Ezequiel 36

Punjabi Bible (GL_PUNJABI) vs NVT

Sair da comparação
NVT Nova Versão Transformadora
1 ਇਸਰਾਏਲ ਦੀ ਧਰਤੀ ਫ਼ੇਰ ਉਸਾਰੀ ਜਾਵੇਗੀ “ਆਦਮੀ ਦੇ ਪੁੱਤਰ, ਇਸਰਾਏਲ ਦੇ ਪਰਬਤਾਂ ਨਾਲ ਮੇਰੇ ਲਈ ਗੱਲ ਕਰ। ਇਸਰਾਏਲ ਦੇ ਪਰਬਤਾਂ ਨੂੰ ਯਹੋਵਾਹ ਦਾ ਸ਼ਬਦ ਸੁਣਨ ਲਈ ਆਖ!"
1 “Filho do homem, profetize aos montes de Israel e transmita-lhes esta mensagem: Ó montes de Israel, ouçam a palavra do S enhor !
2 ਉਨ੍ਹਾਂ ਨੂੰ ਦੱਸ ਕਿ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, ‘ਦੁਸ਼ਮਣ ਨੇ ਤੁਹਾਡੇ ਵਿਰੁੱਧ ਮੰਦੀਆਂ ਗੱਲਾਂ ਆਖੀਆਂ। ਉਨ੍ਹਾਂ ਨੇ ਆਖਿਆ! ਆਹਾ! ਹੁਣ ਪ੍ਰਾਚੀਨ ਪਰਬਤ ਸਾਡੇ ਹੋ ਜਾਣਗੇ।’"
2 Assim diz o S enhor Soberano: Seus inimigos zombaram de vocês, dizendo: ‘Bem feito! Agora as antigas montanhas são nossas!’.
3 “ਇਸ ਲਈ ਇਸਰਾਏਲ ਦੇ ਪਰਬਤਾਂ ਨਾਲ ਮੇਰੇ ਲਈ ਗੱਲ ਕਰ। ਉਨ੍ਹਾਂ ਨੂੰ ਦੱਸ ਕਿ ਪ੍ਰਭੂ ਅਤੇ ਯਹੋਵਾਹ ਇਹ ਗੱਲਾਂ ਆਖਦਾ ਹੈ। ‘ਦੁਸ਼ਮਣ ਨੇ ਤੁਹਾਡੇ ਸ਼ਹਿਰਾਂ ਨੂੰ ਤਬਾਹ ਕੀਤਾ ਅਤੇ ਤੁਹਾਡੇ ਉੱਤੇ ਹਰ ਪਾਸਿਓ ਹਮਲਾ ਕੀਤਾ। ਉਨ੍ਹਾਂ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਤੁਸੀਂ ਹੋਰਨਾਂ ਕੌਮਾਂ ਦੇ ਹੋ ਜਾਓ। ਫ਼ੇਰ ਲੋਕਾਂ ਨੇ ਕਾਨਾਫੂਸੀ ਕੀਤੀ ਅਤੇ ਤੁਹਾਡੇ ਬਾਰੇ ਮੰਦੀਆਂ ਗੱਲਾਂ ਆਖੀਆਂ।’”"
3 Por isso, transmita aos montes de Israel esta mensagem do S enhor Soberano: Seus inimigos o atacaram de todos os lados e o tornaram propriedade de muitas nações e objeto de muita zombaria e calúnia.
4 ਇਸ ਲਈ, ਇਸਰਾਏਲ ਦੇ ਪਰਬਤੋਂ, ਮੇਰੇ ਪ੍ਰਭੂ ਯਹੋਵਾਹ ਦੇ ਸ਼ਬਦ ਨੂੰ ਸੁਣੋ! ਮੇਰਾ ਪ੍ਰਭੂ ਯਹੋਵਾਹ ਪਰਬਤਾਂ, ਪਹਾੜੀਆਂ,ਨਹਿਰਾਂ, ਵਾਦੀਆਂ, ਵੀਰਾਨ ਉਜਾੜਾਂ ਅਤੇ ਉਨ੍ਹਾਂ ਛੱਡੇ ਹੋਏ ਸ਼ਹਿਰਾਂ ਬਾਰੇ ਇਹ ਆਖਦਾ ਹੈ, ਜਿਨ੍ਹਾਂ ਨੂੰ ਆਲੇ-ਦੁਆਲੇ ਦੀਆਂ ਹੋਰਨਾਂ ਕੌਮਾਂ ਵੱਲੋਂ ਲੁੱਟਿਆ ਗਿਆ ਹੈ ਅਤੇ ਉਨ੍ਹਾਂ ਉੱਪਰ ਹੱਸਿਆ ਗਿਆ ਹੈ।"
4 Portanto, ó montes de Israel, ouçam a palavra do S enhor Soberano. Ele fala às colinas e aos montes, aos desfiladeiros e aos vales, às ruínas arrasadas e às cidades desertas, destruídas e ridicularizadas pelas nações vizinhas.
