Ezequiel 44

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਬਾਹਰਲਾ ਦਰਵਾਜ਼ਾ ਫ਼ੇਰ ਆਦਮੀ ਮੈਨੂੰ ਮੰਦਰ ਦੇ ਖੇਤਰ ਵਿੱਚਲੇ ਪੂਰਬੀ ਫ਼ਾਟਕ ਕੋਲ ਵਾਪਿਸ ਲੈ ਆਇਆ। ਅਸੀਂ ਫ਼ਾਟਕ ਤੋਂ ਬਾਹਰ ਸਾਂ ਅਤੇ ਫ਼ਾਟਕ ਬੰਦ ਸੀ।"
1 Então me fez voltar para o caminho da porta exterior do santuário, que olha para o oriente, a qual estava fechada.
2 ਯਹੋਵਾਹ ਨੇ ਮੈਨੂੰ ਆਖਿਆ, “ਇਹ ਫ਼ਾਟਕ ਬੰਦ ਰਹੇਗਾ। ਇਹ ਖੋਲ੍ਹਿਆ ਨਹੀਂ ਜਾਵੇਗਾ। ਕੋਈ ਵੀ ਇਸ ਵਿੱਚੋਂ ਹੋਕੇ ਨਹੀਂ ਲੰਘੇਗਾ। ਕਿਉਂ ਕਿ ਇਸਰਾਏਲ ਦਾ ਯਹੋਵਾਹ ਇਸ ਵਿੱਚੋਂ ਲੰਘ ਚੁੱਕਿਆ ਹੈ। ਇਸ ਲਈ ਇਹ ਅਵੱਸ਼ ਹੀ ਬੰਦ ਰਹਿਣਾ ਚਾਹੀਦਾ।"
2 E disse-me o Senhor: Esta porta permanecerá fechada, não se abrirá; ninguém entrará por ela, porque o Senhor, o Deus de Israel entrou por ela; por isso permanecerá fechada.
3 ਸਿਰਫ਼ ਲੋਕਾਂ ਦਾ ਹਾਕਮ ਹੀ ਇੱਥੇ ਬੈਠੇਗਾ ਜਦੋਂ ਉਹ ਯਹੋਵਾਹ ਦੇ ਅੱਗੇ ਇੱਥੇ ਭੋਜਨ ਛਕੇਗਾ। ਉਸ ਨੂੰ ਦਰਵਾਜ਼ੇ ਦੇ ਰਸਤੇ ਦੇ ਵਰਾਂਡਾ ਵੱਲੋਂ ਹੀ ਦਾਖਲ ਹੋਣਾ ਚਾਹੀਦਾ ਹੈ ਅਤੇ ਉਸੇ ਰਸਤੇ ਹੀ ਬਾਹਰ ਜਾਣਾ ਚਾਹੀਦਾ ਹੈ।”"
3 Quanto ao príncipe, por ser príncipe, se assentará nela para sempre, para comer o pão diante do Senhor; pelo caminho do vestíbulo da porta entrará e por esse mesmo caminho sairá.
4 ਮੰਦਰ ਦੀ ਪਵਿੱਤਰਤਾ ਫ਼ੇਰ ਉਹ ਆਦਮੀ ਮੈਨੂੰ ਉੱਤਰੀ ਫ਼ਾਟਕ ਵਿੱਚੋਂ ਮੰਦਰ ਦੇ ਸਾਹਮਣੇ ਲੈ ਗਿਆ। ਮੈਂ ਤੱਕਿਆ ਅਤੇ ਯਹੋਵਾਹ ਦੇ ਮੰਦਰ ਨੂੰ ਯਹੋਵਾਹ ਦੇ ਪਰਤਾਪ ਨਾਲ ਭਰਿਆ ਹੋਇਆ ਵੇਖਿਆ। ਮੈਂ ਆਪਣਾ ਸਿਰ ਧਰਤੀ ਵੱਲ ਕਰਕੇ ਝੁਕ ਗਿਆ।"
4 Depois me levou pelo caminho da porta do norte, diante da casa; e olhei, e eis que a glória do Senhor encheu a casa do Senhor; então caí sobre o meu rosto.
