Gálatas 5

Punjabi Bible (GL_PUNJABI) vs NVT

Sair da comparação
NVT Nova Versão Transformadora
1 ਆਪਣੀ ਆਜ਼ਾਦੀ ਆਪਣੇ ਕੋਲ ਰੱਖੋ ਹੁਣ ਤੁਸੀਂ ਆਜ਼ਾਦ ਹੋ। ਮਸੀਹ ਨੇ ਸਾਨੂੰ ਆਜ਼ਾਦ ਕੀਤਾ ਹੈ। ਇਸ ਲਈ ਮਜਬੂਤੀ ਨਾਲ ਖਲੋਵੋ। ਬਦਲੋ ਨਾ ਅਤੇ ਮੁੜ ਕੇ ਨੇਮ ਦੀ ਗੁਲਾਮੀ ਵੱਲ ਨਾ ਪਰਤੋ।"
1 Portanto, permaneçam firmes nessa liberdade, pois Cristo verdadeiramente nos libertou. Não se submetam novamente à escravidão da lei.
2 ਸੁਣੋ ਮੈਂ ਪੌਲੁਸ ਹਾਂ। ਮੈਂ ਤੁਹਾਨੂੰ ਦੱਸਦਾ ਹਾਂ ਜੇਕਰ ਤੁਸੀਂ ਨੇਮ ਵੱਲ ਵਾਪਸ ਜਾਵੋ ਅਤੇ ਸੁੰਨਤੀਏ ਹੋ ਜਾਵੋ ਤਾਂ ਮਸੀਹ ਦਾ ਤੁਹਾਡੇ ਲਈ ਹੋਰ ਵੱਧੇਰੇ ਕੋਈ ਨਫ਼ਾ ਨਹੀਂ।"
2 Prestem atenção! Eu, Paulo, lhes digo: se vocês se deixarem ser circuncidados, Cristo de nada lhes servirá.
3 ਇੱਕ ਵਾਰੀ ਫ਼ੇਰ, ਮੈਂ ਹਰ ਮਨੁੱਖ ਨੂੰ ਚਿਤਾਵਨੀ ਦਿੰਦਾ ਹਾਂ; ਜੇ ਤੁਸੀਂ ਆਪਣੀ ਸੁੰਨਤ ਕਰਨ ਦਿਉਂਗੇ ਤਾਂ ਤੁਹਾਨੂੰ ਮੂਸਾ ਦੇ ਸਾਰੇ ਨੇਮਾਂ ਦਾ ਪਾਲਣ ਕਰਨਾ ਪਵੇਗਾ।"
3 Volto a dizer: todo aquele que se deixa ser circuncidado deve obedecer a toda a lei.
4 ਜੇ ਤੁਸੀਂ ਸ਼ਰ੍ਹਾ ਰਾਹੀਂ ਧਰਮੀ ਹੋਣ ਦੀ ਕੋਸ਼ਿਸ਼ ਕਰੋ, ਤਾਂ ਤੁਹਾਡਾ ਮਸੀਹ ਨਾਲ ਜੀਵਨ ਅੰਤ ਤੇ ਆ ਪੁਜਿਆ ਹੈ। ਤੁਸੀਂ ਪਰਮੇਸ਼ੁਰ ਦੀ ਕਿਰਪਾ ਤੋਂ ਡਿੱਗ ਚੁੱਕੇ ਹੋ।"
4 Pois, se vocês procuram tornar-se justos diante de Deus pelo cumprimento da lei, foram separados de Cristo e caíram para longe da graça.
5 ਅਸੀਂ ਨਿਹਚਾ ਰਾਹੀਂ ਪਰਮੇਸ਼ੁਰ ਨਾਲ ਧਰਮੀ ਹੋਣਾ ਚਾਹੁੰਦੇ ਹਾਂ। ਅਤੇ ਅਸੀਂ ਆਤਮਾ ਰਾਹੀਂ ਸਾਨੂੰ ਦਿੱਤੀ ਜਾਣ ਵਾਲੀ ਉਸ ਉਮੀਦ ਦਾ ਇੰਤਜ਼ਾਰ ਕਰ ਰਹੇ ਹਾਂ।"
