Filipenses 3

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਮਸੀਹ ਹਰ ਗੱਲ ਨਾਲੋਂ ਵੱਧੇਰੇ ਮਹੱਤਵਪੂਰਣ ਹੈ ਇਸ ਲਈ ਭਰਾਵੋ ਅਤੇ ਭੈਣੋ, ਪ੍ਰਭੂ ਵਿੱਚ ਅਨੰਦ ਮਾਣੋ। ਮੇਰੇ ਲਈ ਇਹ ਗੱਲਾਂ ਬਾਰ-ਬਾਰ ਲਿਖਣੀਆਂ ਕੋਈ ਤਕਲੀਫ਼ ਨਹੀਂ। ਇਹ ਤੁਹਾਨੂੰ ਹੋਰ ਵੱਧੇਰੇ ਤਿਆਰ ਹੋਣ ਵਿੱਚ ਮਦਦ ਕਰਨਗੀਆਂ।"
1 Quanto ao mais, meus irmãos, alegrem-se no Senhor. Escrever de novo as mesmas coisas não é um problema para mim e é segurança para vocês.
2 ਉਨ੍ਹਾਂ ਲੋਕਾਂ ਤੋਂ ਹੁਸ਼ਿਆਰ ਰਹੋ ਜਿਹੜੇ ਬਦਕਾਰੀ ਕਰਦੇ ਹਨ। ਉਹ ਕੁੱਤਿਆਂ ਵਰਗੇ ਹਨ। ਉਹ ਸੁੰਨਤ ਦੀ ਮੰਗ ਕਰਦੇ ਹਨ।"
2 Cuidado com os cães! Cuidado com os maus obreiros! Cuidado com a falsa circuncisão!
3 ਪਰ ਅਸੀਂ ਉਹ ਲੋਕ ਹਾਂ ਜਿਨ੍ਹਾਂ ਦੀ ਸੱਚੀ ਸੁੰਨਤ ਹੋਈ ਹੈ। ਅਸੀਂ ਪਰਮੇਸ਼ੁਰ ਦੀ ਉਪਾਸਨਾ ਉਸ ਦੇ ਆਤਮਾ ਰਾਹੀਂ ਕਰਦੇ ਹਾਂ ਅਤੇ ਆਪਣਾ ਵਿਸ਼ਵਾਸ ਆਪਣੇ ਖੁਦ ਵਿੱਚ ਰੱਖਣ ਦੀ ਬਜਾਏ ਮਸੀਹ ਯਿਸੂ ਵਿੱਚ ਰੱਖਦੇ ਹਾਂ।"
3 Porque nós é que somos a circuncisão, nós, que adoramos a Deus no Espírito e nos gloriamos em Cristo Jesus, em vez de confiarmos na carne.
4 ਹਾਲਾਂ ਕਿ ਆਪਣਾ ਭਰੋਸਾ ਆਪਣੇ ਵਿੱਚ ਰੱਖ ਸੱਕਦਾ ਹਾਂ, ਪਰ ਮੈਂ ਅਜਿਹਾ ਨਹੀਂ ਕਰਦਾ। ਜੇਕਰ ਕੋਈ ਸੋਚਦਾ ਹੈ ਕਿ ਉਹ ਆਪਣਾ ਭਰੋਸਾ ਆਪਣੇ ਆਪ ਵਿੱਚ ਰੱਖ ਸੱਕਦਾ ਹੈ, ਫ਼ੇਰ ਮੇਰੇ ਕੋਲ ਆਪਣਾ ਭਰੋਸਾ ਆਪਣੇ ਆਪ ਵਿੱਚ ਰੱਖਣ ਲਈ ਵੱਧ ਕਾਰਣ ਹਨ।"
4 É verdade que eu também poderia confiar na carne. Se alguém pensa que pode confiar na carne, eu ainda mais:
5 ਮੇਰੀ ਸੁੰਨਤ ਜੰਮਨ ਤੋਂ ਬਾਦ ਅੱਠਵੇਂ ਦਿਨ ਹੀ ਹੋ ਗਈ ਸੀ। ਮੈਂ ਬਿਨਯਾਮੀਨ ਦੇ ਵੰਸ਼ ਵਿੱਚੋਂ ਹਾਂ। ਮੈਂ ਇੱਕ ਯਹੂਦੀ ਹਾਂ ਅਤੇ ਮੇਰੇ ਮਾਪੇ ਯਹੂਦੀ ਸਨ। ਮੂਸਾ ਦੀ ਸ਼ਰ੍ਹਾ ਮੇਰੇ ਲਈ ਬਹੁਤ ਮਹੱਤਵਪੂਰਣ ਸੀ, ਇਸੇ ਲਈ ਮੈਂ ਇੱਕ ਫ਼ਰੀਸੀ ਬਣ ਗਿਆ।"
