Êxodo 40

Punjabi Bible (GL_PUNJABI) vs NVT

Sair da comparação
NVT Nova Versão Transformadora
1 ਮੂਸਾ ਪਵਿੱਤਰ ਤੰਬੂ ਨੂੰ ਸਥਾਪਿਤ ਕਰਦਾ ਹੈ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ,"
1 O S enhor disse a Moisés:
2 “ਪਹਿਲੇ ਮਹੀਨੇ ਦੇ ਪਹਿਲੇ ਦਿਨ ਪਵਿੱਤਰ ਤੰਬੂ, ਅਰਥਾਤ ਮੰਡਲੀ ਵਾਲੇ ਤੰਬੂ ਨੂੰ ਸਥਾਪਿਤ ਕਰੀਂ।"
2 “Arme o tabernáculo, a tenda do encontro, no primeiro dia do primeiro mês.
3 ਇਕਰਾਰਨਾਮੇ ਵਾਲੇ ਸੰਦੂਕ ਨੂੰ ਪਵਿੱਤਰ ਤੰਬੂ ਵਿੱਚ ਰੱਖ ਦੇਵੀਂ। ਸੰਦੂਕ ਨੂੰ ਪਰਦੇ ਨਾਲ ਢੱਕ ਦੇਵੀ।"
3 Coloque a arca da aliança dentro dele e pendure a cortina interna para proteger a arca.
4 ਫ਼ੇਰ ਮੇਜ ਲਿਆਵੀਂ। ਉਹ ਸਾਰੀਆਂ ਚੀਜ਼ਾਂ ਮੇਜ ਉੱਪਰ ਰੱਖ ਦੇਵੀਂ ਜਿਹੜੀਆਂ ਉੱਥੇ ਹੋਣੀਆਂ ਚਾਹੀਦੀਆਂ ਹਨ। ਫ਼ੇਰ ਸ਼ਮਾਦਾਨ ਨੂੰ ਤੰਬੂ ਵਿੱਚ ਰੱਖੀਂ। ਸ਼ਮਾਦਾਨ ਨੂੰ ਸਹੀ ਥਾਵਾਂ ਉੱਤੇ ਦੀਵੇ ਰੱਖੀਂ।"
4 Depois, traga a mesa para dentro e coloque sobre ela os utensílios. Traga também o candelabro e instale suas lâmpadas.
5 ਤੰਬੂ ਵਿੱਚ ਧੂਫ਼ ਧੁਖਾਉਣ ਲਈ ਇਕਰਾਰਨਾਮੇ ਵਲੇ ਸੰਦੂਕ ਦੇ ਸਾਹਮਣੇ ਸੁਨਿਹਰੀ ਜਗਵੇਦੀ ਰੱਖੀਂ। ਫ਼ੇਰ ਪਵਿੱਤਰ ਤੰਬੂ ਦੇ ਪ੍ਰਵੇਸ਼ ਦੁਆਰ ਤੇ ਪਰਦਾ ਟੰਗੀ।"
5 “Ponha o altar de ouro para o incenso diante da arca da aliança e pendure a cortina à entrada do tabernáculo.
6 “ਪਵਿੱਤਰ ਤੰਬੂ ਅਰਥਾਤ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੇ ਸਾਹਮਣੇ ਹੋਮ ਦੀਆਂ ਭੇਟਾਂ ਦੀ ਜਗਵੇਦੀ ਸਥਾਪਿਤ ਕਰੀਂ।"
6 Coloque o altar do holocausto diante da entrada do tabernáculo, a tenda do encontro.
7 ਤਸਲੇ ਨੂੰ ਮੰਡਲੀ ਵਾਲੇ ਤੰਬੂ ਅਤੇ ਜਗਵੇਦੀ ਦੇ ਵਿੱਚਕਾਰ ਰੱਖੀਂ। ਤਸਲੇ ਵਿੱਚ ਪਾਣੀ ਰੱਖੀਂ।"
