Ezequiel 20
Punjabi Bible (GL_PUNJABI) vs ARIB
ARIB Almeida Revisada Imprensa Bíblica
1 Israel Turned Away From God ਇੱਕ ਦਿਨ, ਇਸਰਾਏਲ ਦੇ ਕੁਝ ਬਜ਼ੁਰਗ ਮੇਰੇ ਪਾਸ ਯਹੋਵਾਹ ਕੋਲੋ ਸਲਾਹ ਪੁੱਛਣ ਲਈ ਆਏ। ਇਹ ਦੇਸ ਨਿਕਾਲੇ ਦੇ 7ਵੇਂ ਵਰ੍ਹੇ ਦੇ 5ਵੇਂ ਮਹੀਨੇ (ਅਗਸਤ) ਦਾ 10ਵਾਂ ਦਿਨ ਸੀ। ਬਜ਼ੁਰਗ ਮੇਰੇ ਸਾਹਮਣੇ ਬੈਠ ਗਏ।"
1 Ora aconteceu, no sétimo ano, no mês quinto, aos dez do mês, que vieram alguns dos anciãos de Israel, para consultarem o Senhor; e assentaram-se diante de mim.
2 ਤਾਂ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,"
2 Então veio a mim a palavra do Senhor, dizendo:
3 “ਆਦਮੀ ਦੇ ਪੁੱਤਰ, ਇਸਰਾਏਲ ਦੇ ਬਜ਼ੁਰਗਾਂ ਨਾਲ ਗੱਲ ਕਰ। ਉਨ੍ਹਾਂ ਨੂੰ ਦੱਸ ‘ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ: ਕੀ ਤੁਸੀਂ ਲੋਕ ਮੇਰੀ ਸਲਾਹ ਮੰਗਣ ਆਏ ਹੋ? ਜੇ ਤੁਸੀਂ ਅਜਿਹਾ ਕਰਨ ਲਈ ਆਏ ਹੋ, ਤਾਂ ਮੈਂ ਤੁਹਾਨੂੰ ਇਹ ਨਹੀਂ ਦੇਵਾਂਗਾ। ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।’"
3 Filho do homem, fala aos anciãos de Israel, e dize-lhes: Assim diz o Senhor Deus: Vós vindes consultar-me, Vivo eu, que não me deixarei ser consultado de vós, diz o Senhor Deus.
4 ਕੀ ਤੁਹਾਨੂੰ ਉਨ੍ਹਾਂ ਬਾਰੇ ਨਿਆਂ ਕਰਨਾ ਚਾਹੀਦਾ ਹੈ? ਕੀ ਤੁਸੀਂ ਉਨ੍ਹਾਂ ਦਾ ਨਿਆਂ ਕਰੋਂਗੇ, ਆਦਮੀ ਦੇ ਪੁੱਤਰ? ਤੁਹਾਨੂੰ ਉਨ੍ਹਾਂ ਨੂੰ ਉਹ ਭਿਆਨਕ ਗੱਲਾਂ ਜ਼ਰੂਰ ਦੱਸਣੀਆਂ ਚਾਹੀਦੀਆਂ ਹਨ ਜਿਹੜੀਆਂ ਉਨ੍ਹਾਂ ਦੇ ਪੁਰਖਿਆਂ ਨੇ ਕੀਤੀਆਂ ਹਨ।"
4 Acaso os julgarás, faze-lhes saber as abominações de seus pais;
5 ਤੁਹਾਨੂੰ ਉਨ੍ਹਾਂ ਨੂੰ ਜ਼ਰੂਰ ਦੱਸਣਾ ਚਾਹੀਦਾ ਹੈ, ‘ਯਹੋਵਾਹ ਮੇਰਾ ਪ੍ਰਭੂ, ਇਹ ਗੱਲਾਂ ਆਖਦਾ ਹੈ: ਜਿਸ ਦਿਨ ਮੈ ਇਸਰਾਏਲ ਨੂੰ ਚੁਣਿਆ ਸੀ, ਮੈਂ ਯਕੱੂਬ ਦੇ ਪਰਿਵਾਰ ਲਈ ਹੱਥ ਖੜ੍ਹਾ ਕੀਤਾ ਸੀ ਅਤੇ ਉਨ੍ਹਾਂ ਨਾਲ ਮਿਸਰ ਵਿੱਚ ਇੱਕ ਇਕਰਾਰ ਕੀਤਾ ਸੀ। ਮੈਂ ਆਪਣਾ ਹੱਥ ਖੜ੍ਹਾ ਕੀਤਾ ਸੀ ਅਤੇ ਆਖਿਆ ਸੀ, “ਮੈਂ ਤੁਹਾਡਾ ਯਹੋਵਾਹ ਪਰਮੇਸ਼ੁਰ ਹਾਂ।”"
5 e dize-lhes: Assim diz o Senhor Deus: No dia em que escolhi a Israel, levantei a minha mão para a descendência da casa de Jacó, e me deu a conhecer a eles na terra do Egito, quando levantei a minha mão para eles, dizendo: Eu sou o Senhor vosso Deus.
6 ਉਸ ਦਿਨ, ਮੈਂ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਜਾਣ ਦਾ ਇਕਰਾਰ ਕੀਤਾ ਸੀ ਉਸ ਧਰਤੀ ਵੱਲ ਤੁਹਾਡੀ ਅਗਵਾਈ ਕੀਤੀ ਸੀ ਜਿਹੜੀ ਮੈਂ ਤੁਹਾਨੂੰ ਦੇ ਰਿਹਾ ਸਾਂ। ਉਹ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਚੰਗੀ ਧਰਤੀ ਸੀ। ਇਹ ਸਾਰੇ ਦੇਸਾਂ ਵਿੱਚੋਂ ਸਭ ਤੋਂ ਸੁੰਦਰ ਸੀ!"
6 Naquele dia levantei a minha mão para eles, jurando que os tiraria da terra do Egito para uma terra que lhes tinha espiado, que mana leite e mel, a qual é a glória de todas as terras.
7 “‘ਮੈਂ ਇਸਰਾਏਲ ਦੇ ਪਰਿਵਾਰ ਨੂੰ ਆਖਿਆ ਸੀ ਕਿ ਉਹ ਆਪਣੇ ਭਿਆਨਕ ਬੁੱਤਾਂ ਨੂੰ ਪਰ੍ਹਾਂ ਸੁੱਟ ਦੇਣ। ਮੈਂ ਉਨ੍ਹਾਂ ਨੂੰ ਆਖਿਆ ਸੀ ਕਿ ਉਹ ਮਿਸਰ ਦੀਆਂ ਮੂਰਤੀਆਂ ਨਾਲ ਨਾਪਾਕ ਨਾ ਹੋਣ। “ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”"
7 Então lhes disse: Lançai de vós, cada um, as coisas abomináveis que encantam os seus olhos, e não vos contamineis com os ídolos do Egito; eu sou o Senhor vosso Deus.
