Ezequiel 38

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਗੋਗ ਦੇ ਵਿਰੁੱਧ ਸੰਦੇਸ਼ ਯਹੋਵਾਹ ਦਾ ਸੰਦੇਸ਼ ਮੈਨੂੰ ਮਿਲਿਆ। ਉਸ ਨੇ ਆਖਿਆ,"
1 Veio a mim a palavra do Senhor , dizendo:
2 “ਆਦਮੀ ਦੇ ਪੁੱਤਰ, ਗੋਗ ਦੀ ਧਰਤੀ ਉੱਤੇ ਗੋਗ ਵੱਲ ਵੇਖ। ਉਹ ਮਸ਼ਕ ਅਤੇ ਤੂਬਲ ਦੀਆਂ ਕੌਮਾਂ ਦਾ ਸਭ ਤੋਂ ਮਹੱਤਵਪੂਰਣ ਆਗੂ ਹੈ। ਮੇਰੇ ਲਈ ਗੋਗ ਦੇ ਵਿਰੁੱਧ ਬੋਲ।"
2 Filho do homem, volve o rosto contra Gogue, da terra de Magogue, príncipe de Rôs, de Meseque e Tubal; profetiza contra ele
3 ਉਸ ਨੂੰ ਆਖ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ, ‘ਗੋਗ ਤੂੰ ਮਸ਼ਕ ਅਤੇ ਤੂਬਲ ਦੀਆਂ ਕੌਮਾਂ ਦਾ ਸਭ ਤੋਂ ਮਹੱਤਵਪੂਰਣ ਆਗੂ ਹੈਂ! ਪਰ ਮੈਂ ਤੇਰੇ ਵਿਰੁੱਧ ਹਾਂ।"
3 e dize: Assim diz o Senhor Deus: Eis que eu sou contra ti, ó Gogue, príncipe de Rôs, de Meseque e Tubal.
4 ਮੈਂ ਤੈਨੂੰ ਫ਼ੜ ਲਵਾਂਗਾ ਅਤੇ ਤੈਨੂੰ ਵਾਪਸ ਲਿਆਵਾਂਗਾ। ਮੈਂ ਤੇਰੀ ਫ਼ੌਜ ਦੇ ਸਾਰੇ ਆਦਮੀਆਂ ਨੂੰ ਵਾਪਸ ਲਿਆਵਾਂਗਾ। ਮੈਂ ਸਾਰੇ ਘੋੜਿਆਂ ਅਤੇ ਘੋੜਸਵਾਰ ਸਿਪਾਹੀਆਂ ਨੂੰ ਵਾਪਸ ਲਿਆਵਾਂਗਾ। ਮੈਂ ਤੁਹਾਡੇ ਮੂੰਹਾਂ ਵਿੱਚ ਕੁੰਡੀਆਂ ਪਾਵਾਂਗਾ, ਅਤੇ ਤੁਹਾਨੂੰ ਸਾਰਿਆਂ ਨੂੰ ਵਾਪਸ ਲਿਆਵਾਂਗਾ। ਸਾਰੇ ਸਿਪਾਹੀ, ਆਪਣੀਆਂ ਢਾਲਾਂ ਅਤੇ ਤਲਵਾਰਾਂ ਸਮੇਤ, ਆਪਣੀਆਂ ਵਰਦੀਆਂ ਪਹਿਨੇ ਹੋਣਗੇ।"
4 Far-te-ei que te volvas, porei anzóis no teu queixo e te levarei a ti e todo o teu exército, cavalos e cavaleiros, todos vestidos de armamento completo, grande multidão, com pavês e escudo, empunhando todos a espada;
5 ਫ਼ਾਰਸ, ਕੂਸ਼ ਅਤੇ ਪੁੱਟ ਦੇ ਸਿਪਾਹੀ ਵੀ ਉਨ੍ਹਾਂ ਦੇ ਨਾਲ ਹੋਣਗੇ। ਉਨ੍ਹਾਂ ਸਭ ਨੇ ਆਪਣੀਆਂ ਢਾਲਾਂ ਅਤੇ ਟੋਪ ਪਹਿਨੇ ਹੋਣਗੇ।"
