Êxodo 38
Punjabi Bible (GL_PUNJABI) vs VC
VC Versão Católica
1 ਹੋਮ ਦੀਆਂ ਭੇਟਾਂ ਲਈ ਜਗਵੇਦੀ ਬਸਲਏਲ ਨੇ ਜਗਵੇਦੀ ਬਨਾਉਣ ਲਈ ਸ਼ਿੱਟੀਮ ਦੀ ਲੱਕੜ ਵਰਤੀ। ਇਹ ਜਗਵੇਦੀ ਹੋਮ ਦੀਆਂ ਭੇਟਾਂ ਲਈ ਇਸਤੇਮਾਲ ਹੁੰਦੀ ਸੀ। ਇਹ ਜਗਵੇਦੀ ਚੌਰਸ ਸੀ। ਇਹ ਪੰਜ ਹੱਥ ਲੰਮੀ, ਪੰਜ ਹੱਥ ਚੌੜੀ ਅਤੇ ਤਿੰਨ ਹੱਥ ਉੱਚੀ ਸੀ।"
1 Fez o altar dos holocaustos de madeira de acácia. Seu comprimento foi de cinco côvados, sua largura de cinco côvados {era quadrado}, e sua altura de três côvados.
2 ਉਸ ਨੇ ਜਗਵੇਦੀ ਦੇ ਚਾਰਾਂ ਕੋਨਿਆਂ ਲਈ ਇੱਕ-ਇੱਕ ਸਿੰਗ ਬਣਾਇਆ। ਹਰੇਕ ਸਿੰਗ ਨੂੰ ਇਸਦੇ ਕੋਨੇ ਨਾਲ ਜੋੜਕੇ, ਉਸ ਨੇ ਸਾਰੇ ਕਾਸੇ ਨੂੰ ਇੱਕ ਟੁਕੜਾ ਬਣਾ ਦਿੱਤਾ ਅਤੇ ਜਗਵੇਦੀ ਨੂੰ ਕਾਂਸੇ ਨਾਲ ਢੱਕ ਦਿੱਤਾ।"
2 Em seus quatro ângulos pôs cornos, que faziam corpo com o altar; e cobriu-o de bronze.
3 ਫ਼ੇਰ ਉਸ ਨੇ ਜਗਵੇਦੀ ਉੱਤੇ ਇਸਤੇਮਾਲ ਹੋਣ ਵਾਲੇ ਸਾਰੇ ਸੰਦ ਪਿੱਤਲ ਦੇ ਬਣਾ ਦਿੱਤੇ। ਉਸ ਨੇ ਤਸਲੇ, ਕੜਛੇ, ਬਾਟੇ, ਤ੍ਰਿਸੂਲੀਆਂ ਅਤੇ ਅੰਗੀਠੀਆਂ ਬਣਾਈਆਂ।"
3 Fez todos os utensílios do altar: os cinzeiros, as pás, as bacias, os garfos e os braseiros; tudo de bronze.
4 ਫ਼ੇਰ ਉਸ ਨੇ ਜਗਵੇਦੀ ਲਈ ਪਿੱਤਲ ਦੀ ਇੱਕ ਝੰਜਰੀ ਬਣਾਈ। ਇਹ ਝੰਜਰੀ ਜਾਲ ਵਰਗੀ ਸੀ। ਝੰਜਰੀ ਜਗਵੇਦੀ ਦੇ ਕਿਂਗਰੇ ਹੇਠਾਂ ਪਾਈ ਗਈ ਸੀ। ਇਹ ਹੇਠੋਂ ਲੈ ਕੇ ਜਗਵੇਦੀ ਦੇ ਕਿਂਗਰੇ ਦੇ ਅੱਧ ਤੀਕ ਜੋੜੀ ਗਈ ਸੀ।"
4 Fez no altar uma grelha de bronze em forma de gelosia, que colocou embaixo, sob o rebordo saliente do altar, até a metade de sua altura.