8 ਪਰ ਉਹ ਮੇਰੇ ਵਿਰੁੱਧ ਹੋ ਗਏ ਅਤੇ ਮੈਨੂੰ ਸੁਣਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਆਪਣੇ ਭਿਆਨਕ ਬੁੱਤਾਂ ਨੂੰ ਨਹੀਂ ਸੁੱਟਿਆ। ਉੱਨ੍ਹਾਂ ਨੇ ਆਪਣੀਆਂ ਮੂਰਤੀਆਂ ਨੂੰ ਮਿਸਰ ਵਿੱਚ ਨਹੀਂ ਛੱਡਿਆ। ਇਸ ਲਈ ਮੈਂ (ਪਰਮੇਸ਼ੁਰ ਨੇ) ਉਨ੍ਹਾਂ ਨੂੰ ਮਿਸਰ ਵਿੱਚ ਤਬਾਹ ਕਰਨ ਦਾ ਨਿਆਂ ਕੀਤਾ-ਮੈਂ ਉਨ੍ਹਾਂ ਨੂੰ ਆਪਣੇ ਕਹਿਰ ਦੀ ਪੂਰੀ ਤਾਕਤ ਮਹਿਸੂਸ ਕਰਨ ਦਿੱਤੀ।"
8 Mas rebelaram-se contra mim, e não me quiseram ouvir; não lançaram de si, cada um, as coisas abomináveis que encantavam os seus olhos, nem deixaram os ídolos de Egito; então eu disse que derramaria sobre eles o meu furor, para cumprir a minha ira contra eles no meio da terra do Egito.
9 ਪਰ ਮੈਂ ਉਨ੍ਹਾਂ ਨੂੰ ਤਬਾਹ ਨਹੀਂ ਕੀਤਾ। ਮੈਂ ਉਨ੍ਹਾਂ ਨੂੰ ਪਹਿਲਾਂ ਹੀ ਦੱਸ ਦਿੰਦਾ ਸੀ ਕਿ ਮੈਂ ਆਪਣੇ ਬੰਦਿਆਂ ਨੂੰ ਮਿਸਰ ਤੋਂ ਬਾਹਰ ਲੈ ਜਾਵਾਂਗਾ। ਮੈਂ ਆਪਣੀ ਨੇਕ-ਨਾਮੀ ਨੂੰ ਬਰਬਾਦ ਨਹੀਂ ਸੀ ਕਰਨਾ ਚਾਹੁੰਦਾ ਇਸ ਲਈ ਮੈਂ ਇਸਰਾਏਲ ਨੂੰ ਉਨ੍ਹਾਂ ਹੋਰਨਾਂ ਲੋਕਾਂ ਦੇ ਸਾਹਮਣੇ ਬਰਬਾਦ ਨਹੀਂ ਕੀਤਾ, ਜਿਨ੍ਹਾਂ ਦਰਮਿਆਨ ਇਸਰਾਏਲੀ ਰਹਿੰਦੇ ਸਨ।"
9 O que fiz, porém, foi por amor do meu nome, para que não fosse profanado à vista das nações, no meio das quais eles estavam, a cujos olhos eu me dei a conhecer a eles, tirando-os da terra do Egito.
10 ਮੈਂ ਇਸਰਾਏਲ ਦੇ ਪਰਿਵਾਰ ਨੂੰ ਮਿਸਰ ਤੋਂ ਬਾਹਰ ਲੈ ਆਇਆ। ਮੈਂ ਉਨ੍ਹਾਂ ਦੀ ਮਾਰੂਬਲ ਵਿੱਚ ਅਗਵਾਈ ਕੀਤੀ।"
10 Assim os tirei da terra do Egito, e os levei ao deserto.
11 ਫ਼ੇਰ ਮੈਂ ਉਨ੍ਹਾਂ ਨੂੰ ਅਪਣੇ ਕਨੂੰਨ ਦਿੱਤੇ। ਮੈਂ ਉਨ੍ਹਾਂ ਨੂੰ ਆਪਣੀਆਂ ਸਾਰੀਆਂ ਬਿਧੀਆਂ ਦੱਸ ਦਿੱਤੀਆਂ। ਜੇ ਕੋਈ ਬੰਦਾ ਉਨ੍ਹਾਂ ਬਿਧੀਆਂ ਤੇ ਚੱਲੇਗਾ ਤਾਂ ਉਹ ਜੀਵੇਗਾ।"
11 E dei-lhes os meus estatutos, e lhes mostrei as minhas ordenanças, pelas quais o homem viverá, se as cumprir.
12 ਮੈਂ ਉਨ੍ਹਾਂ ਨੂੰ ਆਰਾਮ ਕਰਨ ਦੇ ਖਾਸ ਦਿਨਾਂ ਬਾਰੇ ਵੀ ਦੱਸ ਦਿੱਤਾ ਸੀ। ਉਹ ਖਾਸ ਦਿਨ ਮੇਰੇ ਅਤੇ ਉਨ੍ਹਾਂ ਦੇ ਦਰਮਿਆਨ ਖਾਸ ਨਿਸ਼ਾਨ ਸਨ। ਉਨ੍ਹਾਂ ਨੇ ਦਰਸਾਇਆ ਕਿ ਮੈਂ ਯਹੋਵਾਹ ਹਾਂ ਅਤੇ ਉਨ੍ਹਾਂ ਨੂੰ ਆਪਣੇ ਲਈ ਖਾਸ ਬਣਾ ਰਿਹਾ ਸਾਂ।"
12 Demais lhes dei também os meus sábados, para servirem de sinal entre mim e eles; a fim de que soubessem que eu sou o Senhor que os santifica.
13 “‘ਪਰ ਇਸਰਾਏਲ ਦਾ ਪਰਿਵਾਰ ਮਾਰੂਬਲ ਵਿੱਚ ਮੇਰੇ ਵਿਰੁੱਧ ਹੋ ਗਿਆ। ਉਨ੍ਹਾਂ ਨੇ ਮੇਰੇ ਕਨੂੰਨ ਦੀ ਪਾਲਣਾ ਨਹੀਂ ਕੀਤੀ। ਉਨ੍ਹਾਂ ਨੇ ਮੇਰੀਆਂ ਬਿਧੀਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਜੇ ਕੋਈ ਬੰਦਾ ਉਨ੍ਹਾਂ ਕਨੂੰਨ ਨੂੰ ਮਂਨੇਗਾ ਤਾਂ ਉਹ ਜੀਵੇਗਾ। ਉਨ੍ਹਾਂ ਨੇ ਮੇਰੇ ਆਰਾਮ ਦੇ ਖਾਸ ਦਿਨਾਂ ਨਾਲ ਇੰਝ ਵਰਤਾਵਾ ਕੀਤਾ ਜਿਵੇਂ ਉਹ ਮਹੱਤਵਪੂਰਨ ਨਾ ਹੋਣ। ਉਨ੍ਹਾਂ ਨੇ ਉਨ੍ਹਾਂ ਦਿਨਾਂ ਵਿੱਚ ਕਈ ਵਾਰੀ ਕੰਮ ਕੀਤਾ। ਮੈਂ ਉਨ੍ਹਾਂ ਨੂੰ ਮਾਰੂਬਲ ਵਿੱਚ ਬਰਬਾਦ ਕਰਨ ਦਾ ਨਿਆਂ ਕੀਤਾ-ਆਪਣੇ ਕਹਿਰ ਦੀ ਪੂਰੀ ਤਾਕਤ ਉਨ੍ਹਾਂ ਨੂੰ ਮਹਿਸੂਸ ਕਰਨ ਦਿੱਤੀ।"
13 Mas a casa de Israel se rebelou contra mim no deserto, não andando nos meus estatutos, e rejeitando as minhas ordenanças, pelas quais o homem viverá, se as cumprir; e profanaram grandemente os meus sábados; então eu disse que derramaria sobre eles o meu furor no deserto, para os consumir.
