Filipenses 2

Punjabi Bible (GL_PUNJABI) vs BKJ

Sair da comparação
1 ਏਕਾ ਕਰੋ ਅਤੇ ਇੱਕ ਦੂਸਰੇ ਦੇ ਸਹਾਇਕ ਰਹੋ ਕੀ ਮਸੀਹ ਵਿੱਚ ਤੁਸੀਂ ਮੇਰੀ ਖਾਤਿਰ ਕੋਈ ਕੰਮ ਕਰ ਸੱਕਦੇ ਹੋਂ? ਕੀ ਤੁਹਾਡਾ ਪਿਆਰ ਮੈਨੂੰ ਦਿਲਾਸਾ ਦੇਣਾ ਚਾਹੁੰਦਾ ਹੈ? ਕੀ ਅਸੀਂ ਪਵਿੱਤਰ ਆਤਮਾ ਵਿੱਚ ਇਕੱਠੇ ਭਾਗੀਦਾਰ ਹਾਂ? ਕੀ ਤੁਹਾਡੇ ਵਿੱਚ ਦਯਾ ਅਤੇ ਕਿਰਪਾ ਹੈ?"
1 Se há, portanto, qualquer consolo em Cristo, se algum conforto de amor, se alguma comunhão no Espírito, se alguns entranháveis afetos e misericórdias,
2 ਜੇ ਤੁਹਾਡੇ ਅੰਦਰ ਇਹ ਸਭ ਗੱਲਾਂ ਹਨ, ਤਾਂ ਮੈਂ ਤੁਹਾਨੂੰ ਮੇਰੀ ਖਾਤਿਰ ਕੋਈ ਕੰਮ ਕਰਨ ਲਈ ਆਖਦਾ ਹਾਂ। ਇਸ ਨਾਲ ਮੈਨੂੰ ਬਹੁਤ ਪ੍ਰਸੰਨਤਾ ਮਿਲੇਗੀ। ਮੈਂ ਮੰਗਦਾ ਹਾਂ ਕਿ ਤੁਸੀਂ ਸਾਰੇ ਇੱਕੋ ਮਨ ਨਾਲ ਇੱਕੇ ਵਿਸ਼ੇ ਵਿੱਚ ਵਿਸ਼ਵਾਸ ਕਰੋ। ਇੱਕ ਦੂਸਰੇ ਨੂੰ ਪਿਆਰ ਕਰਦਿਆਂ ਇੱਕਸਾਥ ਜੁੜਕੇ ਰਹੋ। ਇੱਕੋ ਤਰ੍ਹਾਂ ਦੀਆਂ ਸੋਚਾਂ ਅਤੇ ਇੱਕੋ ਤਰ੍ਹਾਂ ਦੇ ਉਦੇਸ਼ ਰੱਖਕੇ ਇਕੱਠੇ ਜਿਉਂਵੋ।"
2 completai a minha alegria, para que sejais de semelhante pensamento, tendo o mesmo amor, sendo de um acordo, de uma mente.
3 ਖੁਦਗਰਜ਼ੀ ਜਾਂ ਖੋਖਲੇ ਘਮੰਡ ਨਾਲ ਗੱਲਾਂ ਨਾ ਕਰੋ। ਇਸਦੀ ਜਗ਼੍ਹਾ, ਨਿਮ੍ਰ ਬਣੋ ਅਤੇ ਦੂਸਰੇ ਲੋਕਾਂ ਨੂੰ ਆਪਣੇ ਆਪ ਨਾਲੋਂ ਵੱਧੇਰੇ ਬਿਹਤਰ ਕਰਾਰ ਦਿਉ।"
3 Que nada seja feito por contenda ou por vanglória, mas com humildade na mente; cada um considere os outros melhores do que a si mesmo.
