Êxodo 4
Punjabi Bible (GL_PUNJABI) vs VC
VC Versão Católica
1 ਮੂਸਾ ਲਈ ਸਬੂਤ ਤਾਂ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, “ਪਰ ਜਦੋਂ ਮੈਂ ਇਸਰਾਏਲ ਦੇ ਲੋਕਾਂ ਨੂੰ ਦੱਸਾਂਗਾ ਕਿ ਤੂੰ ਮੈਨੂੰ ਭੇਜਿਆ ਹੈ ਤਾਂ ਉਹ ਮੇਰੇ ਉੱਤੇ ਵਿਸ਼ਵਾਸ ਨਹੀਂ ਕਰਨਗੇ। ਉਹ ਆਖਣਗੇ, ‘ਯਹੋਵਾਹ ਤੇਰੇ ਅੱਗੇ ਪ੍ਰਗਟ ਨਹੀਂ ਹੋਇਆ।’”"
1 Moisés respondeu: "Eles não me crerão, nem me ouvirão, e vão dizer que o Senhor não me apareceu".
2 ਪਰ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਇਹ ਕੀ ਚੀਜ਼ ਹੈ ਜੋ ਤੇਰੇ ਹੱਥ ਵਿੱਚ ਹੈ?” ਮੂਸਾ ਨੇ ਜਵਾਬ ਦਿੱਤਾ, “ਇਹ ਮੇਰੀ ਤੁਰਨ ਵਾਲੀ ਸੋਟੀ ਹੈ।”"
2 O Senhor disse-lhe: "O que tens na mão?" "Uma vara."
3 ਤਾਂ ਪਰਮੇਸ਼ੁਰ ਨੇ ਆਖਿਆ, “ਆਪਣੀ ਸੋਟੀ ਧਰਤੀ ਤੇ ਸੁੱਟ।” ਇਸ ਲਈ ਮੂਸਾ ਨੇ ਆਪਣੀ ਸੋਟੀ ਧਰਤੀ ਤੇ ਸੁੱਟ ਦਿੱਤੀ। ਅਤੇ ਸੋਟੀ ਸੱਪ ਬਣ ਗਈ। ਮੂਸਾ ਡਰ ਗਿਆ ਅਤੇ ਇਸਤੋਂ ਦੂਰ ਭਜਿਆ।"
3 "Joga-a por terra". Ele jogou-a por terra; e a vara transformou-se numa serpente, de modo que Moisés recuou.
4 ਪਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਅੱਗੇ ਵੱਧਕੇ ਸੱਪ ਨੂੰ ਇਸਦੀ ਪੂੰਛ ਤੋਂ ਫ਼ੜ ਲੈ।” ਤਾਂ ਮੂਸਾ ਅੱਗੇ ਵੱਧਿਆ ਤੇ ਸੱਪ ਦੀ ਪੂੰਛ ਫ਼ੜ ਲਈ। ਜਦੋਂ ਮੂਸਾ ਨੇ ਅਜਿਹਾ ਕੀਤਾ, ਤਾਂ ਸੱਪ ਇੱਕ ਵਾਰੀ ਫ਼ੇਰ ਸੋਟੀ ਬਣ ਗਿਆ।"
4 O Senhor disse-lhe: "Estende tua mão e toma-a pela cauda - ele estendeu a mão e tomou-a, e a serpente tornou-se de novo uma vara em sua mão-;
5 ਤਾਂ ਪਰਮੇਸ਼ੁਰ ਨੇ ਆਖਿਆ, “ਆਪਣੀ ਸੋਟੀ ਨੂੰ ਇਸੇ ਤਰ੍ਹਾਂ ਵਰਤੀਂ ਅਤੇ ਲੋਕ ਵਿਸ਼ਵਾਸ ਕਰ ਲੈਣਗੇ ਕਿ ਤੂੰ ਯਹੋਵਾਹ, ਆਪਣੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ ਅਤੇ ਯਾਕੂਬ ਦੇ ਪਰਮੇਸ਼ੁਰ ਨੂੰ ਦੇਖਿਆ ਹੈ।”"
5 é para que creiam que o Senhor, o Deus de seus pais, o Deus de Abraão, o Deus de Isaac e o Deus de Jacó, realmente te apareceu".
