Êxodo 34
Punjabi Bible (GL_PUNJABI) vs NVI
NVI Nova Versão Internacional
1 ਪੱਥਰ ਦੀਆਂ ਨਵੀਆਂ ਤਖਤੀਆਂ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਪੱਥਰ ਦੀਆਂ ਉਨ੍ਹਾਂ ਪਹਿਲੀਆਂ ਤਖਤੀਆਂ ਵਰਗੀਆਂ ਦੋ ਹੋਰ ਤਖਤੀਆਂ ਬਣਾ ਦਿੱਤੀਆਂ ਜਿਹੜੀਆਂ ਟੁੱਟ ਗਈਆਂ ਸਨ। ਮੈਂ ਇਨ੍ਹਾਂ ਤਖਤੀਆਂ ਉੱਤੇ ਉਹੀ ਸ਼ਬਦ ਲਿਖਾਂਗਾ ਜਿਹੜੇ ਪਹਿਲੀਆਂ ਦੋਹਾਂ ਤਖਤੀਆਂ ਉੱਤੇ ਲਿਖੇ ਹੋਏ ਸਨ।"
1 Disse o Senhor a Moisés: "Talhe duas tábuas de pedra semelhantes às primeiras, e nelas escreverei as palavras que estavam nas primeiras tábuas que você quebrou.
2 ਕਲ ਸਵੇਰੇ ਤਿਆਰ ਹੋ ਜਾਵੀਂ ਅਤੇ ਸੀਨਈ ਪਰਬਤ ਉੱਤੇ ਆ ਜਾਵੀਂ। ਉੱਥੇ ਪਰਬਤ ਦੀ ਚੋਟੀ ਉੱਤੇ ਮੇਰੇ ਸਨਮੁੱਖ ਖੜ੍ਹਾ ਹੋ ਜਾਵੀਂ।"
2 Esteja pronto pela manhã para subir ao monte Sinai. E lá mesmo, no alto do monte, apresente-se a mim.
3 ਕਿਸੇ ਵੀ ਬੰਦੇ ਨੂੰ ਤੇਰੇ ਨਾਲ ਆਉਣ ਦੀ ਇਜਾਜ਼ਤ ਨਹੀਂ ਹੋਵੇਗੀ। ਕੋਈ ਵੀ ਬੰਦਾ ਪਰਬਤ ਦੀ ਕਿਸੇ ਵੀ ਥਾ ਉੱਤੇ ਦੇਖਿਆ ਨਹੀਂ ਜਾਣਾ ਚਾਹੀਦਾ। ਤੁਹਾਡੇ ਜਾਨਵਰਾਂ ਦੇ ਵੱਗਾਂ ਜਾਂ ਭੇਡਾਂ ਦੇ ਇੱਜੜਾਂ ਨੂੰ ਵੀ ਪਰਬਤ ਦੇ ਹੇਠ ਘਾਹ ਚਰਨ ਦੀ ਇਜਾਜ਼ਤ ਨਹੀਂ ਹੋਵੇਗੀ।”"
3 Ninguém poderá ir com você nem ficar em lugar algum do monte; nem mesmo ovelhas e bois deverão pastar diante do monte".
4 ਇਸ ਲਈ ਮੂਸਾ ਨੇ ਪਹਿਲਾਂ ਵਰਗੀਆਂ ਦੋ ਪੱਥਰ ਦੀਆਂ ਤਖਤੀਆਂ ਹੋਰ ਬਣਾਈਆਂ। ਫ਼ੇਰ ਅਗਲੀ ਸਵੇਰ ਸੁਵਖਤੇ ਹੀ ਉਹ ਸੀਨਈ ਪਰਬਤ ਉੱਤੇ ਚੜ੍ਹ ਗਿਆ। ਮੂਸਾ ਨੇ ਹਰ ਗੱਲ ਉਵੇਂ ਹੀ ਕੀਤੀ ਜਿਸਦਾ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ ਮੂਸਾ ਆਪਣੇ ਨਾਲ ਪੱਥਰ ਦੀਆਂ ਦੋ ਤਖਤੀਆਂ ਲੈ ਗਿਆ।"
4 Assim Moisés lavrou duas tábuas de pedra semelhantes às primeiras e subiu ao monte Sinai, logo de manhã, como o Senhor lhe havia ordenado, levando nas mãos as duas tábuas de pedra.
