Êxodo 6
Punjabi Bible (GL_PUNJABI) vs ARC
ARC Almeida Revista e Corrigida 2009
1 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਹੁਣ ਤੂੰ ਦੇਖੇਂਗਾ ਕਿ ਮੈਂ ਫ਼ਿਰਊਨ ਨਾਲ ਕੀ ਕਰਦਾ ਹਾਂ। ਮੈਂ ਉਸ ਦੇ ਖਿਲਾਫ਼ ਆਪਣੀ ਮਹਾਨ ਸ਼ਕਤੀ ਵਰਤਾਂਗਾ, ਅਤੇ ਉਹ ਮੇਰੇ ਬੰਦਿਆਂ ਨੂੰ ਜਾਣ ਦੇਵੇਗਾ। ਉਹ ਉਨ੍ਹਾਂ ਦੇ ਜਾਣ ਲਈ ਇੰਨਾ ਤਿਆਰ ਹੋਵੇਗਾ ਕਿ ਉਹ ਉਨ੍ਹਾਂ ਨੂੰ ਜਾਣ ਲਈ ਮਜ਼ਬੂਰ ਕਰ ਦੇਵੇਗਾ।”"
1 Então, disse o Senhor a Moisés: Agora verás o que hei de fazer a Faraó; porque, por mão poderosa, os deixará ir; sim, por mão poderosa, os lançará de sua terra.
2 ਤਾਂ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਮੈਂ ਯਹੋਵਾਹ ਹਾਂ।"
2 Falou mais Deus a Moisés e disse: Eu sou o Senhor .
3 ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਪ੍ਰਗਟ ਹੋਇਆ। ਉਨ੍ਹਾਂ ਨੇ ਮੈਨੂੰ ਅਲ ਸ਼ੱਦਾਈ ਬੁਲਾਇਆ, ਪਰ ਮੈਂ ਆਪਣੇ ਨਾਮ, ਯਾਹਵੇਹ ਤੋਂ ਉਨ੍ਹਾਂ ਨੂੰ ਜਾਣੂ ਨਹੀਂ ਕਰਵਾਇਆ।"
3 E eu apareci a Abraão, e a Isaque, e a Jacó, como o Deus Todo-Poderoso; mas pelo meu nome, o Senhor , não lhes fui perfeitamente conhecido.
4 ਮੈਂ ਉਨ੍ਹਾਂ ਨਾਲ ਇੱਕ ਇਕਰਾਰਨਾਮਾ ਕੀਤਾ। ਮੈਂ ਉਨ੍ਹਾਂ ਨੂੰ ਕਨਾਨ ਦੀ ਧਰਤੀ ਦੇਣ ਦਾ ਇਕਰਾਰ ਕੀਤਾ। ਉਹ ਇਸ ਧਰਤੀ ਤੇ ਰਹਿੰਦੇ ਸਨ ਪਰ ਇਹ ਉਨ੍ਹਾਂ ਦੀ ਧਰਤੀ ਨਹੀਂ ਸੀ।"
4 E também estabeleci o meu concerto com eles, para dar-lhes a terra de Canaã, a terra de suas peregrinações, na qual foram peregrinos.
5 ਹੁਣ, ਮੈਂ ਇਸਰਾਏਲ ਦੇ ਲੋਕਾਂ ਦੀਆਂ ਚੀਕਾਂ ਸੁਣ ਲਈਆਂ ਹਨ ਕਿਉਂਕਿ ਮਿਸਰੀਆਂ ਨੇ ਉਨ੍ਹਾਂ ਨੂੰ ਗੁਲਾਮ ਬਣਾ ਲਿਆ ਹੈ ਅਤੇ ਮੈਨੂੰ ਹਾਲੇ ਆਪਣਾ ਇਕਰਾਰਨਾਮਾ ਚੇਤੇ ਹੈ।"