5 Mas nós que vivemos pelo Espírito esperamos ansiosamente receber pela fé a justiça que Deus nos prometeu.
6 ਜਦੋਂ ਕੋਈ ਵਿਅਕਤੀ ਮਸੀਹ ਯਿਸੂ ਵਿੱਚ ਹੈ, ਤਾਂ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਭਾਵੇਂ ਉਸਦੀ ਸੁੰਨਤ ਹੋਈ ਹੋਵੇ ਜਾਂ ਨਾ। ਅੱਤ ਮਹੱਤਵਪੂਰਣ ਗੱਲ ਤਾਂ ਵਿਸ਼ਵਾਸ ਦੀ ਹੈ ਜਿਹੜੀ ਪ੍ਰੇਮ ਰਾਹੀਂ ਕਾਰਜ ਕਰਦੀ ਹੈ।"
6 Pois, em Cristo Jesus, não há benefício algum em ser ou não circuncidado. O que importa é a fé que se expressa pelo amor.
7 ਤੁਸੀਂ ਬੜੀ ਚੰਗੀ ਦੌੜ, ਦੌੜ ਰਹੇ ਸੀ। ਤੁਸੀਂ ਸੱਚ ਦੀ ਪਾਲਣਾ ਕਰ ਰਹੇ ਸੀ। ਕਿਸਨੇ ਤੁਹਾਨੂੰ ਸੱਚ ਦੇ ਮਾਰਗ ਦਾ ਅਨੁਸਰਣ ਕਰਨ ਤੋਂ ਰੋਕਿਆ?"
7 Vocês estavam indo bem na corrida; quem os impediu de seguir a verdade?
8 ਇਸ ਤਰ੍ਹਾਂ ਦੀ ਪ੍ਰੇਰਣਾ ਉਸ ਇੱਕ ਵੱਲੋਂ ਨਹੀਂ ਆਉਂਦੀ ਜਿਸਨੇ ਤੁਹਾਨੂੰ ਚੁਣਿਆ ਹੈ।"
8 Certamente não foi Deus quem os levou a pensar assim, pois ele os chamou para serem livres.
9 ਹੁਸ਼ਿਆਰ ਰਹੋ। “ਬੱਸ ਥੋੜਾ ਜਿਹਾ ਖਮੀਰ ਆਟੇ ਦੀ ਪੂਰੀ ਤੌਣ ਨੂੰ ਉਭਾਰ ਦਿੰਦਾ ਹੈ।”"
9 Um pouco de fermento se espalha por toda a massa.
10 ਮੈਨੂੰ ਪ੍ਰਭੂ ਉੱਤੇ ਵਿਸ਼ਵਾਸ ਹੈ ਕਿ ਤੁਸੀਂ ਉਨ੍ਹਾਂ ਵੱਖਰੇ ਵਿੱਚਾਰਾਂ ਉੱਤੇ ਵਿਸ਼ਵਾਸ ਨਹੀਂ ਕਰੋਂਗੇ। ਕੋਈ ਤੁਹਾਨੂੰ ਉਲਝਾ ਰਿਹਾ ਹੈ। ਉਹ ਵਿਅਕਤੀ ਭਾਵੇਂ ਕੋਈ ਵੀ ਹੋਵੇ ਸਜ਼ਾ ਪਾਵੇਗਾ।"
10 Confio que o Senhor os guardará de crer em falsos ensinamentos. Aquele que os perturbar, seja ele quem for, será julgado.