5 ਜਦੋਂ ਮੂਸਾ ਪਰਬਤ ਉੱਤੇ ਸੀ, ਯਹੋਵਾਹ ਉਸ ਕੋਲ ਇੱਕ ਬੱਦਲ ਵਿੱਚ ਹੇਠਾਂ ਆਇਆ। ਯਹੋਵਾਹ ਓੱਥੇ ਮੂਸਾ ਦੇ ਨਾਲ ਖਲੋ ਗਿਆ, ਅਤੇ ਉਸ (ਯਹੋਵਾਹ) ਦਾ ਨਾਮ ਪੁਕਾਰਿਆ।"
5 Então o Senhor desceu na nuvem, permaneceu ali com ele e proclamou o seu nome: o Senhor.
6 ਯਹੋਵਾਹ ਮੂਸਾ ਦੇ ਅਗਿਓ ਲੰਘਿਆ ਅਤੇ ਆਖਿਆ, “ਯਾਹਵੇਹ, ਯਹੋਵਾਹ, ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ। ਯਹੋਵਾਹ ਨੂੰ ਛੇਤੀ ਗੁੱਸਾ ਨਹੀਂ ਆਉਂਦਾ। ਯਹੋਵਾਹ ਮਹਾਨ ਪਿਆਰ ਨਾਲ ਭਰਪੂਰ ਹੈ। ਯਹੋਵਾਹ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ।"
6 E passou diante de Moisés, proclamando: "Senhor, Senhor, Deus compassivo e misericordioso, paciente, cheio de amor e de fidelidade,
7 ਯਹੋਵਾਹ ਹਜ਼ਾਰਾਂ ਪੀੜੀਆਂ ਨੂੰ ਆਪਣੀ ਮਿਹਰ ਦਰਸਾਉਂਦਾ ਹੈ। ਯਹੋਵਾਹ ਲੋਕਾਂ ਦੀਆਂ ਕੀਤੀਆਂ ਗਲਤੀਆਂ ਨੂੰ ਮਾਫ਼ ਕਰ ਦਿੰਦਾ ਹੈ। ਪਰ ਯਹੋਵਾਹ ਦੋਸ਼ੀਆਂ ਨੂੰ ਸਜ਼ਾ ਦੇਣਾ ਨਹੀਂ ਭੁੱਲਦਾ। ਯਹੋਵਾਹ ਸਿਰਫ਼ ਦੋਸ਼ੀ ਲੋਕਾਂ ਨੂੰ ਹੀ ਸਜ਼ਾ ਨਹੀਂ ਦੇਵੇਗਾ, ਸਗੋਂ ਉਨ੍ਹਾਂ ਦੇ ਪੁੱਤ, ਪੋਤੇ ਅਤੇ ਪੜਪੋਤੇ ਵੀ ਉਨ੍ਹਾਂ ਦੇ ਕੀਤੇ ਮੰਦੇ ਕੰਮਾਂ ਲਈ, ਦੁੱਖ ਭੋਗਣਗੇ।”"
7 que mantém o seu amor a milhares e perdoa a maldade, a rebelião e o pecado. Contudo, não deixa de punir o culpado; castiga os filhos e os netos pelo pecado de seus pais, até a terceira e a quarta gerações".
8 ਤਾਂ ਮੂਸਾ ਨੇ ਛੇਤੀ ਨਾਲ ਧਰਤੀ ਵੱਲ ਝੁਕ ਕੇ ਮੱਥਾ ਟੇਕਿਆ ਅਤੇ ਯਹੋਵਾਹ ਦੀ ਉਪਾਸਨਾ ਕੀਤੀ। ਮੂਸਾ ਨੇ ਆਖਿਆ,"
8 Imediatamente Moisés prostrou-se, rosto em terra, e o adorou, dizendo:
9 “ਯਹੋਵਾਹ, ਜੇ ਤੁਸੀਂ ਮੇਰੇ ਉੱਤੇ ਪ੍ਰਸੰਨ ਹੋ, ਤਾਂ ਕਿਰਪਾ ਕਰਕੇ ਸਾਡੇ ਨਾਲ ਚੱਲੋ। ਮੈਂ ਜਾਣਦਾ ਹਾਂ ਕਿ ਇਹ ਜ਼ਿੱਦੀ ਲੋਕ ਹਨ। ਪਰ ਸਾਡੇ ਕੀਤੇ ਹੋਏ ਮੰਦੇ ਕੰਮਾਂ ਲਈ ਸਾਨੂੰ ਮਾਫ਼ ਕਰ ਦਿਉ। ਸਾਨੂੰ ਆਪਣੇ ਬੰਦਿਆਂ ਵਾਂਗ ਪ੍ਰਵਾਨ ਕਰ ਲਵੋ।”"
9 "Senhor, se de fato me aceitas com agrado, acompanha-nos o Senhor. Mesmo sendo esse um povo obstinado, perdoa a nossa maldade e o nosso pecado e faze de nós a tua herança".
