Êxodo 3
Punjabi Bible (GL_PUNJABI) vs NAA
NAA Nova Almeida Atualizada 2017
1 ਬਲਦੀ ਹੋਈ ਝਾੜੀ ਮੂਸਾ ਦੇ ਸੌਹਰੇ ਦਾ ਨਾ ਯਿਥਰੋ ਸੀ। (ਯਿਥਰੋ ਮਿਦਯਾਨ ਦਾ ਜਾਜਕ ਸੀ।) ਮੂਸਾ ਯਿਥਰੋ ਦੀਆਂ ਭੇਡਾਂ ਦੀ ਰੱਖਵਾਲੀ ਕਰਦਾ ਸੀ। ਇੱਕ ਦਿਨ ਮੂਸਾ ਭੇਡਾਂ ਨੂੰ ਮਾਰੂਥਲ ਦੇ ਪੱਛਮ ਵਾਲੇ ਪਾਸੇ ਲੈ ਗਿਆ। ਮੂਸਾ ਹੋਰੇਬ (ਸਿਨਈ) ਨਾਂ ਦੇ ਪਰਬਤ ਉੱਪਰ ਗਿਆ, ਜਿਹੜਾ ਪਰਮੇਸ਼ੁਰ ਦਾ ਪਰਬਤ ਸੀ।"
1 Moisés apascentava o rebanho de Jetro, o seu sogro, sacerdote de Midiã. E, levando o rebanho para o lado oeste do deserto, chegou a Horebe, o monte de Deus.
2 ਉਸ ਪਰਬਤ ਉੱਤੇ, ਮੂਸਾ ਨੇ ਯਹੋਵਾਹ ਦੇ ਦੂਤ ਨੂੰ ਬਲਦੀ ਹੋਈ ਝਾੜੀ ਵਿੱਚ ਦੇਖਿਆ। ਇਹ ਇਉਂ ਵਾਪਰਿਆ। ਮੂਸਾ ਨੇ ਇੱਕ ਝਾੜੀ ਦੇਖੀ ਜਿਹੜੀ ਭਸਮ ਹੋਣ ਤੋਂ ਬਿਨਾ ਬਲ ਰਹੀ ਸੀ।"
2 Ali o Anjo do Senhor lhe apareceu numa chama de fogo, no meio de uma sarça. Moisés olhou, e eis que a sarça estava em chamas, mas não se consumia.
3 ਇਸ ਲਈ ਮੂਸਾ ਨੇ ਝਾੜੀ ਦੇ ਨੇੜੇ ਜਾਣ ਤੇ ਇਹ ਦੇਖਣ ਦਾ ਨਿਆਂ ਕੀਤਾ ਕਿ ਕੋਈ ਝਾੜੀ ਭਸਮ ਹੋਣ ਤੋਂ ਬਿਨਾ ਬਲਦੀ ਕਿਵੇਂ ਰਹਿ ਸੱਕਦੀ ਹੈ।"
3 Então disse consigo mesmo: — Vou até lá para ver essa grande maravilha. Por que a sarça não se queima?
4 ਯਹੋਵਾਹ ਨੇ ਦੇਖਿਆ ਕਿ ਮੂਸਾ ਝਾੜੀ ਵੱਲ ਦੇਖਣ ਲਈ ਆ ਰਿਹਾ ਸੀ। ਇਸ ਲਈ ਪਰਮੇਸ਼ੁਰ ਨੇ ਮੂਸਾ ਨੂੰ ਝਾੜੀ ਵਿੱਚੋਂ ਅਵਾਜ਼ ਦਿੱਤੀ। ਪਰਮੇਸ਼ੁਰ ਨੇ ਆਖਿਆ, “ਮੂਸਾ, ਮੂਸਾ।” ਅਤੇ ਮੂਸਾ ਨੇ ਆਖਿਆ, “ਹਾਂ ਯਹੋਵਾਹ।”"
4 Quando o Senhor viu que ele se aproximava para ver, Deus, do meio da sarça, o chamou e disse: — Moisés! Moisés! Ele respondeu: — Eis-me aqui!
