Ezequiel 13

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 Warnings Against False Prophets ਫ਼ੇਰ ਯਹੋਵਾਹ ਦਾ ਸਬਦ ਮੈਨੂੰ ਮਿਲਿਆ। ਉਸ ਨੇ ਆਖਿਆ"
1 Veio a mim a palavra do Senhor , dizendo:
2 “ਆਦਮੀ ਦੇ ਪੁੱਤਰ, ਤੈਨੂੰ ਇਸਰਾਏਲ ਦੇ ਨਬੀਆਂ ਨਾਲ ਮੇਰੇ ਲਈ ਜ਼ਰੂਰ ਗੱਲ ਕਰਨੀ ਚਾਹੀਦੀ ਹੈ। ਉਹ ਨਬੀ ਸੱਚਮੁੱਚ ਮੇਰੇ ਲਈ ਨਹੀਂ ਬੋਲ ਰਹੇ। ਉਹ ਨਬੀ ਓਹੀ ਗੱਲਾਂ ਆਖ ਰਹੇ ਨੇ ਜੋ ਉਹ ਆਖਣਾ ਚਾਹੁੰਦੇ ਹਨ। ਤੈਨੂੰ ਉਨ੍ਹਾਂ ਨਾਲ ਜ਼ਰੂਰ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਇਹ ਗੱਲਾਂ ਆਖੀ, ‘ਯਹੋਵਾਹ ਵੱਲੋਂ ਇਸ ਸੰਦੇਸ਼ ਨੂੰ ਸੁਣੋ!"
2 Filho do homem, profetiza contra os profetas de Israel que, profetizando, exprimem, como dizes, o que lhes vem do coração. Ouvi a palavra do Senhor .
3 ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ। ਮੂਰਖ ਨਬੀਓ ਤੁਹਾਡੇ ਨਾਲ ਮਾੜੀਆਂ ਗੱਲਾਂ ਵਾਪਰਨਗੀਆਂ। ਤੁਸੀਂ ਆਪਣੇ ਹੀ ਆਤਮਿਆਂ ਦੇ ਪਿੱਛੇ ਲੱਗੇ ਹੋਏ ਹੋ। ਤੁਸੀਂ ਲੋਕਾਂ ਨੂੰ ਉਹ ਗੱਲ ਦੱਸ ਰਹੇ ਹੋਂ ਜੋ ਤੁਸੀਂ ਦਰਸ਼ਨਾਂ ਵਿੱਚ ਨਹੀਂ ਦੇਖਦੇ।"
3 Assim diz o Senhor Deus: Ai dos profetas loucos, que seguem o seu próprio espírito sem nada ter visto!
4 “‘ਹੇ ਇਸਰਾਏਲ ਤੇਰੇ ਨਬੀ ਉਜੜੀਆਂ ਹੋਈਆਂ ਸੱਖਣੀਆਂ ਇਮਾਰਤਾਂ ਵਿੱਚ ਦੌੜ ਭੱਜ ਕਰਦੇ ਲੂੰਬੜਾਂ ਵਰਗੇ ਹੋਣਗੇ।"
4 Os teus profetas, ó Israel, são como raposas entre as ruínas.
5 ਤੁਸੀਂ ਸ਼ਹਿਰ ਦੀਆਂ ਟੁੱਟੀਆਂ ਹੋਈਆਂ ਕੰਧਾਂ ਨੇੜੇ ਸਿਪਾਹੀ ਤੈਨਾਤ ਨਹੀਂ ਕੀਤੇ। ਤੁਸੀਂ ਇਸਰਾਏਲ ਦੇ ਪਰਿਵਾਰ ਦੀ ਸੁਰੱਖਿਆ ਲਈ ਦੀਵਾਰਾਂ ਨਹੀਂ ਉਸਾਰੀਆਂ। ਇਸ ਲਈ ਜਦੋਂ ਯਹੋਵਾਹ ਦਾ ਤੁਹਾਨੂੰ ਸਜ਼ਾ ਦੇਣ ਦਾ ਦਿਨ ਆਵੇਗਾ ਤਾਂ ਤੁਸੀਂ ਲੜਾਈ ਹਾਰ ਜਾਵੋਂਗੇ!"