10 ਤਾਂ ਯਹੋਵਾਹ ਨੇ ਆਖਿਆ, “ਮੈਂ ਇਹ ਇਕਰਾਰਨਾਮਾ ਤੇਰੇ ਸਾਰੇ ਲੋਕਾਂ ਨਾਲ ਕਰ ਰਿਹਾ ਹਾਂ। ਮੈਂ ਅਜਿਹੀਆਂ ਹੈਰਾਨੀ ਭਰੀਆਂ ਗੱਲਾਂ ਕਰਾਂਗਾ ਜਿਹੜੀਆਂ ਧਰਤੀ ਦੀ ਕਿਸੇ ਹੋਰ ਕੌਮ ਲਈ ਕਦੇ ਵੀ ਨਹੀਂ ਕੀਤੀਆਂ ਗਈਆਂ। ਤੇਰੇ ਨਾਲ ਦੇ ਲੋਕ ਦੇਖਣਗੇ ਕਿ ਮੈਂ, ਯਹੋਵਾਹ, ਬਹੁਤ ਮਹਾਨ ਹਾਂ। ਲੋਕ ਉਨ੍ਹਾਂ ਹੈਰਾਨੀ ਭਰੇ ਕਾਰਨਾਮਿਆਂ ਨੂੰ ਦੇਖਣਗੇ ਜਿਹੜੇ ਮੈਂ ਤੁਹਾਦੇ ਲਈ ਕਰਾਂਗਾ।"
10 "Faço com vocês uma aliança", disse o Senhor. "Diante de todo o seu povo farei maravilhas jamais realizadas na presença de nenhum outro povo do mundo. O povo no meio do qual você habita verá a obra maravilhosa que eu, o Senhor, farei.
11 ਉਨ੍ਹਾਂ ਗੱਲਾਂ ਨੂੰ ਮੰਨੋ ਜਿਨ੍ਹਾਂ ਦਾ ਅੱਜ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ, ਅਤੇ ਮੈਂ ਤੁਹਾਡੇ ਦੁਸ਼ਮਣਾਂ ਨੂੰ ਤੁਹਾਡੀ ਧਰਤੀ ਤੋਂ ਚੱਲੇ ਜਾਣ ਲਈ ਮਜ਼ਬੂਰ ਕਰ ਦਿਆਂਗਾ। ਮੈਂ ਅਮੋਰੀਆਂ, ਕਨਾਨੀਆਂ, ਹਿੱਤੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਨੂੰ ਬਾਹਰ ਧੱਕ ਦਿਆਂਗਾ।"
11 Obedeça às ordens que hoje lhe dou. Expulsarei de diante de você os amorreus, os cananeus, os hititas, os ferezeus, os heveus e os jebuseus.
12 ਹੋਸ਼ਿਆਰ ਰਹਿਣਾ। ਉਨ੍ਹਾਂ ਨਾਲ ਕੋਈ ਇਕਰਾਰਨਾਮਾ ਨਾ ਕਰਨਾ ਜਿਹੜੇ ਉਸ ਧਰਤੀ ਉੱਤੇ ਰਹਿ ਰਹੇ ਹਨ, ਜਿੱਥੇ ਤੁਸੀਂ ਜਾ ਰਹੇ ਹੋ। ਜੇ ਤੁਸੀਂ ਅਜਿਹਾ ਕਰੋਂਗੇ, ਉਹ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਕਰਨ ਲਈ ਤੁਹਾਨੂੰ ਫ਼ਸਾਉਣ ਦੇ ਯੋਗ ਹੋਣਗੇ।"
12 Acautele-se para não fazer acordo com aqueles que vivem na terra para a qual você está indo, pois eles se tornariam uma armadilha.