5 persas e etíopes e Pute com eles, todos com escudo e capacete;
6 ਉਨ੍ਹਾਂ ਵਿੱਚ ਗੋਮਰ ਵੀ ਆਪਣੇ ਸਿਪਾਹੀਆਂ ਦੇ ਜਬਿਆਂ ਨਾਲ ਹੋਵੇਗਾ। ਉਨ੍ਹਾਂ ਦਰਮਿਆਨ ਦੂਰ-ਦੁਰਾਡੇ ਉੱਤਰ ਵੱਲੋਂ ਆਪਣੇ ਸਿਪਾਹੀਆਂ ਦੇ ਸਾਰੇ ਸਮੂਹਾਂ ਸਮੇਤ ਤੋਂਗਰਮਾ ਦੀ ਕੌਮ ਵੀ ਹੋਵੇਗੀ। ਬੰਦੀਵਾਨਾਂ ਦੀ ਉਸ ਪਰੇਡ ਵਿੱਚ ਬਹੁਤ ਸਾਰੇ ਲੋਕ ਹੋਣਗੇ।’"
6 Gômer e todas as suas tropas; a casa de Togarma, do lado do Norte, e todas as suas tropas, muitos povos contigo.
7 “‘ਤਿਆਰ ਰਹੀਁ। ਹਾਂ, ਆਪਣੇ ਆਪ ਨੂੰ ਅਤੇ ਉਨ੍ਹਾਂ ਫ਼ੌਜਾਂ ਨੂੰ ਤਿਆਰ ਕਰ, ਜਿਹੜੀਆਂ ਤੇਰੇ ਨਾਲ ਮਿਲ ਗਈਆਂ ਹਨ। ਤੈਨੂੰ ਅਵੱਸ਼ ਹੀ ਦੇਖਣਾ ਅਤੇ ਤਿਆਰ ਰਹਿਣਾ ਚਾਹੀਦਾ ਹੈ।"
7 Prepara-te, sim, dispõe-te, tu e toda a multidão do teu povo que se reuniu a ti, e serve-lhe de guarda.
8 ਕਾਫ਼ੀ ਸਮੇਂ ਬਾਦ ਤੈਨੂੰ ਫ਼ਰਜ ਲਈ ਸੱਦਾ ਮਿਲੇਗਾ। ਬਾਦ ਦੇ ਵਰ੍ਹਿਆਂ ਵਿੱਚ ਤੂੰ ਉਸ ਧਰਤੀ ਤੇ ਆਵੇਂਗਾ ਜਿਹੜੀ ਜੰਗ ਤੋਂ ਤਂਦਰੁਸਤ ਕੀਤੀ ਗਈ ਹੈ। ਉਸ ਧਰਤੀ ਦੇ ਲੋਕਾਂ ਨੂੰ ਬਹੁਤ ਸਾਰੀਆਂ ਕੌਮਾਂ ਵਿੱਚੋਂ ਇਕੱਠਾ ਕੀਤਾ ਗਿਆ ਸੀ ਅਤੇ ਇਸਰਾਏਲ ਦੇ ਪਰਬਤਾਂ ਵਿੱਚ ਵਾਪਸ ਲਿਆਂਦਾ ਗਿਆ ਸੀ। ਅਤੀਤ ਵਿੱਚ ਇਸਰਾਏਲ ਦੇ ਪਰਬਤਾਂ ਨੂੰ ਬਾਰ-ਬਾਰ ਤਬਾਹ ਕੀਤਾ ਗਿਆ ਸੀ। ਪਰ ਇਹ ਲੋਕ ਉਨ੍ਹਾਂ ਹੋਰਨਾਂ ਕੌਮਾਂ ਤੋਂ ਵਾਪਸ ਆ ਚੁੱਕੇ ਹੋਣਗੇ। ਉਹ ਸਾਰੇ ਸੁਰੱਖਿਆ ਵਿੱਚ ਰਹਿ ਚੁੱਕੇ ਹੋਣਗੇ।"
8 Depois de muitos dias, serás visitado; no fim dos anos, virás à terra que se recuperou da espada, ao povo que se congregou dentre muitos povos sobre os montes de Israel, que sempre estavam desolados; este povo foi tirado de entre os povos, e todos eles habitarão seguramente.