4 ਤੁਹਾਨੂੰ ਸਾਰਿਆਂ ਨੂੰ ਕੇਵਲ ਆਪਣੇ ਹੀ ਮਾਮਲਿਆਂ ਬਾਰੇ ਨਹੀਂ ਸੋਚਣਾ ਚਾਹੀਦਾ ਸਗੋਂ ਦੂਸਰਿਆਂ ਲੋਕਾਂ ਦੇ ਮਾਮਲਿਆਂ ਬਾਰੇ ਵੀ ਸੋਚਣਾ ਚਾਹੀਦਾ।"
4 Não atente cada um para suas próprias coisas, mas cada qual também para as coisas dos outros.
5 ਮਸੀਹ ਪਾਸੋ ਬੇਗਰਜ਼ ਹੋਣਾ ਸਿੱਖੋ ਆਪਣੇ ਦਰਮਿਆਨ ਉਸੇ ਤਰ੍ਹਾਂ ਦੀ ਮਨੋਬਿਰਤੀ ਰੱਖੋ, ਜੋ ਮਸੀਹ ਯਿਸੂ ਦੀ ਸੀ।"
5 Que haja em vós a mesma mente que houve também em Cristo Jesus:
6 ਮਸੀਹ ਖੁਦ ਹਰ ਗੱਲ ਵਿੱਚ ਪਰਮੇਸ਼ੁਰ ਵਾਂਗ ਸੀ। ਮਸੀਹ ਪਰਮੇਸ਼ੁਰ ਦੇ ਬਰਾਬਰ ਸੀ। ਪਰ ਉਸ ਨੇ ਇਹ ਨਹੀਂ ਸੋਚਿਆ ਕਿ ਪਰਮੇਸ਼ੁਰ ਨਾਲ ਬਰਾਬਰੀ ਕੁਝ ਅਜਿਹੀ ਸੀ ਜੋ ਹਰ ਹਾਲਤ ਵਿੱਚ ਉਸ ਨੂੰ ਖੁਦ ਲਈ ਹੀ ਰੱਖਣੀ ਚਾਹੀਦੀ ਸੀ।"
6 Que, sendo em forma de Deus, não teve por usurpação ser igual a Deus.
7 ਇਸ ਦੀ ਜਗ਼੍ਹਾ, ਉਸ ਨੇ ਆਪਣਾ ਸਭ ਕੁਝ ਤਿਆਗ ਦਿੱਤਾ ਅਤੇ ਇੱਕ ਇਨਸਾਨ ਦਾ ਰੂਪ ਧਾਰਿਆ ਅਤੇ ਇੱਕ ਸੇਵਕ ਵਰਗਾ ਬਣ ਗਿਆ।"
7 Mas fez-se sem reputação, tomando sobre si a forma de um servo, fazendo-se semelhante aos homens.
8 ਜਦੋਂ ਉਹ ਇਸ ਦੁਨੀਆਂ ਵਿੱਚ ਇੱਕ ਮਨੁੱਖ ਵਾਂਗ ਰਹਿ ਰਿਹਾ ਸੀ ਉਸ ਨੇ ਖੁਦ ਨੂੰ ਨਿਮ੍ਰ ਬਣਾਇਆ। ਉਹ ਪਰਮੇਸ਼ੁਰ ਨੂੰ ਇੰਨਾ ਆਗਿਆਕਾਰੀ ਹੋ ਗਿਆ ਕਿ ਉਸ ਨੇ ਸਲੀਬ ਉੱਤੇ ਆਪਣਾ ਜੀਵਨ ਵੀ ਦੇ ਦਿੱਤਾ।"
8 E, achado na forma de homem, humilhou-se a si mesmo, sendo obediente até a morte, e morte de cruz.
9 ਮਸੀਹ ਨੇ ਪਰਮੇਸ਼ੁਰ ਦੀ ਆਗਿਆ ਦਾ ਪਾਲਣ ਕੀਤਾ, ਇਸ ਲਈ ਪਰਮੇਸ਼ੁਰ ਨੇ ਉਸ ਨੂੰ ਉਚਾਈ ਵਾਲੀ ਜਗ਼੍ਹਾ ਤੇ ਉੱਠਾਇਆ। ਅਤੇ ਉਸ ਨੂੰ ਇੱਕ ਨਾਂ ਦਿੱਤਾ ਜੋ ਕਿ ਦੂਜੇ ਸਾਰਿਆਂ ਨਾਵਾਂ ਤੋਂ ਉੱਚਾ ਹੈ।"
9 Pelo que também Deus o exaltou altamente e lhe deu um nome que está acima de todo nome,
10 ਇਸ ਲਈ, ਯਿਸੂ ਦੇ ਨਾਂ ਵਾਸਤੇ ਸਵਰਗ ਵਿੱਚ, ਧਰਤੀ ਉੱਤੇ ਜਾਂ ਧਰਤੀ ਦੇ ਅੰਦਰ ਹਰ ਗੋਡਾ ਝੁਕੇਗਾ।"
10 para que ao nome de Jesus se dobre todo joelho das coisas nos céus, e coisas na terra, e coisas debaixo da terra,
11 ਅਤੇ ਹਰ ਜੀਭ ਇਹ ਸਵੀਕਾਰ ਕਰੇਗੀ, “ਯਿਸੂ ਮਸੀਹ ਪ੍ਰਭੂ ਹੈ।” ਜਦੋਂ ਉਹ ਇਹ ਆਖਣਗੇ ਉਹ ਪਰਮੇਸ਼ੁਰ ਲਈ ਸਤਿਕਾਰ ਲਿਆਉਣਗੇ।"
11 e para que toda língua confesse que Jesus Cristo é o Senhor, para glória de Deus o Pai.
