Ezequiel 33
Punjabi Bible (GL_PUNJABI) vs ARIB
ARIB Almeida Revisada Imprensa Bíblica
1 ਪਰਮੇਸ਼ੁਰ ਦਾ ਹਿਜ਼ਕੀਏਲ ਨੂੰ ਇਸਰਾਏਲ ਦਾ ਚੌਕੀਦਾਰ ਚੁਣਨਾ ਹੈ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,"
1 Ainda veio a mim a palavra do Senhor, dizendo:
2 “ਆਦਮੀ ਦੇ ਪੁੱਤਰ, ਆਪਣੇ ਲੋਕਾਂ ਨਾਲ ਗੱਲ ਕਰ। ਉਨ੍ਹਾਂ ਨੂੰ ਆਖ, ‘ਹੋ ਸੱਕਦਾ ਹੈ ਕਿ ਮੈਂ ਇਸ ਦੇਸ ਨਾਲ ਲੜਨ ਲਈ ਦੁਸ਼ਮਣ ਸਿਪਾਹੀ ਲਿਆਵਾਂ। ਜਦੋਂ ਅਜਿਹਾ ਹੁੰਦਾ ਹੈ ਲੋਕ ਕਿਸੇ ਬੰਦੇ ਨੂੰ ਚੌਕੀਚਾਰ ਵਜੋਂ ਚੁਣਦੇ ਹਨ।"
2 Filho do homem, fala aos filhos do teu povo, e dize-lhes: Quando eu fizer vir a espada sobre a terra, e o povo da terra tomar um dos seus, e o constituir por seu atalaia;
3 ਜਦੋਂ ਇਹ ਚੌਕੀਦਾਰ ਦੁਸ਼ਮਣ ਦੇ ਸਿਪਾਹੀਆਂ ਨੂੰ ਆਉਂਦਿਆਂ ਦੇਖਦਾ ਹੈ ਤਾਂ ਉਹ ਤੁਰ੍ਹੀ ਵਜਾ ਦਿੰਦਾ ਹੈ ਅਤੇ ਲੋਕਾਂ ਨੂੰ ਚੇਤਾਵਨੀ ਦਿੰਦਾ ਹੈ।"
3 se, quando ele vir que a espada vem sobre a terra, tocar a trombeta e avisar o povo;
4 ਜੇ ਲੋਕ ਚੇਤਾਵਨੀ ਨੂੰ ਸੁਣ ਲੈਂਦੇ ਹਨ ਪਰ ਉਸ ਨੂੰ ਅਣਸੁਣਿਆਂ ਕਰ ਦਿੰਦੇ ਹਨ ਤਾਂ ਦੁਸ਼ਮਣ ਉਨ੍ਹਾਂ ਨੂੰ ਫ਼ੜ ਲੈਂਦਾ ਹੈ ਅਤੇ ਬੰਦੀ ਬਣਾਕੇ ਦੂਰ ਲੈ ਜਾਂਦਾ ਹੈ। ਉਹ ਬੰਦਾ ਆਪਣੀ ਮੌਤ ਦਾ ਖੁਦ ਜ਼ਿੰਮੇਵਾਰ ਹੋਵੇਗਾ।"
4 então todo aquele que ouvir o som da trombeta, e não se der por avisado, e vier a espada, e o levar, o seu sangue será sobre a sua cabeça.
5 ਉਸ ਨੇ ਤੁਰ੍ਹੀ ਦੀ ਆਵਾਜ਼ ਸੁਣੀ, ਪਰ ਉਸ ਨੇ ਚੇਤਾਵਨੀ ਨੂੰ ਅਣਸੁਣਿਆਂ ਕਰ ਦਿੱਤਾ। ਇਸ ਲਈ ਆਪਣੀ ਮੌਤ ਦਾ ਓਹੀ ਕਸੂਰਵਾਰ ਹੈ। ਜੇ ਉਸ ਨੇ ਚੇਤਾਨਵੀ ਵੱਲ ਧਿਆਨ ਦਿੱਤਾ ਹੁੰਦਾ ਤਾਂ ਉਹ ਆਪਣੀ ਜਾਨ ਬਚਾ ਸੱਕਦਾ ਸੀ।"
5 Ele ouviu o som da trombeta, e não se deu por avisado; o seu sangue será sobre ele. Se, porém, se desse por avisado, salvaria a sua vida.