5 E também tenho ouvido o gemido dos filhos de Israel, aos quais os egípcios escravizam, e me lembrei do meu concerto.
6 ਇਸ ਲਈ ਇਸਰਾਏਲ ਦੇ ਲੋਕਾਂ ਨੂੰ ਦੱਸੋ ਕਿ ਮੈਂ ਉਨ੍ਹਾਂ ਨੂੰ ਆਖਦਾ ਹਾਂ, ‘ਮੈਂ ਯਹੋਵਾਹ ਹਾਂ। ਮੈਂ ਤੁਹਾਨੂੰ ਉਨ੍ਹਾਂ ਕਸ਼ਟਾਂ ਤੋਂ ਬਚਾਵਾਂਗਾ ਜੋ ਮਿਸਰੀਆਂ ਨੇ ਤੁਹਾਡੇ ਉੱਪਰ ਪਾਏ ਹਨ। ਮੈਂ ਤੁਹਾਨੂੰ ਅਜ਼ਾਦ ਕਰਾਂਗਾ। ਤੁਸੀਂ ਹੁਣ ਮਿਸਰੀਆਂ ਦੇ ਗੁਲਾਮ ਨਹੀਂ ਰਹੋਂਗੇ। ਮੈਂ ਆਪਣੀ ਮਹਾਨ ਸ਼ਕਤੀ ਵਰਤਾਂਗਾ ਅਤੇ ਮਿਸਰੀਆਂ ਨੂੰ ਭਿਆਨਕ ਸਜ਼ਾ ਦੇਵਾਂਗਾ। ਫ਼ੇਰ ਮੈਂ ਤੁਹਾਨੂੰ ਬਚਾਵਾਂਗਾ।"
6 Portanto, dize aos filhos de Israel: Eu sou o Senhor , e vos tirarei de debaixo das cargas dos egípcios, vos livrarei da sua servidão e vos resgatarei com braço estendido e com juízos grandes.
7 ਤੁਸੀਂ ਮੇਰੇ ਲੋਕ ਹੋਵੋਂਗੇ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ। ਫ਼ੇਰ ਤੁਸੀਂ ਜਾਣ ਜਾਵੋਂਗੇ ਕਿ ਮੈਂ ਤੁਹਾਡਾ ਯਹੋਵਾਹ ਪਰਮੇਸ਼ੁਰ ਹਾਂ, ਜਿਸਨੇ ਤੁਹਾਨੂੰ ਮਿਸਰ ਦੇ ਕਸ਼ਟਾਂ ਤੋਂ ਅਜ਼ਾਦ ਕਰਵਾਇਆ।"
7 E eu vos tomarei por meu povo, e serei vosso Deus; e sabereis que eu sou o Senhor , vosso Deus, que vos tiro de debaixo das cargas dos egípcios;
8 ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਮਹਾਨ ਇਕਰਾਰ ਕੀਤਾ ਸੀ। ਮੈਂ ਉਨ੍ਹਾਂ ਨੂੰ ਇੱਕ ਖਾਸ ਧਰਤੀ ਦੇਣ ਦਾ ਇਕਰਾਰ ਕੀਤਾ ਸੀ। ਇਸ ਲਈ ਮੈਂ ਉਸ ਧਰਤੀ ਵੱਲ ਤੁਹਾਡੀ ਅਗਵਾਈ ਕਰਾਂਗਾ। ਮੈਂ ਤੁਹਾਨੂੰ ਉਹ ਧਰਤੀ ਦੇ ਦੇਵਾਂਗਾ। ਇਹ ਤੁਹਾਡੀ ਹੋਵੇਗੀ। ਮੈਂ ਯਹੋਵਾਹ ਹਾਂ।’”"
8 e eu vos levarei à terra, acerca da qual levantei a mão, que a daria a Abraão, e a Isaque, e a Jacó, e vo-la darei por herança, eu, o Senhor .
9 ਇਸ ਲਈ ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਇਹ ਆਖਿਆ, ਪਰ ਉਨ੍ਹਾਂ ਕੋਲ ਮੂਸਾ ਦੇ ਇਕਰਾਰਾਂ ਨੂੰ ਸੁਣਨ ਦਾ ਸਬਰ ਨਹੀਂ ਸੀ ਕਿਉਂਕਿ ਉਨ੍ਹਾਂ ਨੇ ਬੜੀ ਮਿਹਨਤ ਨਾਲ ਕੰਮ ਕੀਤਾ ਸੀ।"
9 Deste modo falou Moisés aos filhos de Israel, mas eles não ouviram a Moisés, por causa da ânsia do espírito e da dura servidão.