5 ਮੇਰਾ ਪ੍ਰਭੂ ਯਹੋਵਾਹ ਆਖਦਾ ਹੈ, “ਮੈਂ ਸੌਂਹ ਖਾਂਦਾ ਹਾਂ, ਮੈਂ ਆਪਣੀਆਂ ਬਲਵਾਨ ਭਾਵਨਾਵਾਂ ਨੂੰ ਪ੍ਰਗਟ ਹੋਣ ਦਿਆਂਗਾ! ਮੈਂ ਅਦੋਮ ਅਤੇ ਹੋਰਨਾਂ ਕੌਮਾਂ ਨੂੰ ਆਪਣਾ ਕਹਿਰ ਮਹਿਸੂਸ ਕਰਾਵਾਂਗਾ। ਉਨ੍ਹਾਂ ਕੌਮਾਂ ਨੇ ਮੇਰੀ ਧਰਤੀ ਆਪਣੀ ਬਣਾ ਲਈ। ਉਨ੍ਹਾਂ ਕੋਲ ਉਦੋਂ ਸੱਚਮੁੱਚ ਚੰਗਾ ਸਮਾਂ ਸੀ ਜਦੋਂ ਉਨ੍ਹਾਂ ਨੇ ਇਹ ਦਰਸਾਇਆ ਸੀ ਕਿ ਉਹ ਇਸ ਧਰਤੀ ਨੂੰ ਕਿੰਨੀ ਨਫ਼ਰਤ ਕਰਦੇ ਸਨ। ਉਨ੍ਹਾਂ ਨੇ ਧਰਤੀ ਆਪਣੀ ਖਾਤਰ ਲੈ ਲਈ ਤਾਂ ਜੋ ਇਸ ਨੂੰ ਤਬਾਹ ਕਰ ਸੱਕਣ!”"
5 Assim diz o S enhor Soberano: A ira de meu zelo arde contra essas nações, especialmente contra Edom, porque me desprezaram completamente, se apossaram de minha terra com satisfação e a tomaram como despojo.
6 “ਇਸ ਲਈ, ਇਸਰਾਏਲ ਦੀ ਧਰਤੀ ਬਾਰੇ ਇਹ ਗੱਲਾਂ ਆਖ। ਪਰਬਤਾਂ, ਪਹਾੜੀਆਂ, ਨਹਿਰਾਂ ਅਤੇ ਵਾਦੀਆਂ ਨਾਲ ਗੱਲ ਕਰ। ਉਨ੍ਹਾਂ ਨੂੰ ਦੱਸ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ, ‘ਮੈਂ ਆਪਣੀਆਂ ਬਲਵਾਨ ਭਾਵਨਾਵਾਂ ਅਤੇ ਕਹਿਰ ਨੂੰ ਜ਼ੁਬਾਨ ਦਿਆਂਗਾ। ਕਿਉਂ? ਕਿਉਂ ਕਿ ਤੁਹਾਨੂੰ ਹੋਰਨਾਂ ਕੌਮਾਂ ਵੱਲੋਂ ਬੇਇੱਜ਼ਤੀ ਝੱਲਣੀ ਪਈ।’”"
6 “Portanto, profetize às colinas e aos montes, aos desfiladeiros e aos vales de Israel. Assim diz o S enhor Soberano: Estou furioso em meu zelo porque vocês passaram vergonha diante das nações vizinhas.
7 ਇਸ ਲਈ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਮੈਂ ਹੀ ਹਾਂ ਜਿਹੜਾ ਇਹ ਇਕਰਾਰ ਕਰ ਰਿਹਾ ਹੈ! ਮੈਂ ਸੌਂਹ ਖਾਂਦਾ ਹਾਂ ਕਿ ਤੇਰੇ ਆਲੇ-ਦੁਆਲੇ ਦੀਆਂ ਕੌਮਾਂ ਨੂੰ ਉਨ੍ਹਾਂ ਬੇਇੱਜ਼ਤੀਆਂ ਲਈ ਦੁੱਖ ਭੋਗਣਾ ਪਵੇਗਾ।"
7 Portanto, assim diz o S enhor Soberano: Jurei solenemente que essas nações logo passarão vergonha também.
8 “ਪਰ ਇਸਰਾਏਲ ਦੇ ਪਰਬਤੋਂ, ਤੁਸੀਂ ਇਸਰਾਏਲ ਦੇ ਮੇਰੇ ਲੋਕਾਂ ਲਈ ਨਵੇਂ ਰੁੱਖ ਉਗਾਵੋਂਗੇ ਅਤੇ ਫ਼ਲ ਪੈਦਾ ਕਰੋਗੇ। ਮੇਰੇ ਲੋਕ ਛੇਤੀ ਹੀ ਵਾਪਸ ਆਉਣਗੇ।"
8 “Os montes de Israel, no entanto, produzirão colheitas fartas de frutos para meu povo, pois em breve ele voltará para casa!
