Gálatas 3

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਪਰਮੇਸ਼ੁਰ ਦੀਆਂ ਅਸੀਸਾਂ ਵਿਸ਼ਵਾਸ ਰਾਹੀਂ ਮਿਲ ਸੱਕਦੀਆਂ ਹੇ ਗਲਾਤੀਓ। ਅਸੀਂ ਤੁਹਾਡੀਆਂ ਅੱਖਾਂ ਸਾਹਮਣੇ ਵਿਆਖਿਆ ਕੀਤੀ ਕਿ ਕਿਵੇਂ ਯਿਸੂ ਮਸੀਹ ਨੂੰ ਸਲੀਬ ਦਿੱਤੀ ਗਈ ਸੀ। ਪਰ ਤੁਸੀਂ ਬਹੁਤ ਮੂਰਖ ਸੀ। ਤੁਸੀਂ ਕੁਝ ਲੋਕਾਂ ਦੀ ਚਲਾਕੀ ਦੇ ਸ਼ਿਕਾਰ ਬਣ ਗਏ।"
1 Ó insensatos gálatas! Quem vos fascinou para não obedecerdes à verdade, a vós, perante os olhos de quem Jesus Cristo foi já representado como crucificado?
2 ਮੈਨੂੰ ਇੱਕ ਗੱਲ ਦੱਸੋਂ ਕਿ ਤੁਸੀਂ ਪਵਿੱਤਰ ਆਤਮਾ ਨੂੰ ਕਿਵੇਂ ਪ੍ਰਾਪਤ ਕੀਤਾ? ਕੀ ਤੁਸੀਂ ਨੇਮ ਦਾ ਅਨੁਸਰਣ ਕਰਕੇ ਪਵਿੱਤਰ ਆਤਮਾ ਨੂੰ ਪ੍ਰਾਪਤ ਕੀਤਾ? ਨਹੀਂ! ਤੁਸੀਂ ਆਤਮਾ ਇਸ ਲਈ ਪ੍ਰਾਪਤ ਕੀਤਾ ਸੀ ਕਿਉਂਕਿ ਤੁਸਾਂ ਖੁਸ਼ਖਬਰੀ ਸੁਣੀ ਉਸ ਵਿੱਚ ਵਿਸ਼ਵਾਸ ਵੀ ਕੀਤਾ।"
2 Só quisera saber isto de vós: recebestes o Espírito pelas obras da lei ou pela pregação da fé?
3 ਤੁਸੀਂ ਮਸੀਹ ਵਿੱਚ ਆਪਣਾ ਜੀਵਨ ਆਤਮਾ ਨਾਲ ਸ਼ੁਰੂ ਕੀਤਾ। ਕੀ ਹੁਣ ਤੁਸੀਂ ਇਸ ਨੂੰ ਆਪਣੀ ਤਾਕਤ ਨਾਲ ਜਾਰੀ ਰੱਖਣ ਦੀ ਕੋਸ਼ਿਸ਼ ਕਰ ਰਹੇ ਹੋ? ਇਹ ਮੂਰੱਖਤਾ ਹੈ।"
3 Sois vós tão insensatos que, tendo começado pelo Espírito, acabeis agora pela carne?
4 ਤੁਸੀਂ ਬਹੁਤ ਗੱਲਾਂ ਅਨੁਭਵ ਕੀਤੀਆਂ ਹਨ। ਕੀ ਇਹ ਸਾਰੇ ਅਨੁਭਵ ਜਾਇਆ ਹੋ ਗਏ? ਮੈਨੂੰ ਉਮੀਦ ਹੈ ਕਿ ਉਹ ਅਨੁਭਵ ਬੇਕਾਰ ਨਹੀਂ ਹੋਏ।"
