Ezequiel 22

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਹਿਜ਼ਕੀਏਲ ਯਰੂਸ਼ਲਮ ਦੇ ਵਿਰੁੱਧ ਬੋਲਦਾ ਹੈ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,"
1 Demais veio a mim a palavra do Senhor, dizendo:
2 “ਆਦਮੀ ਦੇ ਪੁੱਤਰ, ਕੀ ਤੂੰ ਕਾਤਲਾਂ ਦੇ ਸ਼ਹਿਰ ਬਾਰੇ ਨਿਆਂ ਕਰੇਂਗਾ? ਕੀ ਤੂੰ ਉਸ ਨੂੰ ਉਨ੍ਹਾਂ ਸਾਰੀਆਂ ਭਿਆਨਕ ਗੱਲਾਂ ਬਾਰੇ ਦੱਸੇਁਗਾ ਜਿਹੜੀਆਂ ਉਸ ਨੇ ਕੀਤੀਆਂ ਸਨ?"
2 Tu pois, ó filho do homem, acaso julgarás, julgarás mesmo a cidade sanguinária? Então faze-lhe conhecer todas as suas abominações,
3 ਤੈਨੂੰ ਜ਼ਰੂਰ ਆਖਣਾ ਚਾਹੀਦਾ ਹੈ, ‘ਯਹੋਵਾਹ ਮੇਰਾ ਪ੍ਰਭੂ ਇਹ ਆਖਦਾ ਹੈ: ਸ਼ਹਿਰ ਕਾਤਲਾਂ ਨਾਲ ਭਰਿਆ ਹੋਇਆ ਹੈ। ਇਸ ਲਈ ਇਸਦੀ ਸਜ਼ਾ ਦਾ ਸਮਾਂ ਆ ਗਿਆ ਹੈ! ਇਸਨੇ ਆਪਣੇ ਲਈ ਬੁੱਤ ਬਣਾਏ। ਅਤੇ ਉਨ੍ਹਾਂ ਬੁੱਤਾਂ ਨੇ ਉਸ ਨੂੰ ਕਰ ਦਿੱਤਾ!"
3 e dize: Assim diz o Senhor Deus: A cidade que derrama o sangue dentro de si, para que venha o seu tempo! que faz ídolos contra si mesma, para se contaminar!
4 “‘ਯਰੂਸ਼ਲਮ ਦੇ ਲੋਕੋ, ਤੁਸੀਂ ਬਹੁਤ ਬੰਦਿਆਂ ਨੂੰ ਮਾਰਿਆ। ਤੁਸੀਂ ਬੁੱਤ ਬਣਾਏ। ਤੁਸੀਂ ਦੋਸ਼ੀ ਹੋ, ਅਤੇ ਤੁਹਾਨੂੰ ਸਜ਼ਾ ਦੇਣ ਦਾ ਸਮਾਂ ਆ ਗਿਆ ਹੈ। ਤੁਹਾਡਾ ਅੰਤ ਆ ਗਿਆ ਹੈ। ਦੂਸਰੀਆਂ ਕੌਮਾਂ ਤੁਹਾਡਾ ਮਜ਼ਾਕ ਉਡਾਣਗੀਆਂ। ਉਹ ਦੇਸ ਤੁਹਾਡੇ ਉੱਤੇ ਹੱਸਣਗੇ।"
4 Pelo teu sangue que derramaste te fizeste culpada, e pelos teus ídolos que fabricaste te contaminaste; e fizeste aproximar-se o teu dia, e é chegado o fim dos teus anos. Por isso eu te fiz o opróbrio das nações e o escárnio de todas as terras.