5 ਯਹੋਵਾਹ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਧਿਆਨ ਨਾਲ ਦੇਖ! ਆਪਣੀਆਂ ਅੱਖਾਂ ਅਤੇ ਕੰਨਾਂ ਦੀ ਵਰਤੋਂ ਕਰ। ਇਨ੍ਹਾਂ ਚੀਜ਼ਾਂ ਵੱਲ ਦੇਖ। ਅਤੇ ਹਰ ਓਸ ਗੱਲ ਨੂੰ ਧਿਆਨ ਨਾਲ ਸੁਣ ਜਿਹੜੀ ਮੈਂ ਯਹੋਵਾਹ ਦੇ ਮੰਦਰ ਦੇ ਕਨੂੰਨਾਂ ਅਤੇ ਬਿਧੀਆਂ ਬਾਰੇ ਦੱਸਦਾ ਹਾਂ। ਮੰਦਰ ਦੇ ਸਾਰੇ ਪ੍ਰਵੇਸ਼ਾਂ ਅਤੇ ਪਵਿੱਤਰ ਸਥਾਨ ਦੇ ਸਾਰੇ ਨਿਕਾਸਾਂ ਵੱਲ ਧਿਆਨ ਨਾਲ ਦੇਖ।"
5 E disse-me o Senhor: Filho do homem, pondera no teu coração, e vê com os teus olhos, e ouve com os teus ouvidos, tudo quanto eu te disser de todos os estatutos da casa do Senhor, e de todas as suas leis; e considera no teu coração a entrada da casa, com todas as saídas do santuário.
6 ਫ਼ੇਰ ਇਸਰਾਏਲ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਇਹ ਸੰਦੇਸ਼ ਦੇਹ ਜਿਨ੍ਹਾਂ ਨੇ ਮੇਰਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਨੂੰ ਆਖ, ‘ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ: ਇਸਰਾਏਲ ਦੇ ਪਰਿਵਾਰ, ਮੈਂ ਤੁਹਾਡੀਆਂ ਕੀਤੀਆਂ ਬਹੁਤ ਸਾਰੀਆਂ ਭਿਆਨਕ ਗੱਲਾਂ ਨੂੰ ਬਹੁਤ ਜਰ ਲਿਆ ਹੈ!"
6 E dize ao rebelde, à casa de Israel: Assim diz o Senhor DEUS: Bastem-vos todas as vossas abominações, ó casa de Israel!
7 ਤੁਸੀਂ ਮੇਰੇ ਮੰਦਰ ਵਿੱਚ ਅਜਨਬੀਆਂ ਨੂੰ ਲਿਆਂਦਾ ਜੋ ਆਪਣੇ ਮਾਸ ਵਿੱਚ ਸੁੰਨਤੀੇ ਨਹੀਂ ਸਨ ਅਤੇ ਆਪਣੇ ਦਿਲ ਵਿੱਚ ਸੁੰਨਤੀਏ ਨਹੀਂ ਸਨ। ਇਸ ਤਰ੍ਹਾਂ ਤੁਸੀਂ ਮੇਰੇ ਮੰਦਰ ਨੂੰ ਕਲੰਕਤ ਕਰ ਦਿੱਤਾ। ਤੁਸੀਂ ਸਾਡੇ ਇਕਰਾਰਨਾਮੇ ਨੂੰ ਤੋੜਿਆ ਅਤੇ ਭਿਆਨਕ ਗੱਲਾਂ ਕੀਤੀਆਂ, ਅਤੇ ਫ਼ੇਰ ਤੁਸੀਂ ਮੇਰੇ ਅੱਗੇ ਰੋਟੀ, ਘਿਉ ਅਤੇ ਖੂਨ ਦੀਆਂ ਭੇਟਾਂ ਪੇਸ਼ ਕੀਤੀਆਂ।"
7 Porque introduzistes estrangeiros, incircuncisos de coração e incircuncisos de carne, para estarem no meu santuário, para o profanarem em minha casa, quando ofereceis o meu pão, a gordura, e o sangue; e eles invalidaram a minha aliança, por causa de todas as vossas abominações.
8 ਤੁਸੀਂ ਮੇਰੀਆਂ ਪਵਿੱਤਰ ਚੀਜ਼ਾਂ ਦਾ ਧਿਆਨ ਨਹੀਂ ਰੱਖਿਆ। ਨਹੀਂ, ਤੁਸੀਂ ਉਨ੍ਹਾਂ ਅਸੁੰਨਤੀਆਂ ਨੂੰ ਮੇਰੇ ਪਵਿੱਤਰ ਸਥਾਨ ਦੀ ਜ਼ਿੰਮੇਵਾਰੀ ਸੌਂਪੀ!’”"