12 ਜਿਹੋ ਜਿਹਾ ਪਰਮੇਸ਼ੁਰ ਚਾਹੁੰਦਾ ਹੈ ਉਹੋ ਜਿਹੇ ਬਣੋ ਮੇਰੇ ਪਿਆਰੇ ਲੋਕੋ ਹੁਣ ਮੇਰਾ ਆਦੇਸ਼ ਚੰਗੀ ਤਰ੍ਹਾਂ ਮੰਨੋ। ਜਦੋਂ ਮੈਂ ਤੁਹਾਡੇ ਨਾਲ ਨਹੀਂ ਹਾਂ, ਫ਼ਿਰ ਜਦੋਂ ਮੈਂ ਤੁਹਾਡੇ ਨਾਲ ਹੋਵਾਂਗਾ। ਪਰਮੇਸ਼ੁਰ ਲਈ ਮਹਾਨ ਇੱਜ਼ਤ ਅਤੇ ਡਰ ਨਾਲ ਆਪਣੀ ਮੁਕਤੀ ਸੰਪੂਰਣ ਕਰਨ ਲਈ ਕੰਮ ਕਰਨਾ ਜਾਰੀ ਰੱਖੋ।"
12 Por isso, meus amados, assim como sempre obedecestes, não só na minha presença, mas muito mais agora na minha ausência, trabalhe sua própria salvação com temor e tremor.
13 ਕਿਉਂਕਿ ਪਰਮੇਸ਼ੁਰ ਹੀ ਹੈ ਜੋ ਤੁਹਾਨੂੰ ਇੱਛਾ ਤੇ ਸ਼ਕਤੀ ਉਸ ਦੇ ਚੰਗੇ ਉਦੇਸ਼ ਅਨੁਸਾਰ ਕੰਮ ਕਰਨ ਲਈ ਦਿੰਦਾ ਹੈ।"
13 Porque Deus é o que opera em vós tanto o querer como o efetuar, segundo a sua boa vontade.
14 ਸਾਰੇ ਕੰਮ ਬਿਨਾ ਸ਼ਿਕਾਇਤ ਜਾਂ ਦਲੀਲਬਾਜ਼ੀ ਕੀਤਿਆਂ ਕਰਨੇ ਜਾਰੀ ਰੱਖੋ।"
14 Fazei todas as coisas sem murmurações nem contendas.
15 ਕਿ ਫ਼ੇਰ ਤੁਸੀਂ ਸ਼ੁੱਧ ਅਤੇ ਮਾਸੂਮ ਹੋਵੋਂਗੇ। ਤੁਸੀਂ ਬਦੀ ਅਤੇ ਇਸ ਪੀੜ੍ਹੀ ਦੇ ਕੱਬੇ ਲੋਕਾਂ ਵਿੱਚੋਂ ਬਿਨਾ ਕਿਸੇ ਦੋਸ਼ ਤੋਂ ਪਰਮੇਸ਼ੁਰ ਦੇ ਬੱਚੇ ਹੋਵੋਂਗੇ। ਇਸ ਦੁਨੀਆਂ ਵਿੱਚ ਤਾਰੇ ਵਾਂਗ ਚਮਕੋ।"
15 Para que sejais inocentes e inofensivos, filhos de Deus, sem repreensão, no meio de uma nação corrupta e perversa, entre a qual resplandeceis como luzes no mundo.