9 ਮੈਂ ਤੁਹਾਡੇ ਨਾਲ ਹਾਂ। ਮੈਂ ਤੁਹਾਡੀ ਸਹਾਇਤਾ ਕਰਾਂਗਾ ਲੋਕ ਤੇਰੀ ਜ਼ਮੀਨ ਵਾਹੁਣਗੇ। ਲੋਕ ਤੇਰੇ ਅੰਦਰ ਬੀਜ ਪਾਉਣਗੇ।"
9 Pois estou com vocês e lhes darei atenção. Seu solo será arado, e suas lavouras serão plantadas.
10 ਤੇਰੇ ਉੱਤੇ ਰਹਿਣ ਵਾਲੇ ਬਹੁਤ-ਬਹੁਤ ਸਾਰੇ ਲੋਕ ਹੋਣਗੇ। ਇਸਰਾਏਲ ਦਾ ਪੂਰਾ ਪਰਿਵਾਰ-ਉਹ ਸਾਰੇ ਦਾ ਸਾਰਾ ਇੱਥੇ ਰਹੇਗਾ। ਸ਼ਹਿਰਾਂ ਵਿੱਚ ਰਹਿਣ ਵਾਲੇ ਲੋਕ ਹੋਣਗੇ। ਬਰਬਾਦ ਹੋਈਆਂ ਥਾਵਾਂ ਨਵੀਆਂ ਵਾਂਗ ਫ਼ੇਰ ਉਸਾਰੀਆਂ ਜਾਣਗੀਆਂ।"
10 Multiplicarei a população de Israel, e as cidades arruinadas serão reconstruídas e ficarão cheias de gente.
11 ਮੈਂ ਤੈਨੂੰ ਬਹੁਤ ਸਾਰੇ ਬੰਦੇ ਅਤੇ ਜਾਨਵਰ ਦੇਵਾਂਗਾ। ਅਤੇ ਉਹ ਵੱਧਣ ਫੁੱਲਣਗੇ ਅਤੇ ਉਨ੍ਹਾਂ ਦੇ ਬਹੁਤ ਔਲਾਦ ਹੋਵੇਗੀ। ਮੈਂ ਅਤੀਤ ਵਾਂਗ ਤੇਰੇ ਉੱਤੇ ਰਹਿਣ ਲਈ ਲੋਕਾਂ ਨੂੰ ਲਿਆਵਾਂਗਾ। ਮੈਂ ਤੇਰੇ ਲਈ ਇਸ ਨੂੰ ਪਹਿਲਾਂ ਨਾਲੋਂ ਬਿਹਤਰ ਬਣਾ ਦਿਆਂਗਾ। ਫ਼ੇਰ ਤੈਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।"
11 Multiplicarei tanto as pessoas como os animais. Ó montes de Israel, trarei gente para habitá-los outra vez! Eu os tornarei ainda mais prósperos que antes. Então vocês saberão que eu sou o S enhor .
12 ਹਾਂ, ਮੈਂ ਬਹੁਤ ਸਾਰੇ ਲੋਕਾਂ, ਇਸਰਾਏਲ ਦੇ ਲੋਕਾਂ ਦੀ ਅਗਵਾਈ ਤੇਰੀ ਧਰਤੀ ਵੱਲ ਕਰਾਂਗਾ। ਤੂੰ ਉਨ੍ਹਾਂ ਦੀ ਜਾਇਦਾਦ ਹੋਵੇਂਗਾ। ਅਤੇ ਤੂੰ ਫ਼ੇਰ ਕਦੇ ਵੀ ਉਨ੍ਹਾਂ ਕੋਲੋਂ ਬੱਚੇ ਨਹੀਂ ਖੋਹੇਁਗਾ।”"
12 Farei meu povo andar sobre vocês novamente, e serão território dele. Vocês nunca mais o deixarão sem filhos.
13 ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਇਸਰਾਏਲ ਦੀ ਧਰਤੀ, ਲੋਕੀ ਤੈਨੂੰ ਮੰਦੀਆਂ ਗੱਲਾਂ ਆਖਦੇ ਹਨ। ਉਹ ਆਖਦੇ ਨੇ ਕਿ ਤੂੰ ਆਪਣੇ ਲੋਕਾਂ ਨੂੰ ਤਬਾਹ ਕਰ ਦਿੱਤਾ। ਉਹ ਆਖਦੇ ਨੇ ਕਿ ਤੂੰ ਆਪਣੇ ਲੋਕਾਂ ਕੋਲੋਂ ਬੱਚੇ ਖੋਹ ਲੇ।"
13 “Assim diz o S enhor Soberano: As outras nações zombam de você e dizem: ‘É uma terra que devora seu povo e os deixa sem filhos!’.
