Ezequiel 18

Punjabi Bible (GL_PUNJABI) vs VC

Sair da comparação
VC Versão Católica
1 True Justice ਫ਼ੇਰ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,"
1 A palavra do Senhor foi-me dirigida nestes termos:
2 “ਤੁਸੀਂ ਲੋਕ ਇਹ ਮੁਹਾਵਰਾ ਦੁਹਰਾਉਂਦੇ ਰਹਿੰਦੇ ਹੋ। ਤੁਸੀਂ ਆਖਦੇ ਹੋ: ‘ਮਾਪਿਆਂ ਨੇ ਖਾਧੇ ਖੱਟੇ ਅੰਗੂਰ, ਪਰ ਬੱਚਿਆਂ ਨੂੰ ਆਇਆ ਖੱਟਾ ਸੁਆਦ।’” ਤੁਸੀਂ ਸੋਚਦੇ ਹੋ ਕਿ ਤੁਸੀਂ ਪਾਪ ਕਰ ਸੱਕਦੇ ਹੋਂ, ਅਤੇ ਇਸ ਲਈ ਭਵਿੱਖ ਵਿੱਚ ਕਿਸੇ ਹੋਰ ਵਿਅਕਤੀ ਨੂੰ ਸਜ਼ਾ ਮਿਲੇਗੀ।"
2 por que repetis continuamente esse provérbio entre os israelitas: os pais comeram uvas verdes, mas são os dentes dos filhos que ficam embotados?
3 ਪਰ ਯਹੋਵਾਹ ਮੇਰੇ ਪ੍ਰਭੂ ਆਖਦਾ ਹੈ, “ਮੈਂ ਆਪਣੇ ਜੀਵਨ ਨੂੰ ਸਾਹਮਣੇ ਰੱਖ ਕੇ ਇਕਰਾਰ ਕਰਦਾ ਹਾਂ ਕਿ ਇਸਰਾਏਲ ਦੇ ਲੋਕ ਹੋਰ ਵੱਧੇਰੇ ਇਹ ਆਖਣੀ ਨਹੀਂ ਵਰਤਣਗੇ।"
3 Por minha vida - oráculo do Senhor Javé -, não tereis mais ocasião de repetir esse provérbio em Israel.
4 ਮੈਂ ਹਰ ਬੰਦੇ ਨਾਲ ਓਸੇ ਤਰ੍ਹਾਂ ਦਾ ਵਿਹਾਰ ਕਰਾਂਗਾ। ਇਸ ਨਾਲ ਕੋਈ ਫ਼ਰਕ ਨਹੀਂ ਪਵੇਗਾ ਕਿ ਉਹ ਬੰਦਾ ਮਾਪਾ ਹੈ ਜਾਂ ਬੱਚਾ। ਜਿਹੜਾ ਬੰਦਾ ਪਾਪ ਕਰਦਾ ਹੈ ਓਹੀ ਮਰੇਗਾ!"
4 É a mim que pertencem as vidas, a vida do pai e a vida do filho. Ora, é o culpado que morrerá.
5 “ਜੇ ਕੋਈ ਬੰਦਾ ਨੇਕ ਹੈ ਤਾਂ ਉਹ ਜੀਵੇਗਾ! ਉਹ ਨੇਕ ਬੰਦਾ ਲੋਕਾਂ ਨਾਲ ਨਿਰਪੱਖ ਹੋਕੇ ਵਿਹਾਰ ਕਰਦਾ ਹੈ।"
5 O homem justo - que procede segundo o direito e a eqüidade,
6 ਉਹ ਨੇਕ ਬੰਦਾ ਪਰਬਤਾਂ ਤੇ ਨਹੀਂ ਜਾਂਦਾ ਅਤੇ ਝੂਠੇ ਦੇਵਤਿਆਂ ਨੂੰ ਚੜ੍ਹਾਏ ਗਏ ਭੋਜਨ ਨੂੰ ਸਾਂਝਾ ਨਹੀਂ ਕਰਦਾ। ਉਹ ਇਸਰਾਏਲ ਵਿੱਚਲੇ ਉਨ੍ਹਾਂ ਬੁੱਤਾਂ ਅੱਗੇ ਪ੍ਰਾਰਥਨਾ ਨਹੀਂ ਕਰਦਾ। ਉਹ ਆਪਣੇ ਗੁਆਂਢੀ ਦੀ ਪਤਨੀ ਨਾਲ ਵਿਭਚਾਰ ਨਹੀਂ ਕਰਦਾ। ਉਹ ਮਹਾਵਾਰੀ ਸਮੇਂ ਆਪਣੀ ਪਤਨੀ ਨਾਲ ਸੰਭੋਗ ਨਹੀਂ ਕਰਦਾ।"
