Êxodo 33
Punjabi Bible (GL_PUNJABI) vs VC
VC Versão Católica
1 “ਮੈਂ ਤੁਹਾਡੇ ਨਾਲ ਨਹੀਂ ਜਾਵਾਂਗਾ” ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਤੈਨੂੰ ਅਤੇ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਤੂੰ ਮਿਸਰ ਤੋਂ ਬਾਹਰ ਲਿਆਂਦਾ ਸੀ, ਇਹ ਥਾਂ ਛੱਡਣੀ ਪਵੇਗ਼ੀ। ਉਸ ਧਰਤੀ ਤੇ ਜਾਉ। ਜਿਹੜੀ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਦੇਣ ਦਾ ਇਕਰਾਰ ਕੀਤਾ ਸੀ। ਮੈਂ ਉਨ੍ਹਾਂ ਨਾਲ ਇਕਰਾਰ ਕੀਤਾ ਸੀ ਕਿ ਮੈਂ ਉਹ ਧਰਤੀ ਉਨ੍ਹਾਂ ਦੇ ਉੱਤਰਾਧਿਕਾਰੀਆਂ ਨੂੰ ਦੇ ਦਿਆਂਗਾ।"
1 O Senhor disse a Moisés: "Vai, parte daqui com o povo que tiraste do Egito; ide para a terra que prometi a Abraão, a Isaac e a Jacó, com o juramento de dá-la à sua posteridade.
2 ਇਸ ਲਈ ਮੈਂ ਤੁਹਾਡੇ ਅੱਗੇ ਇੱਕ ਦੂਤ ਭੇਜਾਂਗਾ ਅਤੇ ਮੈਂ ਕਨਾਨੀਆਂ, ਅਮੋਰੀਆਂ, ਹਿੱਤੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਨੂੰ ਹਰਾ ਦਿਆਂਗਾ। ਮੈਂ ਇਨ੍ਹਾਂ ਲੋਕਾਂ ਨੂੰ ਤੁਹਾਡੀ ਧਰਤੀ ਛੱਡਣ ਲਈ ਮਜ਼ਬੂਰ ਕਰ ਦਿਆਂਗਾ।"
2 Enviarei um anjo adiante de ti, e expulsarei os cananeus, os amorreus, os hiteus, os ferezeus, os heveus e os jebuseus.
3 ਇਸ ਲਈ ਬਹੁਤ ਸਾਰੀਆਂ ਬਰਕਤਾਂ ਨਾਲ ਭਰੀ ਹੋਈ ਧਰਤੀ ਵੱਲ ਚੱਲੇ ਜਾਉ। ਮੈਂ ਤੁਹਾਡੇ ਨਾਲ ਜਾਵਾਂਗਾ। ਤੁਸੀਂ ਲੋਕ ਬਹੁਤ ਜ਼ਿੱਦੀ ਹੋ ਅਤੇ ਤੁਸੀਂ ਮੈਨੂੰ ਬਹੁਤ ਕਰੋਧਵਾਨ ਕਰ ਦਿੰਦੇ ਹੋ। ਜੇ ਮੈਂ ਤੁਹਾਡੇ ਨਾਲ ਜਾਵਾਂਗਾ ਤਾਂ ਹੋ ਸੱਕਦਾ ਹੈ ਕਿ ਮੈਂ ਤੁਹਾਨੂੰ ਰਸਤੇ ਵਿੱਚ ਤਬਾਹ ਕਰ ਦਿਆਂ।”"
3 Ide para essa terra que mana leite e mel. Mas não subirei convosco, porque sois um povo de cabeça dura; eu vos aniquilaria em caminho."
4 ਲੋਕਾਂ ਨੇ ਇਹ ਬੁਰੀ ਖਬਰ ਸੁਣੀ ਅਤੇ ਉਹ ਬਹੁਤ ਉਦਾਸ ਹੋ ਗਏ। ਅਤੇ ਲੋਕਾਂ ਨੇ ਗਹਿਣੇ ਪਾਉਣੇ ਛੱਡ ਦਿੱਤੇ।"
