Ezequiel 11

Punjabi Bible (GL_PUNJABI) vs NVI

Sair da comparação
NVI Nova Versão Internacional
1 Prophecies Against the Leaders ਫ਼ੇਰ ਮੈਨੂੰ ਹਵਾ ਚੁੱਕ ਕੇ ਯਹੋਵਾਹ ਦੇ ਮੰਦਰ ਦੇ ਪੂਰਬੀ ਫ਼ਾਟਕ ਉੱਤੇ ਲੈ ਗਈ। ਇਹ ਫਾਟਕ ਪੂਰਬ ਵੱਲ ਖੁਲ੍ਹਦਾ ਹੈ, ਜਿੱਧਰੋ ਸੂਰਜ ਚੜ੍ਹਦਾ ਹੈ। ਮੈਂ ਇਸ ਫਾਟਕ ਦੇ ਪ੍ਰਵੇਸ਼ ਉੱਤੇ 25 ਆਦਮੀ ਦੇਖੇ। ਅਜ਼ੂਰ੍ਰ ਦਾ ਪੁੱਤਰ ਯਅਜ਼ਨਯਾਹ ਉਨ੍ਹਾਂ ਆਦਮੀਆਂ ਦੇ ਨਾਲ ਸੀ। ਅਤੇ ਬਨਾਯਾਹ ਦਾ ਪੁੱਤਰ ਫ਼ਲਟਯਾਹ ਉਨ੍ਹਾਂ ਆਦਮੀਆਂ ਦੇ ਨਾਲ ਸੀ। ਉਹ ਲੋਕਾਂ ਦੇ ਆਗੂ ਸਨ।"
1 Então o Espírito me ergueu e me levou para a porta do templo do Senhor, que dá para o oriente. Ali, à entrada da porta, havia vinte e cinco homens, e vi entre eles Jazanias, filho de Azur, e Pelatias, filho de Benaia, líderes do povo.
2 ਫ਼ੇਰ ਪਰਮੇਸ਼ੁਰ ਨੇ ਮੇਰੇ ਨਾਲ ਗੱਲ ਕੀਤੀ। ਉਸ ਨੇ ਆਖਿਆ, “ਆਦਮੀ ਦੇ ਪੁੱਤਰ, ਇਹੀ ਉਹ ਆਦਮੀ ਹਨ ਜਿਹੜੇ ਇਸ ਸ਼ਹਿਰ ਦੇ ਵਿਰੁੱਧ ਬਦ ਵਿਉਂਤਾਂ ਬਣਾਉਂਦੇ ਹਨ। ਇਹ ਆਦਮੀ ਲੋਕਾਂ ਨੂੰ ਹਮੇਸ਼ਾ ਮੰਦੇ ਕੰਮ ਕਰਨ ਲਈ ਆਖਦੇ ਨੇ।"
2 O Senhor me disse: "Filho do homem, estes são os homens que estão tramando o mal e dando maus conselhos nesta cidade.
3 ਇਹ ਆਦਮੀ ਆਖਦੇ ਨੇ, ‘ਅਸੀਂ ਬਹੁਤ ਛੇਤੀ ਹੀ ਆਪਣੇ ਘਰ ਫ਼ੇਰ ਉਸਾਰ ਰਹੇ ਹੋਵਾਂਗੇ। ਅਸੀਂ ਇਸ ਸ਼ਹਿਰ ਵਿੱਚ ਓਸੇ ਤਰ੍ਹਾਂ ਸੁਰੱਖਿਅਤ ਹਾਂ ਜਿਵੇਂ ਕੌਲੇ ਵਿੱਚ ਪਿਆ ਮਾਸ ਹੁੰਦਾ ਹੈ!’"