6 que não participa dos festins das montanhas, que não volve os olhos para os ídolos da casa de Israel, que não desonra a mulher do próximo, e não tem relação com uma mulher durante o tempo de sua impureza,
7 ਉਹ ਨੇਕ ਬੰਦਾ ਲੋਕਾਂ ਦਾ ਫ਼ਾਇਦਾ ਨਹੀਂ ਉੱਠਾਂਦਾ। ਜੇ ਕੋਈ ਬੰਦਾ ਉਸ ਪਾਸੋਂ ਪੈਸਾ ਉਧਾਰ ਲੈਂਦਾ ਹੈ ਉਹ ਬੰਦਾ ਕੋਈ ਚੀਜ਼ ਗਹਿਣੇ ਰੱਖ ਕੇ ਦੂਸਰੇ ਬੰਦੇ ਨੂੰ ਉਧਾਰ ਦੇ ਦਿੰਦਾ ਹੈ। ਅਤੇ ਜਦੋਂ ਉਹ ਬੰਦਾ ਉਧਾਰ ਚੁਕਾ ਦਿੰਦਾ ਹੈ ਤਾਂ ਉਹ ਉਹ ਗਹਿਣੇ ਧਰੀ ਚੀਜ਼ ਵਾਪਸ ਕਰ ਦਿੰਦਾ ਹੈ। ਉਹ ਨੇਕ ਬੰਦਾ ਭੁੱਖਿਆਂ ਨੂੰ ਭੋਜਨ ਦਿੰਦਾ ਹੈ। ਅਤੇ ਉਹ ਲੋੜਵਂਦਾਂ ਨੂੰ ਕੱਪੜੇ ਦਿੰਦਾ ਹੈ।"
7 que não oprime ninguém, que restitui o penhor ao seu devedor, que não exerce a rapina, que dá seu pão aos famintos, e cobre com vestimenta o que está nu,
8 ਜੇ ਕੋਈ ਬੰਦਾ ਪੈਸਾ ਉਧਾਰ ਲੈਣਾ ਚਾਹੁੰਦਾ ਹੈ ਤਾਂ ਨੇਕ ਬੰਦਾ ਉਸ ਨੂੰ ਪੈਸਾ ਉਧਾਰ ਦੇ ਦਿੰਦਾ ਹੈ। ਅਤੇ ਉਹ ਕਰਜ਼ੇ ਉੱਤੇ ਸੂਦ ਵਸੂਲ ਨਹੀਂ ਕਰਦਾ। ਉਹ ਨੇਕ ਬੰਦਾ ਧੋਖੇਬਾਜ਼ ਹੋਣ ਤੋਂ ਇਨਕਾਰ ਕਰਦਾ ਹੈ। ਉਹ ਹਰੇਕ ਬੰਦੇ ਨਾਲ ਬੇਲਾਗ ਹੁੰਦਾ ਹੈ। ਲੋਕ ਉਸ ਉੱਤੇ ਭਰੋਸਾ ਕਰ ਸੱਕਦੇ ਹਨ।"
8 que não empresta à taxa usurária e não recebe com juros, que afasta a sua mão da iniqüidade, e julga eqüitativamente entre um homem e outro,
9 ਉਹ ਮੇਰੀਆਂ ਬਿਧੀਆਂ ਦੀ ਪਾਲਣਾ ਕਰਦਾ ਹੈ। ਉਹ ਮੇਰੇ ਨਿਆਂਇਆਂ ਬਾਰੇ ਸੋਚਦਾ ਹੈ ਅਤੇ ਨਿਰਪੱਖ ਅਤੇ ਭਰੋਸੇਯੋਗ ਹੋਣਾ ਸਿੱਖਦਾ ਹੈ। ਉਹ ਨੇਕ ਬੰਦਾ ਹੈ ਇਸ ਲਈ ਜੀਵੇਗਾ।"
9 que segue os meus preceitos e observa as minhas leis, para proceder com retidão - esse homem é um justo: certamente viverá. Oráculo do Senhor Javé.
