Gálatas 1

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਪੌਲੁਸ ਰਸੂਲ ਵੱਲੋਂ, ਸ਼ੁਭਕਾਮਨਾਵਾਂ। ਮੈਨੂੰ ਮਨੁੱਖਾਂ ਵੱਲੋਂ ਰਸੂਲ ਵਜੋਂ ਨਹੀਂ ਚੁਣਿਆ ਗਿਆ ਸੀ। ਮੈਂ ਲੋਕਾਂ ਦੁਆਰਾ ਨਹੀਂ ਭੇਜਿਆ ਗਿਆ। ਨਹੀਂ! ਯਿਸੂ ਮਸੀਹ ਅਤੇ ਪਰਮੇਸ਼ੁਰ ਪਿਤਾ ਨੇ ਮੈਨੂੰ ਇੱਕ ਰਸੂਲ ਬਣਾਇਆ। ਪਰਮੇਸ਼ੁਰ ਹੀ ਹੈ ਜਿਸਨੇ ਯਿਸੂ ਨੂੰ ਮੌਤ ਤੋਂ ਜਿਵਾਲਿਆ।"
1 Paulo, apóstolo (não da parte dos homens, nem por homem algum, mas por Jesus Cristo e por Deus Pai, que o ressuscitou dos mortos),
2 ਮਸੀਹ ਵਿੱਚ ਉਨ੍ਹਾਂ ਸਾਰੇ ਭਰਾਵਾਂ ਵੱਲੋਂ ਗਲਾਤਿਯਾ ਵਿੱਚਲੀਆਂ ਕਲੀਸਿਯਾਵਾਂ ਨੂੰ ਸ਼ੁਭਕਾਮਨਾਵਾਂ ਜਿਹੜੇ ਮੇਰੇ ਨਾਲ ਹਨ।"
2 e todos os irmãos que estão comigo, às igrejas da Galácia:
3 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਸਾਡਾ ਪਿਤਾ ਅਤੇ ਸਾਡਾ ਪ੍ਰਭੂ ਯਿਸੂ ਮਸੀਹ ਤੁਹਾਨੂੰ ਸ਼ਾਂਤੀ ਦੇਵੇਗਾ।"
3 graça e paz, da parte de Deus Pai e da de nosso Senhor Jesus Cristo,
4 ਯਿਸੂ ਨੇ ਸਾਡੇ ਪਾਪਾਂ ਲਈ ਆਪਣੇ ਆਪ ਨੂੰ ਕੁਰਬਾਨ ਕੀਤਾ। ਯਿਸੂ ਨੇ ਅਜਿਹਾ ਸਾਨੂੰ ਇਸ ਬਦੀ ਦੀ ਦੁਨੀਆਂ ਤੋਂ ਮੁਕਤ ਕਰਨ ਲਈ ਕੀਤਾ ਜਿਸ ਵਿੱਚ ਅਸੀਂ ਰਹਿੰਦੇ ਹਾਂ। ਇਹੀ ਹੈ ਜੋ ਪਿਤਾ ਪਰਮੇਸ਼ੁਰ ਨੂੰ ਚਾਹੀਦਾ ਸੀ।"
4 o qual se deu a si mesmo por nossos pecados, para nos livrar do presente século mau, segundo a vontade de Deus, nosso Pai,
5 ਸਦੀਵੀ ਮਹਿਮਾ ਪਰਮੇਸ਼ੁਰ ਨਾਲ ਸੰਬੰਧਿਤ ਹੈ। ਆਮੀਨ।"
5 ao qual glória para todo o sempre. Amém!
6 ਸਿਰਫ਼ ਇੱਕ ਖੁਸ਼ਖਬਰੀ ਹੀ ਸੱਚੀ ਹੈ ਥੋੜਾ ਸਮਾਂ ਪਹਿਲਾਂ, ਪਰਮੇਸ਼ੁਰ ਨੇ ਤੁਹਾਨੂੰ ਆਪਣੇ ਪੈਰੋਕਾਰ ਹੋਣ ਲਈ ਬੁਲਾਇਆ ਸੀ। ਪਰਮੇਸ਼ੁਰ ਨੇ ਤੁਹਾਨੂੰ ਮਸੀਹ ਦੀ ਕਿਰਪਾ ਰਾਹੀਂ ਸੱਦਿਆ। ਪਰ ਮੈਂ ਤੁਸਾਂ ਲੋਕਾਂ ਉੱਤੇ ਬੜਾ ਹੈਰਾਨ ਹਾਂ ਕਿਉਂ ਕਿ ਤੁਸੀਂ ਇੱਕ ਵੱਖਰੀ ਖੁਸ਼ਖਬਰੀ ਵੱਲ ਮੁੜ ਰਹੇ ਹੋ।"
6 Maravilho-me de que tão depressa passásseis daquele que vos chamou à graça de Cristo para outro evangelho,
7 ਅਸਲ ਵਿੱਚ ਹੋਰ ਕੋਈ ਸੱਚੀ ਖੁਸ਼ਖਬਰੀ ਹੈ ਹੀ ਨਹੀਂ ਪਰ ਕੁਝ ਲੋਕ ਤੁਹਾਨੂੰ ਸ਼ਸ਼ੋਪੰਚ ਵਿੱਚ ਪਾ ਰਹੇ ਹਨ। ਉਹ ਯਿਸੂ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ।"
7 o qual não é outro, mas há alguns que vos inquietam e querem transtornar o evangelho de Cristo.