9 ਪਰ ਤੂੰ ਉਨ੍ਹਾਂ ਉੱਤੇ ਹਮਲਾ ਕਰਨ ਆਵੇਂਗਾ। ਤੂੰ ਇੱਕ ਤੂਫ਼ਾਨ ਵਾਂਗ ਆਵੇਂਗਾ। ਤੂੰ ਧਰਤੀ ਨੂੰ ਕੱਜਣ ਵਾਲੇ ਗਰਜਦਾਰ ਬੱਦਲ ਵਾਂਗ ਆਵੇਂਗਾ। ਤੂੰ ਅਤੇ ਬਹੁਤ ਸਾਰੀਆਂ ਕੌਮਾਂ ਦੇ ਤੇਰੇ ਸਿਪਾਹੀਆਂ ਦੇ ਸਾਰੇ ਜਿੱਥੇ ਇਨ੍ਹਾਂ ਲੋਕਾਂ ਉੱਤੇ ਹਮਲਾ ਕਰਨ ਆਉਣਗੇ।’”"
9 Então, subirás, virás como tempestade, far-te-ás como nuvem que cobre a terra, tu, e todas as tuas tropas, e muitos povos contigo.
10 ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “ਉਸ ਸਮੇਂ, ਤੇਰੇ ਮਨ ਵਿੱਚ ਇੱਕ ਫ਼ੁਰਨਾ ਫ਼ੁਰੇਗਾ। ਤੂੰ ਇੱਕ ਮੰਦੀ ਯੋਜਨਾ ਬਨਾਉਣ ਲੱਗ ਪਵੇਂਗਾ।"
10 Assim diz o Senhor Deus: Naquele dia, terás imaginações no teu coração e conceberás mau desígnio;
11 ਤੂੰ ਆਖੇਂਗਾ, ‘ਮੈਂ ਉਸ ਦੇਸ ਉੱਤੇ ਜਾਕੇ ਹਮਲਾ ਕਰਾਂਗਾ ਜਿਸਦੇ ਸ਼ਹਿਰ ਕੰਧਾਂ ਤੋਂ ਸੱਖਣੇ ਹਨ। ਉਹ ਲੋਕ ਸ਼ਾਂਤੀ ਨਾਲ ਰਹਿੰਦੇ ਹਨ। ਉਹ ਸੋਚਦੇ ਹਨ ਕਿ ਉਹ ਸੁਰੱਖਿਅਤ ਹਨ। ਉਨ੍ਹਾਂ ਦੀ ਰਾਖੀ ਕਰਨ ਲਈ ਉੱਥੇ ਸ਼ਹਿਰਾਂ ਦੇ ਆਲੇ-ਦੁਆਲੇ ਦੀਵਾਰਾਂ ਨਹੀਂ ਹਨ। ਉਨ੍ਹਾਂ ਕੋਲ ਆਪਣੇ ਫ਼ਾਟਕਾਂ ਨੂੰ ਬੰਦ ਕਰਨ ਲਈ ਤਾਲੇ ਨਹੀਂ ਹਨ-ਉਨ੍ਹਾਂ ਦੇ ਤਾਂ ਫ਼ਾਟਕ ਹੀ ਨਹੀਂ ਹਨ!"
