Êxodo 5

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਮੂਸਾ ਅਤੇ ਹਾਰੂਨ ਫ਼ਿਰਊਨ ਦੇ ਸਾਹਮਣੇ ਜਦੋਂ ਮੂਸਾ ਅਤੇ ਹਾਰੂਨ ਲੋਕਾਂ ਨਾਲ ਗੱਲ ਕਰ ਹਟੇ, ਉਹ ਫ਼ਿਰਊਨ ਵੱਲ ਚੱਲੇ ਗਏ। ਉਨ੍ਹਾਂ ਨੇ ਆਖਿਆ, “ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ‘ਮੇਰੇ ਲੋਕਾਂ ਨੂੰ ਮਾਰੂਥਲ ਵਿੱਚ ਜਾਣ ਦਿਓ ਤਾਂ ਜੋ ਉਹ ਮੇਰੇ ਸਨਮਾਨ ਵਿੱਚ ਦਾਵਤ ਕਰ ਸੱਕਣ।’”"
1 Depois Moisés e Arão foram e disseram a Faraó: — Assim diz o
2 ਪਰ ਫ਼ਿਰਊਨ ਨੇ ਆਖਿਆ, “ਕੌਣ ਹੈ ਇਹ ਯਹੋਵਾਹ? ਮੈਂ ਉਸਦਾ ਹੁਕਮ ਕਿਉਂ ਮੰਨਾਂ? ਮੈਂ ਇਸਰਾਏਲ ਨੂੰ ਕਿਉਂ ਜਾਣ ਦੇਵਾਂ? ਮੈਂ ਤਾਂ ਇਹ ਜਾਣਦਾ ਵੀ ਨਹੀਂ ਕਿ ਉਹ ਕੌਣ ਹੈ ਜਿਸ ਨੂੰ ਤੁਸੀਂ ਯਹੋਵਾਹ ਕਹਿੰਦੇ ਹੋ, ਇਸ ਲਈ ਇਸਰਾਏਲੀਆਂ ਦੇ ਚੱਲੇ ਜਾਣ ਤੋਂ ਇਨਕਾਰ ਕਰਦਾ ਹਾਂ।”"
2 Faraó respondeu: — Quem é o
3 ਤਾਂ ਹਾਰੂਨ ਤੇ ਮੂਸਾ ਨੇ ਆਖਿਆ, “ਇਬਰਾਨੀ ਲੋਕਾਂ ਦੇ ਪਰਮੇਸ਼ੁਰ ਨੇ ਸਾਡੇ ਨਾਲ ਗੱਲ ਕੀਤੀ ਹੈ। ਇਸ ਲਈ ਅਸੀਂ ਤੈਨੂੰ ਬੇਨਤੀ ਕਰਦੇ ਹਾਂ ਕਿ ਸਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਬਲੀਆਂ ਚੜ੍ਹਾਉਣ ਲਈ ਤਿੰਨਾਂ ਦਿਨਾਂ ਲਈ ਮਾਰੂਥਲ ਅੰਦਰ ਸਫ਼ਰ ਕਰਨ ਦੇ। ਜੇ ਅਸੀਂ ਅਜਿਹਾ ਨਹੀਂ ਕਰਾਂਗੇ, ਤਾਂ ਉਹ ਗੁੱਸੇ ਹੋ ਸੱਕਦਾ ਤੇ ਸਾਨੂੰ ਬਿਮਾਰੀ ਜਾਂ ਤਲਵਾਰ ਨਾਲ ਮਾਰ ਦੇਵੇਗਾ।”"
3 Eles prosseguiram: — O Deus dos hebreus veio ao nosso encontro; portanto, deixe-nos ir caminho de três dias ao deserto, para que ofereçamos sacrifícios ao
4 ਪਰ ਫ਼ਿਰਊਨ ਨੇ ਉਨ੍ਹਾਂ ਨੂੰ ਆਖਿਆ, “ਮੂਸਾ ਤੇ ਹਾਰੂਨ, ਤੁਸੀਂ ਕਾਮਿਆਂ ਨੂੰ ਕੰਮ ਤੋਂ ਰੋਕ ਰਹੇ ਹੋ। ਉਨ੍ਹਾਂ ਨੂੰ ਆਪਣਾ ਕੰਮ ਕਰਨ ਦਿਓ। ਜਾਓ, ਆਪਣਾ ਕੰਮ ਕਰੋ।"