14 ਪਰ ਮੈਂ ਉਨ੍ਹਾਂ ਨੂੰ ਬਰਬਾਦ ਨਹੀਂ ਕੀਤਾ। ਹੋਰਨਾਂ ਕੌਮਾਂ ਨੇ ਮੈਨੂੰ ਇਸਰਾਏਲ ਨੂੰ ਮਿਸਰ ਤੋਂ ਬਾਹਰ ਲਿਆਉਂਦਿਆਂ ਦੇਖਿਆ। ਮੈਂ ਆਪਣੀ ਨੇਕਨਾਮੀ ਨੂੰ ਬਰਬਾਦ ਨਹੀਂ ਸੀ ਕਰਨਾ ਚਾਹੁੰਦਾ, ਇਸ ਲਈ ਮੈਂ ਇਸਰਾਏਲ ਨੂੰ ਉਨ੍ਹਾਂ ਹੋਰਨਾਂ ਲੋਕਾਂ ਦੇ ਸਾਹਮਣੇ ਤਬਾਹ ਨਹੀਂ ਕੀਤਾ।"
14 O que fiz, porém, foi por amor do meu nome, para que não fosse profanado à vista das nações perante as quais os fiz sair.
15 ਮੈਂ ਉਨ੍ਹਾਂ ਲੋਕਾਂ ਨਾਲ ਮਾਰੂਬਲ ਵਿੱਚ ਇੱਕ ਹੋਰ ਇਕਰਾਰ ਕੀਤਾ। ਮੈਂ ਇਕਰਾਰ ਕੀਤਾ ਕਿ ਮੈਂ ਉਨ੍ਹਾਂ ਨੂੰ ਉਸ ਧਰਤੀ ਤੇ ਲੈ ਜਾਵਾਂਗਾ ਜਿਹੜੀ ਮੈਂ ਉਨ੍ਹਾਂ ਨੂੰ ਦੇ ਰਿਹਾ ਸਾਂ। ਉਹ ਬਹੁਤ ਸਾਰੀਆਂ ਚੀਜ਼ਾਂ ਨਾਲ ਭਰੀ ਹੋਈ ਚੰਗੀ ਧਰਤੀ ਸੀ। ਉਹ ਸਾਰੇ ਦੇਸਾਂ ਨਾਲੋਂ ਸੁੰਦਰ ਸੀ!"
15 E, contudo, eu levantei a minha mão para eles no deserto, jurando que não os introduziria na terra que lhes tinha dado, que mana leite e mel, a qual é a glória de todas as terras;
16 “‘ਇਸਰਾਏਲ ਦੇ ਲੋਕਾਂ ਨੇ ਮੇਰੀਆਂ ਬਿਧੀਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਮੇਰੇ ਕਨੂੰਨ ਦਾ ਪਾਲਣ ਨਹੀਂ ਕੀਤਾ। ਉਨ੍ਹਾਂ ਨੇ ਮੇਰੇ ਆਰਾਮ ਦੇ ਖਾਸ ਦਿਨਾਂ ਨਾਲ ਇੰਝ ਵਰਤਾਵਾ ਕੀਤਾ ਜਿਵੇਂ ਉਹ ਮਹੱਤਵਪੂਰਨ ਨਾ ਹੋਣ। ਉਨ੍ਹਾਂ ਨੇ ਇਹ ਸਾਰੀਆਂ ਗੱਲਾਂ ਇਸ ਲਈ ਕੀਤੀਆਂ ਕਿਉਂ ਕਿ ਉਨ੍ਹਾਂ ਦੇ ਦਿਲ ਬੁੱਤਾਂ ਨਾਲ ਜੁੜੇ ਹੋਏ ਸਨ।"
16 porque rejeitaram as minhas ordenanças, e não andaram nos meus estatutos, e profanaram os meus sábados; pois o seu coração andava após os seus ídolos.
17 ਪਰ ਮੈਂ ਉਨ੍ਹਾਂ ਲਈ ਦੁੱਖ ਮਹਿਸੂਸ ਕੀਤਾ, ਇਸ ਲਈ ਮੈਂ ਉਨ੍ਹਾਂ ਨੂੰ ਤਬਾਹ ਨਹੀਂ ਕੀਤਾ। ਮੈਂ ਉਨ੍ਹਾਂ ਨੂੰ ਮਾਰੂਬਲ ਅੰਦਰ ਪੂਰੀ ਤਰ੍ਹਾਂ ਤਬਾਹ ਨਹੀਂ ਕੀਤਾ।"
17 Não obstante os meus olhos os pouparam e não os destruí nem os consumi de todo no deserto.
18 ਮੈਂ ਉਨ੍ਹਾਂ ਦੇ ਬੱਚਿਆਂ ਨਾਲ ਗੱਲ ਕੀਤੀ। ਮੈਂ ਉਨ੍ਹਾਂ ਨੂੰ ਆਖਿਆ, “ਆਪਣੇ ਮਾਪਿਆਂ ਵਰਗੇ ਨਾ ਬਣੋ। ਆਪਣੇ ਆਪਨੂੰ ਉਨ੍ਹਾਂ ਦੇ ਬੁੱਤਾਂ ਨਾਲ ਨਾਪਾਕ ਨਾ ਹੋਣ ਦੇਣਾ। ਉਨ੍ਹਾਂ ਦੇ ਕਨੂੰਨਾਂ ਤੇ ਨਾ ਚੱਲਣਾ। ਉਨ੍ਹਾਂ ਦੇ ਹੁਕਮ ਨਾ ਮੰਨਣਾ,"
18 Mas disse eu a seus filhos no deserto: Não andeis nos estatutos de vossos pais, nem guardeis as suas ordenanças, nem vos contamineis com os seus ídolos.
19 ਮੈਂ ਯਹੋਵਾਹ ਹਾਂ। ਮੈਂ ਤੁਹਾਡਾ ਪਰਮੇਸ਼ੁਰ ਹਾਂ। ਮੇਰੇ ਕਨੂੰਨ ਨੂੰ ਮੰਨਣਾ। ਮੇਰੇ ਹੁਕਮ ਦਾ ਪਾਲਣ ਕਰਣਾ। ਉਹੀ ਗੱਲਾਂ ਕਰਨੀਆਂ ਜਿਹੜੀ ਮੈਂ ਤੁਹਾਨੂੰ ਆਖਦਾ ਹਾਂ।"
19 Eu sou o Senhor vosso Deus; andai nos meus estatutos, e guardai as minhas ordenanças, e executai-os
20 ਇਹ ਦਰਸਾਉਣਾ ਕਿ ਮੇਰੇ ਆਰਾਮ ਦੇ ਦਿਨ ਤੁਹਾਡੇ ਲਈ ਮਹੱਤਵਪੂਰਣ ਹਨ। ਯਾਦ ਰੱਖਣਾ ਕਿ ਉਹ ਮੇਰੇ ਅਤੇ ਤੁਹਾਡੇ ਵਿੱਚਕਾਰ ਖਾਸ ਨਿਸ਼ਾਨ ਹਨ। ਮੈਂ ਯਹੋਵਾਹ ਹਾਂ। ਅਤੇ ਉਹ ਛੁੱਟੀਆਂ ਦੇ ਦਿਨ ਤੁਹਾਨੂੰ ਦਰਸਾਉਂਦੇ ਹਨ ਕਿ ਮੈਂ ਤੁਹਾਡਾ ਪਰਮੇਸ਼ੁਰ ਹਾਂ।”"
20 E santificai os meus sábados; e eles servirão de sinal entre mim e vós para que saibais que eu sou o Senhor vosso Deus.