3 Eles dizem: ‘Não será logo o tempo de construir casas? Esta cidade é uma panela, e nós somos a carne dentro dela’.
4 ਉਹ ਇਹ ਝੂਠ ਬੋਲ ਰਹੇ ਹਨ। ਇਸ ਲਈ ਤੈਨੂੰ ਮੇਰੇ ਲਈ ਲੋਕਾਂ ਨਾਲ ਜ਼ਰੂਰ ਗੱਲ ਕਰਨੀ ਚਾਹੀਦੀ ਹੈ। ਆਦਮੀ ਦੇ ਪੁੱਤਰ, ਜਾਹ ਜਾਕੇ ਲੋਕਾਂ ਨੂੰ ਭਵਿੱਖਬਾਣੀ ਕਰ।”"
4 Portanto, profetize contra eles; profetize, filho do homem".
5 ਫ਼ੇਰ ਯਹੋਵਾਹ ਦਾ ਆਤਮਾ ਮੇਰੇ ਉੱਤੇ ਆਇਆ। ਉਸ ਨੇ ਮੈਨੂੰ ਆਖਿਆ, “ਉਨ੍ਹਾਂ ਨੂੰ ਦੱਸ ਕਿ ਯਹੋਵਾਹ ਨੇ ਇਹ ਗੱਲਾਂ ਆਖੀਆਂ ਹਨ: ਇਸਰਾਏਲ ਦੇ ਪਰਿਵਾਰ ਤੂੰ ਵੱਡੀਆਂ ਚੀਜ਼ਾਂ ਦੀਆਂ ਯੋਜਨਾਵਾਂ ਬਣਾ ਰਿਹਾ ਹੈਂ। ਪਰ ਮੈਂ ਜਾਣਦਾ ਹਾਂ ਕਿ ਤੂੰ ਕੀ ਸੋਚ ਰਿਹਾ ਹੈਂ।"
5 Então o Espírito do Senhor veio sobre mim, e mandou-me dizer: "Assim diz o Senhor: É isso que vocês estão dizendo, ó nação de Israel, mas eu sei em que vocês estão pensando.
6 ਤੂੰ ਇਸ ਸ਼ਹਿਰ ਅੰਦਰ ਬਹੁਤ ਲੋਕਾਂ ਨੂੰ ਮਾਰਿਆ ਹੈ। ਤੂੰ ਗਲੀਆਂ ਵਿੱਚ ਲਾਸ਼ਾਂ ਦੇ ਢੇਰ ਲਾ ਦਿੱਤੇ ਹਨ।"
6 Vocês mataram muita gente nesta cidade e encheram as suas ruas de cadáveres.
7 ਹੁਣ, ਯਹੋਵਾਹ ਸਾਡਾ ਪ੍ਰਭੂ, ਇਹ ਗੱਲਾਂ ਆਖਦਾ ਹੈ, ‘ਉਹ ਲੋਬਾਂ ਮਾਸ ਹਨ। ਅਤੇ ਸ਼ਹਿਰ ਕੌਲੇ ਹੈ। ਪਰ ਨਬੂਕਦਨੱਸਰ ਆਵੇਗਾ ਅਤੇ ਤੈਨੂੰ ਇਸ ਸੁਰੱਖਿਅਤ ਕੌਲੇ ਵਿੱਚੋਂ ਕੱਢ ਕੇ ਲੈ ਜਾਵੇਗਾ।"
7 "Portanto, assim diz o Soberano Senhor: Os corpos que vocês jogaram nas ruas são a carne, e esta cidade é a panela, mas eu os expulsarei dela.
8 ਤੂੰ ਤਲਵਾਰ ਤੋਂ ਭੈਭੀਤ ਹੈਂ। ਪਰ ਮੈਂ ਤੇਰੇ ਵਿਰੁੱਧ ਤਲਵਾਰ ਲੈ ਕੇ ਆ ਰਿਹਾ ਹਾਂ।’” ਯਹੋਵਾਹ ਸਾਡਾ ਪ੍ਰਭੂ, ਨੇ ਇਹ ਗੱਲਾਂ ਆਖੀਆਂ। ਇਸ ਲਈ ਇਹ ਵਾਪਰਨਗੀਆਂ।"
8 Vocês têm medo da espada, e a espada é o que trarei contra vocês, palavra do Soberano Senhor.
9 ਪਰਮੇਸ਼ੁਰ ਨੇ ਇਹ ਵੀ ਆਖਿਆ, “ਮੈਂ ਤੁਹਾਨੂੰ ਲੋਕਾਂ ਨੂੰ ਇਸ ਸ਼ਹਿਰ ਤੋਂ ਬਾਹਰ ਲੈ ਜਾਵਾਂਗਾ। ਅਤੇ ਮੈਂ ਤੁਹਾਨੂੰ ਅਜਨਬੀਆਂ ਦੇ ਹਵਾਲੇ ਕਰ ਦਿਆਂਗਾ। ਮੈਂ ਤੁਹਾਨੂੰ ਸਜ਼ਾ ਦੇਵਾਂਗਾ!"