10 “ਪਰ ਹੋ ਸੱਕਦਾ ਹੈ ਕਿ ਉਸ ਨੇਕ ਬੰਦੇ ਦਾ ਕੋਈ ਪੁੱਤਰ ਅਜਿਹਾ ਹੋਵੇ ਜਿਹੜਾ ਇਹੋ ਜਿਹੀ ਕੋਈ ਵੀ ਚੰਗੀ ਗੱਲ ਨਹੀਂ ਕਰਦਾ। ਉਹ ਪੁੱਤਰ ਭਾਵੇਂ ਚੀਜ਼ਾਂ ਚੁਰਾਂਦਾ ਹੋਵੇ ਅਤੇ ਲੋਕਾਂ ਨੂੰ ਮਾਰਦਾ ਹੋਵੇ।"
10 Porém, se esse homem gerou um filho violento e sanguinário, que comete {contra seu irmão} uma dessas faltas
11 ਹੋ ਸੱਕਦਾ ਹੈ ਕਿ ਉਹ ਪੁੱਤਰ ਇਨ੍ਹਾਂ ਵਿੱਚੋਂ ਕੋਈ ਇੱਕ ਮਾੜੀ ਗੱਲ ਕਰਦਾ ਹੋਵੇ। ਹੋ ਸੱਕਦਾ ਹੈ ਉਹ ਪਰਬਤਾਂ ਉੱਤੇ ਜਾਂਦਾ ਹੋਵੇ ਅਤੇ ਝੂਠੇ ਦੇਵਤਿਆਂ ਨੂੰ ਚੜ੍ਹਾਏ ਭੋਜਨ ਨੂੰ ਸਾਂਝਾ ਕਰਦਾ ਹੋਵੇ। ਹੋ ਸੱਕਦਾ ਹੈ ਕਿ ਉਹ ਮਾੜਾ ਪੁੱਤਰ ਆਪਣੇ ਗੁਆਂਢੀ ਦੀ ਪਤਨੀ ਨਾਲ ਵਿਭਚਾਰ ਕਰਦਾ ਹੋਵੇ।"
11 embora ele próprio não tenha cometido nenhuma; um filho que come nas montanhas e desonra a mulher do próximo,
12 ਹੋ ਸੱਕਦਾ ਹੈ ਕਿ ਉਹ ਗਰੀਬ ਨਿਆਸਰੇ ਲੋਕਾਂ ਨਾਲ ਬਦਸਲੂਕੀ ਕਰਦਾ ਹੋਵੇ। ਹੋ ਸੱਕਦਾ ਹੈ ਕਿ ਉਹ ਕਿਸੇ ਬੰਦੇ ਦੇ ਕਰਜ਼ੇ ਵਾਪਸ ਕਰਨ ਉੱਤੇ ਅਮਾਨਤੀ ਸਮਾਨ ਵਾਪਸ ਨਾ ਕਰਦਾ ਹੋਵੇ। ਹੋ ਸੱਕਦਾ ਹੈ ਕਿ ਉਹ ਮੰਦਾ ਪੁੱਤਰ ਉਨ੍ਹਾਂ ਬੁੱਤਾਂ ਦੀ ਉਪਾਸਨਾ ਕਰਦਾ ਹੋਵੇ ਅਤੇ ਹੋਰ ਭਿਆਨਕ ਗੱਲਾਂ ਕਰਦਾ ਹੋਵੇ।"
12 que oprime o infeliz e o indigente, que pratica a rapina e não restitui o penhor, que ergue os olhos para os ídolos e comete abominações,
13 ਹੋ ਸੱਕਦਾ ਹੈ ਕਿ ਕਿਸੇ ਬੰਦੇ ਨੂੰ ਉਸ ਮੰਦੇ ਪੁੱਤਰ ਕੋਲੋਂ ਪੈਸਾ ਉਧਾਰ ਲੈਣ ਦੀ ਲੋੜ ਪੈ ਜਾਵੇ। ਹੋ ਸੱਕਦਾ ਹੈ ਕਿ ਉਹ ਪੁੱਤਰ ਉਸ ਨੂੰ ਪੈਸਾ ਉਧਾਰ ਦੇ ਦੇਵੇ ਪਰ ਉਹ ਉਸ ਨੂੰ ਉਸ ਉਧਾਰ ਉੱਤੇ ਸੂਦ ਅਦਾ ਕਰਨ ਲਈ ਮਜ਼ਬੂਰ ਕਰੇਗਾ। ਇਸ ਲਈ ਉਹ ਮੰਦਾ ਪੁੱਤਰ ਨਹੀਂ ਜੀਵੇਗਾ। ਉਸ ਨੇ ਭਿਆਨਕ ਗੱਲਾਂ ਕੀਤੀਆਂ ਸਨ, ਇਸ ਲਈ ਉਹ ਮਾਰ ਦਿੱਤਾ ਜਾਵੇਗਾ। ਅਤੇ ਉਹ ਆਪਣੀ ਮੌਤ ਦਾ ਖੁਦ ਹੀ ਜ਼ਿੰਮੇਵਾਰ ਹੈ।"
13 que faz empréstimo com usura e recebe juros, esse rapaz não poderá permanecer em vida. Após as abominações que houver cometido, ele deve perecer, e seu sangue recairá sobre ele.
