈ। ਇਸੇ ਲਈ ਉਹ ਆਪਣੇ ਲੋਕਾਂ ਨੂੰ ਮਿਸਰ ਵਿੱਚੋਂ ਬਾਹਰ ਲੈ ਗਿਆ। ਉਹ ਉਨ੍ਹਾਂ ਨੂੰ ਪਹਾੜਾਂ ਵਿੱਚ ਲਿਜਾਕੇ ਮਾਰਨਾ ਚਾਹੁੰਦਾ ਸੀ। ਉਹ ਉਨ੍ਹਾਂ ਨੂੰ ਧਰਤੀ ਤੋਂ ਹੂੰਝ ਦੇਣ ਚਾਹੁੰਦਾ ਸੀ।’ ਇਸ ਲਈ ਆਪਣੇ ਲੋਕਾਂ ਉੱਪਰ ਕਰੋਧਵਾਨ ਨਾ ਹੋਵੋ। ਕਿਰਪਾ ਕਰਕੇ ਆਪਣਾ ਵਿੱਚਾਰ ਬਦਲ ਦਿਉ। ਆਪਣੇ ਲੋਕਾਂ ਨੂੰ ਤਬਾਹ ਨਾ ਕਰੋ।"
12 Por que deixar que os egípcios digam: “Ele os tirou de lá com más intenções, para matá-los nos montes e para eliminá-los da face da terra”? Deixa de lado o furor da tua ira e muda de ideia quanto a este mal contra o teu povo.
13 ਅਬਰਾਹਾਮ, ਇਸਹਾਕ ਅਤੇ ਇਸਰਾਏਲ ਨੂੰ ਚੇਤੇ ਕਰੋ। ਉਨ੍ਹਾਂ ਲੋਕਾਂ ਨੇ ਤੁਹਾਡੀ ਸੇਵਾ ਕੀਤੀ ਸੀ। ਅਤੇ ਤੁਸੀਂ ਆਪਣਾ ਨਾਮ ਲੈ ਕੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ। ਤੁਸੀਂ ਆਖਿਆ ਸੀ; ‘ਮੈਂ ਤੁਹਾਡੇ ਲੋਕਾਂ ਨੂੰ ਇੰਨਾ ਵੱਧਾ ਦਿਆਂਗਾ ਜਿੰਨੇ ਅਕਾਸ਼ ਵਿੱਚ ਤਾਰੇ ਹਨ। ਮੈਂ ਤੁਹਾਡੇ ਲੋਕਾਂ ਨੂੰ ਇਹ ਸਾਰੀ ਧਰਤੀ ਦੇ ਦਿਆਂਗਾ, ਜਿਵੇਂ ਕਿ ਮੈਂ ਇਕਰਾਰ ਕੀਤਾ ਸੀ। ਇਹ ਧਰਤੀ ਸਦਾ ਲਈ ਉਨ੍ਹਾਂ ਦੀ ਹੋਵੇਗੀ।’”"
13 Lembra-te de Abraão, de Isaque e de Israel, teus servos, aos quais por ti mesmo juraste, dizendo: “Multiplicarei a descendência de vocês como as estrelas do céu, e toda esta terra de que tenho falado, eu a darei à sua descendência, para que a possuam por herança eternamente.”
14 ਫ਼ੇਰ ਯਹੋਵਾਹ ਨੇ ਆਪਣਾ ਮਨ ਬਦਲ ਲਿਆ ਅਤੇ ਆਪਣੇ ਲੋਕਾਂ ਨੂੰ ਕਸ਼ਟ ਨਾ ਦੇਣ ਦਾ ਫ਼ੈਸਲਾ ਕਰ ਲਿਆ।"