6 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਮੈਂ ਤੈਨੂੰ ਇੱਕ ਹੋਰ ਸਬੂਤ ਦੇਵਾਂਗਾ। ਆਪਣਾ ਹੱਥ ਆਪਣੇ ਚੋਲੇ ਅੰਦਰ ਪਾ।” ਤਾਂ ਮੂਸਾ ਨੇ ਆਪਣਾ ਹੱਥ ਆਪਣੇ ਚੋਲੇ ਅੰਦਰ ਪਾਇਆ। ਫ਼ੇਰ ਜਦੋਂ ਉਸ ਨੇ ਚੋਲੇ ਵਿੱਚੋਂ ਆਪਣਾ ਹੱਥ ਬਾਹਰ ਕੱਢਿਆ, ਇਸ ਨੂੰ ਬਿਮਾਰੀ ਲੱਗ ਗਈ ਸੀ ਅਤੇ ਇਹ ਬਰਫ਼ ਵਾਂਗ ਸਫ਼ੇਦ ਹੋ ਗਿਆ ਸੀ।"
6 O Senhor continuou: "Mete a tua mão no teu seio". Ele meteu a mão em seu seio e, quando a retirou, sua mão estava leprosa, tão branca como a neve.
7 ਤਾਂ ਪਰਮੇਸ਼ੁਰ ਨੇ ਆਖਿਆ, “ਹੁਣ ਆਪਣਾ ਹੱਥ ਇੱਕ ਵਾਰੀ ਫ਼ੇਰ ਆਪਣੇ ਚੋਲੇ ਅੰਦਰ ਕਰ।” ਤਾਂ ਮੂਸਾ ਨੇ ਇੱਕ ਵਾਰੀ ਫ਼ੇਰ ਆਪਣਾ ਹੱਥ ਚੋਲੇ ਅੰਦਰ ਕਰ ਲਿਆ। ਫ਼ੇਰ ਮੂਸਾ ਨੇ ਆਪਣਾ ਹੱਥ ਬਾਹਰ ਕੱਢਿਆ, ਅਤੇ ਉਸਦਾ ਹੱਥ ਬਦਲ ਗਿਆ ਸੀ। ਹੁਣ ਉਸਦਾ ਹੱਥ ਪਹਿਲਾਂ ਵਾਂਗ ਹੀ ਇੱਕ ਵਾਰੀ ਫ਼ੇਰ ਠੀਕ ਹੋ ਗਿਆ ਸੀ।"
7 O Senhor disse-lhe: "Mete de novo a mão em teu seio". Ele meteu de novo a mão em seu seio e, retirando-a, eis que ela se tornara como o restante de sua carne.
8 ਤਾਂ ਪਰਮੇਸ਼ੁਰ ਨੇ ਆਖਿਆ, “ਜਦ ਤੂੰ ਆਪਣੀ ਸੋਟੀ ਦੀ ਵਰਤੋਂ ਕਰੇਂ ਪਰ ਲੋਕ ਤੇਰਾ ਵਿਸ਼ਵਾਸ ਨਾ ਕਰਨ ਤਾਂ ਤੂੰ ਇਹ ਨਿਸ਼ਾਨ ਉਨ੍ਹਾਂ ਨੂੰ ਦਿਖਾਵੀਂ, ਉਹ ਤੇਰੇ ਉੱਤੇ ਜ਼ਰੂਰ ਵਿਸ਼ਵਾਸ ਕਰ ਲੈਣਗੇ।"
8 "Se não te crerem, nem obedecerem à voz do primeiro prodígio, crerão à voz do segundo.