4 Então o rei do Egito disse: — Moisés e Arão, por que estão afastando o povo das suas tarefas? Voltem ao trabalho!
5 ਇੱਥੇ ਬਹੁਤ ਸਾਰੇ ਕਾਮੇ ਹਨ, ਅਤੇ ਤੁਸੀਂ ਉਨ੍ਹਾਂ ਨੂੰ ਆਪਣਾ ਕੰਮ ਕਰਨ ਤੋਂ ਰੋਕ ਰਹੇ ਹੋ।”"
5 E Faraó disse também: — O povo da terra já é muito e vocês ainda querem que eles descansem de suas tarefas!
6 ਫ਼ਿਰਊਨ ਲੋਕਾਂ ਨੂੰ ਸਜ਼ਾ ਦਿੰਦਾ ਹੈ ਓਸੇ ਦਿਨ ਫ਼ਿਰਊਨ ਨੇ ਇਸਰਾਏਲ ਦੇ ਲੋਕਾਂ ਲਈ ਕੰਮ ਨੂੰ ਹੋਰ ਵੱਧੇਰੇ ਸਖਤ ਕਰਨ ਦਾ ਹੁਕਮ ਦੇ ਦਿੱਤਾ। ਫ਼ਿਰਊਨ ਨੇ ਦਾਸਾਂ ਦੇ ਸੁਆਮੀਆਂ ਅਤੇ ਇਬਰਾਨੀ ਆਗੂਆਂ ਨੂੰ ਆਖਿਆ,"
6 Naquele mesmo dia Faraó deu uma ordem aos feitores do povo e aos seus capatazes, dizendo:
7 “ਤੁਸੀਂ ਹਮੇਸ਼ਾ ਲੋਕਾਂ ਨੂੰ ਤੂੜੀ ਦਿੱਤੀ ਹੈ ਅਤੇ ਉਹ ਇਸ ਨੂੰ ਇੱਟਾਂ ਬਨਾਉਣ ਲਈ ਵਰਤਦੇ ਹਨ। ਪਰ ਹੁਣ, ਉਨ੍ਹਾਂ ਨੂੰ ਆਖੋ ਕਿ ਉਨ੍ਹਾਂ ਨੂੰ ਇੱਟਾਂ ਬਨਾਉਣ ਲਈ ਆਪਣੀ ਤੂੜੀ, ਖੁਦ ਜਾਕੇ ਲੱਭਣੀ ਪਵੇਗੀ।"
7 — Daqui em diante não forneçam mais palha ao povo, para fazer tijolos, como antes; que eles mesmos ajuntem para si a palha.
8 ਪਰ ਤਾਂ ਵੀ ਉਨ੍ਹਾਂ ਨੂੰ ਪਹਿਲਾਂ ਜਿੰਨੀ ਗਿਣਤੀ ਦੀਆਂ ਇੱਟਾਂ ਬਨਾਉਣੀਆਂ ਪੈਣਗੀਆਂ। ਉਹ ਸੁਸਤ ਹੋ ਗਏ ਹਨ। ਇਹੀ ਕਾਰਣ ਹੈ ਕਿ ਉਹ ਮੇਰੇ ਕੋਲੋਂ ਜਾਣ ਦੀ ਇਜਾਜ਼ਤ ਮੰਗ ਰਹੇ ਹਨ। ਉਨ੍ਹਾਂ ਕੋਲ ਕਰਨ ਲਈ ਕਾਫ਼ੀ ਕੰਮ ਨਹੀਂ ਹੈ। ਇਸੇ ਲਈ ਉਹ ਮੈਨੂੰ ਆਖਦੇ ਹਨ ਕਿ ਮੈਂ ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਅੱਗੇ ਬਲੀਆਂ ਚੜ੍ਹਾਉਣ ਦਿਆਂ।"
8 Mas exijam deles a mesma quantidade de tijolos que antes faziam. Não diminuam a cota. Eles estão desocupados e, por isso, gritam: “Vamos e sacrifiquemos ao nosso Deus.”