14 “ਹੁਣ, ਹੋ ਸੱਕਦਾ ਹੈ ਕਿ ਉਸ ਮੰਦੇ ਪੁੱਤਰ ਦਾ ਆਪਣਾ ਪੁੱਤਰ ਵੀ ਹੋਵੇ। ਹੋ ਸੱਕਦਾ ਹੈ ਕਿ ਇਹ ਪੁੱਤਰ ਆਪਣੇ ਪਿਤਾ ਦੇ ਮੰਦੇ ਕੰਮਾਂ ਨੂੰ ਦੇਖੇ ਅਤੇ ਆਪਣੇ ਪਿਤਾ ਵਾਂਗ ਜੀਵਨ ਜਿਉਣ ਤੋਂ ਇਨਕਾਰ ਕਰ ਦੇਵੇ। ਉਹ ਚੰਗਾ ਪੁੱਤਰ ਲੋਕਾਂ ਨਾਲ ਬੇਲਾਗ ਹੋਕੇ ਵਿਹਾਰ ਕਰਦਾ ਹੈ।"
14 Se, pelo contrário, o homem gerou um filho que, à vista de todas as faltas cometidas por seu pai, tem o cuidado de não imitá-lo,
15 ਉਹ ਚੰਗਾ ਪੁੱਤਰ ਪਰਬਤਾਂ ਵਿੱਚ ਜਾਕੇ ਝੂਠੇ ਦੇਵਤਿਆਂ ਨੂੰ ਚੜ੍ਹਾਏ ਗਏ ਭੋਜਨ ਨੂੰ ਸਾਂਝਾ ਨਹੀਂ ਕਰਦਾ। ਉਹ ਇਸਰਾਏਲ ਦੇ ਉਨ੍ਹਾਂ ਬੁੱਤਾਂ ਸਾਹਮਣੇ ਪ੍ਰਾਰਥਨਾ ਨਹੀਂ ਕਰਦਾ। ਉਹ ਆਪਣੇ ਗਵਾਂਢੀ ਦੀ ਪਤਨੀ ਨਾਲ ਵਿਭਚਾਰ ਨਹੀਂ ਕਰਦਾ।"
15 um filho que não come nas montanhas e não volve os olhos para os ídolos da casa de Israel, que não desonra a mulher do próximo,
16 ਉਹ ਚੰਗਾ ਪੁੱਤਰ ਲੋਕਾਂ ਦਾ ਫ਼ਾਇਦਾ ਨਹੀਂ ਉੱਠਾਂਦਾ। ਜੇ ਕੋਈ ਬੰਦਾ ਉਸ ਕੋਲੋਂ ਉਧਾਰ ਲੈਂਦਾ ਹੈ ਉਹ ਚੰਗਾ ਪੁੱਤਰ ਅਮਾਨਤ ਰੱਖ ਕੇ ਉਸ ਨੂੰ ਉਧਾਰ ਦੇ ਦਿੰਦਾ ਹੈ। ਅਤੇ ਜਦੋਂ ਉਹ ਬੰਦਾ ਪੈਸਾ ਵਾਪਸ ਕਰ ਦਿੰਦਾ ਹੈ ਤਾਂ ਉਹ ਅਮਾਨਤ ਵਾਪਸ ਕਰ ਦਿੰਦਾ ਹੈ। ਚੰਗਾ ਪੁੱਤਰ ਭੁੱਖਿਆਂ ਨੂੰ ਭੋਜਨ ਦਿੰਦਾ ਹੈ। ਅਤੇ ਉਹ ਲੋੜਵਂਦ ਲੋਕਾਂ ਨੂੰ ਕਪੜੇ ਦਿੰਦਾ ਹੈ।"
16 não oprime ninguém, e não retém o penhor; não pratica a rapinagem, dá pão ao faminto e cobre com vestimenta o que está nu;