21 “‘ਪਰ ਉਹ ਬੱਚੇ ਵੀ ਮੇਰੇ ਵਿਰੁੱਧ ਹੋ ਗਏ। ਉਨ੍ਹਾਂ ਨੇ ਮੇਰੇ ਕਨੂੰਨ ਦੀ ਪਾਲਣਾ ਨਹੀਂ ਕੀਤੀ। ਉਨ੍ਹਾਂ ਨੇ ਮੇਰੇ ਆਦੇਸ਼ਾਂ ਦੀ ਪਾਲਣਾ ਨਹੀਂ ਕੀਤੀ। ਉਨ੍ਹਾਂ ਨੇ ਉਹ ਗੱਲਾਂ ਨਹੀਂ ਕੀਤੀਆਂ ਜਿਹੜੀਆਂ ਮੈਂ ਉਨ੍ਹਾਂ ਨੂੰ ਆਖੀਆਂ ਸਨ। ਅਤੇ ਉਹ ਚੰਗੇ ਕਨੂੰਨ ਹਨ। ਜੇ ਕੋਈ ਬੰਦਾ ਉਨ੍ਹਾਂ ਦੀ ਪਾਲਣਾ ਕਰੇਗਾ ਤਾਂ ਉਹ ਜੀਵੇਗਾ। ਉਨ੍ਹਾਂ ਨੇ ਮੇਰੇ ਆਰਾਮ ਦੇ ਦਿਨਾਂ ਨਾਲ ਅਜਿਹਾ ਵਿਹਾਰ ਕੀਤਾ ਜਿਵੇਂ ਉਹ ਮਹੱਤਵਪੂਰਣ ਨਹੀਂ ਸਨ। ਇਸ ਲਈ ਮੈਂ ਉਨ੍ਹਾਂ ਨੂੰ ਮਾਰੂਬਲ ਅੰਦਰ ਪੂਰੀ ਤਰ੍ਹਾਂ ਤਬਾਹ ਕਰਨ ਦਾ ਨਿਆਂ ਕੀਤਾ ਅਤੇ ਆਪਣੇ ਕਹਿਰ ਨੂੰ ਪੂਰੀ ਤਰ੍ਹਾਂ ਮਹਿਸੂਸ ਕਰਵਾਇਆ।"
21 Mas também os filhos se rebelaram contra mim; não andaram nos meus estatutos nem guardaram as minhas ordenanças para as praticarem, pelas quais o homem viverá, se as cumprir; profanaram eles os meus sábados; por isso eu disse que derramaria sobre eles o meu furor, para cumprir contra eles a minha ira no deserto.
22 ਪਰ ਮੈਂ ਆਪਣੇ ਆਪਨੂੰ ਰੋਕ ਲਿਆ। ਹੋਰਨਾਂ ਲੋਕਾਂ ਨੇ ਮੈਨੂੰ ਇਸਰਾਏਲ ਨੂੰ ਮਿਸਰ ਤੋਂ ਬਾਹਰ ਲਿਆਉਂਦਿਆਂ ਦੇਖਿਆ। ਮੈਂ ਆਪਣੀ ਨੇਕ ਨਾਮੀ ਨੂੰ ਬਰਬਾਦ ਨਹੀਂ ਕਰਨਾ ਚਾਹੁੰਦਾ ਸਾਂ ਇਸ ਲਈ ਮੈਂ ਇਸਰਾਏਲ ਨੂੰ ਉਨ੍ਹਾਂ ਹੋਰਨਾਂ ਲੋਕਾਂ ਸਾਹਮਣੇ ਬਰਬਾਦ ਨਹੀਂ ਕੀਤਾ।"
22 Todavia retive a minha mão, e procedi por amor do meu nome, para que não fosse profanado à vista das nações, a cujos olhos os fiz sair.
23 ਇਸ ਲਈ ਮੈਂ ਉਨ੍ਹਾਂ ਲੋਕਾਂ ਨਾਲ ਮਾਰੂਬਲ ਅੰਦਰ ਇੱਕ ਹੋਰ ਇਕਰਾਰ ਕੀਤਾ, ਮੈਂ ਉਨ੍ਹਾਂ ਨੂੰ ਹੋਰਾਂ ਕੌਮਾਂ ਅੰਦਰ ਖਿਡਾਉਣ ਦਾ ਇਕਰਾਰ ਕੀਤਾ, ਉਨ੍ਹਾਂ ਨੂੰ ਬਹੁਤ ਸਾਰੇ ਵੱਖ-ਵੱਖ ਦੇਸ਼ਾਂ ਵਿੱਚ ਭੇਜਣ ਦਾ ਨਿਆਂ ਕੀਤਾ।"
23 Também levantei a minha mão para eles no deserto, jurando que os espalharia entre as nações, e os dispersaria entre os países;
24 “‘ਇਸਰਾਏਲ ਦੇ ਲੋਕਾਂ ਨੇ ਮੇਰੇ ਹੁਕਮਾਂ ਨੂੰ ਨਹੀਂ ਕਬੂਲਿਆ। ਉਨ੍ਹਾਂ ਨੇ ਮੇਰੇ ਕਨੂੰਨ ਦਾ ਪਾਲਣ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਮੇਰੇ ਆਰਾਮ ਦੇ ਖਾਸ ਦਿਨਾਂ ਨਾਲ ਇੰਝ ਵਰਤਾਵਾ ਕੀਤਾ ਜਿਵੇਂ ਉਹ ਮਹੱਤਵਪੂਰਨ ਨਾ ਹੋਣ। ਅਤੇ ਉਨ੍ਹਾਂ ਨੇ ਆਪਣੇ ਮਾਪਿਆਂ ਦੇ ਬੁੱਤਾਂ ਦੀ ਉਪਾਸਨਾ ਕੀਤੀ।"
24 porque não haviam executado as minhas ordenanças, mas rejeitaram os meus estatutos, e profanaram os meus sábados, e os seus olhos se iam após os ídolos de seus pais.
