Êxodo 35
Punjabi Bible (GL_PUNJABI) vs ARIB
ARIB Almeida Revisada Imprensa Bíblica
1 ਸਬਤ ਦੇ ਬਾਰੇ ਬਿਧੀਆਂ ਮੂਸਾ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਇਕੱਠਿਆ ਕੀਤਾ। ਮੂਸਾ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਉਹ ਗੱਲਾਂ ਦੱਸਾਂਗਾ ਜਿਨ੍ਹਾਂ ਬਾਰੇ ਯਹੋਵਾਹ ਨੇ ਤੁਹਾਨੂੰ ਕਰਨ ਲਈ ਹੁਕਮ ਦਿੱਤਾ ਹੈ:"
1 Então Moisés convocou toda a congregação dos filhos de Israel, e disse-lhes: Estas são as palavras que o Senhor ordenou que cumprísseis.
2 “ਕਂਮ ਕਰਨ ਲਈ ਛੇ ਦਿਨ ਹਨ। ਪਰ ਸੱਤਵੇ ਦਿਨ ਤੁਹਾਡੇ ਲਈ ਬਹੁਤ ਅਰਾਮ ਕਰਨ ਦਾ ਖਾਸ ਦਿਨ ਹੋਵੇਗਾ। ਤੁਸੀਂ ਉਸ ਦਿਨ ਅਰਾਮ ਕਰਕੇ ਯਹੋਵਾਹ ਨੂੰ ਆਦਰ ਦਿਉਂਗੇ। ਜਿਹੜਾ ਵੀ ਬੰਦਾ ਸੱਤਵੇਂ ਦਿਨ ਕੰਮ ਕਰਦਾ ਹੈ ਉਹ ਮਾਰਿਆ ਜਾਣਾ ਚਾਹੀਦਾ ਹੈ।"
2 Seis dias se trabalhará, mas o sétimo dia vos será santo, sábado de descanso solene ao Senhor; todo aquele que nele fizer qualquer trabalho será morto.
3 ਸਬਤ ਦੇ ਦਿਨ ਤੁਹਾਨੂੰ ਕਿਸੇ ਵੀ ਉਸ ਥਾਂ ਅੱਗ ਨਹੀਂ ਬਾਲਣੀ ਚਾਹੀਦੀ ਜਿੱਥੇ ਤੁਸੀਂ ਰਹਿੰਦੇ ਹੋ।”"
3 Não acendereis fogo em nenhuma das vossas moradas no dia do sábado.
4 ਪਵਿੱਤਰ ਤੰਬੂ ਲਈ ਚੀਜ਼ਾਂ ਮੂਸਾ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਆਖਿਆ, “ਇਹੀ ਹੈ ਜਿਸਦਾ ਯਹੋਵਾਹ ਨੇ ਹੁਕਮ ਦਿੱਤਾ;"
4 Disse mais Moisés a toda a congregação dos filhos de Israel: Esta é a palavra que o Senhor ordenou dizendo:
5 ਯਹੋਵਾਹ ਲਈ ਖਾਸ ਸੁਗਾਤਾਂ ਇਕੱਠੀਆਂ ਕਰੋ। ਤੁਹਾਡੇ ਵਿੱਚੋਂ ਹਰ ਇੱਕ ਨੂੰ ਇਹ ਨਿਆਂ ਕਰਨਾ ਚਾਹੀਦਾ ਹੈ ਕਿ ਤੁਸੀਂ ਕੀ ਦੇਵੋਂਗੇ। ਅਤੇ ਫ਼ੇਰ ਤੁਹਾਨੂੰ ਉਹ ਸੁਗਾਤ ਯਹੋਵਾਹ ਲਈ ਲੈ ਕੇ ਆਉਣੀ ਚਾਹੀਦੀ ਹੈ। ਸੋਨਾ, ਚਾਂਦੀ ਅਤੇ ਪਿੱਤਲ,"
5 Tomai de entre vós uma oferta para o Senhor; cada um cujo coração é voluntariamente disposto a trará por oferta alçada ao Senhor: ouro, prata e bronze,
6 ਨੀਲਾ, ਬੈਂਗਣੀ ਅਤੇ ਲਾਲ ਸੂਤ ਅਤੇ ਮਹੀਨ ਲਿਨਨ, ਬੱਕਰੀ ਦੀ ਜੱਤ।"
6 como também azul, púrpura, carmesim, linho fino, pelos de cabras,