5 Não subistes às brechas, nem fizestes muros para a casa de Israel, para que ela permaneça firme na peleja no Dia do Senhor .
6 “‘ਝੂਠੇ ਨਬੀ ਨੇ ਆਖਿਆ ਸੀ ਕਿ ਉਨ੍ਹਾਂ ਨੇ ਦਰਸ਼ਨ ਦੇਖੇ। ਉਨ੍ਹਾਂ ਨੇ ਜਾਦੂ ਕੀਤੇ ਅਤੇ ਆਖਿਆ ਕਿ ਇਹ ਗੱਲਾਂ ਵਾਪਰਨਗੀਆਂ-ਪਰ ਉਨ੍ਹਾਂ ਨੇ ਝੂਠ ਬੋਲਿਆ। ਉਨ੍ਹਾਂ ਨੇ ਆਖਿਆ ਕਿ ਯਹੋਵਾਹ ਨੇ ਉਨ੍ਹਾਂ ਨੂੰ ਭੇਜਿਆ ਸੀ-ਪਰ ਉਨ੍ਹਾਂ ਨੇ ਝੂਠ ਬੋਲਿਆ ਸੀ। ਉਹ ਹਾਲੇ ਵੀ ਆਪਣੇ ਝੂਠਾਂ ਦੇ ਸੱਚ ਹੋਣ ਦਾ ਇੰਤਜ਼ਾਰ ਕਰ ਰਹੇ ਹਨ।"
6 Tiveram visões falsas e adivinhação mentirosa os que dizem: O Senhor disse; quando o Senhor os não enviou; e esperam o cumprimento da palavra.
7 “‘ਝੂਠੇ ਨਬੀਓ, ਜਿਹੜੇ ਦਰਸ਼ਨ ਤੁਸੀਂ ਦੇਖੇ ਸਨ ਉਹ ਸੱਚੇ ਨਹੀਂ ਸਨ। ਤੁਸੀਂ ਜਾਦੂ ਕੀਤੇ ਅਤੇ ਆਖਿਆ ਕਿ ਚੀਜ਼ਾਂ ਵਾਪਰਨਗੀਆਂ। ਪਰ ਤੁਸੀਂ ਝੂਠ ਬੋਲਿਆ। ਤੁਸੀਂ ਆਖਿਆ ਕਿ ਯਹੋਵਾਹ ਨੇ ਉਹ ਗੱਲਾਂ ਆਖੀਆਂ। ਪਰ ਮੈਂ ਤੁਹਾਡੇ ਨਾਲ ਗੱਲ ਨਹੀਂ ਕੀਤੀ ਸੀ।’”"
7 Não tivestes visões falsas e não falastes adivinhação mentirosa, quando dissestes: O Senhor diz, sendo que eu tal não falei?
8 ਇਸ ਲਈ ਹੁਣ, ਯਹੋਵਾਹ ਮੇਰਾ ਪ੍ਰਭੂ, ਸੱਚਮੁੱਚ ਗੱਲ ਕਰੇਗਾ! ਉਹ ਆਖਦਾ ਹੈ, “ਤੁਸੀਂ ਝੂਠ ਬੋਲਿਆ। ਤੁਸੀਂ ਉਹ ਦਰਸ਼ਨ ਦੇਖੇ ਜਿਹੜੇ ਸੱਚ ਨਹੀਂ ਹਨ। ਇਸ ਲਈ ਹੁਣ ਮੈਂ (ਪਰਮੇਸ਼ੁਰ) ਤੁਹਾਡੇ ਖਿਲਾਫ਼ ਹਾਂ!” ਯਹੋਵਾਹ ਮੇਰਾ ਪ੍ਰਭੂ, ਨੇ ਇਹ ਗੱਲਾਂ ਆਖੀਆਂ।"
8 Portanto, assim diz o Senhor Deus: Como falais falsidade e tendes visões mentirosas, por isso, eu sou contra vós outros, diz o Senhor Deus.
