Gálatas 4
Punjabi Bible (GL_PUNJABI) vs BKJ
BKJ BKJ
1 ਮੈਂ ਤੁਹਾਨੂੰ ਇਹ ਦੱਸਣਾ ਚਾਹੁੰਦਾ ਹਾਂ, “ਜਦੋਂ ਤੱਕ ਇੱਕ ਵਾਰਸ ਨਾਬਾਲਗ ਹੁੰਦਾ ਹੈ ਉਹ ਗੁਲਾਮ ਨਾਲੋਂ ਬਹੁਤਾ ਵੱਖਰਾ ਨਹੀਂ ਹੁੰਦਾ। ਜੇਕਰ ਵਾਰਸ ਹਰ ਚੀਜ਼ ਦਾ ਮਾਲਕ ਬਣ ਜਾਂਦਾ ਹੈ ਤਾਂ ਵੀ ਇਸ ਵਿੱਚ ਕੋਈ ਫ਼ਰਕ ਨਹੀਂ ਪੈਂਦਾ।"
1 Agora digo, que o herdeiro, enquanto criança, em nada difere do servo, ainda que seja senhor de tudo;
2 ਕਿਉਂ? ਕਿਉਂ ਕਿ ਉਸ ਦੇ ਬਚਪਨੇ ਵੇਲੇ, ਉਸ ਨੂੰ ਆਪਣੀ ਦੇਖ ਭਾਲ ਕਰਨ ਵਾਲਿਆਂ ਦੇ ਆਦੇਸ਼ ਨੂੰ ਮੰਨਣਾ ਪੈਂਦਾ ਹੈ। ਪਰ ਜਦੋਂ ਉਹ ਆਪਣੇ ਪਿਤਾ ਦੁਆਰਾ ਨਿਰਧਾਰਿਤ ਉਮਰ ਵਿੱਚ ਪਹੁੰਚਦਾ ਹੈ, ਉਹ ਆਜ਼ਾਦ ਹੋ ਜਾਂਦਾ ਹੈ।"
2 mas está sob tutores e administradores, até ao tempo determinado por seu pai.
3 ਸਾਡੇ ਨਾਲ ਵੀ ਇਵੇਂ ਹੀ ਹੈ। ਅਸੀਂ ਵੀ ਕਦੇ ਬੱਚਿਆਂ ਵਰਗੇ ਸਾਂ। ਅਸੀਂ ਇਸ ਦੁਨੀਆਂ ਦੇ ਵਿਅਰਥ ਰਿਵਾਜ਼ਾਂ ਦੇ ਗੁਲਾਮ ਸਾਂ। ਪਰ ਜਦੋਂ ਠੀਕ ਸਮਾਂ ਆਇਆ ਤਾਂ ਪਰਮੇਸ਼ੁਰ ਨੇ ਆਪਣਾ ਪੁੱਤਰ ਘੱਲ ਦਿੱਤਾ।"
3 Assim também nós, quando éramos crianças, estávamos escravizados pelos rudimentos do mundo;
4 ਪਰਮੇਸ਼ੁਰ ਦਾ ਪੁੱਤਰ ਇੱਕ ਔਰਤ ਤੋਂ ਜੰਮਿਆ ਸੀ। ਪਰਮੇਸ਼ੁਰ ਦਾ ਪੁੱਤਰ ਨੇਮ ਦੇ ਨਿਯੰਤ੍ਰਣ ਹੇਠ ਜੰਮਿਆਂ।"
4 mas quando veio a plenitude dos tempos, Deus enviou o seu Filho, nascido de mulher, nascido sob a lei,
5 ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਉਹ ਨੇਮ ਦੇ ਅਧੀਨ ਰਹਿ ਰਹੇ ਲੋਕਾਂ ਲਈ ਆਜ਼ਾਦੀ ਲਿਆ ਸੱਕੇ ਪਰਮੇਸ਼ੁਰ ਦਾ ਮੰਤਵ ਸਾਨੂੰ ਆਪਣੇ ਬੱਚੇ ਬਨਾਉਣਾ ਸੀ।"
5 para redimir os que estavam sob a lei, para que recebêssemos a adoção de filhos.