5 ਤਾਂ ਯਹੋਵਾਹ ਨੇ ਆਖਿਆ, “ਹੋਰ ਨੇੜੇ ਨਾ ਆਵੀਂ। ਆਪਣੀਆਂ ਜੁੱਤੀਆਂ ਲਾਹ ਲੈ। ਜਿਸ ਥਾਂ ਉੱਤੇ ਤੂੰ ਖਲੋਤਾ ਹੈਂ, ਉਹ ਮੇਰੇ ਇਸ ਥਾਂ ਤੇ ਹੋਣ ਕਾਰਣ ਪਵਿੱਤਰ ਹੈ।"
5 Deus continuou: — Não se aproxime! Tire as sandálias dos pés, porque o lugar em que você está é terra santa.
6 ਮੈਂ ਤੇਰੇ ਪੁਰਖਿਆਂ ਦਾ ਪਰਮੇਸ਼ੁਰ ਹਾਂ। ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਤੇ ਯਾਕੂਬ ਦਾ ਪਰਮੇਸ਼ੁਰ ਹਾਂ।” ਮੂਸਾ ਨੇ ਆਪਣਾ ਚਿਹਰਾ ਕੱਜ ਲਿਆ ਕਿਉਂਕਿ ਉਹ ਪਰਮੇਸ਼ੁਰ ਵੱਲ ਦੇਖਣ ਤੋਂ ਡਰਦਾ ਸੀ।"
6 Disse mais: — Eu sou o Deus de seu pai, o Deus de Abraão, o Deus de Isaque e o Deus de Jacó. Moisés escondeu o rosto, porque teve medo de olhar para Deus.
7 ਤਾਂ ਯਹੋਵਾਹ ਨੇ ਆਖਿਆ, “ਮੈਂ ਆਪਣੇ ਲੋਕਾਂ ਦੀਆਂ ਉਹ ਮੁਸੀਬਤਾਂ ਦੇਖੀਆਂ ਹਨ ਜੋ ਉਨ੍ਹਾਂ ਨੇ ਮਿਸਰ ਵਿੱਚ ਝੱਲੀਆਂ ਹਨ। ਅਤੇ ਜਦੋਂ ਮਿਸਰੀਆਂ ਨੇ ਉਨ੍ਹਾਂ ਨੂੰ ਦੁੱਖ ਦਿੱਤੇ ਮੈਂ ਉਨ੍ਹਾਂ ਦੀ ਪੁਕਾਰ ਸੁਣ ਲਈ ਹੈ। ਮੈਨੂੰ ਉਨ੍ਹਾਂ ਦੇ ਦੁੱਖ ਦਾ ਪਤਾ ਹੈ।"
7 Então o Senhor continuou: — Certamente vi a aflição do meu povo, que está no Egito, e ouvi o seu clamor por causa dos seus feitores. Conheço o sofrimento do meu povo.
8 ਹੁਣ ਮੈਂ ਹੇਠਾਂ ਜਾਵਾਂਗਾ ਅਤੇ ਆਪਣੇ ਲੋਕਾਂ ਨੂੰ ਮਿਸਰੀਆਂ ਤੋਂ ਬਚਾਵਾਂਗਾ। ਮੈਂ ਉਨ੍ਹਾਂ ਨੂੰ ਇਸ ਧਰਤੀ ਤੋਂ ਕੱਢ ਕੇ ਉਸ ਧਰਤੀ ਤੇ ਲੈ ਜਾਵਾਂਗਾ ਜੋ ਚੰਗੀ ਅਤੇ ਵਿਸ਼ਾਲ ਹੈ ਅਤੇ ਦੁੱਧ ਅਤੇ ਸ਼ਹਿਦ ਜਿਹੀਆਂ ਚੰਗੀਆਂ ਚੀਜ਼ਾਂ ਨਾਲ ਭਰਪੂਰ ਹੈ। ਭਿੰਨ-ਭਿੰਨ ਕੌਮਾਂ ਦੇ ਲੋਕ ਉੱਥੇ ਰਹਿੰਦੇ ਹਨ, ਉਹ ਹਨ; ਕਨਾਨੀ, ਹਿੱਤੀ, ਅਮੋਰੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀ।"
8 Por isso desci a fim de livrá-lo das mãos dos egípcios e para fazê-lo sair daquela terra e levá-lo para uma terra boa e ampla, terra que mana leite e mel; o lugar do cananeu, do heteu, do amorreu, do ferezeu, do heveu e do jebuseu.