9 ਯਹੋਵਾਹ ਆਖਦਾ ਹੈ, “ਮੈਂ ਉਨ੍ਹਾਂ ਨਬੀਆਂ ਨੂੰ ਸਜ਼ਾ ਦੇਵਾਂਗਾ ਜਿਨ੍ਹਾਂ ਨੇ ਝੂਠੇ ਦਰਸ਼ਨ ਦੇਖੇ ਅਤੇ ਝੂਠ ਬੋਲਿਆ। ਮੈਂ ਉਨ੍ਹਾਂ ਨੂੰ ਆਪਣੇ ਲੋਕਾਂ ਤੋਂ ਦੂਰ ਕਰ ਦਿਆਂਗਾ। ਉਨ੍ਹਾਂ ਦੇ ਨਾਲ ਇਸਰਾਏਲ ਦੇ ਪਰਿਵਾਰ ਦੀ ਸੂਚੀ ਵਿੱਚ ਨਹੀਂ ਹੋਣਗੇ। ਉਹ ਫ਼ੇਰ ਕਦੇ ਵੀ ਇਸਰਾਏਲ ਦੀ ਧਰਤੀ ਉੱਤੇ ਨਹੀਂ ਆਉਣਗੇ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਅਤੇ ਪ੍ਰਭੂ ਹਾਂ!"
9 Minha mão será contra os profetas que têm visões falsas e que adivinham mentiras; não estarão no conselho do meu povo, não serão inscritos nos registros da casa de Israel, nem entrarão na terra de Israel. Sabereis que eu sou o Senhor Deus.
10 “ਉਨ੍ਹਾਂ ਝੂਠੇ ਨਬੀਆਂ ਨੇ ਬਾਰ-ਬਾਰ ਮੇਰੇ ਲੋਕਾਂ ਨਾਲ ਝੂਠ ਬੋਲਿਆ। ਉਨ੍ਹਾਂ ਨਬੀਆਂ ਨੇ ਆਖਿਆ ਕਿ ਇੱਥੇ ਸ਼ਾਂਤੀ ਹੋਵੇਗੀ। ਅਤੇ ਇੱਥੇ ਸ਼ਾਂਤੀ ਨਹੀਂ ਹੈ। ਲੋਕਾਂ ਨੂੰ ਕੰਧਾਂ ਦੀ ਮੁਰੰਮਤ ਕਰਨ ਅਤੇ ਲੜਾਈ ਲਈ ਤਿਆਰ ਰਹਿਣ ਦੀ ਲੋੜ ਹੈ। ਪਰ ਉਹ ਟੁੱਟੀਆਂ ਕੰਧਾਂ ਉੱਤੇ ਪਲਸਤਰ ਦਾ ਪਤਲਾ ਜਿਹਾ ਪੋਚਾ ਹੀ ਫ਼ੇਰਦੇ ਹਨ।"
10 Visto que andam enganando, sim, enganando o meu povo, dizendo: Paz, quando não há paz, e quando se edifica uma parede, e os profetas a caiam,
11 ਉਨ੍ਹਾਂ ਲੋਕਾਂ ਨੂੰ ਦੱਸ ਜਿਹੜੇ ਕੰਧਾਂ ਤੇ ਕਲੀ ਕਰਾਉਂਦੇ ਹਨ ਕਿ ਇਹ ਡਿੱਗ ਪਵੇਗੀ। ਉਨ੍ਹਾਂ ਲੋਕਾਂ ਨੂੰ ਆਖ ਕਿ ਮੈਂ ਗੜ੍ਹੇ ਅਤੇ ਸਖਤ ਬਾਰਸ਼ ਭੇਜਾਂਗਾ। ਤੇਜ਼ ਹਵਾਵਾਂ ਵਗਣਗੀਆਂ ਅਤੇ ਵਾਵਰੋਲਾ ਉੱਠੇਗਾ।"
11 dize aos que a caiam que ela ruirá. Haverá chuva de inundar. Vós, ó pedras de saraivada, caireis, e tu, vento tempestuoso, irromperás.