17 ਉਹ ਗਰੀਬ ਲੋਕਾਂ ਦੀ ਸਹਾਇਤਾ ਕਰਦਾ ਹੈ। ਜੇ ਕੋਈ ਬੰਦਾ ਪੈਸਾ ਉਧਾਰ ਲੈਣਾ ਚਾਹੁੰਦਾ ਹੈ, ਉਹ ਚੰਗਾ ਪੁੱਤਰ ਉਸ ਨੂੰ ਪੈਸਾ ਉਧਾਰ ਦੇ ਦਿੰਦਾ ਹੈ। ਅਤੇ ਉਹ ਉਸ ਕਰਜ਼ੇ ਉੱਤੇ ਸੂਦ ਨਹੀਂ ਲੈਂਦਾ! ਉਹ ਚੰਗਾ ਪੁੱਤਰ ਮੇਰੇ ਕਨੂੰਨ ਨੂੰ ਕਬੂਲਦਾ ਹੈ ਅਤੇ ਮੇਰੇ ਕਨੂੰਨਾ ਦਾ ਪਾਲਣ ਕਰਦਾ ਹੈ। ਉਹ ਚੰਗਾ ਪੁੱਤਰ ਆਪਣੇ ਪਿਤਾ ਦੇ ਪਾਪਾਂ ਲਈ ਮਾਰਿਆ ਨਹੀਂ ਜਾਵੇਗਾ! ਉਹ ਚੰਗਾ ਪੁੱਤਰ ਜੀਵੇਗਾ।"
17 que se abstém de causar dano ao infeliz, que não empresta com usura e nem recebe juros, mas observa os meus mandamentos e procede de conformidade com as minhas leis - esse filho não perecerá pelas iniqüidades de seu pai mas certamente viverá.
18 ਪਿਤਾ ਭਾਵੇਂ ਲੋਕਾਂ ਨੂੰ ਦੁੱਖ ਦਿੰਦਾ ਹੋਵੇ ਅਤੇ ਚੀਜ਼ਾਂ ਚੋਰੀ ਕਰਦਾ ਹੋਵੇ। ਉਹ ਭਾਵੇਂ ਮੇਰੇ ਬੰਦਿਆਂ ਲਈ ਕੋਈ ਵੀ ਚੰਗਾ ਕੰਮ ਨਾ ਕਰਦਾ ਹੋਵੇ! ਉਹ ਪਿਤਾ ਆਪਣੇ ਪਾਪਾਂ ਕਾਰਣ ਮਰ ਜਾਵੇਗਾ। ਪਰ ਪੁੱਤਰ ਨੂੰ ਉਸ ਦੇ ਪਿਤਾ ਦੇ ਪਾਪਾਂ ਦੀ ਸਜ਼ਾ ਨਹੀਂ ਮਿਲੇਗੀ।"
18 É seu pai, que, pelas violências e rapinas que cometeu contra o próximo e pelo mal que fez no meio do seu povo, é este que há de perecer por causa de suas faltas.
19 “ਤੁਸੀਂ ਪੁੱਛ ਸੱਕਦੇ ਹੋ, ‘ਪੁੱਤਰ ਨੂੰ ਆਪਣੇ ਪਿਤਾ ਦੇ ਪਾਪਾਂ ਦੀ ਸਜ਼ਾ ਕਿਉਂ ਨਹੀਂ ਮਿਲੇਗੀ?’ ਕਾਰਣ ਇਹ ਹੈ ਕਿ ਪੁੱਤਰ ਬੇਲਾਗ ਸੀ ਅਤੇ ਉਸ ਨੇ ਚੰਗੀਆਂ ਗੱਲਾਂ ਕੀਤੀਆਂ ਸਨ! ਉਸ ਨੇ ਬੜੇ ਧਿਆਨ ਨਾਲ ਮੇਰੇ ਕਨੂੰਨਾਂ ਪਾਲਣਾ ਕੀਤੀ ਸੀ। ਇਸ ਲਈ ਉਹ ਜੀਵੇਗਾ!"
19 Perguntais por que não leva o filho a iniqüidade do pai! É que o filho praticou a justiça e a eqüidade, e, como observa e cumpre as minhas leis, também ele viverá.