14 ਪਰ ਤੂੰ ਲੋਕਾਂ ਨੂੰ ਹੁਣ ਫ਼ੇਰ ਨਹੀਂ ਤਬਾਹ ਕਰੇਂਗਾ। ਤੂੰ ਉਨ੍ਹਾਂ ਦੇ ਬੱਚਿਆਂ ਨੂੰ ਫੇਰ ਨਹੀਂ ਖੋਹੇਁਗਾ।” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।"
14 Mas você nunca mais devorará seu povo nem o deixará sem filhos, diz o S enhor Soberano.
15 “ਮੈਂ ਉਨ੍ਹਾਂ ਹੋਰਨਾਂ ਕੌਮਾਂ ਨੂੰ ਹੋਰ ਵੱਧੇਰੇ ਤੈਨੂੰ ਬੇਇੱਜ਼ਤ ਨਹੀਂ ਕਰਨ ਦਿਆਂਗਾ। ਤੂੰ ਉਨ੍ਹਾਂ ਲੋਕਾਂ ਦੁਆਰਾ ਹੋਰ ਵੱਧੇਰੇ ਨਹੀਂ ਸਤਾਇਆ ਜਾਵੇਂਗਾ। ਤੁਸੀਂ ਫ਼ੇਰ ਤੋਂ ਆਪਣੇ ਲੋਕਾਂ ਪਾਸੋਂ ਬੱਚੇ ਨਹੀਂ ਲਵੋਂਗੇ।” ਯਹੋਵਾਹ ਮੇਰੇ ਪ੍ਰਭੂ ਨੇ ਉਹ ਗੱਲਾਂ ਆਖੀਆਂ।"
15 Não o deixarei ouvir os insultos de outras nações, nem sua zombaria. Você não será uma terra que faz sua nação cair, diz o S enhor Soberano”.
16 ਯਹੋਵਾਹ ਆਪਣੀ ਨੇਕਨਾਮੀ ਦੀ ਰੱਖਿਆ ਕਰੇਗਾ ਫ਼ੇਰ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,"
16 Então recebi esta mensagem do S enhor :
17 “ਆਦਮੀ ਦੇ ਪੁੱਤਰ ਇਸਰਾਏਲ ਦਾ ਪਰਿਵਾਰ ਆਪਣੇ ਦੇਸ਼ ਵਿੱਚ ਰਹਿੰਦਾ ਸੀ। ਪਰ ਉਨ੍ਹਾਂ ਨੇ ਆਪਣੇ ਮੰਦੇ ਅਮਲਾਂ ਨਾਲ ਉਸ ਧਰਤੀ ਨੂੰ ਨਾਪਾਕ ਕਰ ਦਿੱਤਾ। ਮੇਰੇ ਲਈ ਉਹ ਉਸ ਔਰਤ ਵਰਗੇ ਸਨ ਜਿਹੜੀ ਆਪਣੀ ਮਾਹਵਾਰੀ ਆਉਣ ਤੇ ਪਲੀਤ ਹੋ ਜਾਂਦੀ ਹੈ।"
17 “Filho do homem, quando os israelitas viviam em sua própria terra, eles a profanaram com seu estilo de vida. Para mim, sua conduta foi tão impura como o fluxo menstrual de uma mulher.
18 ਉਨ੍ਹਾਂ ਨੇ ਧਰਤੀ ਉੱਤੇ ਖੂਨ ਡੋਲ੍ਹਿਆ ਜਦੋਂ ਉਨ੍ਹਾਂ ਨੇ ਉਸ ਧਰਤੀ ਉੱਤੇ ਲੋਕਾਂ ਨੂੰ ਕਤਲ ਕੀਤਾ। ਉਨ੍ਹਾਂ ਨੇ ਆਪਣੇ ਬੁੱਤਾਂ ਰਾਹੀਂ ਧਰਤੀ ਨੂੰ ਨਾਪਾਕ ਕੀਤਾ। ਇਸ ਲਈ ਮੈਂ ਉਨ੍ਹਾਂ ਨੂੰ ਦਰਸਾਇਆ ਕਿ ਮੈਂ ਕਿੰਨਾ ਕਹਿਰਵਾਨ ਸਾਂ।"
18 Eles contaminaram a terra com assassinato e adoração a ídolos, por isso derramei sobre eles minha fúria.
19 ਮੈਂ ਉਨ੍ਹਾਂ ਨੂੰ ਕੌਮਾਂ ਦਰਮਿਆਨ ਖਿੰਡਾ ਦਿੱਤਾ ਅਤੇ ਸਾਰੀਆਂ ਧਰਤੀਆਂ ਉੱਤੇ ਫ਼ੈਲਾ ਦਿੱਤਾ। ਮੈਂ ਉਨ੍ਹਾਂ ਨੂੰ ਉਹ ਸਜ਼ਾ ਦਿੱਤੀ ਜਿਹੜੀ ਉਨ੍ਹਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਕਰਕੇ ਮਿਲਣੀ ਚਾਹੀਦੀ ਸੀ।"