4 Ouvindo o povo estas duras palavras, pôs-se a chorar e cada um tirou os seus enfeites.
5 ਕਿਉਂ? ਕਿਉਂਕਿ ਯਹੋਵਾਹ ਨੇ ਮੂਸਾ ਨੂੰ ਆਖਿਆ, “ਇਸਰਾਏਲ ਦੇ ਲੋਕਾਂ ਨੂੰ ਆਖੋ, ‘ਤੁਸੀਂ ਜ਼ਿੱਦੀ ਲੋਕ ਹੋ। ਜੇ ਮੈਂ ਤੁਹਾਡੇ ਨਾਲ-ਨਾਲ ਸਿਰਫ਼ ਥੋੜੇ ਜਿਹੇ ਰਸਤੇ ਤੇ ਹੀ ਤੁਰਿਆ ਤਾਂ ਹੋ ਸੱਕਦਾ ਹੈ ਕਿ ਮੈਂ ਤੁਹਾਨੂੰ ਤਬਾਹ ਕਰ ਦਿਆਂ। ਇਸ ਲਈ ਓਨਾ ਚਿਰ ਲਈ ਗਹਿਣੇ ਉਤਾਰ ਦਿਉ ਜਿੰਨਾ ਚਿਰ ਮੈਂ ਇਹ ਨਿਆਂ ਕਰਦਾ ਹਾਂ ਕਿ ਤੁਹਾਡੇ ਨਾਲ ਕੀ ਸਲੂਕ ਕਰਾਂ।’”"
5 Então o Senhor disse a Moisés: "Dize aos israelitas: vós sois um povo de cabeça dura; se eu viesse um só instante no meio de vós, eu vos aniquilaria. Arrancai, pois, todos os vossos enfeites e verei o que posso fazer por vós."
6 ਇਸ ਲਈ ਇਸਰਾਏਲ ਦੇ ਲੋਕਾਂ ਨੇ ਹੇਰੋਬ ਪਰਬਤ ਉੱਤੇ ਆਪਣੇ ਗਹਿਣੇ ਪਾਉਣੇ ਛੱਡ ਦਿੱਤੇ।"
6 Os israelitas despojaram-se de seus enfeites ao partir do monte Horeb.
7 ਮੰਡਲੀ ਵਾਲਾ ਆਰਜ਼ੀ ਤੰਬੂ ਮੂਸਾ ਡੇਰੇ ਤੋਂ ਥੋੜਾ ਜਿਹਾ ਬਾਹਰ ਇਸ ਤੰਬੂ ਕੋਲ ਜਾਂਦਾ ਹੁੰਦਾ ਸੀ। ਉਹ ਇਸ ਨੂੰ “ਮੰਡਲੀ ਵਾਲਾ ਤੰਬੂ” ਬੁਲਾਉਂਦਾ ਸੀ। ਜਿਹੜਾ ਵੀ ਬੰਦਾ ਯਹੋਵਾਹ ਤੋਂ ਕੁਝ ਪੁੱਛਣਾ ਚਾਹੁੰਦਾ ਸੀ ਉਹ ਡੇਰੇ ਤੋਂ ਬਾਹਰ ਇਸ ਮੰਡਲੀ ਵਾਲੇ ਤੰਬੂ ਕੋਲ ਜਾਂਦਾ ਸੀ।"
7 Moisés foi levantar a tenda a alguma distância fora do acampamento. {E chamou-a tenda de reunião.} Quem queria consultar o Senhor, dirigia-se à tenda de reunião, fora do acampamento.
8 ਕਿਸੇ ਵੀ ਵੇਲੇ ਜਦੋਂ ਮੂਸਾ ਬਾਹਰ ਆਕੇ ਤੰਬੂ ਵਿੱਚ ਜਾਂਦਾ ਸੀ, ਸਾਰੇ ਲੋਕ ਉਸ ਨੂੰ ਦੇਖਦੇ ਸਨ। ਲੋਕ ਆਪਣੇ ਤੰਬੂਆਂ ਦੇ ਦਰਵਾਜ਼ੇ ਉੱਤੇ ਖਲੋਤੇ ਰਹਿੰਦੇ ਸਨ ਅਤੇ ਮੂਸਾ ਨੂੰ ਉਦੋਂ ਤੱਕ ਦੇਖਦੇ ਰਹਿੰਦੇ ਸਨ ਜਦੋਂ ਤੱਕ ਕਿ ਉਹ ਮੰਡਲੀ ਵਾਲੇ ਤੰਬੂ ਵਿੱਚ ਦਾਖਲ ਨਹੀਂ ਹੋ ਜਾਂਦਾ ਸੀ।"
8 Quando Moisés se dirigia para a tenda, todo mundo se levantava, cada um diante da entrada de sua tenda, para segui-lo com os olhos até que entrasse na tenda.