25 ਇਸ ਲਈ ਮੈਂ ਉਨ੍ਹਾਂ ਨੂੰ ਅਜਿਹੇ ਕਨੂੰਨ ਦਿੱਤੇ ਜਿਹੜੇ ਚੰਗੇ ਨਹੀਂ ਸਨ। ਮੈਂ ਉਨ੍ਹਾਂ ਨੂੰ ਅਜਿਹੇ ਆਦੇਸ ਦਿੱਤੇ ਜਿਹੜੇ ਜ਼ਿੰਦਗੀ ਨਹੀਂ ਦਿੰਦੇ ਸਨ।"
25 Também lhes dei estatutos que não eram bons, e ordenanças pelas quais não poderiam viver;
26 ਮੈਂ ਉਨ੍ਹਾਂ ਨੂੰ ਉਨ੍ਹਾਂ ਦੀਆਂ ਸੁਗਾਤਾਂ ਨਾਲ ਨਾਪਾਕ ਹੋਣ ਦਿੱਤਾ। ਉਨ੍ਹਾਂ ਨੇ ਆਪਣੇ ਜੇਠੇ ਪੁੱਤਰਾਂ ਦੀ ਬਲੀ ਚੜ੍ਹਾਉਣੀ ਵੀ ਸ਼ੁਰੂ ਕਰ ਦਿੱਤੀ। ਇਸ ਤਰ੍ਹਾਂ, ਮੈਂ ਉਨ੍ਹਾਂ ਲੋਕਾਂ ਨੂੰ ਤਬਾਹ ਕਰ ਦਿਆਂਗਾ। ਫ਼ੇਰ ਉਨ੍ਹਾਂ ਨੂੰ ਪਤਾ ਚੱਲੇਗਾ ਕਿ ਮੈਂ ਹੀ ਯਹੋਵਾਹ ਹਾਂ।’"
26 e os deixei contaminar-se em seus próprios dons, nos quais faziam passar pelo fogo todos os que abrem a madre, para os assolar, a fim de que soubessem que eu sou o Senhor.
27 ਇਸ ਲਈ ਹੁਣ, ਆਦਮੀ ਦੇ ਪੁੱਤਰ, ਇਸਰਾਏਲ ਦੇ ਪਰਿਵਾਰ ਨਾਲ ਗੱਲ ਕਰ। ਉਨ੍ਹਾਂ ਨੂੰ ਦੱਸ, ‘ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ: ਇਸਰਾਏਲ ਦੇ ਲੋਕਾਂ ਨੇ ਮੇਰੇ ਬਾਰੇ ਮੰਦਾ ਬੋਲਿਆ ਅਤੇ ਮੈਨੂੰ ਧੋਖਾ ਦੇਣ ਦੀਆਂ ਵਿਉਂਤਾ ਬਣਾਈਆਂ।"
27 Portanto fala à casa de Israel, ó filho do homem, e dize-lhe: Assim diz o Senhor Deus: Ainda nisto me blasfemaram vossos pais, que procederam traiçoeiramente para comigo;
28 ਪਰ ਮੈਂ ਫ਼ੇਰ ਵੀ ਉਨ੍ਹਾਂ ਨੂੰ ਉਸ ਧਰਤੀ ਤੇ ਲਿਆਂਦਾ ਜਿਸ ਨੂੰ ਦੇਣ ਦਾ ਮੈਂ ਇਕਰਾਰ ਕੀਤਾ ਸੀ। ਉਨ੍ਹਾਂ ਨੇ ਸਾਰੀਆਂ ਪਹਾੜੀਆਂ ਅਤੇ ਹਰੇ ਰੁੱਖਾਂ ਨੂੰ ਦੇਖਿਆ, ਇਸ ਲਈ ਉਹ ਉਨ੍ਹਾਂ ਸਾਰੀਆਂ ਥਾਵਾਂ ਉੱਤੇ ਉਪਾਸਨਾ ਕਰਨ ਲਈ ਗਏ। ਅਤੇ ਉਹ ਉਨ੍ਹਾਂ ਥਾਵਾਂ ਉੱਤੇ ਆਪਣੀਆਂ ਬਲੀਆਂ ਅਤੇ ਕ੍ਰੋਧ ਦਿਵਾਉਣ ਦੇ ਚੜ੍ਹਾਵੇ ਲੈ ਗਏ। ਉਨ੍ਹਾਂ ਨੇ ਅਜਿਹੀਆਂ ਬਲੀਆਂ ਚੜ੍ਹਾਈਆਂ ਜਿਹੜੀਆਂ ਮਿੱਠੀ ਸੁਗੰਧ ਵਾਲੀਆਂ ਸਨ ਅਤੇ ਉਨ੍ਹਾਂ ਨੇ ਉਨ੍ਹਾਂ ਥਾਵਾਂ ਉੱਤੇ ਪੀਣ ਦੀਆਂ ਭੇਟਾਂ ਵੀ ਦਿੱਤੀਆਂ।"
28 pois quando eu os havia introduzido na terra a respeito da qual eu levantara a minha mão, jurando que lha daria, então olharam para todo outeiro alto, e para toda árvore frondosa, e ofereceram ali os seus sacrifícios, e apresentaram ali a provocação das suas ofertas; puseram ali os seus cheiros suaves, e ali derramaram as suas libações.
29 ਮੈਂ ਇਸਰਾਏਲ ਦੇ ਲੋਕਾਂ ਨੂੰ ਪੁੱਛਿਆ ਕਿ ਉਹ ਇਨ੍ਹਾਂ ਉੱਚੀਆਂ ਥਾਵਾਂ ਉੱਤੇ ਕਿਉਂ ਜਾ ਰਹੇ ਸਨ। ਪਰ ਉਹ ਉੱਚੀ ਥਾਂ ਹਾਲੇ ਵੀ ਓੱਥੇ ਹੀ ਹੈ।’”"
29 E eu lhes disse: Que significa o alto a que vós ides? Assim o seu nome ficou sendo Bamá, até o dia de hoje.
30 ਪਰਮੇਸ਼ੁਰ ਨੇ ਆਖਿਆ, “ਇਸਰਾਏਲ ਦੇ ਲੋਕਾਂ ਨੇ ਉਹ ਸਾਰੀਆਂ ਮੰਦੀਆਂ ਗੱਲਾਂ ਕੀਤੀਆਂ। ਇਸ ਲਈ ਇਸਰਾਏਲ ਦੇ ਪਰਿਵਾਰ ਨਾਲ ਗੱਲ ਕਰ। ਉਨ੍ਹਾਂ ਨੂੰ ਦੱਸ, ‘ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ: ਤੁਸੀਂ ਲੋਕਾਂ ਨੇ ਆਪਣੇ-ਆਪ ਨੂੰ ਉਹ ਗੱਲਾਂ ਕਰਕੇ ਨਾਪਾਕ ਕਰ ਲਿਆ ਹੈ ਜੋ ਤੁਹਾਡੇ ਪੁਰਖੇ ਕਰਦੇ ਸਨ। ਤੁਸੀਂ ਇੱਕ ਵੇਸਵਾ ਦੀ ਤਰ੍ਹਾਂ ਵਿਹਾਰ ਕੀਤਾ। ਤੁਸੀਂ ਮੈਨੂੰ ਛੱਡ ਕੇ ਉਨ੍ਹਾਂ ਭਿਆਨਕ ਦੇਵਤਿਆਂ ਵੱਲ ਹੋ ਗਏ ਜਿਨ੍ਹਾਂ ਦੀ ਤੁਹਾਡੇ ਪੁਰਖੇ ਉਪਾਸਨਾ ਕਰਦੇ ਸਨ।"
30 Portanto dize à casa de Israel: Assim diz o Senhor Deus: Acaso vós vos contaminais a vós mesmos, à maneira de vossos pais? e vos prostituís com as suas abominações?