19 Eu os espalhei entre as nações para castigá-los por sua conduta.
20 ਪਰ ਉਨ੍ਹਾਂ ਨੇ ਉਨ੍ਹਾਂ ਹੋਰਨਾਂ ਕੌਮਾਂ ਅੰਦਰ ਵੀ ਮੇਰੀ ਨੇਕਨਾਮੀ ਨੂੰ ਬਰਬਾਦ ਕਰ ਦਿੱਤਾ। ਕਿਵੇਂ? ਉਨ੍ਹਾਂ ਕੌਮਾਂ ਨੇ ਆਖਿਆ, ‘ਇਹ ਯਹੋਵਾਹ ਦੇ ਲੋਕ ਹਨ, ਪਰ ਇਨ੍ਹਾਂ ਨੇ ਉਸਦੀ ਧਰਤੀ ਛੱਡ ਦਿੱਤੀ। ਇਸ ਲਈ ਅਵੱਸ਼ ਹੀ ਯਹੋਵਾਹ ਵਿੱਚ ਕੁਝ ਦੋਸ਼ ਹੋਵੇਗਾ!’"
20 Quando, porém, foram espalhados entre as nações, desonraram meu santo nome. Pois as nações diziam: ‘Este é o povo do S enhor , mas ele não foi capaz de mantê-lo a salvo em sua própria terra!’.
21 “ਇਸਰਾਏਲ ਦੇ ਲੋਕਾਂ ਨੇ, ਜਿਹੜੀਆਂ ਥਾਵਾਂ ਉੱਤੇ ਵੀ ਉਹ ਗਏ, ਮੇਰਾ ਪਵਿੱਤਰ ਨਾਮ ਬਦਨਾਮ ਕਰ ਦਿੱਤਾ। ਅਤੇ ਮੈਨੂੰ ਆਪਣੇ ਨਾਮ ਉੱਤੇ ਅਫ਼ਸੋਸ ਹੋਇਆ।"
21 Tive consideração por meu santo nome, que meu povo desonrou entre as nações.
22 ਇਸ ਲਈ ਇਸਰਾਏਲ ਦੇ ਪਰਿਵਾਰ ਨੂੰ ਦੱਸ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ, ‘ਇਸਰਾਏਲ ਦੇ ਪਰਿਵਾਰ, ਤੂੰ ਜਿੱਥੇ ਵੀ ਗਿਆ, ਮੇਰਾ ਪਵਿੱਤਰ ਨਾਮ ਬਦਨਾਮ ਕਰ ਦਿੱਤਾ। ਮੈਂ ਇਸ ਨੂੰ ਰੋਕਣ ਲਈ ਕੁਝ ਕਰਨ ਜਾ ਰਿਹਾ ਹਾਂ। ਇਸਰਾਏਲ, ਮੈਂ ਤੇਰੀ ਖਾਤਰ ਅਜਿਹਾ ਨਹੀਂ ਕਰਾਂਗਾ! ਮੈਂ ਅਜਿਹਾ ਆਪਣੇ ਪਵਿੱਤਰ ਨਾਮ ਖਾਤਰ ਕਰਾਂਗਾ।"
22 “Portanto, transmita ao povo de Israel esta mensagem do S enhor Soberano: Eu os trarei de volta, ó povo de Israel, mas não porque merecem. Farei isso por causa do meu santo nome, que vocês desonraram entre as nações.
23 ਮੈਂ ਉਨ੍ਹਾਂ ਕੌਮਾਂ ਨੂੰ ਦਰਸਾ ਦਿਆਂਗਾ ਕਿ ਮੇਰਾ ਮਹਾਨ ਨਾਮ ਸੱਚਮੁੱਚ ਪਵਿੱਤਰ ਹੈ। ਤੂੰ ਉਨ੍ਹਾਂ ਕੌਮਾਂ ਵਿੱਚ ਮੇਰੀ ਨੇਕਨਾਮੀ ਬਰਬਾਦ ਕਰ ਦਿੱਤੀ! ਪਰ ਮੈਂ ਤੈਨੂੰ ਦਰਸਾ ਦਿਆਂਗਾ ਕਿ ਮੈਂ ਪਵਿੱਤਰ ਹਾਂ। ਮੈਂ ਤੈਨੂੰ ਮੇਰੇ ਨਾਮ ਦਾ ਆਦਰ ਕਰਨ ਲਈ ਮਜ਼ਬੂਰ ਕਰਾਂਗਾ। ਅਤੇ ਫ਼ੇਰ ਉਨ੍ਹਾਂ ਕੌਮਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।’” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।"
23 Eu lhes mostrarei a santidade de meu grande nome, o nome que vocês desonraram entre as nações. E, quando eu mostrar minha santidade por meio de vocês diante das nações, diz o S enhor , elas saberão que eu sou o S enhor .