9 ਇਸ ਲਈ ਇਨ੍ਹਾਂ ਲੋਕਾਂ ਕੋਲੋਂ ਹੋਰ ਵੱਧੇਰੇ ਸਖਤ ਕੰਮ ਕਰਾਓ। ਉਨ੍ਹਾਂ ਨੂੰ ਰੁਝਾਈ ਰੱਖੋ। ਫ਼ੇਰ ਉਨ੍ਹਾਂ ਕੋਲ ਮੂਸਾ ਦੀਆਂ ਝੂਠੀਆਂ ਗੱਲਾਂ ਸੁਣਨ ਦੀ ਵਿਹਲ ਨਹੀਂ ਹੋਵੇਗੀ।”"
9 Imponham mais serviço a esses homens, para que se mantenham ocupados e não deem ouvidos a palavras mentirosas.
10 ਇਸ ਲਈ ਮਿਸਰੀ ਸੁਆਮੀ ਅਤੇ ਇਬਰਾਨੀ ਆਗੂ (ਫ਼ੋਰਮੈਨ) ਇਸਰਾਏਲ ਦੇ ਲੋਕਾਂ ਕੋਲ ਗਏ ਅਤੇ ਆਖਣ ਲੱਗੇ, “ਫ਼ਿਰਊਨ ਨੇ ਫ਼ੈਸਲਾ ਕੀਤਾ ਹੈ ਕਿ ਉਹ ਤੁਹਾਨੂੰ ਤੁਹਾਡੀਆਂ ਇੱਟਾਂ ਲਈ ਤੂੜੀ ਨਹੀਂ ਦੇਵੇਗਾ।"
10 Então os feitores do povo e seus capatazes foram e falaram ao povo: — Assim diz Faraó: “Não fornecerei mais palha para vocês.
11 ਤੁਹਾਨੂੰ ਖੁਦ ਜਾਕੇ ਤੂੜੀ ਲੱਭਣੀ ਪਵੇਗੀ। ਪਰ ਤਾਂ ਵੀ ਤੁਹਾਨੂੰ ਪਹਿਲਾਂ ਜਿੰਨੀਆਂ ਹੀ ਇੱਟਾਂ ਬਨਾਉਣੀਆਂ ਪੈਣਗੀਆਂ।”"
11 Vão vocês mesmos e ajuntem palha onde a puderem achar; porque não haverá redução no trabalho de vocês.”
12 ਇਸ ਲਈ ਲੋਕ ਮਿਸਰ ਵਿੱਚ ਹਰ ਥਾਂ ਤੂੜੀ ਦੀ ਤਲਾਸ਼ ਵਿੱਚ ਗਏ।"
12 Então o povo se espalhou por toda a terra do Egito para ajuntar restolho em lugar de palha.
13 ਦਾਸਾਂ ਦੇ ਸੁਆਮੀਆਂ ਨੇ ਲੋਕਾਂ ਨੂੰ ਹੋਰ ਵੀ ਵੱਧੇਰੇ ਸਖਤ ਕੰਮ ਕਰਨ ਲਈ ਮਜ਼ਬੂਰ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਪਹਿਲਾਂ ਜਿੰਨੀਆਂ ਇੱਟਾਂ ਬਨਾਉਣ ਲਈ ਮਜ਼ਬੂਰ ਕਰ ਦਿੱਤਾ।"
13 Os feitores os pressionavam, dizendo: — Terminem o trabalho de vocês, a tarefa do dia, como quando havia palha.
14 ਮਿਸਰੀ ਸੁਆਮੀਆਂ ਨੇ ਇਬਰਾਨੀ ਆਗੂਆਂ ਨੂੰ ਚੁਣਿਆ ਹੋਇਆ ਸੀ ਅਤੇ ਉਨ੍ਹਾਂ ਨੂੰ ਲੋਕਾਂ ਦੇ ਕੰਮ ਲਈ ਜ਼ਿੰਮੇਵਾਰ ਬਣਾਇਆ ਹੋਇਆ ਸੀ। ਮਿਸਰੀ ਸੁਆਮੀਆਂ ਨੇ ਇਨ੍ਹਾਂ ਆਗੂਆਂ ਨੂੰ ਕੁੱਟਿਆ ਅਤੇ ਆਖਿਆ, “ਤੁਸੀਂ ਓਨੀਆਂ ਹੀ ਇੱਟਾਂ ਕਿਉਂ ਨਹੀਂ ਬਣਾ ਰਹੇ ਜਿੰਨੀਆਂ ਪਹਿਲਾਂ ਬਣਾਉਂਦੇ ਸੀ? ਜੇ ਤੁਸੀਂ ਪਹਿਲਾਂ ਅਜਿਹਾ ਕਰ ਸੱਕਦੇ ਸੀ ਤਾਂ ਤੁਸੀਂ ਹੁਣ ਵੀ ਕਰ ਸੱਕਦੇ ਹੋ।”"
14 E os capatazes dos filhos de Israel, que os feitores de Faraó tinham posto sobre eles, foram açoitados. Os feitores perguntavam aos capatazes: — Por que não terminaram nem ontem nem hoje a tarefa de vocês, fazendo tijolos como antes?