14 Então o Senhor mudou de ideia quanto ao mal que ele tinha dito que traria sobre o povo.
15 ਫ਼ੇਰ ਮੂਸਾ ਪਰਬਤ ਤੋਂ ਹੇਠਾਂ ਚੱਲਾ ਗਿਆ। ਮੂਸਾ ਕੋਲ ਪੱਥਰ ਦੀਆਂ ਦੋ ਤਖਤੀਆਂ ਸਨ ਜਿਨ੍ਹਾਂ ਉੱਤੇ ਇਕਰਾਰਨਾਮਾ ਲਿਖਿਆ ਹੋਇਆ ਸੀ। ਉਹ ਹੁਕਮ ਉਨ੍ਹਾਂ ਪੱਥਰਾਂ ਦੇ ਦੋਹੀ ਪਾਸੀਂ, ਸਿਧੇ ਅਤੇ ਪੁਠੇ ਪਾਸੇ, ਲਿਖੇ ਹੋਏ ਸਨ।"
15 Moisés voltou-se e desceu do monte com as duas tábuas do testemunho nas mãos, tábuas escritas de ambos os lados; de um e de outro lado estavam escritas.
16 ਪਰਮੇਸ਼ੁਰ ਨੇ ਖੁਦ ਉਹ ਤਖਤੀਆਂ ਬਣਾਈਆਂ ਸਨ ਅਤੇ ਉਸ ਨੇ ਖੁਦ, ਉਹ ਹੁਕਮ ਉਨ੍ਹਾਂ ਤਖਤੀਆਂ ਉੱਪਰ ਲਿਖੇ ਸਨ।"
16 As tábuas eram obra de Deus; também o que estava escrito tinha sido escrito pelo próprio Deus, esculpido nas tábuas.
17 ਪਰਬਤ ਤੋਂ ਹੇਠਾਂ ਉੱਤਰਦੇ ਸਮੇਂ ਮੂਸਾ ਨੇ ਡੇਰੇ ਵਿੱਚ ਦਾਅਵਤ ਦਾ ਸ਼ੋਰ ਸੁਣਿਆ। ਯਹੋਸ਼ੁਆ ਨੇ ਮੂਸਾ ਨੂੰ ਆਖਿਆ, “ਹੇਠਾਂ ਡੇਰੇ ਵਿੱਚੋਂ ਲੜਾਈ ਦੀਆਂ ਅਵਾਜ਼ਾਂ ਆ ਰਹੀਆਂ ਲੱਗਦੀਆਂ ਹਨ।”"
17 Quando Josué ouviu a voz do povo que gritava, disse a Moisés: — Há um alarido de guerra no arraial.
18 ਮੂਸਾ ਨੇ ਜਵਾਬ ਦਿੱਤਾ, “ਇਹ ਕਿਸੇ ਫ਼ੌਜ ਦੇ ਜਿੱਤ ਦੇ ਨਾਹਰਿਆਂ ਦਾ ਸ਼ੋਰ ਨਹੀਂ। ਪਰ ਇਹ ਕਿਸੇ ਫ਼ੌਜ ਦੇ ਹਾਰ ਜਾਣ ਦੀਆਂ ਚੀਕਾਂ ਦਾ ਸ਼ੋਰ ਨਹੀਂ। ਜਿਹੜਾ ਸ਼ੋਰ ਮੈਂ ਸੁਣ ਰਿਹਾ ਹਾਂ ਉਹ ਸੰਗੀਤ ਦਾ ਸ਼ੋਰ ਹੈ।”"
