Gênesis 12

Punjabi Bible (GL_PUNJABI) vs NVI

Sair da comparação
NVI Nova Versão Internacional
1 ਪਰਮੇਸ਼ੁਰ ਦਾ ਅਬਰਾਮ ਨੂੰ ਸੱਦਾ ਯਹੋਵਾਹ ਨੇ ਅਬਰਾਮ ਨੂੰ ਆਖਿਆ, “ਆਪਣਾ ਦੇਸ਼ ਅਤੇ ਆਪਣੇ ਲੋਕਾਂ ਨੂੰ ਛੱਡ ਦੇ। ਆਪਣੇ ਪਿਤਾ ਦਾ ਟੱਬਰ ਛੱਡ ਦੇ, ਅਤੇ ਉਸ ਧਰਤੀ ਤੇ ਜਾਹ ਜਿਹੜੀ ਮੈਂ ਤੈਨੂੰ ਦਿਖਾਵਾਂਗਾ।"
1 Então o Senhor disse a Abrão: "Saia da sua terra, do meio dos seus parentes e da casa de seu pai, e vá para a terra que eu lhe mostrarei.
2 ਮੈਂ ਤੇਰੇ ਵਿੱਚੋਂ ਇੱਕ ਮਹਾਨ ਕੌਮ ਉਸਾਰਾਂਗਾ। ਮੈਂ ਤੈਨੂੰ ਅਸੀਸ ਦੇਵਾਂਗਾ ਅਤੇ ਤੇਰਾ ਨਾਮ ਮਸ਼ਹੂਰ ਕਰ ਦਿਆਂਗਾ। ਲੋਕੀਂ ਤੇਰਾ ਨਾਮ ਹੋਰਨਾਂ ਲੋਕਾਂ ਨੂੰ ਅਸੀਸ ਦੇਣ ਲਈ ਵਰਤਣਗੇ।"
2 "Farei de você um grande povo, e o abençoarei. Tornarei famoso o seu nome, e você será uma bênção.
3 ਮੈਂ ਉਨ੍ਹਾਂ ਲੋਕਾਂ ਨੂੰ ਅਸੀਸ ਦੇਵਾਂਗਾ ਜਿਹੜੇ ਤੈਨੂੰ ਅਸੀਸ ਦੇਣਗੇ, ਅਤੇ ਮੈਂ ਉਨ੍ਹਾਂ ਲੋਕਾਂ ਨੂੰ ਸਰਾਪ ਦੇਵਾਂਗਾ ਜਿਹੜੇ ਤੈਨੂੰ ਸਰਾਪ ਦੇਣਗੇ। ਮੈਂ ਧਰਤੀ ਦੇ ਸਮੂਹ ਲੋਕਾਂ ਨੂੰ ਅਸੀਸ ਦੇਣ ਲਈ ਤੇਰੇ ਨਾਮ ਦੀ ਵਰਤੋਂ ਕਰਾਂਗਾ।”"
3 Abençoarei os que o abençoarem, e amaldiçoarei os que o amaldiçoarem; e por meio de você todos os povos da terra serão abençoados".
4 ਅਬਰਾਮ ਕਨਾਨ ਜਾਂਦਾ ਹੈ ਇਸ ਲਈ ਅਬਰਾਮ ਨੇ ਹਾਰਾਨ ਛੱਡ ਦਿੱਤਾ ਜਿਵੇਂ ਕਿ ਯਹੋਵਾਹ ਨੇ ਆਖਿਆ ਸੀ। ਅਤੇ ਲੂਤ ਉਸ ਦੇ ਨਾਲ ਚੱਲਾ ਗਿਆ। ਅਬਰਾਮ 75 ਵਰ੍ਹਿਆਂ ਦਾ ਸੀ, ਜਦੋਂ ਉਸ ਨੇ ਹਾਰਾਨ ਛੱਡਿਆ।"
4 Partiu Abrão, como lhe ordenara o Senhor, e Ló foi com ele. Abrão tinha setenta e cinco anos quando saiu de Harã.
5 ਅਬਰਾਮ ਨੇ ਆਪਣੇ ਨਾਲ ਆਪਣੀ ਪਤਨੀ ਸਾਰਈ, ਆਪਣੇ ਭਤੀਜੇ ਲੂਤ, ਸਾਰੇ ਗੁਲਾਮਾਂ ਅਤੇ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਲੈ ਲਿਆ ਜਿਹੜੀਆਂ ਉਸ ਨੇ ਹਾਰਾਨ ਵਿੱਚ ਹਾਸਿਲ ਕੀਤੀਆਂ ਸਨ। ਫ਼ੇਰ ਅਬਰਾਮ ਅਤੇ ਉਸਦਾ ਸਮੂਹ ਕਨਾਨ ਦੀ ਧਰਤੀ ਵੱਲ ਤੁਰ ਪਿਆ।"
5 Levou sua mulher Sarai, seu sobrinho Ló, todos os bens que haviam acumulado e os seus servos, comprados em Harã; partiram para a terra de Canaã e lá chegaram.