9 ਜੇ ਉਹ ਹਾਲੇ ਵੀ ਵਿਸ਼ਵਾਸ ਨਹੀਂ ਕਰਦੇ ਜਦ ਕਿ ਤੂੰ ਉਨ੍ਹਾਂ ਨੂੰ ਇਹ ਦੋਵੇਂ ਚੀਜ਼ਾਂ ਦਿਖਾ ਦਿੱਤੀਆਂ ਹੋਣ, ਤਾਂ ਨੀਲ ਨਦੀ ਵਿੱਚੋਂ ਕੁਝ ਪਾਣੀ ਲਵੀਂ। ਪਾਣੀ ਨੂੰ ਧਰਤੀ ਤੇ ਡੋਲ੍ਹ ਦੇਵੀਂ, ਅਤੇ ਜਿਵੇਂ ਹੀ ਇਹ ਧਰਤੀ ਨੂੰ ਛੂਹੇਗਾ ਇਹ ਖੂਨ ਬਣ ਜਾਵੇਗਾ।”"
9 Se ainda permanecerem incrédulos diante desses dois prodígios, nem te ouvirem, tomarás da água do Nilo e derramá-la-ás por terra; a água tirada do rio tornar-se-á sangue sobre a terra".
10 ਪਰ ਮੂਸਾ ਨੇ ਯਹੋਵਾਹ ਨੂੰ ਆਖਿਆ, “ਯਹੋਵਾਹ, ਮੈਂ ਤੈਨੂੰ ਸੱਚ ਦੱਸ ਰਿਹਾ ਹਾਂ, ਮੈਂ ਕੋਈ ਚੰਗਾ ਬੁਲਾਰਾ ਨਹੀਂ ਹਾਂ। ਮੈਂ ਕਦੇ ਵੀ ਠੀਕ ਤਰ੍ਹਾਂ ਬੋਲਣ ਦੇ ਕਾਬਿਲ ਨਹੀਂ ਰਿਹਾ ਹਾਂ। ਹੁਣ, ਤੇਰੇ ਨਾਲ ਗੱਲਾਂ ਕਰਨ ਤੋਂ ਮਗਰੋਂ ਵੀ, ਮੈਂ ਚੰਗਾ ਬੁਲਾਰਾ ਨਹੀਂ ਹਾਂ ਤੂੰ ਜਾਣਦਾ ਹੈਂ ਕਿ ਮੈਂ ਹੌਲੀ ਅਤੇ ਬੇਢਂਗਾ ਬੋਲਦਾ ਹਾਂ।”"
10 Moisés disse ao Senhor: "Ah, Senhor! Eu não tenho o dom da palavra; nunca o tive, nem mesmo depois que falastes ao vosso servo; tenho a boca e a língua pesadas".
11 ਤਾਂ ਯਹੋਵਾਹ ਨੇ ਉਸ ਨੂੰ ਆਖਿਆ, “ਆਦਮੀ ਦਾ ਮੂੰਹ ਕਿਸਨੇ ਬਣਾਇਆ ਹੈ? ਅਤੇ ਕੌਣ ਕਿਸੇ ਆਦਮੀ ਨੂੰ ਬੋਲਾ ਜਾਂ ਗੂਂਗਾ ਬਣਾ ਸੱਕਦਾ ਹੈ? ਕੌਣ ਕਿਸੇ ਆਦਮੀ ਨੂੰ ਅੰਨ੍ਹਾ ਬਣਾ ਸੱਕਦਾ ਹੈ? ਕੌਣ ਕਿਸੇ ਆਦਮੀ ਨੂੰ ਦੇਖਣ ਦੇ ਯੋਗ ਬਣਾ ਸੱਕਦਾ ਹੈ? ਮੈਂ ਹੀ ਹਾਂ ਉਹ ਜਿਹੜਾ ਇਹ ਸਾਰੀਆਂ ਗੱਲਾਂ ਕਰ ਸੱਕਦਾ ਹੈ-ਮੈਂ ਯਾਹਵੇਹ ਹਾਂ।"