18 Moisés respondeu: — O que ouço não é alarido de vencedores nem de vencidos, mas o alarido de pessoas cantando.
19 ਮੂਸਾ ਡੇਰੇ ਕੋਲ ਆਇਆ। ਉਸ ਨੇ ਸੋਨੇ ਦਾ ਵਛਾ ਦੇਖਿਆ, ਅਤੇ ਉਸ ਨੇ ਲੋਕਾਂ ਨੂੰ ਨੱਚਦਿਆਂ ਦੇਖਿਆ। ਮੂਸਾ ਬਹੁਤ ਕਰੋਧ ਵਿੱਚ ਆ ਗਿਆ, ਅਤੇ ਉਸ ਨੇ ਪੱਥਰ ਦੀਆਂ ਤਖਤੀਆਂ ਜ਼ਮੀਨ ਉੱਤੇ ਸੁੱਟ ਦਿੱਤੀਆ। ਤਖਤੀਆਂ ਪਰਬਤ ਦੇ ਹੇਠਾਂ ਟੋਟੇ-ਟੋਟੇ ਹੋ ਗਈਆਂ।"
19 Logo que se aproximou do arraial e viu o bezerro e as danças, Moisés ficou muito irado. Arremessou as tábuas de pedra das suas mãos e quebrou-as ao pé do monte.
20 ਫ਼ੇਰ ਮੂਸਾ ਨੇ ਉਹ ਵਛਾ ਤਬਾਹ ਕਰ ਦਿੱਤਾ ਜੋ ਲੋਕਾਂ ਨੇ ਬਣਾਇਆ ਸੀ। ਉਸ ਨੇ ਇਸ ਨੂੰ ਅੱਗ ਵਿੱਚ ਪਿਘਲਾ ਦਿੱਤਾ। ਫ਼ੇਰ ਉਸ ਨੇ ਸੋਨੇ ਨੂੰ ਪੀਹ ਕੇ ਧੂੜ ਬਣਾ ਦਿੱਤਾ। ਅਤੇ ਉਸ ਨੇ ਇਸ ਧੂੜ ਨੂੰ ਪਾਣੀ ਵਿੱਚ ਸੁੱਟ ਦਿੱਤਾ। ਉਸ ਨੇ ਇਸਰਾਏਲ ਦੇ ਲੋਕਾਂ ਨੂੰ ਇਹ ਪਾਣੀ ਪੀਣ ਜਾਣ ਲਈ ਮਜ਼ਬੂਰ ਕੀਤਾ।"
20 E, pegando o bezerro que tinham feito, queimou-o e o reduziu a pó, que espalhou sobre a água, e deu de beber aos filhos de Israel.
21 ਮੂਸਾ ਨੇ ਹਾਰੂਨ ਨੂੰ ਆਖਿਆ, “ਇਨ੍ਹਾਂ ਲੋਕਾਂ ਨੇ ਤੇਰੇ ਨਾਲ ਕੀਤਾ ਹੈ? ਤੂੰ ਇਨ੍ਹਾ ਦੀ ਅਜਿਹਾ ਮੰਦਾ ਪਾਪ ਕਰਨ ਵਿੱਚ ਅਗਵਾਈ ਕਿਉਂ ਕੀਤੀ?”"
21 Depois, Moisés perguntou a Arão: — O que foi que esse povo fez a você, para que você trouxesse sobre ele tão grande pecado?
22 ਹਾਰੂਨ ਨੇ ਜਵਾਬ ਦਿੱਤਾ, “ਨਾਰਾਜ਼ ਨਾ ਹੋਵੋ ਹਜ਼ੂਰ। ਤੁਸੀਂ ਜਾਣਦੇ ਹੋ ਇਹ ਲੋਕ ਹਮੇਸ਼ਾ ਗਲਤ ਗੱਲਾਂ ਕਰਨ ਲਈ ਤਿਆਰ ਰਹਿੰਦੇ ਹਨ।"
22 Arão respondeu: — Não fique irado, meu senhor. Você sabe que este povo é propenso para o mal.
23 ਲੋਕਾਂ ਨੇ ਮੈਨੂੰ ਆਖਿਆ ਸੀ, ‘ਮੂਸਾ ਸਾਨੂੰ ਮਿਸਰ ਵਿੱਚੋਂ ਬਾਹਰ ਲਿਆਇਆ। ਪਰ ਸਾਨੂੰ ਨਹੀਂ ਪਤਾ ਕਿ ਉਸ ਨਾਲ ਕੀ ਵਾਪਰਿਆ ਹੈ। ਇਸ ਲਈ ਸਾਡੀ ਅਗਵਾਈ ਲਈ ਕੋਈ ਦੇਵਤੇ ਬਣਾਕੇ ਦਿਉ।’"
23 Pois me disseram: “Faça para nós deuses que vão adiante de nós; pois, quanto a este Moisés, o homem que nos tirou da terra do Egito, não sabemos o que lhe aconteceu.”