16 ਜਿਹੜਾ ਸੰਦੇਸ਼ ਜੀਵਨ ਦਿੰਦਾ ਹੈ ਉਸ ਨੂੰ ਫ਼ੜੀ ਰੱਖੋ। ਇਹ ਮਸੀਹ ਦੇ ਆਉਣ ਵੇਲੇ ਤੱਕ ਕਰੋ। ਫ਼ੇਰ ਮੈਂ ਤੁਹਾਡੇ ਤੇ ਮਾਣ ਕਰ ਸੱਕਾਂਗਾ ਕਿਉਂਕਿ ਮੇਰੇ ਸਾਰੇ ਕਾਰਜ ਅਤੇ ਕੋਸ਼ਿਸ਼ਾਂ ਬੇਕਾਰ ਨਹੀਂ ਸਨ।"
16 Retendo a palavra da vida, para que possa gloriar-me no dia de Cristo, de não ter corrido em vão, nem trabalhado em vão.
17 ਤੁਹਾਡਾ ਵਿਸ਼ਵਾਸ ਅਤੇ ਤੁਹਾਡੀ ਸੇਵਾ ਜੋ ਤੁਸੀਂ ਪਰਮੇਸ਼ੁਰ ਨੂੰ ਭੇਂਟ ਕਰਦੇ ਹੋ, ਉਸ ਬਲੀਦਾਨ ਵਰਗੀਆਂ ਹਨ ਜੋ ਤੁਸੀਂ ਉਸ ਨੂੰ ਅਰਪਣ ਕਰਦੇ ਹੋਂ। ਹੋ ਸੱਕਦਾ ਹੈ ਮੈਨੂੰ ਵੀ ਤੁਹਾਡੇ ਬਲੀਦਾਨ ਨਾਲ ਆਪਣਾ ਲਹੂ ਵਹਾਉਣਾ ਪਵੇ। ਫ਼ੇਰ ਮੈਂ ਬਹੁਤ ਖੁਸ਼ ਹੋਵਾਂਗਾ ਅਤੇ ਤੁਸੀਂ ਵੀ ਮੇਰੀ ਖੁਸ਼ੀ ਨੂੰ ਸਾਂਝਾ ਕਰੋਂਗੇ।"
17 E, ainda que seja oferecido sobre o sacrifício e serviço da vossa fé, me alegro e regozijo com todos vós.
18 ਤੁਹਾਨੂੰ ਸਾਰਿਆਂ ਨੂੰ ਵੀ ਮੇਰੇ ਨਾਲ ਰਲਕੇ ਖੁਸ਼ ਅਤੇ ਅਨੰਦ ਨਾਲ ਭਰਪੂਰ ਹੋਣਾ ਚਾਹੀਦਾ ਹੈ।"
18 Por esta mesma causa vós também alegrai-vos e regozijai-vos ­comigo.
19 ਤਿਮੋਥਿਉਸ ਅਤੇ ਇਪਾਫ਼ਰੋਦੀਤੁਸ ਦੀ ਖਬਰ ਮੈਂ ਪ੍ਰਭੂ ਯਿਸੂ ਵਿੱਚ ਤਿਮੋਥਿਉਸ ਨੂੰ ਛੇਤੀ ਤੁਹਾਡੇ ਵੱਲ ਭੇਜਣ ਦੀ ਆਸ ਰੱਖਦਾ ਹਾਂ। ਜਦੋਂ ਮੈਂ ਉਸ ਕੋਲੋਂ ਤੁਹਾਡੇ ਬਾਰੇ ਖਬਰ ਪ੍ਰਾਪਤ ਕਰਾਂਗਾ, ਤਾਂ ਮੈਂ ਬਹੁਤ ਖੁਸ਼ ਹੋਵਾਂਗਾ।"
19 Mas confio no Senhor Jesus que em breve vos mandarei Timóteo, para que também eu esteja de bom ânimo, sabendo do vosso estado.
