Gálatas 6

Punjabi Bible (GL_PUNJABI) vs NVI

Sair da comparação
NVI Nova Versão Internacional
1 ਇੱਕ ਦੂਸਰੇ ਦੀ ਸਹਾਇਤਾ ਕਰੋ ਭਰਾਵੋ ਅਤੇ ਭੈਣੋ ਤੁਹਾਡੇ ਸਮੂਹ ਵਿੱਚੋਂ ਕੋਈ ਗਲਤੀ ਕਰ ਲਵੇ। ਤੁਸਾਂ ਆਤਮਕ ਲੋਕਾਂ ਨੂੰ ਉਸ ਪਾਪ ਕਰਨ ਵਾਲੇ ਵਿਅਕਤੀ ਕੋਲ ਜਾਣਾ ਚਾਹੀਦਾ ਹੈ, ਜਿਹੜਾ ਗਲਤ ਕਰ ਰਿਹਾ ਹੈ। ਤੁਹਾਨੂੰ ਉਸਦੀ ਫ਼ੇਰ ਠੀਕ ਹੋਣ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਤੁਹਾਨੂੰ ਇਹ ਨਰਮਾਈ ਨਾਲ ਕਰਨਾ ਚਾਹੀਦਾ ਹੈ। ਪਰ ਹੁਸ਼ਿਆਰ ਰਹਿਣਾ। ਤੁਹਾਨੂੰ ਵੀ ਪਾਪ ਕਰਨ ਦੀ ਉਕਸਾਹਟ ਹੋ ਸੱਕਦੀ ਹੈ।"
1 Irmãos, se alguém for surpreendido em algum pecado, vocês, que são espirituais deverão restaurá-lo com mansidão. Cuide-se, porém, cada um para que também não seja tentado.
2 ਆਪਣੀਆਂ ਮੁਸ਼ਕਿਲਾਂ ਵਿੱਚ ਇੱਕ ਦੂਸਰੇ ਦੀ ਸਹਾਇਤਾ ਕਰੋ। ਜਦੋਂ ਤੁਸੀਂ ਅਜਿਹਾ ਕਰਦੇ ਹੋ, ਸੱਚਮੁੱਚ ਤੁਸੀਂ ਮਸੀਹ ਦੇ ਨੇਮ ਨੂੰ ਮੰਨਦੇ ਹੋ।"
2 Levem os fardos pesados uns dos outros e, assim, cumpram a lei de Cristo.
3 ਜਦੋਂ ਇੱਕ ਵਿਅਕਤੀ, ਇਹ ਸੋਚਦਾ ਹੈ ਕਿ ਉਹ ਬਹੁਤ ਖਾਸ ਹੈ, ਹਾਲਾਂ ਕਿ ਉਹ ਕੁਝ ਵੀ ਨਹੀਂ, ਤਾਂ ਉਹ ਆਪਣੇ ਆਪ ਨੂੰ ਗੁਮਰਾਹ ਕਰ ਰਿਹਾ ਹੈ।"
3 Se alguém se considera alguma coisa, não sendo nada, engana-se a si mesmo.
4 ਕਿਸੇ ਵਿਅਕਤੀ ਨੂੰ ਹੋਰਨਾਂ ਲੋਕਾਂ ਨਾਲ ਆਪਣੀ ਤੁਲਨਾ ਨਹੀਂ ਕਰਨੀ ਚਾਹੀਦੀ। ਹਰ ਵਿਅਕਤੀ ਨੂੰ ਖੁਦ ਆਪਣੇ ਕਰਮਾਂ ਨੂੰ ਪਰੱਖਣਾ ਚਾਹੀਦਾ ਹੈ। ਉਦੋਂ ਉਹ ਖੁਦ ਆਪਣੇ ਕੀਤੇ ਹੋਏ ਉੱਪਰ ਮਾਣ ਕਰ ਸੱਕਦਾ ਹੈ।"
4 Cada um examine os próprios atos, e então poderá orgulhar-se de si mesmo, sem se comparar com ninguém,
5 ਹਰ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਜ਼ਰੂਰ ਸਵੀਕਾਰ ਕਰਨੀ ਚਾਹੀਦੀ ਹੈ।"
5 pois cada um deverá levar a própria carga.