5 ਫ਼ੇਰ ਉਸ ਨੇ ਪਿੱਤਲ ਦੇ ਕੜੇ ਬਣਾਏ। ਇਨ੍ਹਾਂ ਕੜਿਆਂ ਦੀ ਵਰਤੋਂ ਜਗਵੇਦੀ ਨੂੰ ਚੁੱਕਣ ਲਈ ਚੋਬਾਂ ਫ਼ੜਨ ਵਾਸਤੇ ਕੀਤੀ ਜਾਂਦੀ ਸੀ। ਉਸ ਨੇ ਅੰਗੀਠੀ ਦੇ ਚਾਰਾਂ ਕੋਨਿਆਂ ਉੱਤੇ ਕੜੇ ਪਾ ਦਿੱਤੇ।"
5 Para os quatro cantos da grelha de bronze, fundiu quatro argolas destinadas a receber os varais.
6 ਫ਼ੇਰ ਉਸ ਨੇ ਚੋਬਾਂ ਬਨਾਉਣ ਲਈ ਸ਼ਿੱਟੀਮ ਦੀ ਲੱਕੜ ਵਰਤੀ ਅਤੇ ਇਨ੍ਹਾਂ ਨੂੰ ਕਾਂਸੇ ਨਾਲ ਮਢ਼ ਦਿੱਤਾ।"
6 Fez os varais de madeira de acácia, revestidos de bronze.
7 ਉਸ ਨੇ ਜਗਵੇਦੀ ਦੇ ਆਸੇ-ਪਾਸੇ ਦੇ ਕੜਿਆਂ ਵਿੱਚ ਚੋਬਾਂ ਫ਼ਸਾ ਦਿੱਤੀਆਂ। ਇਨ੍ਹਾਂ ਚੋਬਾਂ ਦੀ ਵਰਤੋਂ ਜਗਵੇਦੀ ਨੂੰ ਚੁੱਕਣ ਲਈ ਕੀਤੀ ਜਾਂਦੀ ਸੀ। ਉਸ ਨੇ ਜਗਵੇਦੀ ਦੇ ਆਸੇ-ਪਾਸੇ ਬਨਾਉਣ ਲਈ ਫ਼ਟਿਆਂ ਦੀ ਵਰਤੋਂ ਕੀਤੀ। ਇਹ ਅੰਦਰੋਂ ਖਾਲੀ ਸੰਦੂਕ ਵਾਂਗ ਸੱਖਣੀ ਸੀ।"
7 Introduziu-os nas argolas ao longo do altar para poder transportá-lo. E fez o altar oco, de tábuas.
8 ਉਸ ਨੇ ਚੌਂਕੀ ਸਮੇਤ ਪਿੱਤਲ ਦਾ ਤਸਲਾ ਬਣਾਇਆ ਉਸ ਨੇ ਔਰਤਾਂ ਵੱਲੋਂ ਦਿੱਤੇ ਹੋਏ ਪਿੱਤਲ ਦੇ ਸ਼ੀਸ਼ਿਆਂ ਦੀ ਵਰਤੋਂ ਕੀਤੀ। ਇਹ ਉਹੀ ਔਰਤਾਂ ਸਨ ਜਿਹੜੀਆਂ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਸੇਵਾ ਕਰਦੀਆਂ ਸਨ।"
8 Fez a bacia de bronze e seu pedestal de bronze, com os espelhos das mulheres que faziam o serviço à entrada da tenda de reunião.
9 ਪਵਿੱਤਰ ਤੰਬੂ ਦੇ ਆਲੇ-ਦੁਆਲੇ ਦਾ ਵਿਹੜਾ ਫ਼ੇਰ ਉਸ ਨੇ ਪਰਦਿਆਂ ਦੀ ਕੰਧ ਦੇ ਆਲੇ-ਦੁਆਲੇ ਉਸਾਰ ਕੇ ਵਿਹੜਾ ਬਣਾਇਆ। ਦੱਖਣ ਵਾਲੇ ਪਾਸੇ ਉਸ ਨੇ 100 ਹੱਥ ਲੰਮੇ ਪਰਦਿਆਂ ਦੀ ਕੰਧ ਬਣਾਈ। ਪਰਦੇ ਮਹੀਨ ਲਿਨਨ ਦੇ ਬਣੇ ਸਨ।"
9 Depois fez o átrio. Do lado meridional, ao sul, fez cortinas de linho retorcido, numa extensão de cem côvados,
10 ਦੱਖਣ ਵਾਲੇ ਪਾਸੇ ਦੇ ਪਰਦੇ 20 ਚੋਬਾਂ ਦੇ ਸਹਾਰੇ ਟਿਕੇ ਹੋਏ ਸਨ। ਇਹ ਚੋਬਾਂ ਪਿੱਤਲ ਦੀਆਂ 20 ਚੀਥਿਆਂ ਉੱਤੇ ਰੱਖੀਆਂ ਹੋਈਆਂ ਸਨ। ਚੋਬਾਂ ਅਤੇ ਪਰਦੇ ਦੀਆਂ ਛੜਾਂ ਚਾਂਦੀ ਦੀਆਂ ਬਣੀਆਂ ਹੋਈਆਂ ਸਨ।"
10 bem como vinte colunas sobre vinte pedestais de bronze; os pregos das colunas e suas vergas eram de prata.