5 fui circuncidado no oitavo dia, sou da linhagem de Israel, da tribo de Benjamim, hebreu de hebreus; quanto à lei, eu era fariseu;
6 ਮੈਂ ਆਪਣੇ ਯਹੂਦੀ ਧਰਮ ਬਾਰੇ ਬੜਾ ਜੋਸ਼ੀਲਾ ਸੀ। ਇਸ ਲਈ ਮੈਂ ਕਲੀਸਿਯਾ ਨੂੰ ਦੰਡ ਦਿੱਤੇ। ਮੈਂ ਬੜੇ ਧਿਆਨ ਨਾਲ ਮੂਸਾ ਦੀ ਸ਼ਰ੍ਹਾ ਦੀ ਪਾਲਣਾ ਕੀਤੀ ਅਤੇ ਕਿਸੇ ਨੂੰ ਵੀ ਮੇਰੇ ਸ਼ਰ੍ਹਾ ਨੂੰ ਮੰਨਣ ਦੇ ਢੰਗ ਵਿੱਚ ਕੋਈ ਦੋਸ਼ ਨਾ ਲੱਭਿਆ।"
6 quanto ao zelo, perseguidor da igreja; quanto à justiça que há na lei, irrepreensível.
7 ਪਰ ਜੋ ਸਾਰੀਆਂ ਚੀਜ਼ਾਂ ਇੱਕ ਸਮੇਂ ਵਿੱਚ ਮੇਰੇ ਲਈ ਮਹੱਤਵਪੂਰਣ ਸਨ, ਅੱਜ ਮੈਂ ਉਨ੍ਹਾਂ ਚੀਜ਼ਾਂ ਨੂੰ ਮਸੀਹ ਦੇ ਕਾਰਣ ਵਿਅਰਥ ਕਰਾਰ ਦਿੰਦਾ ਹਾਂ।"
7 Mas o que para mim era lucro, isto considerei perda por causa de Cristo.
8 ਇਸ ਤੋਂ ਵੀ ਵੱਡੀ ਗੱਲ ਇਹ ਹੈ ਕਿ ਮੈਂ ਆਪਣੇ ਪ੍ਰਭੂ ਯਿਸੂ ਮਸੀਹ ਦੀ ਉੱਤਮਤਾਈ ਦੇ ਕਾਰਣ ਅੱਜ ਤੱਕ ਸਭ ਕਾਸੇ ਨੂੰ ਹੀਣ ਸਮਝਦਾ ਹਾਂ। ਉਸੇ ਲਈ ਮੈਂ ਸਭ ਕਾਸੇ ਨੂੰ ਤਿਆਗ ਦਿੱਤਾ ਹੈ। ਅਤੇ ਮੈਂ ਸਭ ਕਾਸੇ ਨੂੰ ਕੂੜਾ ਹੀ ਸਮਝਣ ਲੱਗਾ ਹਾਂ ਤਾਂ ਕਿ ਮੈਂ ਮਸੀਹ ਨੂੰ ਪਾ ਸੱਕਾਂ।"
8 Na verdade, considero tudo como perda, por causa da sublimidade do conhecimento de Cristo Jesus, meu Senhor. Por causa dele perdi todas as coisas e as considero como lixo, para ganhar a Cristo
9 ਇਹ ਮੈਨੂੰ ਮਸੀਹ ਵਿੱਚ ਅਤੇ ਧਰਮੀ ਹੋਣ ਵਿੱਚ ਮਦਦ ਕਰਦਾ ਹੈ। ਇਹ ਧਾਰਮਿਕਤਾ ਸ਼ਰ੍ਹਾ ਦਾ ਅਨੁਸਰਣ ਕਰਨ ਤੋਂ ਨਹੀਂ ਆਉਂਦੀ, ਸਗੋਂ ਨਿਹਚਾ ਰਾਹੀਂ ਪਰਮੇਸ਼ੁਰ ਵੱਲੋਂ ਆਉਂਦੀ ਹੈ। ਪਰਮੇਸ਼ੁਰ ਮੈਨੂੰ ਮਸੀਹ ਵਿੱਚ ਮੇਰੇ ਵਿਸ਼ਵਾਸ ਰਾਹੀਂ ਧਰਮੀ ਬਣਾਉਂਦਾ ਹੈ।"
9 e ser achado nele, não tendo justiça própria, que procede de lei, mas aquela que é mediante a fé em Cristo, a justiça que procede de Deus, baseada na fé.