13 ਇਸ ਲਈ ਉਨ੍ਹਾਂ ਦੀਆਂ ਜਗਵੇਦੀਆਂ ਨੂੰ ਤਬਾਹ ਕਰ ਦਿਉ। ਉਨ੍ਹਾਂ ਪੱਥਰਾਂ ਨੂੰ ਤੋੜ ਦਿਉ ਜਿਨ੍ਹਾਂ ਦੀ ਉਹ ਉਪਾਸਨਾ ਕਰਦੇ ਹਨ। ਉਨ੍ਹਾਂ ਦੇ ਬੁੱਤਾਂ ਨੂੰ ਚੀਰ ਕੇ ਹੇਠਾਂ ਸੁੱਟ ਦਿਉ।"
13 Pelo contrário, derrube os altares deles, quebre as suas colunas sagradas e corte os seus postes sagrados.
14 ਕਿਸੇ ਵੀ ਹੋਰ ਦੇਵਤੇ ਦੀ ਉਪਾਸਨਾ ਨਾ ਕਰੋ। ਮੈਂ ਯਾਹਵੇਹ ਕਾਨਾਹ ਹਾਂ-ਈਰਖਾਲੂ ਯਹੋਵਾਹ। ਇਹ ਮੇਰਾ ਨਾਮ ਹੈ। ਮੈਂ ਏਲ ਕਾਨਾਹ ਹਾਂ-ਈਰਖਾਲੂ ਪਰਮੇਸ਼ੁਰ।"
14 Nunca adore nenhum outro deus, porque o Senhor, cujo nome é Zeloso, é de fato Deus zeloso.
15 “ਹੋਸ਼ਿਆਰ ਰਹਿਣਾ ਕਿ ਜਿਹੜੇ ਲੋਕ ਉਸ ਧਰਤੀ ਉੱਤੇ ਰਹਿੰਦੇ ਹਨ ਉਨ੍ਹਾਂ ਨਾਲ ਕੋਈ ਇਕਰਾਰਨਾਮੇ ਨਹੀਂ ਕਰਨਾ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਹੋ ਸੱਕਦਾ ਹੈ ਕਿ ਤੁਸੀਂ ਉਨ੍ਹਾਂ ਨਾਲ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਵਿੱਚ ਵੀ ਸ਼ਾਮਿਲ ਹੋ ਜਾਵੋਂ। ਉਹ ਲੋਕ ਤੁਹਾਨੂੰ ਆਪਣੇ ਵਿੱਚ ਸ਼ਾਮਿਲ ਹੋਣ ਦੀ ਦਾਵਤ ਵੀ ਦੇਣਗੇ ਅਤੇ ਤੁਸੀਂ ਉਨ੍ਹਾਂ ਦੀਆਂ ਬਲੀਆਂ ਦਾ ਭੋਜਨ ਕਰੋਂਗੇ।"
15 "Acautele-se para não fazer acordo com aqueles que já vivem na terra; pois quando eles se prostituírem, seguindo aos seus deuses e lhes oferecerem sacrifícios, convidarão você e poderão levá-lo a comer dos seus sacrifícios
16 ਹੋ ਸੱਕਦਾ ਹੈ ਕਿ ਤੁਸੀਂ ਆਪਣੇ ਪੁੱਤਰਾਂ ਲਈ ਉਨ੍ਹਾਂ ਦੀਆਂ ਧੀਆਂ ਨੂੰ ਪਤਨੀਆਂ ਵਜੋਂ ਚੁਣ ਲਵੋਂ। ਉਹ ਧੀਆਂ ਝੂਠੇ ਦੇਵਤਿਆਂ ਦੀ ਸੇਵਾ ਕਰਦੀਆਂ ਹਨ। ਉਹ ਤੁਹਾਡੇ ਪੁੱਤਰਾਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰ ਸੱਕਦੀਆਂ ਹਨ।"
16 e escolher para os seus filhos mulheres dentre as filhas deles. Quando elas se prostituírem, seguindo aos seus deuses, poderão levar os seus filhos a se prostituírem também.
17 “ਕੋਈ ਬੁੱਤ ਨਾ ਬਣਾਉ।"
17 "Não faça ídolos de metal para você.