11 ਵਿਹੜੇ ਦੇ ਉੱਤਰੀ ਪਾਸੇ 100 ਕਿਊਬਿਟ ਲੰਮੇ ਪਰਦਿਆਂ ਦੀ ਕੰਧ ਸੀ। ਉੱਥੇ 20 ਪਿੱਤਲ ਦੀਆਂ ਚੀਥਿਆਂ ਨਾਲ 20 ਚੋਬਾਂ ਸਨ। ਚੋਬਾਂ ਲਈ ਕੁੰਡਿਆਂ ਅਤੇ ਪਰਦੇ ਦੀਆਂ ਛੜਾਂ ਚਾਂਦੀ ਦੀਆਂ ਬਣੀਆਂ ਹੋਈਆਂ ਸਨ।"
11 Do lado norte, as cortinas tinham cem côvados de extensão, e havia vinte colunas com seus pedestais de bronze; os pregos das colunas e suas vergas eram de prata.
12 ਵਿਹੜੇ ਦੇ ਪੱਛਮ ਵਾਲੇ ਪਾਸੇ ਪਰਦਿਆਂ ਦੀ ਕੰਧ 50 ਹੱਥ ਲੰਮੀ ਸੀ। ਇੱਥੇ ਦਸ ਚੋਬਾਂ ਅਤੇ ਦਸ ਚੀਥੀਆਂ ਸਨ। ਚੋਬਾਂ ਅਤੇ ਪਰਦਿਆਂ ਦੀਆਂ ਡੰਡੀਆਂ ਦੀਆਂ ਕੁੰਡੀਆਂ ਚਾਂਦੀ ਦੀਆਂ ਬਣੀਆਂ ਹੋਈਆਂ ਸਨ।"
12 Do lado do ocidente, elas tinham cinqüenta côvados, com dez colunas e seus dez pedestais.
13 ਵਿਹੜੇ ਦਾ ਪੂਰਬੀ ਪਾਸਾ 50 ਹੱਥ ਚੌੜਾ ਸੀ। ਵਿਹੜੇ ਦਾ ਪ੍ਰਵੇਸ਼ ਦੁਆਰ ਇਸੇ ਪਾਸੇ ਸੀ।"
13 Pela frente, do lado oriental, cinqüenta côvados;
14 ਪ੍ਰਵੇਸ਼ ਦੁਆਰ ਦੇ ਇੱਕ ਪਾਸੇ ਪਰਦਿਆਂ ਦੀ ਕੰਧ 15 ਹੱਥ ਲੰਮੀ ਸੀ। ਇੱਥੇ ਇਸ ਪਾਸੇ ਤਿੰਨ ਚੋਬਾਂ ਅਤੇ ਤਿੰਨ ਚੀਥੀਆਂ ਸਨ।"
14 havia de um lado quinze côvados de cortina, com três colunas e três pedestais,
15 ਪ੍ਰਵੇਸ਼ ਦੁਆਰ ਦੇ ਦੂਸਰੇ ਪਾਸੇ ਵੀ ਪਰਦਿਆਂ ਦੀ ਕੰਧ ਪੰਦਰ੍ਹਾਂ ਹੱਥ ਲੰਮੀ ਸੀ। ਇੱਥੇ ਉਸ ਪਾਸੇ ਤਿੰਨ ਚੋਬਾਂ ਤੇ ਤਿੰਨ ਚੀਥੀਆਂ ਸਨ।"
15 e do outro lado, isto é, de um e outro lado da porta do átrio, quinze côvados de cortinas com três colunas e três pedestais.