7 Ponha a bacia entre a tenda do encontro e o altar e encha-a de água.
8 ਵਿਹੜੇ ਦੇ ਆਲੇ-ਦੁਆਲੇ ਪਰਦਿਆਂ ਦੀ ਕੰਧ ਉਸਾਰੀ। ਫ਼ੇਰ ਵਿਹੜੇ ਦੇ ਪ੍ਰਵੇਸ਼ ਦੁਆਰ ਉੱਤੇ ਪਰਦਾ ਲਾਵੀਂ।"
8 Em seguida, arme o pátio ao redor da tenda e pendure a cortina da entrada do pátio.
9 “ਮਸਹ ਵਾਲਾ ਤੇਲ ਲੈ ਕੇ ਇਸ ਨੂੰ ਪਵਿੱਤਰ ਤੰਬੂ ਦੀ ਹਰ ਸੈਅ ਉੱਪਰ ਛਿੜਕ ਦੇਵੀਂ। ਜਦੋਂ ਤੂੰ ਇਨ੍ਹਾਂ ਚੀਜ਼ਾਂ ਉੱਪਰ ਤੇਲ ਛਿੜਕੇਂਗਾ ਤਾਂ ਤੂੰ ਇਨ੍ਹਾਂ ਨੂੰ ਪਵਿੱਤਰ ਬਣਾ ਦੇਵੇਂਗਾ।"
9 “Pegue o óleo da unção e unja o tabernáculo e toda a sua mobília, para consagrá-los; assim, ele será santo.
10 ਹੋਮ ਦੀਆਂ ਭੇਟਾਂ ਵਾਲੀ ਜਗਵੇਦੀ ਉੱਤੇ ਤੇਲ ਛਿੜਕੀਂ। ਜਗਵੇਦੀ ਦੀ ਹਰ ਚੀਜ਼ ਉੱਤੇ ਤੇਲ ਛਿੜਕੀਂ। ਤੂੰ ਜਗਵੇਦੀ ਨੂੰ ਪਵਿੱਤਰ ਬਣਾ ਦੇਵੇਂਗਾ। ਇਹ ਬਹੁਤ ਪਵਿੱਤਰ ਹੋਵੇਗੀ।"
10 Unja o altar do holocausto e seus utensílios para consagrá-los; assim, ele será santíssimo.
11 ਫ਼ੇਰ ਤੂੰ ਤਸਲੇ ਨੂੰ ਅਤੇ ਇਸਦੀ ਚੌਂਕੀ ਉੱਤੇ ਤੇਲ ਛਿੜਕੀਂ। ਇਨ੍ਹਾਂ ਚੀਜ਼ਾਂ ਨੂੰ ਪਵਿੱਤਰ ਬਨਾਉਣ ਲਈ ਅਜਿਹਾ ਕਰੀਂ।"
11 Depois, unja a bacia e seu suporte para consagrá-los.
12 “ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਕੋਲ ਲੈ ਆਵੀਂ। ਉਨ੍ਹਾਂ ਦਾ ਪਾਣੀ ਨਾਲ ਇਸਨਾਨ ਕਰਾਵੀਂ।"
12 “Traga Arão e seus filhos até a entrada da tenda do encontro e lave-os com água.
13 ਫ਼ੇਰ ਹਾਰੂਨ ਨੂੰ ਖਾਸ ਵਸਤਰ ਪਹਿਨਾਵੀਂ। ਉਸ ਉੱਪਰ ਤੇਲ ਛਿੜਕੀਂ ਤੇ ਉਸ ਨੂੰ ਪਵਿੱਤਰ ਬਣਾ ਦੇਵੀਂ। ਫ਼ੇਰ ਉਹ ਜਾਜਕ ਵਜੋਂ ਮੇਰੀ ਸੇਵਾ ਕਰ ਸੱਕਦਾ ਹੈ।"