10 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ,"
10 Falou mais o Senhor a Moisés, dizendo:
11 “ਜਾਹ, ਜਾਕੇ ਫ਼ਿਰਊਨ ਨੂੰ ਆਖ ਕਿ ਉਹ ਇਸਰਾਏਲ ਦੇ ਲੋਕਾਂ ਨੂੰ ਉਸਦੀ ਧਰਤੀ ਛੱਡ ਜਾਣ ਦੇਵੇ।”"
11 Entra e fala a Faraó, rei do Egito, que deixe sair os filhos de Israel da sua terra.
12 ਪਰ ਮੂਸਾ ਨੇ ਜਵਾਬ ਦਿੱਤਾ, “ਇਸਰਾਏਲ ਦੇ ਲੋਕ ਮੇਰੀ ਗੱਲ ਸੁਣਨ ਤੋਂ ਇਨਕਾਰ ਕਰਦੇ ਹਨ। ਇਸ ਲਈ ਪੱਕੀ ਗੱਲ ਹੈ ਕਿ ਫ਼ਿਰਊਨ ਵੀ ਮੇਰੀ ਗੱਲ ਨਹੀਂ ਸੁਣੇਗਾ। ਮੇਰੇ ਕਥਨ ਵਿੱਚ ਰੁਕਾਵਟ ਹੁੰਦੀ ਹੈ ਅਤੇ ਇਹ ਅਸਪੱਸ਼ਟ ਹੁੰਦਾ ਹੈ।”"
12 Moisés, porém, falou perante o Senhor , dizendo: Eis que os filhos de Israel me não têm ouvido; como, pois, me ouvirá Faraó? Também eu sou incircunciso de lábios.
13 ਪਰ ਯਹੋਵਾਹ ਨੇ ਮੂਸਾ ਤੇ ਹਾਰੂਨ ਨਾਲ ਗੱਲ ਕੀਤੀ। ਪਰਮੇਸ਼ੁਰ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਜਾਕੇ ਇਸਰਾਏਲ ਦੇ ਲੋਕਾਂ ਨਾਲ ਗੱਲ ਕਰਨ। ਉਸ ਨੇ ਉਨ੍ਹਾਂ ਨੂੰ ਫ਼ਿਰਊਨ ਕੋਲ ਜਾਕੇ ਵੀ ਗੱਲ ਕਰਨ ਦਾ ਹੁਕਮ ਦਿੱਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਉਹ ਇਸਰਾਏਲ ਦੇ ਲੋਕਾਂ ਦੀ, ਮਿਸਰ ਦੀ ਧਰਤੀ ਤੋਂ ਬਾਹਰ ਜਾਣ ਵਿੱਚ, ਅਗਵਾਈ ਕਰਨ।"
13 Todavia, o Senhor falou a Moisés e a Arão e deu-lhes mandamento para os filhos de Israel e para Faraó, rei do Egito, para que tirassem os filhos de Israel da terra do Egito.
14 ਇਸਰਾਏਲ ਦੇ ਕੁਝ ਪਰਿਵਾਰ ਇਸਰਾਏਲ ਦੇ ਪਰਿਵਾਰਾਂ ਦੇ ਆਗੂਆਂ ਦੇ ਨਾਮ ਇਹ ਹਨ: ਇਸਰਾਏਲ ਦੇ ਪਹਿਲੇ ਪੁੱਤਰ, ਰਊਬੇਨ ਦੇ ਚਾਰ ਪੁੱਤਰ ਸਨ। ਉਹ ਸਨ, ਹਨੋਕ, ਫ਼ਲੂ, ਹਸਰੋਨ, ਅਤੇ ਕਰਮੀ।"
14 Estas são as cabeças das casas de seus pais: Os filhos de Rúben, o primogênito de Israel: Enoque e Palu, Hezrom e Carmi; estas são as famílias de Rúben.
15 ਸ਼ਿਮਓਨ ਦੇ ਪੁੱਤਰ ਸਨ, ਯਮੂਏਲ, ਯਾਮੀਨ, ਓਹਦ, ਯਾਕੀਨ, ਸੋਹਰ ਅਤੇ ਸ਼ਾਊਲ। (ਸ਼ਾਊਲ ਕਨਾਨੀ ਔਰਤ ਦਾ ਪੁੱਤਰ ਸੀ।)"
15 E os filhos de Simeão: Jemuel, e Jamim, e Oade, e Jaquim, e Zoar, e Saul, filho de uma cananeia; estas são as famílias de Simeão.