6 “‘ਪਰ ਸ਼ਾਇਦ ਉਹ ਚੌਕੀਦਾਰ ਦੁਸ਼ਮਣ ਦੇ ਸਿਪਾਹੀਆਂ ਨੂੰ ਆਉਂਦਿਆਂ ਦੇਖਦਾ ਹੈ, ਪਰ ਤੁਰ੍ਹੀ ਨਹੀਂ ਵਜਾਉਂਦਾ। ਉਸ ਚੌਕੀਚਾਰ ਨੇ ਲੋਕਾਂ ਨੂੰ ਚੇਤਾਵਨੀ ਨਹੀਂ ਦਿੱਤੀ। ਦੁਸ਼ਮਣ ਉਨ੍ਹਾਂ ਨੂੰ ਫ਼ੜ ਲਵੇਗਾ ਅਤੇ ਬੰਦੀ ਬਣਾਕੇ ਲੈ ਜਾਵੇਗਾ। ਉਹ ਬੰਦਾ ਪਰ੍ਹਾਂ ਲੈ ਲਿਆ ਜਾਵੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਚੌਕੀਦਾਰ ਉਸ ਬੰਦੇ ਦੀ ਮੌਤ ਲਈ ਵੀ ਜ਼ਿੰਮੇਵਾਰ ਹੋਵੇਗਾ।’"
6 Mas se, quando o atalaia vir que vem a espada, não tocar a trombeta, e não for avisado o povo, e vier a espada e levar alguma pessoa dentre eles, este tal foi levado na sua iniqüidade, mas o seu sangue eu o requererei da mão do atalaia.
7 “ਹੁਣ, ਆਦਮੀ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਪਰਿਵਾਰ ਵਾਸਤੇ ਚੌਕੀਦਾਰ ਵਜੋਂ ਚੁਣ ਰਿਹਾ ਹਾਂ। ਜੇ ਤੂੰ ਮੇਰੇ ਮੂੰਹੋਁ ਸੰਦੇਸ਼ ਸੁਣੇ ਤਾਂ ਤੈਨੂੰ ਲੋਕਾਂ ਨੂੰ ਮੇਰੇ ਲਈ ਅਵੱਸ਼ ਚੇਤਾਵਨੀ ਦੇਣੀ ਚਾਹੀਦੀ ਹੈ।"
7 Quanto a ti, pois, ó filho do homem, eu te constituí por atalaia sobre a casa de Israel; portanto ouve da minha boca a palavra, e da minha parte dá-lhes aviso.
8 ਮੈਂ ਸ਼ਾਇਦ ਤੈਨੂੰ ਇਹ ਆਖਾਂ, ‘ਇਹ ਬਦ ਬੰਦਾ ਮਰੇਗਾ।’ ਤਾਂ ਤੈਨੂੰ ਮੇਰੇ ਲਈ ਉਸ ਬੰਦੇ ਕੋਲ ਜਾਕੇ ਚੇਤਾਵਨੀ ਅਵੱਸ਼ ਦੇਣੀ ਚਾਹੀਦੀ ਹੈ। ਜੇ ਤੂੰ ਉਸ ਬਦ ਬੰਦੇ ਨੂੰ ਚੇਤਾਵਨੀ ਨਹੀਂ ਦਿੰਦਾ ਅਤੇ ਉਸ ਨੂੰ ਬਦਲਣ ਲਈ ਨਹੀਂ ਆਖਦਾ, ਤਾਂ ਉਹ ਬੰਦਾ ਮਰੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਮੈਂ ਉਸਦੀ ਮੌਤ ਲਈ ਤੈਨੂੰ ਜ਼ਿੰਮੇਵਾਰ ਠਹਿਰਾਵਾਂਗਾ।"
8 Se eu disser ao ímpio: O ímpio, certamente morrerás; e tu não falares para dissuadir o ímpio do seu caminho, morrerá esse ímpio na sua iniqüidade, mas o seu sangue eu o requererei da tua mão.
9 ਜੇਕਰ ਤੂੰ ਉਸ ਬੰਦੇ ਨੂੰ ਆਪਣਾ ਜੀਵਨ ਬਦਲਣ ਅਤੇ ਪਾਪ ਤੋਂ ਦੂਰ ਰਹਿਣ ਲਈ ਚੇਤਾਵਨੀ ਦੇ ਦਿੰਦਾ ਹੈ, ਪਰ ਉਹ ਪਾਪ ਕਰਨੋ ਹਟਣ ਤੋਂ ਇਨਕਾਰ ਕਰਦਾ ਹੈ, ਤਾਂ ਉਹ ਮਰੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਤੂੰ ਆਪਣੀ ਜਾਨ ਬਚਾ ਲਈ ਹੈ।"
9 Todavia se advertires o ímpio do seu caminho, para que ele se converta, e ele não se converter do seu caminho, morrerá ele na sua iniqüidade; tu, porém, terás livrado a tua alma.