11 ਮੇਰੇ ਭਰਾਵੋ ਅਤੇ ਭੈਣੋ ਮੈਂ ਇਹ ਸਿੱਖਿਆ ਨਹੀਂ ਦਿੰਦਾ ਕਿ ਲੋਕਾਂ ਦੀ ਸੁੰਨਤ ਜਰੂਰ ਹੋਣੀ ਚਾਹੀਦੀ ਹੈ। ਜੇ ਮੈਂ ਹਾਲੇ ਵੀ ਸੁੰਨਤ ਬਾਰੇ ਪ੍ਰਚਾਰ ਕਰਾਂ ਤਾਂ ਮੈਨੂੰ ਹਾਲੇ ਵੀ ਦੰਡ ਕਿਉਂ ਦਿੱਤੇ ਜਾ ਰਹੇ ਹਨ? ਜੇਕਰ ਇਹ ਸੱਚ ਹੁੰਦਾ, ਫ਼ੇਰ ਸਲੀਬ ਬਾਰੇ ਮੇਰੇ ਪ੍ਰਚਾਰ ਤੋਂ ਕੋਈ ਵੀ ਸਮੱਸਿਆ ਪੈਦਾ ਨਾ ਹੋਈ ਹੁੰਦੀ।"
11 Irmãos, se eu ainda prego que vocês devem ser circuncidados, como dizem alguns, por que continuo a ser perseguido? Se eu não pregasse a salvação exclusivamente por meio da cruz, ninguém se ofenderia.
12 ਮੇਰੀ ਖਾਹਿਸ਼ ਹੈ ਜਿਹੜੇ ਲੋਕ ਤੁਹਾਨੂੰ ਪਰੇਸ਼ਾਨ ਕਰਦੇ ਹਨ ਆਪਣੀ ਸੁੰਨਤ ਦੇ ਨਾਲ ਖੱਸੀ ਹੋਣ ਨੂੰ ਵੀ ਸ਼ਾਮਿਲ ਕਰ ਲੈਣ।"
12 Esses sujeitos que os perturbam deveriam castrar a si mesmos!
13 ਮੇਰੇ ਭਰਾਵੋ ਅਤੇ ਭੈਣੋ, ਪਰਮੇਸ਼ੁਰ ਨੇ ਤੁਹਾਨੂੰ ਆਜ਼ਾਦ ਹੋਣ ਦਾ ਸੱਦਾ ਦਿੱਤਾ ਸੀ। ਪਰ ਇਸ ਆਜ਼ਾਦੀ ਨੂੰ ਆਪਣੇ ਪਾਪੀ ਆਪਿਆਂ ਨੂੰ ਪ੍ਰਸੰਨ ਕਰਨ ਦੇ ਅਰੱਥਾਂ ਵਾਂਗ ਇਸਤੇਮਾਲ ਨਾ ਕਰੋ। ਪਰ ਇੱਕ ਦੂਸਰੇ ਦੀ ਪਿਆਰ ਨਾਲ ਸੰਪੂਰਣ ਸੇਵਾ ਕਰੋ।"
13 Porque vocês, irmãos, foram chamados para viver em liberdade. Não a usem, porém, para satisfazer sua natureza humana. Ao contrário, usem-na para servir uns aos outros em amor.
14 ਸਮੁੱਚਾ ਨੇਮ ਦਾ ਸਾਰਾਂਸ਼ ਇਸ ਇੱਕ ਹੁਕਮ ਵਿੱਚ ਹੈ; “ਹੋਰਾਂ ਨੂੰ ਵੀ ਉਵੇਂ ਪਿਆਰ ਕਰੋ ਜਿਸ ਤਰ੍ਹਾਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋ।”"
14 Pois toda a lei pode ser resumida neste único mandamento: “Ame o seu próximo como a si mesmo”.
15 ਜੇ ਤੁਸੀਂ ਇੱਕ ਦੂਸਰੇ ਨੂੰ ਦੁੱਖੀ ਕਰਦੇ ਰਹੋਂਗੇ ਅਤੇ ਇੱਕ ਦੂਸਰੇ ਨੂੰ ਪਾੜਦੇ ਰਹੋਂਗ਼ੇ, ਤਾਂ ਸਚੇਤ ਰਹੋ। ਤੁਸੀਂ ਪੂਰੀ ਤਰ੍ਹਾਂ ਇੱਕ ਦੂਸਰੇ ਨੂੰ ਤਬਾਹ ਕਰ ਦਿਉਂਗੇ।"
