Gênesis 11
Punjabi Bible (GL_PUNJABI) vs NVI
NVI Nova Versão Internacional
1 ਦੁਨੀਆਂ ਵੰਡੀ ਗਈ ਹੜ੍ਹ ਤੋਂ ਮਗਰੋਂ ਸਾਰੀ ਦੁਨੀਆਂ ਇੱਕ ਭਾਸ਼ਾ ਬੋਲਦੀ ਸੀ। ਸਾਰੇ ਲੋਕ ਇੱਕੋ ਜਿਹੇ ਸ਼ਬਦ ਬੋਲਦੇ ਸਨ।"
1 No mundo todo havia apenas uma língua, um só modo de falar.
2 ਲੋਕ ਪੂਰਬ ਤੋਂ ਚੱਲ ਪਏ। ਉਨ੍ਹਾਂ ਨੇ ਸ਼ਿਨਾਰ ਦੇ ਦੇਸ਼ ਵਿੱਚ ਇੱਕ ਮੈਦਾਨ ਦੀ ਖੋਜ ਕੀਤੀ। ਲੋਕ ਉੱਥੇ ਰਹਿਣ ਲਈ ਟਿਕ ਗਏ।"
2 Saindo os homens do Oriente, encontraram uma planície em Sinear e ali se fixaram.
3 ਲੋਕਾਂ ਨੇ ਆਖਿਆਂ, “ਸਾਨੂੰ ਇੱਟਾਂ ਪੱਥਣੀਆਂ ਚਾਹੀਦੀਆਂ ਹਨ। ਅਤੇ ਉਨ੍ਹਾਂ ਨੂੰ ਅੱਗ ਵਿੱਚ ਤਪਾਉਣਾ ਚਾਹੀਦਾ ਹੈ। ਤਾਂ ਜੋ ਉਹ ਬਹੁਤ ਪੱਕੀਆਂ ਹੋ ਜਾਣ।” ਇਸ ਲਈ ਲੋਕਾਂ ਨੇ ਆਪਣੇ ਘਰਾਂ ਦੀ ਉਸਾਰੀ ਲਈ ਪੱਥਰ ਨਹੀਂ ਵਰਤੇ ਸਗੋਂ ਇੱਟਾਂ ਵਰਤੀਆਂ। ਅਤੇ ਲੋਕਾਂ ਨੇ ਮੋਰਦਾਰ ਦੀ ਬਜਾਇ ਲੁੱਕ ਦੀ ਵਰਤੋਂ ਕੀਤੀ।"
3 Disseram uns aos outros: "Vamos fazer tijolos e queimá-los bem". Usavam tijolos em lugar de pedras, e piche em vez de argamassa.
4 ਫ਼ੇਰ ਲੋਕਾਂ ਨੇ ਆਖਿਆ, “ਸਾਨੂੰ ਆਪਣੇ ਲਈ ਸ਼ਹਿਰ ਉਸਾਰਨਾ ਚਾਹੀਦਾ ਹੈ। ਅਤੇ ਸਾਨੂੰ ਇੱਕ ਅਜਿਹਾ ਬੁਰਜ ਉਸਾਰਨਾ ਚਾਹੀਦਾ ਹੈ ਜਿਹੜਾ ਅਕਾਸ਼ ਨੂੰ ਛੁੰਹਦਾ ਹੋਵੇ। ਅਸੀਂ ਮਸ਼ਹੂਰ ਹੋ ਜਾਵਾਂਗੇ। ਅਤੇ ਇਹ ਸਾਨੂੰ ਇਕੱਠਿਆਂ ਰੱਖੇਗਾ। ਅਸੀਂ ਸਾਰੀ ਧਰਤੀ ਉੱਤੇ ਨਹੀਂ ਖਿੱਲਰਾਂਗੇ।”"
4 Depois disseram: "Vamos construir uma cidade, com uma torre que alcance os céus. Assim nosso nome será famoso e não seremos espalhados pela face da terra".
5 ਯਹੋਵਾਹ ਸ਼ਹਿਰ ਨੂੰ ਅਤੇ ਬਹੁਤ ਉੱਚੀ ਇਮਾਰਤ ਨੂੰ ਦੇਖਣ ਲਈ ਹੇਠਾਂ ਆ ਗਿਆ। ਯਹੋਵਾਹ ਨੇ ਲੋਕਾਂ ਨੂੰ ਇਹ ਚੀਜ਼ਾਂ ਉਸਾਰਦਿਆਂ ਦੇਖਿਆ।"
