Êxodo 8

Punjabi Bible (GL_PUNJABI) vs VC

Sair da comparação
VC Versão Católica
1 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਫ਼ਿਰਊਨ ਕੋਲ ਜਾਹ ਅਤੇ ਉਸ ਨੂੰ ਆਖ ਕਿ ਯਹੋਵਾਹ ਆਖਦਾ ਹੈ, ‘ਮੇਰੇ ਲੋਕਾਂ ਨੂੰ ਮੇਰੀ ਉਪਾਸਨਾ ਕਰਨ ਲਈ ਚੱਲੇ ਜਾਣ ਦੇ।"
1 O Senhor disse a Moisés: "Vai procurar o faraó e dize-lhe: eis o que diz o Senhor: deixa ir o meu povo, para que ele me preste um culto.
2 ਜੇ ਤੂੰ ਮੇਰੇ ਲੋਕਾਂ ਨੂੰ ਨਹੀਂ ਜਾਣ ਦੇਵੇਂਗਾ, ਤਾਂ ਮੈਂ ਸਾਰੇ ਮਿਸਰ ਨੂੰ ਡੱਡੂਆਂ ਨਾਲ ਭਰ ਦਿਆਂਗਾ।"
2 Se recusas, infestarei de rãs todo o teu território.
3 ਉਹ ਨਦੀ ਵਿੱਚੋਂ ਆਉਣਗੇ ਅਤੇ ਤੁਹਾਡੇ ਘਰਾਂ ਵਿੱਚ ਦਾਖਲ ਹੋ ਜਾਣਗੇ। ਉਹ ਤੁਹਾਡੇ ਸੌਣ ਵਾਲੇ ਕਮਰਿਆਂ ਅਤੇ ਤੁਹਾਡੇ ਬਿਸਤਰਿਆਂ ਵਿੱਚ ਹੋਣਗੇ। ਡੱਡੂ ਤੇਰੇ ਅਧਿਕਾਰੀਆਂ ਦੇ ਘਰਾਂ ਵਿੱਚ, ਅਤੇ ਤੁਹਾਡੇ ਚੁਲ੍ਹਿਆਂ ਅਤੇ ਪਾਣੀ ਦੇ ਬਰਤਨਾਂ ਵਿੱਚ ਹੋਣਗੇ।"
3 O Nilo ferverá de rãs que subirão para invadir tua habitação, teu quarto, teu leito, as casas de teu povo, os teus fornos e tuas amassadeiras.
4 ਡੱਡੂ ਤੇਰੇ, ਤੇਰੇ ਲੋਕਾਂ ਅਤੇ ਤੇਰੇ ਅਧਿਕਾਰੀਆਂ ਦੇ ਹਰ ਪਾਸੇ ਹੋਣਗੇ।’”"
4 As rãs subirão sobre ti, sobre teu povo e sobre todos os teus servos".
5 ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਹਾਰੂਨ ਨੂੰ ਆਖ ਕਿ ਉਹ ਆਪਣੀ ਸੋਟੀ ਫ਼ੜੇ ਅਤੇ ਨਹਿਰਾਂ, ਨਦੀਆਂ ਅਤੇ ਝੀਲਾਂ ਦੇ ਉੱਤੇ ਰੱਖੇ। ਤਾਂ ਡੱਡੂ ਨਿਕਲ ਆਉਣਗੇ ਅਤੇ ਮਿਸਰ ਦੀ ਧਰਤੀ ਤੇ ਫ਼ੈਲ ਜਾਣਗੇ।”"
5 O Senhor disse a Moisés: "Dize a Aarão: estende a tua mão com a tua vara sobre os rios, os canais e os lagos, e faze subir as rãs sobre a terra do Egito."