15 ਤਾਂ ਇਬਰਾਨੀ ਆਗੂ ਫ਼ਿਰਊਨ ਕੋਲ ਗਏ। ਉਨ੍ਹਾਂ ਨੇ ਸ਼ਿਕਾਇਤ ਕੀਤੀ ਅਤੇ ਆਖਿਆ, “ਅਸੀਂ ਤੁਹਾਡੇ ਨੌਕਰ ਹਾਂ। ਤੁਸੀਂ ਸਾਡੇ ਨਾਲ ਇਸ ਤਰ੍ਹਾਂ ਦਾ ਵਰਤਾਓ ਕਿਉਂ ਕਰ ਰਹੇ ਹੋ?"
15 Então os capatazes dos filhos de Israel foram se queixar a Faraó, dizendo: — Por que o senhor trata assim estes seus servos?
16 ਤੁਸੀਂ ਸਾਨੂੰ ਕੋਈ ਤੂੜੀ ਨਹੀਂ ਦਿੰਦੇ, ਪਰ ਸਾਨੂੰ ਆਖਦੇ ਹੋ ਕਿ ਅਸੀਂ ਪਹਿਲਾਂ ਜਿੰਨੀਆਂ ਹੀ ਇੱਟਾਂ ਬਣਾਈਏ। ਅਤੇ ਹੁਣ ਸਾਡੇ ਸੁਆਮੀ ਸਾਨੂੰ ਕੁੱਟ ਰਹੇ ਹਨ। ਤੁਹਾਡੇ ਲੋਕ ਅਜਿਹਾ ਕਰਨ ਵਿੱਚ ਗਲਤ ਹਨ।”"
16 Já não nos fornecem palha, mas nos dizem: “Façam tijolos.” Eis que estes seus servos são açoitados; porém o seu próprio povo é que tem a culpa.
17 ਫ਼ਿਰਊਨ ਨੇ ਜਵਾਬ ਦਿੱਤਾ, “ਤੁਸੀਂ ਸੁਸਤ ਹੋ। ਤੁਸੀਂ ਕੰਮ ਨਹੀਂ ਕਰਨਾ ਚਾਹੁੰਦੇ। ਇਸੇ ਲਈ ਤੁਸੀਂ ਆਖਦੇ ਹੋ ਕਿ ਮੈਂ ਤੁਹਾਨੂੰ ਜਾਣ ਦੇਵਾਂ। ਅਤੇ ਇਹੀ ਕਾਰਣ ਹੈ ਕਿ ਤੁਸੀਂ ਇੱਥੋਂ ਜਾਣਾ ਚਾਹੁੰਦੇ ਹੋ ਅਤੇ ਯਹੋਵਾਹ ਅੱਗੇ ਬਲੀਆਂ ਚੜ੍ਹਾਉਣਾ ਚਾਹੁੰਦੇ ਹੋ।"
17 Mas Faraó respondeu: — Vocês são uns desocupados! Vocês estão desocupados e, por isso, dizem: “Vamos e sacrifiquemos ao
18 ਹੁਣ ਕੰਮ ਤੇ ਵਾਪਸ ਜਾਓ। ਅਸੀਂ ਤੁਹਾਨੂੰ ਕੋਈ ਤੂੜੀ ਨਹੀਂ ਦਿਆਂਗੇ। ਅਤੇ ਤੁਹਾਨੂੰ ਪਹਿਲਾਂ ਜਿੰਨੀਆਂ ਹੀ ਇੱਟਾਂ ਬਨਾਉਣੀਆਂ ਪੈਣਗੀਆਂ।”"
18 Voltem, agora, ao trabalho. Vocês não receberão palha, mas terão de produzir a mesma quantidade de tijolos.
19 ਇਬਰਾਨੀ ਆਗੂਆਂ ਨੂੰ ਪਤਾ ਸੀ ਕਿ ਉਹ ਮੁਸੀਬਤ ਵਿੱਚ ਸਨ। ਆਗੂ ਜਾਣਦੇ ਸਨ ਕਿ ਉਹ ਪਹਿਲਾਂ ਜਿੰਨੀਆਂ ਇੱਟਾਂ ਨਹੀਂ ਬਣਾ ਸੱਕਦੇ ਸਨ।"
19 Então os capatazes dos filhos de Israel se viram em aperto, porque diziam a eles: “Não haverá redução na quantidade de tijolos, na tarefa diária de vocês.”