24 ਪਰਮੇਸ਼ੁਰ ਨੇ ਆਖਿਆ, “ਮੈਂ ਤੈਨੂੰ ਉਨ੍ਹਾਂ ਕੌਮਾਂ ਤੋਂ ਬਾਹਰ ਕੱਢ ਲਵਾਂਗਾ, ਤੁਹਾਨੂੰ ਇਕੱਠਿਆਂ ਕਰਾਂਗਾ, ਅਤੇ ਤੁਹਾਨੂੰ ਤੁਹਾਡੀ ਆਪਣੀ ਧਰਤੀ ਉੱਤੇ ਵਾਪਸ ਲਿਆਵਾਂਗਾ।"
24 Pois eu os reunirei dentre as nações e os trarei de volta para sua terra.
25 ਫ਼ੇਰ ਮੈਂ ਤੁਹਾਡੇ ਉੱਤੇ ਸ਼ੁੱਧ ਪਾਣੀ ਛਿੜਕਾਂਗਾ ਅਤੇ ਤੁਹਾਨੂੰ ਸ਼ੁੱਧ ਕਰਾਂਗਾ। ਮੈਂ ਤੁਹਾਡੀ ਸਾਰੀ ਮੈਲ ਧੋ ਦਿਆਂਗਾ। ਮੈਂ ਉਨ੍ਹਾਂ ਘਿਰਣਿਤ ਬੁੱਤਾਂ ਦੀ ਸਾਰੀ ਮੈਲ ਧੋ ਦਿਆਂਗਾ ਅਤੇ ਤੁਹਾਨੂੰ ਪਵਿੱਤਰ ਬਣਾ ਦਿਆਂਗਾ।”"
25 “Então aspergirei sobre vocês água pura, e ficarão limpos. Eu os purificarei de sua impureza e sua adoração a ídolos.
26 ਪਰਮੇਸ਼ੁਰ ਨੇ ਆਖਿਆ, “ਮੈਂ ਤੁਹਾਡੇ ਅੰਦਰ ਨਵਾਂ ਆਤਮਾ ਪਾਵਾਂਗਾ ਅਤੇ ਤੁਹਾਡੇ ਸੋਚਣ ਦੇ ਢੰਗ ਨੂੰ ਬਦਲ ਦਿਆਂਗਾ। ਮੈਂ ਤੁਹਾਡੇ ਸ਼ਰੀਰ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਤੁਹਾਨੂੰ ਇੱਕ ਕੋਮਲ ਮਨੁੱਖੀ ਦਿਲ ਦੇਵਾਂਗਾ।"
26 Eu lhes darei um novo coração e colocarei em vocês um novo espírito. Removerei seu coração de pedra e lhes darei coração de carne.
27 ਅਤੇ ਮੈਂ ਆਪਣਾ ਆਤਮਾ ਤੁਹਾਡੇ ਅੰਦਰ ਰੱਖ ਦਿਆਂਗਾ। ਮੈਂ ਤੁਹਾਨੂੰ ਇਸ ਤਰ੍ਹਾਂ ਬਦਲ ਦਿਆਂਗਾ ਕਿ ਤੁਸੀਂ ਮੇਰੇ ਕਨੂੰਨਾ ਨੂੰ ਮੰਨੋਗੇ। ਤੁਸੀਂ ਮੇਰੇ ਆਦੇਸ਼ਾਂ ਨੂੰ ਧਿਆਨ ਨਾਲ ਪ੍ਰਵਾਨ ਕਰੋਂਗੇ।"
27 Porei dentro de vocês meu Espírito, para que sigam meus decretos e tenham o cuidado de obedecer a meus estatutos.
28 ਫ਼ੇਰ ਤੁਸੀਂ ਉਸ ਧਰਤੀ ਉੱਤੇ ਰਹੋਁਗੇ ਜਿਹੜੀ ਮੈਂ ਤੁਹਾਡੇ ਪੁਰਖਿਆਂ ਨੂੰ ਦਿੱਤੀ ਸੀ। ਤੁਸੀਂ ਮੇਰੇ ਬੰਦੇ ਹੋਵੋਂਗੇ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।”"
28 “Vocês habitarão em Israel, a terra que dei a seus antepassados. Vocês serão o meu povo, e eu serei o seu Deus.
29 ਪਰਮੇਸ਼ੁਰ ਨੇ ਆਖਿਆ, “ਇਸਤੋਂ ਇਲਾਵਾ, ਮੈਂ ਤੁਹਾਨੂੰ ਬਚਾਵਾਂਗਾ ਵੀ ਅਤੇ ਨਾਪਾਕ ਹੋ ਜਾਣ ਤੋਂ ਦੂਰ ਰੱਖਾਂਗਾ। ਮੈਂ ਅਨਾਜ ਨੂੰ ਉੱਗਣ ਦਾ ਆਦੇਸ਼ ਦੇਵਾਂਗਾ ਮੈਂ ਤੁਹਾਡੇ ਵਿਰੁੱਧ ਭੁੱਖਮਾਰੀ ਦਾ ਸਮਾਂ ਨਹੀਂ ਲਿਆਵਾਂਗਾ।"