16 ਲੇਵੀ 137 ਵਰ੍ਹੇ ਜੀਵਿਆ। ਲੇਵੀ ਦੇ ਪੁੱਤਰ ਸਨ, ਗੇਰਸ਼ੋਨ, ਕਹਾਥ ਅਤੇ ਮਰਾਰੀ।"
16 E estes são os nomes dos filhos de Levi, segundo as suas gerações: Gérson, e Coate, e Merari; e os anos da vida de Levi foram cento e trinta e sete anos.
17 ਗੇਰਸ਼ੋਨ ਦੇ ਦੋ ਪੁੱਤਰ ਸਨ, ਲਿਬਨੀ ਅਤੇ ਸ਼ਮਈ।"
17 Os filhos de Gérson: Libni e Simei, segundo as suas famílias;
18 ਕਹਾਥ 133 ਵਰ੍ਹੇ ਜੀਵਿਆ। ਕਹਾਥ ਦੇ ਪੁੱਤਰ ਸਨ ਅਮਰਾਮ, ਯਿਸਹਾਰ, ਹਬਰੋਨ ਅਤੇ ਉਜ਼ੀਏਲ।"
18 e os filhos de Coate: Anrão, e Isar, e Hebrom, e Uziel; e os anos da vida de Coate foram cento e trinta e três anos.
19 ਮਰਾਰੀ ਦੇ ਪੁੱਤਰ ਸਨ ਮਹਲੀ ਅਤੇ ਮੂਸ਼ੀ। ਇਹ ਸਾਰੇ ਪਰਿਵਾਰ ਇਸਰਾਏਲ ਦੇ ਪੁੱਤਰ ਲੇਵੀ ਤੋਂ ਸਨ।"
19 E os filhos de Merari: Mali e Musi; estas são as famílias de Levi, segundo as suas gerações.
20 ਅਮਰਾਮ 137 ਵਰ੍ਹੇ ਜੀਵਿਆ। ਅਮਰਾਮ ਨੇ ਆਪਣੇ ਪਿਤਾ ਦੀ ਭੈਣ ਯੋਕਬਦ ਨਾਲ ਵਿਆਹ ਕਰਾਇਆ। ਅਮਰਾਮ ਅਤੇ ਯੋਕਬਦ ਨੇ ਹਾਰੂਨ ਦੇ ਅਤੇ ਮੂਸਾ ਨੂੰ ਜਨਮ ਦਿੱਤਾ।"
20 E Anrão tomou por mulher a Joquebede, sua tia, e ela gerou-lhe a Arão e a Moisés; e os anos da vida de Anrão foram cento e trinta e sete anos.
21 ਯਿਸਹਾਰ ਦੇ ਪੁੱਤਰ ਸਨ ਕੋਰਹ, ਨਫ਼ਗ ਅਤੇ ਜ਼ਿਕਰੀ।"
21 E os filhos de Isar: Corá, e Nefegue, e Zicri.
22 ਉਜ਼ੀਏਲ ਦੇ ਪੁੱਤਰ ਸਨ ਮੀਸ਼ਾਏਲ, ਅਲਸਾਫ਼ਾਨ ਅਤੇ ਸਿਤਰੀ।"
22 E os filhos de Uziel: Misael, e Elzafã, e Sitri.
23 ਹਾਰੂਨ ਨੇ ਅਲੀਸਬਾ ਨਾਲ ਵਿਆਹ ਕਰਾਇਆ। (ਅਲੀਸ਼ਬਾ ਅਮੀਨਾਦਾਬ ਦੀ ਧੀ ਸੀ, ਅਤੇ ਨਹਸੋਨ ਦੀ ਭੈਣ ਸੀ।) ਹਾਰੂਨ ਅਤੇ ਅਲੀਸ਼ਬਾ ਨੇ ਨਾਦਾਬ ਅਬੀਹੂ, ਅਲਆਜ਼ਾਰ ਅਤੇ ਈਥਾਮਾਰ ਨੂੰ ਜਨਮ ਦਿੱਤਾ।"
23 E Arão tomou por mulher a Eliseba, filha de Aminadabe, irmã de Naassom; e ela gerou-lhe a Nadabe, e Abiú, e Eleazar, e Itamar.