9 Eu os expulsarei da cidade e os entregarei nas mãos de estrangeiros e lhes castigarei.
10 ਤੁਸੀਂ ਤਲਵਾਰ ਨਾਲ ਮਾਰੇ ਜਾਓਗੇ। ਮੈਂ ਤੁਹਾਨੂੰ ਇੱਥੇ ਇਸਰਾਏਲ ਵਿੱਚ ਸਜ਼ਾ ਦਿਆਂਗਾ ਤਾਂ ਜੋ ਤੁਹਾਨੂੰ ਪਤਾ ਲੱਗ ਜਾਵੇ ਕਿ ਤੁਹਾਨੂੰ ਸਜ਼ਾ ਦੇਣ ਵਾਲਾ ਮੈਂ ਹੀ ਹਾਂ। ਮੈਂ ਯਹੋਵਾਹ ਹਾਂ।"
10 Vocês cairão pela espada, e eu os julgarei nas fronteiras de Israel. Então vocês saberão que eu sou o Senhor.
11 ਹਾਂ, ਇਹ ਸਥਾਨ ਰਿਂਨ੍ਹਣ ਵਾਲਾ ਭਾਂਡਾ ਹੋਵੇਗਾ। ਅਤੇ ਤੁਸੀਂ ਇਸ ਵਿੱਚਲਾ ਰਿਝ੍ਝਣ ਵਾਲਾ ਮਾਸ ਹੋਵੋਂਗੇ! ਮੈਂ ਤੁਹਾਨੂੰ ਇੱਥੇ, ਇਸਰਾਏਲ ਵਿੱਚ ਸਜ਼ਾ ਦਿਆਂਗਾ।"
11 Esta cidade não será uma panela para vocês, nem vocês serão carne nela; eu os julgarei nas fronteiras de Israel.
12 ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। ਇਹ ਮੇਰਾ ਹੀ ਨੇਮ ਸੀ ਜਿਹੜਾ ਤੁਸੀਂ ਤੋੜਿਆ ਸੀ! ਤੁਸੀਂ ਮੇਰੇ ਆਦੇਸ਼ਾਂ ਦਾ ਪਾਲਣ ਨਹੀਂ ਸੀ ਕੀਤਾ। ਤੁਸੀਂ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਵਾਂਗੂ ਹੀ ਜਿਉਣ ਦਾ ਨਿਆਂ ਕੀਤਾ ਸੀ।”"
12 E vocês saberão que eu sou o Senhor, pois vocês não agiram segundo os meus decretos nem obedeceram às minhas leis, mas se conformaram aos padrões das nações ao seu redor".
13 ਜਿਵੇਂ ਹੀ ਮੈਂ ਪਰਮੇਸ਼ੁਰ ਲਈ ਗੱਲ ਕਰਨੀ ਖਤਮ ਕੀਤੀ, ਬਨਾਯਾਹ ਦਾ ਪੁੱਤਰ ਫ਼ਲਟਯਾਹ ਮਰ ਗਿਆ! ਮੈਂ ਜ਼ਮੀਨ ਉੱਤੇ ਡਿੱਗ ਪਿਆ। ਮੈਂ ਆਪਣਾ ਮੂੰਹ ਧਰਤੀ ਨਾਲ ਛੁਹਾਕੇ ਸਿਜਦਾ ਕੀਤਾ ਅਤੇ ਆਖਿਆ, “ਯਹੋਵਾਹ ਮੇਰੇ ਪ੍ਰਭੂ, ਤੂੰ ਤਾਂ ਇਸਰਾਏਲ ਦੇ ਸਾਰੇ ਬਚੇ ਹੋਇਆਂ ਨੂੰ ਤਬਾਹ ਕਰਨ ਜਾ ਰਿਹਾ ਹੈਂ!”"
