Ezequiel 45
Punjabi Bible (GL_PUNJABI) vs ACF
ACF Almeida Corrigida Fiel
1 ਪਵਿੱਤਰ ਵਰਤੋਂ ਲਈ ਜ਼ਮੀਨ ਦੀ ਵੰਡ “ਤੁਸੀਂ ਗੁਣੇ ਪਾਕੇ ਇਸਰਾਏਲੀ ਪਰਿਵਾਰ-ਸਮੂਹਾਂ ਵਿੱਚਕਾਰ ਜ਼ਮੀਨ ਦੀ ਵੰਡ ਕਰੋਂਗੇ। ਉਸ ਸਮੇਂ ਤੁਸੀਂ ਜ਼ਮੀਨ ਦੇ ਇੱਕ ਹਿੱਸੇ ਨੂੰ ਵੱਖ ਕਰ ਲਵੌਗੇ। ਇਹ ਯਹੋਵਾਹ ਲਈ ਜ਼ਮੀਨ ਦਾ ਪਵਿੱਤਰ ਹਿੱਸਾ ਹੋਵੇਗਾ। ਜ਼ਮੀਨ 25,000 ਹੱਥ ਲੰਮੀ ਅਤੇ 20,000 ਹੱਥ ਚੌੜੀ ਹੋਵੇਗੀ। ਇਹ ਸਾਰੀ ਜ਼ਮੀਨ ਪਵਿੱਤਰ ਹੋਵੇਗੀ।"
1 Quando, pois, repartirdes a terra em herança, oferecereis uma oferta ao SENHOR, uma porção santa da terra; o seu comprimento será de vinte e cinco mil canas e a largura de dez mil. Esta será santa em toda a sua extensão ao redor.
2 ਇੱਕ ਚੌਕੋਰ ਖੇਤਰ ਜਿਹੜਾ ਦੋਹਾਂ ਪਾਸਿਆਂ ਤੋਂ 500 ਹੱਥ ਲੰਮਾ ਹੋਵੇਗਾ ਉਹ ਮੰਦਰ ਲਈ ਹੋਵੇਗਾ। ਮੰਦਰ ਦੇ ਆਲੇ-ਦੁਆਲੇ ਇੱਕ ਖੁਲ੍ਹੀ ਥਾਂ ਹੋਵੇਗੀ ਜਿਹੜੀ 50 ਹੱਥ ਚੌੜੀ ਹੋਵੇਗੀ।"
2 Desta porção o santuário ocupará quinhentas canas de comprimento, e quinhentas de largura, em quadrado, e terá em redor um espaço vazio de cinqüenta côvados.
3 ਪਵਿੱਤਰ ਖੇਤਰ ਵਿੱਚ ਤੁਸੀਂ 25,000 ਹੱਥ ਲੰਮੀ ਅਤੇ 10,000 ਹੱਥ ਚੌੜੀ ਥਾਂ ਨਾਪੋਗੇ: ਮੰਦਰ ਇਸ ਖੇਤਰ ਵਿੱਚ ਹੋਵੇਗਾ। ਮੰਦਰ ਦਾ ਖੇਤਰ ਅੱਤ ਪਵਿੱਤਰ ਸਥਾਨ ਹੋਵੇਗਾ।"
3 E desta porção medirás vinte e cinco mil côvados de comprimento, e a largura de dez mil; e ali estará o santuário, o lugar santíssimo.
4 “ਜ਼ਮੀਨ ਦਾ ਇਹ ਪਵਿੱਤਰ ਹਿੱਸਾ, ਜਾਜਕਾਂ, ਮੰਦਰ ਦੇ ਸੇਵਾਦਾਰਾਂ ਲਈ ਹੋਵੇਗਾ, ਜਿੱਥੇ ਉਹ ਯਹੋਵਾਹ ਦੀ ਸੇਵਾ ਕਰਨ ਲਈ ਨੇੜੇ ਆਉਣਗੇ। ਇਹ ਜਾਜਕਾਂ ਦੇ ਮਕਾਨਾਂ ਦੀ ਥਾਂ ਅਤੇ ਮੰਦਰ ਦਾ ਸਥਾਨ ਹੋਵੇਗਾ।"
4 Esta será a porção santa da terra; ela será para os sacerdotes, ministros do santuário, que dele se aproximam para servir ao Senhor; e lhes servirá de lugar para suas casas, e de lugar santo para o santuário.