8 ਅਸੀਂ ਤੁਹਾਨੂੰ ਸੱਚੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਇਸ ਲਈ ਜੇਕਰ ਅਸੀਂ ਖੁਦ ਜਾਂ ਸਵਰਗ ਦਾ ਕੋਈ ਦੂਤ ਵੀ ਤੁਹਾਨੂੰ ਇੱਕ ਵੱਖਰੀ ਤਰ੍ਹਾਂ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਦਾ ਹੈ, ਤਾਂ ਉਸਦਾ ਤਿਰਸੱਕਾਰ ਕਰ ਦੇਣਾ ਚਾਹੀਦਾ ਹੈ।"
8 Mas, ainda que nós mesmos ou um anjo do céu vos anuncie outro evangelho além do que já vos tenho anunciado, seja anátema.
9 ਇਹ ਗੱਲ ਮੈਂ ਪਹਿਲੋਂ ਵੀ ਆਖੀ ਸੀ ਅਤੇ ਹੁਣ ਮੈਂ ਫ਼ੇਰ ਆਖਦਾ ਹਾਂ ਕਿ ਤੁਸੀਂ ਪਹਿਲਾਂ ਹੀ ਸੱਚੀ ਖੁਸ਼ਖਬਰੀ ਨੂੰ ਪ੍ਰਵਾਨ ਕਰ ਚੁੱਕੇ ਹੋ। ਜੋ ਕੋਈ ਵਿਅਕਤੀ ਤੁਹਾਨੂੰ ਮੁਕਤੀ ਦਾ ਕੋਈ ਹੋਰ ਮਾਰਗ ਦੱਸਦਾ ਹੈ ਉਸ ਨੂੰ ਨਿੰਦਿਆ ਜਾਣਾ ਚਾਹੀਦਾ ਹੈ।"
9 Assim como já vo-lo dissemos, agora de novo também vo-lo digo: se alguém vos anunciar outro evangelho além do que já recebestes, seja anátema.
10 ਕੀ ਹੁਣ ਤੁਸੀਂ ਸੋਚਦੇ ਹੋ ਕਿ ਮੈਂ ਲੋਕਾਂ ਨੂੰ ਆਪਣੇ ਆਪ ਨੂੰ ਕਬੂਲ ਕਰਾਉਣ ਦੀ ਕੋਸ਼ਿਸ਼ ਕਰ ਰਿਹਾ ਹਾਂ? ਨਹੀਂ। ਪਰਮੇਸ਼ੁਰ ਹੀ ਹੈ ਜਿਸ ਨੂੰ ਮੈਂ ਪ੍ਰਸੰਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ। ਕੀ ਮੈਂ ਲੋਕਾਂ ਨੂੰ ਪ੍ਰਸੰਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ? ਜੇ ਮੈਂ ਲੋਕਾਂ ਨੂੰ ਪ੍ਰਸੰਨ ਕਰਨਾ ਚਾਹੁੰਦਾ, ਤਾਂ ਮੈਂ ਯਿਸੂ ਮਸੀਹ ਦਾ ਇੱਕ ਸੇਵਕ ਨਾ ਹੁੰਦਾ।"
10 Porque persuado eu agora a homens ou a Deus? Ou procuro agradar a homens? Se estivesse ainda agradando aos homens, não seria servo de Cristo.