5 ਦੂਰ ਨੇੜੇ ਦੇ ਲੋਕ ਤੁਹਾਡਾ ਮਜ਼ਾਕ ਉਡਾਉਣਗੇ। ਤੁਸੀਂ ਆਪਣਾ ਨਾਮ ਬਦਨਾਮ ਕਰ ਲਿਆ ਹੈ। ਤੁਸੀਂ ਉੱਚਾ ਹਾਸਾ ਸੁਣ ਸੱਕਦੇ ਹੋ।"
5 As que estão perto e as que estão longe de ti escarnecerão de ti, infamada, cheia de tumulto.
6 “‘ਦੇਖੋ, ਯਰੂਸ਼ਲਮ ਵਿੱਚ, ਇਸਰਾਏਲ ਦੇ ਹਰ ਹਾਕਮ ਨੇ ਆਪਣੇ ਆਪ ਨੂੰ ਇੰਨਾ ਮਜ਼ਬੂਤ ਬਣਾ ਲਿਆ ਸੀ ਕਿ ਉਹ ਹੋਰਨਾਂ ਲੋਕਾਂ ਨੂੰ ਮਾਰ ਸੱਕਦਾ ਸੀ।"
6 Eis que os príncipes de Israel, que estão em ti, cada um conforme o seu poder, se esforçam para derramarem sangue.
7 ਯਰੂਸ਼ਲਮ ਦੇ ਲੋਕ ਆਪਣੇ ਮਾਪਿਆਂ ਦਾ ਆਦਰ ਨਹੀਂ ਕਰਦੇ। ਉਹ ਅਜਨਬੀਆਂ ਨੂੰ ਇਸ ਸ਼ਹਿਰ ਵਿੱਚ ਦੁੱਖ ਦਿੰਦੇ ਹਨ। ਉਹ ਉਸ ਬਾਵੇਂ ਯਤੀਮਾਂ ਅਤੇ ਵਿਧਵਾਵਾਂ ਨੂੰ ਧੋਖਾ ਦਿੰਦੇ ਹਨ।"
7 No meio de ti desprezaram ao pai e à mãe; no meio de ti usaram de opressão para com o estrangeiro; no meio de ti foram injustos para com o órfão e a viúva.
8 ਤੁਸੀਂ ਲੋਕ ਮੇਰੀਆਂ ਪਵਿੱਤਰ ਵਸਤੂਆਂ ਨੂੰ ਨਫ਼ਰਤ ਕਰਦੇ ਹੋ। ਤੁਸੀਂ ਮੇਰੇ ਆਰਾਮ ਕਰਨ ਦੇ ਖਾਸ ਦਿਨਾਂ ਬਾਰੇ ਇਸ ਤਰ੍ਹਾਂ ਵਿਹਾਰ ਕਰਦੇ ਹੋ ਜਿਵੇਂ ਉਹ ਮਹੱਤਵਪੂਣ ਨਾ ਹੋਣ।"
8 As minhas coisas santas desprezaste, e os meus sábados profanaste.
9 ਯਰੂਸ਼ਲਮ ਦੇ ਲੋਕ ਹੋਰਨਾਂ ਲੋਕਾਂ ਬਾਰੇ ਝੂਠ ਬੋਲਦੇ ਹਨ। ਉਹ ਅਜਿਹਾ ਉਨ੍ਹਾਂ ਬੇਪਾਪਾਂ ਨੂੰ ਮਾਰਨ ਲਈ ਕਰਦੇ ਹਨ। ਲੋਕ ਪਹਾੜਾਂ ਉੱਤੇ ਜਾਂਦੇ ਨੇ (ਝੂਠੇ ਦੇਵਤਿਆਂ ਦੀ ਉਪਾਸਨਾ ਕਰਨ ਲਈ) ਅਤੇ ਫ਼ੇਰ ਯਰੂਸ਼ਲਮ ਵਾਪਸ ਆਉਂਦੇ ਨੇ (ਆਪਣੀ ਸੰਗਤ ਦੇ ਭੋਜਨ ਨੂੰ) ਖਾਣ ਲਈ। “‘ਯਰੂਸ਼ਲਮ ਵਿੱਚ ਲੋਕ ਬਹੁਤ ਸਾਰੇ ਜਿਨਸੀ ਪਾਪ ਕਰਦੇ ਹਨ।"
9 Em ti se acham homens que caluniam para derramarem sangue; em ti há os que comem sobre os montes; e cometem perversidade no meio de ti.