11 e dirás: Subirei contra a terra das aldeias sem muros, virei contra os que estão em repouso, que vivem seguros, que habitam, todos, sem muros e não têm ferrolhos nem portas;
12 ਮੈਂ ਉਨ੍ਹਾਂ ਨੂੰ ਹਰਾ ਦਿਆਂਗਾ ਅਤੇ ਉਨ੍ਹਾਂ ਦੀਆਂ ਸਾਰੀਆਂ ਕੀਮਤੀ ਚੀਜ਼ਾਂ ਉਨ੍ਹਾਂ ਪਾਸੋਂ ਖੋਹ ਲਵਾਂਗਾ। ਮੈਂ ਉਨ੍ਹਾਂ ਥਾਵਾਂ ਦੇ ਵਿਰੁੱਧ ਲੜਾਂਗਾ ਜਿਨ੍ਹਾਂ ਨੂੰ ਤਬਾਹ ਕਰ ਦਿੱਤਾ ਗਿਆ ਸੀ ਪਰ ਹੁਣ ਉਨ੍ਹਾਂ ਅੰਦਰ ਲੋਕ ਰਹਿੰਦੇ ਹਨ। ਮੈਂ ਉਨ੍ਹਾਂ ਲੋਕਾਂ ਦੇ ਵਿਰੁੱਧ ਲੜਾਂਗਾ ਜਿਨ੍ਹਾਂ ਨੂੰ ਹੋਰਨਾਂ ਕੌਮਾਂ ਤੋਂ ਇਕੱਠਿਆਂ ਕੀਤਾ ਗਿਆ ਸੀ। ਹੁਣ ਉਨ੍ਹਾਂ ਲੋਕਾਂ ਕੋਲ ਪਸ਼ੂ ਅਤੇ ਜਾਇਦਾਦ ਹੈ। ਉਹ ਦੁਨੀਆਂ ਦੇ ਚੌਰਾਹੇ ਉੱਤੇ ਰਹਿੰਦੇ ਹਨ-ਸ਼ਕਤੀਸ਼ਾਲੀ ਮੁਲਕਾਂ ਨੂੰ ਹੋਰਨਾਂ ਸ਼ਕਤੀਸ਼ਾਲੀ ਮੁਲਕ ਉੱਤੇ ਕਬਜ਼ਾ ਕਰਨ ਲਈ ਉਸ ਥਾਂ ਤੋਂ ਲੰਘਣਾ ਪੈਂਦਾ ਹੈ।’"
12 isso a fim de tomares o despojo, arrebatares a presa e levantares a mão contra as terras desertas que se acham habitadas e contra o povo que se congregou dentre as nações, o qual tem gado e bens e habita no meio da terra.
13 “ਸ਼ਬਾ, ਦਦਾਨ ਅਤੇ ਤਰਸ਼ੀਸ਼ ਦੇ ਵਪਾਰੀ ਅਤੇ ਉਹ ਸਾਰੇ ਸ਼ਹਿਰ ਜਿਹੜੇ ਤੇਰੇ ਨਾਲ ਵਪਾਰ ਕਰਦੇ ਹਨ, ਤੈਨੂੰ ਪੁੱਛਣਗੇ, ‘ਕੀ ਤੂੰ ਮੁੱਲਵਾਨ ਚੀਜ਼ਾਂ ਲੁੱਟਣ ਆਇਆ ਹੈਂ? ਕੀ ਤੂੰ ਆਪਣੇ ਸਿਪਾਹੀਆਂ ਦੇ ਜਿੱਥੇ ਇਸੇ ਕਰਕੇ ਲਿਆਇਆ ਸੀ ਤਾਂ ਜੋ ਤੂੰ ਉਨ੍ਹਾਂ ਚੰਗੀਆਂ ਚੀਜ਼ਾਂ ਨੂੰ ਹੜਪ ਸੱਕੇਁ ਅਤੇ ਚਾਂਦੀ, ਸੋਨੇ, ਪਸ਼ੂ ਅਤੇ ਦੌਲਤ ਨੂੰ ਲਿਜਾ ਸੱਕੇਁ। ਕੀ ਤੂੰ ਇਨ੍ਹਾਂ ਸਾਰੀਆਂ ਕੀਮਤੀ ਚੀਜ਼ਾਂ ਨੂੰ ਲੁੱਟਣ ਆਇਆ ਸੀ?’”"