6 ਜੀਵਨ ਇੱਕ ਖੇਤੀ ਦੀ ਬਿਜਾਈ ਕਰਨ ਵਾਂਗ ਹੈ ਜਿਹੜਾ ਵਿਅਕਤੀ ਪਰਮੇਸ਼ੁਰ ਦੇ ਉਪਦੇਸ਼ ਸਿੱਖ ਰਿਹਾ ਹੈ ਉਸ ਨੂੰ ਆਪਣੀਆਂ ਸਮੂਹ ਚੰਗੀਆਂ ਚੀਜ਼ਾਂ ਉਸ ਵਿਅਕਤੀ ਨਾਲ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ ਜਿਹੜਾ ਉਸ ਨੂੰ ਸਿੱਖਿਆ ਦੇ ਰਿਹਾ ਹੈ।"
6 O que está sendo instruído na palavra partilhe todas as coisas boas com quem o instrui.
7 ਆਪਣੇ ਆਪ ਨੂੰ ਗੁਮਰਾਹ ਨਾ ਕਰੋ; ਤੁਸੀਂ ਪਰਮੇਸ਼ੁਰ ਨੂੰ ਧੋਖਾ ਨਹੀਂ ਦੇ ਸੱਕਦੇ। ਵਿਅਕਤੀ ਉਨ੍ਹਾਂ ਹੀ ਚੀਜ਼ਾਂ ਦੀ ਵਾਢੀ ਕਰਦਾ ਹੈ ਜਿਹੜੀਆਂ ਉਹ ਬੀਜਦਾ ਹੈ।"
7 Não se deixem enganar: de Deus não se zomba. Pois o que o homem semear, isso também colherá.
8 ਜੇ ਇੱਕ ਵਿਅਕਤੀ ਆਪਣੇ ਪਾਪੀ ਆਪੇ ਨੂੰ ਸੰਤੁਸ਼ਟ ਕਰਨ ਲਈ ਬੀਜ ਬੀਜਦਾ ਹੈ, ਉਸਦਾ ਪਾਪੀ ਆਪਾ ਉਸ ਲਈ ਤਬਾਹੀ ਲਿਆਏਗਾ। ਪਰ ਜੇ ਕੋਈ ਵਿਅਕਤੀ ਆਪਣੀ ਆਤਮਾ ਨੂੰ ਪ੍ਰਸੰਨ ਕਰਨ ਲਈ ਬੀਜਦਾ ਹੈ ਤਾਂ ਉਹ ਆਪਣੀ ਆਤਮਾ ਪਾਸੋਂ ਸਦੀਪਕ ਜੀਵਨ ਪ੍ਰਾਪਤ ਕਰੇਗਾ।"
8 Quem semeia para a sua carne, da carne colherá destruição; mas quem semeia para o Espírito, do Espírito colherá a vida eterna.
9 ਸਾਨੂੰ ਚੰਗਿਆਈ ਕਰਦਿਆਂ ਥੱਕਣਾ ਨਹੀਂ ਚਾਹੀਦਾ। ਅਸੀਂ ਠੀਕ ਸਮੇਂ ਤੇ ਆਪਣੀ ਸਦੀਪਕ ਜੀਵਨ ਦੀ ਫ਼ਸਲ ਪ੍ਰਾਪਤ ਕਰਾਂਗੇ। ਸਾਨੂੰ ਆਸ ਨਹੀਂ ਛੱਡਣੀ ਚਾਹੀਦੀ।"