11 ਪੌਲੁਸ ਦਾ ਅਧਿਕਾਰ ਪਰਮੇਸ਼ੁਰ ਵੱਲੋਂ ਹੈ ਭਰਾਵੋ ਮੈਂ ਤੁਹਾਨੂੰ ਇਹ ਦੱਸਣਾ ਚਾਹੁੰਦਾ ਹਾਂ ਕਿ ਜਿਹੜੀ ਖੁਸ਼ਖਬਰੀ ਦਾ ਪ੍ਰਚਾਰ ਮੈਂ ਤੁਹਾਨੂੰ ਕੀਤਾ ਸੀ ਉਹ ਮਨੁੱਖਾਂ ਦੀ ਬਣਾਈ ਹੋਈ ਨਹੀਂ ਸੀ।"
11 Mas faço-vos saber, irmãos, que o evangelho que por mim foi anunciado não é segundo os homens,
12 ਮੈਨੂੰ ਇਹ ਖੁਸ਼ਖਬਰੀ ਕਿਸੇ ਮਨੁੱਖ ਵਲੋਂ ਨਹੀਂ ਮਿਲੀ ਸੀ। ਕਿਸੇ ਮਨੁੱਖ ਨੇ ਮੈਨੂੰ ਇਹ ਖੁਸ਼ਖਬਰੀ ਨਹੀਂ ਪੜ੍ਹਾਈ। ਮੈਨੂੰ ਇਹ ਯਿਸੂ ਮਸੀਹ ਨੇ ਦਿੱਤੀ ਸੀ। ਉਸ ਨੇ ਇਹ ਖੁਸ਼ਖਬਰੀ ਮੈਨੂੰ ਪ੍ਰਗਟ ਕੀਤੀ ਸੀ।"
12 porque não o recebi, nem aprendi de homem algum, mas pela revelação de Jesus Cristo.
13 ਤੁਸੀਂ ਮੇਰੇ ਪਿੱਛਲੇ ਜੀਵਨ ਬਾਰੇ ਸੁਣ ਚੁੱਕੇ ਹੋ। ਮੈਂ ਯਹੂਦੀ ਧਰਮ ਦਾ ਅਨੁਯਾਈ ਸਾਂ। ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਬਹੁਤ ਸਤਾਇਆ ਸੀ, ਅਤੇ ਮੈਂ ਇਸ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਸੀ।"
13 Porque já ouvistes qual foi antigamente a minha conduta no judaísmo, como sobremaneira perseguia a igreja de Deus e a assolava.
14 ਮੈਂ ਯਹੂਦੀ ਧਰਮ ਵਿੱਚ ਆਪਣੀ ਉਮਰ ਦੇ ਹੋਰਨਾਂ ਯਹੂਦੀਆਂ ਨਾਲੋਂ ਵੱਧੇਰੇ ਵੱਧ ਰਿਹਾ ਸੀ। ਮੈਂ ਆਪਣੇ ਵੱਲੋਂ ਪੁਰਾਣੀ ਮਰਯਾਦਾ ਦਾ ਅਨੁਸਰਣ ਕਰਨ ਦੀ ਪੂਰੀ ਕੋਸ਼ਿਸ਼ ਕੀਤੀ। ਇਹ ਨੇਮ ਉਹੀ ਰਿਵਾਜ਼ ਸਨ ਜਿਨ੍ਹਾਂ ਨੂੰ ਅਸੀਂ ਆਪਣੇ ਪੁਰਖਿਆਂ ਤੋਂ ਹਾਸਿਲ ਕੀਤਾ ਸੀ।"
14 E, na minha nação, excedia em judaísmo a muitos da minha idade, sendo extremamente zeloso das tradições de meus pais.
15 ਪਰ ਮੇਰੇ ਜਨਮ ਤੋਂ ਵੀ ਪਹਿਲਾਂ, ਮੇਰੇ ਲਈ ਪਰਮੇਸ਼ੁਰ ਦੀ ਖਾਸ ਵਿਉਂਤ ਸੀ। ਇਸ ਲਈ ਪਰਮੇਸ਼ੁਰ ਨੇ ਮੈਨੂੰ ਆਪਣੀ ਕਿਰਪਾ ਨਾਲ ਸੱਦਿਆ।"
15 Mas, quando aprouve a Deus, que desde o ventre de minha mãe me separou e me chamou pela sua graça,
16 ਪਰਮੇਸ਼ੁਰ ਚਾਹੁੰਦਾ ਸੀ ਕਿ ਮੈਂ ਉਸ ਦੇ ਪੁੱਤਰ ਬਾਰੇ ਗੈਰ ਯਹੂਦੀਆਂ ਨੂੰ ਖੁਸ਼ਖਬਰੀ ਦੱਸਾਂ। ਇਸ ਲਈ ਪਰਮੇਸ਼ੁਰ ਨੇ ਮੈਨੂੰ ਆਪਣੇ ਪੁੱਤਰ ਬਾਰੇ ਪ੍ਰਕਾਸ਼ ਕੀਤਾ। ਜਦੋਂ ਪਰਮੇਸ਼ੁਰ ਨੇ ਮੈਨੂੰ ਬੁਲਾਇਆ, ਮੈਂ ਕਿਸੇ ਮਨੁੱਖ ਪਾਸੋਂ ਸਲਾਹ ਜਾਂ ਸਹਾਇਤਾ ਨਹੀਂ ਮੰਗੀ।"
16 revelar seu Filho em mim, para que o pregasse entre os gentios, não consultei carne nem sangue,
17 ਮੈਂ ਯਰੂਸ਼ਲਮ ਵਿੱਚ ਰਸੂਲਾਂ ਨੂੰ ਮਿਲਣ ਨਹੀਂ ਗਿਆ। ਇਹ ਲੋਕ ਮੇਰੇ ਤੋਂ ਵੀ ਪਹਿਲਾਂ ਹੀ ਰਸੂਲ ਸਨ। ਪਰ ਮੈਂ ਤੁਰੰਤ ਅਰਬ ਦੇਸ਼ ਨੂੰ ਚੱਲਾ ਗਿਆ। ਬਾਦ ਵਿੱਚ ਮੈਂ ਦੰਮਿਸਕ ਸ਼ਹਿਰ ਵਿੱਚ ਵਾਪਸ ਚੱਲਾ ਗਿਆ।"
17 nem tornei a Jerusalém, a ter com os que já antes de mim eram apóstolos, mas parti para a Arábia e voltei outra vez a Damasco.