13 Ora, enquanto eu estava profetizando, Pelatias, filho de Benaia, morreu. Então prostrei-me, rosto em terra, e clamei em alta voz: "Ah! Soberano Senhor! Destruirás totalmente o remanescente de Israel? "
14 Prophecies Against Survivors in Jerusalem ਪਰ ਫੇਰ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,"
14 Esta palavra do Senhor veio a mim:
15 “ਆਦਮੀ ਦੇ ਪੁੱਤਰ, ਆਪਣੇ ਭਰਾਵਾਂ, ਇਸਰਾਏਲ ਦੇ ਪਰਿਵਾਰ ਨੂੰ, ਚੇਤੇ ਕਰ। ਉਨ੍ਹਾਂ ਨੂੰ ਆਪਣੇ ਦੇਸ ਵਿੱਚੋਂ ਜਾਣ ਲਈ ਮਜ਼ਬੂਰ ਹੋਣਾ ਪਿਆ ਸੀ, ਪਰ ਮੈਂ ਉਨ੍ਹਾਂ ਨੂੰ ਵਾਪਸ ਲਿਆਵਾਂਗਾ! ਪਰ ਹੁਣ, ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕ ਆਖ ਰਹੇ ਹਨ, ‘ਯਹੋਵਾਹ ਤੋਂ ਬਹੁਤ ਦੂਰ ਰਹੋ। ਇਹ ਧਰਤੀ ਸਾਨੂੰ ਦਿੱਤੀ ਗਈ ਸੀ-ਇਹ ਸਾਡੀ ਹੈ!’"
15 "Filho do homem, seus irmãos, sim, seus irmãos que são seus parentes consangüíneos e toda a nação de Israel, são aqueles de quem o povo de Jerusalém tem dito: ‘Eles estão longe do Senhor. É a nós que esta terra foi dada, para ser nossa propriedade’.
16 “ਇਸ ਲਈ ਉਨ੍ਹਾਂ ਲੋਕਾਂ ਨੂੰ ਇਹ ਗੱਲਾਂ ਆਖ: ਯਹੋਵਾਹ ਸਾਡਾ ਪ੍ਰਭੂ, ਆਖਦਾ ਹੈ, ‘ਇਹ ਸੱਚ ਹੈ, ਮੈਂ ਆਪਣੇ ਲੋਕਾਂ ਨੂੰ ਹੋਰਨਾਂ ਕੌਮਾਂ ਵੱਲ ਦੂਰ ਦੁਰਾਡੇ ਜਾਣ ਲਈ ਮਜ਼ਬੂਰ ਕੀਤਾ। ਮੈਂ ਉਨ੍ਹਾਂ ਨੂੰ ਅਵੱਸ਼ ਅਨੇਕਾਂ ਦੇਸਾਂ ਅੰਦਰ ਖਿੰਡਾਇਆ। ਪਰ ਉਸ ਬੋੜੇ ਸਮੇਂ ਲਈ ਜਦੋਂ ਕਿ ਉਹ ਉਨ੍ਹਾਂ ਹੋਰਨਾਂ ਦੇਸਾਂ ਅੰਦਰ ਹਨ, ਮੈਂ ਉਨ੍ਹਾਂ ਦਾ ਮੰਦਰ ਹੋਵਾਂਗਾ।"
16 "Portanto diga: ‘Assim diz o Soberano Senhor: Embora eu os tenha mandado para terras muito distantes entre os povos e os tenha espalhado entre as nações, por breve período tenho sido um santuário para eles nas terras para onde foram’.