24 ਇਸ ਲਈ ਮੈਂ ਲੋਕਾਂ ਨੂੰ ਆਖਿਆ, ‘ਜੇ ਤੁਹਾਡੇ ਪਾਸ ਸੋਨੇ ਦੀਆਂ ਵਾਲੀਆਂ ਹਨ, ਤਾਂ ਮੈਨੂੰ ਦਿਉ।’ ਲੋਕਾਂ ਨੇ ਮੈਨੂੰ ਆਪਣਾ ਸੋਨਾ ਦੇ ਦਿੱਤਾ। ਮੈਂ ਸੋਨੇ ਨੂੰ ਅੱਗ ਵਿੱਚ ਸੁੱਟ ਦਿੱਤਾ ਅਤੇ ਅੱਗ ਵਿੱਚੋਂ ਇੱਕ ਵਛਾ ਬਾਹਰ ਨਿਕਲ ਆਇਆ।”"
24 Então eu lhes disse: “Quem tem ouro, tire-o.” Eles o deram para mim, eu o lancei no fogo, e saiu este bezerro.
25 ਮੂਸਾ ਨੇ ਦੇਖਿਆ ਕਿ ਹਾਰੂਨ ਨੇ ਲੋਕਾਂ ਨੂੰ ਬੇਕਾਬੂ ਹੋਣ ਦਿੱਤਾ। ਲੋਕੀ ਜੰਗਲੀ ਵਿਹਾਰ ਕਰ ਰਹੇ ਸਨ ਅਤੇ ਉਨ੍ਹਾਂ ਦੇ ਦੁਸ਼ਮਣ ਦੇਖ ਸੱਕਦੇ ਸਨ ਕਿ ਉਹ ਮੂਰੱਖਾਂ ਵਰਗਾ ਵਿਹਾਰ ਕਰ ਰਹੇ ਸਨ।"
25 Quando Moisés viu que o povo estava sem controle, pois Arão o tinha deixado à solta para vergonha no meio dos seus inimigos,
26 ਇਸ ਲਈ ਮੂਸਾ ਡੇਰੇ ਦੇ ਮੁੱਖ ਦਰਵਾਜ਼ੇ ਉੱਤੇ ਖੜ੍ਹਾ ਹੋ ਗਿਆ। ਮੂਸਾ ਨੇ ਆਖਿਆ, “ਜਿਹੜਾ ਵੀ ਬੰਦਾ ਯਹੋਆਹ ਦੇ ਪਿੱਛੇ ਲੱਗਣਾ ਚਾਹੁੰਦਾ ਹੈ ਉਹ ਮੇਰੇ ਕੋਲ ਆ ਜਾਵੇ।” ਅਤੇ ਲੇਵੀ ਦੇ ਪਰਿਵਾਰ ਦੇ ਸਾਰੇ ਲੋਕ ਮੂਸਾ ਵੱਲ ਦੌੜੇ।"
26 pôs-se em pé à entrada do arraial e disse: — Quem é do Então se juntaram a ele todos os filhos de Levi,
27 ਫ਼ੇਰ ਮੂਸਾ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਦੱਸਾਂਗਾ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਕੀ ਆਖਦਾ ਹੈ; ‘ਹਰੇਕ ਆਦਮੀ ਨੂੰ ਆਪਣੀ ਤਲਵਾਰ ਫ਼ੜ ਲੈਣੀ ਚਾਹੀਦੀ ਹੈ ਅਤੇ ਡੇਰੇ ਦੇ ਇੱਕ ਸਿਰੇ ਤੋਂ ਦੂਸਰੇ ਸਿਰੇ ਤੱਕ ਜਾਣਾ ਚਾਹੀਦਾ ਹੈ। ਤੁਹਾਨੂੰ ਇਨ੍ਹਾਂ ਲੋਕਾਂ ਨੂੰ ਜ਼ਰੂਰ ਸਜ਼ਾ ਦੇਣੀ ਚਾਹੀਦੀ ਹੈ, ਭਾਵੇਂ ਹਰ ਬੰਦੇ ਨੂੰ ਆਪਣਾ ਭਰਾ ਆਪਣੇ ਦੋਸਤਾਂ ਅਤੇ ਗੁਆਂਢੀਆਂ ਨੂੰ ਕਤਲ ਕਰਨਾ ਪਵੇ।’”"