10 ਮੈਂ ਜੋ ਜਾਨਣਾ ਚਾਹੁੰਦਾ ਹਾਂ ਮਸੀਹ ਅਤੇ ਉਸ ਸ਼ਕਤੀ ਨੂੰ ਜਿਸਨੇ ਉਸ ਨੂੰ ਮੌਤ ਤੋਂ ਜਿਵਾਲਿਆ ਹੈ। ਮੈਂ ਮਸੀਹ ਦੇ ਦੁੱਖਾਂ ਦਾ ਭਾਗੀਦਾਰ ਹੋਣਾ ਚਾਹੁੰਦਾ ਹਾਂ ਅਤੇ ਉਸਦੀ ਮੌਤ ਵਿੱਚ ਉਸੇ ਜਿਹਾ ਬਣਨਾ ਚਾਹੁੰਦਾ ਹਾਂ।"
10 O que eu quero é conhecer Cristo e o poder da sua ressurreição, tomar parte nos seus sofrimentos e me tornar como ele na sua morte,
11 ਇਸ ਤਰ੍ਹਾਂ, ਮੈਨੂੰ ਉਮੀਦ ਹੈ ਕਿ ਕਿਵੇਂ ਵੀ ਮੈਂ ਉਨ੍ਹਾਂ ਵਿੱਚੋਂ ਹੋ ਸੱਕਦਾ ਹਾਂ ਜੋ ਮੌਤ ਤੋਂ ਜਿਵਾਲੇ ਜਾਣਗੇ।"
11 para, de algum modo, alcançar a ressurreição dentre os mortos.
12 ਟੀਚੇ ਉੱਪਰ ਪਹੁੰਚਣ ਦਾ ਜਤਨ ਮੇਰਾ ਇਹ ਭਾਵ ਨਹੀਂ ਕਿ ਮੈਂ ਪਹਿਲਾਂ ਹੀ ਬਿਲਕੁਲ ਉਹੋ ਜਿਹਾ ਬਣ ਗਿਆ ਜਿਵੇਂ ਪਰਮੇਸ਼ੁਰ ਮੈਨੂੰ ਬਨਾਉਣਾ ਚਾਹੁੰਦਾ ਸੀ। ਮੈਂ ਹਾਲੇ ਟੀਚੇ ਤੱਕ ਨਹੀਂ ਪਹੁੰਚਿਆ। ਪਰ ਮੈਂ ਉਸ ਟੀਚੇ ਤੱਕ ਪਹੁੰਚਣ ਲਈ ਲਗਾਤਾਰ ਸੰਘਰਸ਼ ਕਰ ਰਿਹਾ ਹਾਂ। ਇਹ ਸਿਰਫ਼ ਇਹੀ ਕਾਰਣ ਹੈ ਕਿ ਮਸੀਹ ਯਿਸੂ ਨੇ ਮੈਨੂੰ ਆਪਣਾ ਬਣਾਇਆ।"
12 Não que eu já tenha recebido isso ou já tenha obtido a perfeição, mas prossigo para conquistar aquilo para o que também fui conquistado por Cristo Jesus.