8 E não guardastes a ordenança a respeito das minhas coisas sagradas; antes vos constituístes, a vós mesmos, guardas da minha ordenança no meu santuário.
9 ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਉਹ ਵਿਦੇਸ਼ੀ ਜਿਸਦੀ ਉਸ ਦੇ ਮਾਸ ਵਿੱਚ ਅਤੇ ਉਸ ਦੇ ਦਿਲ ਵਿੱਚ ਸੁੰਨਤ ਨਹੀਂ ਹੋਈ, ਉਸ ਨੂੰ ਮੇਰੇ ਮੰਦਰ ਵਿੱਚ ਨਹੀਂ ਦਾਖਲ ਹੋਣਾ ਚਾਹੀਦਾ-ਉਸ ਵਿਦੇਸ਼ੀ ਨੂੰ ਵੀ ਨਹੀਂ ਜਿਹੜਾ ਇਸਰਾਏਲ ਦੇ ਲੋਕਾਂ ਵਿੱਚਕਾਰ ਪੱਕੇ ਤੌਰ ਤੇ ਰਹਿ ਰਿਹਾ ਹੈ।"
9 Assim diz o Senhor DEUS: Nenhum estrangeiro, incircunciso de coração ou incircunciso de carne, entrará no meu santuário, dentre os estrangeiros que se acharem no meio dos filhos de Israel.
10 ਅਤੀਤ ਵਿੱਚ, ਜਦੋਂ ਇਸਰਾਏਲ ਨੇ ਮੇਰੇ ਕੋਲੋਂ ਮੂੰਹ ਮੋੜ ਲਿਆ ਸੀ, ਲੇਵੀਆਂ ਨੇ ਮੈਨੂੰ ਛੱਡ ਦਿੱਤਾ ਸੀ। ਇਸਰਾਏਲ ਨੇ ਆਪਣੇ ਬੁੱਤਾਂ ਪਿੱਛੇ ਲੱਗਣ ਲਈ ਮੈਨੂੰ ਛੱਡ ਦਿੱਤਾ ਸੀ। ਲੇਵੀਆਂ ਨੂੰ ਉਨ੍ਹਾਂ ਦੇ ਪਾਪ ਦੀ ਸਜ਼ਾ ਮਿਲੇਗੀ।"
10 Mas os levitas que se apartaram para longe de mim, quando Israel andava errado; os quais andavam transviados, desviados de mim, para irem atrás dos seus ídolos, levarão sobre si a sua iniqüidade.
11 ਲੇਵੀਆਂ ਦੀ ਚੋਣ ਮੇਰੇ ਪਵਿੱਤਰ ਸਥਾਨ ਵਿੱਚ ਸੇਵਾ ਕਰਨ ਲਈ ਕੀਤੀ ਗਈ ਸੀ। ਉਨ੍ਹਾਂ ਨੇ ਮੰਦਰ ਦੇ ਫ਼ਾਟਕਾਂ ਦੀ ਰੱਖਿਆ ਕੀਤੀ ਸੀ। ਉਨ੍ਹਾਂ ਨੇ ਮੰਦਰ ਵਿੱਚ ਸੇਵਾ ਕੀਤੀ ਸੀ। ਉਨ੍ਹਾਂ ਨੇ ਲੋਕਾਂ ਲਈ ਜਾਨਵਰਾਂ ਨੂੰ ਬਲੀਆਂ ਅਤੇ ਹੋਮ ਦੀਆਂ ਭੇਟਾਂ ਲਈ ਮਾਰਿਆ। ਉਨ੍ਹਾਂ ਨੂੰ ਲੋਕਾਂ ਦੀ ਸਹਾਇਤਾ ਅਤੇ ਸੇਵਾ ਕਰਨ ਲਈ ਚੁਣਿਆ ਗਿਆ ਸੀ।"
11 Contudo serão ministros no meu santuário, nos ofícios das portas da casa, e servirão à casa; eles matarão o holocausto, e o sacrifício para o povo, e estarão perante eles, para os servir.