11 O Senhor disse-lhe: "Quem deu uma boca ao homem? Quem o faz mudo ou surdo, o faz ver ou cego? Não sou eu o Senhor?
12 ਇਸ ਲਈ ਜਾਹ। ਜਦੋਂ ਤੂੰ ਬੋਲੇਂਗਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ। ਮੈਂ ਤੈਨੂੰ ਆਖਣ ਲਈ ਸ਼ਬਦ ਦੇਵਾਂਗਾ।”"
12 Vai, pois, eu estarei contigo quando falares, e ensinar-te-ei o que terás de dizer."
13 ਪਰ ਮੂਸਾ ਨੇ ਆਖਿਆ, “ਮੇਰੇ ਯਹੋਵਾਹ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਮੈਨੂੰ ਨਹੀਂ, ਕਿਸੇ ਹੋਰ ਬੰਦੇ ਨੂੰ ਭੇਜੋ।”"
13 "Ah, Senhor! disse Moisés, mandai quem quiserdes!"
14 ਤਾਂ ਯਹੋਵਾਹ ਮੂਸਾ ਉੱਪਰ ਬਹੁਤ ਕਰੋਧਵਾਨ ਹੋ ਗਿਆ ਅਤੇ ਆਖਿਆ, “ਠੀਕ ਹੈ। ਮੈਂ ਤੇਰੀ ਸਹਾਇਤਾ ਲਈ ਤੈਨੂੰ ਕੋਈ ਬੰਦਾ ਦੇਵਾਂਗਾ। ਮੈਂ ਲੇਵੀ ਦੇ ਪਰਿਵਾਰ ਵਿੱਚੋਂ, ਤੇਰੇ ਭਰਾ, ਹਾਰੂਨ ਦੀ ਵਰਤੋਂ ਕਰਾਂਗਾ ਉਹ ਚੰਗਾ ਬੁਲਾਰਾ ਹੈ ਹਾਰੂਨ ਪਹਿਲਾਂ ਹੀ ਤੈਨੂੰ ਮਿਲਣ ਲਈ ਆ ਰਿਹਾ ਹੈ ਉਹ ਤੈਨੂੰ ਮਿਲਕੇ ਪ੍ਰਸੰਨ ਹੋਵੇਗਾ।"
14 Então o Senhor irritou-se contra Moisés: "Não tens Aarão, disse ele, teu irmão, o levita? Eu sei que ele fala bem. Ei-lo justamente que vem ao teu encontro e, vendo-te, alegrar-se-á o seu coração.
15 ਉਹ ਤੇਰੇ ਨਾਲ ਫ਼ਿਰਊਨ ਕੋਲ ਜਾਵੇਗਾ ਮੈਂ ਤੈਨੂੰ ਦੱਸਾਂਗਾ ਕਿ ਤੂੰ ਕੀ ਬੋਲਣਾ ਹੈ। ਫ਼ੇਰ ਤੂੰ ਹਾਰੂਨ ਨੂੰ ਦੱਸੇਂਗਾ ਅਤੇ ਮੈਂ ਪ੍ਰਪੱਕ ਕਰਾਂਗਾ ਕਿ ਤੇਰਾ ਮੂੰਹ ਅਤੇ ਉਸਦਾ ਮੂੰਹ ਸਹੀ ਗੱਲਾਂ ਆਖਣ।"
15 Tu lhe falarás, pôr-lhe-ás as palavras na boca. E, quando falardes, eu estarei contigo e com ele, e vos ensinarei o que tereis a fazer.