20 ਮੇਰੇ ਕੋਲ ਤਿਮੋਥਿਉਸ ਵਰਗਾ ਹੋਰ ਕੋਈ ਵਿਅਕਤੀ ਨਹੀਂ ਹੈ। ਉਹ ਸੱਚਮੁੱਚ ਤੁਹਾਡੇ ਭਲੇ ਦਾ ਖਿਆਲ ਰੱਖੇਗਾ।"
20 Porque não há nenhum homem como ele, que sinceramente cuide do vosso estado.
21 ਹਰ ਕੋਈ ਆਪੋ ਆਪਣੇ ਮਾਮਲਿਆਂ ਵਿੱਚ ਹੀ ਦਿਲਚਸਪੀ ਲੈਂਦਾ ਹੈ ਕੋਈ ਵੀ ਮਸੀਹ ਯਿਸੂ ਦੇ ਕਾਰਜ ਵਿੱਚ ਦਿਲਚਸਪੀ ਨਹੀਂ ਲੈਂਦਾ।"
21 Porque todos buscam o que é seu e não as coisas que são de ­Cristo ­Jesus.
22 ਤੁਸੀਂ ਜਾਣਦੇ ਹੀ ਹੋ ਕਿ ਤਿਮੋਥਿਉਸ ਕਿਸ ਤਰ੍ਹਾਂ ਦਾ ਵਿਅਕਤੀ ਹੈ। ਤੁਸੀਂ ਜਾਣਦੇ ਹੀ ਹੋ ਕਿ ਉਸ ਨੇ ਖੁਸ਼ਖਬਰੀ ਦੇਣ ਵਿੱਚ ਮੇਰੇ ਨਾਲ ਮਿਲਕੇ ਉਸੇ ਤਰ੍ਹਾਂ ਸੇਵਾ ਕੀਤੀ ਹੈ ਜਿਵੇਂ ਕੋਈ ਪੁੱਤਰ ਆਪਣੇ ਪਿਤਾ ਦੀ ਸੇਵਾ ਕਰਦਾ ਹੈ।"
22 Mas também conheceis o caráter dele, e que, como filho ao pai, tem servido comigo no evangelho.
23 ਮੇਰਾ ਉਸ ਨੂੰ ਤੁਹਾਡੇ ਵੱਲ ਛੇਤੀ ਭੇਜਣ ਦਾ ਇਰਾਦਾ ਹੈ। ਮੈਂ ਉਸ ਨੂੰ ਉਦੋਂ ਭੇਜ ਦਿਆਂਗਾ ਜਦੋਂ ਮੈਨੂੰ ਆਪਣੇ ਨਾਲ ਵਾਪਰਨ ਵਾਲੇ ਹਲਾਤਾਂ ਬਾਰੇ ਪਤਾ ਲੱਗ ਜਾਵੇਗਾ।"
23 De modo que espero enviá-lo a vós logo, assim que eu descobrir o que irá acontecer comigo.
24 ਮੈਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ ਕਿ ਮੈਂ ਵੀ ਛੇਤੀ ਹੀ ਤੁਹਾਡੇ ਕੋਲ ਆਵਾਂਗਾ।"
24 Mas confio no Senhor que também eu mesmo irei ter convosco em breve.
25 ਮੈਂ ਮਹਿਸੂਸ ਕੀਤਾ ਹੈ ਕਿ ਇਪਾਫ਼ਰੋਦੀਤੁਸ ਨੂੰ ਤੁਹਾਡੇ ਕੋਲ ਭੇਜਣਾ ਜ਼ਰੂਰੀ ਹੈ। ਉਹ ਮਸੀਹ ਵਿੱਚ ਮੇਰਾ ਭਰਾ, ਇੱਕ ਸਾਥੀ ਸੈਨਿਕ ਅਤੇ ਮਸੀਹ ਦੀ ਸੈਨਾ ਵਿੱਚ ਇੱਕ ਸਹ ਕਰਮਚਾਰੀ ਹੈ। ਜਦੋਂ ਮੈਂ ਜ਼ਰੂਰਤ ਵਿੱਚ ਸੀ, ਤੁਸੀਂ ਉਸ ਨੂੰ ਮੇਰੀਆਂ ਲੋੜਾਂ ਦਾ ਖਿਆਲ ਰੱਖਣ ਲਈ ਭੇਜਿਆ ਸੀ।"
25 Contudo, julguei ser necessário mandar-vos Epafrodito, meu irmão e companheiro de trabalho, companheiro de lutas, e vosso mensageiro, para prover as minhas necessidades.