13 Sabá e Dedã, e os mercadores de Társis, e todos os seus governadores rapaces te dirão: Vens tu para tomar o despojo? Ajuntaste o teu bando para arrebatar a presa, para levar a prata e o ouro, para tomar o gado e as possessões, para saquear grandes despojos?
14 ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਮੇਰੇ ਲਈ ਗੋਗ ਨਾਲ ਗੱਲ ਕਰ। ਉਸ ਨੂੰ ਦੱਸ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ! ‘ਤੂੰ ਮੇਰੇ ਲੋਕਾਂ ਉੱਤੇ ਉਦੋਂ ਹਮਲਾ ਕਰਨ ਲਈ ਆਵੇਂਗਾ ਜਦੋਂ ਉਹ ਸ਼ਾਂਤੀ ਅਤੇ ਸੁਰੱਖਿਆ ਨਾਲ ਰਹਿ ਰਹੇ ਹਨ।"
14 Portanto, ó filho do homem, profetiza e dize a Gogue: Assim diz o Senhor Deus: Acaso, naquele dia, quando o meu povo de Israel habitar seguro, não o saberás tu?
15 ਤੂੰ ਆਪਣੀ ਥਾਂ ਤੋਂ ਦੂਰ ਉੱਤਰ ਵੱਲੋਂ ਆਵੇਂਗਾ। ਅਤੇ ਤੂੰ ਆਪਣੇ ਨਾਲ ਬਹੁਤ ਸਾਰੇ ਲੋਕ ਲੈ ਕੇ ਆਵੇਂਗਾ। ਉਹ ਸਾਰੇ ਹੀ ਘੋੜਿਆਂ ਤੇ ਸਵਾਰ ਹੋਣਗੇ। ਤੂੰ ਇੱਕ ਵੱਡੀ ਅਤੇ ਤਾਕਤਵਰ ਫ਼ੌਜ ਹੋਵੇਂਗਾ।"
15 Virás, pois, do teu lugar, dos lados do Norte, tu e muitos povos contigo, montados todos a cavalo, grande multidão e poderoso exército;
16 ਤੂੰ ਇਸਰਾਏਲ ਦੇ ਮੇਰੇ ਬੰਦਿਆਂ ਦੇ ਵਿਰੁੱਧ ਲੜਨ ਲਈ ਆਵੇਂਗਾ। ਤੂੰ ਜ਼ਮੀਨ ਨੂੰ ਕੱਜਣ ਵਾਲੇ ਤੂਫ਼ਾਨੀ ਬੱਦਲ ਵਾਂਗ ਹੋਵੇਂਗਾ। ਜਦੋਂ ਉਹ ਸਮਾਂ ਆਵੇਗਾ, ਮੈਂ ਤੈਨੂੰ ਆਪਣੀ ਧਰਤੀ ਦੇ ਖਿਲਾਫ਼ ਲੜਨ ਲਈ ਲਿਆਵਾਂਗਾ। ਫੇਰ, ਗੋਗ ਕੌਮਾਂ ਇਹ ਜਾਣ ਲੈਣਗੀਆਂ ਕਿ ਮੈਂ ਕਿੰਨਾ ਸ਼ਕਤੀਸ਼ਾਲੀ ਹਾਂ! ਉਹ ਮੇਰਾ ਆਦਰ ਕਰਨਾ ਸਿੱਖ ਲੈਣਗੇ ਅਤੇ ਜਾਣ ਲੈਣਗੇ ਕਿ ਮੈਂ ਪਵਿੱਤਰ ਹਾਂ। ਉਹ ਜਾਣ ਲੈਣਗੇ ਕਿ ਮੈਂ ਤੇਰੇ ਨਾਲ ਕੀ ਕਰਾਂਗਾ।’”"
16 e subirás contra o meu povo de Israel, como nuvem, para cobrir a terra. Nos últimos dias, hei de trazer-te contra a minha terra, para que as nações me conheçam a mim, quando eu tiver vindicado a minha santidade em ti, ó Gogue, perante elas.