4 Será em vão que tenhais padecido tanto? Se é que isso também foi em vão.
5 ਕੀ ਪਰਮੇਸ਼ੁਰ ਤੁਹਾਨੂੰ ਇਸ ਲਈ ਪਵਿੱਤਰ ਆਤਮਾ ਪ੍ਰਦਾਨ ਕਰਦਾ ਹੈ ਕਿ ਤੁਸੀਂ ਨੇਮ ਉੱਤੇ ਚੱਲਦੇ ਹੋ? ਨਹੀਂ! ਕੀ ਪਰਮੇਸ਼ੁਰ ਤੁਹਾਨੂੰ ਕਰਿਸ਼ਮੇ ਇਸ ਲਈ ਦਿਖਾਉਂਦਾ ਹੈ ਕਿ ਤੁਸੀਂ ਨੇਮ ਉੱਤੇ ਚੱਲਦੇ ਹੋ? ਨਹੀਂ! ਪਰਮੇਸ਼ੁਰ ਤੁਹਾਨੂੰ ਆਪਣਾ ਆਤਮਾ ਇਸ ਲਈ ਪ੍ਰਦਾਨ ਕਰਦਾ ਹੈ ਅਤੇ ਕਰਿਸ਼ਮੇ ਕਰਦਾ ਹੈ ਕਿਉਂਕਿ ਤੁਸੀਂ ਖੁਸ਼ਖਬਰੀ ਨੂੰ ਸੁਣਿਆ ਹੈ ਅਤੇ ਉਸ ਉੱਤੇ ਯਕੀਨ ਕੀਤਾ ਹੈ।"
5 Aquele, pois, que vos dá o Espírito e que opera maravilhas entre vós o faz pelas obras da lei ou pela pregação da fé?
6 ਪੋਥੀਆਂ ਅਬਰਾਹਾਮ ਬਾਰੇ ਵੀ ਇਹੀ ਆਖਦੀਆਂ ਹਨ। “ਅਬਰਾਹਾਮ ਨੇ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ। ਅਤੇ ਪਰਮੇਸ਼ੁਰ ਨੇ ਅਬਰਾਹਾਮ ਦੇ ਵਿਸ਼ਵਾਸ ਨੂੰ ਪ੍ਰਵਾਨ ਕੀਤਾ। ਉਸ ਨੇ ਅਬਰਾਹਾਮ ਨੂੰ ਧਰਮੀ ਬਣਾਇਆ।”"
6 É o caso de Abraão, que creu em Deus, e isso lhe foi imputado como justiça.
7 ਇਸ ਲਈ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਜਿਨ੍ਹਾਂ ਨੂੰ ਨਿਹਚਾ ਹੈ ਉਹ ਅਬਰਾਹਾਮ ਦੀ ਸੱਚੀ ਔਲਾਦ ਹਨ।"
7 Sabei, pois, que os que são da fé são filhos de Abraão.
8 ਪੋਥੀਆਂ ਨੇ ਆਖਿਆ ਕਿ ਭਵਿੱਖ ਵਿੱਚ ਕੀ ਵਾਪਰੇਗਾ। ਇਨ੍ਹਾਂ ਲਿਖਤਾਂ ਨੇ ਆਖਿਆ ਕਿ ਪਰਮੇਸ਼ੁਰ ਗੈਰ ਯਹੂਦੀਆਂ ਨੂੰ ਉਨ੍ਹਾਂ ਦੇ ਵਿਸ਼ਵਾਸ ਦੁਆਰਾ ਧਰਮੀ ਬਣਾਵੇਗਾ। ਅਬਰਾਹਾਮ ਨੂੰ ਇਹ ਖੁਸ਼ਖਬਰੀ ਇਸਦੇ ਵਾਪਰਨ ਤੋਂ ਪਹਿਲਾਂ ਹੀ ਦੱਸ ਦਿੱਤੀ ਗਈ ਸੀ: ਪਰਮੇਸ਼ੁਰ ਨੇ ਅਬਰਾਹਾਮ ਨੂੰ ਕਿਹਾ, “ਮੈਂ ਸਾਰੀਆਂ ਕੌਮਾਂ ਦੇ ਲੋਕਾਂ ਨੂੰ ਤੇਰੇ ਰਾਹੀਂ ਅਸੀਸਾਂ ਦੇਵਾਂਗਾ।”"
8 Ora, tendo a Escritura previsto que Deus havia de justificar pela fé os gentios, anunciou primeiro o evangelho a Abraão, dizendo: Todas as nações serão benditas em ti.