6 ਇਸ ਤਰ੍ਹਾਂ ਹਾਰੂਨ ਨੇ ਆਪਣਾ ਹੱਥ ਮਿਸਰ ਦੇ ਪਾਣੀਆਂ ਉੱਪਰ ਉੱਠਾਇਆ, ਅਤੇ ਡੱਡੂ ਪਾਣੀ ਵਿੱਚੋਂ ਨਿਕਲਣ ਲੱਗੇ ਅਤੇ ਉਨ੍ਹਾਂ ਨੇ ਮਿਸਰ ਦੀ ਧਰਤੀ ਨੂੰ ਭਰ ਦਿੱਤਾ।"
6 Aarão levantou a mão sobre as águas do Egito, e as rãs subiram e cobriram a terra.
7 ਮਿਸਰੀ ਜਾਦੂਗਰਾਂ ਨੇ ਆਪਣੀਆਂ ਜਾਦੂਗਰੀਆਂ ਵਰਤੀਆਂ ਅਤੇ ਉਨ੍ਹਾਂ ਨੇ ਵੀ ਹੋਰ ਵੱਧੇਰੇ ਡੱਡੂ ਬਾਹਰ ਕੱਢੇ ਅਤੇ ਮਿਸਰ ਦੀ ਧਰਤੀ ਤੇ ਫ਼ੈਲਾ ਦਿੱਤੇ।"
7 Os mágicos, porém, fizeram outro tanto com seus encantamentos: fizeram subir as rãs sobre a terra do Egito.
8 ਫ਼ਿਰਊਨ ਨੇ ਮੂਸਾ ਤੇ ਹਾਰੂਨ ਨੂੰ ਸੱਦਿਆ ਤੇ ਆਖਿਆ, “ਯਹੋਵਾਹ ਨੂੰ ਆਖੋ ਕਿ ਮੇਰੇ ਅਤੇ ਮੇਰੇ ਲੋਕਾਂ ਤੋਂ ਡੱਡੂਆਂ ਨੂੰ ਹਟਾ ਦੇਵੇ। ਮੈਂ ਲੋਕਾਂ ਨੂੰ ਜਾਣ ਦੇਵਾਂਗਾ ਅਤੇ ਯਹੋਵਾਹ ਨੂੰ ਬਲੀਆਂ ਚੜ੍ਹਾਉਣ ਦੇਵਾਂਗਾ।”"
8 O faraó mandou chamar Moisés e Aarão: "Intercedei, disse-lhes ele, junto do Senhor, a fim de que afaste as rãs de mim e de meu povo, e deixarei partir o vosso povo para que ofereça sacrifícios ao Senhor".
9 ਮੂਸਾ ਨੇ ਫ਼ਿਰਊਨ ਨੂੰ ਆਖਿਆ, “ਮੈਨੂੰ ਇਹ ਦੱਸੋ ਕਿ ਤੁਸੀਂ ਡੱਡੂਆਂ ਨੂੰ ਕਦੋਂ ਦੂਰ ਕਰਨਾ ਚਾਹੁੰਦੇ ਹੋ। ਮੈਂ ਤੁਹਾਡੇ ਲਈ, ਤੁਹਾਡੇ ਲੋਕਾਂ ਲਈ ਅਤੇ ਤੁਹਾਡੇ ਅਧਿਕਾਰੀਆਂ ਲਈ ਪ੍ਰਾਰਥਨਾ ਕਰਾਂਗਾ। ਫ਼ੇਰ ਡੱਡੂ ਤੁਹਾਨੂੰ ਅਤੇ ਤੁਹਾਡੇ ਘਰਾਂ ਨੂੰ ਛੱਡ ਜਾਣਗੇ। ਡੱਡੂ ਸਿਰਫ਼ ਨਦੀ ਵਿੱਚ ਰਹਿਣਗੇ। ਤੁਸੀਂ ਕਦੋਂ ਚਾਹੁੰਦੇ ਹੋ ਕਿ ਡੱਡੂ ਇੱਥੋਂ ਚੱਲੇ ਜਾਣ?”"
9 Moisés respondeu-lhe: "Digna-te dizer-me quando é que devo interceder por ti, por teus servos e por teu povo, a fim de que o Senhor afaste as rãs de tua pessoa e de tuas casas, de sorte que fiquem somente no rio".