5 O Senhor desceu para ver a cidade e a torre que os homens estavam construindo.
6 ਯਹੋਵਾਹ ਨੇ ਆਖਿਆ, “ਇਹ ਲੋਕ ਸਾਰੇ ਹੀ ਇੱਕੋ ਭਾਸ਼ਾ ਬੋਲਦੇ ਹਨ। ਅਤੇ ਮੈਂ ਦੇਖ ਰਿਹਾ ਹਾਂ ਕਿ ਉਹ ਇਹ ਕੰਮ ਕਰਨ ਲਈ ਇਕੱਠੇ ਹੋ ਗਏ ਹਨ। ਇਹ ਤਾਂ ਉਸ ਗੱਲ ਦੀ ਸਿਰਫ਼ ਸ਼ੁਰੂਆਤ ਹੀ ਹੈ ਕਿ ਉਹ ਕੀ ਕਰ ਸੱਕਦੇ ਹਨ। ਛੇਤੀ ਹੀ ਉਹ ਮਨਚਾਹੀ ਹਰ ਗੱਲ ਕਰ ਸੱਕਣਗੇ।"
6 E disse o Senhor: "Eles são um só povo e falam uma só língua, e começaram a construir isso. Em breve nada poderá impedir o que planejam fazer.
7 ਇਸ ਲਈ ਸਾਨੂੰ ਹੇਠਾਂ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਭਾਸ਼ਾ ਨੂੰ ਉਲਝਾ ਦੇਣਾ ਚਾਹੀਦਾ ਹੈ। ਫ਼ੇਰ ਉਹ ਇੱਕ ਦੂਸਰੇ ਦੀ ਗੱਲ ਨਹੀਂ ਸਮਝ ਸੱਕਣਗੇ।”"
7 Venham, desçamos e confundamos a língua que falam, para que não entendam mais uns aos outros".
8 ਇਸ ਲਈ, ਯਹੋਵਾਹ ਨੇ ਲੋਕਾਂ ਨੂੰ ਸਾਰੀ ਦੁਨੀਆਂ ਵਿੱਚ ਖਿੰਡਾ ਦਿੱਤਾ, ਅਤੇ ਉਨ੍ਹਾਂ ਨੇ ਆਪਣੇ ਸ਼ਹਿਰ ਦੀ ਉਸਾਰੀ ਬੰਦ ਕਰ ਦਿੱਤੀ।"
8 Assim o Senhor os dispersou dali por toda a terra, e pararam de construir a cidade.
9 ਇਹੀ ਉਹ ਥਾਂ ਹੈ ਜਿੱਥੇ ਯਹੋਵਾਹ ਨੇ ਦੁਨੀਆਂ ਦੀ ਭਾਸ਼ਾ ਨੂੰ ਰਲ ਗਡ ਦਿੱਤਾ। ਇਸ ਲਈ ਉਸ ਥਾਂ ਨੂੰ ਬਾਬਲ ਆਖਿਆਂ ਜਾਂਦਾ ਹੈ। ਇਸ ਲਈ ਯਹੋਵਾਹ ਨੇ ਲੋਕਾਂ ਨੂੰ ਉਸ ਥਾਂ ਤੋਂ ਖਿੰਡਾਕੇ ਧਰਤੀ ਦੀਆਂ ਹੋਰਨਾਂ ਥਾਵਾਂ ਉੱਤੇ ਫ਼ੈਲਾ ਦਿੱਤਾ।"
9 Por isso foi chamada Babel, porque ali o Senhor confundiu a língua de todo o mundo. Dali o Senhor os espalhou por toda a terra.
10 ਸ਼ੇਮ ਦੇ ਪਰਿਵਾਰ ਦੀ ਕਹਾਣੀ ਇਹ ਸ਼ੇਮ ਦੇ ਪਰਿਵਾਰ ਦੀ ਕਹਾਣੀ ਹੈ। ਹੜ੍ਹ ਤੋਂ ਦੋ ਵਰ੍ਹਿਆਂ ਬਾਦ, ਜਦੋਂ ਸ਼ੇਮ 100 ਵਰ੍ਹਿਆਂ ਦਾ ਸੀ, ਉਸਦਾ ਪੁੱਤਰ ਅਰਪਕਸਦ ਜੰਮਿਆ।"
10 Este é o registro da descendência de Sem: Dois anos depois do Dilúvio, aos 100 anos de idade, Sem gerou Arfaxade.
11 ਉਸਤੋਂ ਬਾਦ ਸ਼ੇਮ 500 ਵਰ੍ਹੇ ਹੋਰ ਜੀਵਿਆ। ਉਸ ਦੇ ਹੋਰ ਧੀਆਂ ਪੁੱਤਰ ਵੀ ਹੋਏ।"