5 ਇੱਕ ਹੋਰ 25,000 ਹੱਥ ਲੰਮਾ ਅਤੇ 10,000 ਹੱਥ ਚੌੜਾ ਸਥਾਨ ਲੇਵੀਆਂ ਲਈ ਹੋਵੇਗਾ ਜਿਹੜੇ ਮੰਦਰ ਵਿੱਚ ਆਪਣੇ ਅਧਿਕਾਰ ਕਾਰਣ ਸੇਵਾ ਕਰਦੇ ਹਨ। ਇਸ ਵਿੱਚ ਵੀਹ ਚੈਁਬਰ ਸ਼ਾਮਲ ਹੋਣੇ ਚਾਹੀਦੇ ਹਨ।"
5 E os levitas, ministros da casa, terão em sua possessão, vinte e cinco mil canas de comprimento, para vinte câmaras.
6 “ਅਤੇ ਤੁਸੀਂ ਸ਼ਹਿਰ ਨੂੰ ਇੱਕ 5,000 ਹੱਥ ਚੌੜਾ ਅਤੇ 25,000 ਹੱਥ ਲੰਮਾ ਖੇਤਰ ਦਿਓਗੇ। ਇਹ ਪਵਿੱਤਰ ਖੇਤਰ ਦੀ ਵੱਖੀ ਨਾਲ ਲਗਦਾ ਹੋਵੇਗਾ। ਇਹ ਇਸਰਾਏਲ ਦੇ ਸਾਰੇ ਪਰਿਵਾਰ ਲਈ ਹੋਵੇਗਾ।"
6 E para possessão da cidade, de largura dareis cinco mil canas, e de comprimento vinte e cinco mil, defronte da oferta santa; o que será para toda a casa de Israel.
7 “ਹਾਕਮ ਕੋਲ ਪਵਿੱਤਰ ਖੇਤਰ ਦੇ ਦੋਹੀਁ ਪਾਸੀਁ ਅਤੇ ਸ਼ਹਿਰ ਵਾਲੀ ਜ਼ਮੀਨ ਦੀ ਜਗ੍ਹਾ ਹੋਵੇਗੀ। ਇਹ ਜ਼ਮੀਨ ਪਵਿੱਤਰ ਖੇਤਰ ਅਤੇ ਸ਼ਹਿਰ ਦੇ ਖੇਤਰ ਦੇ ਵਿੱਚਕਾਰ ਹੋਵੇਗੀ। ਇਹ ਉਨੀ ਹੀ ਚੌੜਾਈ ਵਾਲੀ ਹੋਵੇਗੀ ਜਿਹੜੀ ਕਿ ਕਿਸੇ ਪਰਿਵਾਰ-ਸਮੂਹ ਦੀ ਮਲਕੀਅਤ ਹੇਠਲੀ ਜ਼ਮੀਨ ਦੇ ਬਰਾਬਰ ਹੋਵੇਗੀ। ਇਹ ਧੁਰ ਪੱਛਮੀ ਸਰਹੱਦ ਤੋਂ ਲੈ ਕੇ ਪੂਰਬੀ ਸਰਹੱਦ ਤੀਕ ਜਾਵੇਗੀ।"
7 O príncipe, porém, terá a sua parte deste e do outro lado da área santa, e da possessão da cidade, diante da santa oferta, e em frente da possessão da cidade, desde o extremo ocidental até o extremo oriental, e de comprimento, corresponderá a uma das porções, desde o termo ocidental até ao termo oriental.
8 ਇਹ ਜ਼ਮੀਨ ਇਸਰਾਏਲ ਦੇ ਹਾਕਮ ਦੀ ਜੈਦਾਦ ਹੋਵੇਗੀ। ਇਸ ਲਈ ਹਾਕਮ ਨੂੰ ਮੇਰੇ ਬੰਦਿਆਂ ਦੀ ਜ਼ਿੰਦਗੀ ਨੂੰ ਹੋਰ ਵੱਧੇਰੇ ਕਠਿਨ ਨਹੀਂ ਬਣਾਵੇਗੀ। ਪਰ ਉਹ ਇਹ ਧਰਤੀ ਇਸਰਾਏਲੀਆਂ ਨੂੰ ਉਨ੍ਹਾਂ ਦੇ ਪਰਿਵਾਰ-ਸਮੂਹਾਂ ਲਈ ਦੇਣਗੇ।”"
8 E esta terra será a sua possessão em Israel; e os meus príncipes nunca mais oprimirão o meu povo, antes deixarão a terra à casa de Israel, conforme as suas tribos.