10 ਯਰੂਸ਼ਲਮ ਵਿੱਚ ਲੋਕ ਆਪਣੇ ਪਿਤਾ ਦੀ ਪਤਨੀ ਨਾਲ ਵੀ ਬਦਕਾਰੀ ਕਰਦੇ ਹਨ। ਯਰੂਸ਼ਲਮ ਵਿੱਚ ਆਦਮੀ ਔਰਤਾਂ ਨਾਲ ਬਲਾਤਕਾਰ ਕਰਦੇ ਹਨ-ਉਨ੍ਹਾਂ ਦੇ ਮਾਹਵਾਰੀ ਦੇ ਦਿਨਾਂ ਵਿੱਚ ਵੀ।"
10 A vergonha do pai descobrem em ti; no meio de ti humilham a que está impura, na sua separação.
11 ਕੋਈ ਇੱਕ ਬੰਦਾ ਆਪਣੇ ਹੀ ਗਵਾਂਢੀ ਦੀ ਪਤਨੀ ਨਾਲ ਅਜਿਹਾ ਭਿਆਨਕ ਪਾਪ ਕਰਦਾ ਹੈ। ਕੋਈ ਦੂਸਰਾ ਬੰਦਾ ਆਪਣੀ ਹੀ ਨੂੰਹ ਨਾਲ ਬਦਕਾਰੀ ਕਰਦਾ ਹੈ ਅਤੇ ਉਸ ਨੂੰ ਨਾਪਾਕ ਬਣਾ ਦਿੰਦਾ ਹੈ। ਅਤੇ ਕੋਈ ਹੋਰ ਬੰਦਾ ਆਪਣੇ ਪਿਤਾ ਦੀ ਧੀ-ਆਪਣੀ ਹੀ ਭੈਣ ਨਾਲ-ਬਲਾਤਕਾਰ ਕਰਦਾ ਹੈ।"
11 Um comete abominação com a mulher do seu próximo, outro contamina abominavelmente a sua nora, e outro humilha no meio de ti a sua irmã, filha de seu pai.
12 ਯਰੂਸ਼ਲਮ ਵਿੱਚ, ਤੁਸੀਂ ਲੋਕ ਲੋਕਾਂ ਨੂੰ ਮਾਰਨ ਲਈ ਪੈਸਾ ਲੈਂਦੇ ਹੋ। ਤੁਸੀਂ ਲੋਕ ਪੈਸਾ ਉਧਾਰ ਦਿੰਦੇ ਹੋ ਅਤੇ ਉਨ੍ਹਾਂ ਕਰਜ਼ਿਆਂ ਉੱਤੇ ਸੂਦ ਵਸੂਲ ਕਰਦੇ ਹੋ। ਤੁਸੀਂ ਲੋਕ ਬੋੜੇ ਜਿੰਨੇ ਪੈਸੇ ਲਈ ਆਪਣੇ ਗੁਵਾਂਢੀਆਂ ਨੂੰ ਧੋਖਾ ਦਿੰਦੇ ਹੋ। ਅਤੇ ਤੁਸੀਂ ਲੋਕਾਂ ਨੇ ਮੈਨੂੰ ਭੁਲਾ ਦਿੱਤਾ ਹੈ।’” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।"
12 Peitas se recebem no meio de ti para se derramar sangue; recebes usura e ganhos ilícitos, e usas de avareza com o teu próximo, oprimindo-o; mas de mim te esqueceste, diz o Senhor Deus.