9 E não nos cansemos de fazer o bem, pois no tempo próprio colheremos, se não desanimarmos.
10 ਇਸ ਲਈ ਜਦੋਂ ਵੀ ਸਾਡੇ ਕੋਲ ਕੋਈ ਅਵਸਰ ਹੋਵੇਂ ਅਸੀਂ ਸਾਰਿਆਂ ਲੋਕਾਂ ਲਈ ਚੰਗਾ ਕਰੀਏ। ਪਰ ਉਨ੍ਹਾਂ ਲੋਕਾਂ ਵੱਲ ਸਾਨੂੰ ਵਿਸ਼ੇਸ਼ ਪਿਆਰ ਦੇਣਾ ਚਾਹੀਦਾ ਹੈ, ਜਿਹੜੇ ਵਿਸ਼ਵਾਸੀਆਂ ਦੇ ਪਰਿਵਾਰ ਨਾਲ ਸੰਬੰਧ ਰੱਖਦੇ ਹਨ।"
10 Portanto, enquanto temos oportunidade, façamos o bem a todos, especialmente aos da família da fé.
11 ਪੌਲੁਸ ਆਪਣਾ ਪੱਤਰ ਖਤਮ ਕਰਦਾ ਹੈ ਇਹ ਪੱਤਰ ਮੈਂ ਆਪਣੇ ਹੱਥੀ ਲਿਖ ਰਿਹਾ ਹਾਂ। ਦੇਖੋ ਮੈਂ ਕਿੰਨੇ ਵੱਡੇ ਅੱਖ਼ਰ ਵਰਤ ਰਿਹਾ ਹਾਂ।"
11 Vejam com que letras grandes estou lhes escrevendo de próprio punho!
12 ਕੁਝ ਲੋਕ ਤੁਹਾਨੂੰ ਸੁੰਨਤੀਏ ਹੋਣ ਲਈ ਮਜਬੂਰ ਕਰ ਰਹੇ ਹਨ। ਉਹ ਅਜਿਹਾ ਇਸ ਲਈ ਕਰ ਰਹੇ ਹਨ ਕਿਉਂ ਜੋ ਉਹ ਚਾਹੁੰਦੇ ਹਨ ਕਿ ਦੂਸਰੇ ਉਨ੍ਹਾਂ ਨੂੰ ਕਬੂਲਣ। ਅਤੇ ਉਹ ਤੁਹਾਨੂੰ ਸਿਰਫ਼ ਇਸ ਡਰ ਦੇ ਕਾਰਣ ਸੁੰਨਤ ਕਰਾਉਣ ਲਈ ਮਜਬੂਰ ਕਰਦੇ ਹਨ, ਕਿ ਜੇਕਰ ਉਹ ਸਿਰਫ਼ ਮਸੀਹ ਦੀ ਸਲੀਬ ਦਾ ਅਨੁਸਰਣ ਕਰਨਗੇ, ਉਨ੍ਹਾਂ ਨੂੰ ਤਸੀਹੇ ਦਿੱਤੇ ਜਾਣਗੇ।"
12 Os que desejam causar boa impressão exteriormente, tentando obrigá-los a se circuncidarem, agem desse modo apenas para não serem perseguidos por causa da cruz de Cristo.
13 ਜਿਹੜੇ ਆਦਮੀਆਂ ਦੀ ਸੁੰਨਤ ਹੋਈ ਹੁੰਦੀ ਹੈ ਉਹ ਖੁਦ ਵੀ ਨੇਮ ਨੂੰ ਨਹੀਂ ਮੰਨਦੇ। ਪਰ ਉਹ ਤੁਹਾਡੀ ਸੁੰਨਤ ਕਰਾਉਣੀ ਚਾਹੁੰਦੇ ਹਨ ਤਾਂ ਜੋ ਉਹ ਘਮੰਡ ਕਰ ਸੱਕਣ ਕਿ ਉਹ ਤੁਹਾਡੀ ਸੁੰਨਤ ਕਰਾਉਣ ਵਿੱਚ ਸਫ਼ਲ ਹੋ ਗਏ।"
13 Nem mesmo os que são circuncidados cumprem a lei; querem, no entanto, que vocês sejam circuncidados a fim de se gloriarem no corpo de vocês.