9 ਮੈਂ ਇਸਰਾਏਲ ਦੇ ਲੋਕਾਂ ਦੀ ਪੁਕਾਰ ਸੁਣ ਲਈ ਹੈ। ਮੈਂ ਦੇਖ ਲਿਆ ਹੈ ਕਿ ਮਿਸਰੀਆਂ ਨੇ ਕਿਵੇਂ ਉਨ੍ਹਾਂ ਦਾ ਜਿਉਣਾ ਹਰਾਮ ਕਰ ਦਿੱਤਾ ਹੈ।"
9 Pois o clamor dos filhos de Israel chegou até mim, e também vejo a opressão com que os egípcios os estão oprimindo.
10 ਇਸ ਲਈ ਹੁਣ ਮੈਂ ਤੈਨੂੰ ਫ਼ਿਰਊਨ ਵੱਲ ਭੇਜ ਰਿਹਾ ਹਾਂ। ਜਾਹ, ਮੇਰੇ ਬੰਦਿਆਂ, ਇਸਰਾਏਲ ਦੇ ਲੋਕਾਂ ਦੀ ਮਿਸਰ ਤੋਂ ਬਾਹਰ ਜਾਣ ਵਿੱਚ ਅਗਵਾਈ ਕਰ।”"
10 Agora venha, e eu o enviarei a Faraó, para que você tire do Egito o meu povo, os filhos de Israel.
11 ਪਰ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, “ਮੈਂ ਕੋਈ ਵੱਡਾ ਆਦਮੀ ਨਹੀਂ ਹਾਂ। ਫ਼ਿਰਊਨ ਕੋਲ ਜਾਣ ਵਾਲਾ ਅਤੇ ਇਸਰਾਏਲ ਦੇ ਲੋਕਾਂ ਦੀ ਮਿਸਰ ਤੋਂ ਬਾਹਰ ਅਗਵਾਈ ਕਰਨ ਵਾਲਾ ਬੰਦਾ ਮੈਂ ਕਿਵੇਂ ਹੋ ਸੱਕਦਾ ਹਾਂ?”"
11 Então Moisés perguntou a Deus: — Quem sou eu para ir a Faraó e tirar do Egito os filhos de Israel?
12 ਪਰਮੇਸ਼ੁਰ ਨੇ ਆਖ਼ਿਆ, “ਤੂੰ ਅਜਿਹਾ ਕਰ ਸੱਕਦਾ ਹੈਂ ਕਿਉਂਕਿ ਮੈਂ ਤੇਰੇ ਅੰਗ-ਸੰਗ ਹੋਵਾਂਗਾ। ਇਹ ਸਬੂਤ ਹੋਵੇਗਾ ਕਿ ਮੈਂ ਤੈਨੂੰ ਭੇਜ ਰਿਹਾ ਹਾਂ; ਜਦੋਂ ਤੂੰ ਲੋਕਾਂ ਨੂੰ ਮਿਸਰ ਤੋਂ ਬਾਹਰ ਲਿਆਵੇਂਗਾ, ਤੂੰ ਆਕੇ ਇਸ ਪਰਬਤ ਤੇ ਮੇਰੀ ਉਪਾਸਨਾ ਕਰੇਂਗਾ।”"
12 Deus respondeu: — Eu estarei com você. E este será o sinal de que eu o enviei: depois que você tiver tirado o povo do Egito, vocês adorarão a Deus neste monte.
13 ਤਾਂ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, “ਪਰ ਜੇ ਮੈਂ ਇਸਰਾਏਲ ਦੇ ਲੋਕਾਂ ਕੋਲ ਜਾਵਾਂ ਤੇ ਉਨ੍ਹਾਂ ਨੂੰ ਆਖਾਂ, ‘ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਮੈਨੂੰ ਭੇਜਿਆ ਹੈ।’ ਤਾਂ ਲੋਕ ਪੁੱਛਣਗੇ, ‘ਉਸਦਾ ਕੀ ਨਾਮ ਹੈ?’ ਮੈਂ ਉਨ੍ਹਾਂ ਨੂੰ ਕੀ ਦੱਸਾਂ?”"
13 Moisés disse para Deus: — Eis que, quando eu for falar com os filhos de Israel e lhes disser: “O Deus dos seus pais me enviou a vocês”, eles vão perguntar: “Qual é o nome dele?” E então o que lhes direi?