12 ਪਰ ਇਨ੍ਹਾਂ ਲੇਵੀਆਂ ਨੇ ਲੋਕਾਂ ਨੂੰ ਮੇਰੇ ਵਿਰੁੱਧ ਪਾਪ ਕਰਨ ਵਿੱਚ ਸਹਾਇਤਾ ਕੀਤੀ! ਉਨ੍ਹਾਂ ਨੇ ਲੋਕਾਂ ਨੂੰ ਉਨ੍ਹਾਂ ਦੇ ਬੁੱਤਾਂ ਦੀ ਉਪਾਸਨਾ ਕਰਨ ਵਿੱਚ ਸਹਾਇਤਾ ਦਿੱਤੀ! ਇਸ ਲਈ ਮੈਂ ਉਨ੍ਹਾਂ ਦੇ ਵਿਰੁੱਧ ਇਹ ਇਕਰਾਰ ਕਰ ਰਿਹਾ ਹਾਂ: ‘ਉਨ੍ਹਾਂ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਮਿਲੇਗੀ।’” ਮੇਰੇ ਪ੍ਰਭੂ ਯਹੋਵਾਹ ਨੇ ਇਹ ਆਖਿਆ।"
12 Porque lhes ministraram diante dos seus ídolos, e fizeram a casa de Israel cair em iniqüidade; por isso eu levantei a minha mão contra eles, diz o Senhor DEUS, e levarão sobre si a sua iniqüidade.
13 “ਇਸ ਲਈ ਲੇਵੀਆਂ ਜਾਜਕਾਂ ਵਾਂਗ ਮੇਰੇ ਲਈ ਭੇਟਾਂ ਲੈ ਕੇ ਨਹੀਂ ਆਉਣਗੇ। ਉਹ ਮੇਰੀਆਂ ਪਵਿੱਤਰ ਵਸਤਾਂ ਜਾਂ ਉਨ੍ਹਾਂ ਚੀਜ਼ਾਂ ਦੇ ਨੇੜੇ ਨਹੀਂ ਆਉਣਗੇ ਜਿਹੜੀਆਂ ਅੱਤ ਪਵਿੱਤਰ ਹਨ। ਉਨ੍ਹਾਂ ਨੂੰ ਆਪਣੀਆਂ ਕੀਤੀਆਂ ਭਿਆਨਕ ਗੱਲਾਂ ਦੇ ਕਾਰਣ ਸ਼ਰਮਿੰਦਗੀ ਦਾ ਭਾਰ ਚੁੱਕਣਾ ਪਵੇਗਾ।"
13 E não se chegarão a mim, para me servirem no sacerdócio, nem para se chegarem a alguma de todas as minhas coisas sagradas, às coisas que são santíssimas, mas levarão sobre si a sua vergonha e as suas abominações que cometeram.
14 ਪਰ ਮੈਂ ਉਨ੍ਹਾਂ ਨੂੰ ਮੰਦਰ ਦੀ ਦੇਖਭਾਲ ਕਰਨ ਦੇਵਾਂਗਾ। ਉਹ ਮੰਦਰ ਵਿੱਚ ਉਹ ਕੰਮ ਕਰਨਗੇ ਅਜਿਹੀਆਂ ਗੱਲਾਂ ਕਰਨਗੇ ਜੋ ਇਸ ਅੰਦਰ ਕਰਨੀਆਂ ਜ਼ਰੂਰੀ ਹਨ।"
14 Contudo, eu os constituirei guardas da ordenança da casa, em todo o seu serviço, e em tudo o que nela se fizer.
15 “ਜਾਜਕ ਸਾਰੇ ਹੀ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਹਨ। ਪਰ ਸਿਰਫ਼ ਸਦੋਕ ਦੇ ਪਰਿਵਾਰ ਦੇ ਜਾਜਕਾਂ ਨੇ ਹੀ ਮੇਰੇ ਪਵਿੱਤਰ ਸਥਾਨ ਦੀ ਦੇਖਭਾਲ ਕੀਤੀ ਜਦੋਂ ਕਿ ਇਸਰਾਏਲ ਦੇ ਲੋਕ ਮੇਰੇ ਵੱਲੋਂ ਮੂੰਹ ਮੋੜ ਗਏ ਸਨ। ਇਸ ਲਈ ਸਿਰਫ਼ ਸਦੋਕ ਦੇ ਉੱਤਰਾਧਿਕਾਰੀ ਹੀ ਮੇਰੇ ਲਈ ਭੇਟਾਂ ਲਿਆਉਣਗੇ। ਉਹ ਮੇਰੇ ਸਾਹਮਣੇ ਖਲ੍ਹੋ ਕੇ ਮੈਨੂੰ ਉਨ੍ਹਾਂ ਜਾਨਵਰਾਂ ਦੀ ਚਰਬੀ ਅਤੇ ਖੂਨ ਚੜ੍ਹਾਉਣਗੇ ਜਿਨ੍ਹਾਂ ਦੀ ਉਹ ਬਲੀ ਦੇਣਗੇ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ!"