18 ਤਿੰਨਾਂ ਸਾਲਾਂ ਬਾਦ ਮੈਂ ਯਰੂਸ਼ਲਮ ਚੱਲਾ ਗਿਆ। ਮੈਂ ਪਤਰਸ ਨੂੰ ਮਿਲਣਾ ਚਾਹੁੰਦਾ ਸਾਂ। ਮੈਂ ਪਤਰਸ ਕੋਲ ਪੰਦਰ੍ਹਾਂ ਦਿਨਾਂ ਤੱਕ ਠਹਿਰਿਆ।"
18 Depois, passados três anos, fui a Jerusalém para ver a Pedro e fiquei com ele quinze dias.
19 ਮੈਂ ਯਿਸੂ ਦੇ ਭਰਾ ਯਾਕੂਬ ਤੋਂ ਬਿਨਾ ਕਿਸੇ ਹੋਰ ਰਸੂਲ ਨੂੰ ਨਹੀਂ ਮਿਲਿਆ।"
19 E não vi a nenhum outro dos apóstolos, senão a Tiago, irmão do Senhor.
20 ਪਰਮੇਸ਼ੁਰ ਜਾਣਦਾ ਹੈ ਕਿ ਇਹ ਜਿਹੜੀਆਂ ਗੱਲਾਂ ਮੈਂ ਲਿਖ ਰਿਹਾ ਹਾਂ ਝੂਠੀਆਂ ਨਹੀਂ ਹਨ।"
20 Ora, acerca do que vos escrevo, eis que diante de Deus testifico que não minto.
21 ਬਾਦ ਵਿੱਚ ਮੈਂ ਸੁਰਿਯਾ ਤੋਂ ਕਿਲਿਕਿਯਾ ਦੇ ਇਲਾਕੇ ਵੱਲ ਚੱਲਾ ਗਿਆ।"
21 Depois, fui para as partes da Síria e da Cilícia.
22 ਯਹੂਦਿਯਾ ਵਿੱਚ ਮਸੀਹ ਦੀਆਂ ਕਲੀਸਿਯਾਵਾਂ ਮੈਨੂੰ ਨਿਜੀ ਤੌਰ ਤੇ ਨਹੀਂ ਮਿਲੀਆਂ।"
22 E não era conhecido de vista das igrejas da Judeia, que estavam em Cristo;
23 ਉਨ੍ਹਾਂ ਨੇ ਮੇਰੇ ਬਾਰੇ ਇਹੀ ਸੁਣਿਆ ਸੀ; “ਇਹ ਆਦਮੀ ਸਾਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਹੁਣ ਉਹ ਲੋਕਾਂ ਨੂੰ ਓਸੇ ਵਿਸ਼ਵਾਸ ਦਾ ਪ੍ਰਚਾਰ ਕਰ ਰਿਹਾ ਹੈ ਜਿਸ ਨੂੰ ਕਦੇ ਉਹ ਤਬਾਹ ਕਰਨਾ ਚਾਹੁੰਦਾ ਸੀ।”"
23 mas somente tinham ouvido dizer: Aquele que já nos perseguiu anuncia, agora, a fé que, antes, destruía.
24 ਇਨ੍ਹਾਂ ਵਿਸ਼ਵਾਸੀਆਂ ਨੇ ਮੇਰੇ ਵਾਸਤੇ ਪਰਮੇਸ਼ੁਰ ਦੀ ਵਡਿਆਈ ਕੀਤੀ।"
24 E glorificavam a Deus a respeito de mim.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Gálatas 1, comparar traduções ou montar um estudo — tudo direto pelo WhatsApp.