13 Vista Arão com as roupas sagradas, unja-o e consagre-o, para que me sirva como sacerdote.
14 ਫ਼ੇਰ ਉਸ ਦੇ ਪੁੱਤਰਾਂ ਨੂੰ ਵਸਤਰ ਪਹਿਨਾਵੀਂ।"
14 Traga os filhos de Arão e vista-os com as túnicas.
15 ਉਸ ਦੇ ਪੁੱਤਰਾਂ ਉੱਤੇ ਵੀ ਓਸੇ ਤਰ੍ਹਾਂ ਤੇਲ ਛਿੜਕੀਂ ਜਿਵੇਂ ਤੂੰ ਉਨ੍ਹਾਂ ਦੇ ਪਿਤਾ ਉੱਤੇ ਛਿੜਕਿਆ ਸੀ। ਫ਼ੇਰ ਉਹ ਵੀ ਜਾਜਕਾਂ ਵਜੋਂ ਮੇਰੀ ਸੇਵਾ ਕਰ ਸੱਕਣਗੇ। ਜਦੋਂ ਤੂੰ ਉਨ੍ਹਾਂ ਨੂੰ ਮਸਹ ਕਰੇਂਗਾ ਤਾਂ ਉਹ ਜਾਜਕ ਬਣ ਜਾਣਗੇ। ਉਹ ਪਰਿਵਾਰ ਸਾਰੇ ਸਮਿਆਂ ਲਈ ਜਾਜਕਾਂ ਦਾ ਬਣਿਆ ਰਹੇਗਾ।”"
15 Unja-os como ungiu o pai deles, para que também me sirvam como sacerdotes. Com a unção, os descendentes de Arão são separados para o sacerdócio para sempre, de geração em geração”.
16 ਮੂਸਾ ਨੇ ਯਹੋਵਾਹ ਦਾ ਹੁਕਮ ਮੰਨਿਆ। ਉਸ ਨੇ ਹਰ ਉਹ ਗੱਲ ਕੀਤੀ ਜਿਸਦਾ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ।"
16 Moisés fez tudo que o S enhor lhe havia ordenado.
17 ਇਸ ਲਈ ਠੀਕ ਸਮੇਂ ਪਵਿੱਤਰ ਤੰਬੂ ਸਥਾਪਿਤ ਕੀਤਾ ਗਿਆ। ਇਹ ਉਸ ਸਮੇਂ ਤੋਂ ਜਦੋਂ ਉਨ੍ਹਾਂ ਨੇ ਮਿਸਰ ਛੱਡਿਆ ਸੀ ਦੂਸਰੇ ਵਰ੍ਹੇ ਦੌਰਾਨ ਪਹਿਲੇ ਮਹੀਨੇ ਦਾ ਪਹਿਲਾ ਦਿਨ ਸੀ।"
17 O tabernáculo foi armado no primeiro dia do primeiro mês do segundo ano.
18 ਮੂਸਾ ਨੇ ਪਵਿੱਤਰ ਤੰਬੂ ਨੂੰ ਉਸੇ ਤਰ੍ਹਾਂ ਸਥਾਪਿਤ ਕੀਤਾ ਜਿਵੇਂ ਯਹੋਆਹ ਨੇ ਆਖਿਆ ਸੀ। ਸਭ ਤੋਂ ਪਹਿਲਾਂ, ਉਸ ਨੇ ਚੀਥੀਆਂ ਰੱਖੀਆਂ ਅਤੇ ਫ਼ੇਰ ਚੀਥੀਆਂ ਉੱਤੇ ਫ਼ੱਟੀਆਂ ਰੱਖੀਆਂ। ਫ਼ੇਰ ਉਸ ਨੇ ਬਰੇਸਾਂ ਲਾ ਕੇ ਚੋਬਾਂ ਲਾਈਆਂ।"
18 Para armar o tabernáculo, Moisés colocou as bases em seus lugares, encaixou as armações, prendeu os travessões e levantou as colunas.