16 ਹਾਰੂਨ ਤੇਰੀ ਖਾਤਰ ਲੋਕਾਂ ਨਾਲ ਵੀ ਗੱਲ ਕਰੇਗਾ। ਤੂੰ ਉਸ ਲਈ ਪਰਮੇਸ਼ੁਰ ਵਾਂਗ ਹੋਵੇਂਗਾ, ਅਤੇ ਉਹ ਤੇਰਾ ਦਫ਼ਤਰੀ ਬੁਲਾਰਾ ਹੋਵੇਗਾ।"
16 É ele quem falará ao povo em teu lugar: ele te servirá de boca e tu lhe servirás de Deus.
17 ਇਸ ਲਈ ਜਾਹ ਇਹ ਸੋਟੀ ਆਪਣੇ ਨਾਲ ਲੈ, ਜਿਸ ਨਾਲ ਤੂੰ ਲੋਕਾਂ ਨੂੰ ਵਿਖਾਉਣ ਲਈ ਕਿ ਮੈਂ ਤੇਰੇ ਨਾਲ ਹਾਂ, ਕਰਿਸ਼ਮੇ ਕਰ ਸੱਕਦਾ ਹੈਂ।”"
17 Toma em tua mão esta vara, com a qual operarás prodígios".
18 ਮੂਸਾ ਮਿਸਰ ਪਰਤਦਾ ਹੈ ਤਾਂ ਮੂਸਾ ਆਪਣੇ ਸੌਹਰੇ ਯਿਥਰੋ ਵੱਲ ਵਾਪਸ ਚੱਲਾ ਗਿਆ। ਮੂਸਾ ਨੇ ਯਿਥਰੋ ਨੂੰ ਆਖਿਆ, “ਮਿਹਰਬਾਨੀ ਕਰਕੇ ਮੈਨੂੰ ਮਿਸਰ ਵਾਪਸ ਜਾਣ ਦਿਓ। ਮੈਂ ਦੇਖਣਾ ਚਾਹੁੰਦਾ ਹਾਂ ਕਿ ਕੀ ਮੇਰੇ ਲੋਕ ਹਾਲੇ ਵੀ ਜਿਉਂਦੇ ਹਨ।” ਯਿਥਰੋ ਨੇ ਮੂਸਾ ਨੂੰ ਆਖਿਆ, “ਜ਼ਰੂਰ। ਅਤੇ ਤੂੰ ਸ਼ਾਂਤੀ ਨਾਲ ਜਾ ਸੱਕਦਾ ਹੈਂ।”"
18 Moisés partiu. De volta para junto de Jetro, seu sogro, disse-lhe: "Rogo-te que me deixes partir, e voltar para junto de meus irmãos no Egito; vou ver se ainda vivem." Jetro disse a Moisés: "Vai em paz". Volta de Moisés ao Egito
19 ਤਾਂ ਜਦੋਂ ਮੂਸਾ ਹਾਲੇ ਮਿਦਯਾਨ ਵਿੱਚ ਹੀ ਸੀ, ਪਰਮੇਸ਼ੁਰ ਨੇ ਉਸ ਨੂੰ ਆਖਿਆ, “ਤੇਰੇ ਲਈ ਹੁਣ ਮਿਸਰ ਵਾਪਸ ਜਾਣਾ ਸੁਰੱਖਿਅਤ ਹੈ। ਜਿਹੜੇ ਆਦਮੀ ਤੈਨੂੰ ਮਾਰਨਾ ਚਾਹੁੰਦੇ ਸਨ, ਉਹ ਮਰ ਚੁੱਕੇ ਹਨ।”"
19 O Senhor disse a Moisés em Madiã: "Vai, volta ao Egito, porque todos aqueles que atentavam contra a tua vida estão mortos".