10 ਫ਼ਿਰਊਨ ਨੇ ਆਖਿਆ, “ਕੱਲ ਨੂੰ।” ਮੂਸਾ ਨੇ ਆਖਿਆ, “ਇਵੇਂ ਹੀ ਹੋਵੇਗਾ ਜਿਵੇਂ ਤੁਸੀਂ ਕਹਿੰਦੇ ਹੋ। ਇਸ ਤਰ੍ਹਾਂ ਤੁਸੀਂ ਜਾਣ ਜਾਵੋਂਗੇ ਕਿ ਯਹੋਵਾਹ ਸਾਡੇ ਪਰਮੇਸ਼ੁਰ ਵਰਗਾ ਕੋਈ ਹੋਰ ਦੇਵਤਾ ਨਹੀਂ ਹੈ।"
10 "Seja amanhã", disse ele. Moisés replicou: "Será feito segundo o teu desejo, para que saibas que não há ninguém como o Senhor, nosso Deus.
11 ਡੱਡੂ ਤੁਹਾਨੂੰ, ਤੁਹਾਡੇ ਘਰਾਂ ਨੂੰ, ਤੁਹਾਡੇ ਅਧਿਕਾਰੀਆਂ ਅਤੇ ਤੁਹਾਡੇ ਲੋਕਾਂ ਨੂੰ ਛੱਡ ਜਾਣਗੇ। ਡੱਡੂ ਸਿਰਫ਼ ਨਦੀ ਵਿੱਚ ਰਹਿਣਗੇ।”"
11 As rãs afastar-se-ão de tua pessoa, de tuas habitações, de teus servos e de teu povo; e ficarão somente no Nilo".
12 ਮੂਸਾ ਤੇ ਹਾਰੂਨ ਦੇ ਫ਼ਿਰਊਨ ਕੋਲੋਂ ਚੱਲੇ ਜਾਣ ਤੋਂ ਬਾਦ, ਮੂਸਾ ਨੇ ਯਹੋਵਾਹ ਅੱਗੇ ਉਨ੍ਹਾਂ ਡੱਡੂਆਂ ਬਾਰੇ ਪੁਕਾਰ ਕੀਤੀ ਜਿਹੜੇ ਉਸ ਨੇ ਫ਼ਿਰਊਨ ਖਿਲਾਫ਼ ਭੇਜੇ ਸਨ।"
12 Moisés e Aarão saíram da casa do rei e Moisés invocou o Senhor a respeito das rãs que enviara contra o faraó.
13 ਅਤੇ ਯਹੋਵਾਹ ਨੇ ਉਵੇਂ ਹੀ ਕੀਤਾ ਜਿਵੇਂ ਮੂਸਾ ਨੇ ਮੰਗ ਕੀਤੀ ਸੀ। ਘਰਾਂ ਵਿੱਚਲੇ, ਵਿਹੜਿਆਂ ਵਿੱਚਲੇ ਅਤੇ ਖੇਤਾਂ ਵਿੱਚਲੇ ਡੱਡੂ ਮਰ ਗਏ।"
13 Fez o Senhor o que pedia Moisés: morreram as rãs nas casas, nas praças e nos campos.
14 ਉਨ੍ਹਾਂ ਨੇ ਵੱਡੀ ਸੰਖਿਆ ਵਿੱਚ ਉਨ੍ਹਾਂ ਦੇ ਢੇਰ ਲਾ ਦਿੱਤੇ ਅਤੇ ਉਹ ਸੜਨ ਲੱਗੇ, ਇਸ ਲਈ ਸਾਰਾ ਦੇਸ਼ ਸੜਿਆਂਦ ਮਾਰਨ ਲੱਗ ਪਿਆ।"