14 ਤਾਂ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਉਨ੍ਹਾਂ ਨੂੰ ਦੱਸੀ ‘ਮੈਂ ਹਾ ਜੋ ਮੈਂ ਹਾਂ’ ਜਦੋਂ ਤੂੰ ਇਸਰਾਏਲ ਦੇ ਲੋਕਾਂ ਕੋਲ ਜਾਵੇ ਤਾਂ ਉਨ੍ਹਾਂ ਨੂੰ ਆਖੀਂ ‘ਮੈਂ ਹਾਂ’ ਨੇ ਮੈਨੂੰ ਤੁਹਾਡੇ ਵੱਲ ਭੇਜਿਆ ਹੈ।”"
14 Deus disse a Moisés: — Disse mais: — Assim você dirá aos filhos de Israel: “
15 ਤਾਂ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਤੈਨੂੰ ਲੋਕਾਂ ਨੂੰ ਇਹ ਆਖਣਾ ਚਾਹੀਦਾ ਹੈ; ‘ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹੈ। ਮੇਰਾ ਨਾਮ ਹਮੇਸ਼ਾ ਯਾਹਵੇਹ ਹੋਵੇਗਾ। ਇਸੇ ਤਰ੍ਹਾਂ ਲੋਕ ਪੀੜੀਆਂ ਦਰ ਪੀੜੀਆਂ ਤੱਕ ਮੈਨੂੰ ਜਾਨਣਗੇ।’ ਲੋਕਾਂ ਨੂੰ ਦੱਸ, ‘ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ।’”"
15 Deus disse ainda mais a Moisés: — Assim você dirá aos filhos de Israel: “O
16 ਯਹੋਵਾਹ ਨੇ ਇਹ ਵੀ ਆਖਿਆ, “ਜਾਹ ਅਤੇ ਲੋਕਾਂ ਦੇ ਬਜ਼ੁਰਗਾਂ ਨੂੰ ਇੱਕਸਾਥ ਇਕੱਠਿਆਂ ਕਰ ਅਤੇ ਉਨ੍ਹਾਂ ਨੂੰ ਦੱਸ, ‘ਯਾਹਵੇਹ, ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ, ਅਬਰਾਹਾਮ, ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਮੈਨੂੰ ਪ੍ਰਗਟ ਹੋਇਆ ਅਤੇ ਉਸ ਨੇ ਆਖਿਆ; ਮੈਂ ਤੁਹਾਡੇ ਅਤੇ ਉਨ੍ਹਾਂ ਗੱਲਾਂ ਵੱਲ ਧਿਆਨ ਦਿੱਤਾ ਹੈ ਜੋ ਤੁਹਾਡੇ ਨਾਲ ਮਿਸਰ ਵਿੱਚ ਵਾਪਰ ਰਹੀਆਂ ਹਨ।"
16 — Vá, reúna os anciãos de Israel e diga-lhes: “O Senhor , o Deus dos seus pais, o Deus de Abraão, o Deus de Isaque e o Deus de Jacó, me apareceu, dizendo: ‘Em verdade eu os tenho visitado e visto o que tem sido feito com vocês no Egito.
17 ਅਤੇ ਮੈਂ ਨਿਆਂ ਕੀਤਾ ਹੈ ਕਿ ਮੈਂ ਤੁਹਾਨੂੰ ਉਨ੍ਹਾਂ ਮੁਸੀਬਤਾਂ ਵਿੱਚੋਂ ਕੱਢ ਲਵਾਂ ਜਿਹੜੀਆਂ ਤੁਸੀਂ ਮਿਸਰ ਵਿੱਚ ਸਹਾਰ ਰਹੇ ਹੋ। ਮੈਂ ਤੁਹਾਨੂੰ ਉਸ ਧਰਤੀ ਤੇ ਲੈ ਜਾਵਾਂਗਾ ਜਿਹੜੀ ਹੁਣ ਬਹੁਤ ਸਾਰੇ ਲੋਕਾਂ; ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੀ ਹੈ। ਮੈਂ ਤੁਹਾਨੂੰ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਧਰਤੀ ਤੇ ਲੈ ਜਾਵਾਂਗਾ।’"
17 E prometi tirá-los da aflição do Egito e levá-los para a terra do cananeu, do heteu, do amorreu, do ferezeu, do heveu e do jebuseu, para uma terra que mana leite e mel.’”
18 “ਬਜ਼ੁਰਗ ਤੇਰੀ ਗੱਲ ਸੁਣਨਗੇ। ਤੂੰ ਤੇ ਬਜ਼ੁਰਗ ਵੀ ਮਿਸਰ ਦੇ ਰਾਜੇ ਕੋਲ ਜਾਵੋਂਗੇ ਅਤੇ ਉਸ ਨੂੰ ਦੱਸੋਂਗੇ, ‘ਯਹੋਵਾਹ ਇਬਰਾਨੀ ਲੋਕਾਂ ਦਾ ਪਰਮੇਸ਼ੁਰ ਸਾਡੇ ਕੋਲ ਆਇਆ ਅਤੇ ਸਾਨੂੰ ਤਿੰਨ ਦਿਨ ਮਾਰੂਥਲ ਵਿੱਚ ਸਫ਼ਰ ਕਰਨ ਲਈ ਆਖਿਆ। ਓੱਥੇ ਸਾਨੂੰ ਯਾਹਵੇਹ, ਸਾਡੇ ਪਰਮੇਸ਼ੁਰ ਨੂੰ ਬਲੀਆਂ ਜ਼ਰੂਰ ਚੜ੍ਹਾਉਣੀਆਂ ਚਾਹੀਦੀਆਂ ਹਨ।’"
18 E ouvirão o que você vai dizer. E você irá, com os anciãos de Israel, ao rei do Egito e lhe dirá: “O Senhor , o Deus dos hebreus, veio ao nosso encontro. Agora deixe-nos ir caminho de três dias ao deserto, a fim de oferecer sacrifícios ao Senhor , nosso Deus.”