16 ਵਿਹੜੇ ਦੇ ਆਲੇ-ਦੁਆਲੇ ਦੇ ਸਾਰੇ ਪਰਦੇ ਮਹੀਨ ਲਿਨਨ ਦੇ ਬਣੇ ਹੋਏ ਸਨ।"
16 Todas as cortinas do recinto do átrio eram de linho retorcido.
17 ਚੋਬਾਂ ਦੀਆਂ ਚੀਥੀਆਂ ਪਿੱਤਲ ਦੀਆਂ ਬਣੀਆਂ ਹੋਈਆਂ ਸਨ। ਕੁੰਡੀਆਂ ਅਤੇ ਪਰਦਿਆਂ ਦੀਆਂ ਡੰਡੀਆਂ ਚਾਂਦੀ ਦੀਆਂ ਬਣੀਆਂ ਹੋਈਆਂ ਸਨ। ਚੋਬਾਂ ਦੀਆਂ ਸਿਖਰਾਂ ਵੀ ਚਾਂਦੀ ਨਾਲ ਮੜੀਆਂ ਹੋਈਆਂ ਸਨ। ਵਿਹੜੇ ਦੀਆਂ ਸਾਰੀਆਂ ਚੋਬਾਂ ਦੀਆਂ ਪਰਦਿਆਂ ਦੀਆਂ ਡੰਡੀਆਂ ਚਾਂਦੀ ਦੀਆਂ ਸਨ।"
17 Os pedestais das colunas eram de bronze, os pregos das colunas e suas vergas, de prata, e seus capitéis, recobertos de prata. Todas as colunas do átrio eram ligadas entre si por vergas de prata.
18 ਵਿਹੜੇ ਦੇ ਪ੍ਰਵੇਸ਼ ਦੁਆਰ ਦਾ ਪਰਦਾ ਮਹੀਨ ਲਿਨਨ ਅਤੇ ਨੀਲੇ ਬੈਂਗਣੀ ਤੇ ਲਾਲ ਸੂਤ ਦਾ ਬਣਿਆ ਹੋਇਆ ਸੀ। ਉਸ ਪਰਦੇ ਵਿੱਚ ਨਮੂਨੇ ਬਣੇ ਹੋਏ ਸਨ। ਪਰਦਾ 20 ਹੱਥ ਲੰਮਾ ਅਤੇ 5 ਹੱਥ ਉੱਚਾ ਸੀ। ਇਹ ਉਨੀ ਹੀ ਉਚਾਈ ਦਾ ਸੀ ਜਿੰਨੇ ਵਿਹੜੇ ਦੇ ਆਲੇ-ਦੁਆਲੇ ਦੇ ਪਰਦੇ ਸਨ।"
18 A cortina da porta do átrio era uma obra bordada, de púrpura violeta e escarlate, de carmesim e linho retorcido; seu comprimento era de vinte côvados, e tinha cinco côvados de altura, segundo a largura das cortinas do átrio.
19 ਪਰਦਾ ਚਾਰ ਚੋਬਾਂ ਅਤੇ ਪਿੱਤਲ ਦੀਆਂ ਚਾਰ ਚੀਥੀਆਂ ਉੱਤੇ ਟਿਕਿਆ ਹੋਇਆ ਸੀ। ਚੋਬਾਂ ਦੀਆਂ ਕੁੰਡੀਆਂ ਚਾਂਦੀ ਦੀਆਂ ਬਣੀਆਂ ਹੋਈਆਂ ਸਨ। ਚੋਬਾਂ ਦੀਆਂ ਸਿਖਰਾਂ ਚਾਂਦੀ ਨਾਲ ਮੜੀਆਂ ਹੋਈਆਂ ਸਨ ਅਤੇ ਪਰਦਿਆਂ ਦੀਆਂ ਡੰਡੀਆਂ ਵੀ ਚਾਂਦੀ ਦੀਆਂ ਬਣੀਆਂ ਹੋਈਆਂ ਸਨ।"
19 Suas quatro colunas e seus quatro pedestais eram de bronze, os pregos e as vergas, de prata, e seus capitéis, revestidos de prata.
20 ਪਵਿੱਤਰ ਤੰਬੂ ਅਤੇ ਵਿਹੜੇ ਦੇ ਆਲੇ-ਦੁਆਲੇ ਦੀਆਂ ਕਿੱਲੀਆਂ ਪਿੱਤਲ ਦੀਆਂ ਬਣੀਆਂ ਹੋਈਆਂ ਸਨ।"
20 Todas as estacas para o tabernáculo e para o recinto do átrio eram de bronze.
21 ਮੂਸਾ ਨੇ ਲੇਵੀ ਲੋਕਾਂ ਨੂੰ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਲਿਖ ਲੈਣ ਦਾ ਹੁਕਮ ਦਿੱਤਾ ਜਿਹੜੀਆਂ ਪਵਿੱਤਰ ਤੰਬੂ ਨੂੰ ਅਰਥਾਤ ਇਕਰਾਰਨਾਮੇ ਵਾਲੇ ਤੰਬੂ ਨੂੰ ਬਨਾਉਣ ਲਈ ਵਰਤੀਆਂ ਗਈਆਂ ਸਨ, ਹਾਰੂਨ ਦਾ ਪੁੱਤਰ ਈਥਾਮਾਰ ਸੂਚੀ ਰੱਖਣ ਦਾ ਇੰਚਾਰਜ ਸੀ।"
21 Eis a soma dos materiais utilizados para o tabernáculo, o tabernáculo do testemunho, soma feita por ordem de Moisés e aos cuidados dos levitas, sob a direção de Itamar, filho do sacerdote Aarão.