6 ਤੁਸੀਂ ਪਰਮੇਸ਼ੁਰ ਦੇ ਬੱਚੇ ਹੋ ਉਸੇ ਲਈ ਪਰਮੇਸ਼ੁਰ ਨੇ ਸਾਡੇ ਹਿਰਦਿਆਂ ਵਿੱਚ ਆਪਣੇ ਪੁੱਤਰ ਦੇ ਆਤਮਾ ਨੂੰ ਘੱਲਿਆ। ਆਤਮਾ ਕੁਰਲਾਉਂਦਾ ਹੈ, “ਅੱਬਾ, ਪਿਆਰੇ ਪਿਤਾ।”"
6 E porque vós sois filhos, Deus enviou o Espírito de seu Filho aos vossos corações, que clama: Aba, Pai.
7 ਇਸ ਲਈ ਤੁਸੀਂ ਹੁਣ ਅਤੀਤ ਦੀ ਤਰ੍ਹਾਂ ਗੁਲਾਮ ਨਹੀਂ ਹੋ। ਤੁਸੀਂ ਪਰਮੇਸ਼ੁਰ ਦੇ ਬੱਚੇ ਹੋ। ਪਰਮੇਸ਼ੁਰ ਤੁਹਾਨੂੰ ਉਹ ਚੀਜ਼ਾਂ ਦੇਵੇਗਾ ਜਿਸਦਾ ਉਸ ਨੇ ਵਾਇਦਾ ਕੀਤਾ ਸੀ। ਕਿਉਂ ਕਿ ਤੁਸੀਂ ਉਸ ਦੇ ਬੱਚੇ ਹੋ।"
7 Portanto, já não és servo, mas filho; e se és filho, então és também herdeiro de Deus por meio de Cristo.
8 ਗਲਾਤੀ ਮਸੀਹੀਆਂ ਲਈ ਪੌਲੁਸ ਦਾ ਪ੍ਰੇਮ ਅਤੀਤ ਵਿੱਚ ਤੁਸੀਂ ਪਰਮੇਸ਼ੁਰ ਨੂੰ ਨਹੀਂ ਸੀ ਜਾਣਦੇ। ਤੁਸੀਂ ਉਨ੍ਹਾਂ ਦੇਵਤਿਆਂ ਦੇ ਗੁਲਾਮ ਸੀ ਜਿਹੜੇ ਵਾਸਤਵਿਕ ਨਹੀਂ ਸਨ।"
8 Outrora, quando não conhecíeis a Deus, servíeis aos que por natureza não são deuses.
9 ਪਰ ਹੁਣ ਤੁਸੀਂ ਅਸਲੀ ਪਰਮੇਸ਼ੁਰ ਨੂੰ ਜਾਣਦੇ ਹੋ। ਇਹ ਸੱਚਮੁੱਚ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਨੂੰ ਜਾਣਦਾ ਹੈ। ਇਸ ਲਈ ਅਜਿਹਾ ਕਿਉਂ ਹੈ ਕਿ ਤੁਸੀਂ ਉਨ੍ਹਾਂ ਨਿਤਾਣੇ ਅਤੇ ਫ਼ਜ਼ੂਲ ਨੇਮਾਂ ਵੱਲ ਵਾਪਸ ਜਾਂਦੇ ਹੋ ਜਿਨ੍ਹਾਂ ਦਾ ਅਨੁਸਰਣ ਤੁਸੀਂ ਮੁੱਢ ਵਿੱਚ ਕੀਤਾ ਸੀ? ਕੀ ਤੁਸੀਂ ਹੁਣ ਫ਼ੇਰ ਉਨ੍ਹਾਂ ਚੀਜ਼ਾਂ ਦੇ ਗੁਲਾਮ ਬਣਨਾ ਚਾਹੁੰਦੇ ਹੋ?"