9 ਅਬਰਾਹਾਮ ਨੇ ਇਸ ਉੱਪਰ ਵਿਸ਼ਵਾਸ ਕੀਤਾ। ਕਿਉਂਕਿ ਅਬਰਾਹਾਮ ਨੇ ਵਿਸ਼ਵਾਸ ਕੀਤਾ ਕਿ ਉਸ ਉੱਤੇ ਪਰਮੇਸ਼ੁਰ ਦੀ ਮਿਹਰ ਹੋਈ ਹੈ। ਅੱਜ ਵੀ ਇਹੋ ਗੱਲ ਹੈ। ਸਾਰੇ ਲੋਕ, ਜਿਨ੍ਹਾਂ ਨੂੰ ਵਿਸ਼ਵਾਸ ਹੈ, ਉਵੇਂ ਹੀ ਅਸੀਸ ਦਿੱਤੀ ਗਈ ਹੈ ਜਿਵੇਂ ਅਬਰਾਹਾਮ ਨੂੰ ਦਿੱਤੀ ਗਈ ਸੀ।"
9 De sorte que os que são da fé são benditos com o crente Abraão.
10 ਪਰ ਜਿਹੜੇ ਲੋਕ ਧਰਮੀ ਬਨਣ ਲਈ ਨੇਮ ਉੱਤੇ ਨਿਰਭਰ ਕਰਦੇ ਹਨ ਉਹ ਸਰਾਪੇ ਹੋਏ ਹਨ। ਕਿਉਂ? ਕਿਉਂਕਿ ਪੋਥੀਆਂ ਆਖਦੀਆਂ ਹਨ, “ਇੱਕ ਵਿਅਕਤੀ ਨੂੰ ਉਹ ਸਭ ਕੁਝ ਕਰਨਾ ਚਾਹੀਦਾ ਹੈ ਜੋ ਨੇਮ ਵਿੱਚ ਲਿਖਿਆ ਹੋਇਆ ਹੈ। ਜੋ ਉਹ ਹਮੇਸ਼ਾ ਇਸਦਾ ਪਾਲਣ ਨਹੀਂ ਕਰਦਾ ਤਾਂ ਉਹ ਵਿਅਕਤੀ ਸਰਾਪਿਆ ਹੋਇਆ ਹੈ।”"
10 Todos aqueles, pois, que são das obras da lei estão debaixo da maldição; porque escrito está: Maldito todo aquele que não permanecer em todas as coisas que estão escritas no livro da lei, para fazê-las.
11 ਇਸੇ ਲਈ ਇਹ ਬਹੁਤ ਸਪੱਸ਼ਟ ਹੈ ਕਿ ਨੇਮ ਦੁਆਰਾ ਕੋਈ ਵੀ ਧਰਮੀ ਨਹੀਂ ਬਣਾਇਆ ਜਾ ਸੱਕਦਾ। ਪੋਥੀਆਂ ਆਖਦੀਆਂ ਹਨ, “ਜਿਹੜਾ ਵਿਅਕਤੀ ਪਰਮੇਸ਼ੁਰ ਨਾਲ ਉਸਦੀ ਨਿਹਚਾ ਕਾਰਣ ਧਰਮੀ ਹੈ ਉਹ ਸਦਾ ਜੀਵੇਗਾ।”"