22 ਯਹੂਦਾਹ ਦੇ ਪਰਿਵਾਰ-ਸਮੂਹ ਤੇ ਹੂਰ ਦੇ ਪੁੱਤਰ ਊਰੀ ਦੇ ਪੁੱਤਰ ਬਸਲਏਲ ਨੇ ਉਹ ਹਰ ਚੀਜ਼ ਬਣਾਈ ਜਿਸਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।"
22 Beseleel, filho de Uri, filho de Hur, da tribo de Judá, fez tudo o que o Senhor tinha ordenado a Moisés,
23 ਦਾਨ ਦੇ ਪਰਿਵਾਰ-ਸਮੂਹ ਤੋਂ ਅਹੀਸਾਮਾਕ ਦੇ ਪੁੱਤਰ ਆਹਾਲੀਆਬ ਨੇ ਵੀ ਉਸਦੀ ਸਹਾਇਤਾ ਕੀਤੀ। ਆਹਾਲੀਆਬ ਕੁਸ਼ਲ ਦਾਪਾ ਅਤੇ ਸ਼ਿਲਪਕਾਰ ਸੀ ਉਹ ਮਹੀਨ ਲਿਨਨ ਅਤੇ ਨੀਲਾ ਬੈਂਗਣੀ ਤੇ ਲਾਲ ਸੂਤ ਬੁਨਣ ਦਾ ਮਾਹਰ ਸੀ।"
23 com a ajuda de Ooliab, filho de Aquisamec, da tribo de Dã, perito em escultura, em invenções e em bordados de púrpura violeta e escarlate, de carmesim e linho fino.
24 ਦੋ ਟੱਨ ਤੋਂ ਵੱਧ ਸੋਨਾ ਇਸ ਪਵਿੱਤਰ ਸਥਾਨ ਲਈ ਯਹੋਵਾਹ ਨੂੰ ਭੇਟ ਕੀਤਾ ਗਿਆ ਇਸ ਨੂੰ ਸਰਕਾਰੀ ਨਾਪ ਅਨੁਸਾਰ ਤੋਂਲਿਆ ਗਿਆ।"
24 Total do ouro utilizado para todos os trabalhos do santuário: o ouro das ofertas subiu a vinte e nove talentos e setecentos e trinta siclos {siclo do santuário}.
25 ਜਿਨ੍ਹਾਂ ਕੁੱਲ ਆਦਮੀਆਂ ਦੀ ਗਿਣਤੀ ਕੀਤੀ ਗਈ ਸੀ ਉਨ੍ਹਾਂ ਨੇ ਪੌਣੇਚਾਰ ਟੱਨ ਤੋਂ ਵੱਧ ਚਾਂਦੀ ਦਿੱਤੀ। (ਇਸ ਨੂੰ ਸਰਕਾਰੀ ਨਾਪ ਅਨੁਸਾਰ ਤੋਂਲਿਆ ਗਿਆ ਸੀ।)"
25 A prata recolhida dos membros da assembléia que foram recenseados elevou-se a cem talentos e mil setecentos e setenta e cinco siclos {siclo do santuário}.
26 ਵੀਹ ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਾਰੇ ਆਦਮੀਆਂ ਦੀ ਗਿਣਤੀ ਕੀਤੀ ਗਈ ਸੀ ਉੱਥੇ 6,03,550 ਆਦਮੀ ਸਨ। ਅਤੇ ਹਰੇਕ ਆਦਮੀ ਨੂੰ ਚਾਂਦੀ ਦਾ ਇੱਕ ਬਕਾ ਕਰ ਵਜੋਂ ਅਦਾ ਕਰਨਾ ਪਿਆ ਸੀ। (ਸਰਕਾਰੀ ਨਾਪ ਅਨੁਸਾਰ ਇੱਕ ਬਕਾ ਅੱਧੇ ਸ਼ੈਕਲ ਦਾ ਹੈ।)"
26 Isto vinha a ser uma beca por cabeça {ou seja, meio siclo, peso do santuário}, de todos os que foram recenseados, da idade de vinte anos para cima, ou seja, de seiscentos e três mil quinhentos e cinqüenta homens.