9 Agora, porém, depois de conhecerdes a Deus, ou melhor, sendo conhecidos por Deus, como é que tornais aos elementos fracos e miseráveis, aos quais desejais novamente estar em escravidão?
10 ਤੁਸੀਂ ਹਾਲੇ ਵੀ ਖਾਸ ਦਿਨਾਂ, ਮਹੀਨਿਆਂ, ਰੁੱਤਾਂ ਅਤੇ ਸਾਲਾਂ ਨੂੰ ਮਹੱਤਤਾ ਦਿੰਦੇ ਹੋ।"
10 Observais dias, e meses, e tempos e anos.
11 ਮੈਂ ਤੁਹਾਥੋਂ ਇਸ ਲਈ ਡਰਦਾ ਹਾਂ। ਮੈਨੂੰ ਡਰ ਹੈ ਤੁਹਾਡੇ ਲਈ ਮੇਰਾ ਕਾਰਜ ਜ਼ਾਇਆ ਹੋ ਗਿਆ ਹੈ।"
11 Eu tenho receio por vós, de que eu tenha trabalhado convosco em vão.
12 ਭਰਾਵੋ ਅਤੇ ਭੈਣੋ ਮੈਂ ਵੀ ਤੁਹਾਡੇ ਵਰਗਾ ਹੀ ਸਾਂ; ਇਸ ਲਈ ਕਿਰਪਾ ਕਰਕੇ ਮੇਰੇ ਵਰਗੇ ਬਣ ਜਾਵੋ। ਤੁਸੀਂ ਪਹਿਲਾਂ ਮੇਰੇ ਉੱਪਰ ਬਹੁਤ ਮਿਹਰਬਾਨ ਸੀ।"
12 Irmãos, rogo-vos que sejais como eu; pois eu sou como vós sois; vós não me fizestes mal algum.
13 ਤੁਸੀਂ ਜਾਣਦੇ ਹੋ ਮੈਂ ਪਹਿਲੀ ਬਾਰ ਤੁਹਾਡੇ ਕੋਲ ਕਿਉਂ ਆਇਆ ਸਾਂ। ਇਹ ਇਸ ਲਈ ਸੀ ਕਿ ਮੈਂ ਬਿਮਾਰ ਸਾਂ। ਇਹ ਉਦੋਂ ਸੀ ਜਦੋਂ, ਤੁਹਾਨੂੰ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਸੀ।"
13 Vós sabeis como através de enfermidade na carne eu vos preguei o evangelho pela primeira vez.
14 ਮੇਰੀ ਬਿਮਾਰੀ ਤੁਹਾਡੇ ਉੱਪਰ ਬੋਝ ਸੀ। ਪਰ ਤੁਸੀਂ ਮੇਰੇ ਬਾਰੇ ਕੋਈ ਨਫ਼ਰਤ ਨਹੀਂ ਦਿਖਾਈ। ਤੁਸੀਂ ਮੈਨੂੰ ਵਾਪਸ ਚੱਲੇ ਜਾਣ ਲਈ ਮਜਬੂਰ ਨਹੀਂ ਕੀਤਾ ਤੁਸੀਂ ਮੇਰੀ ਇਸ ਤਰ੍ਹਾਂ ਆਉ-ਭਗਤ ਕੀਤੀ ਸੀ ਜਿਵੇਂ ਮੈਂ ਪਰਮੇਸ਼ੁਰ ਵੱਲੋਂ ਆਇਆ ਕੋਈ ਦੂਤ ਹੋਵਾਂ। ਤੁਸੀਂ ਮੈਂਨੂੰ ਇਉਂ ਪ੍ਰਵਾਨ ਕੀਤਾ ਜਿਵੇਂ ਮੈਂ ਖੁਦ ਮਸੀਹ ਹੋਵਾਂ।"
14 E minha tentação, que estava em minha carne, nem por isto me desprezastes, nem me rejeitastes, antes me acolhestes como a um anjo de Deus, até mesmo como Cristo Jesus.