13 ਪਰਮੇਸ਼ੁਰ ਨੇ ਆਖਿਆ, “‘ਹੁਣ ਦੇਖ! ਅਵੱਸ਼ ਹੀ ਮੈਂ ਆਪਣਾ ਹੱਥ ਹੇਠਾਂ ਮਾਰਾਂਗਾ ਅਤੇ ਤੁਹਾਨੂੰ ਰੋਕ ਦੇਵਾਂਗਾ! ਮੈਂ ਤੁਹਾਨੂੰ ਲੋਕਾਂ ਨੂੰ ਧੋਖਾ ਦੇਣ ਲਈ ਅਤੇ ਮਾਰਨ ਲਈ ਸਜ਼ਾ ਦੇਵਾਂਗਾ।"
13 Eis que, portanto, bato as mãos contra o lucro desonesto que ganhaste, e por causa do sangue que houve no meio de ti.
14 ਕੀ ਤੁਸੀਂ ਉਦੋਂ ਬਹਾਦਰ ਬਣੋਂਗੇ? ਕੀ ਤੁਸੀਂ ਉਦੋਂ ਮਜ਼ਬੂਤ ਬਣੋਂਗੇ ਜਿਸ ਵੇਲੇ ਮੈਂ ਤੁਹਾਨੂੰ ਸਜ਼ਾ ਦੇਣ ਲਈ ਆਵਾਂਗਾ! ਨਹੀਂ! ਮੈਂ ਯਹੋਵਾਹ ਹਾਂ। ਮੈਂ ਬੋਲ ਦਿੱਤਾ ਹੈ। ਅਤੇ ਮੈਂ ਉਹੋ ਗੱਲਾਂ ਕਰਾਂਗਾ ਜੋ ਮੈਂ ਆਖੀਆਂ ਸੀ!"
14 Poderá estar firme o teu coração? poderão estar fortes as tuas mãos, nos dias em que eu tratarei contigo? Eu, o Senhor, o disse, e o farei.
15 ਮੈਂ ਤੁਹਾਨੂੰ ਕੌਮਾਂ ਦਰਮਿਆਨ ਖਿੰਡਾ ਦੇਵਾਂਗਾ। ਮੈਂ ਤੁਹਾਨੂੰ ਬਹੁਤ ਸਾਰੇ ਦੇਸਾਂ ਵਿੱਚ ਜਾਣ ਲਈ ਮਜ਼ਬੂਰ ਕਰ ਦਿਆਂਗਾ। ਮੈਂ ਇਸ ਸ਼ਹਿਰ ਦੀਆਂ ਅਸ਼ੁੱਧਤਾਵਾਂ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿਆਂਗਾ।"
15 Espalhar-te-ei entre as nações e dispersar-te-ei pelas terras; e de ti consumirei a tua imundícia.
16 ਪਰ ਯਰੂਸ਼ਲਮ, ਤੂੰ ਅਪਵਿੱਤਰ ਹੋ ਜਾਵੇਂਗਾ। ਅਤੇ ਹੋਰ ਕੌਮਾਂ ਇਨ੍ਹਾਂ ਗੱਲਾਂ ਨੂੰ ਵਾਪਰਦਿਆਂ ਦੇਖਣਗੀਆਂ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।’”"
16 E tu serás profanada em ti mesma, aos olhos das nações, e saberás que eu sou o Senhor.
17 ਇਸਰਾਏਲ ਨਿਰਾਰਬਕ ਕੂੜੇ ਵਰਗਾ ਹੈ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,"
17 De novo veio a mim a palavra do Senhor, dizendo:
18 “ਆਦਮੀ ਦੇ ਪੁੱਤਰ, ਚਾਂਦੀ ਦੇ ਮੁਕਾਬਲੇ ਤੇ ਕਾਂਸੀ, ਲੋਹਾ, ਸਿੱਕਾ ਅਤੇ ਟੀਨ ਨਿਕੰਮੇ ਹਨ। ਕਾਰੀਗਰ ਚਾਂਦੀ ਨੂੰ ਸ਼ੁੱਧ ਕਰਨ ਲਈ ਉਸ ਨੂੰ ਅੱਗ ਵਿੱਚ ਸੁੱਟ ਦਿੰਦੇ ਹਨ। ਚਾਂਦੀ ਪਿਘਲ ਜਾਂਦੀ ਹੈ ਅਤੇ ਕਾਰੀਗਰ ਉਸ ਨੂੰ ਕੂੜੇ ਤੋਂ ਵੱਖ ਕਰ ਲੈਂਦੇ ਹਨ। ਇਸਰਾਏਲ ਦੀ ਕੌਮ ਉਸ ਨਿਕੰਮੇ ਕੂੜੇ ਵਰਗੀ ਬਣ ਗਈ ਹੈ।"
18 Filho do homem, a casa de Israel se tornou para mim em escória; todos eles são bronze, e estanho, e ferro, e chumbo no meio da fornalha; em escória de prata eles se tornaram.