12 ਕਂਧ ਡਿੱਗ ਪਵੇਗੀ। ਅਤੇ ਲੋਕ ਨਬੀਆਂ ਨੂੰ ਪੁੱਛਣਗੇ, ‘ਉਸ ਪਲਸਤਰ ਦਾ ਕੀ ਬਣਿਆ ਜਿਹੜਾ ਤੁਸੀਂ ਕੰਧ ਉੱਤੇ ਬਪਿਆ ਸੀ?’”"
12 Ora, eis que, caindo a parede, não vos dirão: Onde está a cal com que a caiastes?
13 ਯਹੋਵਾਹ ਮੇਰਾ ਪ੍ਰਭੂ ਆਖਦਾ ਹੈ, “ਮੈਂ ਕਹਿਰਵਾਨ ਹਾਂ, ਅਤੇ ਮੈਂ ਤੁਹਾਡੇ ਖਿਲਾਫ਼ ਤੂਫ਼ਾਨ ਭੇਜਾਂਗਾ। ਮੈਂ ਕਹਿਰਵਾਨ ਹਾਂ ਅਤੇ ਮੈਂ ਤੁਹਾਡੇ ਖਿਲਾਫ਼ ਤੇਜ਼ ਬਾਰਿਸ਼ ਭੇਜਾਂਗਾ। ਮੈਂ ਕਹਿਰਵਾਨ ਹਾਂ ਅਤੇ ਮੈਂ ਆਕਾਸ਼ ਤੋਂ ਗੜ੍ਹੇ ਵਰ੍ਹਾਵਾਂਗਾ ਅਤੇ ਤੁਹਾਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ।"
13 Portanto, assim diz o Senhor Deus: Tempestuoso vento farei irromper no meu furor, e chuva de inundar haverá na minha ira, e pedras de saraivada, na minha indignação, para a consumir.
14 ਤੁਸੀਂ ਕੰਧ ਉੱਤੇ ਪਲਸਤਰ ਕੀਤਾ। ਪਰ ਮੈਂ ਪੂਰੀ ਕੰਧ ਨੂੰ ਤਬਾਹ ਕਰ ਦਿਆਂਗਾ। ਮੈਂ ਇਸ ਨੂੰ ਧਰਤੀ ਉੱਤੇ ਡੇਗ ਦਿਆਂਗਾ ਜਦੋਂ ਤੀਕ ਕਿ ਇਸਦੀਆਂ ਬੁਨਿਆਦਾਂ ਨਾ ਦਿਸ ਜਾਣ ਕੰਧ ਡਿੱਗ ਪਵੇਗੀ ਅਤੇ ਤੁਸੀਂ ਇਹ ਅੰਦਰ ਤਬਾਹ ਹੋ ਜਾਵੋਂਗੇ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।"
14 Derribarei a parede que caiastes, darei com ela por terra, e o seu fundamento se descobrirá; quando cair, perecereis no meio dela e sabereis que eu sou o Senhor .