20 ਜਿਹੜਾ ਬੰਦਾ ਪਾਪ ਕਰਦਾ ਹੈ ਉਹੀ ਮਾਰਿਆ ਜਾਵੇਗਾ! ਪੁੱਤਰ ਨੂੰ ਆਪਣੇ ਪਿਤਾ ਦੇ ਪਾਪਾਂ ਦੀ ਸਜ਼ਾ ਨਹੀਂ ਮਿਲੇਗੀ ਪਿਤਾ ਨੂੰ ਆਪਣੇ ਪੁੱਤਰ ਦੇ ਪਾਪਾਂ ਲਈ ਸਜ਼ਾ ਨਹੀਂ ਮਿਲੇਗੀ। ਨੇਕ ਬੰਦੇ ਦੀ ਨੇਕੀ ਸਿਰਫ਼ ਓਸੇ ਦੀ ਹੀ ਹੈ। ਅਤੇ ਮਾੜੇ ਬੰਦੇ ਦੀ ਬਦੀ ਸਿਰਫ਼ ਉਸੇ ਦੀ ਹੈ।"
20 É o pecador que deve perecer. Nem o filho responderá pelas faltas do pai nem o pai pelas do filho. É ao justo que se imputará sua justiça, e ao mau a sua malícia.
21 “ਹੁਣ ਜੇ ਕੋਈ ਮੰਦਾ ਆਦਮੀ ਆਪਣੇ ਜੀਵਨ ਨੂੰ ਤਬਦੀਲ ਕਰ ਲੈਂਦਾ ਹੈ ਤਾਂ ਉਹ ਜੀਵੇਗਾ, ਮਰੇਗਾ ਨਹੀਂ। ਹੋ ਸੱਕਦਾ ਹੈ ਕਿ ਉਹ ਬੰਦਾ ਮੰਦੇ ਕਾਰਿਆਂ ਨੂੰ ਕਰਨੋ ਹਟ ਜਾਵੇ ਜੋ ਉਸ ਨੇ ਕੀਤੇ ਹਨ। ਹੋ ਸੱਕਦਾ ਹੈ ਕਿ ਉਹ ਮੇਰੇ ਸਾਰੇ ਕਨੂੰਨਾਂ ਨੂੰ ਧਿਆਨ ਨਾਲ ਮੰਨਣਾ ਸ਼ੁਰੂ ਕਰ ਦੇਵੇ। ਹੋ ਸੱਕਦਾ ਹੈ ਕਿ ਉਹ ਨਿਰਪੱਖ ਅਤੇ ਚੰਗਾ ਬਣ ਜਾਵੇ।"
21 Se, no entanto, o mau renuncia a todos os seus erros para praticar as minhas leis e seguir a justiça e a eqüidade, então ele viverá decerto, e não há de perecer.
22 ਪਰਮੇਸ਼ੁਰ ਉਸ ਦੇ ਕੀਤੇ ਮਾੜੇ ਸਾਰੇ ਕੰਮਾਂ ਨੂੰ ਚੇਤੇ ਨਹੀਂ ਕਰੇਗਾ। ਪਰਮੇਸ਼ੁਰ ਸਿਰਫ਼ ਉਸਦੀ ਨੇਕੀ ਨੂੰ ਚੇਤੇ ਰੱਖੇਗਾ! ਇਸ ਲਈ ਉਹ ਬੰਦਾ ਜੀਵੇਗਾ!”"
22 Não lhe será tomada em conta qualquer das faltas cometidas: ele há de viver por causa da justiça que praticou.
23 ਯਹੋਵਾਹ ਮੇਰਾ ਪ੍ਰਭੂ ਆਖਦਾ ਹੈ, “ਮੈਂ ਨਹੀਂ ਚਾਹੁੰਦਾ ਕਿ ਮੰਦੇ ਲੋਕ ਮਰਨ। ਮੈਂ ਚਾਹੁੰਦਾ ਹਾਂ ਕਿ ਉਹ ਆਪਣੀਆਂ ਜ਼ਿੰਦਗੀਆਂ ਤਬਦੀਲ ਕਰਨ ਤਾਂ ਜੋ ਉਹ ਜਿਉਂ ਸੱਕਣ!"
23 Terei eu prazer com a morte do malvado? - oráculo do Senhor Javé. - Não desejo eu, antes, que ele mude de proceder e viva?