18 “ਪਤੀਰੀ ਰੋਟੀ ਦੇ ਪਰਬ ਦਾ ਜਸ਼ਨ ਮਨਾਉ। ਸੱਤ ਦਿਨ ਤੱਕ ਉਹੀ ਪਤੀਰੀ ਰੋਟੀ ਖਾਓ, ਜਿਹਾ ਕਿ ਮੈਂ ਤੁਹਾਨੂੰ ਪਹਿਲਾਂ ਹੁਕਮ ਦਿੱਤਾ ਸੀ। ਅਜਿਹਾ ਉਸ ਮਹੀਨੇ ਦੌਰਾਨ ਕਰੋ ਜਿਸਦੀ ਮੈਂ ਚੋਣ ਕੀਤੀ ਹੈ, ਅਬੀਬ ਦਾ ਮਹੀਨਾ। ਕਿਉਂਕਿ ਇਹੀ ਉਹ ਮਹੀਨਾ ਹੈ ਜਦੋਂ ਤੁਸੀਂ ਮਿਸਰ ਵਿੱਚੋਂ ਬਾਹਰ ਆਏ ਸੀ।"
18 "Celebre a festa dos pães sem fermento. Durante sete dias coma pão sem fermento, como lhe ordenei. Faça isso no tempo certo, no mês de abibe, porquanto naquele mês você saiu do Egito.
19 “ਕਿਸੇ ਵੀ ਔਰਤ ਦਾ ਪਹਿਲੋਠਾ ਨਰ ਬੱਚਾ ਮੇਰਾ ਹੈ। ਉਹ ਪਹਿਲੋਠੇ ਨਰ ਜਾਨਵਰ ਵੀ ਜਿਨ੍ਹਾਂ ਨੂੰ ਤੁਹਾਡੇ ਪਸ਼ੂ ਜਾਂ ਭੇਡਾਂ ਜਨਮ ਦਿੰਦੀਆਂ ਹਨ ਮੇਰੇ ਹਨ।"
19 "O primeiro a nascer de cada ventre me pertence, todos os machos dentre as primeiras crias dos seus rebanhos: bezerros, cordeiros e cabritos.
20 ਜੇ ਤੁਸੀਂ ਕਿਸੇ ਪਹਿਲੋਠੇ ਜੰਮੇ ਖੋਤੇ ਨੂੰ ਆਪਣੇ ਕੋਲ ਰੱਖਣਾ ਚਾਹੁੰਦੇ ਹੋ ਤਾਂ ਤੁਸੀਂ ਇਸ ਨੂੰ ਲੇਲਾ ਦੇਕੇ ਖਰੀਦ ਸੱਕਦੇ ਹੋ। ਪਰ ਜੇ ਤੁਸੀਂ ਇਸ ਖੋਤੇ ਨੂੰ ਲੇਲੇ ਨਾਲ ਨਹੀਂ ਖਰੀਦਦੇ, ਤਾਂ ਤੁਹਾਨੂੰ ਉਸ ਖੋਤੇ ਦੀ ਗਰਦਨ ਤੋੜ ਦੇਣੀ ਚਾਹੀਦੀ ਹੈ। ਤੁਹਾਨੂੰ ਚਾਹੀਦਾ ਹੈ ਕਿ ਆਪਣੇ ਸਾਰੇ ਪਹਿਲੋਠੇ ਪੁੱਤਰ ਮੇਰੇ ਪਾਸੋਂ ਵਪਸ ਖਰੀਦੋਂ। ਕੋਈ ਵੀ ਬੰਦਾ ਬਿਨਾ ਸੁਗਾਤ ਦੇ ਮੇਰੇ ਕੋਲ ਨਹੀਂ ਆਉਣਾ ਚਾਹੀਦਾ।"
20 Resgate com um cordeiro cada primeiro jumentinho que nascer; mas se não o resgatar, quebre-lhe o pescoço. Resgate todos os seus primogênitos. "Ninguém compareça perante mim de mãos vazias.