14 Ajuntaram-nas em montões e o país ficou infeccionado com isso.
15 ਫ਼ਿਰਊਨ ਨੇ ਦੇਖਿਆ ਕਿ ਉਹ ਡੱਡੂਆਂ ਤੋਂ ਮੁਕਤ ਹੋ ਗਏ ਸਨ, ਅਤੇ ਉਹ ਫ਼ੇਰ ਜ਼ਿੱਦੀ ਬਣ ਗਿਆ। ਫ਼ਿਰਊਨ ਨੇ ਉਹ ਕੁਝ ਨਾ ਕੀਤਾ ਜਿਸਦੀ ਮੂਸਾ ਨੇ ਹਾਰੂਨ ਨੇ ਉਸਤੋਂ ਮੰਗ ਕੀਤੀ ਸੀ। ਇਹ ਉਸੇ ਤਰ੍ਹਾਂ ਵਾਪਰਿਆ ਜਿਵੇਂ ਯਹੋਵਾਹ ਨੇ ਆਖਿਆ ਸੀ।"
15 Mas, vendo o faraó que havia descanso, endureceu o coração; e, como o Senhor havia predito, não ouviu Moisés e Aarão.
16 ਜੂਆਂ ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਹਾਰੂਨ ਤੂੰ ਆਪਣੀ ਸੋਟੀ ਚੁੱਕ ਤੇ ਧਰਤੀ ਦੀ ਧੂੜ ਉੱਤੇ ਮਾਰਨ ਲਈ ਆਖ, ਅਤੇ ਮਿਸਰ ਦੀ ਹਰ ਥਾਂ ਦੀ ਧੂੜ ਜੂਆਂ ਬਣ ਜਾਵੇਗੀ।”"
16 O Senhor disse a Moisés: "Dize a Aarão: levanta a tua vara e fere o pó da terra: ele se converterá em mosquitos em todo o Egito."
17 ਉਨ੍ਹਾਂ ਨੇ ਇਹੀ ਕੀਤਾ। ਹਾਰੂਨ ਨੇ ਆਪਣੇ ਹੱਥ ਵਿੱਚ ਆਪਣੀ ਸੋਟੀ ਚੁੱਕੀ ਅਤੇ ਧਰਤੀ ਦੀ ਧੂੜ ਉੱਤੇ ਮਾਰੀ, ਅਤੇ ਮਿਸਰ ਦੀ ਹਰ ਥਾਂ ਦੀ ਧੂੜ ਜੂਆਂ ਬਣ ਗਈ ਅਤੇ ਜਾਨਵਰਾਂ ਅਤੇ ਲੋਕਾਂ ਨੂੰ ਚੁਂਬੜ ਗਈਆਂ।"
17 Fizeram assim: Aarão estendeu a mão com sua vara, e feriu o p da terra: houve mosquitos sobre os homens e os animais. Toda a poeira da terra se transformou em mosquitos em todo o Egito.
18 ਜਾਦੂਗਰਾਂ ਨੇ ਆਪਣੇ ਕਰਤਬ ਵਰਤੇ ਅਤੇ ਉਹੋ ਕੁਝ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਧੂੜ ਵਿੱਚੋਂ ਜੂਆਂ ਨਾ ਬਣਾ ਸੱਕੇ। ਜੂਆਂ ਜਾਨਵਰਾਂ ਅਤੇ ਲੋਕਾਂ ਨੂੰ ਚੁੰਬੜ ਗਈਆਂ।"
18 Os mágicos, usando de seus encantamentos, tentaram produzir mosquitos, mas não o puderam. Os mosquitos ficavam sobre os homens e os animais.
19 ਇਸ ਲਈ ਜਾਦੂਗਰਾਂ ਨੇ ਫ਼ਿਰਊਨ ਨੂੰ ਦੱਸਿਆ ਕਿ ਪਰਮੇਸ਼ੁਰ ਦੀ ਸ਼ਕਤੀ ਨੇ ਅਜਿਹਾ ਕੀਤਾ ਸੀ। ਪਰ ਫ਼ਿਰਊਨ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। ਉਹ ਉਵੇਂ ਹੀ ਵਾਪਰਿਆ ਜਿਵੇਂ ਯਹੋਵਾਹ ਨੇ ਆਖਿਆ ਸੀ।"
19 Então os mágicos disseram ao fara: "Isso é o dedo de Deus". Mas o coração do fara permaneceu endurecido e, como o Senhor havia predito, não ouviu Moisés e Aarão.