19 ਇਸਤੋਂ ਮਗਰੋਂ ਪਵਿੱਤਰ ਤੰਬੂ ਉੱਤੇ ਬਾਹਰਲਾ ਤੰਬੂ ਲਾਇਆ। ਫ਼ੇਰ ਉਸ ਨੇ ਬਾਹਰਲੇ ਤੰਬੂ ਉੱਤੇ ਕੱਜਣ ਪਾਇਆ। ਉਸ ਨੇ ਇਹ ਚੀਜ਼ਾਂ ਉਸੇ ਤਰ੍ਹਾਂ ਕੀਤੀਆਂ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ।"
19 Em seguida, estendeu a tenda sobre a estrutura do tabernáculo e, por cima, colocou a cobertura, conforme o S enhor havia ordenado.
20 ਮੂਸਾ ਨੇ ਇਕਰਾਰਨਮਾ ਲਿਆ ਅਤੇ ਇਸ ਨੂੰ ਪਵਿੱਤਰ ਸੰਦੂਕ ਵਿੱਚ ਰੱਖ ਦਿੱਤਾ। ਮੂਸਾ ਨੇ ਸੰਦੂਕ ਉੱਤੇ ਚੋਬਾਂ ਰੱਖੀਆਂ। ਫ਼ੇਰ ਉਸ ਨੇ ਸੰਦੂਕ ਉੱਪਰ ਕੱਜਣ ਪਾ ਦਿੱਤਾ।"
20 Pegou as tábuas da aliança e as colocou dentro da arca. Prendeu à arca as varas para transportá-la e a cobriu com a tampa, o lugar de expiação.
21 ਫ਼ੇਰ ਮੂਸਾ ਨੇ ਪਵਿੱਤਰ ਸੰਦੂਕ ਨੂੰ ਪਵਿੱਤਰ ਤੰਬੂ ਦੇ ਅੰਦਰ ਰੱਖ ਦਿੱਤਾ। ਉਸ ਨੇ ਇਸਦੀ ਰੱਖਿਆ ਲਈ ਠੀਕ ਥਾਂ ਉੱਤੇ ਪਰਦਾ ਟੰਗ ਦਿੱਤਾ। ਇਸ ਤਰ੍ਹਾਂ ਉਸ ਨੇ ਇਕਰਾਰਨਾਮੇ ਦੇ ਸੰਦੂਕ ਨੂੰ ਪਰਦੇ ਦੇ ਪਿੱਛੇ ਸੁਰੱਖਿਅਤ ਕਰ ਦਿੱਤਾ, ਜਿਵੇਂ ਕਿ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ।"
21 Depois, trouxe a arca da aliança para dentro da tenda do encontro e pendurou a cortina interna que a protegia, conforme o S enhor havia ordenado.
22 ਫ਼ੇਰ ਮੂਸਾ ਨੇ ਮੰਡਲੀ ਵਾਲੇ ਤੰਬੂ ਵਿੱਚ ਮੇਜ ਨੂੰ ਸਥਾਪਿਤ ਕੀਤਾ। ਉਸ ਨੇ ਇਸ ਨੂੰ ਪਵਿੱਤਰ ਤੰਬੂ ਦੇ ਉੱਤਰ ਵਾਲੇ ਪਾਸੇ ਪਵਿੱਤਰ ਸਥਾਨ ਦੇ ਅੰਦਰ ਪਰਦੇ ਦੇ ਸਾਹਮਣੇ ਰੱਖਿਆ।"
22 Em seguida, Moisés colocou a mesa da tenda do encontro do lado norte do lugar santo, do lado de fora da cortina interna.