10 ਪਰਮੇਸ਼ੁਰ ਲੋਕਾਂ ਨੂੰ ਤਬਾਹ ਨਹੀਂ ਕਰਨਾ ਚਾਹੁੰਦਾ “ਇਸ ਲਈ, ਆਦਮੀ ਦੇ ਪੁੱਤਰ, ਮੇਰੇ ਲਈ ਇਸਰਾਏਲ ਦੇ ਪਰਿਵਾਰ ਨਾਲ ਗੱਲ ਕਰ। ਸ਼ਾਇਦ ਉਹ ਲੋਕ ਆਖਣ, ‘ਅਸੀਂ ਪਾਪ ਕੀਤਾ ਹੈ ਅਤੇ ਕਨੂੰਨ ਤੋੜਿਆ ਹੈ। ਸਾਡੇ ਪਾਪ ਬਤਦਾਸ਼ਤ ਕਰਨ ਨਾਲੋਂ ਜ਼ਿਆਦਾ ਭਾਰੇ ਹਨ। ਅਸੀਂ ਉਨ੍ਹਾਂ ਪਾਪਾਂ ਕਾਰਣ ਸੜਦੇ ਹਾਂ। ਅਸੀਂ ਜਿਉਣ ਲਈ ਕੀ ਕਰ ਸੱਕਦੇ ਹਾਂ?’"
10 Tu, pois, filho do homem, dize à casa de Israel: Assim falais vós, dizendo: Visto que as nossas transgressões e os nossos pecados estão sobre nós, e nós definhamos neles, como viveremos então?
11 “ਤੈਨੂੰ ਉਨ੍ਹਾਂ ਨੂੰ ਇਹ ਜ਼ਰੂਰ ਕਹਿਣਾ ਚਾਹੀਦਾ ਹੈ, ‘ਮੇਰਾ ਪ੍ਰਭੂ ਯਹੋਵਾਹ ਇਹ ਆਖਦਾ ਹੈ: ਆਪਣੇ ਜੀਵਨ ਨੂੰ ਸਾਖੀ ਰੱਖਕੇ, ਮੈਂ ਇਕਰਾਰ ਕਰਦਾ ਹਾਂ, ਕਿ ਮੈਨੂੰ ਲੋਕਾਂ ਨੂੰ ਮਰਦਿਆਂ ਦੇਖਕੇ ਖੁਸ਼ੀ ਨਹੀਂ ਹੁੰਦੀ-ਬਦ ਲੋਕਾਂ ਨੂੰ ਦੇਖਕੇ ਵੀ! ਮੈਂ ਨਹੀਂ ਚਾਹੁੰਦਾ ਕਿ ਉਹ ਮਰਨ। ਮੈਂ ਚਾਹੁੰਦਾ ਹਾਂ ਕਿ ਉਹ ਮੰਦੇ ਲੋਕ ਮੇਰੇ ਵੱਲ ਵਾਪਸ ਪਰਤ ਆਉਣ। ਮੈਂ ਚਾਹੁੰਦਾ ਹਾਂ ਕਿ ਉਹ ਆਪਣਾ ਜੀਵਨ ਤਬਦੀਲ ਕਰ ਲੈਣ ਤਾਂ ਜੋ ਉਹ ਸੱਚਮੁੱਚ ਜਿਉਂ ਸੱਕਣ! ਇਸ ਲਈ ਪਰਤ ਆਓ ਮੇਰੇ ਵੱਲ! ਮੰਦੇ ਕੰਮ ਕਰਨੋ ਹਟ ਜਾਵੋ! ਇਸਰਾਏਲ ਦੇ ਪਰਿਵਾਰ, ਤੈਨੂੰ ਮਰਨਾ ਕਿਉਂ ਪਵੇ?’"
11 Dize-lhes: Vivo eu, diz o Senhor Deus, que não tenho prazer na morte do ímpio, mas sim em que o ímpio se converta do seu caminho, e viva. Convertei-vos, convertei-vos dos vossos maus caminhos; pois, por que morrereis, ó casa de Israel?
12 “ਅਤੇ ਆਦਮੀ ਦੇ ਪੁੱਤਰ, ਆਪਣੇ ਲੋਕਾਂ ਨੂੰ ਆਖ: ‘ਕਿਸੇ ਬੰਦੇ ਦੇ ਅਤੀਤ ਵਿੱਚ ਕੀਤੇ ਨੇਕ ਕੰਮ ਉਸ ਨੂੰ ਨਹੀਂ ਬਚਾਉਣਗੇ, ਜੇ ਉਹ ਬੁਰਾ ਬਣ ਜਾਂਦਾ ਹੈ ਅਤੇ ਪਾਪ ਕਰਨ ਲੱਗ ਪੈਂਦਾ ਹੈ। ਅਤੇ ਕਿਸੇ ਬੰਦੇ ਦੇ ਅਤੀਤ ਵਿੱਚ ਕੀਤੇ ਮੰਦੇ ਕੰਮ ਉਸ ਨੂੰ ਤਬਾਹ ਨਹੀਂ ਕਰਨਗੇ, ਜੇ ਉਹ ਆਪਣੀ ਬਦੀ ਤੋਂ ਪਰਤ ਜਾਂਦਾ ਹੈ। ਇਸ ਲਈ ਚੇਤੇ ਰੱਖ, ਕਿਸੇ ਬੰਦੇ ਨੇ ਅਤੀਤ ਵਿੱਚ ਕੀਤੇ ਨੇਕ ਕੰਮ ਉਸ ਨੂੰ ਨਹੀਂ ਬਚਾਉਣਗੇ ਜੇ ਉਹ ਪਾਪ ਕਰਨ ਲੱਗ ਪੈਂਦਾ ਹੈ।’"
12 Portanto tu, filho do homem, dize aos filhos do teu povo: A justiça do justo não o livrará no dia da sua transgressão; e, quanto à impiedade do ímpio, por ela não cairá ele no dia em que se converter da sua impiedade; nem o justo pela justiça poderá viver no dia em que pecar.