29 Eu os livrarei de sua impureza. Aumentarei a produção de cereais e não enviarei mais fome à terra.
30 ਮੈਂ ਤੁਹਾਨੂੰ ਤੁਹਾਡੇ ਰੁੱਖਾਂ ਤੇ ਫ਼ਲਾਂ ਦੀਆਂ ਵੱਡੀਆਂ ਫ਼ਸਲਾਂ ਅਤੇ ਤੁਹਾਡੇ ਖੇਤਾਂ ਵਿੱਚੋਂ ਵਾਢੀਆਂ ਦੇਵਾਂਗਾ ਤਾਂ ਜੋ ਫ਼ੇਰ ਕਦੇ ਵੀ ਤੁਸੀਂ ਬਿਗਾਨੇ ਦੇਸ ਵਿੱਚ ਭੁੱਖੇ ਹੋਣ ਦੀ ਸ਼ਰਮ ਮਹਿਸੂਸ ਨਾ ਕਰੋ।"
30 Darei colheitas fartas de suas árvores frutíferas e seus campos, e nunca mais as nações vizinhas zombarão de sua terra por causa da fome.
31 ਤੁਸੀਂ ਆਪਣੇ ਮੰਦੇ ਕੰਮਾਂ ਨੂੰ ਯਾਦ ਕਰੋਂਗੇ। ਤੁਸੀਂ ਯਾਦ ਕਰੋਗੇ ਕਿ ਉਹ ਗੱਲਾਂ ਚੰਗੀਆਂ ਨਹੀਂ ਸਨ। ਫ਼ੇਰ ਤੁਸੀਂ ਆਪਣੇ ਪਾਪਾਂ ਅਤੇ ਆਪਣੇ ਭਿਆਨਕ ਕਾਰਿਆਂ ਕਾਰਣ ਆਪਣੇ ਆਪਨੂੰ ਨਫ਼ਰਤ ਕਰੋਂਗੇ।”"
31 Então se lembrarão dos pecados que cometeram no passado e terão aversão de si mesmos por todas as coisas detestáveis que fizeram.
32 ਮੇਰਾ ਪ੍ਰਭੂ ਯਹੋਵਾਹ ਆਖਦਾ ਹੈ, “ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਗੱਲਾਂ ਚੇਤੇ ਰੱਖੋ: ਮੈਂ ਇਹ ਗੱਲਾਂ ਤੁਹਾਡੇ ਭਲੇ ਵਾਸਤੇ ਨਹੀਂ ਕਰ ਰਿਹਾ! ਮੈਂ ਇਹ ਆਪਣੀ ਨੇਕ ਨਾਮੀ ਲਈ ਕਰ ਰਿਹਾ ਹਾਂ! ਇਸਰਾਏਲ ਦੇ ਪਰਿਵਾਰ, ਤੈਨੂੰ ਆਪਣੇ ਜੀਵਨ ਢੰਗ ਬਾਰੇ ਸ਼ਰਮਸਾਰ ਅਤੇ ਨਮੋਸ਼ੀ ਭਰਿਆ ਹੋਣਾ ਚਾਹੀਦਾ ਹੈ!”"
32 Mas assim diz o S enhor Soberano: Lembrem-se de que não farei tudo isso porque vocês merecem. Ó meu povo de Israel, vocês deveriam se envergonhar profundamente de tudo que fizeram!
33 ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਉਸ ਦਿਨ, ਜਦੋਂ ਮੈਂ ਤੁਹਾਡੇ ਪਾਪ ਧੋਵਾਂਗਾ। ਮੈਂ ਲੋਕਾਂ ਨੂੰ ਤੁਹਾਡੇ ਸ਼ਹਿਰ ਵਿੱਚ ਵਾਪਸ ਲੈ ਆਵਾਂਗਾ। ਉਹ ਵੀਰਾਨ ਹੋਏ ਸ਼ਹਿਰ ਫ਼ੇਰ ਆਬਾਦ ਹੋ ਜਾਣਗੇ।"
33 “Assim diz o S enhor Soberano: Quando eu os purificar de seus pecados, farei que suas cidades voltem a ser habitadas e as ruínas sejam reconstruídas.
34 ਲੋਕ ਫ਼ੇਰ ਜ਼ਮੀਨ ਉੱਤੇ ਕੰਮ ਕਰਨਾ ਸ਼ੁਰੂ ਕਰ ਦੇਣਗੇ ਤਾਂ ਜੋ ਜਦੋਂ ਹੋਰ ਲੋਕ ਕੋਲੋਂ ਲੰਘਣ ਤਾਂ ਉਨ੍ਹਾਂ ਨੂੰ ਬਰਬਾਦੀ ਫ਼ੇਰ ਨਜ਼ਰ ਨਾ ਆਵੇ।"