15 ਉਦੋਂ ਤੁਸੀਂ ਬਹੁਤ ਖੁਸ਼ ਸੀ ਉਹ ਖੁਸ਼ੀ ਹੁਣ ਕਿੱਥੇ ਹੈ? ਮੈਨੂੰ ਯਾਦ ਹੈ ਕਿ ਤੁਸੀਂ ਮੇਰੀ ਸਹਾਇਤਾ ਲਈ ਹਰ ਸੰਭਵ ਜਤਨ ਕਰਨਾ ਚਾਹੁੰਦੇ ਸੀ। ਜੇਕਰ ਸੰਭਵ ਹੁੰਦਾ ਤਾਂ ਤੁਸੀਂ ਆਪਣੀਆਂ ਅੱਖਾਂ ਬਾਹਰ ਖਿੰਚ ਲੈਂਦੇ ਅਤੇ ਉਨ੍ਹਾਂ ਨੂੰ ਮੈਨੂੰ ਦੇ ਦਿੰਦੇ।"
15 Onde está agora aquela bem-aventurança da qual falastes? Pois tenho em memória que, se possível fora, vós teríeis arrancado os teus próprios olhos e dado-os para mim.
16 ਕੀ ਹੁਣ ਮੈਂ ਤੁਹਾਡਾ ਦੁਸ਼ਮਣ ਹਾਂ ਕਿਉਂ ਕਿ ਮੈਂ ਤੁਹਾਨੂੰ ਸੱਚ ਆਖਦਾ ਰਿਹਾਂ।"
16 Tornei-me, portanto, vosso inimigo, porque vos disse a verdade?
17 ਉਹੀ ਲੋਕੀਂ ਤੁਹਾਨੂੰ ਉਤੇਜਿਤ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਪਰ ਉਨ੍ਹਾਂ ਦਾ ਮੰਤਵ ਠੀਕ ਨਹੀਂ ਹੈ। ਉਹ ਲੋਕੀ ਤੁਹਾਨੂੰ ਸਾਡੇ ਵਿਰੁੱਧ ਜਾਣ ਲਈ ਪ੍ਰੇਰਿਤ ਕਰ ਰਹੇ ਹਨ। ਉਹ ਚਾਹੁੰਦੇ ਹਨ ਕਿ ਤੁਸੀਂ ਕੇਵਲ ਉਨ੍ਹਾਂ ਦਾ ਹੀ ਅਨੁਸਰਣ ਕਰੋ ਨਾ ਕਿ ਹੋਰਾਂ ਦਾ।"
17 Eles zelosamente têm afeto por vós, mas não para o bem; sim, eles vos excluiriam, a fim de que vós possais ter afeto por eles.
18 ਲੋਕਾਂ ਲਈ ਤੁਹਾਡੇ ਅੰਦਰ ਦਿਲਚਸਪੀ ਦਰਸ਼ਾਉਣਾ ਚੰਗੀ ਗੱਲ ਹੈ। ਪਰ ਉਦੋਂ ਹੀ ਜਦੋਂ ਉਨ੍ਹਾਂ ਦਾ ਮੰਤਵ ਚੰਗਾ ਹੋਵੇ। ਇਹ ਗੱਲ ਹਮੇਸ਼ਾ ਸੱਚੀ ਹੈ। ਇਹ ਉਦੋਂ ਵੀ ਸੱਚੀ ਹੈ ਜਦੋਂ ਕਿ ਮੈਂ ਤੁਹਾਡੇ ਨਾਲ ਹਾਂ ਅਤੇ ਉਦੋਂ ਵੀ ਜਦੋਂ ਮੈਂ ਤੁਹਾਡੇ ਕੋਲੋਂ ਦੂਰ ਹੁੰਦਾ ਹਾਂ।"