13 “ਸ਼ਾਇਦ ਮੈਂ ਕਿਸੇ ਨੇਕ ਬੰਦੇ ਨੂੰ ਆਖਾਂ ਕਿ ਉਹ ਜੀਵੇਗਾ। ਪਰ ਸ਼ਾਇਦ ਉਹ ਨੇਕ ਬੰਦਾ ਇਹ ਸੋਚਣਾ ਸ਼ੁਰੂ ਕਰ ਦੇਵੇ ਕਿ ਉਸ ਦੇ ਅਤੀਤ ਵਿੱਚ ਕੀਤੇ ਨੇਕ ਕੰਮ ਉਸ ਨੂੰ ਬਚਾ ਲੈਣਗੇ। ਇਸ ਲਈ, ਸ਼ਾਇਦ ਉਹ ਮੰਦੀਆਂ ਗੱਲਾਂ ਕਰਨ ਲੱਗ ਪਵੇ। ਪਰ ਮੈਂ ਉਸ ਦੀਆਂ ਅਤੀਤ ਵਿੱਚ ਕੀਤੀਆਂ ਨੇਕ ਗੱਲਾਂ ਨੂੰ ਚੇਤੇ ਨਹੀਂ ਕਰਾਂਗਾ! ਨਹੀਂ, ਉਹ ਉਨ੍ਹਾਂ ਮੰਦੀਆਂ ਗੱਲਾਂ ਕਾਰਣ ਮਰੇਗਾ ਜਿਹੜੀਆਂ ਉਹ ਸ਼ੁਰੂ ਕਰਨ ਲੱਗ ਪੈਂਦਾ ਹੈ।"
13 Quando eu disser ao justo que certamente viverá, e ele, confiando na sua justiça, praticar iniqüidade, nenhuma das suas obras de justiça será lembrada; mas na sua iniqüidade, que praticou, nessa morrerá.
14 “ਜਾਂ ਸ਼ਾਇਦ, ਮੈਂ ਕਿਸੇ ਬੁਰੇ ਬੰਦੇ ਨੂੰ ਆਖਾਂ ਕਿ ਉਹ ਮਰੇਗਾ। ਪਰ ਸ਼ਾਇਦ ਉਹ ਆਪਣੀ ਜ਼ਿੰਦਗੀ ਤਬਦੀਲ ਕਰ ਲਵੇ। ਸ਼ਾਇਦ ਉਹ ਪਾਪ ਕਰਨ ਤੋਂ ਹਟ ਜਾਵੇ ਅਤੇ ਸਹੀ ਢੰਗ ਨਾਲ ਜਿਉਣਾ ਸ਼ੁਰੂ ਕਰ ਦੇਵੇ। ਸ਼ਾਇਦ ਉਹ ਨੇਕ ਅਤੇ ਨਿਰਪੱਖ ਬਣ ਜਾਵੇ।"
14 Demais, quando eu também disser ao ímpio: Certamente morrerás; se ele se converter do seu pecado, e praticar a retidão
15 ਸ਼ਾਇਦ ਉਹ ਉਨ੍ਹਾਂ ਚੀਜ਼ਾਂ ਨੂੰ ਵਾਪਸ ਕਰ ਦੇਵੇ ਜਿਹੜੀਆਂ ਉਸ ਨੂੰ ਪੈਸਾ ਉਧਾਰ ਦੇਣ ਵੇਲੇ ਲਈਆਂ ਸਨ। ਸ਼ਾਇਦ ਉਹ ਆਪਣੀਆਂ ਚੋਰੀ ਕੀਤੀਆਂ ਚੀਜ਼ਾਂ ਦਾ ਮੁੱਲ ਤਾਰ ਦੇਵੇ। ਸ਼ਾਇਦ ਉਹ ਉਨ੍ਹਾਂ ਨੇਮਾਂ ਉੱਤੇ ਚੱਲਣਾ ਸੁਰੂ ਕਰ ਦੇਵੇ ਜਿਹੜੇ ਜੀਵਨ ਦਿੰਦੇ ਹਨ। ਉਹ ਮੰਦੇ ਕੰਮ ਕਰਨ ਤੋਂ ਹਟ ਜਾਂਦਾ ਹੈ। ਤਾਂ ਉਹ ਬੰਦਾ ਅਵੱਸ਼ ਜੀਵੇਗਾ। ਉਹ ਮਰੇਗਾ ਨਹੀਂ।"
15 se esse ímpio, restituir o penhor, devolver o que ele tinha furtado, e andar nos estatutos da vida, não praticando a iniqüidade, certamente viverá, não morrerá.