20 ਮੱਖੀਆਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਸਵੇਰੇ ਉੱਠ ਕੇ ਫ਼ਿਰਊਨ ਕੋਲ ਜਾਵੀਂ। ਫ਼ਿਰਊਨ ਨਦੀ ਵੱਲ ਜਾਵੇਗਾ। ਉਸ ਨੂੰ ਆਖੀਂ ਕਿ ਯਹੋਵਾਹ ਆਖਦਾ ਹੈ, ‘ਮੇਰੇ ਲੋਕਾਂ ਨੂੰ ਜਾਣ ਦੇ ਅਤੇ ਮੇਰੀ ਉਪਾਸਨਾ ਕਰਨ ਦੇ।"
20 O Senhor disse a Moisés: "Irás amanhã de manhã apresentar-te diante do fara, quando ele sair para ir à margem do rio, e dir-lhe-ás: eis o que diz o Senhor: deixa partir o meu povo, para me prestar culto.
21 ਜੇ ਤੂੰ ਮੇਰੇ ਲੋਕਾਂ ਨੂੰ ਨਹੀਂ ਜਾਣ ਦੇਵੇਂਗਾ, ਤਾਂ ਮੱਖੀਆਂ ਤੁਹਾਡੇ ਘਰਾਂ ਅੰਦਰ ਆ ਜਾਣਗੀਆਂ। ਮੱਖੀਆਂ ਤੁਹਾਡੇ ਅਤੇ ਤੁਹਾਡੇ ਅਧਿਕਾਰੀਆਂ ਉੱਪਰ ਹੋਣਗੀਆਂ। ਮਿਸਰ ਦੇ ਘਰ ਮੱਖੀਆਂ ਨਾਲ ਭਰ ਜਾਣਗੇ। ਮੱਖੀਆਂ ਸਾਰੇ ਪਾਸੇ ਹੋਣਗੀਆਂ, ਧਰਤੀ ਉੱਤੇ ਵੀ।"
21 Se recusares, mandarei moscas sobre tua pessoa, tua gente, teu povo, tuas casas: as casas dos egípcios serão todas invadidas por elas, bem como a terra em que moram.
22 ਪਰ ਮੈਂ ਇਸਰਾਏਲ ਦੇ ਲੋਕਾਂ ਨਾਲ ਮਿਸਰੀ ਲੋਕਾਂ ਵਰਗਾ ਵਰਤਾਉ ਨਹੀਂ ਕਰਾਂਗਾ ਗੋਸ਼ਨ ਵਿੱਚ ਮੱਖੀਆਂ ਨਹੀਂ ਹੋਣਗੀਆਂ, ਜਿੱਥੇ ਮੇਰੇ ਲੋਕ ਰਹਿੰਦੇ ਹਨ। ਇਸ ਤਰ੍ਹਾਂ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਮੈਂ, ਯਹੋਵਾਹ, ਇਸ ਧਰਤੀ ਤੇ ਹਾਂ।"
22 Farei, porém uma exceção naquele dia para a terra a de Gessém, onde habita o meu povo. Ali não haverá moscas, para que saibas que eu, o Senhor, estou no meio da terra.
23 ਇਸ ਲਈ ਕਲ ਨੂੰ ਮੈਂ ਆਪਣੇ ਲੋਕਾਂ ਨਾਲ ਤੁਹਾਡੇ ਲੋਕਾਂ ਨਾਲੋਂ ਵੱਖਰਾ ਸਲੂਕ ਕਰਾਂਗਾ। ਇਹ ਮੇਰਾ ਸਬੂਤ ਹੋਵੇਗਾ।’”"