17 ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਉਸ ਸਮੇਂ ਲੋਕ ਯਾਦ ਕਰਨਗੇ ਕਿ ਮੈਂ ਅਤੀਤ ਵਿੱਚ ਤੇਰੇ ਬਾਰੇ ਗੱਲ ਕੀਤੀ ਸੀ। ਉਹ ਯਾਦ ਕਰਨਗੇ ਕਿ ਮੈਂ ਆਪਣੇ ਸੇਵਕਾਂ ਇਸਰਾਏਲ ਦੇ ਨਬੀਆਂ ਦੀ ਵਰਤੋਂ ਕੀਤੀ ਸੀ। ਉਹ ਜਾਣ ਲੈਣਗੇ ਕਿ ਇਸਰਾਏਲ ਦੇ ਨਬੀਆਂ ਨੇ ਅਤੀਤ ਵਿੱਚ ਮੇਰੇ ਲਈ ਗੱਲ ਕੀਤੀ ਸੀ ਅਤੇ ਆਖਿਆ ਸੀ ਕਿ ਮੈਂ ਤੈਨੂੰ ਉਨ੍ਹਾਂ ਦੇ ਖਿਲਾਫ਼ ਲੜਨ ਲਈ ਲਿਆਵਾਂਗਾ।”"
17 Assim diz o Senhor Deus: Não és tu aquele de quem eu disse nos dias antigos, por intermédio dos meus servos, os profetas de Israel, os quais, então, profetizaram, durante anos, que te faria vir contra eles?
18 ਮੇਰੇ ਪ੍ਰਭੂ ਯਹੋਵਾਹ ਨੇ ਆਖਿਆ, “ਉਸ ਸਮੇਂ, ਗੋਗ ਇਸਰਾਏਲ ਦੀ ਧਰਤੀ ਦੇ ਖਿਲਾਫ਼ ਲੜਨ ਲਈ ਆਵੇਗਾ। ਮੈਂ ਆਪਣਾ ਕਹਿਰ ਦਰਸਾਵਾਂਗਾ।"
18 Naquele dia, quando vier Gogue contra a terra de Israel, diz o Senhor Deus, a minha indignação será mui grande.
19 ਮੈਂ ਆਪਣੇ ਗੁੱਸੇ ਵਿੱਚ ਅਤੇ ਜੋਸ਼ ਵਿੱਚ ਸੌਂਹ ਖਾਂਦਾ ਹਾਂ: ਮੈਂ ਸੌਂਹ ਖਾਂਦਾ ਹਾਂ ਕਿ ਇਸਰਾਏਲ ਦੀ ਧਰਤੀ ਉੱਤੇ ਇੱਕ ਸਖਤ ਭੁਚਾਲ ਆਵੇਗਾ।"
19 Pois, no meu zelo, no brasume do meu furor, disse que, naquele dia, será fortemente sacudida a terra de Israel,
20 ਉਸ ਸਮੇਂ, ਸਾਰੀਆਂ ਜਾਨਦਾਰ ਚੀਜ਼ਾਂ ਡਰ ਨਾਲ ਕੰਬ ਜਾਣਗੀਆਂ ਸਮੁੰਦਰ ਦੀਆਂ ਮੱਛੀਆਂ, ਹਵਾ ਦੇ ਪੰਛੀ, ਖੇਤਾਂ ਦੇ ਜੰਗਲੀ ਜਾਨਵਰ ਅਤੇ ਧਰਤੀ ਉੱਤੇ ਰੀਁਗਣ ਵਾਲੇ ਸਾਰੇ ਛੋਟੇ ਪ੍ਰਾਣੀ, ਸਾਰੇ ਡਰ ਨਾਲ ਕੰਬ ਜਾਣਗੇ। ਪਰਬਤ ਡਿੱਗਣਗੇ ਅਤੇ ਚੱਟਾਨਾਂ ਢਹਿ ਪੈਣਗੀਆਂ। ਹਰ ਕੰਧ ਧਰਤੀ ਤੇ ਡਿੱਗ ਪਵੇਗੀ!”"