17 ਪਰ ਤੂੰ ਉਨ੍ਹਾਂ ਲੋਕਾਂ ਨੂੰ ਇਹ ਗੱਲ ਜ਼ਰੂਰ ਦੱਸ ਕਿ ਯਹੋਵਾਹ ਉਨ੍ਹਾਂ ਦਾ ਪ੍ਰਭੂ ਉਨ੍ਹਾਂ ਨੂੰ ਵਾਪਸ ਲਿਆਵੇਗਾ। ਮੈਂ ਤੁਹਾਨੂੰ ਬਹੁਤ ਸਾਰੀਆਂ ਕੌਮਾਂ ਅੰਦਰ ਖਿੰਡਾਇਆ ਹੈ। ਪਰ ਮੈਂ ਤੁਹਾਨੂੰ ਇਕੱਠਿਆਂ ਕਰਾਂਗਾ ਅਤੇ ਉਨ੍ਹਾਂ ਕੌਮਾਂ ਤੋਂ ਵਾਪਸ ਲਿਆਵਾਂਗਾ। ਮੈਂ ਤੁਹਾਨੂੰ ਇਸਰਾਏਲ ਦੀ ਧਰਤੀ ਵਾਪਸ ਦੇਵਾਂਗਾ।"
17 "Portanto, diga: ‘Assim diz o Soberano Senhor: Eu os ajuntarei dentre as nações e os trarei de volta das terras para onde vocês foram espalhados, e lhes devolverei a terra de Israel’.
18 ਅਤੇ ਜਦੋਂ ਮੇਰੇ ਲੋਕ ਵਾਪਸ ਆਉਣਗੇ, ਉਹ ਉਨ੍ਹਾਂ ਸਾਰੇ ਭਿਆਨਕ, ਬੁੱਤਾਂ ਨੂੰ ਤਬਾਹ ਕਰ ਦੇਣਗੇ ਜਿਹੜੇ ਹੁਣ ਇੱਥੇ ਹਨ।"
18 "Eles voltarão para ela e retirarão todas as suas imagens repugnantes e os seus ídolos detestáveis.
19 ਮੈਂ ਉਨ੍ਹਾਂ ਨੂੰ ਲਿਆਕੇ ਇਕੱਠਿਆਂ ਕਰਾਂਗਾ ਅਤੇ ਉਨ੍ਹਾਂ ਨੂੰ ਇੱਕ ਮੁੱਠ੍ਠ ਕਰਾਂਗਾ। ਮੈਂ ਉਨ੍ਹਾਂ ਅੰਦਰ ਨਵਾਂ ਆਤਮਾ ਪਾਵਾਂਗਾ। ਮੈਂ ਉਨ੍ਹਾਂ ਦਾ ਪੱਥਰ ਦਾ ਦਿਲ ਲੈ ਲਵਾਂਗਾ ਅਤੇ ਉਸਦੀ ਬਾਵੇਂ ਸੱਚਮੁੱਚ ਦਾ ਦਿਲ ਧਰ ਦਿਆਂਗਾ।"
19 Darei a eles um coração não dividido e porei um novo espírito dentro deles; retirarei deles o coração de pedra e lhes darei um coração de carne.
20 ਮੈਂ ਅਜਿਹਾ ਕਰਾਂਗਾ ਤਾਂ ਕਿ ਉਹ ਮੇਰੇ ਕਨੂੰਨਾਂ ਦੀ ਪਾਲਣਾ ਕਰਨਗੇ। ਉਹ ਮੇਰੇ ਆਦੇਸ਼ਾਂ ਨੂੰ ਮੰਨਣਗੇ। ਉਹ ਉਹੀ ਗੱਲਾਂ ਕਰਨਗੇ ਜਿਹੜੀਆਂ ਮੈਂ ਉਨ੍ਹਾਂ ਨੂੰ ਆਖਾਂਗਾ। ਉਹ ਸੱਚਮੁੱਚ ਮੇਰੇ ਬੰਦੇ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।’”"
20 Então agirão segundo os meus decretos e serão cuidadosos em obedecer às minhas leis. Eles serão o meu povo, e eu serei o seu Deus.