9 ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ, “ਬਸ ਬਹੁਤ ਹੋ ਚੁੱਕਿਆ, ਇਸਰਾਏਲ ਦੇ ਹਾਕਮੋ! ਜ਼ਾਲਮ ਬਨਣਾ ਅਤੇ ਲੋਕਾਂ ਤੋਂ ਚੀਜ਼ਾਂ ਚੁਰਾਉਣੀਆਂ ਛੱਡ ਦਿਓ! ਬੇਲਾਗ ਹੋਵੋ ਅਤੇ ਚੰਗੀਆਂ ਗੱਲਾਂ ਕਰੋ! ਮੇਰੇ ਬੰਦਿਆਂ ਨੂੰ ਉਨ੍ਹਾਂ ਦੇ ਘਰਾਂ ਵਿੱਚੋਂ ਬਾਹਰ ਕੱਢਣਾ ਛੱਡ ਦਿਓ!” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ:"
9 Assim diz o Senhor DEUS: Basta já, ó príncipes de Israel; afastai a violência e a assolação e praticai juízo e justiça; tirai as vossas imposições do meu povo, diz o Senhor DEUS.
10 “ਲੋਕਾਂ ਨਾਲ ਧੋਖਾ ਕਰਨਾ ਛੱਡ ਦਿਓ। ਸਹੀ ਤੱਕੜੀਆਂ ਅਤੇ ਵਟਿਆਂ ਦੀ ਵਰਤੋਂ ਕਰੋ!"
10 Tereis balanças justas, efa justo e bato justo.
11 ਏਫ਼ਾਹ (ਸੁੱਕਾ ਮਾਪ) ਅਤੇ ਬਬ (ਤਰਲ ਮਾਪ) ਇੱਕੋ ਨਾਪ ਦਾ ਹੋਣਾ ਚਾਹੀਦਾ ਹੈ। ਇੱਕ ਬਾਬ ਅਤੇ ਇੱਕ ਏਫਾ ਨੂੰ 1/10 ਹੋਮਰ ਦੇ ਬਰਾਬਰ ਹੋਣਾ ਚਾਹੀਦਾ ਹੈ। ਇਹ ਮਾਪ ਹੋਮਰ ਉੱਤੇ ਆਧਾਰਿਤ ਹੋਣਗੇ।"
11 O efa e o bato serão de uma mesma medida, de modo que o bato contenha a décima parte do ômer, e o efa a décima parte do ômer; conforme o ômer será a sua medida.
12 ਇੱਕ ਸ਼ੈਕਲ 20 ਗੇਰਾਹਾਂ ਦੇ ਬਰਾਬਰ ਹੋਣਾ ਚਾਹੀਦਾ ਹੈ। ਇੱਕ ਮੀਨਾ 60 ਸ਼ੈਕਲਾਂ ਦੇ ਬਰਾਬਰ ਹੋਣਾ ਚਾਹੀਦਾ ਹੈ। ਇਸ ਨੂੰ 20 ਸ਼ੈਕਲ ਜਮ੍ਹਾਂ 25 ਸ਼ੈਕਲ ਜਮ੍ਹਾਂ 15 ਸ਼ੈਕਲ ਹੋਣਾ ਚਾਹੀਦਾ ਹੈ।"
12 E o siclo será de vinte geras; vinte siclos, vinte e cinco siclos, e quinze siclos terá a vossa mina.
13 “ਇਹ ਵਿਸ਼ੇਸ਼ ਭੇਟ ਹੈ ਜੋ ਤੁਹਾਨੂੰ ਅਵੱਸ਼ ਦੇਣੀ ਚਾਹੀਦੀ ਹੈ: 1/6 ਏਫਾ ਕਣਕ, ਹਰ ਹੋਮਰ ਕਣਕ ਲਈ; 1/6 ਏਫਾ ਜੌਁ, ਹਰ ਹੋਮਰ ਜੌਁ ਲਈ;"
13 Esta será a oferta que haveis de oferecer: a sexta parte de um efa de cada ômer de trigo; também dareis a sexta parte de um efa de cada ômer de cevada.