16 ਮੈਂ ਉਸਦੀਆਂ ਅਤੀਤ ਵਿੱਚ ਕੀਤੀਆਂ ਬਦ ਕਰਨੀਆਂ ਨੂੰ ਚੇਤੇ ਨਹੀਂ ਕਰਾਂਗਾ। ਕਿਉਂ? ਕਿਉਂ ਕਿ ਹੁਣ ਉਹ ਸਹੀ ਢੰਗ ਨਾਲ ਜਿਉਂ ਰਿਹਾ ਹੈ ਅਤੇ ਨਿਰਪੱਖ ਹੈ। ਇਸ ਲਈ ਉਹ ਜੀਵੇਗਾ!"
16 Nenhum de todos os seus pecados que cometeu será lembrado contra ele; praticou a retidão e a justiça, certamente viverá.
17 “ਪਰ ਤੇਰੇ ਲੋਕ ਆਖਦੇ ਹਨ, ‘ਇਹ ਗੱਲ ਠੀਕ ਨਹੀਂ! ਯਹੋਵਾਹ ਮੇਰਾ ਪ੍ਰਭੂ ਇਸ ਤਰ੍ਹਾਂ ਦਾ ਨਹੀਂ ਹੋ ਸੱਕਦਾ!’ “ਪਰ ਉਹ ਅਜਿਹੇ ਲੋਕ ਹਨ ਜਿਹੜੇ ਨਿਰਪੱਖ ਨਹੀਂ ਹਨ! ਉਹ ਅਜਿਹੇ ਲੋਕ ਹਨ ਜਿਨ੍ਹਾਂ ਜ਼ਰੂਰ ਬਦਲਣਾ ਚਾਹੀਦਾ ਹੈ!"
17 Todavia, os filhos do teu povo dizem: Não é reto o caminho do Senhor; mas o próprio caminho deles é que não é reto.
18 ਜੇ ਕੋਈ ਨੇਕ ਬੰਦਾ ਨੇਕੀ ਕਰਨਾ ਛੱਡ ਦਿੰਦਾ ਹੈ ਅਤੇ ਪਾਪ ਕਰਨ ਲੱਗ ਪੈਂਦਾ ਹੈ, ਤਾਂ ਉਹ ਆਪਣੇ ਪਾਪਾਂ ਕਾਰਣ ਮਰੇਗਾ।"
18 Quando o justo se apartar da sua justiça, praticando a iniqüidade, morrerá nela;
19 ਅਤੇ ਜੇ ਕੋਈ ਬੁਰਾ ਬੰਦਾ ਬਦੀ ਕਰਨੀ ਛੱਡ ਦਿੰਦਾ ਹੈ ਅਤੇ ਸਹੀ ਢੰਗ ਨਾਲ ਜਿਉਂਣਾ ਅਤੇ ਨਿਰਪੱਖ ਹੋਣਾ ਸ਼ੁਰੂ ਕਰ ਦਿੰਦਾ ਹੈ ਤਾਂ ਉਹ ਜੀਵੇਗਾ!"
19 e, quando o ímpio se converter da sua impiedade, e praticar a retidão e a justiça, por estas viverá.
20 ਪਰ ਤੁਸੀਂ ਲੋਕ ਫ਼ੇਰ ਵੀ ਆਖਦੇ ਹੋ ਕਿ ਮੈਂ ਨਿਰਪੱਖ ਨਹੀਂ ਹਾਂ। ਪਰ ਮੈਂ ਤੁਹਾਨੂੰ ਸੱਚ ਆਖ ਰਿਹਾ ਹਾਂ। ਇਸਰਾਏਲ ਦੇ ਪਰਿਵਾਰ, ਹਰ ਬੰਦੇ ਦਾ ਨਿਆਂ ਉਸ ਦੇ ਅਮਲਾਂ ਅਨੁਸਾਰ ਹੋਵੇਗਾ!”"
20 Todavia, vós dizeis: Não é reto o caminho do Senhor. Julgar-vos-ei a cada um conforme os seus caminhos, ó casa de Israel.
21 ਯਰੂਸ਼ਲਮ ਉੱਤੇ ਕਬਜ਼ਾ ਹੋ ਗਿਆ ਹੈ ਜਲਾਵਤਨੀ ਦੇ 12 ਵੇਂ ਵਰ੍ਹੇ ਦੇ 10 ਵੇਂ ਮਹੀਨੇ 5 ਵੇਂ ਦਿਨ, ਯਰੂਸ਼ਲਮ ਤੋਂ ਮੇਰੇ ਕੋਲ ਇੱਕ ਬੰਦਾ ਆਇਆ। ਉਹ ਉੱਥੋਂ ਲੜਾਈ ਵਿੱਚੋਂ ਬਚਕੇ ਆਇਆ ਸੀ। ਉਸ ਨੇ ਆਖਿਆ, “ਯਰੂਸ਼ਲਮ ਸ਼ਹਿਰ ਉੱਤੇ ਕਬਜ਼ਾ ਹੋ ਗਿਆ ਹੈ!”"