11 E é evidente que, pela lei, ninguém será justificado diante de Deus, porque o justo viverá da fé.
12 ਨੇਮ ਵਿਸ਼ਵਾਸ ਦੀ ਵਰਤੋਂ ਨਹੀਂ ਕਰਦਾ ਇਹ ਵੱਖਰਾ ਢੰਗ ਅਪਨਾਉਂਦਾ ਹੈ। ਨੇਮ ਆਖਦਾ ਹੈ: ਜਿਹੜਾ, “ਵਿਅਕਤੀ ਨੇਮਾਂ ਦਾ ਅਨੁਸਰਣ ਕਰਕੇ ਜੀਵਨ ਪਾਉਣਾ ਚਾਹੁੰਦਾ ਹੈ ਉਸ ਨੂੰ ਉਹ ਸਭ ਗੱਲਾਂ ਕਰਨੀਆਂ ਚਾਹੀਦੀਆਂ ਹਨ ਜੋ ਨੇਮ ਆਖਦਾ ਹੈ।”"
12 Ora, a lei não é da fé, mas o homem que fizer estas coisas por elas viverá.
13 ਨੇਮ ਨੇ ਸਾਡੇ ਉੱਪਰ ਇੱਕ ਸਰਾਪ ਰੱਖ ਦਿੱਤਾ। ਪਰ ਮਸੀਹ ਨੇ ਉਸ ਸਰਾਪ ਨੂੰ ਦੂਰ ਕਰ ਦਿੱਤਾ ਹੈ। ਉਸ ਨੇ ਸਾਡੇ ਨਾਲ ਆਪਣੀ ਥਾਂ ਬਦਲ ਲਈ। ਮਸੀਹ ਨੇ ਉਹ ਸਰਾਪ ਆਪਣੇ ਆਪ ਉੱਪਰ ਲੈ ਲਿਆ। ਪੋਥੀਆਂ ਵਿੱਚ ਇਹ ਲਿਖਿਆ ਹੈ, “ਜੇ ਕਿਸੇ ਵਿਅਕਤੀ ਦੇ ਸਰੀਰ ਨੂੰ ਰੁੱਖ ਉੱਤੇ ਲਟਕਾਇਆ ਜਾਂਦਾ ਹੈ ਤਾਂ ਉਹ ਵਿਅਕਤੀ ਸਰਾਪ ਹੇਠਾਂ ਹੁੰਦਾ ਹੈ।”"
13 Cristo nos resgatou da maldição da lei, fazendo-se maldição por nós, porque está escrito: Maldito todo aquele que for pendurado no madeiro;
14 ਯਿਸੂ ਮਸੀਹ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਸਾਰੇ ਲੋਕਾਂ ਨੂੰ ਪਰਮੇਸ਼ੁਰ ਦੀ ਅਸੀਸ ਮਿਲ ਸੱਕੇ, ਪਰਮੇਸ਼ੁਰ ਨੇ ਇਸ ਅਸੀਸ ਦਾ ਵਚਨ ਅਬਰਾਹਾਮ ਨੂੰ ਦਿੱਤਾ ਸੀ। ਇਹੀ ਅਸੀਸ ਯਿਸੂ ਮਸੀਹ ਰਾਹੀਂ ਆਉਂਦੀ ਹੈ। ਯਿਸੂ ਇਸ ਲਈ ਕੁਰਬਾਨ ਹੋਇਆ ਕਿ ਅਸੀਂ ਉਸ ਪਵਿੱਤਰ ਆਤਮਾ ਨੂੰ ਪ੍ਰਾਪਤ ਕਰ ਸੱਕੀਏ ਜਿਸਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਸੀ। ਇਹ ਵਾਇਦਾ ਸਾਡੇ ਵਿਸ਼ਵਾਸ ਕਾਰਣ ਸਾਨੂੰ ਪ੍ਰਾਪਤ ਹੋਇਆ ਹੈ।"
14 para que a bênção de Abraão chegasse aos gentios por Jesus Cristo e para que, pela fé, nós recebamos a promessa do Espírito.