21 “ਤੁਸੀਂ ਛੇ ਦਿਨ ਤੱਕ ਕੰਮ ਕਰੋਂਗੇ। ਪਰ ਸੱਤਵੇਂ ਦਿਨ ਤੁਹਾਨੂੰ ਅਰਾਮ ਕਰਨਾ ਚਾਹੀਦਾ ਹੈ। ਤੁਹਾਨੂੰ ਫ਼ਸਲਾਂ ਬੀਜਣ ਅਤੇ ਵਢਣ ਦੇ ਸਮੇਂ ਦੌਰਾਨ ਵੀ ਅਰਾਮ ਕਰਨਾ ਚਾਹੀਦਾ ਹੈ।"
21 "Trabalhe seis dias, mas descanse no sétimo; tanto na época de arar como na da colheita.
22 “ਅੱਠਵਾਰੇ ਦੇ ਪਰਬ ਨੂੰ ਮਨਾਉ। ਇਸ ਤਿਉਹਾਰ ਲਈ ਕਣਕ ਦੀ ਫ਼ਸਲ ਦੇ ਪਹਿਲੇ ਦਾਣੇ ਵਰਤੋਂ। ਅਤੇ ਪਤਝੜ ਵਿੱਚ ਵਾਢੀ ਦਾ ਪਰਬ ਮਨਾਓ।"
22 "Celebre a festa das semanas, na ocasião dos primeiros frutos da colheita do trigo, e a festa do encerramento da colheita, no fim do ano.
23 “ਤੁਹਾਡੇ ਸਾਰੇ ਆਦਮੀ ਸਾਲ ਵਿੱਚ ਤਿੰਨ ਵਾਰੀ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਅਤੇ ਸੁਆਮੀ ਕੋਲ ਜ਼ਰੂਰ ਜਾਣ।"
23 Três vezes por ano todos os homens do seu povo comparecerão diante do Soberano Senhor, o Deus de Israel.
24 “ਜਦੋਂ ਤੁਸੀਂ ਆਪਣੀ ਧਰਤੀ ਤੇ ਜਾਵੋਂਗੇ, ਮੈਂ ਤੁਹਾਡੇ ਦੁਸ਼ਮਣਾਂ ਨੂੰ ਉਸ ਧਰਤੀ ਤੋਂ ਬਾਹਰ ਧੱਕ ਦਿਆਂਗਾ ਮੈਂ ਤੁਹਾਡੀਆਂ ਸਰਹੱਦਾਂ ਨੂੰ ਫ਼ੈਲਾ ਦਿਆਂਗਾ-ਤੁਹਾਨੂੰ ਹੋਰ ਧਰਤੀ ਮਿਲੇਗੀ। ਤੁਸੀਂ ਸਾਲ ਵਿੱਚ ਤਿੰਨ ਵਾਰੀ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਜਾਵੋਂਗੇ। ਉਸ ਸਮੇਂ ਕੋਈ ਵੀ ਬੰਦਾ ਤੁਹਾਡੇ ਕੋਲੋਂ ਤੁਹਾਡੀ ਧਰਤੀ ਖੋਹਣ ਦੀ ਕੋਸ਼ਿਸ਼ ਨਹੀਂ ਕਰੇਗਾ।"
24 Expulsarei nações de diante de você e ampliarei o seu território. Quando você subir três vezes por ano para apresentar-se ao Senhor, o seu Deus, ninguém cobiçará a sua terra.
25 “ਜਦੋਂ ਵੀ ਤੁਸੀਂ ਮੈਨੂੰ ਬਲੀ ਦਾ ਖੂਨ ਚੜ੍ਹਾਵੋਂ ਤਾਂ ਉਸ ਵੇਲੇ ਕਦੇ ਵੀ ਖਮੀਰ ਨਾ ਚੜ੍ਹਾਓ। “ਪਸਾਹ ਦੇ ਭੋਜਨ ਦਾ ਬੱਚਿਆਂ ਹੋਇਆ ਮਾਸ ਅਗਲੀ ਸਵੇਰ ਲਈ ਨਹੀਂ ਰੱਖਣਾ।"
25 "Não me ofereça o sangue de nenhum sacrifício misturado com algo fermentado, e não deixe sobra alguma do sacrifício da festa da Páscoa até a manhã seguinte.