15 ਮੈਂ ਕੰਧ ਅਤੇ ਉਨ੍ਹਾਂ ਲੋਕਾਂ ਦੇ ਖਿਲਾਫ਼ ਆਪਣਾ ਕਹਿਰ ਦਰਸਾਉਣਾ ਛੱਡ ਦਿਆਂਗਾ ਜਿਨ੍ਹਾਂ ਨੇ ਕੰਧ ਉੱਤੇ ਪਲਸਤਰ ਕੀਤਾ ਸੀ। ਫ਼ੇਰ ਮੈਂ ਆਖਾਂਗਾ, ‘ਇੱਥੇ ਕੋਈ ਕੰਧ ਨਹੀਂ। ਅਤੇ ਇਸ ਉੱਤੇ ਪਲਸਤਰ ਕਰਨ ਵਾਲੇ ਕਾਮੇ ਵੀ ਨਹੀਂ ਹਨ।’"
15 Assim, cumprirei o meu furor contra a parede e contra os que a caiaram e vos direi: a parede já não existe, nem aqueles que a caiaram,
16 “ਇਹ ਸਾਰੀਆਂ ਗੱਲਾਂ ਇਸਰਾਏਲ ਦੇ ਝੂਠੇ ਨਬੀ ਨਾਲ ਵਾਪਰਨਗੀਆਂ। ਉਹ ਨਬੀ ਯਰੂਸ਼ਲਮ ਦੇ ਲੋਕਾਂ ਨਾਲ ਗੱਲ ਕਰਦੇ ਹਨ। ਉਹ ਨਬੀ ਆਖਦੇ ਹਨ ਕਿ ਇੱਥੇ ਸ਼ਾਂਤੀ ਹੋਵੇਗੀ, ਪਰ ਇੱਥੇ ਸ਼ਾਂਤੀ ਹੈ ਨਹੀਂ।” ਯਹੋਵਾਹ ਮੇਰਾ ਪ੍ਰਭੂ, ਨੇ ਇਹ ਗੱਲਾਂ ਆਖੀਆਂ।"
16 os profetas de Israel que profetizaram a respeito de Jerusalém e para ela têm visões de paz, quando não há paz, diz o Senhor Deus.
17 ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਇਸਰਾਏਲ ਦੀਆਂ ਨਬੀਆਂ ਵੱਲ ਦੇਖ। ਉਹ ਨਬੀਆਂ ਮੇਰੇ ਲਈ ਨਹੀਂ ਬੋਲਦੀਆਂ। ਉਹ ਉਹੀ ਗੱਲਾਂ ਆਖਦੀਆਂ ਹਨ ਜੋ ਉਹ ਆਖਣਾ ਚਾਹੁੰਦੀਆਂ ਹਨ। ਇਸ ਲਈ ਤੈਨੂੰ ਮੇਰੇ ਵਾਸਤੇ ਉਨ੍ਹਾਂ ਦੇ ਖਿਲਾਫ਼ ਵੀ ਬੋਲਣਾ ਚਾਹੀਦਾ ਹੈ। ਤੈਨੂੰ ਉਨ੍ਹਾਂ ਨੂੰ ਇਹ ਗੱਲਾਂ ਅਵੱਸ਼ ਆਖਣੀਆਂ ਚਾਹੀਦੀਆਂ ਹਨ।"
17 Tu, ó filho do homem, põe-te contra as filhas do teu povo que profetizam de seu coração, profetiza contra elas
18 ‘ਯਹੋਵਾਹ ਮੇਰਾ ਪ੍ਰਭੂ, ਇਹ ਗੱਲਾਂ ਆਖਦਾ ਹੈ, ਔਰਤੋਂ ਤੁਹਾਡੇ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ, ਤੁਸੀਂ ਲੋਕਾਂ ਲਈ ਉਨ੍ਹਾਂ ਦੀਆਂ ਕਲਾਈਆਂ ਉੱਤੇ ਪਹਿਨਣ ਲਈ ਕਪੜੇ ਦੇ ਬਾਜ਼ੂਬੰਦ ਸਿਉਂਦੀਆਂ ਹੋ। ਤੁਸੀਂ ਲੋਕਾਂ ਲਈ ਸਿਰਾਂ ਤੇ ਪਹਿਨਣ ਵਾਲੇ ਖਾਸ ਪਟਕੇ ਬਣਾਉਂਦੀਆਂ ਹੋ। ਤੁਸੀਂ ਆਖਦੀਆਂ ਹੋ ਕਿ ਇਨ੍ਹਾਂ ਚੀਜ਼ਾਂ ਵਿੱਚ ਜਾਦੂਈ ਸ਼ਕਤੀ ਹੈ, ਲੋਕਾਂ ਦੇ ਜੀਵਨ ਨੂੰ ਕਾਬੂ ਕਰਨ ਦੀ। ਤੁਸੀਂ ਸਿਰਫ਼ ਆਪਣੇ-ਆਪਨੂੰ ਜਿਉਂਦਾ ਰੱਖਣ ਲਈ ਉਨ੍ਹਾਂ ਲੋਕਾਂ ਨੂੰ ਜਾਲ ਵਿੱਚ ਫ਼ਸਾਉਂਦੀਆਂ ਹੋ!"