20 de tal sorte que os peixes do mar, e as aves do céu, e os animais do campo, e todos os répteis que se arrastam sobre a terra, e todos os homens que estão sobre a face da terra tremerão diante da minha presença; os montes serão deitados abaixo, os precipícios se desfarão, e todos os muros desabarão por terra.
21 ਮੇਰਾ ਪ੍ਰਭੂ ਯਹੋਵਾਹ ਆਖਦਾ ਹੈ, “ਅਤੇ ਇਸਰਾਏਲ ਦੇ ਪਰਬਤਾਂ ਉੱਤੇ ਮੈਂ ਗੋਗ ਦੇ ਖਿਲਾਫ਼ ਹਰ ਤਰ੍ਹਾਂ ਦੇ ਆਤੰਕ ਨੂੰ ਸੱਦਾ ਦਿਆਂਗਾ। ਉਸ ਦੇ ਸਿਪਾਹੀ ਇਨ੍ਨੇ ਭੈਭੀਤ ਹੋਣਗੇ ਕਿ ਉਹ ਇੱਕ ਦੂਸਰੇ ਉੱਤੇ ਹਮਲਾ ਕਰ ਦੇਣਗੇ ਅਤੇ ਇੱਕ ਦੂਸਰੇ ਨੂੰ ਆਪਣੀਆਂ ਤਲਾਵਾਰਾਂ ਨਾਲ ਮਾਰ ਦੇਣਗੇ।"
21 Chamarei contra Gogue a espada em todos os meus montes, diz o Senhor Deus; a espada de cada um se voltará contra o seu próximo.
22 ਮੈਂ ਗੋਗ ਨੂੰ ਬੀਮਾਰੀ ਅਤੇ ਮੌਤ ਦੀ ਸਜ਼ਾ ਦਿਆਂਗਾ। ਮੈਂ ਗੋਗ ਅਤੇ ਉਸ ਦੇ ਬਹੁਤ ਸਾਰੀਆਂ ਕੌਮਾਂ ਤੋਂ ਉਸ ਦੇ ਸਿਪਾਹੀਆਂ ਦੇ ਜਬਿਆਂ ਉੱਤੇ ਗੜਿਆਂ, ਅੱਗ ਅਤੇ ਗੰਧਕ ਦੀ ਵਰੱਖਾ ਕਰ ਦਿਆਂਗਾ।"
22 Contenderei com ele por meio da peste e do sangue; chuva inundante, grandes pedras de saraiva, fogo e enxofre farei cair sobre ele, sobre as suas tropas e sobre os muitos povos que estiverem com ele.
23 ਫ਼ੇਰ ਮੈਂ ਦਿਖਾ ਦਿਆਂਗਾ ਕਿ ਮੈਂ ਕਿੰਨਾ ਮਹਾਨ ਹਾਂ। ਮੈਂ ਸਾਬਤ ਕਰ ਦਿਆਂਗਾ ਕਿ ਮੈਂ ਪਵਿੱਤਰ ਹਾਂ। ਬਹੁਤ ਸਾਰੀਆਂ ਕੌਮਾਂ ਮੈਨੂੰ ਅਜਿਹਾ ਕਰਦਿਆਂ ਦੇਖਣਗੀਆਂ ਉਹ ਸਿੱਖ ਲੈਣਗੇ ਕਿ ਮੈਂ ਕੌਣ ਹਾਂ। ਫ਼ੇਰ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।”"
23 Assim, eu me engrandecerei, vindicarei a minha santidade e me darei a conhecer aos olhos de muitas nações; e saberão que eu sou o Senhor .

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Ezequiel 38, comparar traduções ou montar um estudo — tudo direto pelo WhatsApp.