23 ਫ਼ੇਰ ਉਸ ਨੇ ਯਹੋਵਾਹ ਦੇ ਸਾਹਮਣੇ ਮੇਜ ਉੱਪਰ ਰੋਟੀ ਰੱਖ ਦਿੱਤੀ ਉਸ ਨੇ ਅਜਿਹਾ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਸ ਨੂੰ ਹੁਕਮ ਕੀਤਾ ਸੀ।"
23 Arrumou sobre a mesa os pães da presença diante do S enhor , conforme o S enhor havia ordenado.
24 ਫ਼ੇਰ ਮੂਸਾ ਨੇ ਸ਼ਮਾਦਾਨ ਨੂੰ ਮੰਡਲੀ ਵਾਲੇ ਤੰਬੂ ਦੇ ਦੱਖਣ ਵਾਲੇ ਪਾਸੇ, ਮੇਜ ਦੇ ਵਿਪਰੀਤ ਸਥਾਪਿਤ ਕੀਤਾ।"
24 Pôs o candelabro dentro da tenda do encontro, em frente à mesa, do lado sul do lugar santo.
25 ਫ਼ੇਰ ਮੂਸਾ ਨੇ ਯਹੋਵਾਹ ਦੇ ਸਾਹਮਣੇ ਸ਼ਮਾਦਾਨ ਉੱਤੇ ਦੀਵੇ ਰੱਖ ਦਿੱਤੇ। ਉਸ ਨੇ ਅਜਿਹਾ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਸ ਨੂੰ ਹੁਕਮ ਕੀਤਾ ਸੀ।"
25 Acendeu as lâmpadas na presença do S enhor , conforme o S enhor havia ordenado.
26 ਫ਼ੇਰ ਮੂਸਾ ਨੇ ਮੰਡਲੀ ਵਾਲੇ ਤੰਬੂ ਵਿੱਚ ਸੁਨਿਹਰੀ ਜਗਵੇਦੀ ਸਥਾਪਿਤ ਕੀਤੀ। ਉਸ ਨੇ ਜਗਵੇਦੀ ਨੂੰ ਪਰਦੇ ਦੇ ਸਾਹਮਣੇ ਰੱਖ ਦਿੱਤਾ।"
26 Colocou também o altar de ouro para o incenso na tenda do encontro diante da cortina interna
27 ਫ਼ੇਰ ਉਸ ਨੇ ਜਗਵੇਦੀ ਉੱਤੇ ਸੁਗੰਧਤ ਧੂਫ਼ ਧੁਖਾਈ। ਉਸ ਨੇ ਅਜਿਹਾ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ।"
27 e queimou sobre ele incenso perfumado, conforme o S enhor havia ordenado.
28 ਫ਼ੇਰ ਮੂਸਾ ਨੇ ਪਵਿੱਤਰ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਪਰਦਾ ਟੰਗ ਦਿੱਤਾ।"
28 Pendurou a cortina à entrada do tabernáculo
29 ਮੂਸਾ ਨੇ ਪਵਿੱਤਰ ਤੰਬੂ ਅਰਥਾਤ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਹੋਮ ਦੀਆਂ ਭੇਟਾਂ ਲਈ ਜਗਵੇਦੀ ਸਥਾਪਿਤ ਕਰ ਦਿੱਤੀ। ਫ਼ੇਰ ਮੂਸਾ ਨੇ ਉਸ ਜਗਵੇਦੀ ਉੱਤੇ ਹੋਮ ਦੀ ਭੇਟ ਅਰਪਨ ਕੀਤੀ। ਉਸ ਨੇ ਯਹੋਵਾਹ ਨੂੰ ਅਨਾਜ ਦੀ ਭੇਟ ਵੀ ਚੜ੍ਹਾਈ। ਉਸ ਨੇ ਇਹ ਗੱਲਾਂ ਉਸੇ ਤਰ੍ਹਾਂ ਕੀਤੀਆਂ ਜਿਸ ਤਰ੍ਹਾਂ ਯਹੋਵਾਹ ਨੇ ਉਸ ਨੂੰ ਹੁਕਮ ਕੀਤਾ ਸੀ।"
29 e colocou o altar do holocausto perto da entrada do tabernáculo, a tenda do encontro. Apresentou sobre o altar um holocausto e uma oferta de cereal, conforme o S enhor havia ordenado.