7 ਭੇਡੂ ਦੀਆਂ ਲਾਲ ਰੰਗ ਵਿੱਚ ਰੰਗੀਆਂ ਖੱਲਾਂ ਅਤੇ ਕੀਮਤੀ ਚਮੜਾ, ਸ਼ਿੱਟੀਮ ਦੀ ਲੱਕੜ;"
7 peles de carneiros tintas de vermelho, peles de golfinhos, madeira de acácia,
8 ਦੀਵਿਆਂ ਲਈ ਤੇਲ, ਮਸਹ ਦੇ ਤੇਲ ਲਈ ਸਮਗਰੀ ਅਤੇ ਸੁਗੰਧਤ ਧੂਫ਼ ਦੀ ਸਮਗਰੀ ਲੈ ਕੇ ਆਉ।"
8 azeite para a luz, especiarias para o óleo da unção e para o incenso aromático,
9 ਅਤੇ ਏਫ਼ੋਦ ਉੱਤੇ ਅਤੇ ਸੀਨੇ-ਬੰਦ ਉੱਤੇ ਲਾਉਣ ਲਈ ਸੁਲੇਮਾਨੀ ਪੱਥਰ ਅਤੇ ਹੋਰ ਬੇਸ਼ਕੀਮਤੀ ਪੱਥਰ ਲੈ ਕੇ ਆਉ।"
9 pedras de berilo e pedras de engaste para o éfode e para o peitoral.
10 “ਤੁਹਾਡੇ ਵਿੱਚੋਂ ਜਿਹੜੇ ਕਾਰੀਗਰ ਹੋਣ ਉਨ੍ਹਾਂ ਨੂੰ ਉਹ ਸਾਰੀਆਂ ਚੀਜ਼ਾਂ ਬਨਾਉਣੀਆਂ ਚਾਹੀਦੀਆਂ ਹਨ ਜਿਨ੍ਹਾਂ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ:"
10 E venham todos os homens hábeis entre vós, e façam tudo o que o Senhor tem ordenado:
11 ਪਵਿੱਤਰ ਤੰਬੂ, ਇਸਦਾ ਬਾਹਰਲਾ ਤੰਬੂ, ਅਤੇ ਇਸਦੇ ਪਰਦੇ, ਕੁੰਡੀਆਂ, ਫ਼ੱਟੀਆਂ, ਚੋਬਾਂ ਅਤੇ ਚੀਥਾਂ,"
11 o tabernáculo, a sua tenda e a sua coberta, os seus colchetes e as suas tábuas, os seus travessões, as suas colunas e as suas bases;
12 ਪਵਿੱਤਰ ਸੰਦੂਕ, ਇਸ ਦੀਆਂ ਚੋਬਾਂ, ਕੱਜਣ ਅਤੇ ਉਹ ਪਰਦਾ ਜਿਹੜਾ ਉਸ ਥਾਂ ਨੂੰ ਢੱਕਦਾ ਹੈ ਜਿੱਥੇ ਸੰਦੂਕ ਹੁੰਦਾ ਹੈ,"
12 a arca e os seus varais, o propiciatório, e o véu e reposteiro;
13 ਮੇਜ, ਇਸ ਦੀਆਂ ਚੋਬਾਂ, ਮੇਜ ਉਤਲੀਆਂ ਸਾਰੀਆਂ ਚੀਜ਼ਾਂ ਅਤੇ ਮੇਜ ਉੱਪਰਲੀ ਖਾਸ ਰੋਟੀ,"
13 a mesa e os seus varais, todos os seus utensílios, e os pães da proposição;
14 ਰੌਸ਼ਨੀ ਲਈ ਵਰਤਿਆ ਜਾਣ ਵਾਲਾ ਸ਼ਮਾਦਾਨ ਅਤੇ ਸ਼ਮਾਦਾਨ ਦੇ ਨਾਲ ਵਰਤੀਆਂ ਜਾਣ ਵਾਲੀਆਂ ਚੀਜ਼ਾਂ, ਦੀਵੇ ਅਤੇ ਰੌਸ਼ਨੀ ਲਈ ਤੇਲ,"
14 o candelabro para a luz, os seus utensílios, as suas lâmpadas, e o azeite para a luz;
15 ਧੂਫ਼ ਧੁਖਾਉਣ ਵਾਲੀ ਜਗਵੇਦੀ, ਅਤੇ ਇਸ ਦੀਆਂ ਚੋਬਾਂ, ਮਸਹ ਵਾਲਾ ਤੇਲ, ਸੁਗੰਧਤ ਧੂਫ਼, ਉਹ ਪਰਦਾ ਜਿਹੜਾ ਪਵਿੱਤਰ ਤੰਬੂ ਦੇ ਪ੍ਰਵੇਸ਼ ਦੁਆਰ ਨੂੰ ਕੱਜਦਾ ਹੈ,"