9 ਜਦੋਂ ਵੀ ਮੂਸਾ ਇਸ ਤੰਬੂ ਵਿੱਚ ਜਾਂਦਾ ਸੀ, ਇੱਕ ਲੰਮਾ ਬੱਦਲ ਹੇਠਾ ਆਉਂਦਾ ਸੀ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਰੁਕ ਜਾਂਦਾ ਸੀ। ਅਤੇ ਯਹੋਵਾਹ ਮੂਸਾ ਨਾਲ ਗੱਲ ਕਰਦਾ ਹੁੰਦਾ ਸੀ।"
9 E logo que ele acabava de entrar, a coluna de nuvem descia e se punha à entrada da tenda, e o Senhor se entretinha com Moisés.
10 ਇਸ ਲਈ ਜਦੋਂ ਵੀ ਲੋਕ ਤੰਬੂ ਦੇ ਦਰਵਾਜ਼ੇ ਉੱਤੇ ਬੱਦਲ ਨੂੰ ਦੇਖਦੇ ਸਨ, ਉਹ ਆਪਣੇ-ਆਪਣੇ ਤੰਬੂਆਂ ਦੇ ਦਰਵਾਜ਼ਿਆਂ ਤੇ ਜਾਂਦੇ ਸਨ ਅਤੇ ਪਰਮੇਸ਼ੁਰ ਦੀ ਉਪਾਸਨਾ ਲਈ ਮੱਥਾ ਟੇਕਦੇ ਸਨ।"
10 À vista da coluna de nuvem, todo o povo, em pé à entrada de suas tendas, se prostrava no mesmo lugar.
11 ਇਸ ਤਰ੍ਹਾਂ ਨਾਲ ਯਹੋਵਾਹ ਮੂਸਾ ਨਾਲ ਆਮ੍ਹੋ-ਸਾਹਮਣੇ ਗੱਲ ਕਰਦਾ ਸੀ। ਯਹੋਵਾਹ ਮੂਸਾ ਨਾਲ ਉਸੇ ਤਰ੍ਹਾਂ ਗੱਲ ਕਰਦਾ ਸੀ ਜਿਵੇਂ ਕੋਈ ਆਦਮੀ ਆਪਣੇ ਕਿਸੇ ਮਿੱਤਰ ਨਾਲ ਗੱਲ ਕਰਦਾ ਹੈ। ਯਹੋਵਾਹ ਨਾਲ ਗੱਲਾਂ ਕਰਨ ਤੋਂ ਮਗਰੋਂ ਮੂਸਾ ਡੇਰੇ ਅੰਦਰ ਵਾਪਸ ਆ ਜਾਂਦਾ ਸੀ। ਪਰ ਉਸਦਾ ਸਹਾਇਕ ਹਮੇਸ਼ਾ ਤੰਬੂ ਵਿੱਚ ਠਹਿਰਦਾ ਸੀ। ਇਹ ਸਹਾਇਕ ਸੀ ਨੂਨ ਦਾ ਪੁੱਤਰ ਯਹੋਸ਼ੂਆ।"
11 O Senhor se entretinha com Moisés face a face, como um homem fala com seu amigo. Voltava depois Moisés ao acampamento, mas seu ajudante, o jovem Josué, filho de Nun, não se apartava do interior da tenda.
12 ਮੂਸਾ ਯਹੋਆਹ ਦਾ ਪਰਤਾਪ ਦੇਖਦਾ ਹੈ ਮੂਸਾ ਨੇ ਯਹੋਵਾਹ ਨੂੰ ਆਖਿਆ, “ਤੁਸੀਂ ਮੈਨੂੰ ਆਖਿਆ ਸੀ ਕਿ ਮੈਂ ਇਨ੍ਹਾਂ ਲੋਕਾਂ ਦੀ ਅਗਵਾਈ ਕਰਾਂ। ਪਰ ਤੁਸੀਂ ਇਹ ਨਹੀਂ ਸੀ ਦੱਸਿਆ ਕਿ ਤੁਸੀਂ ਮੇਰੇ ਨਾਲ ਕਿਸਨੂੰ ਭੇਜੋਂਗੇ। ਤੁਸੀਂ ਮੈਨੂੰ ਆਖਿਆ ਸੀ, ‘ਮੈਂ ਤੈਨੂੰ ਬਹੁਤ ਚੰਗੀ ਤਰ੍ਹਾਂ ਜਾਣਦਾ ਹਾਂ ਤੇ ਮੈਂ ਤੇਰੇ ਉੱਤੇ ਪ੍ਰਸੰਨ ਹਾਂ।’"
12 Moisés disse ao Senhor: "Vós dizeis-me que faça subir o povo, mas não me fazeis saber quem haveis designado para acompanhar-me. E, entretanto, dissestes-me: 'Conheço-te pelo teu nome' e: 'Tens todo o meu favor.'