14 1/10 ਬਾਬ ਜੈਤੂਨ ਦਾ ਤੇਲ, ਜੈਤੂਨ ਦੇ ਤੇਲ ਦੇ ਹਰ ਕੋਰ ਲਈ ਯਾਦ ਰੱਖੋ। (ਦਸ ਬਾਬ ਦਾ ਇੱਕ ਹੋਮਰ ਬਣਦਾ ਹੈ। ਯਾਦ ਰੱਖੋ: ਦਸ ਬਾਬ ਦਾ ਇੱਕ ਕੋਰ ਬਣਦਾ ਹੈ।)"
14 Quanto à ordenança do azeite, de cada bato de azeite oferecereis a décima parte de um bato tirado de um coro, que é um ômer de dez batos; porque dez batos fazem um ômer.
15 ਅਤੇ ਇੱਕ ਭੇਡ ਹਰ 200 ਭੇਡਾਂ ਬਦਲੇ, ਇਸਰਾਏਲ ਦੇ ਹਰ ਪਾਣੀ ਸੋਮਿਆਂ ਤੋਂ। “ਇਹ ਖਾਸ ਭੇਟਾਂ, ਅਨਾਜ ਦੀਆਂ ਭੇਟਾਂ ਲਈ, ਹੋਮ ਦੀਆਂ ਭੇਟਾਂ ਲਈ ਅਤੇ ਸੁੱਖ-ਸਾਂਦ ਦੀਆਂ ਭੇਟਾਂ ਲਈ ਹਨ। ਇਹ ਭੇਟਾਂ ਲੋਕਾਂ ਲਈ ਪ੍ਰਾਸਚਿਤ ਕਰਨ ਲਈ ਹਨ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।"
15 E um cordeiro do rebanho, de cada duzentos, da terra mais regada de Israel, para oferta de alimentos, e para holocausto, e para sacrifício pacífico; para que façam expiação por eles, diz o Senhor DEUS.
16 “ਦੇਸ ਦਾ ਹਰ ਵਿਅਕਤੀ ਇਸਰਾਏਲ ਦੇ ਹਾਕਮ ਨੂੰ ਇਹ ਭੇਟਾਂ ਦੇਵੇਗਾ।"
16 Todo o povo da terra concorrerá com esta oferta, para o príncipe em Israel.
17 ਪਰ ਹਾਕਮ ਨੂੰ ਖਾਸ ਪਵਿੱਤਰ ਦਿਨਾਂ ਲਈ ਲੋੜੀਁਦੀਆਂ ਚੀਜ਼ਾਂ ਦੇਣੀਆਂ ਚਾਹੀਦੀਆਂ ਹਨ। ਹਾਕਮ ਨੂੰ ਚਾਹੀਦਾ ਹੈ ਕਿ ਉਹ ਹੋਮ ਦੀਆਂ ਭੇਟਾਂ, ਅਨਾਜ ਦੀਆਂ ਭੇਟਾਂ ਅਤੇ ਦਾਵਤ ਦੇ ਦਿਨਾਂ ਲਈ ਪੀਣ ਦੀਆਂ ਭੇਟਾਂ, ਨਵੇਂ ਚਂਦ ਲਈ, ਸਬਤ ਲਈ ਅਤੇ ਇਸਰਾਏਲ ਦੇ ਪਰਿਵਾਰ ਦੀਆਂ ਸਾਰੀਆਂ ਖਾਸ ਦਾਵਤਾਂ ਲਈ, ਦੇਵੇ। ਹਾਕਮ ਨੂੰ ਚਾਹੀਦਾ ਹੈ ਕਿ ਉਹ ਸਾਰੇ ਪਾਪ ਦੀਆਂ ਭੇਟਾਂ, ਅਨਾਜ ਦੀਆਂ ਭੇਟਾਂ, ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਵੇ। ਜਿਨ੍ਹਾਂ ਦੀ ਵਰਤੋਂ ਇਸਰਾਏਲ ਦੇ ਪਰਿਵਾਰ ਖਾਤਰ ਪ੍ਰਾਸਚਿਤ ਕਰਨ ਲਈ ਕੀਤੀ ਜਾਂਦੀ ਹੈ।”"
17 E estarão a cargo do príncipe os holocaustos, e as ofertas de alimentos, e as libações, nas festas, e nas luas novas, e nos sábados, em todas as solenidades da casa de Israel. Ele preparará a oferta pelo pecado, e a oferta de alimentos, e o holocausto, e os sacrifícios pacíficos, para fazer expiação pela casa de Israel.