15 o altar do incenso e os seus varais, o óleo da unção e o incenso aromático, e o reposteiro da porta para a entrada do tabernáculo;
16 ਹੋਮ ਦੀਆਂ ਭੇਟਾ ਲਈ ਜਗਵੇਦੀ ਅਤੇ ਇਸਦੀ ਪਿੱਤਲ ਦੀ ਅੰਗੀਠੀ, ਚੋਬਾਂ ਅਤੇ ਜਗਵੇਦੀ ਉੱਤੇ ਇਸਤੇਮਾਲ ਹੋਣ ਵਾਲੀਆਂ ਸਾਰੀਆਂ ਚੀਜ਼ਾਂ, ਪਿੱਤਲ ਦਾ ਤਸਲਾ ਅਤੇ ਇਸਦੀ ਚੌਂਕੀ।"
16 o altar do holocausto com o seu crivo de bronze, os seus varais, e todos os seus utensílios; a pia e a sua base;
17 ਵਰਾਂਡੇ ਦੇ ਆਲੇ-ਦੁਆਲੇ ਦੇ ਪਰਦੇ ਉਨ੍ਹਾਂ ਦੀਆਂ ਚੋਬਾਂ ਅਤੇ ਚੀਥਾਂ ਅਤੇ ਉਹ ਪਰਦੇ ਜਿਹੜੇ ਵਰਾਂਡੇ ਦੇ ਪ੍ਰਵੇਸ਼ ਦੁਆਰ ਨੂੰ ਕੱਜਦੇ ਹਨ,"
17 as cortinas do átrio, as suas colunas e as suas bases, o reposteiro para a porta do átrio;
18 ਉਹ ਕਿੱਲੀਆਂ ਜਿਹੜੀਆਂ ਤੰਬੂ ਅਤੇ ਵਿਹੜੇ ਦੇ ਆਲੇ-ਦੁਆਲੇ ਦੇ ਪਰਿਦਆਂ ਦੀ ਕੰਧ ਨੂੰ ਰੋਕਦੀਆਂ ਹਨ ਅਤੇ ਕਿੱਲੀਆਂ ਨੂੰ ਬੰਨ੍ਹਣ ਵਾਲੀਆਂ ਰੱਸੀਆਂ,"
18 as estacas do tabernáculo, as estacas do átrio, e as suas cordas;
19 ਅਤੇ ਪਵਿੱਤਰ ਸਥਾਨ ਉੱਤੇ ਪਹਿਨਣ ਵਾਲੇ ਜਾਜਕ ਦੇ ਖਾਸ ਉਣੇ ਹੋਏ ਵਸਤਰ। ਇਹ ਜਾਜਕ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਪਹਿਨਣ ਵਾਲੇ ਖਾਸ ਵਸਤਰ ਹਨ। ਜਦੋਂ ਉਹ ਜਾਜਕ ਵਜੋਂ ਸੇਵਾ ਕਰਨਗੇ ਤਾਂ ਇਹ ਵਸਤਰ ਪਹਿਨਣਗੇ।”"
19 as vestes finamente tecidas, para o uso no ministério no lugar santo, as vestes sagradas de Arão, o sacerdote, e as vestes de seus filhos, para administrarem o sacerdócio.
20 ਲੋਕਾਂ ਦੀਆਂ ਮਹਾਨ ਭੇਟਾਂ ਫ਼ੇਰ ਇਸਰਾਏਲ ਦੇ ਸਾਰੇ ਲੋਕ ਮੂਸਾ ਕੋਲੋਂ ਚੱਲੇ ਗਏ।"
20 Então toda a congregação dos filhos de Israel saiu da presença de Moisés.
21 ਉਹ ਸਾਰੇ ਲੋਕ ਜਿਹੜੇ ਦੇਣਾ ਚਾਹੁੰਦੇ ਸਨ, ਆਏ ਅਤੇ ਯਹੋਵਾਹ ਲਈ ਭੇਟਾਂ ਲਿਆਏ। ਇਨ੍ਹਾਂ ਸੁਗਾਤਾਂ ਦੀ ਵਰਤੋਂ ਮੰਡਲੀ ਵਾਲੇ ਤੰਬੂ, ਤੰਬੂ ਵਿੱਚਲੀਆਂ ਸਾਰੀਆਂ ਚੀਜ਼ਾਂ ਅਤੇ ਖਾਸ ਵਸਤਰਾਂ ਲਈ ਕੀਤੀ।"
21 E veio todo homem cujo coração o moveu, e todo aquele cujo espírito o estimulava, e trouxeram a oferta alçada do Senhor para a obra da tenda da revelação, e para todo o serviço dela, e para as vestes sagradas.