18 Mas é bom ser zelosamente sempre afetado por uma coisa boa, e não somente quando estou presente convosco.
19 ਮੇਰੇ ਬੱਚਿਓ, ਇੱਕ ਵਾਰੀ ਫ਼ੇਰ ਮੈਂ ਤੁਹਾਡੇ ਲਈ ਉਸੇ ਤਰ੍ਹਾਂ ਦਾ ਦੁੱਖ ਮਹਿਸੂਸ ਕਰ ਰਿਹਾ ਹਾਂ ਜਿਸ ਤਰ੍ਹਾਂ ਦਾ ਕੋਈ ਜਨਣੀ ਬੱਚੇ ਦੇ ਜਨਮ ਸਮੇਂ ਅਨੁਭਵ ਕਰਦੀ ਹੈ। ਅਜਿਹਾ ਮੈਂ ਉਦੋਂ ਤੱਕ ਮਹਿਸੂਸ ਕਰਦਾ ਰਹਾਂਗਾ ਜਦੋਂ ਤੱਕ ਕਿ ਤੁਸੀਂ ਸੱਚਮੁੱਚ ਮਸੀਹ ਵਾਂਗ ਨਹੀਂ ਬਣ ਜਾਂਦੇ।"
19 Meus filhinhos, por quem de novo sinto dores de parto, até que Cristo seja formado em vós,
20 ਮੈਂ ਕਾਮਨਾ ਕਰਦਾ ਹਾਂ ਕਿ ਹੁਣ ਤੁਹਾਡੇ ਨਾਲ ਹੋ ਸੱਕਾਂ। ਜੇਕਰ ਮੈਂ ਤੁਹਾਡੇ ਨਜ਼ਦੀਕ ਹੁੰਦਾ ਉਦੋਂ ਸ਼ਾਇਦ ਮੈਂ ਤੁਹਾਡੇ ਨਾਲ ਗੱਲ ਬਾਤ ਕਰਨ ਦਾ ਆਪਣਾ ਢੰਗ ਤਬਦੀਲ ਕਰ ਲੈਂਦਾ। ਹੁਣ ਮੈਨੂੰ ਪਤਾ ਨਹੀਂ ਕਿ ਮੈਂ ਤੁਹਾਡੇ ਨਾਲ ਕੀ ਕਰਾਂ।"
20 eu desejo estar presente agora convosco, e mudar o tom da minha voz; porquanto eu me encontro em dúvida a respeito de vós.
21 ਹਾਜਰਾ ਅਤੇ ਸਾਰਾਹ ਦੀ ਮਿਸਾਲ ਤੁਹਾਡੇ ਵਿੱਚੋਂ ਕੁਝ ਲੋਕ ਹਾਲੇ ਵੀ ਮੂਸਾ ਦੇ ਨੇਮ ਦੇ ਅਧੀਨ ਹੋਣਾ ਲੋਚਦੇ ਹਨ। ਮੈਨੂੰ ਦੱਸੋ ਕਿ ਨੇਮ ਕੀ ਆਖ਼ਦਾ ਹੈ?"
21 Dizei-me, vós que quereis estar sob a lei: Não ouvis a lei?
22 ਪੋਥੀਆਂ ਦੱਸਦੀਆਂ ਹਨ ਕਿ ਅਬਰਾਹਾਮ ਦੇ ਦੋ ਪੁੱਤਰ ਸਨ। ਇੱਕ ਪੁੱਤਰ ਦੀ ਮਾਂ ਗੁਲਾਮ ਔਰਤ ਸੀ। ਦੂਸਰੇ ਪੁੱਤਰ ਦੀ ਮਾਂ ਆਜ਼ਾਦ ਔਰਤ ਸੀ।"