21 No ano duodécimo do nosso cativeiro, no décimo mês, aos cinco dias do mês, veio a mim um que tinha escapado de Jerusalém, dizendo: Caída está a cidade.
22 ਹੁਣ ਮੇਰੇ ਪ੍ਰਭੂ ਯਹੋਵਾਹ ਦੀ ਸ਼ਕਤੀ ਉਸ ਬੰਦੇ ਦੇ ਆਉਣ ਤੋਂ ਪਹਿਲਾਂ ਦੀ ਸ਼ਾਮ ਨੂੰ ਆਈ ਸੀ। ਪਰਮੇਸ਼ੁਰ ਨੇ ਮੈਨੂੰ ਨਾ ਬੋਲ ਸੱਕਣ ਦੇ ਕਾਬਿਲ ਬਣਾ ਦਿੱਤਾ ਸੀ। ਉਸ ਸਮੇਂ ਜਦੋਂ ਉਹ ਬੰਦਾ ਆਇਆ, ਯਹੋਵਾਹ ਨੇ ਮੇਰਾ ਮੂੰਹ ਖੋਲ੍ਹ ਦਿੱਤਾ ਅਤੇ ਮੈਨੂੰ ਫ਼ੇਰ ਬੋਲਣ ਦਿੱਤਾ।"
22 Ora a mão do Senhor estivera sobre mim pela tarde, antes que viesse o que tinha escapado; e ele abrirá a minha boca antes que esse homem viesse ter comigo pela manhã; assim se abriu a minha boca, e não fiquei mais em silêncio.
23 ਫ਼ੇਰ ਯਹੋਵਾਹ ਦਾ ਸ਼ਬਦ ਮੇਰੇ ਕੋਲ ਆਇਆ। ਉਸ ਨੇ ਆਖਿਆ,"
23 Então veio a mim a palavra do Senhor, dizendo:
24 “ਆਦਮੀ ਦੇ ਪੁੱਤਰ, ਇਸਰਾਏਲ ਦੇ ਬਰਬਾਦ ਹੋਏ ਸ਼ਹਿਰਾਂ ਵਿੱਚ ਕੁਝ ਇਸਰਾਏਲੀ ਲੋਕ ਰਹਿੰਦੇ ਹਨ। ਉਹ ਲੋਕ ਆਖ ਰਹੇ ਹਨ, ‘ਸਿਰਫ਼ ਅਬਰਾਹਾਮ ਇੱਕ ਹੀ ਆਦਮੀ ਸੀ, ਅਤੇ ਪਰਮੇਸ਼ੁਰ ਨੇ ਉਸ ਨੂੰ ਇਹ ਸਾਰੀ ਧਰਤੀ ਦੇ ਦਿੱਤੀ ਸੀ। ਹੁਣ ਅਸੀਂ ਬਹੁਤ ਲੋਕ ਹਾਂ, ਇਸ ਲਈ ਇਹ ਧਰਤੀ ਅਵੱਸ਼ ਹੀ ਸਾਡੀ ਹੈ! ਇਹ ਸਾਡੀ ਧਰਤੀ ਹੈ!’"
24 Filho do homem, os moradores destes lugares desertos da terra de Israel costumam dizer: Abraão era um só, contudo possuiu a terra; mas nós somos muitos; certamente nos é dada a terra por herança.
25 “ਤੈਨੂੰ ਉਨ੍ਹਾਂ ਨੂੰ ਜ਼ਰੂਰ ਦੱਸ ਦੇਣਾ ਚਾਹੀਦਾ ਹੈ ਕਿ ਪ੍ਰਭੂ ਅਤੇ ਯਹੋਵਾਹ ਇਹ ਗੱਲਾਂ ਆਖਦਾ ਹੈ, ‘ਤੁਸੀਂ ਖੂਨ ਨਾਲ ਭਰਿਆ ਹੋਇਆ ਮਾਸ ਖਾਂਦੇ ਹੋ। ਤੁਸੀਂ ਸਹਾਇਤਾ ਲਈ ਆਪਣੇ ਬੁੱਤਾਂ ਵੱਲ ਦੇਖਦੇ ਹੋ। ਤੁਸੀਂ ਲੋਕਾਂ ਨੂੰ ਕਤਲ ਕਰਦੇ ਹੋ। ਇਸ ਲਈ ਮੈਂ ਤੁਹਾਨੂੰ ਇਹ ਧਰਤੀ ਕਿਉਂ ਦੇਵਾਂ?"
25 Dize-lhes portanto: Assim diz o Senhor Deus: Comeis a carne com o seu sangue, e levantais vossos olhos para os vossos ídolos, e derramais sangue! porventura haveis de possuir a terra?