6 ਅਬਰਾਮ ਕਨਾਨ ਦੀ ਧਰਤੀ ਵਿੱਚੋਂ ਲੰਘਦਾ ਹੋਇਆ ਸ਼ਕਮ ਦੇ ਸ਼ਹਿਰ ਤੀਕ ਚੱਲਿਆ ਗਿਆ ਅਤੇ ਫ਼ੇਰ ਮੋਹਰ ਵਿਖੇ ਵੱਡੇ ਰੁੱਖ ਕੋਲ ਚੱਲਾ ਗਿਆ। ਉਸ ਸਮੇਂ ਉਸ ਸਥਾਨ ਉੱਤੇ ਕਨਾਨੀ ਲੋਕ ਰਹਿੰਦੇ ਸਨ।"
6 Abrão atravessou a terra até o lugar do Carvalho de Moré, em Siquém. Naquela época os cananeus habitavam essa terra.
7 ਯਹੋਵਾਹ ਨੇ ਅਬਰਾਮ ਨੂੰ ਦੀਦਾਰ ਦਿੱਤਾ। ਯਹੋਵਾਹ ਨੇ ਆਖਿਆ, “ਮੈਂ ਇਹ ਧਰਤੀ ਤੇਰੇ ਉੱਤਰਾਧਿਕਾਰੀ ਨੂੰ ਦੇਵਾਂਗਾ।” ਯਹੋਵਾਹ ਨੇ ਉਸ ਥਾਂ ਉੱਤੇ ਅਬਰਾਮ ਨੂੰ ਦੀਦਾਰ ਦਿੱਤਾ। ਇਸ ਲਈ ਅਬਰਾਮ ਨੇ ਉੱਥੇ ਯਹੋਵਾਹ ਦੀ ਉਪਾਸਨਾ ਲਈ ਜਗਵੇਦੀ ਬਣਾਈ।"
7 O Senhor apareceu a Abrão e disse: "À sua descendência darei esta terra". Abrão construiu ali um altar dedicado ao Senhor, que lhe havia aparecido.
8 ਫ਼ੇਰ ਅਬਰਾਮ ਉਹ ਥਾਂ ਛੱਡ ਕੇ ਬੈਤਏਲ ਦੇ ਪੂਰਬ ਵੱਲ ਪਹਾੜੀਆਂ ਨੂੰ ਚੱਲਾ ਗਿਆ। ਅਬਰਾਮ ਨੇ ਓੱਥੇ ਆਪਣਾ ਤੰਬੂ ਲਾ ਲਿਆ। ਬੈਤਏਲ ਪੱਛਮ ਵੱਲ ਅਤੇ ਆਈ ਪੂਰਬ ਵੱਲ ਸੀ। ਉਸ ਥਾਵੇਂ, ਅਬਰਾਮ ਨੇ ਯਹੋਵਾਹ ਲਈ ਇੱਕ ਹੋਰ ਜਗਵੇਦੀ ਬਣਾਈ ਅਤੇ ਅਬਰਾਮ ਨੇ ਉੱਥੇ ਯਹੋਵਾਹ ਦੀ ਉਪਾਸਨਾ ਕੀਤੀ।"
8 Dali prosseguiu em direção às colinas a leste de Betel, onde armou acampamento, tendo Betel a oeste e Ai a leste. Construiu ali um altar dedicado ao Senhor e invocou o nome do Senhor.
9 ਇਸਤੋਂ ਮਗਰੋਂ, ਅਬਰਾਮ ਇੱਕ ਵਾਰੀ ਫ਼ੇਰ ਆਪਣੇ ਸਫ਼ਰ ਤੇ ਨਿਕਲ ਪਿਆ। ਉਹ ਨੇਜੇਵ ਵੱਲ ਚੱਲਾ ਗਿਆ।"