31 ਤੁਸੀਂ ਉਸੇ ਤਰ੍ਹਾਂ ਦੀਆਂ ਸੁਗਾਤਾਂ ਦੇ ਰਹੇ ਹੋ। ਤੁਸੀਂ ਆਪਣੇ ਬੱਚਿਆਂ ਨੂੰ ਅੱਗ ਵਿੱਚ ਸੁੱਟ ਰਹੇ ਹੋ। ਆਪਣੇ ਝੂਠੇ ਦੇਵਤਿਆਂ ਨੂੰ ਦਿੱਤੇ ਦਾਨ ਵਜੋਂ ਤੁਸੀਂ ਅੱਜ ਤੱਕ ਵੀ ਆਪਣੇ ਆਪ ਨੂੰ ਉਨ੍ਹਾਂ ਬੁੱਤਾਂ ਨਾਲ ਨਾਪਾਕ ਬਣਾ ਰਹੇ ਹੋ! ਕੀ ਤੁਸੀਂ ਸੱਚਮੁੱਚ ਸੋਚਦੇ ਹੋ ਕਿ ਮੈਨੂੰ ਇਹ ਚਾਹੀਦਾ ਹੈ ਕਿ ਮੈਂ ਤੁਹਾਨੂੰ ਆਪਣੇ ਵੱਲ ਆਉਣ ਦਿਆਂ ਅਤੇ ਸਲਾਹ ਮੰਗਣ ਦੇਵਾਂ? ਮੈਂ ਯਹੋਵਾਹ ਅਤੇ ਪ੍ਰਭੂ ਹਾਂ। ਮੈਂ ਆਪਣੇ ਜੀਵਨ ਨੂੰ ਸਾਖੀ ਰੱਖਕੇ ਇਕਰਾਰ ਕਰਦਾ ਹਾਂ ਕਿ ਮੈਂ ਤੁਹਾਡੇ ਸਵਾਲਾਂ ਦੇ ਜਵਾਬ ਨਹੀਂ ਦਿਆਂਗਾ ਅਤੇ ਤੁਹਾਨੂੰ ਸਲਾਹ ਨਹੀਂ ਦਿਆਂਗਾ!"
31 E, ao oferecerdes os vossos dons, quando fazeis passar os vossos filhos pelo fogo, vós vos contaminais com todos os vossos ídolos, até hoje. E eu hei de ser consultado por vós, ó casa de Israel? Vivo eu, diz o Senhor Deus, que não serei consultado de vós.
32 ਤੁਸੀਂ ਆਖੀ ਜਾ ਰਹੇ ਹੋ ਕਿ ਤੁਸੀਂ ਹੋਰਨਾਂ ਕੌਮਾਂ ਵਾਂਗ ਹੋਣਾ ਚਾਹੁੰਦੇ ਹੋ। ਤੁਸੀਂ ਹੋਰਨਾਂ ਕੌਮਾਂ ਦੇ ਲੋਕਾਂ ਵਾਂਗ ਜਿਉਂਦੇ ਹੋ। ਤੁਸੀਂ ਲੱਕੜੀ ਅਤੇ ਪੱਥਰ ਦੇ ਟੁਕੜਿਆਂ ਦੀ ਸੇਵਾ ਕਰਦੇ ਹੋ!’”"
32 E o que veio ao vosso espírito de maneira alguma sucederá, quando dizeis: Sejamos como as nações, como as tribos dos países, servindo ao madeiro e à pedra.
33 ਯਹੋਵਾਹ ਮੇਰਾ ਪ੍ਰਭੂ ਆਖਦਾ ਹੈ, “ਆਪਣੇ ਜੀਵਨ ਨੂੰ ਸਾਖੀ ਕਰਕੇ ਮੈਂ ਇਕਰਾਰ ਕਰਦਾ ਹਾਂ ਕਿ ਮੈਂ ਤੁਹਾਡੇ ਉੱਤੇ ਇੱਕ ਰਾਜੇ ਵਾਂਗ ਰਾਜ ਕਰਾਂਗਾ। ਪਰ ਮੈਂ ਆਪਣੇ ਤਾਕਤਵਰ ਹੱਥਾਂ ਨੂੰ ਚੁੱਕਾਂਗਾ ਅਤੇ ਤੁਹਾਨੂੰ ਸਜ਼ਾ ਦੇਵਾਂਗਾ। ਮੈਂ ਆਪਣੇ ਕਹਿਰ ਤੁਹਾਡੇ ਲਈ ਦਰਸਾਵਾਂਗਾ!"
33 Vivo eu, diz o Senhor Deus, certamente com mão forte, e com braço estendido, e com indignação derramada, hei de reinar sobre vós.
34 ਮੈਂ ਤੁਹਾਨੂੰ ਉਨ੍ਹਾਂ ਹੋਰਨਾਂ ਕੌਮਾਂ ਤੋਂ ਬਾਹਰ ਲੈ ਆਵਾਂਗਾ। ਮੈਂ ਤੁਹਾਨੂੰ ਉਨ੍ਹਾਂ ਕੌਮਾਂ ਵਿੱਚਕਾਰ ਖਿੰਡਾਇਆ ਸੀ। ਪਰ ਮੈਂ ਤੁਹਾਨੂੰ ਇਕੱਠਿਆਂ ਕਰਾਂਗਾ ਅਤੇ ਤੁਹਾਨੂੰ ਉਨ੍ਹਾਂ ਦੇਸਾਂ ਤੋਂ ਵਾਪਸ ਲਿਆਵਾਂਗਾ। ਪਰ ਮੈਂ ਆਪਣਾ ਤਾਕਤਵਰ ਹੱਥ ਉੱਠਾਵਾਂਗਾ ਅਤੇ ਤੁਹਾਨੂੰ ਸਜ਼ਾ ਦਿਆਂਗਾ। ਮੈਂ ਤੁਹਾਡੇ ਵਿਰੁੱਧ ਆਪਣਾ ਕਹਿਰ ਦਰਸਾਵਾਂਗਾ।"
34 E vos tirarei dentre os povos, e vos congregarei dos países nos quais fostes espalhados, com mão forte, e com braço estendido, e com indignação derramada;
35 ਮੈਂ ਤੁਹਾਨੂੰ ਇੱਕ ਮਾਰੂਬਲ ਵਿੱਚ ਲੈ ਜਾਵਾਂਗਾ ਜਿਵੇਂ ਮੈਂ ਪਹਿਲਾਂ ਕੀਤਾ ਸੀ। ਪਰ ਇਹ ਥਾਂ ਅਜਿਹੀ ਹੋਵੇਗੀ ਜਿੱਥੇ ਹੋਰ ਕੌਮਾਂ ਰਹਿੰਦੀਆਂ ਹੋਣਗੀਆਂ। ਅਸੀਂ ਆਮ੍ਹੋ ਸਾਹਮਣੇ ਖੜ੍ਹੇ ਹੋਵਾਂਗੇ ਅਤੇ ਮੈਂ ਤੁਹਾਡੇ ਬਾਰੇ ਨਿਆਂ ਕਰਾਂਗ।"
35 e vos levarei ao deserto dos povos; e ali face a face entrarei em juízo convosco;
36 ਮੈਂ ਤੁਹਾਡੇ ਬਾਰੇ ਓਸੇ ਤਰ੍ਹਾਂ ਨਿਆਂ ਕਰਾਂਗਾ ਜਿਵੇਂ ਮੈਂ ਤੁਹਾਡੇ ਪੁਰਖਿਆਂ ਬਾਰੇ ਮਿਸਰ ਦੇ ਨਜ਼ਦੀਕ ਮਾਰੂਬਲ ਅੰਦਰ ਕੀਤਾ ਸੀ।” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।"
36 como entrei em juízo com vossos pais, no deserto da terra do Egito, assim entrarei em juízo convosco, diz o Senhor Deus.