26 ਤੁਸੀਂ ਆਪਣੀ ਹੀ ਤਲਵਾਰ ਉੱਤੇ ਨਿਰਭਰ ਕਰਦੇ ਹੋ। ਤੁਹਾਡੇ ਵਿੱਚ ਹਰ ਕੋਈ ਭਿਆਨਕ ਗੱਲਾਂ ਕਰਦਾ ਹੈ। ਤੁਹਾਡੇ ਵਿੱਚੋਂ ਹਰ ਕੋਈ ਆਪਣੇ ਗੁਵਾਂਢੀ ਦੀ ਪਤਨੀ ਨਾਲ ਬਦਕਾਰੀ ਕਰਦਾ ਹੈ। ਤੁਹਾਨੂੰ ਧਰਤੀ ਨਹੀਂ ਮਿਲ ਸੱਕਦੀ!’"
26 Vós vos estribais sobre a vossa espada; cometeis abominações, e cada um contamina a mulher do seu próximo! e haveis de possuir a terra?
27 “‘ਤੈਨੂੰ ਉਨ੍ਹਾਂ ਨੂੰ ਜ਼ਰੂਰ ਦੱਸ ਦੇਣਾ ਚਾਹੀਦਾ ਹੈ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ, “ਆਪਣੇ ਜੀਵਨ ਨੂੰ ਸਾਖੀ ਰੱਖ ਕੇ ਮੈਂ ਇਕਰਾਰ ਕਰਦਾ ਹਾਂ, ਕਿ ਉਨ੍ਹਾਂ ਬਰਬਾਦ ਹੋਏ ਸ਼ਹਿਰਾਂ ਵਿੱਚ ਰਹਿਣ ਵਾਲੇ ਉਹ ਲੋਕ ਤਲਵਾਰ ਨਾਲ ਮਾਰੇ ਜਾਣਗੇ! ਜੇ ਕੋਈ ਸ਼ਹਿਰ ਤੋਂ ਬਾਹਰ ਹੈ ਤਾਂ ਮੈਂ ਉਸ ਨੂੰ ਜਾਨਵਰਾਂ ਤੋਂ ਮਰਵਾਵਾਂਗਾ ਅਤੇ ਉਸ ਨੂੰ ਉਨ੍ਹਾਂ ਦਾ ਭੋਜਨ ਬਣਾਵਾਂਗਾ। ਜੇ ਲੋਕ ਕਿਲਿਆਂ ਅਤੇ ਗੁਫ਼ਾਵਾਂ ਵਿੱਚ ਲੁਕੇ ਹੋਣਗੇ ਤਾਂ ਉਹ ਬੀਮਾਰੀ ਨਾਲ ਮਰਨਗੇ।"
27 Assim lhes dirás: Assim disse o Senhor Deus: Vivo eu, que os que estiverem em lugares desertos cairão à espada, e o que estiver no campo aberto eu o entregarei às feras para ser devorado, e os que estiverem em lugares fortes e em cavernas morrerão de peste.
28 ਮੈਂ ਧਰਤੀ ਨੂੰ ਵੀਰਾਨ ਅਤੇ ਬੰਜਰ ਬਣਾ ਦਿਆਂਗਾ। ਉਹ ਦੇਸ਼ ਸਾਰੀਆਂ ਚੀਜ਼ਾਂ ਗਵਾ ਲਵੇਗਾ ਜਿਨ੍ਹਾਂ ਉੱਤੇ ਉਸ ਨੂੰ ਮਾਣ ਸੀ। ਇਸਰਾਏਲ ਦੇ ਪਰਬਤ ਵੀਰਾਨ ਹੋ ਜਾਣਗੇ। ਕੋਈ ਵੀ ਉਸ ਥਾਂ ਤੋਂ ਨਹੀਂ ਲੰਘੇਗਾ।"
28 E tornarei a terra em desolação e espanto, e cessará a soberba do seu poder; e os montes de Israel ficarão tão desolados que ninguém passará por eles.
29 ਉਨ੍ਹਾਂ ਲੋਕਾਂ ਨੇ ਬਹੁਤ ਸਾਰੇ ਭਿਆਨਕ ਕਾਰੇ ਕੀਤੇ ਹਨ। ਇਸ ਲਈ ਮੈਂ ਉਸ ਧਰਤੀ ਨੂੰ ਵੀਰਾਨ ਅਤੇ ਬੰਜਰ ਬਣਾ ਦੇਵਾਂਗਾ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”"
29 Então saberão que eu sou o Senhor, quando eu tornar a terra em desolação e espanto, por causa de todas as abominações que cometeram.