24 “ਹੁਣ, ਹੋ ਸੱਕਦਾ ਹੈ ਕਿ ਕੋਈ ਚੰਗਾ ਬੰਦਾ ਨੇਕੀ ਛੱਡ ਦੇਵੇ। ਹੋ ਸੱਕਦਾ ਹੈ ਕਿ ਉਹ ਆਪਣੀ ਜ਼ਿੰਦਗੀ ਤਬਦੀਲ ਕਰ ਲੇ ਅਤੇ ਉਹ ਸਾਰੀਆਂ ਭਿਆਨਕ ਗੱਲਾਂ ਕਰਨ ਲੱਗ ਜਾਵੇ ਜਿਹੜੀਆਂ ਮੰਦੇ ਬੰਦੇ ਨੇ ਅਤੀਤ ਵਿੱਚ ਕੀਤੀਆਂ ਸਨ, (ਉਹ ਮੰਦਾ ਬੰਦਾ ਤਾਂ ਤਬਦੀਲ ਹੋ ਗਿਆ ਸੀ ਇਸ ਲਈ ਉਹ ਜਿਉਂ ਸੱਕਦਾ ਹੈ!) ਇਸ ਲਈ ਜੇ ਕੋਈ ਚੰਗਾ ਬੰਦਾ ਬਦਲ ਜਾਂਦਾ ਹੈ ਅਤੇ ਬਦ ਬਣ ਜਾਂਦਾ ਹੈ, ਤਾਂ ਪਰਮੇਸ਼ੁਰ ਉਸ ਦੇ ਕੀਤੇ ਨੇਕ ਕੰਮਾਂ ਨੂੰ ਚੇਤੇ ਨਹੀਂ ਕਰੇਗਾ। ਪਰਮੇਸ਼ੁਰ ਇਹ ਗੱਲ ਚੇਤੇ ਰੱਖੇਗਾ ਕਿ ਉਹ ਉਸ ਦੇ ਵਿਰੁੱਧ ਹੋ ਗਿਆ ਸੀ ਅਤੇ ਪਾਪ ਕਰਨ ਲੱਗ ਪਿਆ ਸੀ। ਇਸ ਲਈ ਉਹ ਬੰਦਾ ਅਪਣੇ ਪਾਪਾਂ ਕਾਰਣ ਮਰੇਗਾ।”"
24 E, se um justo abandonar a sua justiça, se praticar o mal e imitar todas as abominações cometidas pelo malvado, viverá ele? Não será tido em conta qualquer dos atos bons que houver praticado. É em razão da infidelidade da qual se tornou culpado e dos pecados que tiver cometido que deverá morrer.
25 ਪਰਮੇਸ਼ੁਰ ਨੇ ਆਖਿਆ, “ਤੁਸੀਂ ਲੋਕ ਭਾਵੇਂ ਇਹ ਆਖੋ, ‘ਪਰਮੇਸ਼ੁਰ ਮੇਰਾ ਪ੍ਰਭੂ ਨਿਆਂਈ ਨਹੀਂ ਹੈ!’ ਪਰ ਇਸਰਾਏਲ ਦੇ ਪਰਿਵਾਰ, ਸੁਣ। ਮੈਂ ਨਿਆਈ ਹਾਂ। ਤੁਸੀਂ ਹੀ ਹੋ ਜਿਹੜੇ ਨਿਆਂਈ ਨਹੀਂ ਹੋ!"
25 Dizeis: não é justo o modo de proceder do Senhor. Escutai-me então, israelitas: o meu modo de proceder não é justo? Não será o vosso que é injusto?
26 ਜੇ ਕੋਈ ਚੰਗਾ ਬੰਦਾ ਬਦਲ ਜਾਂਦਾ ਹੈ ਅਤੇ ਬੁਰਾ ਬਣ ਜਾਂਦਾ ਹੈ, ਤਾਂ ਉਹ ਆਪਣੇ ਕੀਤੇ ਮੰਦੇ ਕੰਮਾਂ ਕਰਕੇ ਅਵੱਸ਼ ਮਰੇਗਾ।"
26 Quando um justo renunciar à sua justiça para cometer o mal e ele morrer, então é devido ao mal praticado que ele perece.
27 ਅਤੇ ਜੇ ਕੋਈ ਬੁਰਾ ਆਦਮੀ ਬਦਲ ਜਾਂਦਾ ਹੈ ਅਤੇ ਨੇਕ ਅਤੇ ਨਿਰਪੱਖ ਬਣ ਜਾਂਦਾ ਹੈ, ਤਾਂ ਉਹ ਆਪਣੀ ਜ਼ਿੰਦਗੀ ਬਚਾ ਲਵੇਗਾ। ਉਹ ਜੀਵੇਗਾ!"