18 e dize: Assim diz o Senhor Deus: Ai das que cosem invólucros feiticeiros para todas as articulações das mãos e fazem véus para cabeças de todo tamanho, para caçarem almas! Querereis matar as almas do meu povo e preservar outras para vós mesmas?
19 ਤੁਸੀਂ ਲੋਕਾਂ ਨੂੰ ਇਹ ਸੋਚਣ ਲਾ ਦਿੰਦੀਆਂ ਹੋ ਕਿ ਮੈ ਮਹੱਤਵਪੂਰਣ ਨਹੀਂ ਹਾਂ। ਤੁਸੀਂ ਉਨ੍ਹਾਂ ਨੂੰ ਜੌਆਂ ਦੀਆਂ ਕੁਝ ਮੁੱਠੀਆਂ ਅਤੇ ਰੋਟੀਆਂ ਦੇ ਕੁਝ ਟੁਕੜਿਆਂ ਬਦਲੇ ਮੇਰੇ ਖਿਲਾਫ਼ ਕਰ ਦਿੰਦੀਆਂ ਹੋ। ਤੁਸੀਂ ਮੇਰੇ ਲੋਕਾਂ ਨਾਲ ਝੂਠ ਬੋਲਦੀਆਂ ਹੋ। ਉਹ ਲੋਕ ਉਨ੍ਹਾਂ ਝੂਠਾਂ ਨੂੰ ਸੁਣਨਾ ਪਸੰਦ ਕਰਦੇ ਹਨ। ਤੁਸੀਂ ਉਨ੍ਹਾਂ ਲੋਕਾਂ ਨੂੰ ਮਾਰ ਦਿੰਦੀਆਂ ਹੋ ਜਿਨ੍ਹਾਂ ਨੂੰ ਜਿਉਣਾ ਚਾਹੀਦਾ ਹੈ। ਅਤੇ ਤੁਸੀਂ ਉਨ੍ਹਾਂ ਲੋਕਾਂ ਨੂੰ ਜਿਉਣ ਦਿੰਦੀਆਂ ਹੋ ਜਿਨ੍ਹਾਂ ਨੂੰ ਮਰਨਾ ਚਾਹੀਦਾ ਹੈ।"
19 Vós me profanastes entre o meu povo, por punhados de cevada e por pedaços de pão, para matardes as almas que não haviam de morrer e para preservardes com vida as almas que não haviam de viver, mentindo, assim, ao meu povo, que escuta mentiras.
20 ਇਸ ਲਈ ਯਹੋਵਾਹ ਅਤੇ ਪ੍ਰਭੂ ਤੁਹਾਨੂੰ ਇਹ ਗੱਲਾਂ ਆਖਦਾ ਹੈ: ਤੁਸੀਂ ਉਹ ਕੱਪੜੇ ਦੇ ਬਾਜ਼ੂਬੰਦ ਲੋਕਾਂ ਨੂੰ ਫ਼ਸਾਉਣ ਲਈ ਬਣਾਉਂਦੀਆਂ ਹੋ-ਪਰ ਮੈਂ ਉਨ੍ਹਾਂ ਲੋਕਾਂ ਨੂੰ ਆਜ਼ਾਦ ਕਰ ਦਿਆਂਗਾ। ਮੈਂ ਉਨ੍ਹਾਂ ਬਾਜ਼ੂਬੰਦਾਂ ਨੂੰ ਤੁਹਾਡੀਆਂ ਬਾਹਾਂ ਉੱਤੋਂ ਪਾੜ ਸੁੱਟਾਂਗਾ ਅਤੇ ਲੋਕ ਤੁਹਾਡੇ ਕੋਲੋਂ ਆਜ਼ਾਦ ਹੋ ਜਾਣਗੇ। ਉਹ ਉਨ੍ਹਾਂ ਪੰਛੀਆਂ ਵਰਗੇ ਹੋਣਗੇ ਜਿਹੜੇ ਜਾਲ ਵਿੱਚੋਂ ਨਿਕਲ ਕੇ ਉੱਡ ਜਾਂਦੇ ਨੇ।"
20 Portanto, assim diz o Senhor Deus: Eis aí vou eu contra vossos invólucros feiticeiros, com que vós caçais as almas como aves, e as arrancarei de vossas mãos; soltarei livres como aves as almas que prendestes.