27 aos quais ele disse: — Assim diz o
28 ਲੇਵੀ ਦੇ ਪਰਿਵਾਰ ਦੇ ਆਦਮੀਆਂ ਨੇ ਮੂਸਾ ਦੀ ਗੱਲ ਮੰਨ ਲਈ। ਉਸ ਦਿਨ ਇਸਰਾਏਲ ਦੇ ਤਕਰੀਬਨ 3,000 ਲੋਕ ਮਾਰੇ ਗਏ।"
28 E os filhos de Levi fizeram segundo a palavra de Moisés e, naquele dia, morreram uns três mil homens.
29 ਫ਼ੇਰ ਮੂਸਾ ਨੇ ਆਖਿਆ, “ਅੱਜ ਆਪਣੇ ਆਪ ਨੂੰ ਯਹੋਵਾਹ ਦੀ ਸੇਵਾ ਲਈ ਤਿਆਰ ਕਰੋ, ਭਾਵੇਂ ਇਸਦਾ ਭਾਵ ਤੁਹਾਡੇ ਖੁਦ ਦੇ ਭਰਾ ਜਾਂ ਤੁਹਾਡੇ ਪੁੱਤਰ ਦੇ ਖਿਲਾਫ਼ ਲੜਨਾ ਹੀ ਕਿਉਂ ਨਾ ਹੋਵੇ ਤਾਂ ਜੋ ਯਹੋਵਾਹ ਅੱਜ ਤੁਹਾਨੂੰ ਅਸੀਸ ਦੇ ਸੱਕੇ।”"
29 Pois Moisés tinha dito: “Consagrem-se hoje ao Senhor , cada um contra o seu filho e contra o seu irmão, para que hoje Deus lhes conceda uma bênção.”
30 ਅਗਲੀ ਸਵੇਰ, ਉਸ ਨੇ ਲੋਕਾਂ ਨੂੰ ਆਖਿਆ, “ਤੁਸੀਂ ਇਹ ਭਿਆਨਕ ਪਾਪ ਕੀਤਾ ਹੈ। ਪਰ ਹੁਣ ਮੈਂ ਯਹੋਵਾਹ ਕੋਲ ਉੱਪਰ ਜਾਵਾਂਗਾ, ਮੇਰੇ ਲਈ ਤੁਹਾਡੇ ਪਾਪਾਂ ਖਾਤਰ ਪਰਾਸਚਿਤ ਕਰਨਾ ਸੰਭਵ ਹੋ ਸੱਕਦਾ ਹੈ।”"
30 No dia seguinte, Moisés disse ao povo: — Vocês cometeram um grande pecado. Agora, porém, subirei ao
31 ਇਸ ਲਈ ਮੂਸਾ ਯਹੋਵਾਹ ਕੋਲ ਵਾਪਸ ਚੱਲਾ ਗਿਆ ਅਤੇ ਆਖਿਆ, “ਕਿਰਪਾ ਕਰਕੇ ਸੁਣੋ। ਇਨ੍ਹਾਂ ਲੋਕਾਂ ਨੇ ਬਹੁਤ ਵੱਡਾ ਪਾਪ ਕੀਤਾ ਸੀ ਅਤੇ ਸੋਨੇ ਦਾ ਦੇਵਤਾ ਬਣਾਇਆ।"