15 ਨੇਮ ਅਤੇ ਵਾਇਦਾ ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇੱਕ ਉਦਾਹਰਣ ਦਿੰਦਾ ਹਾਂ। ਇੱਕ ਕਰਾਰ ਬਾਰੇ ਸੋਚੋ ਜੋ ਇੱਕ ਵਿਅਕਤੀ ਲਿਖਦਾ ਹੈ। ਜਦੋਂ ਇਹ ਕਰਾਰ ਕਾਨੂੰਨੀ ਹੁੰਦਾ ਹੈ, ਤਾਂ ਕੋਈ ਵੀ ਇਸ ਨੂੰ ਰੱਦ ਨਹੀਂ ਕਰ ਸੱਕਦਾ ਤੇ ਨਾ ਹੀ ਉਸ ਵਿੱਚ ਕੁਝ ਜੋੜ ਸੱਕਦਾ ਹੈ। ਅਤੇ ਕੋਈ ਵਿਅਕਤੀ ਉਸ ਇਕਰਾਰਨਾਮੇ ਨੂੰ ਅਣਡਿੱਠ ਨਹੀਂ ਕਰ ਸੱਕਦਾ।"
15 Irmãos, como homem falo. Se o testamento de um homem for confirmado, ninguém o anula nem lhe acrescenta alguma coisa.
16 ਪਰਮੇਸ਼ੁਰ ਨੇ ਅਬਰਾਹਾਮ ਨੂੰ ਅਤੇ ਉਸਦੀ ਔਲਾਦ ਨਾਲ ਵਾਇਦੇ ਕੀਤੇ। ਪਰਮੇਸ਼ੁਰ ਨੇ ਇਹ ਨਹੀਂ ਆਖਿਆ, “ਅਤੇ ਤੁਹਾਡੀਆਂ ਔਲਾਦਾਂ ਨੂੰ।” ਉਸਦਾ ਅਰਥ ਬਹੁਤ ਸਾਰੇ ਲੋਕ ਹੋ ਸੱਕਦਾ ਹੈ। ਇਸਦੀ ਜਗ਼੍ਹਾ ਪਰਮੇਸ਼ੁਰ ਨੇ ਆਖਿਆ, “ਅਤੇ ਤੁਹਾਡੀ ਔਲਾਦ ਨੂੰ।” ਇਸਦਾ ਅਰਥ ਹੈ ਕੇਵਲ ਇੱਕ ਵਿਅਕਤੀ; ਅਤੇ ਉਹ ਮਸੀਹ ਹੈ।"
16 Ora, as promessas foram feitas a Abraão e à sua posteridade. Não diz: E às posteridades, como falando de muitas, mas como de uma só: E à tua posteridade, que é Cristo.
17 ਮੇਰਾ ਕਹਿਣ ਦਾ ਭਾਵ ਇਹ ਹੈ ਕਿ; ਜਿਹੜਾ ਕਰਾਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਦਿੱਤਾ ਜੋ ਨੇਮ ਦੇਣ ਤੋਂ ਬਹੁਤ ਸਮਾਂ ਪਹਿਲਾਂ ਕਾਨੂੰਨੀ ਬਣ ਗਿਆ ਸੀ। ਨੇਮ 430 ਵਰ੍ਹੇ ਬਾਦ ਵਿੱਚ ਆਇਆ। ਇਸ ਲਈ ਨੇਮ ‘ਕਰਾਰ’ ਨੂੰ ਰੱਦ ਕਰਨ ਦੇ ਯੋਗ ਨਹੀਂ ਸੀ ਅਤੇ ਨਾ ਹੀ ਪਰਮੇਸ਼ੁਰ ਦੇ ਅਬਰਾਹਾਮ ਨੂੰ ਦਿੱਤੇ ਵਾਇਦੇ ਨੂੰ ਰੱਦ ਕਰਨ ਯੋਗ ਸੀ।"
17 Mas digo isto: que tendo sido o testamento anteriormente confirmado por Deus, a lei, que veio quatrocentos e trinta anos depois, não o invalida, de forma a abolir a promessa.