20 ਜਦੋਂ ਉਹ ਫ਼ਿਰਊਨ ਨਾਲ ਮੁਲਾਕਾਤ ਕਰਕੇ ਜਾ ਰਹੇ ਸਨ, ਉਹ ਮੂਸਾ ਅਤੇ ਹਾਰੂਨ ਕੋਲੋਂ ਲੰਘੇ। ਮੂਸਾ ਅਤੇ ਹਾਰੂਨ ਉਨ੍ਹਾਂ ਨੂੰ ਉਡੀਕ ਰਹੇ ਸਨ।"
20 Quando saíram da presença de Faraó, encontraram Moisés e Arão, que estavam à espera deles,
21 ਇਸ ਲਈ ਉਨ੍ਹਾਂ ਨੇ ਮੂਸਾ ਤੇ ਹਾਰੂਨ ਨੂੰ ਆਖਿਆ, “ਜਦੋਂ ਤੁਸੀਂ ਫ਼ਿਰਊਨ ਨੂੰ ਆਖਿਆ ਸੀ ਕਿ ਸਾਨੂੰ ਜਾਣ ਦੇਵੇ ਤਾਂ ਤੁਸੀਂ ਅਸਲ ਵਿੱਚ ਗਲਤੀ ਕੀਤੀ ਸੀ। ਯਹੋਵਾਹ ਤੁਹਾਨੂੰ ਸਜ਼ਾ ਦੇਵੇ, ਕਿਉਂਕਿ ਤੁਸੀਂ ਫ਼ਿਰਊਨ ਅਤੇ ਉਸ ਦੇ ਹਾਕਮਾਂ ਨੂੰ ਸਾਨੂੰ ਨਫ਼ਰਤ ਕਰਨ ਲਾਇਆ। ਤੁਸੀਂ ਉਨ੍ਹਾਂ ਨੂੰ ਸਾਨੂੰ ਮਾਰਨ ਦਾ ਬਹਾਨਾ ਦੇ ਦਿੱਤਾ ਹੈ।”"
21 e lhes disseram: — Que o
22 ਮੂਸਾ ਪਰਮੇਸ਼ੁਰ ਅੱਗੇ ਸ਼ਿਕਾਇਤ ਕਰਦਾ ਹੈ ਤਾਂ ਮੂਸਾ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਆਖਿਆ, “ਹੇ ਸੁਆਮੀ, ਤੁਸੀਂ ਆਪਣੇ ਬੰਦਿਆਂ ਲਈ ਇਹ ਭਿਆਨਕ ਗੱਲ ਕਿਉਂ ਕੀਤੀ ਹੈ? ਤੁਸੀਂ ਮੈਨੂੰ ਇੱਥੇ ਕਿਉਂ ਭੇਜਿਆ ਹੈ?"
22 Então Moisés, voltando-se ao Senhor , disse: — Ó Senhor, por que afligiste este povo? Por que me enviaste?
23 ਮੈਂ ਫ਼ਿਰਊਨ ਕੋਲ ਗਿਆ ਅਤੇ ਉਹੀ ਗੱਲਾਂ ਆਖੀਆਂ ਜਿਹੜੀਆਂ ਤੁਸੀਂ ਆਖਣ ਲਈ ਕਹੀਆਂ ਸਨ। ਪਰ ਉਸੇ ਵੇਲੇ ਤੋਂ ਉਹ ਲੋਕਾਂ ਲਈ ਕਮੀਨਾ ਬਣ ਗਿਆ ਹੈ। ਅਤੇ ਤੁਸੀਂ ਉਨ੍ਹਾਂ ਦੀ ਸਹਾਇਤਾ ਲਈ ਕੁਝ ਵੀ ਨਹੀਂ ਕੀਤਾ।”"
23 Pois, desde que me apresentei a Faraó, para falar-lhe em teu nome, ele tem maltratado este povo; e tu nada fizeste para livrar o teu povo.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Êxodo 5, comparar traduções ou montar um estudo — tudo direto pelo WhatsApp.