15 Mas os sacerdotes levíticos, os filhos de Zadoque, que guardaram a ordenança do meu santuário quando os filhos de Israel se extraviaram de mim, eles se chegarão a mim, para me servirem, e estarão diante de mim, para me oferecerem a gordura e o sangue, diz o Senhor DEUS.
16 “ਉਹ ਮੇਰੇ ਪਵਿੱਤਰ ਸਥਾਨ ਵਿੱਚ ਦਾਖਲ ਹੋਣਗੇ। ਉਹ ਮੇਰੇ ਮੇਜ਼ ਦੇ ਨਜ਼ਦੀਕ ਮੇਰੀ ਸੇਵਾ ਕਰਨ ਲਈ ਆਉਣਗੇ। ਉਹ ਉਨ੍ਹਾਂ ਚੀਜ਼ਾਂ ਦੀ ਦੇਖਭਾਲ ਕਰਨਗੇ ਜਿਹੜੀਆਂ ਮੈਂ ਉਨ੍ਹਾਂ ਨੂੰ ਦਿੱਤੀਆਂ ਸਨ।"
16 Eles entrarão no meu santuário, e se chegarão à minha mesa, para me servirem, e guardarão a minha ordenança;
17 ਜਦੋਂ ਉਹ ਅੰਦਰਲੇ ਵਿਹੜੇ ਦੇ ਦਰਵਾਜ਼ਿਆਂ ਵਿੱਚ ਦਾਖਲ ਹੋਣਗੇ, ਤਾਂ ਉਹ ਕਤਾਨੀ ਦੇ ਕੱਪੜੇ ਪਹਿਨਣਗੇ। ਜਦੋਂ ਉਹ ਅੰਦਰਲੇ ਵਿਹੜੇ ਦੇ ਫ਼ਾਟਕ ਤੇ ਸੇਵਾ ਕਰ ਰਹੇ ਹੋਣਗੇ, ਤਾਂ ਉਨ੍ਹਾਂ ਕੋਲ ਉਨ ਦੇ ਵਸਤਰ ਨਹੀਂ ਹੋਣਗੇ।"
17 E será que, quando entrarem pelas portas do átrio interior, se vestirão com vestes de linho; e não se porá lã sobre eles, quando servirem nas portas do átrio interior, e dentro.
18 ਉਹ ਆਪਣੇ ਸਿਰਾਂ ਉੱਤੇ ਕਤਾਨੀ ਦੀਆਂ ਪਗੜੀਆਂ ਪਹਿਨਣਗੇ। ਅਤੇ ਉਹ ਕਤਾਨੀ ਦੇ ਕਛ੍ਛੇ ਪਹਿਨਣਗੇ। ਉਹ ਕੋਈ ਵੀ ਅਜਿਹੀ ਚੀਜ਼ ਨਹੀਂ ਪਹਿਨਣਗੇ ਜਿਸ ਨਾਲ ਉਨ੍ਹਾਂ ਨੂੰ ਪਸੀਨਾ ਆਵੇ।"
18 Gorros de linho estarão sobre as suas cabeças, e calções de linho sobre os seus lombos; não se cingirão de modo que lhes venha suor.