19 “ਪਰ ਮੈਂ ਜਾਣਦਾ ਹਾਂ ਕਿ ਮਿਸਰ ਦਾ ਰਾਜਾ ਤੁਹਾਨੂੰ ਜਾਣ ਨਹੀਂ ਦੇਵੇਗਾ। ਸਿਰਫ਼ ਕੋਈ ਮਹਾਨ ਸ਼ਕਤੀ ਹੀ ਉਸ ਨੂੰ ਮਜਬੂਰ ਕਰੇਗੀ ਤਾਂ ਕਿ ਉਹ ਤੁਹਾਨੂੰ ਜਾਣ ਦੇਵੇ।"
19 Eu sei, porém, que o rei do Egito não os deixará ir se não for obrigado por mão forte.
20 ਇਸ ਲਈ ਮੈਂ ਆਪਣੀ ਮਹਾਨ ਸ਼ਕਤੀ ਮਿਸਰ ਦੇ ਖਿਲਾਫ਼ ਵਰਤਾਂਗਾ। ਮੈਂ ਉਸ ਧਰਤੀ ਉੱਤੇ ਹੈਰਾਨੀ ਭਰੀਆਂ ਗੱਲਾਂ ਕਰਾਂਗਾ। ਜਦੋਂ ਮੈਂ ਅਜਿਹਾ ਕਰਾਂਗਾ ਤਾਂ ਉਹ ਤੁਹਾਨੂੰ ਜਾਣ ਦੇਵੇਗਾ।"
20 Portanto, estenderei a mão e ferirei o Egito com todos os meus prodígios que farei no meio dele. Depois disso, o rei os deixará ir.
21 ਅਤੇ ਮੈਂ ਮਿਸਰੀ ਲੋਕਾਂ ਨੂੰ ਇਸਰਾਏਲ ਦੇ ਲੋਕਾਂ ਲਈ ਮਿਹਰਬਾਨ ਬਣਾ ਦਿਆਂਗਾ। ਜਦੋਂ ਤੁਹਾਡੇ ਲੋਕ ਮਿਸਰ ਤੋਂ ਜਾਣਗੇ ਮਿਸਰੀ ਲੋਕ ਉਨ੍ਹਾਂ ਨੂੰ ਬਹੁਤ ਸਾਰੀਆਂ ਸੁਗਾਤਾਂ ਦੇਣਗੇ।"
21 — Eu farei com que este povo encontre favor diante dos egípcios; e, quando vocês saírem, não será de mãos vazias.
22 “ਸਾਰੀਆਂ ਇਬਰਾਨੀ ਔਰਤਾਂ ਨੂੰ ਆਪਣੇ ਮਿਸਰੀ ਗੁਆਂਢੀਆਂ ਅਤੇ ਆਪਣੇ ਘਰਾਂ ਵਿੱਚ ਰਹਿੰਦੀਆਂ ਮਿਸਰੀ ਔਰਤਾਂ ਪਾਸੋਂ ਚਾਂਦੀ ਸੋਨਾ ਅਤੇ ਵੱਧੀਆ ਕੱਪੜੇ ਮੰਗਣੇ ਚਾਹੀਦੇ ਹਨ। ਜਦੋਂ ਤੁਸੀਂ ਮਿਸਰ ਛੱਡੋਂ, ਉਨ੍ਹਾਂ ਸੁਗਾਤਾਂ ਨੂੰ ਆਪਣੇ ਬੱਚਿਆਂ ਉੱਪਰ ਪਾ ਦਿਓ। ਇਸ ਤਰ੍ਹਾਂ ਤੁਸੀਂ ਮਿਸਰੀਆਂ ਦੀ ਦੌਲਤ ਆਪਣੇ ਨਾਲ ਲੈ ਜਾਵੋਂਗੇ।”"
22 Cada mulher pedirá à sua vizinha e à mulher que estiver hospedada em sua casa objetos de prata, objetos de ouro e roupas, que vocês porão sobre os seus filhos e sobre as suas filhas. E assim vocês despojarão os egípcios.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Êxodo 3, comparar traduções ou montar um estudo — tudo direto pelo WhatsApp.