19 ਇਸ ਲਈ ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, ‘ਤੁਸੀਂ ਸਾਰੇ ਲੋਕ ਨਿਕੰਮੇ ਕੂੜੇ ਵਰਗੇ ਬਣ ਗਏ ਹੋ। ਇਸ ਲਈ ਮੈਂ ਤੁਹਾਨੂੰ ਯਰੂਸ਼ਲਮ ਵਿੱਚ ਇਕੱਠਿਆਂ ਕਰਾਂਗਾ।"
19 Portanto assim diz o Senhor Deus: Pois que todos vós vos tornastes em escória, por isso eis que eu vos ajuntarei no meio de Jerusalém.
20 ਕਾਰੀਗਰ ਚਾਂਦੀ, ਕਾਂਸੀ, ਲੋਹੇ, ਸਿੱਕੇ ਅਤੇ ਟੀਨ ਨੂੰ ਅੱਗ ਵਿੱਚ ਸੁੱਟਦੇ ਹਨ। ਉਹ ਅੱਗ ਨੂੰ ਹੋਰ ਤੇਜ਼ ਕਰਨ ਲਈ ਫ਼ੂਕਾਂ ਮਾਰਦੇ ਹਨ। ਫ਼ੇਰ ਧਾਤਾਂ ਪਿਘਲਣ ਲਗਦੀਆਂ ਹਨ। ਇਸੇ ਤਰ੍ਹਾਂ ਹੀ, ਮੈਂ ਤੁਹਾਨੂੰ ਆਪਣੀ ਅੱਗ ਵਿੱਚ ਸੁੱਟਾਂਗਾ ਅਤੇ ਪਿਘਲਾ ਦੇਵਾਂਗਾ। ਉਹ ਅੱਗ ਮੇਰਾ ਭਖਦਾ ਕਹਿਰ ਹੈ।"
20 Como se ajuntam a prata, e o bronze, e o ferro, e o chumbo, e o estanho, no meio da fornalha, para assoprar o fogo sobre eles, a fim de se fundirem, assim vos ajuntarei na minha ira e no meu furor, e ali vos porei e vos fundirei.
21 ਮੈਂ ਤੁਹਾਨੂੰ ਉਸ ਅੱਗ ਵਿੱਚ ਸੁੱਟਾਂਗਾ। ਮੈਂ ਆਪਣੇ ਕਹਿਰ ਦੀ ਅੱਗ ਨੂੰ ਫ਼ੂਕਾਂ ਮਾਰਾਂਗਾ। ਅਤੇ ਤੁਸੀਂ ਪਿਘਲਣ ਲੱਗ ਪਵੋਂਗੇ।"
21 Sim, congregar-vos-ei, e assoprarei sobre vós o fogo da minha ira; e sereis fundidos no meio dela.
22 ਚਾਂਦੀ ਅੱਗ ਵਿੱਚ ਪਿਘਲ ਜਾਂਦੀ ਹੈ (ਅਤੇ ਕਾਰੀਗਰ ਚਾਂਦੀ ਨੂੰ ਨਿਤਾਰ ਲੈਂਦੇ ਹਨ ਅਤੇ ਉਸ ਨੂੰ ਬਚਾ ਲੈਂਦੇ ਨੇ।) ਓਸੇ ਤਰ੍ਹਾਂ ਤੁਸੀਂ ਸ਼ਹਿਰ ਵਿੱਚ ਪਿਘਲ ਜਾਵੋਂਗੇ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। ਅਤੇ ਤੁਸੀਂ ਜਾਣ ਜਾਵੋਂਗੇ ਕਿ ਮੈਂ ਆਪਣਾ ਕਹਿਰ ਤੁਹਾਡੇ ਵਿਰੁੱਧ ਢਾਲ ਦਿੱਤਾ ਹੈ।’”"
22 Como se funde a prata no meio da fornalha, assim sereis fundidos no meio dela; e sabereis que eu, o Senhor, derramei o meu furor sobre vós.