15 Mas, se vocês estão sempre mordendo e devorando uns aos outros, tenham cuidado, pois correm o risco de se destruírem.
16 ਆਤਮਾ ਅਤੇ ਮਨੁੱਖੀ ਸਭਾ ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ; ਆਤਮਾ ਦੀ ਅਗਵਾਈ ਵਿੱਚ ਜੀਓ। ਫ਼ੇਰ ਤੁਸੀਂ ਕੋਈ ਮੰਦਾ ਕੰਮ ਨਹੀਂ ਕਰੋਂਗੇ ਜਿਹੜੇ ਤੁਹਾਡੇ ਪਾਪੀ ਆਪੇ ਨੂੰ ਪਸੰਦ ਹਨ।"
16 Por isso digo: deixem que o Espírito guie sua vida. Assim, não satisfarão os anseios de sua natureza humana.
17 ਸਾਡੇ ਪਾਪੀ ਆਪੇ ਉਹੀ ਗੱਲਾਂ ਚਾਹੁੰਦੇ ਹਨ ਜੋ ਆਤਮਾ ਦੇ ਵਿਰੁੱਧ ਹਨ। ਆਤਮਾ ਉਹ ਗੱਲਾਂ ਚਾਹੁੰਦਾ ਹੈ ਜੋ ਸਾਡੇ ਪਾਪੀ ਆਪਿਆਂ ਦੇ ਵਿਰੁੱਧ ਹਨ। ਇਹ ਦੋਵੇਂ ਇੱਕ ਦੂਸਰੇ ਦੇ ਵਿਰੁੱਧ ਹਨ। ਇਸ ਲਈ ਤੁਸੀਂ ਉਹ ਕੰਮ ਨਾ ਕਰੋ ਜਿਹੜੇ ਤੁਸੀਂ ਸੱਚਮੁੱਚ ਕਰਨਾ ਚਾਹੁੰਦੇ ਹੋ।"
17 A natureza humana deseja fazer exatamente o oposto do que o Espírito quer, e o Espírito nos impele na direção contrária àquela desejada pela natureza humana. Essas duas forças se confrontam o tempo todo, de modo que vocês não têm liberdade de pôr em prática o que intentam fazer.
18 ਪਰ ਜੇ ਤੁਸੀਂ ਆਤਮਾ ਦੀ ਅਗਵਾਈ ਨੂੰ ਆਗਿਆ ਦੇਵੋ ਤਾਂ ਤੁਸੀਂ ਨੇਮ ਦੇ ਅਧੀਨ ਨਹੀਂ ਹੋ।"
18 Quando, porém, são guiados pelo Espírito, não estão debaixo da lei.
19 ਮੰਦੇ ਕੰਮ, ਜਿਹੜੇ ਸਾਡਾ ਪਾਪੀ ਆਪਾ ਕਰਦਾ ਹੈ ਬੜੇ ਸਪੱਸ਼ਟ ਹਨ। ਜਿਨਸੀ ਗੁਨਾਹ, ਅਪਵਿੱਤਰਤਾ ਅਤੇ ਜਿਨਸੀ ਬਦੀ,"
19 Quando seguem os desejos da natureza humana, os resultados são extremamente claros: imoralidade sexual, impureza, sensualidade,
20 ਝੂਠੇ ਦੇਵੀ ਅਤੇ ਦੇਵਤਿਆਂ ਦੀ ਪੂਜਾ ਕਰਨੀ, ਜਾਦੂ ਕਰਨੇ, ਨਫ਼ਰਤ, ਝਗੜਾ, ਈਰਖਾ, ਕ੍ਰੋਧ, ਖੁਦਗਰਜ਼ੀ ਲੋਕਾਂ ਨੂੰ ਇੱਕ ਦੂਸਰੇ ਨਾਲ ਲੜਾਉਣਾ, ਵੰਡੀਆਂ ਪਾਉਣੀਆਂ,"
20 idolatria, feitiçaria, hostilidade, discórdias, ciúmes, acessos de raiva, ambições egoístas, dissensões, divisões,
21 ਦੋਖੀ ਹੋਣਾ, ਸ਼ਰਾਬੀ ਹੋਣਾ, ਅਨੈਤਿਕ ਦਾਅਵਤਾਂ, ਅਤੇ ਇਸੇ ਤਰ੍ਹਾਂ ਦੇ ਹੋਰ ਕੰਮ। ਮੈਂ ਇੱਕ ਵਾਰ ਫ਼ੇਰ ਤੁਹਾਨੂੰ ਉਸੇ ਤਰ੍ਹਾਂ ਚੇਤਾਵਨੀ ਦਿੰਦਾ ਹਾਂ ਜਿਵੇਂ ਮੈਂ ਤੁਹਾਨੂੰ ਪਹਿਲਾਂ ਦਿੱਤੀ ਸੀ; ਜਿਹੜੇ ਲੋਕ ਅਜਿਹੀਆਂ ਗੱਲਾਂ ਕਰਦੇ ਹਨ ਪਰਮੇਸ਼ੁਰ ਦੇ ਰਾਜ ਵਿੱਚ ਜਗ਼੍ਹਾ ਪ੍ਰਾਪਤ ਨਹੀਂ ਕਰਨਗੇ।"
21 inveja, bebedeiras, festanças desregradas e outros pecados semelhantes. Repito o que disse antes: quem pratica essas coisas não herdará o reino de Deus.