18 ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਪਹਿਲੇ ਮਹੀਨੇ ਵਿੱਚ, ਮਹੀਨੇ ਦੀ ਪਹਿਲੀ ਤਾਰੀਖ ਨੂੰ ਤੁਸੀਂ ਇੱਕ ਦੋਸ਼ ਰਹਿਤ ਵਹਿੜਕਾ ਲਵੋਗੇ। ਤੁਹਾਨੂੰ ਉਸ ਵਹਿੜਕੇ ਦੀ ਵਰਤੋਂ ਮੰਦਰ ਤੋਂ ਪਾਪ ਦਾ ਪ੍ਰਭਾਵ ਹਟਾਉਣ ਲਈ ਕਰਨੀ ਚਾਹੀਦੀ ਹੈ।"
18 Assim diz o Senhor DEUS: No primeiro mês, no primeiro dia do mês, tomarás um bezerro sem mancha e purificarás o santuário.
19 ਜਾਜਕ ਪਾਪ ਦੀਆਂ ਭੇਟਾਂ ਤੋਂ ਕੁਝ ਖੂਨ ਲਵੇਗਾ ਅਤੇ ਇਸ ਨੂੰ ਮੰਦਰ ਦੀਆਂ ਦਹਿਲੀਜ਼ਾਂ ਅਤੇ ਜਗਵੇਦੀ ਦੇ ਕਿਂਗਰੇ ਦੇ ਚਹੁਂਆਂ ਕਿਨਾਰਿਆਂ, ਅਤੇ ਅੰਦਰਲੇ ਵਿਹੜੇ ਦੇ ਦਰਾਂ ਉੱਤੇ ਛਿੜਕੇਗਾ।"
19 E o sacerdote tomará do sangue do sacrifício pelo pecado, e porá dele nas ombreiras da casa, e nos quatro cantos da armação do altar, e nas ombreiras da porta do átrio interior.
20 ਉਸ ਮਹੀਨੇ ਦੇ 7ਵੇਂ ਦਿਨ ਤੁਸੀਂ ਇਹੀ ਗੱਲ ਕਿਸੇ ਉਸ ਬੰਦੇ ਲਈ ਕਰੋਂਗੇ ਜਿਸ ਨੇ ਗ਼ਲਤੀ ਨਾਲ ਜਾਂ ਅਣਜਾਣਿਆਂ ਪਾਪ ਕੀਤਾ ਹੈ। ਇਸ ਤਰ੍ਹਾਂ ਤੁਸੀਂ ਮੰਦਰ ਨੂੰ ਲਈ ਪ੍ਰਾਸਚਿਤ ਕਰ ਦੇਵੋਂਗੇ।"
20 Assim também farás no sétimo dia do mês, pelos que erram, e pelos símplices; assim expiareis a casa.
21 ਪਸਹ ਦੀ ਦਾਵਤ ਦੌਰਾਨ ਭੇਟਾਂ “ਪਹਿਲੇ ਮਹੀਨੇ ਦੇ 14ਵੇਂ ਦਿਨ ਤੁਹਾਨੂੰ ਪਸਹ ਦਾ ਜਸ਼ਨ ਜ਼ਰੂਰ ਮਨਾਉਣਾ ਚਾਹੀਦਾ ਹੈ। ਇਸ ਸਮੇਂ ਪਤੀਰੀ ਰੋਟੀ ਦਾ ਪਰਬ ਸ਼ੁਰੂ ਹੁੰਦਾ ਹੈ। ਇਹ ਤਿਉਹਾਰ ਸੱਤ ਦਿਨ ਜਾਰੀ ਰਹਿੰਦਾ ਹੈ।"