18 ਕੀ ਨੇਮ ਦੀ ਪਾਲਣਾ ਕਰਨਾ ਸਾਨੂੰ ਉਹ ਚੀਜ਼ਾਂ ਪ੍ਰਦਾਨ ਕਰ ਸੱਕਦਾ ਹੈ ਜਿਸਦਾ ਪਰਮੇਸ਼ੁਰ ਨੇ ਵਾਇਦਾ ਕੀਤਾ? ਨਹੀਂ! ਜੇ ਅਸੀਂ ਪਾਲਣਾ ਕਰਕੇ ਪ੍ਰਾਪਤ ਕਰ ਸੱਕਦੇ ਹੁੰਦੇ, ਤਾਂ ਉਹ ਪਰਮੇਸ਼ੁਰ ਦਾ ਵਾਇਦਾ ਨਹੀਂ ਜਿਹੜਾ ਸਾਨੂੰ ਉਹ ਚੀਜ਼ਾਂ ਪ੍ਰਦਾਨ ਕਰਦਾ ਹੈ। ਪਰੰਤੂ ਪਰਮੇਸ਼ੁਰ ਨੇ ਆਪਣੀਆਂ ਭਰਪੂਰ ਅਸੀਸਾਂ ਅਬਰਾਹਾਮ ਨੂੰ ਆਪਣੇ ਵਾਇਦੇ ਰਾਹੀਂ ਦਿੱਤੀਆਂ।"
18 Porque, se a herança provém da lei, já não provém da promessa; mas Deus, pela promessa, a deu gratuitamente a Abraão.
19 ਫ਼ੇਰ ਸ਼ਰ੍ਹਾ ਕਾਹਦੇ ਵਾਸਤੇ ਹੈ? ਨੇਮ ਲੋਕਾਂ ਦੀਆਂ ਕੀਤੀਆਂ ਬਦਕਾਰੀਆਂ ਨੂੰ ਉਜਾਗਰ ਕਰਨ ਲਈ ਦਿੱਤਾ ਸੀ। ਸ਼ਰ੍ਹਾ ਉਦੋਂ ਤੱਕ ਜਾਰੀ ਰਹੀ ਜਦੋਂ ਤੱਕ ਕਿ ਅਬਰਾਹਾਮ ਦੀ ਖਾਸ ਨਸਲ ਨਹੀਂ ਆਈ। ਪਰਮੇਸ਼ੁਰ ਦਾ ਵਾਇਦਾ ਇਸ ਖਾਸ ਉਲਾਦ ਨਾਲ ਸੰਬੰਧਿਤ ਸੀ। ਸ਼ਰ੍ਹਾ ਦੂਤਾਂ ਰਾਹੀਂ ਦਿੱਤੀ ਗਈ ਸੀ। ਦੂਤਾਂ ਨੇ ਲੋਕਾਂ ਤੱਕ ਸ਼ਰ੍ਹਾ ਪਹੁੰਚਾਉਣ ਲਈ ਮੂਸਾ ਨੂੰ ਵਿੱਚੋਲੇ ਦੀ ਤਰ੍ਹਾਂ ਇਸਤੇਮਾਲ ਕੀਤਾ।"
19 Logo, para que é a lei? Foi ordenada por causa das transgressões, até que viesse a posteridade a quem a promessa tinha sido feita, e foi posta pelos anjos na mão de um medianeiro.
20 ਪਰ ਜਦੋਂ ਕੇਵਲ ਇੱਕ ਧਿਰ ਹੁੰਦੀ ਹੈ ਤਾਂ ਵਿੱਚੋਲੇ ਦੀ ਕੋਈ ਲੋੜ ਨਹੀਂ ਹੁੰਦੀ, ਅਤੇ ਪਰਮੇਸ਼ੁਰ ਕੇਵਲ ਇੱਕ ਹੈ।"