22 ਉਹ ਸਾਰੇ ਆਦਮੀ ਤੇ ਔਰਤਾਂ ਜਿਹੜੇ ਦੇਣਾ ਚਾਹੁੰਦੇ ਸਨ, ਹਰ ਕਿਸਮ ਦੇ ਸੋਨੇ ਦੇ ਗਹਿਣੇ ਲੈ ਕੇ ਆਏ। ਉਹ ਸੂਈਆਂ, ਕੰਨਾਂ ਦੀਆਂ ਵਾਲੀਆਂ, ਅੰਗੂਠੀਆਂ ਅਤੇ ਹੋਰ ਗਹਿਣੇ ਲੈ ਕੇ ਆਏ। ਉਨ੍ਹਾਂ ਨੇ ਆਪਣੇ ਸਾਰੇ ਗਹਿਣੇ ਯਹੋਵਾਹ ਨੂੰ ਭੇਂਟ ਕਰ ਦਿੱਤੇ। ਇਹ ਯਹੋਵਾਹ ਲਈ ਖਾਸ ਭੇਟਾ ਸਨ।"
22 Vieram, tanto homens como mulheres, todos quantos eram bem dispostos de coração, trazendo broches, pendentes, anéis e braceletes, sendo todos estes jóias de ouro; assim veio todo aquele que queria fazer oferta de ouro ao Senhor.
23 ਪਰ ਉਹ ਬੰਦਾ ਜਿਸਦੇ ਕੋਲ ਮਹੀਨ ਲਿਨਨ ਅਤੇ ਨੀਲਾ, ਬੈਂਗਣੀ ਅਤੇ ਲਾਲ ਸੂਤ ਸੀ ਉਹ ਇਸ ਨੂੰ ਯਹੋਵਾਹ ਲਈ ਲੈ ਆਇਆ। ਜਿਸ ਕਿਸੇ ਦੇ ਕੋਲ ਬੱਕਿਆਨ ਦੇ ਵਾਲ ਸਨਜਾਂ ਭੇਡੂਆਂ ਦੀਆਂ, ਲਾਲ ਰੰਗ ਵਿੱਚ ਰੰਗੀਆਂ ਹੋਈਆਂ ਖੱਲਾਂ ਸਨਜਾਂ ਕੀਮਤੀ ਚਮੜਾ ਸੀ ਉਹ ਇਸ ਨੂੰ ਯਹੋਵਾਹ ਲਈ ਲੈ ਆਇਆ।"
23 E todo homem que possuía azul, púrpura, carmesim, linho fino, pelos de cabras, peles de carneiros tintas de vermelho, ou peles de golfinhos, os trazia.
24 ਹਰ ਬੰਦਾ ਜਿਹੜਾ ਚਾਂਦੀ ਜਾਂ ਪਿੱਤਲ ਦੇਣਾ ਚਾਹੁੰਦਾ ਸੀ, ਉਹ ਇਸ ਨੂੰ ਯਹੋਆਹ ਲਈ ਭੇਂਟ ਵਜੋਂ ਲੈ ਕੇ ਆਇਆ। ਹਰ ਉਹ ਬੰਦਾ ਜਿਸਦੇ ਕੋਲ ਸ਼ਿੱਟੀਮ ਦੀ ਲੱਕੜੀ ਸੀ, ਆਇਆ ਅਤੇ ਇਹ ਯਹੋਵਾਹ ਲਈ ਅਰਪਨ ਕਰ ਦਿੱਤੀ।"
24 Todo aquele que tinha prata ou metal para oferecer, o trazia por oferta alçada ao Senhor; e todo aquele que possuía madeira de acácia, a trazia para qualquer obra do serviço.
25 ਹਰ ਸੁਘੜ-ਸਿਆਣੀ ਨੇ ਨੀਲਾ, ਬੈਂਗਣੀ ਅਤੇ ਲਾਲ ਸੂਤ ਅਤੇ ਮਹੀਨ ਲਿਨਨ ਦਾ ਧਾਗਾ ਬਣਇਆ।"
25 E todas as mulheres hábeis fiavam com as mãos, e traziam o que tinham fiado, o azul e a púrpura, o carmesim e o linho fino.