37 “ਮੈਂ ਤੁਹਾਡਾ ਦੋਸ਼ੀਆਂ ਵਜੋਂ ਨਿਆਂ ਕਰਾਂਗਾ ਅਤੇ ਇਕਰਾਰਨਾਮੇ ਅਨੁਸਾਰ ਤੁਹਾਨੂੰ ਸਜ਼ਾ ਦੇਵਾਂਗਾ।"
37 Também vos farei passar debaixo da vara, e vos farei entrar no vínculo do pacto;
38 ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਕੱਢ ਦਿਆਂਗਾ ਜਿਹੜੇ ਮੇਰੇ ਵਿਰੁੱਧ ਹੋ ਗਏ ਸਨ ਅਤੇ ਜਿਨ੍ਹਾਂ ਨੇ ਮੇਰੇ ਵਿਰੁੱਧ ਪਾਪ ਕੀਤਾ ਸੀ। ਮੈਂ ਉਨ੍ਹਾਂ ਲੋਕਾਂ ਨੂੰ ਤੁਹਾਡੀ ਮਾਤਭੂਮੀ ਵਿੱਚੋਂ ਕੱਢ ਦਿਆਂਗਾ। ਉਹ ਫ਼ੇਰ ਕਦੇ ਵੀ ਇਸਰਾਏਲ ਦੀ ਧਰਤੀ ਉੱਤੇ ਨਹੀਂ ਆਉਣਗੇ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”"
38 e separarei dentre vós os rebeldes, e os que transgridem contra mim; da terra das suas peregrinações os tirarei, mas à terra de Israel não voltarão; e sabereis que eu sou o Senhor.
39 ਹੁਣ, ਇਸਰਾਏਲ ਦੇ ਪਰਿਵਾਰ, ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਜੇ ਕੋਈ ਬੰਦਾ ਆਪਣੇ ਬੁੱਤਾਂ ਦੀ ਉਪਾਸਨਾ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਜਾਣ ਦਿਓ ਅਤੇ ਕਰਨ ਦਿਓ ਉਪਾਸਨਾ ਉਨ੍ਹਾਂ ਦੀ। ਪਰ ਬਾਦ ਵਿੱਚ, ਤੁਸੀਂ ਇਹ ਨਾ ਸੋਚਣਾ ਕਿ ਤੁਸੀਂ ਮੇਰੇ ਕੋਲੋਂ ਸਲਾਹ ਪ੍ਰਾਪਤ ਕਰੋਂਗੇ! ਤੁਸੀਂ ਮੇਰੇ ਨਾਮ ਨੂੰ ਹੋਰ ਵੱਧੇਰੇ ਬਰਬਾਦ ਨਹੀਂ ਕਰੋਂਗੇ! ਜਦੋਂ ਤੀਕ ਤੁਸੀਂ ਆਪਣੇ ਬੁੱਤਾਂ ਨੂੰ ਚੜ੍ਹਾਵੇ ਚੜ੍ਹਾਉਂਦੇ ਰਹੋਁਗੇ।”"
39 Quanto a vós, ó casa de Israel, assim diz o Senhor Deus: Ide, sirva cada um os seus ídolos; contudo mais tarde me ouvireis e não profanareis mais o meu santo nome com as vossas dádivas e com os vossos ídolos.
40 ਯਹੋਵਾਹ ਮੇਰਾ ਪ੍ਰਭੂ, ਆਖਦਾ ਹੈ, “ਲੋਕਾਂ ਨੂੰ ਮੇਰੇ ਪਵਿੱਤਰ ਪਰਬਤ ਵੱਲ ਜ਼ਰੂਰ ਆਉਣਾ ਚਾਹੀਦਾ ਹੈ-ਇਸਰਾਏਲ ਦੇ ਉੱਚੇ ਪਰਬਤ ਵੱਲ-ਮੇਰੀ ਸੇਵਾ ਕਰਨ ਲਈ। ਇਸਰਾਏਲ ਦਾ ਪੂਰਾ ਪਰਿਵਾਰ ਆਪਣੀ ਧਰਤੀ ਉੱਤੇ ਹੋਵੇਗਾ। ਉਹ ਉੱਥੇ ਆਪਣੇ ਦੇਸ ਅੰਦਰ ਹੋਣਗੇ। ਉਹੀ ਉਹ ਥਾਂ ਹੈ ਜਿੱਥੇ ਤੁਸੀਂ ਮੇਰੇ ਕੋਲ ਸਲਾਹ ਲੈਣ ਲਈ ਆ ਸੱਕਦੇ ਹੋ। ਅਤੇ ਤੁਹਾਨੂੰ ਮੇਰੇ ਕੋਲ ਉਸੇ ਥਾਂ ਉੱਤੇ ਆਪਣੀਆਂ ਭੇਟਾਂ ਲੈ ਕੇ ਆਉਣਾ ਚਾਹੀਦਾ ਹੈ। ਤੁਹਾਨੂੰ ਉਸੇ ਥਾਂ ਉੱਤੇ ਮੇਰੇ ਲਈ ਆਪਣੀਆਂ ਫ਼ਸਲਾਂ ਦਾ ਪਹਿਲਾ ਹਿੱਸਾ ਲੈ ਕੇ ਆਉਣਾ ਚਾਹੀਦਾ ਹੈ। ਤੁਹਾਨੂੰ ਆਪਣੀਆਂ ਸਾਰੀਆਂ ਪਵਿੱਤਰ ਸੁਗ਼ਾਤਾਂ ਮੇਰੇ ਲਈ ਓਸੇ ਥਾਂ ਲੈ ਕੇ ਆਉਣੀਆਂ ਚਾਹੀਦੀਆਂ ਹਨ।"
40 Pois no meu santo monte, no monte alto de Israel, diz o Senhor Deus, ali me servirá toda a casa de Israel, toda ela, na terra; ali vos aceitarei, e ali requererei as vossas ofertas, e as primícias das vossas oblações, com todas as vossas coisas santas.
41 ਫ਼ੇਰ ਮੈਂ ਤੁਹਾਡੀਆਂ ਬਲੀਆਂ ਦੀ ਮਿੱਠੀ ਸੁਗੰਧ ਤੋਂ ਪ੍ਰਸੰਨ ਹੋਵਾਂਗਾ। ਇਹ ਗੱਲ ਉਦੋਂ ਵਾਪਰੇਗੀ ਜਦੋਂ ਮੈਂ ਤੁਹਾਨੂੰ ਵਾਪਸ ਲਿਆਵਾਂਗਾ। ਮੈਂ ਤੁਹਾਨੂੰ ਬਹੁਤ ਸਾਰੀਆਂ ਕੌਮਾਂ ਅੰਦਰ ਖਿੰਡਾ ਦਿੱਤਾ ਸੀ। ਪਰ ਮੈਂ ਤੁਹਾਨੂੰ ਇਕੱਠਿਆਂ ਕਰਾਂਗਾ ਅਤੇ ਤੁਹਾਨੂੰ ਮੁੜਕੇ ਆਪਣੇ ਖਾਸ ਬੰਦੇ ਬਣਾ ਲਵਾਂਗਾ। ਅਤੇ ਉਹ ਸਾਰੀਆਂ ਕੌਮਾਂ ਇਸ ਨੂੰ ਦੇਖਣਗੀਆਂ।"
41 Como cheiro suave vos aceitarei, quando eu vos tirar dentre os povos e vos congregar dos países em que fostes espalhados; e serei santificado em vós à vista das nações.