14 ਮੈਨੂੰ ਉਮੀਦ ਹੈ ਕਿ ਮੈਂ ਕਦੇ ਵੀ ਇਹੋ ਜਿਹੀਆਂ ਗੱਲਾਂ ਉੱਤੇ ਘਮੰਡ ਨਹੀਂ ਕਰਾਂਗਾ। ਸਿਰਫ਼ ਸਾਡੇ ਪ੍ਰਭੂ ਮਸੀਹ ਯਿਸੂ ਦੀ ਸਲੀਬ ਹੀ ਉਹ ਕਾਰਣ ਹੈ ਜਿਸਤੇ ਮੈਨੂੰ ਮਾਣ ਹੈ। ਯਿਸੂ ਦੀ ਸਲੀਬ ਉੱਤੇ ਹੋਈ ਮੌਤ ਰਾਹੀਂ ਦੁਨੀਆਂ ਮੇਰੇ ਲਈ ਮਰ ਚੁੱਕੀ ਹੈ ਅਤੇ ਮੈਂ ਦੁਨੀਆਂ ਲਈ ਮਰ ਚੁੱਕਿਆ ਹਾਂ।"
14 Quanto a mim, que eu jamais me glorie, a não ser na cruz de nosso Senhor Jesus Cristo, por meio da qual o mundo foi crucificado para mim, e eu para o mundo.
15 ਇਹ ਗੱਲ ਕੋਈ ਮਹੱਤਵ ਨਹੀਂ ਰੱਖਦੀ ਕਿ ਕਿਸੇ ਵਿਅਕਤੀ ਦੀ ਸੁੰਨਤ ਹੋਈ ਹੈ ਜਾਂ ਨਹੀਂ। ਮਹੱਤਵਪੂਰਣ ਗੱਲ ਪਰਮੇਸ਼ੁਰ ਦੇ ਬਣਾਏ ਨਵੇਂ ਲੋਕ ਬਣਨਾ ਹੈ।"
15 De nada vale ser circuncidado ou não. O que importa é ser uma nova criação.
16 ਉਨ੍ਹਾਂ ਸਭ ਨੂੰ ਸ਼ਾਂਤੀ ਅਤੇ ਮਿਹਰ, ਜੋ ਇਸ ਰਿਵਾਜ਼ ਦਾ ਅਨੁਸਰਣ ਕਰਦੇ ਹਨ ਅਤੇ ਪਰਮੇਸ਼ੁਰ ਦੇ ਸਾਰੇ ਲੋਕਾਂ ਨੂੰ।"
16 Paz e misericórdia estejam sobre todos os que andam conforme essa regra, e também sobre o Israel de Deus.
17 ਇਸ ਲਈ ਕਿਰਪਾ ਕਰਕੇ ਮੈਨੂੰ ਹੋਰ ਕਸ਼ਟ ਨਾ ਦਿਓ। ਮੇਰੇ ਸਰੀਰ ਉੱਤੇ ਜ਼ਖਮਾਂ ਦੇ ਦਾਗ ਹਨ, ਅਤੇ ਇਹ ਦਰਸ਼ਾਉਂਦੇ ਹਨ ਕਿ ਮੈਂ ਮਸੀਹ ਯਿਸੂ ਨਾਲ ਸੰਬੰਧਿਤ ਹਾਂ।"
17 Sem mais, que ninguém me perturbe, pois trago em meu corpo as marcas de Jesus.
18 ਮੇਰੇ ਭਰਾਵੋ ਅਤੇ ਭੈਣੋ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਆਤਮਿਆਂ ਨਾਲ ਸਾਡੇ ਪ੍ਰਭੂ ਮਸੀਹ ਯਿਸੂ ਦੀ ਕਿਰਪਾ ਹੋਵੇ। ਆਮੀਨ!"
18 Irmãos, que a graça de nosso Senhor Jesus Cristo seja com o espírito de vocês. Amém.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Gálatas 6, comparar traduções ou montar um estudo — tudo direto pelo WhatsApp.