11 E depois de ter gerado Arfaxade, Sem viveu 500 anos e gerou outros filhos e filhas.
12 ਜਦੋਂ ਅਰਪਕਸਦ 35 ਵਰ੍ਹਿਆਂ ਦਾ ਸੀ, ਉਸਦਾ ਪੁੱਤਰ ਸ਼ਲਹ ਜੰਮਿਆ।"
12 Aos 35 anos, Arfaxade gerou Salá.
13 ਸ਼ਲਹ ਦੇ ਜਨਮ ਤੋਂ ਬਾਦ, ਅਰਪਕਸਦ 403 ਵਰ੍ਹੇ ਹੋਰ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।"
13 Depois que gerou Salá, Arfaxade viveu 403 anos e gerou outros filhos e filhas.
14 ਜਦੋਂ ਸ਼ਲਹ 30 ਵਰ੍ਹਿਆਂ ਦਾ ਸੀ, ਉਸਦਾ ਪੁੱਤਰ ਏਬਰ ਜਨਮਿਆ।"
14 Aos 30 anos, Salá gerou Héber.
15 ਏਬਰ ਦੇ ਜੰਮਣ ਤੋਂ ਬਾਦ, ਸ਼ਲਹ 403 ਵਰ੍ਹੇ ਹੋਰ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।"
15 Depois que gerou Héber, Salá viveu 403 anos e gerou outros filhos e filhas.
16 ਜਦੋਂ ਏਬਰ 34 ਵਰ੍ਹਿਆਂ ਦਾ ਸੀ, ਉਸਦਾ ਪੁੱਤਰ ਪਲਗ ਜੰਮਿਆ।"
16 Aos 34 anos, Héber gerou Pelegue.
17 ਪਲਗ ਦੇ ਜੰਮਣ ਤੋਂ ਬਾਦ, ਏਬਰ 403 ਵਰ੍ਹੇ ਹੋਰ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।"
17 Depois que gerou Pelegue, Héber viveu 430 anos e gerou outros filhos e filhas.
18 ਜਦੋਂ ਪਲਗ 30 ਵਰ੍ਹਿਆਂ ਦਾ ਸੀ, ਉਸਦਾ ਪੁੱਤਰ ਰਊ ਜੰਮਿਆ।"
18 Aos 30 anos, Pelegue gerou Reú.
19 ਰਊ ਦੇ ਜੰਮਣ ਤੋਂ ਬਾਦ, ਪਲਗ 209 ਵਰ੍ਹੇ ਹੋਰ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।"
19 Depois que gerou Reú, Pelegue viveu 209 anos e gerou outros filhos e filhas.
20 ਜਦੋਂ ਰਊ 32 ਵਰ੍ਹਿਆਂ ਦਾ ਸੀ, ਉਸਦਾ ਪੁੱਤਰ ਸਰੂਗ ਜੰਮਿਆ।"
20 Aos 32 anos, Reú gerou Serugue.
21 ਸਰੂਗ ਦੇ ਜੰਮਣ ਤੋਂ ਬਾਦ, ਰਊ 270 ਵਰ੍ਹੇ ਹੋਰ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।"
21 Depois que gerou Serugue, Reú viveu 207 anos e gerou outros filhos e filhas.
22 ਜਦੋਂ ਸਰੂਗ 30 ਵਰ੍ਹਿਆਂ ਦਾ ਸੀ, ਉਸਦਾ ਪੁੱਤਰ ਨਾਹੋਰ ਜੰਮਿਆ।"
22 Aos 30 anos, Serugue gerou Naor.
23 ਨਾਹੋਰ ਦੇ ਜੰਮਣ ਤੋਂ ਬਾਦ, ਸਰੂਗ 200 ਵਰ੍ਹੇ ਹੋਰ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।"
23 Depois que gerou Naor, Serugue viveu 200 anos e gerou outros filhos e filhas.
24 ਜਦੋਂ ਨਾਹੋਰ 29 ਵਰ੍ਹਿਆਂ ਦਾ ਸੀ, ਤਾਂ ਉਸਦਾ ਪੁੱਤਰ ਤਾਰਹ ਜੰਮਿਆ।"
24 Aos 29 anos, Naor gerou Terá.
25 ਤਾਰਹ ਦੇ ਜੰਮਣ ਤੋਂ ਬਾਦ, ਨਾਹੋਰ 119 ਵਰ੍ਹੇ ਹੋਰ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।"
25 Depois que gerou Terá, Naor viveu 119 anos e gerou outros filhos e filhas.
26 ਜਦੋਂ ਤਾਰਹ 70 ਵਰ੍ਹਿਆਂ ਦਾ ਸੀ, ਉਸ ਦੇ ਪੁੱਤਰ ਅਬਰਾਮ, ਨਾਹੋਰ, ਅਤੇ ਹਾਰਾਨ ਜੰਮੇ।"