30 ਫ਼ੇਰ ਮੂਸਾ ਨੇ ਮੰਡਲੀ ਵਾਲੇ ਤੰਬੂ ਅਤੇ ਜਗਵੇਦੀ ਦੇ ਵਿੱਚਕਾਰ ਤਸਲਾ ਰੱਖ ਦਿੱਤਾ। ਮੂਸਾ ਨੇ ਤਸਲੇ ਵਿੱਚ ਹੱਥ-ਪੈਰ ਧੋਣ ਲਈ ਪਾਣੀ ਰੱਖ ਦਿੱਤਾ।"
30 Em seguida, Moisés colocou a bacia entre a tenda do encontro e o altar e encheu-a de água para que os sacerdotes pudessem se lavar.
31 ਮੂਸਾ, ਹਾਰੂਨ ਅਤੇ ਹਾਰੂਨ ਦੇ ਪੁੱਤਰਾਂ ਨੇ ਇਸ ਤਸਲੇ ਨੂੰ ਆਪਣੇ ਹੱਥ ਪੈਰ ਧੋਣ ਲਈ ਵਰਤਿਆ।"
31 Moisés, Arão e os filhos de Arão usavam a água da bacia para lavar as mãos e os pés.
32 ਹਰ ਵਾਰੀ ਜਦੋਂ ਉਹ ਮੰਡਲੀ ਵਾਲੇ ਤੰਬੂ ਵਿੱਚ ਦਾਖਲ ਹੁੰਦੇ ਸਨ, ਉਹ ਆਪਣੇ ਹੱਥ ਪੈਰ ਧੋਂਦੇ ਸਨ। ਹਰ ਵਾਰੀ ਜਦੋਂ ਉਹ ਜਗਵੇਦੀ ਦੇ ਨੇੜੇ ਜਾਂਦੇ ਸਨ ਤਾਂ ਵੀ ਉਹ ਹੱਥ ਪੈਰ ਧੋਂਦੇ ਸਨ। ਉਨ੍ਹਾਂ ਨੇ ਇਹ ਗੱਲਾਂ ਉਸੇ ਤਰ੍ਹਾਂ ਕੀਤੀਆਂ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ।"
32 Lavavam-se cada vez que se aproximavam do altar e entravam na tenda do encontro, conforme o S enhor havia ordenado.
33 ਫ਼ੇਰ ਮੂਸਾ ਨੇ ਪਵਿੱਤਰ ਤੰਬੂ ਦੇ ਵਿਹੜੇ ਦੇ ਆਲੇ-ਦੁਆਲੇ ਪਰਦੇ ਸਥਾਪਿਤ ਕਰ ਦਿੱਤੇ। ਮੂਸਾ ਨੇ ਜਗਵੇਦੀ ਦਾ ਵਿਹੜਾ ਵੀ ਸਥਾਪਿਤ ਕੀਤਾ। ਫ਼ੇਰ ਉਸ ਨੇ ਵਿਹੜੇ ਦੇ ਪ੍ਰਵੇਸ਼ ਦੁਆਰ ਉੱਤੇ ਪਰਦਾ ਟੰਗ ਦਿੱਤਾ। ਇਸ ਤਰ੍ਹਾਂ ਮੂਸਾ ਨੇ ਇਹ ਸਾਰਾ ਕੰਮ ਮੁਕਾ ਲਿਆ ਜਿਹੜਾ ਯਹੋਵਾਹ ਨੇ ਉਸ ਨੂੰ ਕਰਨ ਲਈ ਦਿੱਤਾ ਸੀ।"
33 Moisés pendurou as cortinas que cercavam o pátio ao redor do tabernáculo e do altar e colocou a cortina à entrada do pátio. Assim, Moisés finalmente terminou o trabalho.