20 Ora, o medianeiro não o é de um só, mas Deus é um.
21 ਮੂਸਾ ਦੇ ਨੇਮ ਦਾ ਮੰਤਵ ਕੀ ਇਸਦਾ ਇਹ ਅਰਥ ਹੈ ਕਿ ਨੇਮ ਪਰਮੇਸ਼ੁਰ ਦੇ ਵਾਇਦਿਆਂ ਦੇ ਬਰੱਖਿਲਾਫ਼ ਹੈ? ਨਹੀਂ। ਜੇਕਰ ਅਜਿਹੀ ਸ਼ਰ੍ਹਾ ਹੁੰਦੀ ਜਿਹੜੀ ਲੋਕਾਂ ਨੂੰ ਜੀਵਨ ਦੇ ਸੱਕਦੀ, ਫ਼ੇਰ ਅਸੀਂ ਬੇਸ਼ੱਕ ਉਸ ਸ਼ਰ੍ਹਾ ਦਾ ਅਨੁਸਰਣ ਕਰਕੇ ਧਰਮੀ ਬਣਾਏ ਜਾਂਦੇ।"
21 Logo, a lei é contra as promessas de Deus? De nenhuma sorte; porque, se dada fosse uma lei que pudesse vivificar, a justiça, na verdade, teria sido pela lei.
22 ਪਰ ਇਹ ਸੱਚ ਨਹੀਂ ਹੈ, ਕਿਉਂਕਿ ਪੋਥੀਆਂ ਨੇ ਪਰਗਟ ਕੀਤਾ ਕਿ ਸਾਰੇ ਲੋਕੀਂ ਪਾਪ ਨਾਲ ਬੱਝੇ ਹੋਏ ਕੈਦੀ ਹਨ। ਪੋਥੀਆਂ ਨੇ ਇਹ ਕਿਉਂ ਪਰਗਟ ਕੀਤਾ? ਤਾਂ ਜੋ ਵਿਸ਼ਵਾਸ ਰਾਹੀਂ ਲੋਕਾਂ ਨੂੰ ਵਾਇਦਾ ਦਿੱਤਾ ਜਾ ਸੱਕੇ। ਇਹ ਵਾਇਦਾ ਲੋਕਾਂ ਨੂੰ ਯਿਸੂ ਮਸੀਹ ਵਿੱਚ ਵਿਸ਼ਵਾਸ ਕਰਨ ਲਈ ਦਿੱਤਾ ਗਿਆ ਹੈ।"
22 Mas a Escritura encerrou tudo debaixo do pecado, para que a promessa pela fé em Jesus Cristo fosse dada aos crentes.
23 ਇਸ ਵਿਸ਼ਵਾਸ ਦੇ ਆਉਣ ਤੋਂ ਪਹਿਲਾਂ ਅਸੀਂ ਸਾਰੇ ਨੇਮ ਦੇ ਕੈਦੀ ਬਣੇ ਹੋਏ ਸਾਂ ਅਤੇ ਨੇਮ ਦੀ ਨਿਗਰਾਨੀ ਹੇਠ ਸਾਂ। ਸਾਨੂੰ ਉਦੋਂ ਤੱਕ ਕੋਈ ਅਜ਼ਾਦੀ ਨਹੀਂ ਸੀ ਜਦੋਂ ਤੱਕ ਪਰਮੇਸ਼ੁਰ ਨੇ ਸਾਡੇ ਤੇ ਵਿਸ਼ਵਾਸ ਦਾ ਉਹ ਮਾਰਗ, ਪਰਗਟ ਨਹੀਂ ਕੀਤਾ, ਜਿਹੜਾ ਆ ਰਿਹਾ ਸੀ।"
23 Mas, antes que a fé viesse, estávamos guardados debaixo da lei e encerrados para aquela fé que se havia de manifestar.