13 ਭਰਾਵੋ ਅਤੇ ਭੈਣੋ ਮੈਂ ਜਾਣਦਾ ਹਾਂ ਕਿ ਮੈਂ ਹਾਲੇ ਤੱਕ ਮੰਜਿਲ ਤੇ ਨਹੀਂ ਪਹੁੰਚਿਆ। ਪਰ ਇੱਕ ਗੱਲ ਹੈ ਜੋ ਮੈਂ ਹਮੇਸ਼ਾ ਕਰਦਾ ਹਾਂ; ਮੈਂ ਬੀਤੀਆਂ ਗੱਲਾਂ ਨੂੰ ਭੁੱਲ ਚੁੱਕਿਆ ਹਾਂ ਅਤੇ ਮੈਂ ਉਸ ਮੰਜਿਲ ਤੇ ਪਹੁੰਚਣ ਦੀ ਸਖਤ ਕੋਸ਼ਿਸ਼ ਕਰ ਰਿਹਾ ਹਾਂ ਜੋ ਮੇਰੇ ਸਾਹਮਣੇ ਹੈ।"
13 Irmãos, quanto a mim, não julgo havê-lo alcançado, mas uma coisa faço: esquecendo-me das coisas que ficam para trás e avançando para as que estão diante de mim,
14 ਮੈਂ ਮੰਜਿਲ ਤੇ ਪਹੁੰਚਣ ਲਈ ਅਤੇ ਉਹ ਇਨਾਮ ਜਿੱਤਣ ਲਈ ਲਗਾਤਾਰ ਕੋਸ਼ਿਸ਼ ਕਰ ਰਿਹਾ ਹਾਂ, ਜਿਸ ਵਾਸਤੇ ਪਰਮੇਸ਼ੁਰ ਸਾਨੂੰ ਮਸੀਹ ਯਿਸੂ ਰਾਹੀਂ ਸਵਰਗ ਨੂੰ ਬੁਲਾ ਰਿਹਾ ਹੈ।"
14 prossigo para o alvo, para o prêmio da soberana vocação de Deus em Cristo Jesus.
15 ਸਾਨੂੰ ਸਾਰਿਆਂ ਨੂੰ, ਜਿਹੜੇ ਆਤਮਕ ਤੌਰ ਤੇ ਪੂਰੀ ਤਰ੍ਹਾਂ ਵੱਡੇ ਹੋ ਚੁੱਕੇ ਹਾਂ, ਇਸੇ ਤਰ੍ਹਾਂ ਹੀ ਸੋਚਣਾ ਚਾਹੀਦਾ ਹੈ। ਪਰ ਜੇਕਰ ਤੁਸੀਂ ਇਨ੍ਹਾਂ ਵਿੱਚੋਂ ਕਿਸੇ ਗੱਲ ਨਾਲ ਵੀ ਸਹਿਮਤ ਨਾ ਹੋਵੋ, ਤਾਂ ਪਰਮੇਸ਼ੁਰ ਤੁਹਾਨੂੰ ਇਹ ਸਪੱਸ਼ਟ ਕਰ ਦੇਵੇਗਾ।"
15 Todos, pois, que somos maduros, tenhamos este modo de pensar; e, se em alguma coisa vocês pensam de modo diferente, também isto Deus revelará para vocês.
16 ਹਰ ਹਾਲਤ ਵਿੱਚ ਸਾਨੂੰ ਸੱਚ ਦੇ ਰਾਹ ਤੇ ਤੁਰਨਾ ਜਾਰੀ ਰੱਖਣਾ ਚਾਹੀਦਾ ਹੈ ਜੋ ਅਸੀਂ ਹੁਣ ਤਕ ਅਨੁਸਰਣ ਕਰਦੇ ਆਏ ਹਾਂ।"
16 Seja como for, andemos de acordo com o que já alcançamos.
17 ਭਰਾਵੋ ਅਤੇ ਭੈਣੋ, ਮੇਰੇ ਉਦਾਹਰਣਾਂ ਦਾ ਅਨੁਸਰਣ ਕਰੋ। ਉਨ੍ਹਾਂ ਲੋਕਾਂ ਦਾ ਨਰੀਖਣ ਕਰੋ ਜਿਹੜੇ ਨੇੜਤਾ ਨਾਲ ਸਾਡੀ ਉਦਾਹਰਣਾ ਦਾ ਅਨੁਸਰਣ ਕਰਦੇ ਹਨ। ਜਿਵੇਂ ਅਸੀਂ ਇਹ ਰਾਹ ਤੁਹਾਨੂੰ ਵਿਖਾਏ। ਤੁਸੀਂ ਵੀ ਉਨ੍ਹਾਂ ਵਾਂਗ ਅਨੁਸਰਣ ਕਰੋ।"