23 Farei, pois, uma distinção entre o meu povo e o teu. Amanhã terá lugar esse prodígio."
24 ਇਸ ਤਰ੍ਹਾਂ ਯਹੋਵਾਹ ਨੇ ਉਹੀ ਕੀਤਾ ਜੋ ਉਸ ਨੇ ਆਖਿਆ ਸੀ। ਮਿਸਰ ਵਿੱਚ ਬਹੁਤ ਸਾਰੀਆਂ ਮੱਖੀਆਂ ਆ ਗਈਆਂ। ਮੱਖੀਆਂ ਫ਼ਿਰਊਨ ਦੇ ਘਰ ਵਿੱਚ ਸਨ, ਅਤੇ ਇਹ ਉਸ ਦੇ ਸਾਰੇ ਅਧਿਕਾਰੀਆਂ ਦੇ ਘਰਾਂ ਵਿੱਚ ਸਨ। ਮੱਖੀਆਂ ਮਿਸਰ ਵਿੱਚ ਹਰ ਪਾਸੇ ਸਨ। ਮੱਖੀਆਂ ਦੇਸ਼ ਨੂੰ ਤਬਾਹ ਕਰ ਰਹੀਆਂ ਸਨ।"
24 Assim fez o Senhor: surgiu na casa do fara, e na de sua gente, uma multidão de moscas, e todo o Egito foi devastado pelas moscas.
25 ਇਸ ਲਈ ਫ਼ਿਰਊਨ ਨੇ ਮੂਸਾ ਤੇ ਹਾਰੂਨ ਨੂੰ ਸੱਦਿਆ। ਫ਼ਿਰਊਨ ਨੇ ਉਨ੍ਹਾਂ ਨੂੰ ਆਖਿਆ, “ਇਸ ਦੇਸ਼ ਵਿੱਚ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਵੋ।”"
25 Mandou então o fara chamar Moisés e Aarão: "Ide, disse-lhes ele, oferecer sacrifícios ao vosso Deus, {mas} no país."
26 ਪਰ ਮੂਸਾ ਨੇ ਆਖਿਆ, “ਅਜਿਹਾ ਕਰਨਾ ਠੀਕ ਨਹੀਂ ਹੋਵੇਗਾ। ਮਿਸਰੀ ਸੋਚਦੇ ਹਨ ਕਿ ਯਹੋਵਾਹ ਸਾਡੇ ਪਰਮੇਸ਼ੁਰ ਲਈ ਜਾਨਵਰਾਂ ਨੂੰ ਮਾਰਕੇ ਬਲੀਆਂ ਚੜ੍ਹਾਉਣਾ ਭਿਆਨਕ ਗੱਲ ਹੈ। ਜੇ ਅਸੀਂ ਇੱਥੇ ਅਜਿਹਾ ਕਰਾਂਗੇ ਤਾਂ ਮਿਸਰੀ ਸਾਨੂੰ ਦੇਖਣਗੇ, ਅਤੇ ਉਹ ਸਾਡੇ ਉੱਤੇ ਪੱਥਰ ਸੁੱਟਣਗੇ ਅਤੇ ਸਾਨੂੰ ਮਾਰ ਦੇਣਗੇ।"
26 Moisés respondeu: "Não convém que seja assim: os sacrifícios que oferecemos ao Senhor, nosso Deus, seriam uma abominação para os egípcios. Se oferecermos, sob os seus olhos, sacrifícios que lhes são abomináveis, não nos apedrejerão eles?
27 ਸਾਨੂੰ ਤਿੰਨਾ ਦਿਨਾਂ ਲਈ ਮਾਰੂਥਲ ਅੰਦਰ ਜਾਣ ਦਿਉ ਅਤੇ ਯਹੋਵਾਹ ਸਾਡੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਉਣ ਦਿਉ। ਇਹੀ ਹੈ ਜੋ ਸਾਡੇ ਯਹੋਵਾਹ ਨੇ ਸਾਨੂੰ ਕਰਨ ਵਾਸਤੇ ਆਖਿਆ ਸੀ।”"
27 Havemos de ir ao deserto, a três dias de caminho, e ofereceremos {lá} sacrifícios ao Senhor, nosso Deus, conforme ele nos ordenou."