23 ਹਿਜ਼ਕੀਏਲ ਦਾ ਯਰੂਸ਼ਲਮ ਦੇ ਵਿਰੁੱਧ ਬੋਲਣਾ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,"
23 Também veio a mim a palavra do Senhor, dizendo:
24 “ਆਦਮੀ ਦੇ ਪੁੱਤਰ, ਇਸਰਾਏਲ ਨਾਲ ਗੱਲ ਕਰ। ਉਸ ਨੂੰ ਆਖ ਕਿ ਉਹ ਪਵਿੱਤਰ ਨਹੀਂ ਹੈ। ਮੈਂ ਉਸ ਦੇਸ ਨਾਲ ਨਾਰਾਜ਼ ਹਾਂ, ਇਸੇ ਲਈ ਉਸ ਦੇਸ ਵਿੱਚ ਬਾਰਿਸ਼ ਨਹੀਂ ਹੋਈ।"
24 Filho do homem, dize-lhe a ela: Tu és uma terra que não está purificada, nem regada de chuvas no dia da indignação.
25 ਯਰੂਸ਼ਲਮ ਦੇ ਨਬੀ ਮੰਦੀਆਂ ਯੋਜਨਾਵਾਂ ਬਣਾ ਰਹੇ ਹਨ। ਉਹ ਸ਼ੇਰ ਵਾਂਗ ਹਨ-ਜਿਹੜਾ ਆਪਣੇ ਸ਼ਿਕਾਰ ਕੀਤੇ ਜਾਨਵਰ ਨੂੰ ਖਾਣ ਲੱਗਿਆਂ ਦ੍ਦਹਾੜਦਾ ਹੈ। ਉਨ੍ਹਾਂ ਨਬੀਆਂ ਨੇ ਬਹੁਤ ਜ਼ਿੰਦਗੀਆਂ ਤਬਾਹ ਕਰ ਦਿੱਤੀਆਂ ਹਨ। ਉਨ੍ਹਾਂ ਨੇ ਬਹੁਤ ਸਾਰੀਆਂ ਕੀਮਤੀ ਚੀਜ਼ਾਂ ਖੋਹ ਲਈਆਂ ਹਨ। ਉਨ੍ਹਾਂ ਕਾਰਣ ਯਰੂਸ਼ਲਮ ਦੀਆਂ ਬਹੁਤ ਸਾਰੀਆਂ ਔਰਤਾਂ ਵਿਧਵਾ ਹੋ ਗਈਆਂ ਹਨ।"
25 Conspiração dos seus profetas há no meio dela, como um leão que ruge, que arrebata a presa; eles devoram vidas humanas; tomam tesouros e coisas preciosas; multiplicam as suas viúvas no meio dela.