22 Porque está escrito, que Abraão teve dois filhos, um da escrava e outro de mulher livre.
23 ਅਬਰਾਹਾਮ ਦਾ ਗੁਲਾਮ ਔਰਤ ਤੋਂ ਜਨਮਿਆਂ ਪੁੱਤਰ, ਆਮ ਇਨਸਾਨੀ ਢੰਗ ਵਿੱਚ ਜਨਮਿਆਂ ਸੀ। ਪਰ ਆਜ਼ਾਦ ਔਰਤ ਤੋਂ ਜਨਮਿਆ ਪੁੱਤਰ ਉਸ ਵਾਇਦੇ ਕਾਰਣ ਜਨਮਿਆ ਸੀ ਜਿਹੜਾ ਪਰਮੇਸ਼ੁਰ ਨੇ ਅਬਰਾਹਾਮ ਨਾਲ ਕੀਤਾ ਸੀ।"
23 Mas aquele que nasceu da escrava nasceu segundo a carne, e aquele que nasceu da mulher livre nasceu da promessa.
24 ਇਹ ਸੱਚੀ ਕਹਾਣੀ ਸਾਡੇ ਲਈ ਇੱਕ ਤਸਵੀਰ ਬਣਾਉਂਦੀ ਹੈ। ਦੋਵੇਂ ਔਰਤਾਂ ਪਰਮੇਸ਼ੁਰ ਅਤੇ ਮਨੁੱਖਾਂ ਵਿੱਚਕਾਰ ਕੀਤੇ ਗਏ ਦੋ ਕਰਾਰ ਵਾਂਗ ਹਨ। ਇੱਕ ਕਰਾਰ ਸੀਨਾਈ ਪਰਬਤ ਉੱਤੇ ਕੀਤਾ ਗਿਆ ਹੈ। ਜਿਹੜੇ ਲੋਕ ਇਸ ਕਰਾਰ ਦੇ ਅਧੀਨ ਹਨ ਉਹ ਗੁਲਾਮਾਂ ਵਰਗੇ ਹਨ। ਹਾਜਰਾ ਨਾਮੇ ਮਾਂ ਉਸ ਕਰਾਰ ਵਰਗੀ ਹੈ।"
24 Tais coisas são uma alegoria; pois estes são os dois pactos: o do monte Sinai, que gerou para a escravidão, que é Agar.
25 ਇਸੇ ਲਈ ਹਾਜਰਾ ਅਰਬ ਵਿੱਚ ਸੀਨਾਈ ਪਰਬਤ ਵਰਗੀ ਹੈ। ਹਾਜਰਾ ਮੌਜੂਦ ਯਰੂਸ਼ਲਮ ਸ਼ਹਿਰ ਦੀ ਤਸਵੀਰ ਹੈ। ਇਹ ਸ਼ਹਿਰ ਇੱਕ ਗੁਲਾਮ ਹੈ, ਅਤੇ ਇਸ ਵਿੱਚਲੇ ਸਾਰੇ ਵਸਨੀਕ ਨੇਮ ਦੇ ਗੁਲਾਮ ਹਨ।"
25 Porque Agar é o monte Sinai na Arábia, e corresponde à Jerusalém atual, que está em cativeiro com seus filhos.
26 ਪਰ ਸੁਰਗੀ ਯਰੂਸ਼ਲਮ ਉਸ ਆਜ਼ਾਦ ਔਰਤ ਵਰਗਾ ਹੈ। ਇਹ ਸਾਡੀ ਮਾਂ ਹੈ।"
26 Mas a Jerusalém que está lá no alto é livre, e é a mãe de todos nós.
27 ਪੋਥੀਆਂ ਵਿੱਚ ਇਉਂ ਲਿਖਿਆ ਹੈ; “ਖੁਸ਼ ਹੋ, ਬਾਂਝ ਔਰਤ। ਤੂੰ ਕਿਸੇ ਬੱਚੇ ਨੂੰ ਨਹੀਂ ਜਨਮਿਆ। ਤੂੰ ਜਿਸਨੇ ਕਦੇ ਵੀ ਸੂਤਕੀ ਪੀੜਾ ਅਨੁਭਵ ਨਹੀਂ ਕੀਤੀ, ਅਨੰਦ ਨਾਲ ਚੀਕ ਅਤੇ ਰੌਲਾ ਪਾ! ਜਿਹੜੀ ਔਰਤ ਤਿਆਗੀ ਹੋਈ ਹੈ ਉਸ ਨੂੰ ਉਸ ਔਰਤ ਨਾਲੋਂ ਵੱਧ ਬੱਚੇ ਹੋਣਗੇ ਜਿਸ ਕੋਲ ਉਸਦਾ ਪਤੀ ਹੈ।”"
27 Porquanto está escrito: Alegra-te, tu estéril que não tens; esforça-te e clama, tu que não estás de parto, pois a desolada tem muito mais filhos do que aquela que tem um marido.