24 ਇਸੇ ਲਈ ਮਸੀਹ ਦੇ ਆਉਣ ਤੱਕ ਨੇਮ ਸਾਡਾ ਨਿਗਹਬਾਨ ਸੀ। ਮਸੀਹ ਦੇ ਆਉਣ ਤੋਂ ਮਗਰੋਂ ਅਸੀਂ ਵਿਸ਼ਵਾਸ ਰਾਹੀਂ ਪਰਮੇਸ਼ੁਰ ਨਾਲ ਧਰਮੀ ਬਣਾਏ ਜਾ ਸੱਕਾਂਗੇ।"
24 De maneira que a lei nos serviu de aio, para nos conduzir a Cristo, para que, pela fé, fôssemos justificados.
25 ਹੁਣ ਵਿਸ਼ਵਾਸ ਦਾ ਮਾਰਗ ਆ ਚੁੱਕਿਆ ਹੈ। ਇਸੇ ਲਈ, ਅਸੀਂ ਹੁਣ ਨੇਮ ਦੇ ਨਿਯੰਤ੍ਰਣ ਹੇਠਾਂ ਨਹੀਂ ਜਿਉਂਦੇ।"
25 Mas, depois que a fé veio, já não estamos debaixo de aio.
26 ਤੁਸੀਂ ਸਾਰੇ ਮਸੀਹ ਯਿਸੂ ਵਿੱਚ ਇਸ ਨਿਹਚਾ ਦੁਆਰਾ ਪਰਮੇਸ਼ੁਰ ਦੇ ਬੱਚੇ ਹੋ।"
26 Porque todos sois filhos de Deus pela fé em Cristo Jesus;
27 ਕਿਉਂ ਕਿ ਤੁਹਾਨੂੰ ਸਾਰਿਆਂ ਨੂੰ ਮਸੀਹ ਅੰਦਰ ਬਪਤਿਸਮਾ ਦਿੱਤਾ ਗਿਆ ਹੈ ਅਤੇ ਤੁਸੀਂ ਆਪਣੇ ਆਪ ਨੂੰ ਮਸੀਹ ਨਾਲ ਢੱਕ ਲਿਆ ਹੈ।"
27 porque todos quantos fostes batizados em Cristo já vos revestistes de Cristo.
28 ਹੁਣ, ਮਸੀਹ ਯਿਸੂ ਵਿੱਚ, ਯਹੂਦੀਆਂ ਅਤੇ ਯੂਨਾਨੀਆਂ ਵਿੱਚਕਾਰ ਵੀ ਕੋਈ ਫ਼ਰਕ ਨਹੀਂ। ਇੱਥੇ ਗੁਲਾਮਾਂ ਅਤੇ ਆਜ਼ਾਦਾਂ ਵਿੱਚਕਾਰ ਵੀ ਕੋਈ ਫ਼ਰਕ ਨਹੀਂ। ਨਰ ਅਤੇ ਮਾਦਾ ਵਿੱਚ ਕੋਈ ਫ਼ਰਕ ਨਹੀਂ ਹੈ। ਕਿਉਂ ਕਿ ਤੁਸੀਂ ਸਾਰੇ ਮਸੀਹ ਯਿਸੂ ਵਿੱਚ ਇੱਕ ਹੋ।"
28 Nisto não há judeu nem grego; não há servo nem livre; não há macho nem fêmea; porque todos vós sois um em Cristo Jesus.
29 ਤੁਸੀਂ ਮਸੀਹ ਦੇ ਹੋ ਇਸ ਲਈ ਤੁਸੀਂ ਅਬਰਾਹਾਮ ਦੀ ਔਲਾਦ ਹੋ। ਤੁਸੀਂ ਸਾਰੇ ਪਰਮੇਸ਼ੁਰ ਦੇ ਅਬਰਾਹਾਮ ਨੂੰ ਵਾਇਦੇ ਕਾਰਣ ਪਰਮੇਸ਼ੁਰ ਦੀਆਂ ਅਸੀਸਾਂ ਪ੍ਰਾਪਤ ਕਰਦੇ ਹੋ।"
29 E, se sois de Cristo, então, sois descendência de Abraão e herdeiros conforme a promessa.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Gálatas 3, comparar traduções ou montar um estudo — tudo direto pelo WhatsApp.