20 ਇਸ ਲਈ ਮੂਸਾ ਨੇ ਆਪਣੀ ਪਤਨੀ ਅਤੇ ਬੱਚਿਆਂ ਨੂੰ ਗਧੇ ਉੱਤੇ ਬਿਠਾਇਆ ਅਤੇ ਮਿਸਰ ਪਰਤ ਆਇਆ। ਮੂਸਾ ਨੇ ਆਪਣੇ ਨਾਲ ਆਪਣੀ ਸੋਟੀ ਵੀ ਲੈ ਲਈ-ਪਰਮੇਸ਼ੁਰ ਦੀ ਸ਼ਕਤੀ ਵਾਲੀ, ਤੁਰਨ ਵਾਲੀ ਸੋਟੀ।"
20 Moisés tomou consigo sua mulher e seus filhos, fê-los montar em jumentos e voltou para o Egito. Levava na mão a vara de Deus.
21 ਜਦੋਂ ਮੂਸਾ ਮਿਸਰ ਵੱਲ ਵਾਪਸ ਜਾ ਰਿਹਾ ਸੀ, ਪਰਮੇਸ਼ੁਰ ਨੇ ਉਸ ਦੇ ਨਾਲ ਗੱਲ ਕੀਤੀ। ਪਰਮੇਸ਼ੁਰ ਨੇ ਆਖਿਆ, “ਜਦੋਂ ਤੂੰ ਫ਼ਿਰਊਨ ਨਾਲ ਗੱਲ ਕਰੇਂ ਤਾਂ ਉਹ ਸਾਰੇ ਕਰਿਸ਼ਮੇ ਦਿਖਾਉਣੇ ਚੇਤੇ ਰੱਖੀਂ ਜਿਨ੍ਹਾਂ ਨੂੰ ਕਰਨ ਦੀ ਤਾਕਤ ਮੈਂ ਤੈਨੂੰ ਦਿੱਤੀ ਹੈ। ਪਰ ਮੈਂ ਫ਼ਿਰਊਨ ਨੂੰ ਬਹੁਤ ਜ਼ਿੱਦੀ ਬਣਾ ਦਿਆਂਗਾ। ਉਹ ਲੋਕਾਂ ਨੂੰ ਜਾਣ ਨਹੀਂ ਦੇਵੇਗਾ।"
21 O Senhor disse a Moisés: "Agora que voltas ao Egito, cuida para que todos os prodígios, que te concedi o poder de operar, tu os faças na presença do faraó. Mas endurecerei o seu coração e ele não deixará partir o povo.
22 ਤਾਂ ਤੈਨੂੰ ਫ਼ਿਰਊਨ ਨੂੰ ਆਖਣਾ ਚਾਹੀਦਾ;"
22 Tu lhe dirás: assim fala o Senhor: Israel é meu filho primogênito.
23 ਯਹੋਵਾਹ ਆਖਦਾ ਹੈ, ‘ਇਸਰਾਏਲ ਮੇਰਾ ਪਹਿਲੋਠਾ ਪੁੱਤਰ ਹੈ। ਅਤੇ ਮੈਂ ਤੈਨੂੰ ਆਖ ਰਿਹਾ ਹਾਂ ਕਿ ਮੇਰੇ ਪੁੱਤਰ ਨੂੰ ਜਾਣ ਦੇ ਅਤੇ ਮੇਰੀ ਉਪਾਸਨਾ ਕਰਨ ਦੇ। ਜੇ ਤੂੰ ਇਸਰਾਏਲ ਨੂੰ ਨਹੀਂ ਜਾਣ ਦੇਵੇਂਗਾ, ਤਾਂ ਮੈਂ ਤੇਰੇ ਪਹਿਲੋਠੇ ਪੁੱਤਰ ਨੂੰ ਮਾਰ ਦਿਆਂਗਾ।’”"
23 Eu te digo: deixa ir o meu filho, para que ele me preste um culto. Se te recusas a deixá-lo partir, farei perecer teu filho primogênito".