9 Depois Abrão partiu e prosseguiu em direção ao Neguebe.
10 ਅਬਰਾਮ ਮਿਸਰ ਵਿੱਚ ਇਸ ਸਮੇਂ ਦੌਰਾਨ ਧਰਤੀ ਬਹੁਤ ਖੁਸ਼ਕ ਸੀ। ਬਾਰਿਸ਼ ਨਹੀਂ ਸੀ ਹੋਈ ਅਤੇ ਭੋਜਨ ਉਗਾਇਆ ਨਹੀਂ ਸੀ ਜਾ ਸੱਕਦਾ। ਇਸ ਲਈ ਅਬਰਾਮ ਮਿਸਰ ਵਿੱਚ ਰਹਿਣ ਲਈ ਚੱਲਾ ਗਿਆ।"
10 Houve fome naquela terra, e Abrão desceu ao Egito para ali viver algum tempo, pois a fome era rigorosa.
11 ਅਬਰਾਮ ਨੇ ਦੇਖਿਆ ਕਿ ਉਸਦੀ ਪਤਨੀ ਸਾਰਈ ਕਿੰਨੀ ਖੂਬਸੂਰਤ ਸੀ। ਇਸ ਲਈ ਮਿਸਰ ਪਹੁੰਚਣ ਤੋਂ ਰਤਾ ਕੁ ਪਹਿਲਾਂ ਅਬਰਾਮ ਨੇ ਸਾਰਈ ਨੂੰ ਆਖਿਆ, “ਮੈਂ ਜਾਣਦਾ ਹਾਂ ਕਿ ਤੂੰ ਬਹੁਤ ਖੂਬਸੂਰਤ ਔਰਤ ਹੈਂ।"
11 Quando estava chegando ao Egito, disse a Sarai, sua mulher: "Bem sei que você é bonita.
12 ਮਿਸਰ ਦੇ ਆਦਮੀ ਤੈਨੂੰ ਦੇਖਣਗੇ। ਉਹ ਆਖਣਗੇ, ‘ਇਹ ਔਰਤ ਇਸਦੀ ਪਤਨੀ ਹੈ।’ ਫ਼ੇਰ ਉਹ ਮੈਨੂੰ ਮਾਰ ਦੇਣਗੇ ਅਤੇ ਤੈਨੂੰ ਜਿਉਂਦੀ ਰਹਿਣ ਦੇਣਗੇ।"
12 Quando os egípcios a virem, dirão: ‘Esta é a mulher dele’. E me matarão, mas deixarão você viva.
13 ਇਸ ਲਈ ਲੋਕਾਂ ਨੂੰ ਇਹ ਆਖੀਂ ਕਿ ਤੂੰ ਮੇਰੀ ਭੈਣ ਹੈਂ। ਫ਼ੇਰ ਉਹ ਮੈਂਨੂੰ ਨਹੀਂ ਮਾਰਨਗੇ। ਉਹ ਇਹ ਸੋਚਣਗੇ ਕਿ ਮੈਂ ਤੇਰਾ ਭਰਾ ਹਾਂ, ਅਤੇ ਉਹ ਮੇਰੇ ਨਾਲ ਚੰਗਾ ਸਲੂਕ ਕਰਨਗੇ। ਇਸ ਤਰ੍ਹਾਂ ਕਰਨ ਨਾਲ ਤੂੰ ਮੇਰੀ ਜ਼ਿੰਦਗੀ ਬਚਾ ਸੱਕੇਂਗੀ।”"
13 Diga que é minha irmã, para que me tratem bem por amor a você e minha vida seja poupada por sua causa".
14 ਇਸ ਲਈ ਅਬਰਾਮ ਮਿਸਰ ਵਿੱਚ ਚੱਲਾ ਗਿਆ। ਮਿਸਰ ਦੇ ਲੋਕਾਂ ਨੇ ਦੇਖਿਆ ਕਿ ਸਾਰਈ ਬਹੁਤ ਖੂਬਸੂਰਤ ਔਰਤ ਸੀ।"
14 Quando Abrão chegou ao Egito, viram os egípcios que Sarai era uma mulher muito bonita.
15 ਕੁਝ ਮਿਸਰੀ ਆਗੂਆਂ ਨੇ ਵੀ ਉਸ ਨੂੰ ਦੇਖ ਲਿਆ। ਉਨ੍ਹਾਂ ਨੇ ਫਿਰਊਨ ਨੂੰ ਆਖਿਆ ਕਿ ਉਹ ਬਹੁਤ ਖੂਬਸੂਰਤ ਔਰਤ ਸੀ। ਉਹ ਆਗੂ ਸਾਰਈ ਨੂੰ ਫਿਰਊਨ ਦੇ ਘਰ ਲੈ ਗਏ।"