13 ਜੇ ਮੈਂ ਸੱਚ ਮੁੱਚ ਤੁਹਾਨੂੰ ਪ੍ਰਸੰਨ ਕੀਤਾ ਹੈ, ਤਾਂ ਮੈਨੂੰ ਆਪਣੇ ਰਾਹਾਂ ਦੀ ਸਿੱਖਿਆ ਦੇਵੋ। ਮੈਂ ਤੁਹਾਨੂੰ ਜਾਨਣਾ ਚਾਹੁੰਦਾ ਹਾਂ। ਫ਼ੇਰ ਮੈਂ ਤੁਹਾਨੂੰ ਪ੍ਰਸੰਨ ਕਰਦਾ ਰਹਿ ਸੱਕਦਾ ਹਾਂ। ਚੇਤੇ ਰੱਖੋ ਕਿ ਇਹ ਸਾਰੇ ਲੋਕ ਤੁਹਾਡੇ ਲੋਕ ਹਨ।”"
13 Se é verdade que tenho todo o vosso favor, dai-me a conhecer os vossos desígnios, para que eu saiba que tenho todo o vosso favor; e considerai que esta nação é o vosso povo."
14 ਯਹੋਵਾਹ ਨੇ ਜਵਾਬ ਦਿੱਤਾ, “ਮੈਂ ਖੁਦ ਤੇਰੇ ਨਾਲ ਜਾਵਾਂਗਾ। ਮੈਂ ਤੇਰੀ ਅਗਵਾਈ ਕਰਾਂਗਾ।”"
14 O Senhor respondeu: "Minha face irá contigo, e serei o teu guia."
15 ਫ਼ੇਰ ਮੂਸਾ ਨੇ ਯਹੋਵਾਹ ਨੂੰ ਆਖਿਆ, “ਜੇ ਤੁਸੀਂ ਸਾਡੇ ਨਾਲ ਨਹੀਂ ਜਾਵੋਂਗੇ ਤਾਂ ਸਾਨੂੰ ਇਸ ਥਾਂ ਤੋਂ ਦੂਰ ਨਾ ਭੇਜੋ।"
15 "Se vossa face não vier conosco, disse Moisés, não nos façais partir deste lugar.
16 ਅਤੇ ਹਾਂ, ਸਾਨੂੰ ਇਸ ਗੱਲ ਦਾ ਕਿਵੇਂ ਪਤਾ ਚੱਲੇਗਾ ਕਿ ਤੁਸੀਂ ਮੇਰੇ ਨਾਲ ਅਤੇ ਇਨ੍ਹਾਂ ਲੋਕਾਂ ਨਾਲ ਪ੍ਰਸੰਨ ਹੋ? ਜੇ ਤੁਸੀਂ ਸਾਡੇ ਨਾਲ ਨਹੀਂ ਜਾਵੋਂਗੇ, ਤਾਂ ਸਾਨੂੰ ਪੱਕਾ ਪਤਾ ਚੱਲ ਜਾਵੇਗਾ। ਜੇ ਤੁਸੀਂ ਸਾਡੇ ਨਾਲ ਨਹੀਂ ਜਾਵੋਂਗੇ, ਤਾਂ ਮੈਂ ਅਤੇ ਇਹ ਲੋਕ ਧਰਤੀ ਦੇ ਹੋਰਨਾਂ ਲੋਕਾਂ ਨਾਲੋਂ ਵਖਰੇ ਨਹੀਂ ਹੋਵਾਂਗੇ।”"
16 Por onde se saberá que temos todo o vosso favor, eu e o vosso povo? Porventura, não é necessário para isso justamente que marcheis conosco? É o que nos distinguirá, eu e o vosso povo, de todas as outras nações da terra."
17 ਤਾਂ ਯਹੋਵਾਹ ਨੇ ਮੂਸਾ ਨੂੰ ਅਖਿਆ, “ਮੈਂ ਉਹੀ ਕਰਾਂਗਾ ਜੋ ਤੂੰ ਆਖਦਾ ਹੈ। ਮੈਂ ਅਜਿਹਾ ਇਸ ਲਈ ਕਰਾਂਗਾ ਕਿਉਂਕਿ ਮੈਂ ਤੇਰੇ ਉੱਤੇ ਪ੍ਰਸੰਨ ਹਾਂ ਅਤੇ ਮੈਂ ਤੈਨੂੰ ਬਹੁਤ ਚੰਗੀ ਤਰ੍ਹਾਂ ਜਾਣਦਾ ਹਾਂ।”"
17 "O que pedes, replicou o Senhor, fá-lo-ei, porque tens todo o meu favor, e te conheço pelo teu nome."