28 ਅਬਰਾਹਾਮ ਦਾ ਇੱਕ ਪੁੱਤਰ ਆਮ ਇਨਸਾਨੀ ਢੰਗ ਵਿੱਚ ਜਨਮਿਆ ਸੀ। ਅਬਰਾਹਾਮ ਦਾ ਦੂਸਰਾ ਪੁੱਤਰ, ਇਸਹਾਕ, ਪਰਮੇਸ਼ੁਰ ਦੇ ਵਾਇਦੇ ਕਾਰਣ ਆਤਮਾ ਦੀ ਸ਼ਕਤੀ ਨਾਲ ਜਨਮਿਆ ਸੀ। ਮੇਰੇ ਭਰਾਵੋ ਅਤੇ ਭੈਣੋ, ਤੁਸੀਂ ਵੀ ਇਸਹਾਕ ਦੀ ਤਰ੍ਹਾਂ ਵਾਇਦੇ ਤੋਂ ਜਨਮੇ ਬੱਚੇ ਹੋ। ਆਮ ਇਨਸਾਨੀ ਢੰਗ ਵਿੱਚ ਜਨਮੇ ਪੁੱਤਰ ਨੇ ਦੂਸਰੇ ਪੁੱਤਰ ਨਾਲ ਬੁਰਾ ਵਿਵਹਾਰ ਕੀਤਾ। ਅੱਜ ਵੀ ਇਵੇਂ ਹੀ ਹੈ।"
28 Agora nós, irmãos, como Isaque o foi, somos os filhos da promessa.
29 ਪਰ ਪੋਥੀ ਕੀ ਆਖਦੀ ਹੈ? “ਗੁਲਾਮ ਔਰਤ ਨੂੰ ਅਤੇ ਉਸ ਦੇ ਪੁੱਤਰ ਨੂੰ ਬਾਹਰ ਕੱਢ ਦੇਹ। ਆਜ਼ਾਦ ਔਰਤ ਦਾ ਪੁੱਤਰ ਉਸ ਹਰ ਚੀਜ਼ ਨੂੰ ਪ੍ਰਾਪਤ ਕਰੇਗਾ ਜਿਹੜੀ ਉਸ ਦੇ ਪਿਤਾ ਦੀ ਹੈ।”"
29 Como naquele tempo, aquele que era nascido segundo a carne perseguia o que havia nascido do Espírito, o mesmo se dá hoje.
30 ਪਰ ਗੁਲਾਮ ਔਰਤ ਦਾ ਪੁੱਤਰ ਕੁਝ ਵੀ ਹਾਸਿਲ ਨਹੀਂ ਕਰੇਗਾ। ਇਸ ਲਈ ਮੇਰੇ ਭਰਾਵੋ ਅਤੇ ਭੈਣੋ ਅਸੀਂ ਗੁਲਾਮ ਔਰਤ ਦੇ ਬੱਚੇ ਨਹੀਂ ਹਾਂ। ਅਸੀਂ ਆਜ਼ਾਦ ਔਰਤ ਦੇ ਬੱਚੇ ਹਾਂ।"
30 Todavia, o que diz a escritura? Lança fora a escrava e o seu filho, porque o filho da mulher escrava não será herdeiro com o filho da mulher livre.
31 — ausente —
31 Assim então, irmãos, nós não somos filhos da mulher escrava, mas sim da que é livre.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Gálatas 4, comparar traduções ou montar um estudo — tudo direto pelo WhatsApp.