26 “ਜਾਜਕ ਨੇ ਸੱਚਮੁੱਚ ਮੇਰੀਆਂ ਬਿਵਸਬਾ ਨੂੰ ਨੁਕਸਾਨ ਪੁਚਾਇਆ ਹੈ। ਉਹ ਮੇਰੀਆਂ ਪਵਿੱਤਰ ਚੀਜ਼ਾਂ ਨਾਲ ਠੀਕ ਤਰ੍ਹਾਂ ਵਿਹਾਰ ਨਹੀਂ ਕਰਦੇ-ਉਹ ਇਹ ਨਹੀਂ ਦਰਸਾਂਉਦੇ ਕਿ ਇਹ ਮਹੱਤਵਪੂਰਣ ਹਨ। ਉਹ ਪਵਿੱਤਰ ਚੀਜ਼ਾਂ ਨਾਲ ਇਸ ਤਰ੍ਹਾਂ ਦਾ ਵਿਹਾਰ ਕਰਦੇ ਹਨ ਜਿਵੇਂ ਉਹ ਪਵਿੱਤਰ ਨਾ ਹੋਣ। ਉਹ ਪਾਕ ਚੀਜ਼ਾਂ ਨਾਲ ਨਾਪਾਕ ਚੀਜ਼ਾਂ ਵਰਗਾ ਵਿਹਾਰ ਕਰਦੇ ਹਨ। ਉਹ ਲੋਕਾਂ ਨੂੰ ਇਨ੍ਹਾਂ ਗੱਲਾਂ ਬਾਰੇ ਸਿੱਖਿਆ ਨਹੀਂ ਦਿੰਦੇ। ਉਹ ਮੇਰੇ ਆਰਾਮ ਕਰਨ ਦੇ ਖਾਸ ਦਿਨਾਂ ਨੂੰ ਆਦਰ ਦੇਣ ਤੋਂ ਇਨਕਾਰੀ ਹਨ। ਉਹ ਮੇਰੇ ਨਾਲ ਇਸ ਤਰ੍ਹਾਂ ਦਾ ਵਿਹਾਰ ਕਰਦੇ ਨੇ ਜਿਵੇਂ ਮੈਂ ਮਹੱਤਵਪੂਰਣ ਨਹੀਂ ਹਾਂ।"
26 Os seus sacerdotes violentam a minha lei, e profanam as minhas coisas santas; não fazem diferença entre o santo e o profano, nem ensinam a discernir entre o impuro e o puro; e de meus sábados escondem os seus olhos, e assim sou profanado no meio deles.
27 “ਯਰੂਸ਼ਲਮ ਦੇ ਆਗੂ ਉਸ ਬਘਿਆੜ ਵਰਗੇ ਹਨ ਜਿਹੜਾ ਆਪਣੇ ਸ਼ਿਕਾਰ ਕੀਤੇ ਜਾਨਵਰ ਨੂੰ ਖਾ ਰਿਹਾ ਹੋਵੇ। ਉਹ ਆਗੂ ਸਿਰਫ਼ ਅਮੀਰ ਹੋਣ ਲਈ ਲੋਕਾਂ ਉੱਤੇ ਹਮਲਾ ਕਰਦੇ ਅਤੇ ਮਾਰਦੇ ਹਨ।"
27 Os seus príncipes no meio dela são como lobos que arrebatam a presa: derramando o sangue, e destruindo vidas, para adquirirem lucro desonesto.
28 “ਨਬੀ ਲੋਕਾਂ ਨੂੰ ਚੇਤਾਵਨੀ ਨਹੀਂ ਦਿੰਦੇ-ਉਹ ਸੱਚ ਉੱਤੇ ਪਰਦਾ ਪਾਉਂਦੇ ਹਨ। ਉਹ ਉਨ੍ਹਾਂ ਕਾਰੀਗਰਾਂ ਵਰਗੇ ਹਨ ਜਿਹੜੇ ਸੱਚਮੁੱਚ ਦੀਵਾਰ ਨੂੰ ਠੀਕ ਨਹੀਂ ਕਰਦੇ।-ਉਹ ਸਿਰਫ਼ ਸੁਰਾਖਾਂ ਉੱਤੇ ਪਲਸਤਰ ਫ਼ੇਰਦੇ ਹਨ। ਉਹ ਸਿਰਫ਼ ਝੂਠ ਹੀ ਦੇਖਦੇ ਹਨ। ਉਹ ਆਪਣਾ ਜਾਦੂ ਕਰਕੇ ਭਵਿੱਖ ਦਾ ਹਾਲ ਜਾਨਣ ਦੀ ਕੋਸ਼ਿਸ਼ ਕਰਦੇ ਹਨ ਪਰ ਉਹ ਸਿਰਫ਼ ਝੂਠ ਬੋਲਦੇ ਹਨ। ਉਹ ਆਖਦੇ ਹਨ, ‘ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।’ ਪਰ ਉਹ ਸਿਰਫ਼ ਝੂਠ ਬੋਲ ਰਹੇ ਹਨ-ਯਹੋਵਾਹ ਨੇ ਉਨ੍ਹਾਂ ਨਾਲ ਗੱਲ ਨਹੀਂ ਕੀਤੀ!"