26 ਅਤੇ ਉਹ ਸਾਰੀਆਂ ਔਰਤਾਂ ਜੋ ਸੁੱਘੜ ਸਨ ਅਤੇ ਸਹਾਇਤਾ ਕਰਨੀ ਚਾਹੁੰਦੀਆਂ ਸਨ ਉਨ੍ਹਾਂ ਨੇ ਬੱਕਰੀ ਦੀ ਪਸ਼ਮ ਤੋਂ ਕੱਪੜਾ ਬਣਾਇਆ।"
26 E todas as mulheres hábeis que quisessem fiavam os pelos das cabras.
27 ਆਗੂ ਸੁਲੇਮਾਨੀ ਪੱਥਰ ਅਤੇ ਹੋਰ ਬੇਸ਼ਕੀਮਤੀ ਪੱਥਰ ਲਿਆਏ ਜੋ ਏਫ਼ੋਦ ਉੱਤੇ ਅਤੇ ਸਿਨੇ-ਬੰਦ ਉੱਤੇ ਪਾਏ ਜਾਣ ਵਾਲੇ ਸਨ।"
27 Os príncipes traziam pedras de berilo e pedras de engaste para o éfode e para o peitoral,
28 ਆਗੂ ਮਸਾਲੇ ਅਤੇ ਜੈਤੂਨ ਦਾ ਤੇਲ ਵੀ ਲੈ ਆਏ। ਇਨ੍ਹਾਂ ਚੀਜ਼ਾਂ ਦੀ ਵਰਤੋਂ ਸੁਗੰਧਤ ਧੂਫ਼, ਮਸਹ ਵਾਲੇ ਤੇਲ ਲਈ ਅਤੇ ਦੀਵਿਆਂ ਦੇ ਤੇਲ ਲਈ ਕੀਤੀ ਗਈ ਸੀ।"
28 e as especiarias e o azeite para a luz, para o óleo da unção e para o incenso aromático.
29 ਇਸਰਾਏਲ ਦੇ ਇਹ ਸਾਰੇ ਲੋਕ ਜਿਹੜੇ ਸਹਾਇਤਾ ਕਰਨੀ ਚਾਹੁੰਦੇ ਸਨ, ਯਹੋਵਾਹ ਲਈ ਸੁਗਾਤਾਂ ਲੈ ਕੇ ਆਏ। ਲੋਕਾਂ ਨੇ ਇਹ ਸੁਗਾਤਾਂ ਮੁਫ਼ਤ ਦਿੱਤੀਆਂ ਕਿਉਂਕਿ ਉਹ ਇਹੀ ਚਾਹੁੰਦੇ ਸਨ। ਇਨ੍ਹਾਂ ਸੁਗਾਤਾਂ ਦੀ ਵਰਤੋਂ ਉਨ੍ਹਾਂ ਸਾਰੀਆਂ ਚੀਜ਼ਾਂ ਬਨਾਉਣ ਲਈ ਕੀਤੀ ਗਈ ਜਿਸ ਬਾਰੇ ਯਹੋਵਾਹ ਨੇ ਮੂਸਾ ਅਤੇ ਲੋਕਾਂ ਨੂੰ ਬਨਾਉਣ ਲਈ ਆਖਿਆ ਸੀ।"
29 Trouxe uma oferta todo homem e mulher cujo coração voluntariamente se moveu a trazer alguma coisa para toda a obra que o senhor ordenara se fizesse por intermédio de Moisés; assim trouxeram os filhos de Israel uma oferta voluntária ao Senhor.