21 ਅਤੇ ਮੈਂ ਉਨ੍ਹਾਂ ਪਟਕਿਆਂ ਨੂੰ ਪਾੜ ਦਿਆਂਗਾ ਅਤੇ ਆਪਣੇ ਬੰਦਿਆਂ ਨੂੰ ਤੁਹਾਡੀ ਸ਼ਕਤੀ ਤੋਂ ਬਚਾ ਲਵਾਂਗਾ। ਉਹ ਲੋਕ ਤੁਹਾਡੇ ਜਾਲ ਵਿੱਚੋਂ ਬਚ ਨਿਕਲਣਗੇ। ਅਤੇ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।"
21 Também rasgarei os vossos véus e livrarei o meu povo das vossas mãos, e nunca mais estará ao vosso alcance para ser caçado; e sabereis que eu sou o Senhor .
22 “‘ਨਬੀਓ, ਤੁਸੀਂ ਝੂਠ ਬੋਲਦੇ ਹੋ। ਤੁਹਾਡੇ ਝੂਠ ਨੇਕ ਬੰਦਿਆਂ ਨੂੰ ਦੁੱਖ ਪਹੁੰਚਾਉਂਦੇ ਹਨ-ਮੈਂ ਉਨ੍ਹਾਂ ਨੇਕ ਬੰਦਿਆਂ ਨੂੰ ਨੁਕਸਾਨ ਪਹੁੰਚਾਉਣਾ ਨਹੀਂ ਚਾਹਿਆ! ਤੁਸੀਂ ਮੰਦੇ ਲੋਕਾਂ ਦਾ ਪੱਖ ਲੈਂਦੇ ਹੋ ਅਤੇ ਉਨ੍ਹਾਂ ਨੂੰ ਉਤਸਾਹਿਤ ਕਰਦੇ ਹੋ। ਤੁਸੀਂ ਉਨ੍ਹਾਂ ਨੂੰ ਆਪਣੀਆਂ ਜ਼ਿੰਦਗੀਆਂ ਬਦਲਣ ਲਈ ਨਹੀਂ ਆਖਦੇ। ਤੁਸੀਂ ਉਨ੍ਹਾਂ ਦੀਆਂ ਜ਼ਿੰਦਗੀਆਂ ਬਚਾਉਣ ਦੀ ਕੋਸ਼ਿਸ਼ ਨਹੀਂ ਕਰਦੀਆਂ!"
22 Visto que com falsidade entristecestes o coração do justo, não o havendo eu entristecido, e fortalecestes as mãos do perverso para que não se desviasse do seu mau caminho e vivesse,
23 ਇਸ ਲਈ ਹੁਣ ਤੁਸੀਂ ਹੋਰ ਵੱਧੇਰੇ ਬੇਕਾਰ ਦਰਸ਼ਨ ਨਹੀਂ ਦੇਖੋਁਗੀਆਂ। ਤੁਸੀਂ ਹੁਣ ਹੋਰ ਵੱਧੇਰੇ ਜਾਦੂ ਨਹੀਂ ਕਰੋਗੀਆਂ। ਮੈਂ ਆਪਣੇ ਬੰਦਿਆਂ ਨੂੰ ਤੁਹਾਡੀ ਸ਼ਕਤੀ ਤੋਂ ਬਚਾ ਲਵਾਂਗਾ। ਅਤੇ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।’”"
23 por isso, já não tereis visões falsas, nem jamais fareis adivinhações; livrarei o meu povo das vossas mãos, e sabereis que eu sou o Senhor .

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Ezequiel 13, comparar traduções ou montar um estudo — tudo direto pelo WhatsApp.