19 ਇਸ ਤੋਂ ਪਹਿਲਾਂ ਕਿ ਉਹ ਲੋਕਾਂ ਕੋਲ ਬਾਹਰਲੇ ਵਿਹੜੇ ਅੰਦਰ ਜਾਣ, ਤਾਂ ਉਹ ਆਪਣੇ ਕਪੜਿਆਂ ਨੂੰ ਉਤਾਰ ਦੇਣਗੇ ਜਿਹੜੇ ਉਨ੍ਹਾਂ ਨੇ ਮੇਰੀ ਸੇਵਾ ਕਰਨ ਵੇਲੇ ਪਹਿਨੇ ਸਨ। ਉਹ ਇਨ੍ਹਾਂ ਕੱਪੜਿਆਂ ਨੂੰ ਪਵਿੱਤਰ ਕਮਰਿਆਂ ਵਿੱਚ ਰੱਖ ਦੇਣਗੇ। ਫ਼ੇਰ ਉਹ ਦੂਸਰੇ ਕੱਪੜੇ ਪਹਿਨ ਲੈਣਗੇ। ਇਸ ਤਰ੍ਹਾਂ ਉਹ ਲੋਕਾਂ ਨੂੰ ਉਨ੍ਹਾਂ ਪਵਿੱਤਰ ਕੱਪੜਿਆਂ ਨੂੰ ਨਹੀਂ ਛੂਹਣ ਦੇਣਗੇ।"
19 E, saindo eles ao átrio exterior, ao átrio de fora, ao povo, despirão as suas vestiduras com que ministraram, e as porão nas santas câmaras, e se vestirão de outras vestes, para que não santifiquem o povo estando com as suas vestiduras.
20 “ਇਹ ਜਾਜਕ ਆਪਣੇ ਸਿਰ ਨਹੀਂ ਮੁਨਾਉਣਗੇ ਅਤੇ ਨਾ ਹੀ ਲੰਮੇ ਵਾਲ ਉਗਾਣਗੇ। ਜਾਜਕਾਂ ਨੂੰ ਆਪਣੇ ਸਿਰਾਂ ਦੇ ਵਾਲਾਂ ਨੂੰ ਸਿਰਫ਼ ਕਤਰਨਾ ਹੀ ਚਾਹੀਦਾ ਹੈ।"
20 E não raparão a sua cabeça, nem deixarão crescer o cabelo; antes, como convém, tosquiarão as suas cabeças.
21 ਅੰਦਰਲੇ ਵਿਹੜੇ ਵਿੱਚ ਜਾਣ ਵੇਲੇ ਕੋਈ ਵੀ ਜਾਜਕ ਮੈਅ ਨਾ ਪੀਵੇ।"
21 E nenhum sacerdote beberá vinho quando entrar no átrio interior.
22 ਜਾਜਕਾਂ ਨੂੰ ਕਿਸੇ ਵਿਧਵਾ ਜਾਂ ਤਲਾਕਸ਼ੁਦਾ ਔਰਤ ਨਾਲ ਸ਼ਾਦੀ ਨਹੀਂ ਕਰਨੀ ਚਾਹੀਦੀ। ਨਹੀਂ, ਉਨ੍ਹਾਂ ਨੂੰ ਸਿਰਫ਼ ਇਸਰਾਏਲ ਦੇ ਪਰਿਵਾਰ ਦੀ ਕਿਸੇ ਕੁਆਰੀ ਕੁੜੀ ਨਾਲ ਜਾਂ ਕਿਸੇ ਜਾਜਕ ਦੀ ਵਿਧਵਾ ਨਾਲ ਹੀ ਸ਼ਾਦੀ ਕਰਨੀ ਚਾਹੀਦੀ ਹੈ।"
22 E eles não se casarão nem com viúva nem com repudiada, mas tomarão virgens da linhagem da casa de Israel, ou viúva que for viúva de sacerdote.
23 “ਇਸਤੋਂ ਇਲਾਵਾ, ਜਾਜਕਾਂ ਨੂੰ ਮੇਰੇ ਲੋਕਾਂ ਨੂੰ ਪਵਿੱਤਰ ਚੀਜ਼ਾਂ ਅਤੇ ਅਪਵਿੱਤਰ ਚੀਜ਼ਾਂ ਵਿੱਚਲੇ ਫ਼ਰਕ ਬਾਰੇ ਵੀ ਸਿੱਖਿਆ ਦੇਣੀ ਚਾਹੀਦੀ ਹੈ। ਉਨ੍ਹਾਂ ਨੂੰ ਮੇਰੇ ਲੋਕਾਂ ਦੀ ਇਹ ਜਾਨਣ ਵਿੱਚ ਵੀ ਸਹਾਇਤਾ ਕਰਨੀ ਚਾਹੀਦੀ ਹੈ ਕਿ ਪਾਕ ਕੀ ਹੈ ਅਤੇ ਨਾਪਾਕ ਕੀ ਹੈ।"