26 ਉਹ ਤੁਹਾਨੂੰ ਸਾਰਿਆਂ ਨੂੰ ਮਿਲਣਾ ਚਾਹੁੰਦਾ ਹੈ। ਉਹ ਫ਼ਿਕਰਮੰਦ ਹੈ ਕਿਉਂਕਿ ਤੁਸੀਂ ਜਾਣ ਗਏ ਕਿ ਉਹ ਬਿਮਾਰ ਸੀ।"
26 Porquanto ansiava por todos vós, e estava muito angustiado, porque tínheis ouvido que ele estivera doente.
27 ਉਹ ਬਹੁਤ ਬਿਮਾਰ ਸੀ ਅਤੇ ਮਰਨ ਹੀ ਵਾਲਾ ਸੀ। ਪਰ ਪਰਮੇਸ਼ੁਰ ਨੇ ਉਸ ਨੂੰ ਮਿਹਰ ਵਿਖਾਈ। ਸਿਰਫ਼ ਉਸੇ ਨੂੰ ਹੀ ਨਹੀਂ, ਸਗੋਂ ਮੈਨੂੰ ਵੀ, ਤਾਂ ਜੋ ਮੈਨੂੰ ਹੋਰ ਉਦਾਸੀ ਨਾ ਝੱਲਣੀ ਪਵੇ।"
27 E, de fato, esteve doente e quase à morte, mas Deus teve misericórdia dele e não somente dele, mas também de mim, para que eu não tivesse tristeza sobre tristeza.
28 ਇਸ ਲਈ ਮੈਂ ਜਲਦੀ ਹੀ ਉਸ ਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ। ਜਦੋਂ ਤੁਸੀਂ ਉਸ ਨੂੰ ਵੇਖੋਂਗੇ, ਤਾਂ ਤੁਸੀਂ ਇੱਕ ਵਾਰ ਫ਼ੇਰ ਖੁਸ਼ ਹੋਵੋਂਗੇ। ਅਤੇ ਮੇਰੀ ਚਿੰਤਾ ਵੀ ਘੱਟ ਜਾਵੇਗੀ।"
28 Portanto, enviei-o a vós com mais cuidado, para que, vendo-o outra vez, vos regozijeis, e para que eu tenha menos tristeza.
29 ਇਸ ਲਈ ਉਸਦਾ ਪ੍ਰਭੂ ਵਿੱਚ ਵੱਡੇ ਅਨੰਦ ਨਾਲ ਸੁਆਗਤ ਕਰੋ। ਇਹ ਨਿਸ਼ਚਿਤ ਕਰ ਲਵੋ ਕਿ ਤੁਸੀਂ ਉਸ ਵਰਗੇ ਲੋਕਾਂ ਦੀ ਇੱਜ਼ਤ ਕਰਦੇ ਹੋ।"
29 Recebei-o, pois, no Senhor, com toda a alegria, e tratai-o com grande estima;
30 ਉਸ ਨੂੰ ਸਤਿਕਾਰਿਆ ਜਾਣਾ ਚਾਹੀਦਾ ਕਿਉਂਕਿ ਉਸ ਨੇ ਮਸੀਹ ਦੀ ਖਾਤਿਰ ਆਪਣੇ ਪ੍ਰਾਣ ਦੇਣ ਜਿੰਨਾ ਕੰਮ ਕੀਤਾ। ਉਸ ਨੇ ਮੇਰੀ ਸਹਾਇਤਾ ਕਰਨ ਲਈ ਆਪਣੇ ਖੁਦ ਦੇ ਪ੍ਰਾਣ ਵੀ ਖਤਰੇ ਵਿੱਚ ਪਾ ਦਿੱਤੇ। ਤੁਸੀਂ ਆਜਿਹੀ ਸਹਾਇਤਾ ਮੇਰੀ ਖਾਤਿਰ ਨਹੀਂ ਕਰ ਸੱਕੇ।"
30 porque, pela obra de Cristo, chegou até bem próximo da morte, não fazendo caso da sua vida, para suprir a falta do vosso serviço para comigo.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Filipenses 2, comparar traduções ou montar um estudo — tudo direto pelo WhatsApp.