28 ਇਸ ਲਈ ਫ਼ਿਰਊਨ ਨੇ ਆਖਿਆ, “ਮੈਂ ਤੁਹਾਨੂੰ ਜਾਣ ਦੇਵਾਂਗਾ ਅਤੇ ਮਾਰੂਥਲ ਵਿੱਚ ਜਾਕੇ ਆਪਣੇ ਯਹੋਵਾਹ ਪਰਮੇਸ਼ੁਰ ਨੂੰ ਬਲੀਆਂ ਚੜ੍ਹਾਉਣ ਦੇਵਾਂਗਾ। ਪਰ ਤੁਹਾਨੂੰ ਬਹੁਤੀ ਦੂਰ ਨਹੀਂ ਜਾਣਾ ਚਾਹੀਦਾ। ਹੁਣ, ਜਾਓ ਅਤੇ ਮੇਰੇ ਵਾਸਤੇ ਪ੍ਰਾਰਥਨਾ ਕਰੋ।”"
28 "Consinto, replicou o fara, em vos deixar partir: oferecereis sacrifícios ao Senhor, vosso Deus, no deserto; somente não ireis muito longe. Rogai por mim".
29 ਮੂਸਾ ਨੇ ਆਖਿਆ, “ਦੇਖੋ, ਮੈਂ ਜਾਵਾਂਗਾ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕਰਾਂਗਾ ਅਤੇ ਮੱਖੀਆਂ ਤੈਨੂੰ, ਤੇਰੇ ਲੋਕਾਂ ਨੂੰ ਅਤੇ ਤੇਰੇ ਅਧਿਕਾਰੀਆਂ ਨੂੰ ਕਲ ਨੂੰ ਛੱਡ ਦੇਣਗੀਆਂ। ਪਰ ਤੈਨੂੰ ਫ਼ਿਰ ਸਾਨੂੰ ਸਾਡੇ ਯਹੋਵਾਹ ਨੂੰ ਬਲੀਆਂ ਨਾ ਚੜ੍ਹਾਉਣ ਦੀ ਆਗਿਆ ਦੇਕੇ ਗੁਮਰਾਹ ਨਹੀਂ ਕਰਨ ਚਾਹੀਦਾ।”"
29 Moisés respondeu: "Logo que eu sair de tua casa, intercederei junto ao Senhor, e amanhã as moscas se afastarão do fara, de seus servos e de seu povo. Somente não continue o fara a nos enganar, recusando-se deixar ir o povo para oferecer sacrifícios ao Senhor".
30 ਇਸ ਤਰ੍ਹਾਂ ਮੂਸਾ ਫ਼ਿਰਊਨ ਕੋਲੋਂ ਚੱਲਿਆ ਗਿਆ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ।"
30 Moisés saiu da casa do fara. Rogou ao Senhor,
31 ਅਤੇ ਯਹੋਵਾਹ ਨੇ ਓਹੀ ਕੀਤਾ ਜੋ ਮੂਸਾ ਨੇ ਮੰਗਿਆ ਸੀ। ਯਹੋਵਾਹ ਨੇ ਫ਼ਿਰਊਨ, ਉਸ ਦੇ ਅਧਿਕਾਰੀਆਂ ਅਤੇ ਉਸਦੀ ਪਰਜਾ ਤੋਂ ਮੱਖੀਆਂ ਨੂੰ ਦੂਰ ਕਰ ਦਿੱਤਾ। ਕੋਈ ਮੱਖੀ ਨਹੀਂ ਬਚੀ।"
31 e fez o Senhor o que lhe era pedido: as moscas afastaram-se do fara, de sua gente, de seu povo e não restou uma sequer.
32 ਪਰ ਉਸ ਨੇ ਫ਼ੇਰ ਜ਼ਿਦ ਫ਼ੜ ਲਈ ਅਤੇ ਲੋਕਾਂ ਨੂੰ ਨਹੀਂ ਜਾਣ ਦਿੱਤਾ।"
32 Mas ainda esta vez endureceu o fara o seu coração, e não deixou ir o povo.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Êxodo 8, comparar traduções ou montar um estudo — tudo direto pelo WhatsApp.