21 The Glory of the Lord Leaves Jerusalem ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਪਰ ਹੁਣ ਉਨ੍ਹਾਂ ਦੇ ਦਿਲ ਉਨ੍ਹਾਂ ਭਿਆਨਕ ਬੁੱਤਾਂ ਨਾਲ ਜੁੜੇ ਹੋਏ ਹਨ। ਅਤੇ ਮੈਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਦੀ ਸਜ਼ਾ ਜ਼ਰੂਰ ਦਿਆਂਗਾ।” ਯਹੋਵਾਹ ਮੇਰੇ ਪ੍ਰਭੂ, ਨੇ ਇਹ ਗੱਲਾਂ ਆਖੀਆਂ।"
21 Mas, quanto àqueles cujos corações estão afeiçoados às suas imagens repugnantes e aos ídolos detestáveis, farei cair sobre suas próprias cabeças aquilo que eles têm feito, palavra do Soberano Senhor".
22 ਅਤੇ ਫ਼ੇਰ ਕਰੂਬੀ ਫ਼ਰਿਸ਼ਤਿਆਂ ਨੇ ਆਪਣੇ ਖੰਭ ਖਿਲਾਰੇ ਅਤੇ ਹਵਾ ਵਿੱਚ ਉੱਡ ਗਏ। ਪਹੀਏ ਵੀ ਉਨ੍ਹਾਂ ਦੇ ਨਾਲ ਚੱਲੇ ਗਏ। ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਉਨ੍ਹਾਂ ਦੇ ਉੱਪਰ ਸੀ।"
22 Então os querubins, com as rodas ao lado, estenderam as asas, e a glória do Deus de Israel estava sobre eles.
23 ਯਹੋਵਾਹ ਦਾ ਪਰਤਾਪ ਹਵਾ ਵਿੱਚ ਉੱਠਿਆ ਅਤੇ ਯਰੂਸ਼ਲਮ ਛੱਡ ਗਈ। ਉਹ ਯਰੂਸ਼ਲਮ ਦੇ ਪੂਰਬ ਵੱਲ ਪਹਾੜੀ ਉੱਤੇ ਰੁਕ ਗਈ।"
23 A glória do Senhor subiu da cidade e parou sobre o monte que fica a leste dela.
24 ਫ਼ੇਰ ਰੂਹ ਨੇ ਮੈਨੂੰ ਹਵਾ ਵਿੱਚ ਚੁੱਕ ਲਿਆ ਅਤੇ ਮੈਨੂੰ ਬਾਬਲ ਵਾਪਸ ਲੈ ਆਈ। ਇਹ ਮੈਨੂੰ ਉਨ੍ਹਾਂ ਲੋਕਾਂ ਕੋਲ ਵਾਪਸ ਲੈ ਆਇਆ ਜਿਨ੍ਹਾਂ ਨੂੰ ਇਸਰਾਏਲ ਛੱਡਣ ਲਈ ਮਜ਼ਬੂਰ ਹੋਣਾ ਪਿਆ ਸੀ। ਮੈਂ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਪਰਮੇਸ਼ੁਰ ਦੇ ਦਰਸ਼ਨ ਅੰਦਰ ਦੇਖਿਆ। ਫ਼ੇਰ (ਉਹ, ਜਿਸ ਨੂੰ ਮੈਂ ਦਰਸ਼ਨ ਅੰਦਰ ਦੇਖਿਆ ਸੀ।) ਹਵਾ ਵਿੱਚ ਉੱਠਿਆ ਅਤੇ ਮੈਨੂੰ ਛੱਡ ਗਿਆ।"
24 Então o Espírito ergueu-me e levou-me aos que estavam exilados na Babilônia, na visão dada pelo Espírito de Deus. Findou-se então a visão que eu estava tendo,
25 ਫ਼ੇਰ ਮੈਂ ਦੇਸੋਂ ਨਿਕਾਲੇ ਲੋਕਾਂ ਨਾਲ ਗੱਲ ਕੀਤੀ। ਮੈਂ ਉਨ੍ਹਾਂ ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜਿਹੜੀਆਂ ਮੈਨੂੰ ਯਹੋਵਾਹ ਨੇ ਦਰਸਾਈਆਂ ਸਨ।"
25 e contei aos exilados tudo o que o Senhor tinha me mostrado.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Ezequiel 11, comparar traduções ou montar um estudo — tudo direto pelo WhatsApp.