42 ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। ਇਹ ਗੱਲ ਤੁਸੀਂ ਓਦੋਁ ਜਾਣੋਗੇ ਜਦੋਂ ਮੈਂ ਤੁਹਾਨੂੰ ਇਸਰਾਏਲ ਦੀ ਧਰਤੀ ਉੱਤੇ ਵਾਪਸ ਲਿਆਵਾਂਗਾ। ਇਹ ਓਹੀ ਥਾਂ ਹੈ ਜਿਸ ਨੂੰ ਤੁਹਾਡੇ ਪੁਰਖਿਆਂ ਨੂੰ ਦੇਣ ਦਾ ਮੈਂ ਇਕਰਾਰ ਕੀਤਾ ਸੀ।"
42 E sabereis que eu sou o Senhor, quando eu vos introduzir na terra de Israel, no país a respeito do qual levantei a minha mão, jurando que o daria a vossos pais.
43 ਉਸ ਦੇਸ਼ ਵਿੱਚ ਤੁਸੀਂ ਉਨ੍ਹਾਂ ਸਾਰੀਆਂ ਮੰਦੀਆਂ ਗੱਲਾਂ ਨੂੰ ਚੇਤੇ ਕਰੋਂਗੇ ਜਿਹੜੀਆਂ ਤੁਸੀਂ ਕੀਤੀਆਂ ਸਨ ਅਤੇ ਜਿਨ੍ਹਾਂ ਨੇ ਤੁਹਾਨੂੰ ਨਾਪਾਕ ਬਣਾਇਆ ਸੀ। ਅਤੇ ਤੁਸੀਂ ਆਪਣੀਆਂ ਕੀਤੀਆਂ ਬਦ-ਗੱਲਾਂ ਕਾਰਣ ਆਪਣੇ-ਆਪ ਨਾਲ ਨਫ਼ਰਤ ਕਰੋਂਗੇ।"
43 Ali vos lembrareis de vossos caminhos, e de todos os vossos atos com que vos tendes contaminado; e tereis nojo de vós mesmos, por causa de todas as vossas maldades que tendes cometido.
44 ਇਸਰਾਏਲ ਦੇ ਪਰਿਵਾਰ, ਤੂੰ ਬਹੁਤ ਮੰਦੀਆਂ ਗੱਲਾਂ ਕੀਤੀਆਂ। ਅਤੇ ਤੈਨੂੰ ਉਨ੍ਹਾਂ ਮੰਦੀਆਂ ਗੱਲਾਂ ਕਾਰਣ ਤਬਾਹ ਕਰ ਦਿੱਤਾ ਜਾਣਾ ਚਾਹੀਦਾ ਹੈ। ਪਰ ਆਪਣੇ ਚੰਗੇ ਨਾਮ ਦਾ ਬਚਾਉ ਕਰਨ ਖਾਤਰ, ਮੈਂ ਤੁਹਾਨੂੰ ਉਹ ਸਜ਼ਾ ਨਹੀਂ ਦੇਵਾਂਗਾ ਜਿਸਦੇ ਤੁਸੀਂ ਸੱਚਮੁੱਚ ਅਧਿਕਾਰੀ ਹੋ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।” ਯਹੋਵਾਹ ਮੇਰਾ ਪ੍ਰਭੂ, ਨੇ ਇਹ ਗੱਲਾਂ ਆਖੀਆਂ।"
44 E sabereis que eu sou o Senhor, quando eu proceder para convosco por amor do meu nome, não conforme os vossos maus caminhos, nem conforme os vossos atos corruptos, ó casa de Israel, diz o senhor Deus.
45 ਫ਼ੇਰ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,"
45 E veio a mim a palavra do Senhor, dizendo:
46 “ਆਦਮੀ ਦੇ ਪੁੱਤਰ, ਦੱਖਣ ਵੱਲ ਵੇਖ, ਯਹੂਦਾਹ ਦੇ ਦੱਖਣੀ ਭਾਗ ਵੱਲ। ਦੱਖਣ ਦੇ ਜੰਗਲ ਦੇ ਵਿਰੁੱਧ ਬੋਲ।"
46 Filho do homem, dirige o teu rosto para o caminho do sul, e derrama as tuas palavras contra o sul, e profetiza contra o bosque do campo do sul.
47 ਦੱਖਣ ਦੇ ਜੰਗਲ ਨੂੰ ਆਖ, ‘ਯਹੋਵਾਹ ਦੇ ਸ਼ਬਦ ਨੂੰ ਸੁਣੋ। ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ: ਦੇਖੋ, ਮੈਂ ਤੁਹਾਡੇ ਜੰਗਲ ਵਿੱਚ ਅੱਗ ਲਾਉਣ ਲਈ ਤਿਆਰ ਹਾਂ। ਅੱਗ ਹਰ ਹਰੇ ਤੇ ਸੁੱਕੇ ਰੁੱਖ ਨੂੰ ਬਰਬਾਦ ਕਰ ਦੇਵੇਗੀ। ਬਲਦੀ ਲਾਟ ਬੁਝੇਗੀ ਨਹੀਂ। ਦੱਖਣ ਤੋਂ ਉੱਤਰ ਤੀਕ ਦੀ ਸਾਰੀ ਧਰਤੀ ਅੱਗ ਵਿੱਚ ਸੜ ਜਾਵੇਗੀ।"
47 E dize ao bosque do sul: Ouve a palavra do Senhor: Assim diz o Senhor Deus: Eis que acenderei em ti um fogo que em ti consumirá toda árvore verde e toda árvore seca; não se apagará a chama flamejante, antes com ela se queimarão todos os rostos, desde o sul até o norte.
48 ਫ਼ੇਰ ਸਾਰੇ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ, ਯਹੋਵਾਹ, ਨੇ ਅੱਗ ਲਾਈ ਹੈ। ਅੱਗ ਬੁਝੇਗੀ ਨਹੀਂ।’”"
48 E verá toda a carne que eu, o Senhor, o acendi; não se apagará.
49 ਫ਼ੇਰ ਮੈਂ ਹਿਜ਼ਕੀਏਲ ਨੇ ਆਖਿਆ, “ਹੇ, ਯਹੋਵਾਹ ਮੇਰਾ ਪ੍ਰਭੂ! ਜੇ ਮੈਂ ਇਹ ਗੱਲਾਂ ਆਖਾਂ, ਤਾਂ ਲੋਕ ਇਹ ਆਖਣਗੇ ਕਿ ਮੈਂ ਉਨ੍ਹਾਂ ਨੂੰ ਸਿਰਫ਼ ਕਹਾਣੀਆਂ ਸੁਣਾ ਰਿਹਾ ਹਾਂ। ਉਹ ਇਹ ਨਹੀਂ ਸੋਚਣਗੇ ਕਿ ਇਹ ਗੱਲ ਸੱਚਮੁੱਚ ਵਾਪਰੇਗੀ!”"
49 Então disse eu: Ah Senhor Deus! eles dizem de mim: Não é este um fazedor de alegorias?
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Ezequiel 20, comparar traduções ou montar um estudo — tudo direto pelo WhatsApp.