18 ਤਾਂ ਮੂਸਾ ਨੇ ਆਖਿਆ, “ਹੁਣ ਕਿਰਪਾ ਕਰਕੇ ਮੈਨੂੰ ਆਪਣਾ ਪਰਤਾਪ ਦਰਸਾਉ।”"
18 Moisés disse: "Mostrai-me vossa glória."
19 ਤਾਂ ਯਹੋਵਾਹ ਨੇ ਜਵਾਬ ਦਿੱਤਾ, “ਮੈਂ ਆਪਣੀ ਮੁਕੰਮਲ ਨੇਕੀ ਨੂੰ ਤੇਰੇ ਅੱਗੇ ਭੇਜਕੇ ਆਪਣਾ ਨਾਮ ਯਹੋਵਾਹ ਘੋਸ਼ਿਤ ਕਰਾਂਗਾ। ਕਿਉਂਕਿ ਮੈਂ ਆਪਣੀ ਮਿਹਰ ਅਤੇ ਆਪਣਾ ਪਿਆਰ ਕਿਸੇ ਵੀ ਬੰਦੇ, ਜਿਸ ਨੂੰ ਮੈਂ ਚੁਣਦਾਂ ਦਰਸਾ ਸੱਕਦਾ ਹਾਂ।"
19 E Deus respondeu: "Vou fazer passar diante de ti todo o meu esplendor, e pronunciarei diante de ti o nome de Javé. Dou a minha graça a quem quero, e uso de misericórdia com quem me apraz.
20 ਪਰ ਤੂੰ ਮੇਰਾ ਚਿਹਰਾ ਨਹੀਂ ਦੇਖ ਸੱਕੇਂਗਾ। ਕੋਈ ਵੀ ਬੰਦਾ ਮੈਨੂੰ ਦੇਖਕੇ ਜਿਉਂਦਾ ਨਹੀਂ ਰਹਿ ਸੱਕਦਾ।"
20 Mas, ajuntou o Senhor, não poderás ver a minha face, pois o homem não me poderia ver e continuar a viver.
21 “ਮੇਰੇ ਨਜ਼ਦੀਕ ਇੱਕ ਥਾਂ ਤੇ ਇੱਕ ਪੱਥਰ ਹੈ। ਤੂੰ ਉਸ ਪੱਥਰ ਤੇ ਖਲੋ ਸੱਕਦਾ ਹੈਂ।"
21 Eis um lugar perto de mim, disse o Senhor; tu estarás sobre a rocha.
22 ਮੇਰਾ ਪਰਤਾਪ ਉਸ ਸਥਾਨ ਤੋਂ ਗੁਜ਼ਰੇਗਾ। ਮੈਂ ਤੈਨੂੰ ਉਸ ਪੱਥਰ ਦੀ ਇੱਕ ਵੱਡੀ ਤ੍ਰੇੜ ਵਿੱਚ ਰੱਖ ਦਿਆਂਗਾ, ਅਤੇ ਜਦੋਂ ਮੈਂ ਗੁਜ਼ਰਾਂਗਾ ਤਾਂ ਮੈਂ ਤੈਨੂੰ ਆਪਣੇ ਹੱਥ ਨਾਲ ਢੱਕ ਲਵਾਂਗਾ।"
22 Quando minha glória passar, te porei na fenda da rocha e te cobrirei com a mão, até que eu tenha passado.
23 ਫ਼ੇਰ ਮੈਂ ਆਪਣਾ ਹੱਥ ਚੁੱਕ ਲਵਾਂਗਾ, ਅਤੇ ਤੂੰ ਮੇਰੀ ਪਿੱਠ ਦੇਖ ਸੱਕੇਂਗਾ। ਪਰ ਤੂੰ ਮੇਰਾ ਚਿਹਰਾ ਨਹੀਂ ਦੇਖੇਂਗਾ।”"
23 Retirarei depois a mão, e me verás por detrás. Quanto à minha face, ela não pode ser vista".
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Êxodo 33, comparar traduções ou montar um estudo — tudo direto pelo WhatsApp.