24 ਮੂਸਾ ਦੇ ਪੁੱਤਰ ਦੀ ਸੁੰਨਤ ਮਿਸਰ ਦੇ ਰਸਤੇ ਉੱਤੇ ਮੂਸਾ ਇੱਕ ਥਾਂ ਰਾਤ ਬਿਤਾਉਣ ਲਈ ਠਹਿਰ ਗਿਆ। ਯਹੋਵਾਹ ਮੂਸਾ ਨੂੰ ਉਸ ਥਾਂ ਮਿਲਿਆ ਅਤੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ।"
24 Estando Moisés a caminho, numa estalagem, atacou o Senhor Moisés procurando matá-lo.
25 ਪਰ ਸਿੱਪੋਰਾਹ ਨੇ ਇੱਕ ਫ਼ੌਲਾਦੀ ਛੁਰੀ ਲਈ ਅਤੇ ਆਪਣੇ ਪੁੱਤਰ ਦੀ ਸੁੰਨਤ ਕਰ ਦਿੱਤੀ। ਉਸ ਨੇ ਚਮੜੀ ਲਈ ਅਤੇ ਉਸ ਦੇ ਪੈਰੀਂ ਹੱਥ ਲਾਇਆ। ਫ਼ੇਰ ਉਸ ਨੇ ਮੂਸਾ ਨੂੰ ਆਖਿਆ, “ਤੂੰ ਮੇਰੇ ਲਈ ਖੂਨ ਦਾ ਲਾੜਾ ਹੈਂ।”"
25 Séfora tomou então uma pedra afiada, cortou o prepúcio de seu filho e atirou-o aos pés de Moisés, dizendo: "Tu me és um esposo de sangue!"
26 ਸਿੱਪੋਰਾਹ ਨੇ ਇਹ ਇਸ ਵਾਸਤੇ ਆਖਿਆ ਕਿਉਂਕਿ ਉਸ ਨੂੰ ਆਪਣੇ ਪੁੱਤਰ ਦੀ ਸੁੰਨਤ ਕਰਨੀ ਪਈ ਸੀ। ਇਸ ਲਈ ਪਰਮੇਸ਼ੁਰ ਨੇ ਮੂਸਾ ਨੂੰ ਬਖਸ਼ ਦਿੱਤਾ ਅਤੇ ਉਸ ਨੂੰ ਨਹੀਂ ਮਾਰਿਆ।"
26 Assim o Senhor o deixou. Séfora havia dito: "esposo de sangue", por causa da circuncisão.
27 ਮੂਸਾ ਤੇ ਹਾਰੂਨ ਪਰਮੇਸ਼ੁਰ ਸਾਹਮਣੇ ਯਹੋਵਾਹ ਨੇ ਹਾਰੂਨ ਨਾਲ ਗੱਲ ਕੀਤੀ। ਯਹੋਵਾਹ ਨੇ ਉਸ ਨੂੰ ਆਖਿਆ ਸੀ, “ਮਾਰੂਥਲ ਵਿੱਚ ਜਾਹ ਤੇ ਮੂਸਾ ਨੂੰ ਮਿਲ।” ਇਸ ਲਈ ਹਾਰੂਨ ਚੱਲਾ ਗਿਆ ਅਤੇ ਮੂਸਾ ਨੂੰ ਪਰਮੇਸ਼ੁਰ ਦੇ ਪਰਬਤ ਉੱਤੇ ਜਾ ਮਿਲਿਆ। ਹਾਰੂਨ ਨੇ ਮੂਸਾ ਨੂੰ ਦੇਖਿਆ ਅਤੇ ਉਸ ਨੂੰ ਚੁੰਮਿਆ।"
27 O Senhor disse a Aarão: "Vai ao encontro de Moisés no deserto." Aarão foi e, encontrando seu irmão na montanha de Deus, beijou-o.