27 Quando um malvado renuncia ao mal para praticar a justiça e a eqüidade, ele faz reviver a sua alma.
28 ਉਸ ਬੰਦੇ ਨੇ ਇਹ ਦੇਖ ਲਿਆ ਕਿ ਉਹ ਕਿੰਨਾ ਬੁਰਾ ਸੀ ਅਤੇ ਮੇਰੇ ਵੱਲ ਵਾਪਸ ਪਰਤ ਆਇਆ। ਉਸ ਨੇ ਉਹ ਮਾੜੇ ਕੰਮ ਕਰਨੇ ਛੱਡ ਦਿੱਤੇ ਜਿਹੜੇ ਉਹ ਅਤੀਤ ਵਿੱਚ ਕਰਦਾ ਸੀ। ਇਸ ਲਈ ਉਹ ਜੀਵੇਗਾ! ਉਹ ਮਰੇਗਾ ਨਹੀਂ!”"
28 Se ele se corrige e renuncia a todas as suas faltas, certamente viverá e não perecerá.
29 ਇਸਰਾਏਲ ਦੇ ਲੋਕਾਂ ਨੇ ਆਖਿਆ, “ਇਹ ਇਨਸਾਫ਼ ਵਾਲੀ ਗੱਲ ਨਹੀਂ ਹੈ! ਯਹੋਵਾਹ ਮੇਰਾ ਪ੍ਰਭੂ ਨਿਰਪੱਖ ਨਹੀਂ ਹੈ!” ਪਰਮੇਸ਼ੁਰ ਨੇ ਆਖਿਆ, “ਮੈਂ ਨਿਰਪੱਖ ਹਾਂ! ਤੁਸੀਂ ਹੀ ਹੋ ਜਿਹੜੇ ਨਿਰਪੱਖ ਨਹੀਂ ਹੋ!"
29 E eis que a casa de Israel pretende que o modo de proceder do Senhor não seja justo! Não é acaso o vosso modo de proceder que é injusto?
30 ਕਿਉਂ ਕਿ ਇਸਰਾਏਲ ਦੇ ਪਰਿਵਾਰ, ਮੈਂ ਹਰ ਬੰਦੇ ਦਾ ਨਿਆਂ ਉਸ ਦੇ ਕੀਤੇ ਅਮਲਾਂ ਦੇ ਅਧਾਰ ਤੇ ਹੀ ਕਰਗਾ!” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ। “ਇਸ ਲਈ ਮੇਰੇ ਵੱਲ ਵਾਪਸ ਪਰਤ ਆਓ! ਬੁਰੇ ਕੰਮ ਕਰਨੇ ਛੱਡ ਦਿਓ! ਤੁਹਾਡੇ ਪਾਧਾਂ ਨੂੰ ਤੁਹਾਨੂੰ ਬਰਬਾਦ ਨਾ ਕਰਨ ਦਿਓ।"
30 Assim, pois, casa de Israel, é segundo o vosso próprio proceder que julgarei cada um de vós - oráculo do Senhor Javé. Convertei-vos! Renunciai a todas as vossas faltas! Que não haja mais em vós o mal que vos faça cair.
31 ਉਨ੍ਹਾਂ ਸਾਰੀਆਂ ਭਿਆਨਕ ਚੀਜ਼ਾਂ ਤੋਂ ਖਹਿੜਾ ਛੁਡਾ ਲਵੋ ਜੋ ਤੁਸੀਂ ਕਰਦੇ ਰਹੇ ਹੋਂ। ਆਪਣੇ ਦਿਲ ਅਤੇ ਆਪਣੇ ਆਤਮੇ ਨੂੰ ਬਦਲ ਦਿਓ! ਇਸਰਾਏਲ ਦੇ ਲੋਕੋ, ਤੁਸੀਂ ਆਪਣੇ ਆਪ ਲਈ ਮੌਤ ਕਿਉਂ ਲਿਆਉਂਦੇ ਹੋਂ?"
31 Repeli para longe de vós todas as vossas culpas, para criardes em vós um coração novo e um novo espírito. Por que haveríeis de morrer, israelitas?
32 ਮੈਂ ਤੁਹਾਨੂੰ ਮਾਰਨਾ ਨਹੀਂ ਚਾਹੁੰਦਾ! ਮੇਰੇ ਵੱਲ ਵਾਪਸ ਪਰਤ ਆਵੋ ਅਤੇ ਜੀਵੋ!” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।"
32 Não sinto prazer com a morte de quem quer que seja - oráculo do Senhor Javé! Convertei-vos, e vivereis!

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Ezequiel 18, comparar traduções ou montar um estudo — tudo direto pelo WhatsApp.