30 “‘ਅਤੇ ਹੁਣ, ਤੇਰੇ ਬਾਰੇ, ਆਦਮੀ ਦੇ ਪੁੱਤਰ। ਤੇਰੇ ਲੋਕ ਕੰਧਾਂ ਨਾਲ ਝੁਕੇ ਹੋਏ ਅਤੇ ਆਪਣੇ ਦਰਵਾਜ਼ਿਆਂ ਤੇ ਖਲੋਤੇ ਹੋਏ ਤੇਰੇ ਬਾਰੇ ਗੱਲਾਂ ਕਰ ਰਹੇ ਹਨ। ਉਹ ਇੱਕ ਦੂਸਰੇ ਨੂੰ ਆਖਦੇ ਹਨ, “ਆਓ, ਆਓ ਅਸੀਂ ਜਾਕੇ ਸੁਣੀੇਁ ਯਹੋਵਾਹ ਕੀ ਆਖਦਾ ਹੈ।”"
30 Quanto a ti, ó filho do homem, os filhos do teu povo falam de ti junto às paredes e nas portas das casas; e fala um com o outro, cada qual a seu irmão, dizendo: Vinde, peço-vos, e ouvi qual seja a palavra que procede do Senhor.
31 ਇਸ ਲਈ ਉਹ ਤੇਰੇ ਕੋਲ ਇਸ ਤਰ੍ਹਾਂ ਆਉਂਦੇ ਹਨ ਜਿਵੇਂ ਉਹ ਮੇਰੇ ਬੰਦੇ ਹੋਣ। ਉਹ ਤੇਰੇ ਸਾਹਮਣੇ ਇਸ ਤਰ੍ਹਾਂ ਬੈਠਦੇ ਹਨ ਜਿਵੇਂ ਉਹ ਮੇਰੇ ਬੰਦੇ ਹੋਣ। ਉਹ ਤੇਰੇ ਸ਼ਬਦ ਸੁਣਦੇ ਹਨ। ਪਰ ਉਹ ਓਹੋ ਗੱਲਾਂ ਨਹੀਂ ਕਰਨਗੇ ਜਿਹੜੀਆਂ ਤੂੰ ਆਖਦਾ ਹੈਂ। ਉਹ ਸਿਰਫ਼ ਓਹੀ ਕਰਨਾ ਚਾਹੁੰਦੇ ਹਨ ਜੋ ਚੰਗਾ ਮਹਿਸੂਸ ਹੁੰਦਾ ਹੈ। ਉਹ ਸਿਰਫ਼ ਲੋਕਾਂ ਨੂੰ ਧੋਖਾ ਦੇਣਾ ਚਾਹੁੰਦੇ ਹਨ ਅਤੇ ਹੋਰ ਪੈਸਾ ਬਨਾਉਣਾ ਚਾਹੁੰਦੇ ਹਨ।"
31 E eles vêm a ti, como o povo costuma vir, e se assentam diante de ti como meu povo, e ouvem as tuas palavras, mas não as põem por obra; pois com a sua boca professam muito amor, mas o seu coração vai após o lucro.
32 “‘ਤੂੰ ਉਨ੍ਹਾਂ ਲੋਕਾਂ ਲਈ ਪਿਆਰ ਦੇ ਗੀਤ ਗਾਉਣ ਵਾਲੇ ਗਾਇੱਕ ਤੋਂ ਇਲਾਵਾ ਕੁਝ ਵੀ ਨਹੀਂ। ਤੇਰੀ ਆਵਾਜ਼ ਚੰਗੀ ਹੈ। ਤੂੰ ਆਪਣਾ ਸਾਜ਼ਾ ਚੰਗੀ ਤਰ੍ਹਾਂ ਵਜਾਉਂਦਾ ਹੈਂ। ਉਹ ਤੇਰੇ ਸ਼ਬਦ ਸੁਣਦੇ ਹਨ, ਪਰ ਉਹ ਓਹੋ ਗੱਲਾਂ ਨਹੀਂ ਕਰਨਗੇ ਜੋ ਤੂੰ ਆਖਦਾ ਹੈਂ।"
32 E eis que tu és para eles como uma canção de amores, canção de quem tem voz suave, e que bem tange; porque ouvem as tuas palavras, mas não as põem por obra.
33 ਪਰ ਜਿਹੜੀਆਂ ਗੱਲਾਂ ਬਾਰੇ ਤੂੰ ਗੀਤ ਗਾਉਂਦਾ ਹੈਂ ਉਹ ਸੱਚਮੁੱਚ ਵਾਪਰਨਗੀਆਂ। ਫ਼ੇਰ ਲੋਕਾਂ ਨੂੰ ਪਤਾ ਲੱਗੇਗਾ ਕਿ ਉਨ੍ਹਾਂ ਦੇ ਵਿੱਚਕਾਰ ਸੱਚਮੁੱਚ ਇੱਕ ਨਬੀ ਰਹਿੰਦਾ ਸੀ।’”"
33 Quando suceder isso {e há de suceder}, saberão que houve no meio deles um profeta.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Ezequiel 33, comparar traduções ou montar um estudo — tudo direto pelo WhatsApp.