24 ਕੋਰਹ ਦੇ ਪੁੱਤਰ, ਕੋਰਾਹੀਆਂ ਦੇ ਪੁਰਖੇ ਸਨ; ਅੱਸੀਰ, ਅਲਕਾਨਾਹ ਅਤੇ ਅਬੀਅਸਾਫ਼।"
24 E os filhos de Corá: Assir, e Elcana, e Abiasafe; estas são as famílias dos coraítas.
25 ਹਾਰੂਨ ਦੇ ਪੁੱਤਰ ਅਲਆਜ਼ਾਰ ਨੇ ਫ਼ੂਟੀਏਲ ਦੀ ਧੀ ਨਾਲ ਵਿਆਹ ਕਰਾਇਆ। ਅਤੇ ਉਸ ਨੇ ਫ਼ੀਨਹਾਸ ਨੂੰ ਜਨਮ ਦਿੱਤਾ। ਇਹ ਸਾਰੇ ਲੋਕ ਇਸਰਾਏਲ ਦੇ ਪੁੱਤਰ, ਲੇਵੀ ਤੋਂ ਸਨ।"
25 E Eleazar, filho de Arão, tomou para si por mulher uma das filhas de Putiel, e ela gerou-lhe a Fineias; estas são as cabeças dos pais dos levitas, segundo as suas famílias.
26 ਇਹ ਉਹੀ ਹਾਰੂਨ ਅਤੇ ਮੂਸਾ ਸਨ ਜਿਨ੍ਹਾਂ ਨਾਲ ਪਰਮੇਸ਼ੁਰ ਨੇ ਗੱਲ ਕਰਕੇ ਆਖਿਆ, “ਮੇਰੇ ਲੋਕਾਂ ਨੂੰ ਉਨ੍ਹਾਂ ਦੇ ਟੋਲਿਆਂ ਵਿੱਚ ਮਿਸਰ ਤੋਂ ਬਾਹਰ ਲੈ ਚੱਲੋ।”"
26 Estes são Arão e Moisés, aos quais o Senhor disse: Tirai os filhos de Israel da terra do Egito, segundo os seus exércitos.
27 ਹਾਰੂਨ ਅਤੇ ਮੂਸਾ ਹੀ ਉਹ ਆਦਮੀ ਸਨ ਜਿਨ੍ਹਾਂ ਨੇ ਮਿਸਰ ਦੇ ਰਾਜੇ ਫ਼ਿਰਊਨ ਨਾਲ ਗੱਲ ਕੀਤੀ। ਉਨ੍ਹਾਂ ਨੇ ਫ਼ਿਰਊਨ ਨੂੰ ਆਖਿਆ ਕਿ ਉਹ ਇਸਰਾਏਲ ਨੂੰ ਮਿਸਰ ਛੱਡ ਜਾਣ ਦੇਵੇ।"
27 Estes são os que falaram a Faraó, rei do Egito, para que tirassem do Egito os filhos de Israel; estes são Moisés e Arão.
28 ਪਰਮੇਸ਼ੁਰ ਮੂਸਾ ਨੂੰ ਆਪਣੀ ਗੱਲ ਦੁਹਰਾਉਂਦਾ ਹੈ ਮਿਸਰ ਦੀ ਧਰਤੀ ਉੱਤੇ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ।"
28 E aconteceu que, naquele dia, quando o Senhor falou a Moisés na terra do Egito,
29 ਉਸ ਨੇ ਆਖਿਆ, “ਮੈਂ ਯਹੋਵਾਹ ਹਾਂ। ਮਿਸਰ ਦੇ ਰਾਜੇ ਨੂੰ ਉਹ ਹਰ ਗੱਲ ਆਖੀ ਜੋ ਮੈਂ ਤੈਨੂੰ ਆਖਦਾ ਹਾਂ।”"
29 falou o Senhor a Moisés, dizendo: Eu sou o Senhor ; dize a Faraó, rei do Egito, tudo quanto eu te digo a ti.
30 ਪਰ ਮੂਸਾ ਨੇ ਜਵਾਬ ਦਿੱਤਾ, “ਮੈਂ ਬਿਨ ਅੜਕਿਆਂ ਨਹੀਂ ਬੋਲ ਸੱਕਦਾ। ਫ਼ਿਰਊਨ ਮੇਰੀ ਗੱਲ ਨੂੰ ਨਹੀਂ ਸੁਣੇਗਾ।”"
30 Então, disse Moisés perante o Senhor : Eis que eu sou incircunciso de lábios; como, pois, me ouvirá Faraó?
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Êxodo 6, comparar traduções ou montar um estudo — tudo direto pelo WhatsApp.