26 “ਆਪਣੀ ਵਾਢੀ ਦੀਆਂ ਪਹਿਲੀਆਂ ਫ਼ਸਲਾਂ ਯਹੋਵਾਹ ਨੂੰ ਦੇਵੋ। ਉਹ ਚੀਜ਼ਾ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਲੈ ਕੇ ਆਉ। “ਕਦੇ ਵੀ ਕਿਸੇ ਬੱਕਰੀ ਦੇ ਬੱਚੇ ਨੂੰ ਉਸ ਦੇ ਮਾਂ ਦੇ ਦੁੱਧ ਵਿੱਚ ਨਾ ਪਕਾਉ।”"
26 "Traga o melhor dos primeiros frutos da terra ao santuário do Senhor, o seu Deus. "Não cozinhe o cabrito no leite da própria mãe. "
27 ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਉਹ ਸਾਰੀਆਂ ਗੱਲਾਂ ਲਿਖ ਲੈ ਜੋ ਮੈਂ ਤੈਨੂੰ ਆਖੀਆਂ ਹਨ। ਉਹ ਗੱਲਾਂ ਉਹ ਇਕਰਾਰਨਾਮਾ ਹੈ ਜਿਹੜਾ ਮੈਂ ਤੁਹਾਡੇ ਅਤੇ ਇਸਰਾਏਲ ਦੇ ਲੋਕਾਂ ਨਾਲ ਕੀਤਾ ਹੈ।”"
27 Disse o Senhor a Moisés: "Escreva essas palavras; porque é de acordo com elas que faço aliança com você e com Israel".
28 ਮੂਸਾ ਉੱਥੇ ਯਹੋਵਾਹ ਦੇ ਨਾਲ 40 ਦਿਨ ਅਤੇ 40 ਰਾਤਾਂ ਠਹਿਰਿਆ। ਮੂਸਾ ਨੇ ਨਾ ਕੋਈ ਭੋਜਨ ਖਾਧਾ ਨਾ ਕੋਈ ਪਾਣੀ ਪੀਤਾ। ਅਤੇ ਮੂਸਾ ਨੇ ਪੱਥਰ ਦੀਆਂ ਦੋ ਤਖਤੀਆਂ ਉੱਤੇ ਇਕਰਾਰਨਾਮੇ ਦੇ ਸ਼ਬਦ (ਦਸ ਹੁਕਮ) ਲਿਖੇ।"
28 Moisés ficou ali com o Senhor quarenta dias e quarenta noites, sem comer pão e sem beber água. E escreveu nas tábuas as palavras da aliança: os Dez Mandamentos.
29 ਮੂਸਾ ਦਾ ਚਮਕਦਾ ਹੋਇਆ ਚਿਹਰਾ ਫ਼ੇਰ ਮੂਸਾ ਸੀਨਈ ਪਰਬਤ ਤੋਂ ਹੇਠਾਂ ਉਤਰ ਆਇਆ। ਉਸ ਦੇ ਕੋਲ ਪੱਥਰ ਦੀਆਂ ਦੋ ਤਖਤੀਆਂ ਸਨ ਜਿਨ੍ਹਾਂ ਉੱਤੇ ਇਕਰਾਰਨਾਮਾ ਲਿਖਿਆ ਹੋਇਆ ਸੀ। ਮੂਸਾ ਦਾ ਚਿਹਰਾ ਚਮਕ ਰਿਹਾ ਸੀ ਕਿਉਂਕਿ ਉਸ ਨੇ ਯਹੋਵਾਹ ਨਾਲ ਗੱਲਾਂ ਕੀਤੀਆਂ ਸਨ। ਪਰ ਮੂਸਾ ਨੂੰ ਇਸ ਗੱਲ ਦਾ ਪਤਾ ਨਹੀਂ ਸੀ।"
29 Ao descer do monte Sinai com as duas tábuas da aliança nas mãos, Moisés não sabia que o seu rosto resplandecia por ter conversado com o Senhor.