27 ਉਨ੍ਹਾਂ ਨੇ ਉਸ ਚਾਂਦੀ ਦਾ ਪੌਣੇਚਾਰ ਟੱਨ ਯਹੋਵਾਹ ਦੇ ਪਵਿੱਤਰ ਸਥਾਨ ਲਈ ਅਤੇ ਪਰਦੇ ਲਈ 100 ਚੀਥੀਆਂ ਬਨਾਉਣ ਲਈ ਵਰਤਿਆ ਸੀ। ਉਨ੍ਹਾਂ ਨੇ ਹਰੇਕ ਚੀਥੀ ਲਈ 75 ਪੌਂਡ ਚਾਂਦੀ ਇਸਤੇਮਾਲ ਕੀਤੀ ਸੀ।"
27 Os cem talentos de prata serviram para fundir os suportes do santuário e os da cortina, cem pedestais para os cem talentos, ou seja, um talento por pedestal.
28 ਦੂਸਰੀ 50 ਪੌਂਡ ਚਾਂਦੀ ਕੁੰਡੀਆਂ, ਪਰਦਿਆਂ ਦੀਆਂ ਡੰਡੀਆਂ ਅਤੇ ਚੋਬਾਂ ਲਈ ਚਾਂਦੀ ਦੇ ਕੱਜਣ ਵਜੋਂ ਵਰਤੀ ਗਈ ਸੀ।"
28 Com os mil setecentos e setenta e cinco siclos, fizeram-se os pregos para as colunas, o revestimento dos capitéis e as vergas de junção.
29 ਢਾਈ ਟੱਨ ਤੋਂ ਵੱਧ ਪਿੱਤਲ ਯਹੋਵਾਹ ਨੂੰ ਚੜ੍ਹਾਇਆ ਗਿਆ ਸੀ।"
29 O bronze das ofertas subiu a setenta talentos e dois mil e quatrocentos siclos.
30 ਪਿੱਤਲ ਦੀ ਵਰਤੋਂ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੀਆਂ ਚੀਥੀਆਂ ਬਨਾਉਣ ਲਈ ਕੀਤੀ ਗਈ ਸੀ। ਉਨ੍ਹਾਂ ਨੇ ਜਗਵੇਦੀ ਬਨਾਉਣ ਲਈ ਅਤੇ ਪਿੱਤਲ ਦੀ ਅੰਗੀਠੀ ਬਨਾਉਣ ਲਈ ਵੀ ਇਸਦੀ ਵਰਤੋਂ ਕੀਤੀ ਸੀ। ਅਤੇ ਪਿੱਤਲ ਦੀ ਵਰਤੋਂ ਜਗਵੇਦੀ ਦੇ ਸਾਰੇ ਸੰਦਾਂ ਅਤੇ ਪਲੇਟਾਂ ਬਨਾਉਣ ਲਈ ਕੀਤੀ ਗਈ ਸੀ।"
30 Com ele fizeram-se os pedestais colocados à entrada da tenda de reunião, o altar de bronze com sua grelha de bronze e todos os utensílios do altar,
31 ਇਸਦੀ ਵਰਤੋਂ ਵਿਹੜੇ ਦੇ ਆਲੇ-ਦੁਆਲੇ ਦੇ ਪਰਦਿਆਂ ਅਤੇ ਪ੍ਰਵੇਸ਼ ਦੁਆਰ ਦੇ ਪਰਦਿਆਂ ਦੀਆਂ ਚੀਥੀਆਂ ਬਨਾਉਣ ਲਈ ਵੀ ਕੀਤੀ ਗਈ ਸੀ। ਅਤੇ ਪਿੱਤਲ ਦੀ ਵਰਤੋਂ ਪਵਿੱਤਰ ਤੰਬੂ ਲਈ ਅਤੇ ਵਿਹੜੇ ਦੇ ਆਲੇ-ਦੁਆਲੇ ਦੇ ਪਰਦਿਆਂ ਲਈ ਕਿੱਲੀਆਂ ਬਨਾਉਣ ਵਾਸਤੇ ਕੀਤੀ ਗਈ ਸੀ।"
31 os pedestais do recinto e da porta do átrio, todas as estacas do tabernáculo e todas as estacas do recinto do átrio.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Êxodo 38, comparar traduções ou montar um estudo — tudo direto pelo WhatsApp.