17 Irmãos, sejam meus imitadores e observem os que vivem segundo o exemplo que temos dado a vocês.
18 ਬਹੁਤ ਸਾਰੇ ਲੋਕ ਮਸੀਹ ਦੀ ਸਲੀਬ ਦੇ ਦੁਸ਼ਮਣਾਂ ਵਾਂਗ ਜਿਉਂਦੇ ਹਨ। ਮੈਂ ਕਈ ਵਾਰੀ ਅਜਿਹੇ ਲੋਕਾਂ ਬਾਰੇ ਤੁਹਾਨੂੰ ਦੱਸਿਆ ਹੈ। ਅਤੇ ਹੁਣ ਉਨ੍ਹਾਂ ਬਾਰੇ ਦੱਸਣ ਲੱਗਿਆਂ ਮੈਨੂੰ ਰੋਣਾ ਆਉਂਦਾ ਹੈ।"
18 Pois muitos andam entre nós, dos quais repetidas vezes eu lhes dizia e agora digo, até chorando, que são inimigos da cruz de Cristo.
19 ਜਿਸ ਰਾਹ ਤੇ ਉਹ ਜਿਉਂ ਰਹੇ ਹਨ ਉਹ ਰਾਹ ਹੈ ਜੋ ਤਬਾਹੀ ਵੱਲ ਜਾਂਦਾ ਹੈ। ਉਨ੍ਹਾਂ ਦੀ ਭੁੱਖ ਹੀ ਉਨ੍ਹਾਂ ਦਾ ਪਰਮੇਸ਼ੁਰ ਹੈ। ਉਨ੍ਹਾਂ ਨੂੰ ਉਨ੍ਹਾਂ ਗੱਲਾਂ ਤੇ ਅਭਿਮਾਨ ਹੈ ਜਿਹੜੀਆਂ ਗੱਲਾਂ ਤੇ ਉਨ੍ਹਾਂ ਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਉਹ ਸਿਰਫ਼ ਦੁਨਿਆਵੀ ਚੀਜ਼ਾਂ ਬਾਰੇ ਸੋਚਦੇ ਹਨ।"
19 O destino deles é a perdição, o deus deles é o ventre, e a glória deles está naquilo de que deviam se envergonhar, visto que só pensam nas coisas terrenas.
20 ਪਰ ਸਾਡੀ ਮਾਤਭੂਮੀ ਸੁਰਗਾਂ ਵਿੱਚ ਹੈ। ਅਸੀਂ ਆਪਣੇ ਮੁਕਤੀਦਾਤੇ ਦੇ ਸੁਰਗਾਂ ਤੋਂ ਆਉਣ ਦੀ ਉਡੀਕ ਕਰ ਰਹੇ ਹਾਂ। ਸਾਡਾ ਮੁਕਤੀਦਾਤਾ ਪ੍ਰਭੂ ਯਿਸੂ ਮਸੀਹ ਹੈ।"
20 Pois a nossa pátria está nos céus, de onde também aguardamos o Salvador, o Senhor Jesus Cristo,
21 ਮਸੀਹ ਸਾਡੇ ਭੌਤਿਕ ਸਰੀਰਾਂ ਨੂੰ ਆਪਣੇ ਮਹਿਮਾਮਈ ਸਰੀਰ ਵਾਂਗ ਬਦਲ ਦੇਵੇਗਾ। ਉਹ ਇਹ ਉਸ ਸ਼ਕਤੀ ਨਾਲ ਕਰੇਗਾ ਜਿਸ ਨਾਲ ਉਹ ਸਾਰੀਆਂ ਚੀਜ਼ਾਂ ਨੂੰ ਨਿਯੰਤ੍ਰਣ ਹੇਠ ਰੱਖਣ ਯੋਗ ਹੈ।"
21 o qual transformará o nosso corpo de humilhação, para ser igual ao corpo da sua glória, segundo a eficácia do poder que ele tem de até subordinar a si todas as coisas.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Filipenses 3, comparar traduções ou montar um estudo — tudo direto pelo WhatsApp.