31 Moisés voltou ao Senhor e disse: — Ah! O povo cometeu grande pecado, fazendo para si deuses de ouro.
32 ਹੁਣ, ਉਨ੍ਹਾਂ ਨੂੰ ਇਸ ਪਾਪ ਦੀ ਮਾਫ਼ੀ ਦੇ ਦਿਉ। ਜੇ ਤੁਸੀਂ ਮਾਫ਼ ਨਹੀਂ ਕਰੋਂਗੇ, ਤਾਂ ਮੇਰਾ ਨਾਮ ਉਸ ਪੁਸਤਕ ਵਿੱਚੋਂ ਮਿਟਾ ਦਿਉ ਜਿਹੜੀ ਤੁਸੀਂ ਲਿਖੀ ਹੈ।”"
32 Agora, pois, perdoa-lhe o pecado; ou, se não, peço-te que me risques do livro que escreveste.
33 ਪਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਸਿਰਫ਼ ਉਹੀ ਲੋਕ ਜਿਨ੍ਹਾਂ ਨੂੰ ਮੈਂ ਆਪਣੀ ਪੁਸਤਕ ਵਿੱਚੋਂ ਮਿਟਾ ਦਿੰਦਾ ਹਾਂ ਉਹ ਅਜਿਹੇ ਹਨ ਜਿਹੜੇ ਮੇਰੇ ਖਿਲਾਫ਼ ਪਾਪ ਕਰਦੇ ਹਨ।"
33 Então o Senhor disse a Moisés: — Riscarei do meu livro todo aquele que pecar contra mim.
34 ਇਸ ਲਈ ਹੁਣ, ਹੇਠਾਂ ਜਾ ਅਤੇ ਲੋਕਾਂ ਦੀ ਉਧਰ ਅਗਵਾਈ ਕਰ ਜਿਧਰ ਮੈਂ ਤੈਨੂੰ ਆਖਦਾ ਹਾਂ। ਮੇਰਾ ਦੂਤ ਤੇਰੇ ਅੱਗੇ-ਅੱਗੇ ਜਾਵੇਗਾ ਅਤੇ ਤੇਰੀ ਅਗਵਾਈ ਕਰੇਗਾ ਜਦੋਂ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਦਾ ਸਮਾਂ ਆਵੇਗਾ। ਜਿਨ੍ਹਾਂ ਨੇ ਪਾਪ ਕੀਤਾ ਸੀ, ਤਾਂ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇਗੀ।”"
34 Vá, pois, agora, e conduza o povo para o lugar do qual falei a você. Eis que o meu Anjo irá adiante de você. Porém, no dia da minha visitação, eu os castigarei pelo pecado que cometeram.
35 ਇਸ ਤਰ੍ਹਾਂ ਯਹੋਵਾਹ ਨੇ ਲੋਕਾਂ ਵੱਲ ਇੱਕ ਭਿਆਨਕ ਬਿਮਾਰੀ ਭੇਜੀ। ਉਸ ਨੇ ਅਜਿਹਾ ਇਸ ਵਾਸਤੇ ਕੀਤਾ ਕਿਉਂਕਿ ਉਨ੍ਹਾਂ ਨੇ ਹਾਰੂਨ ਨੂੰ ਸੋਨੇ ਦਾ ਵਛਾ ਬਨਾਉਣ ਲਈ ਆਖਿਆ ਸੀ।"
35 Assim, o Senhor feriu o povo, porque fizeram o bezerro — aquele que Arão tinha feito.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Êxodo 32, comparar traduções ou montar um estudo — tudo direto pelo WhatsApp.