28 E os profetas têm feito para eles reboco com argamassa fraca tendo visões falsas, e adivinhando-lhes mentira, dizendo: Assim diz o Senhor Deus; sem que o Senhor tivesse falado.
29 “ਆਮ ਆਦਮੀ ਇੱਕ ਦੂਸਰੇ ਦਾ ਲਾਭ ਉੱਠਾਂਦੇ ਹਨ। ਉਹ ਇੱਕ ਦੂਜੇ ਨੂੰ ਧੋਖਾ ਦਿੰਦੇ ਹਨ ਅਤੇ ਚੋਰੀ ਕਰਦੇ ਹਨ। ਉਹ ਗਰੀਬ ਬੇਸਹਾਰਾ ਮਂਗਤਿਆਂ ਦਾ ਲਾਭ ਉੱਠਾਂਦੇ ਹੋਏ ਅਮੀਰ ਹੁੰਦੇ ਹਨ। ਅਤੇ ਉਹ ਸੱਚਮੁੱਚ ਵਿਦੇਸ਼ੀ ਨਿਵਾਸੀਆਂ ਨੂੰ ਧੋਖਾ ਦਿੰਦੇ ਹਨ-ਉਹ ਬਿਲਕੁਲ ਵੀ ਉਨ੍ਹਾਂ ਨਾਲ ਨਿਆਂਈ ਹਨ!"
29 O povo da terra tem usado de opressão, e andado roubando e fazendo violência ao pobre e ao necessitado, e tem oprimido injustamente ao estrangeiro.
30 “ਮੈਂ ਲੋਕਾਂ ਨੂੰ ਉਨ੍ਹਾਂ ਦਾ ਬਚਾਉ ਕਰਨ ਲਈ ਉਨ੍ਹਾਂ ਦੀਆਂ ਜ਼ਿੰਦਗੀਆਂ ਬਦਲਣ ਲਈ ਆਖਿਆ ਸੀ। ਮੈਂ ਲੋਕਾਂ ਨੂੰ ਦੀਵਾਰਾਂ ਦੀ ਮੁਰੰਮਤ ਕਰਨ ਲਈ ਆਖਿਆ ਸੀ। ਮੈਂ ਉਨ੍ਹਾਂ ਨੂੰ ਕੰਧਾਂ ਦੇ ਉਨ੍ਹਾਂ ਸੁਰਾਖਾਂ ਕੋਲ ਖੜ੍ਹੇ ਹੋਣ ਲਈ ਆਖਿਆ ਸੀ ਅਤੇ ਆਪਣੇ ਸ਼ਹਿਰ ਲਈ ਲੜਨ ਅਤੇ ਰੱਖਿਆ ਕਰਨ ਲਈ ਆਖਿਆ ਸੀ। ਪਰ ਕੋਈ ਬੰਦਾ ਸਹਾਇਤਾ ਲਈ ਨਹੀਂ ਬਹੁੜਿਆ!"
30 E busquei dentre eles um homem que levantasse o muro, e se pusesse na brecha perante mim por esta terra, para que eu não a destruísse; porém a ninguém achei.
31 ਇਸ ਲਈ ਮੈਂ ਉਨ੍ਹਾਂ ਉੱਤੇ ਆਪਣਾ ਕਹਿਰ ਦਰਸਾਵਾਂਗਾ-ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ! ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮੰਦੇ ਕਾਰਿਆਂ ਦੀ ਸਜ਼ਾ ਦਿਆਂਗਾ। ਇਹ ਸਾਰਾ ਉਨ੍ਹਾਂ ਦਾ ਕਸੂਰ ਹੈ!” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।"
31 Por isso eu derramei sobre eles a minha indignação; com o fogo do meu furor os consumi; fiz que o seu caminho lhes recaísse sobre a cabeça, diz o Senhor Deus.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Ezequiel 22, comparar traduções ou montar um estudo — tudo direto pelo WhatsApp.