34 Os campos que estavam vazios e desolados à vista de todos voltarão a ser cultivados.
35 ਉਹ ਆਖਣਗੇ, ‘ਅਤੀਤ ਵਿੱਚ ਇਹ ਧਰਤੀ ਵੀਰਾਨ ਹੋ ਗਈ ਸੀ। ਪਰ ਹੁਣ ਇਹ ਬਾਗ਼ੇ ਅਦਨ ਵਾਂਗ ਹੈ। ਸ਼ਹਿਰ ਤਬਾਹ ਹੋ ਗਏ ਸਨ। ਉਹ ਵੀਰਾਨ ਅਤੇ ਉਜਾੜ ਹੋ ਗਏ ਸਨ। ਪਰ ਹੁਣ ਉਹ ਸੁਰੱਖਿਅਤ ਹਨ ਅਤੇ ਉਨ੍ਹਾਂ ਅੰਦਰ ਲੋਕ ਬਚਾਉ ਕਰਦੇ ਹਨ।’”"
35 E, quando eu trouxer vocês de volta, as pessoas dirão: ‘Essa terra que antes era deserta agora é como o jardim do Éden! As cidades abandonadas e em ruínas agora têm muros fortes e estão cheias de gente!’.
36 ਪਰਮੇਸ਼ੁਰ ਨੇ ਆਖਿਆ, “ਫ਼ੇਰ ਉਹ ਕੌਮਾਂ ਜਿਹੜੀਆਂ ਹਾਲੇ ਵੀ ਤੁਹਾਡੇ ਆਲੇ-ਦੁਆਲੇ ਹਨ, ਜਾਣ ਲੈਣਗੀਆਂ ਕਿ ਮੈਂ ਯਹੋਵਾਹ ਹਾਂ ਅਤੇ ਮੈਂ ਉਨ੍ਹਾਂ ਉਜੜੀਆਂ ਥਾਵਾਂ ਨੂੰ ਫ਼ੇਰ ਵਸਾ ਦਿੱਤਾ ਹੈ। ਮੈਂ ਇਸ ਉਜਾੜ ਜ਼ਮੀਨ ਵਿੱਚ ਚੀਜ਼ਾਂ ਬੀਜੀਆਂ। ਮੈਂ ਯਹੋਵਾਹ ਹਾਂ। ਮੈਂ ਇਹ ਗੱਲਾਂ ਆਖੀਆਂ ਅਤੇ ਮੈਂ ਇਨ੍ਹਾਂ ਨੂੰ ਵਾਪਰਨ ਦੇਵਾਂਗਾ!”"
36 Com isso, as nações vizinhas que restarem saberão que eu, o S enhor , reconstruí as ruínas e replantei onde estava deserto. Pois eu, o S enhor , falei e cumprirei o que prometi.
37 ਯਹੋਵਾਹ ਮੇਰਾ ਪ੍ਰਭੂ, ਇਹ ਗੱਲਾਂ ਆਖਦਾ ਹੈ, “ਮੈਂ ਇਸਰਾਏਲ ਦੇ ਪਰਿਵਾਰ ਨੂੰ ਵੀ ਆਪਣੇ ਕੋਲ ਆਉਣ ਦੇਵਾਂਗਾ ਅਤੇ ਉਨ੍ਹਾਂ ਖਾਤਰ ਇਹ ਗੱਲਾਂ ਕਰਨ ਲਈ ਮੈਥੋਂ ਮੰਗ ਕਰਨ ਦੇਵਾਂਗਾ। ਮੈਂ ਉਨ੍ਹਾਂ ਨੂੰ ਵੱਧਣ ਦੇਵਾਂਗਾ ਅਤੇ ਬਹੁਤ-ਬਹੁਤ ਸਾਰੇ ਲੋਕ ਬਨਣ ਦਿਆਂਗਾ। ਉਹ ਭੇਡਾਂ ਦੇ ਇੱਜੜ ਵਾਂਗ ਹੋਣਗੇ।"
37 “Assim diz o S enhor Soberano: Estou disposto a ouvir as orações de Israel e a multiplicar seu povo como um rebanho.
38 ਖਾਸ ਤਿਉਹਾਰਾਂ ਦੇ ਮੌਕੇ ਤੇ ਯਰੂਸ਼ਲਮ ਉਨ੍ਹਾਂ ਭੇਡਾਂ ਅਤੇ ਬੱਕਰੀਆਂ ਦੇ ਇੱਜੜ ਨਾਲ ਭਰਿਆ ਹੁੰਦਾ ਹੈ ਜਿਨ੍ਹਾਂ ਨੂੰ ਪਵਿੱਤਰ ਬਣਾਇਆ ਗਿਆ ਹੁੰਦਾ ਹੈ। ਇਸੇ ਤਰ੍ਹਾਂ ਹੀ, ਸ਼ਹਿਰ ਅਤੇ ਉਜਾੜ ਥਾਵਾਂ ਲੋਕਾਂ ਦੇ ਇੱਜੜਾਂ ਨਾਲ ਭਰ ਜਾਣਗੀਆਂ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”"
38 Serão numerosos como os rebanhos consagrados que enchem as ruas de Jerusalém na época de suas festas. As cidades que estavam em ruínas voltarão a ficar cheias de gente, e todos saberão que eu sou o S enhor ”.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Ezequiel 36, comparar traduções ou montar um estudo — tudo direto pelo WhatsApp.