Ezequiel 15

Punjabi Bible (GL_PUNJABI)

1 Jerusalem, the Vine, Will Be Burned ਫ਼ੇਰ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,"

2 “ਆਦਮੀ ਦੇ ਪੁੱਤਰ, ਕੀ ਅੰਗੂਰ ਦੀਆਂ ਵੇਲਾਂ ਦੀ ਲੱਕੜੀ ਦੇ ਟੁਕੜੇ ਕਿਸੇ ਤਰ੍ਹਾਂ ਜੰਗਲ ਦੇ ਰੁੱਖਾਂ ਦੀਆਂ ਕੱਟੀਆਂ ਹੋਈਆਂ ਛੋਟੀਆਂ ਟਾਹਣੀਆਂ ਨਾਲੋਂ ਬਿਹਤਰ ਹੁੰਦੇ ਹਨ? ਨਹੀਂ!"

3 ਕੀ ਤੂੰ ਉਸ ਅੰਗੂਰ ਦੀ ਵੇਲ ਦੀ ਲੱਕੜੀ ਨੂੰ ਕੋਈ ਚੀਜ਼ ਬਨਾਉਣ ਲਈ ਵਰਤ ਸੱਕਦਾ ਹੈਂ? ਨਹੀਂ! ਕੀ ਤੂੰ ਉਸ ਲੱਕੜੀ ਦੀਆਂ ਭਾਂਡੇ ਟੰਗਣ ਵਾਲੀਆਂ ਕੀਲੀਆਂ ਬਣਾ ਸੱਕਦਾ ਹੈਂ? ਨਹੀਂ!"

4 ਲੋਕ ਸਿਰਫ਼ ਉਸ ਲੱਕੜੀ ਨੂੰ ਅੱਗ ਵਿੱਚ ਸੁੱਟਦੇ ਹਨ। ਕੁਝ ਸੋਟੀਆਂ ਸਿਰਿਆਂ ਤੋਂ ਬਲਣੀਆਂ ਸ਼ੁਰੂ ਹੋ ਜਾਂਦੀਆਂ ਹਨ, ਵਿੱਚਕਾਰਲੇ ਹਿੱਸੇ ਅੱਗ ਨਾਲ ਕਾਲੇ ਹੋ ਜਾਂਦੇ ਹਨ, ਪਰ ਸੋਟੀਆਂ ਪੂਰੀ ਤਰ੍ਹਾਂ ਸੜਦੀਆਂ ਨਹੀਂ ਕੀ ਤੂੰ ਉਸ ਸੜੀ ਹੋਈ ਸੋਟੀ ਤੋਂ ਕੋਈ ਚੀਜ਼ ਬਣਾ ਸੱਕਦਾ ਹੈਂ?"

5 ਜੇ ਤੂੰ ਉਸ ਲੱਕੜੀ ਦੇ ਸੜਨ ਤੋਂ ਪਹਿਲਾਂ ਕੋਈ ਚੀਜ਼ ਨਹੀਂ ਬਣਾ ਸੱਕਦਾ ਤਾਂ ਅਵੱਸ਼ ਹੀ ਉਸ ਸੜੀ ਹੋਈ ਸੋਟੀ ਤੋਂ ਵੀ ਕੋਈ ਚੀਜ਼ ਨਹੀਂ ਬਣਾ ਸੱਕੇਂਗਾ!"

6 ਇਸ ਲਈ ਅੰਗੂਰ ਦੀਆਂ ਵੇਲਾਂ ਦੇ ਲੱਕੜ ਦੇ ਟੋਟੇ ਜੰਗਲ ਦੇ ਰੁੱਖਾਂ ਦੇ ਹੋਰ ਟੁਕੜਿਆਂ ਵਰਗੇ ਹੀ ਹਨ। ਲੋਕੀ ਲੱਕੜੀ ਦੇ ਟੁਕੜਿਆਂ ਨੂੰ ਅੱਗ ਵਿੱਚ ਸੁੱਟਦੇ ਹਨ। ਅਤੇ ਅੱਗ ਉਨ੍ਹਾਂ ਨੂੰ ਪੂਰੀ ਤਰ੍ਹਾਂ ਸਾੜ ਦਿੰਦੀ ਹੈ। ਓਸੇ ਤਰ੍ਹਾਂ ਮੈਂ ਯਰੂਸ਼ਲਮ ਦੇ ਰਹਿਣ ਵਾਲੇ ਲੋਕਾਂ ਨੂੰ ਅੱਗ ਵਿੱਚ ਸੁੱਟ ਦਿਆਂਗਾ!” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।"

7 “ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ। ਹੋ ਸੱਕਦਾ ਕੁਝ ਅੱਗ ਤੋਂ ਬਚ ਨਿਕਲਣ, ਪਰ ਤਾਂ ਵੀ ਅੱਗ ਉਨ੍ਹਾਂ ਨੂੰ ਨਸ਼ਟ ਕਰ ਦੇਵੇਗੀ। ਤੂੰ ਜਾਣ ਲਵੇਂਗਾ ਕਿ ਮੈਂ ਯਹੋਵਾਹ ਹਾਂ ਜਦੋਂ ਤੂੰ ਵੇਖੇਂਗਾ ਕਿ ਮੈਂ ਉਨ੍ਹਾਂ ਨੂੰ ਕਿਵੇਂ ਸਜ਼ਾ ਦਿੱਤੀ ਹੈ।"

8 ਮੈਂ ਉਸ ਦੇਸ ਨੂੰ ਤਬਾਹ ਕਰ ਦਿਆਂਗਾ ਕਿਉਂ ਕਿ ਲੋਕਾਂ ਨੇ ਮੈਨੂੰ ਛੱਡ ਦਿੱਤਾ ਹੈ ਝੂਠੇ ਦੇਵਤਿਆਂ ਦੀ ਉਪਾਸਨਾ ਕਰਨ ਲਈ।” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।"

Ler em outra tradução

Comparar lado a lado

Estude este capítulo no WhatsApp

Peça à IA da Bíblia Fala para explicar Ezequiel 15, comparar traduções ou montar um estudo — tudo direto pelo WhatsApp.