23 E a meu povo ensinarão a distinguir entre o santo e o profano, e o farão discernir entre o impuro e o puro.
24 “ਜਾਜਕ ਕਚਿਹਰੀ ਵਿੱਚ ਨਿਆਂਕਾਰ ਹੋਣਗੇ। ਉਹ ਲੋਕਾਂ ਬਾਰੇ ਨਿਆਂ ਕਰਨ ਲੱਗਿਆਂ ਮ੍ਮੇਰੇ ਕਨੂੰਨਾਂ ਉੱਤੇ ਚੱਲਣਗੇ। ਉਹ ਮੇਰੀਆਂ ਸਾਰੀਆਂ ਖਾਸ ਦਾਵਤਾਂ ਦੇ ਮੌਕਿਆਂ ਉੱਤੇ ਮੇਰੇ ਸਾਰੇ ਕਨੂੰਨਾਂ ਦਾ ਪਾਲਣ ਕਰਨਗੇ ਅਤੇ ਬਿਧੀਆਂ ਉੱਤੇ ਚੱਲਣਗੇ। ਉਹ ਮੇਰੇ ਆਰਾਮ ਦੇ ਖਾਸ ਦਿਨਾਂ ਦਾ ਆਦਰ ਕਰਨਗੇ ਅਤੇ ਉਨ੍ਹਾਂ ਦੀ ਪਵਿੱਤਰਤਾ ਬਣਾਈ ਰੱਖਣਗੇ।"
24 E, quando houver disputa, eles assistirão a ela para a julgarem; pelos meus juízos as julgarão; e as minhas leis e os meus estatutos guardarão em todas as minhas solenidades, e santificarão os meus sábados.
25 ਉਹ ਕਿਸੇ ਵੀ ਮੰਦੇ ਮੁਰਦਾ ਬੰਦੇ ਨੇੜੇ ਜਾਕੇ ਆਪਣੇ-ਆਪ ਨੂੰ ਨਾਪਾਕ ਨਹੀਂ ਬਨਾਉਣਗੇ। ਪਰ ਉਹ ਆਪਣੇ-ਆਪ ਨੂੰ ਨਾਪਾਕ ਬਣਾ ਸੱਕਦੇ ਹਨ ਜੇ ਮੁਰਦਾ ਵਿਅਕਤੀ ਉਨ੍ਹਾਂ ਦਾ ਪਿਤਾ, ਉਨ੍ਹਾਂ ਦੀ ਮਾਤਾ, ਪੁੱਤਰ, ਧੀ ਭਰਾ ਜਾਂ ਅਣਵਿਆਹੀ ਭੈਣ ਹੈ।"
25 E eles não se aproximarão de nenhum homem morto, para se contaminarem; mas por pai, ou por mãe, ou por filho, ou por filha, ou por irmão, ou por irmã que não tiver marido, se poderão contaminar.
26 ਇਹ ਗੱਲ ਜਾਜਕ ਨੂੰ ਨਾਪਾਕ ਬਣਾ ਦੇਵੇਗੀ ਜਦੋਂ ਜਾਜਕ ਨੂੰ ਪਾਕ ਬਣਾ ਦਿੱਤਾ ਗਿਆ ਹੋਵੇ, ਤਾਂ ਉਸ ਨੂੰ ਸੱਤ ਦਿਨ ਇੰਤਜ਼ਾਰ ਕਰਨਾ ਪਵੇਗਾ।"
26 E, depois da sua purificação, contar-se-lhe-ão sete dias.
27 ਫ਼ੇਰ ਉਹ ਪਵਿੱਤਰ ਸਥਾਨ ਉੱਤੇ ਵਾਪਸ ਜਾ ਸੱਕਦਾ ਹੈ। ਪਰ ਜਿਸ ਦਿਨ ਉਹ ਪਵਿੱਤਰ ਸਥਾਨ ਦੀ ਸੇਵਾ ਕਰਨ ਲਈ ਅੰਦਰਲੇ ਵਿਹੜੇ ਵਿੱਚ ਜਾਵੇ ਤਾਂ ਉਸ ਨੂੰ ਆਪਣੇ ਲਈ ਪਾਪ ਦੀ ਭੇਟਾਂ ਜ਼ਰੂਰ ਭੇਟ ਕਰਨਾ ਚਾਹੀਦਾ ਹੈ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।"
27 E, no dia em que ele entrar no lugar santo, no átrio interior, para ministrar no lugar santo, oferecerá a sua expiação pelo pecado, diz o Senhor DEUS.