34 ਯਹੋਵਾਹ ਦਾ ਪਰਤਾਪ ਫ਼ੇਰ ਮੰਡਲੀ ਵਾਲੇ ਤੰਬੂ ਉੱਪਰ ਬੱਦਲ ਛਾ ਗਿਆ। ਅਤੇ ਯਹੋਵਾਹ ਦੇ ਪਰਤਾਪ ਨੇ ਪਵਿੱਤਰ ਤੰਬੂ ਨੂੰ ਭਰ ਦਿੱਤਾ।"
34 Então a nuvem cobriu a tenda do encontro, e a glória do S enhor encheu o tabernáculo.
35 ਮੂਸਾ ਮੰਡਲੀ ਵਾਲੇ ਤੰਬੂ ਵਿੱਚ ਨਹੀਂ ਜਾ ਸੱਕਦਾ ਸੀ ਕਿਉਂਕਿ ਇਸ ਉੱਤੇ ਬੱਦਲ ਠਹਿਰ ਗਿਆ ਸੀ ਅਤੇ ਯਹੋਵਾਹ ਦੇ ਪਰਤਾਪ ਨੇ ਪਵਿੱਤਰ ਤੰਬੂ ਨੂੰ ਭਰ ਦਿੱਤਾ ਸੀ।"
35 Moisés não podia mais entrar na tenda do encontro, pois a nuvem estava sobre ela, e a glória do S enhor a enchia.
36 ਇਹ ਉਹੀ ਬੱਦਲ ਸੀ ਜਿਹੜਾ ਲੋਕਾਂ ਨੂੰ ਇਹ ਦਰਸਾਉਂਦਾ ਸੀ ਕਿ ਉਨ੍ਹਾਂ ਨੇ ਕਦੋਂ ਕੂਚ ਕਰਨਾ ਹੈ। ਜਦੋਂ ਬੱਦਲ ਪਵਿੱਤਰ ਤੰਬੂ ਤੋਂ ਉੱਪਰ ਉੱਠਦਾ, ਇਸਰਾਏਲ ਦੇ ਲੋਕ ਸਫ਼ਰ ਸ਼ੁਰੂ ਕਰ ਦਿੰਦੇ।"
36 Sempre que a nuvem se levantava de cima do tabernáculo, os israelitas seguiam viagem.
37 ਪਰ ਜਦੋਂ ਬੱਦਲ ਪਵਿੱਤਰ ਤੰਬੂ ਉੱਪਰ ਠਹਿਰਿਆ ਹੁੰਦਾ, ਲੋਕ ਜਾਣ ਦੀ ਕੋਸ਼ਿਸ਼ ਨਾ ਕਰਦੇ। ਉਹ ਓਨੀ ਦੇਰ ਉਸੇ ਥਾਂ ਟਿਕੇ ਰਹਿੰਦੇ ਜਦੋਂ ਤੱਕ ਕਿ ਬੱਦਲ ਉੱਪਰ ਨਹੀਂ ਉੱਠ ਜਾਂਦਾ ਸੀ।"
37 Mas, se a nuvem não se levantava, permaneciam onde estavam até a nuvem se elevar.
38 ਇਸ ਤਰ੍ਹਾ ਯਹੋਵਾਹ ਦਾ ਬੱਦਲ ਦਿਨ ਵੇਲੇ ਪਵਿੱਤਰ ਤੰਬੂ ਦੇ ਉੱਪਰ ਟਿਕਿਆ ਹੋਇਆ ਸੀ। ਅਤੇ ਰਾਤ ਵੇਲੇ ਬੱਦਲ ਵਿੱਚ ਅੱਗ ਹੁੰਦੀ ਸੀ। ਇਸ ਲਈ ਇਸਰਾਏਲ ਦੇ ਸਾਰੇ ਲੋਕ ਸਫ਼ਰ ਕਰਦੇ ਸਮੇਂ ਬੱਦਲ ਨੂੰ ਦੇਖ ਸੱਕਦੇ ਸਨ।"
38 Durante o dia, a nuvem do S enhor pairava no ar acima do tabernáculo e, à noite, fogo ardia dentro da nuvem, de modo que todo o povo de Israel podia vê-la. E isso ocorreu ao longo de todas as jornadas dos israelitas.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Êxodo 40, comparar traduções ou montar um estudo — tudo direto pelo WhatsApp.