30 ਹਾਰੂਨ ਨੇ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੇ ਮੂਸਾ ਦਾ ਚਿਹਰਾ ਦੇਖਿਆ ਜਿਹੜਾ ਤੇਜ ਨਾਲ ਚਮਕ ਰਿਹਾ ਸੀ। ਇਸ ਲਈ ਉਹ ਉਸ ਦੇ ਕੋਲ ਜਾਣ ਤੋਂ ਡਰਦੇ ਸਨ।"
30 Quando Arão e todos os israelitas viram Moisés, com o rosto resplandecente, tiveram medo de aproximar-se dele.
31 ਪਰ ਮੂਸਾ ਨੇ ਉਨ੍ਹਾਂ ਨੂੰ ਬੁਲਾਇਆ। ਇਸ ਲਈ ਹਾਰੂਨ ਅਤੇ ਲੋਕਾਂ ਦੇ ਸਾਰੇ ਆਗੂ ਮੂਸਾ ਕੋਲ ਗਏ। ਮੂਸਾ ਨੇ ਉਨ੍ਹਾਂ ਨਾਲ ਗੱਲ ਕੀਤੀ।"
31 Ele, porém, os chamou; Arão e os líderes da comunidade atenderam, e Moisés falou com eles.
32 ਇਸਤੋਂ ਮਗਰੋਂ ਇਸਰਾਏਲ ਦੇ ਸਾਰੇ ਲੋਕ ਮੂਸਾ ਦੇ ਨੇੜੇ ਆ ਗਏ। ਅਤੇ ਮੂਸਾ ਨੇ ਉਨ੍ਹਾਂ ਨੂੰ ਉਹ ਹੁਕਮ ਦਿੱਤੇ ਜਿਹੜੇ ਯਹੋਵਾਹ ਨੇ ਉਸ ਨੂੰ ਸੀਨਈ ਪਰਬਤ ਉੱਤੇ ਦਿੱਤੇ ਸਨ।"
32 Depois, todos os israelitas se aproximaram, e ele lhes transmitiu todos os mandamentos que o Senhor lhe tinha dado no monte Sinai.
33 ਜਦੋਂ ਮੂਸਾ ਲੋਕਾਂ ਨਾਲ ਗੱਲ ਕਰ ਹਟਿਆ ਉਸ ਨੇ ਆਪਣੇ ਚਿਹਰੇ ਉੱਤੇ ਪਰਦਾ ਪਾ ਲਿਆ।"
33 Quando acabou de falar com eles, cobriu o rosto com um véu.
34 ਜਿਸ ਵੇਲੇ ਵੀ ਮੂਸਾ ਯਹੋਵਾਹ ਨਾਲ ਗੱਲ ਕਰਨ ਲਈ ਉਸ ਦੇ ਸਾਹਮਣੇ ਗਿਆ, ਮੂਸਾ ਨੇ ਉਹ ਪਰਦਾ ਲਾਹ ਦਿੱਤਾ। ਫ਼ੇਰ ਮੂਸਾ ਬਾਹਰ ਆਉਂਦਾ ਅਤੇ ਇਸਰਾਏਲ ਦੇ ਲੋਕਾਂ ਨੂੰ ਉਹ ਗੱਲਾਂ ਦੱਸਦਾ ਜਿਨ੍ਹਾਂ ਦਾ ਯਹੋਵਾਹ ਹੁਕਮ ਦਿੰਦਾ ਸੀ।"
34 Mas toda vez que entrava para estar na presença do Senhor e falar com ele, tirava o véu até sair. Sempre que saía e contava aos israelitas tudo o que lhe havia sido ordenado,
35 ਲੋਕ ਦੇਖਦੇ ਸਨ ਕਿ ਮੂਸਾ ਦਾ ਚਿਹਰਾ ਤੇਜ ਨਾਲ ਚਮਕਦਾ ਸੀ, ਇਸ ਲਈ ਮੂਸਾ ਆਪਣਾ ਚਿਹਰਾ ਫ਼ੇਰ ਢੱਕ ਲੈਂਦਾ ਸੀ। ਮੂਸਾ ਉਦੋਂ ਤੱਕ ਆਪਣਾ ਚਿਹਰਾ ਢੱਕੀ ਰੱਖਦਾ ਜਦੋਂ ਤੱਕ ਕਿ ਉਹ ਇੱਕ ਵਾਰੀ ਫ਼ੇਰ ਯਹੋਵਾਹ ਨਾਲ ਗੱਲ ਕਰਨ ਲਈ ਅੰਦਰ ਨਹੀਂ ਸੀ ਜਾਂਦਾ।"
35 eles viam que o seu rosto resplandecia. Então, de novo Moisés cobria o rosto com o véu até entrar de novo para falar com o Senhor.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Êxodo 34, comparar traduções ou montar um estudo — tudo direto pelo WhatsApp.