28 ਮੂਸਾ ਨੇ ਹਾਰੂਨ ਨੂੰ ਦੱਸਿਆ ਕਿ ਯਹੋਵਾਹ ਨੇ ਉਸ ਨੂੰ ਕਿਉਂ ਭੇਜਿਆ ਸੀ। ਅਤੇ ਮੂਸਾ ਨੇ ਹਾਰੂਨ ਨੂੰ ਉਨ੍ਹਾਂ ਸਾਰੇ ਕਰਿਸ਼ਮਿਆਂ ਅਤੇ ਹੋਰ ਗੱਲਾਂ ਬਾਰੇ ਵੀ ਦੱਸਿਆ ਜੋ ਉਸ ਨੇ ਇਹ ਸਾਬਤ ਕਰਨ ਲਈ ਕਰਨੀਆਂ ਸਨ ਕਿ ਪਰਮੇਸ਼ੁਰ ਨੇ ਉਸ ਨੂੰ ਭੇਜਿਆ ਸੀ। ਮੂਸਾ ਨੇ ਹਾਰੂਨ ਨੂੰ ਉਹ ਹਰ ਗੱਲ ਦੱਸ ਦਿੱਤੀ ਜਿਹੜੀ ਯਹੋਵਾਹ ਨੇ ਆਖੀ ਸੀ।"
28 Moisés contou-lhe tudo o que lhe tinha dito o Senhor ao enviá-lo, e todos os prodígios que lhe tinha ordenado fazer.
29 ਤਾਂ ਮੂਸਾ ਅਤੇ ਹਾਰੂਨ ਗਏ ਅਤੇ ਇਸਰਾਏਲ ਦੇ ਲੋਕਾਂ ਦੇ ਸਾਰੇ ਬਜ਼ੁਰਗਾਂ ਨੂੰ ਇਕੱਠਿਆਂ ਕੀਤਾ।"
29 Moisés e Aarão continuaram seu caminho e reuniram todos os anciãos de Israel.
30 ਤਾਂ ਹਾਰੂਨ ਨੇ ਲੋਕਾਂ ਨਾਲ ਗੱਲ ਕੀਤੀ। ਉਸ ਨੇ ਉਨ੍ਹਾਂ ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜਿਹੜੀਆਂ ਯਹੋਵਾਹ ਨੇ ਮੂਸਾ ਨੂੰ ਆਖੀਆਂ ਸਨ। ਫ਼ੇਰ ਮੂਸਾ ਨੇ ਸਾਰੇ ਲੋਕਾਂ ਦੇ ਦੇਖਣ ਲਈ ਸਬੂਤ ਪੇਸ਼ ਕੀਤੇ।"
30 Aarão repetiu todas as palavras que o Senhor tinha dito a Moisés, e este fez os prodígios em presença do povo.
31 ਲੋਕਾਂ ਨੇ ਵਿਸ਼ਵਾਸ ਕਰ ਲਿਆ ਕਿ ਪਰਮੇਸ਼ੁਰ ਨੇ ਹੀ ਮੂਸਾ ਨੂੰ ਭੇਜਿਆ ਸੀ। ਇਸਰਾਏਲ ਦੇ ਲੋਕ ਜਾਣਦੇ ਸਨ ਕਿ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਮੁਸੀਬਤਾਂ ਦੇਖ ਲਈਆਂ ਸਨ ਅਤੇ ਉਹ ਉਨ੍ਹਾਂ ਦੀ ਮਦਦ ਕਰਨ ਲਈ ਆ ਗਿਆ ਸੀ। ਇਸ ਲਈ ਉਨ੍ਹਾਂ ਨੇ ਮੱਥਾ ਟੇਕਿਆ ਅਤੇ ਪਰਮੇਸ਼ੁਰ ਦੀ ਉਪਾਸਨਾ ਕੀਤੀ।"
31 O povo acreditou. E, tendo ouvido que o Senhor viera visitar os filhos de Israel, e que vira sua aflição, inclinaram-se e prostraram-se.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Êxodo 4, comparar traduções ou montar um estudo — tudo direto pelo WhatsApp.