30 ਬਸਲਏਲ ਅਤੇ ਆਹਾਲੀਆਬ ਫ਼ੇਰ ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਦੇਖੋ, ਯਹੋਵਾਹ ਨੇ ਯਹੂਦਾਹ ਦੇ ਪਰਿਵਾਰ-ਸਮੂਹ ਵਿੱਚੋਂ ਊਰੀ ਦੇ ਪੁੱਤਰ ਬਸਲੇਲ ਨੂੰ ਚੁਣਿਆ ਹੈ। (ਊਰੀ ਹੂਰ ਦਾ ਪੁੱਤਰ ਸੀ।)"
30 Depois disse Moisés aos filhos de Israel: Eis que o Senhor chamou por nome a Bezalel, filho de Uri, filho de Hur, da tribo de Judá,
31 ਯਹੋਵਾਹ ਨੇ ਬਸਲਏਲ ਦੇ ਅੰਦਰ ਪਰਮੇਸ਼ੁਰ ਦਾ ਆਤਮਾ ਭਰ ਦਿੱਤਾ। ਉਸ ਨੇ ਬਸਲਏਲ ਨੂੰ ਸਭ ਤਰ੍ਹਾਂ ਦੀਆਂ ਗੱਲਾਂ ਕਰਨ ਲਈ ਖਾਸ ਯੋਗਤਾ ਅਤੇ ਗਿਆਨ ਦਿੱਤਾ ਹੈ।"
31 e o encheu do espírito de Deus, no tocante à sabedoria, ao entendimento, à ciência e a todo ofício,
32 ਉਹ ਸੋਨੇ ਚਾਂਦੀ ਅਤੇ ਪਿੱਤਲ ਦੀਆਂ ਚੀਜ਼ਾਂ ਤਰਾਸ਼ ਸੱਕਦਾ ਹੈ ਤੇ ਬਣਾ ਸੱਕਦਾ ਹੈ।"
32 para inventar obras artísticas, para trabalhar em ouro, em prata e em bronze,
33 ਉਹ ਕੀਮਤੀ-ਪੱਥਰ ਅਤੇ ਹੀਰੇ ਤਰਾਸ਼ ਸੱਕਦਾ ਹੈ ਅਤੇ ਉਨ੍ਹਾਂ ਨੂੰ ਜੜ ਸੱਕਦਾ ਹੈ। ਬਸਲਏਲ ਲੱਕੜ ਦਾ ਕੰਮ ਕਰ ਸੱਕਦਾ ਹੈ ਅਤੇ ਹਰ ਤਰ੍ਹਾਂ ਦੀਆਂ ਚੀਜ਼ਾਂ ਬਣਾ ਸੱਕਦਾ ਹੈ।"
33 em lavramento de pedras para engastar, em entalhadura de madeira, enfim, para trabalhar em toda obra fina.
34 ਯਹੋਵਾਹ ਨੇ ਬਸਲਏਲ ਅਤੇ ਆਹਾਲੀਆਬ ਨੂੰ ਹੋਰਨਾਂ ਲੋਕਾਂ ਨੂੰ ਸਿੱਖਿਆ ਦੇਣ ਦੀ ਯੋਗਤਾ ਦਿੱਤੀ ਹੈ। (ਆਹਾਲੀਆਬ ਦਾਨ ਦੇ ਪਰਿਵਾਰ-ਸਮੂਹ ਵਿੱਚੋਂ ਅਹੀਸਾਮਾਕ ਦਾ ਪੁੱਤਰ ਸੀ।)"
34 Também lhe dispôs o coração para ensinar a outros; a ele e a Aoliabe, filho de Aisamaque, da tribo de Dã,
35 ਯਹੋਵਾਹ ਨੇ ਇਨ੍ਹਾਂ ਦੋਹਾਂ ਬੰਦਿਆਂ ਨੂੰ ਹਰ ਤਰ੍ਹਾਂ ਦਾ ਕੰਮ ਕਰਨ ਦੀ ਖਾਸ ਯੋਗਤਾ ਦਿੱਤੀ ਹੈ। ਉਹ ਤਰੱਖਾਣਾਂ ਅਤੇ ਠਠੇਰਿਆਂ ਦਾ ਕੰਮ ਕਰਨ ਦੇ ਯੋਗ ਹਨ। ਉਹ ਕੱਪੜਾ ਬੁਣ ਸੱਕਦੇ ਹਨ ਅਤੇ ਇਸ ਉੱਪਰ ਨੀਲੇ ਬੈਂਗਣੀ ਅਤੇ ਲਾਲ ਸੂਤ ਦੇ ਨਮੂਨੇ ਬਣਾ ਸੱਕਦੇ ਹਨ ਅਤੇ ਮਹੀਨ ਲਿਨਨ ਬੁਣ ਸੱਕਦੇ ਹਨ। ਅਤੇ ਉਹ ਉੱਨ ਦੀਆਂ ਚੀਜ਼ਾਂ ਬੁਣ ਸੱਕਦੇ ਹਨ।"
35 a estes encheu de sabedoria do coração para exercerem todo ofício, seja de gravador, de desenhista, de bordador em azul, púrpura, carmesim e linho fino, de tecelão, enfim, dos que exercem qualquer ofício e dos que inventam obras artísticas.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Êxodo 35, comparar traduções ou montar um estudo — tudo direto pelo WhatsApp.