28 “ਉਸ ਧਰਤੀ ਬਾਰੇ ਜਿਹੜੀ ਲੇਵੀਆਂ ਦੀ ਜੈਦਾਦ ਹੋਵੇਗੀ: ਮੈਂ ਹੀ ਉਨ੍ਹਾਂ ਦੀ ਦੌਲਤ ਹਾਂ। ਤੁਸੀਂ ਇਸਰਾਏਲ ਵਿੱਚ ਲੇਵੀਆਂ ਨੂੰ ਕੋਈ ਜੈਦਾਦ ਨਹੀਂ ਦੇਵੋਂਗੇ। ਮੈਂ ਹੀ ਉਨ੍ਹਾਂ ਦਾ ਇਸਰਾਏਲ ਵਿੱਚ ਹਿੱਸਾ ਹਾਂ!"
28 Eles terão uma herança: eu serei a sua herança. Não lhes dareis, portanto, possessão em Israel; eu sou a sua possessão.
29 ਉਹ ਆਨਾਜ਼ ਦੀਆਂ ਭੇਟਾਂ, ਪਾਪ ਦੀਆਂ ਭੇਟਾਂ, ਅਤੇ ਦੋਸ਼ ਦੀਆਂ ਭੇਟਾਂ ਭੋਜਨ ਕਰਨਗੇ। ਹਰ ਉਹ ਚੀਜ਼ ਜਿਹੜੀ ਇਸਰਾਏਲ ਦੇ ਲੋਕ ਯਹੋਵਾਹ ਨੂੰ ਭੇਟ ਕਰਨਗੇ ਉਨ੍ਹਾਂ ਦੀ ਹੋਵੇਗੀ।"
29 Eles comerão a oferta de alimentos, e a oferta pelo pecado e a oferta pela culpa; e toda a coisa consagrada em Israel será deles.
30 ਹਰ ਤਰ੍ਹਾਂ ਦੀ ਫ਼ਸਲ ਦੀ ਵਾਢੀ ਦਾ ਪਹਿਲਾ ਹਿੱਸਾ ਇਨ੍ਹਾਂ ਜਾਜਕਾਂ ਲਈ ਹੋਵੇਗਾ। ਤੁਸੀਂ ਆਪਣੀ ਤੌਣ ਦਾ ਪਹਿਲਾ ਹਿੱਸਾ ਵੀ ਜਾਜਕਾਂ ਨੂੰ ਦੇਵੋਂਗੇ। ਇਸ ਨਾਲ ਤੁਹਾਡੇ ਘਰ ਨੂੰ ਅਸੀਸ ਮਿਲੇਗੀ।"
30 E as primícias de todos os primeiros frutos de tudo, e toda a oblação de tudo, de todas as vossas oblações, serão dos sacerdotes; também as primeiras das vossas massas dareis ao sacerdote, para que faça repousar a bênção sobre a tua casa.
31 ਜਾਜਕਾਂ ਨੂੰ ਚਾਹੀਦਾ ਹੈ ਕਿ ਉਹ ਕਿਸੇ ਵੀ ਉਸ ਪੰਛੀ ਜਾਂ ਜਾਨਵਰ ਨੂੰ ਨਾ ਖਾਣ ਜਿਹੜਾ ਕੁਦਰਤੀ ਮੌਤ ਮਰਿਆ ਹੈ ਜਾਂ ਜਿਸ ਨੂੰ ਕਿਸੇ ਜੰਗਲੀ ਜਾਨਵਰ ਨੇ ਮਾਰਕੇ ਟੁਕੜੇ ਕਰ ਦਿੱਤਾ ਹੈ।"
31 Nenhuma coisa, que tenha morrido ou tenha sido despedaçada, de aves e de animais, comerão os sacerdotes.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Ezequiel 44, comparar traduções ou montar um estudo — tudo direto pelo WhatsApp.