22 ਪਰ ਆਤਮਾ ਪ੍ਰੇਮ, ਆਨੰਦ, ਸ਼ਾਂਤੀ, ਸਬਰ, ਦਯਾ, ਚੰਗਿਆਈ, ਵਫ਼ਾਦਾਰੀ,"
22 Mas o Espírito produz este fruto: amor, alegria, paz, paciência, amabilidade, bondade, fidelidade,
23 ਕੋਮਲਤਾ ਅਤੇ ਸ੍ਵੈਂ ਸੰਜਮ ਪ੍ਰਦਾਨ ਕਰਦਾ ਹੈ। ਕੋਈ ਵੀ ਨੇਮ ਅਜਿਹਾ ਨਹੀਂ ਹੈ ਜਿਹੜਾ ਇਨ੍ਹਾਂ ਚੀਜ਼ਾਂ ਨੂੰ ਗਲਤ ਆਖ ਸੱਕਦਾ ਹੈ।"
23 mansidão e domínio próprio. Não há lei contra essas coisas!
24 ਜਿਹੜੇ ਲੋਕ ਮਸੀਹ ਯਿਸੂ ਨਾਲ ਸੰਬੰਧਿਤ ਹਨ, ਉਨ੍ਹਾਂ ਨੇ ਆਪਣੇ ਪਾਪੀ ਆਪਿਆਂ ਨੂੰ ਮਾਰ ਦਿੱਤਾ ਹੈ। ਉਨ੍ਹਾਂ ਨੇ ਖੁਦਗਰਜ਼ੀ ਅਤੇ ਮੰਦੀਆਂ ਗੱਲਾਂ ਛੱਡ ਦਿੱਤੀਆਂ ਹਨ ਜੋ ਉਹ ਕਰਨੀਆਂ ਚਾਹੁੰਦੇ ਸਨ।"
24 Aqueles que pertencem a Cristo Jesus crucificaram as paixões e os desejos de sua natureza humana.
25 ਅਸੀਂ ਆਪਣਾ ਨਵਾਂ ਜੀਵਨ ਆਤਮਾ ਤੋਂ ਪਾਉਂਦੇ ਹਾਂ। ਇਸ ਲਈ ਸਾਨੂੰ ਆਤਮਾ ਦੀ ਅਗਵਾਈ ਦੇ ਅਨੁਸਾਰ ਹੀ ਵਿਹਾਰ ਕਰਨਾ ਚਾਹੀਦਾ ਹੈ।"
25 Uma vez que vivemos pelo Espírito, sigamos a direção do Espírito em todas as áreas de nossa vida.
26 ਸਾਨੂੰ ਅਭਿਮਾਨੀ ਨਹੀਂ ਹੋਣਾ ਚਾਹੀਦਾ। ਸਾਨੂੰ ਇੱਕ ਦੂਸਰੇ ਨੂੰ ਭੜਕਾਉਣਾ ਨਹੀਂ ਚਾਹੀਦਾ। ਅਤੇ ਸਾਨੂੰ ਇੱਕ ਦੂਸਰੇ ਨਾਲ ਈਰਖਾ ਨਹੀਂ ਕਰਨੀ ਚਾਹੀਦੀ।"
26 Não nos tornemos orgulhosos, provocando e invejando uns aos outros.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Gálatas 5, comparar traduções ou montar um estudo — tudo direto pelo WhatsApp.