21 No primeiro mês, no dia catorze do mês, tereis a páscoa, uma festa de sete dias; pão ázimo se comerá.
22 ਉਸ ਸਮੇਂ ਹਾਕਮ ਆਪਣੇ ਲਈ ਅਤੇ ਇਸਰਾਏਲ ਦੇ ਸਾਰੇ ਲੋਕਾਂ ਲਈ ਵੱਛਾ ਭੇਟ ਕਰੇਗਾ। ਵੱਛਾ ਪਾਪ ਦੀਆਂ ਭੇਟਾਂ ਵਜੋਂ ਹੋਵੇਗਾ।"
22 E no mesmo dia o príncipe preparará por si e por todo o povo da terra, um bezerro como oferta pelo pecado.
23 ਦਾਵਤ ਦੇ ਸੱਤਾਂ ਦਿਨਾਂ ਦੌਰਾਨ, ਹਾਕਮ ਸੱਤ ਦੋਸ਼ ਰਹਿਤ ਬਲਦ ਅਤੇ ਸੱਤ ਦੋਸ਼ ਰਹਿਤ ਭੇਡੂ ਭੇਟ ਕਰੇਗੀਆਂ। ਇਹ ਯਹੋਵਾਹ ਲਈ ਹੋਮ ਦੀਆਂ ਭੇਟਾਂ ਹੋਣਗੀਆਂ। ਹਾਕਮ, ਸੱਤਾਂ ਦਿਨਾਂ ਦੇ ਪਰਬ ਦੇ ਹਰ ਦਿਨ ਇੱਕ ਬਲਦ ਦੇਵੇਗਾ। ਅਤੇ ਉਹ ਹਰ ਰੋਜ਼ ਪਾਪ ਦੀਆਂ ਭੇਟਾਂ ਵਜੋਂ ਇੱਕ ਬੱਕਰਾ ਭੇਟ ਕਰੇਗਾ।"
23 E durante os sete dias da festa preparará um holocausto ao Senhor, de sete bezerros e sete carneiros sem mancha, cada dia, durante os sete dias; e em sacrifício pelo pecado um bode cada dia.
24 ਹਾਕਮ ਜੌਆਂ ਦਾ ਇੱਕ ੇਫਾ ਹਰ ਬਲਦ ਦੇ ਨਾਲ ਅਨਾਜ ਦੀ ਭੇਟ ਵਜੋਂ, ਅਤੇ ਜੌਆਂ ਦਾ ਇੱਕ ਇਫ਼ਾਹ ਹਰ ਭੇਡੂ ਦੇ ਨਾਲ ਭੇਟ ਕਰੇਗਾ। ਅਤੇ ਹਾਕਮ ਨੂੰ ਅਨਾਜ ਦੇ ਹਰੇਕ ਇਫ਼ਾਹ ਨਾਲ ਤੇਲ ਦਾ ਇੱਕ ਹੀਨ ਵੀ ਜ਼ਰੂਰ ਦੇਣਾ ਚਾਹੀਦਾ ਹੈ।"
24 Também preparará uma oferta de alimentos, a saber, um efa, para cada bezerro, e um efa para cada carneiro, e um him de azeite para cada efa.
25 ਹਾਕਮ ਨੂੰ ਡੇਰਿਆਂ ਦੇ ਪਰਬ ਦੇ ਸੱਤਾਂ ਦਿਨਾਂ ਦੌਰਾਨ ਇਹੋ ਗੱਲ ਜ਼ਰੂਰ ਕਰਨੀ ਚਾਹੀਦੀ ਹੈ। ਇਹ ਤਿਉਹਾਰ 7 ਵੇਂ ਮਹੀਨੇ ਦੀ 15 ਵੇਂ ਦਿਨ ਨੂੰ ਸ਼ੁਰੂ ਹੁੰਦਾ ਹੈ। ਇਹ ਭੇਟਾਂ ਪਾਪ ਦੀਆਂ ਭੇਟਾਂ, ਹੋਮ ਦੀਆਂ ਭੇਟਾਂ, ਅਨਾਜ ਦੀਆਂ ਭੇਟਾਂ ਅਤੇ ਤੇਲ ਦੀਆਂ ਭੇਟਾਂ ਹੋਣਗੀਆਂ।”"
25 No sétimo mês, no dia quinze do mês, na festa, fará o mesmo por sete dias, tanto o sacrifício pelo pecado, como o holocausto, e como a oferta de alimentos, e como o azeite.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Ezequiel 45, comparar traduções ou montar um estudo — tudo direto pelo WhatsApp.