26 Aos 70 anos, Terá havia gerado Abrão, Naor e Harã.
27 ਤਾਰਹ ਦੇ ਪਰਿਵਾਰ ਦੀ ਕਹਾਣੀ ਇਹ ਤਾਰਹ ਦੇ ਪਰਿਵਾਰ ਦੀ ਕਹਾਣੀ ਹੈ। ਤਾਰਹ ਅਬਰਾਮ, ਨਾਹੋਰ ਅਤੇ ਹਾਰਾਨ ਦਾ ਪਿਤਾ ਸੀ। ਹਾਰਾਨ ਲੂਤ ਦਾ ਪਿਤਾ ਸੀ।"
27 Esta é a história da família de Terá: Terá gerou Abrão, Naor e Harã. E Harã gerou Ló.
28 ਹਾਰਾਨ ਆਪਣੇ ਜੱਦੀ ਕਸਬੇ, ਕਸਦੀਆਂ ਦੇ ਊਰ ਵਿੱਚ ਮਰਿਆ, ਜਦੋਂ ਕਿ ਉਸਦਾ ਪਿਤਾ ਤਾਰਹ ਹਾਲੇ ਜਿਉਂਦਾ ਸੀ।"
28 Harã morreu em Ur dos caldeus, sua terra natal, quando ainda vivia Terá, seu pai.
29 ਅਬਰਾਮ ਅਤੇ ਨਾਹੋਰ ਦੋਹਾਂ ਨੇ ਸ਼ਾਦੀ ਕੀਤੀ। ਅਬਰਾਮ ਦੀ ਪਤਨੀ ਦਾ ਨਾਮ ਸਾਰਈ ਸੀ। ਨਾਹੋਰ ਦੀ ਪਤਨੀ ਦਾ ਨਾਮ ਮਿਲਕਾਹ ਸੀ। ਮਿਲਕਾਹ ਹਾਰਾਨ ਦੀ ਧੀ ਸੀ। ਹਾਰਾਨ ਮਿਲਕਾਹ ਅਤੇ ਯਿਸੱਕਾਹ ਦਾ ਪਿਤਾ ਸੀ।"
29 Tanto Abrão como Naor casaram-se. O nome da mulher de Abrão era Sarai, e o nome da mulher de Naor era Milca; esta era filha de Harã, pai de Milca e de Iscá.
30 ਸਾਰਈ ਦੇ ਔਲਾਦ ਨਹੀਂ ਹੋਈ ਕਿਉਂਕਿ ਉਹ ਬਾਂਝ ਸੀ।"
30 Ora, Sarai era estéril; não tinha filhos.
31 ਤਾਰਹ ਆਪਣੇ ਪਰਿਵਾਰ ਨੂੰ ਲੈ ਕੇ ਕਸਦੀਮ ਦੇ ਊਰ ਨੂੰ ਛੱਡ ਗਿਆ। ਉਨ੍ਹਾਂ ਨੇ ਕਨਾਨ ਜਾਣ ਦੀ ਯੋਜਨਾ ਬਣਾਈ। ਤਾਰਹ ਆਪਣੇ ਪੁੱਤਰ ਅਬਰਾਮ, ਆਪਣੇ ਪੋਤੇ ਲੂਤ (ਹਾਰਾਨ ਦੇ ਪੁੱਤਰ) ਅਤੇ ਆਪਣੀ ਨੂੰਹ ਸਾਰਈ (ਅਬਰਾਮ ਦੀ ਪਤਨੀ) ਨੂੰ ਨਾਲ ਲੈ ਗਿਆ। ਉਨ੍ਹਾਂ ਨੇ ਹਾਰਾਨ ਸ਼ਹਿਰ ਤੱਕ ਸਫਰ ਕੀਤਾ ਅਤੇ ਓੱਥੇ ਹੀ ਟਿਕ ਜਾਣ ਦਾ ਨਿਆਂ ਕੀਤਾ।"
31 Terá tomou seu filho Abrão, seu neto Ló, filho de Harã, e sua nora Sarai, mulher de seu filho Abrão, e juntos partiram de Ur dos caldeus para Canaã. Mas, ao chegarem a Harã, estabeleceram-se ali.
32 ਤਾਰਹ 205 ਵਰ੍ਹੇ ਜੀਵਿਆ। ਉਹ ਹਾਰਾਨ ਵਿੱਚ ਮਰਿਆ।"
32 Terá viveu 205 anos e morreu em Harã.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Gênesis 11, comparar traduções ou montar um estudo — tudo direto pelo WhatsApp.