15 Vendo-a, os homens da corte do faraó a elogiaram diante do faraó, e ela foi levada ao seu palácio.
16 ਫਿਰਊਨ ਅਬਰਾਮ ਤੇ ਦਯਾਲੂ ਸੀ ਕਿਉਂ ਕਿ ਉਸਦਾ ਖਿਆਲ ਸੀ ਕਿ ਅਬਰਾਮ ਸਾਰਈ ਦਾ ਭਰਾ ਸੀ। ਫਿਰਊਨ ਨੇ ਅਬਰਾਮ ਨੂੰ ਭੇਡਾਂ, ਡੰਗਰ ਅਤੇ ਖੋਤੇ ਦਿੱਤੇ। ਅਬਰਾਮ ਨੂੰ ਦਾਸ, ਦਾਸੀਆਂ ਅਤੇ ਊਠ ਵੀ ਮਿਲੇ।"
16 Ele tratou bem a Abrão por causa dela, e Abrão recebeu ovelhas e bois, jumentos e jumentas, servos e servas, e camelos.
17 ਫਿਰਊਨ ਨੇ ਅਬਰਾਮ ਦੀ ਪਤਨੀ ਨੂੰ ਹਾਸਿਲ ਕਰ ਲਿਆ। ਇਸ ਲਈ ਯਹੋਵਾਹ ਨੇ ਫਿਰਊਨ ਅਤੇ ਉਸ ਦੇ ਘਰ ਦੇ ਸਾਰੇ ਲੋਕਾਂ ਵੱਲ ਬਹੁਤ ਬੁਰੀਆਂ ਬਿਮਾਰੀਆਂ ਭੇਜੀਆਂ।"
17 Mas o Senhor puniu o faraó e sua corte com graves doenças, por causa de Sarai, mulher de Abrão.
18 ਇਸ ਲਈ ਫਿਰਊਨ ਨੇ ਅਬਰਾਮ ਨੂੰ ਬੁਲਾਇਆ। ਫਿਰਊਨ ਨੇ ਆਖਿਆ, “ਤੂੰ ਮੇਰੇ ਨਾਲ ਬਹੁਤ ਬੁਰਾ ਸਲੂਕ ਕੀਤਾ ਹੈ!। ਤੂੰ ਮੈਨੂੰ ਇਹ ਨਹੀਂ ਦੱਸਿਆ ਕਿ ਸਾਰਈ ਤੇਰੀ ਪਤਨੀ ਸੀ! ਕਿਉਂ?"
18 Por isso o faraó mandou chamar Abrão e disse: "O que você fez comigo? Por que não me falou que ela era sua mulher?
19 ਤੂੰ ਤਾਂ ਆਖਿਆ ਸੀ, ‘ਇਹ ਮੇਰੀ ਭੈਣ ਹੈ।’ ਤੂੰ ਇਹ ਗੱਲ ਕਿਉਂ ਆਖੀ? ਮੈਂ ਉਸ ਨੂੰ ਇਸ ਲਈ ਹਾਸਿਲ ਕੀਤਾ ਤਾਂ ਜੋ ਮੇਰੀ ਪਤਨੀ ਬਣ ਸੱਕੇ। ਪਰ ਹੁਣ ਮੈਂ ਤੈਨੂੰ ਤੇਰੀ ਪਤਨੀ ਵਾਪਸ ਦਿੰਦਾ ਹਾਂ। ਇਸ ਨੂੰ ਲੈ ਕੇ ਚੱਲਾ ਜਾਹ!”"
19 Por que disse que ela era sua irmã? Foi por isso que eu a tomei para ser minha mulher. Aí está a sua mulher. Tome-a e vá! "
20 ਫ਼ੇਰ ਫਿਰਊਨ ਨੇ ਆਪਣੇ ਆਦਮੀਆਂਂ ਨੂੰ ਹੁਕਮ ਦਿੱਤਾ ਕਿ ਅਬਰਾਮ ਨੂੰ ਮਿਸਰ ਵਿੱਚੋਂ ਬਾਹਰ ਕੱਢ ਦੇਣ ਇਸ ਲਈ ਅਬਰਾਮ ਅਤੇ ਉਸਦੀ ਪਤਨੀ ਉਸ ਥਾਂ ਤੋਂ ਚੱਲੇ ਗਏ। ਅਤੇ ਉਹ ਆਪਣੇ ਨਾਲ ਆਪਣੀਆਂ ਚੀਜ਼ਾਂ ਵੀ ਲੈ ਗਏ।"
20 A seguir o faraó deu ordens para que providenciassem o necessário para que Abrão partisse, com sua mulher e com tudo o que possuía.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Gênesis 12, comparar traduções ou montar um estudo — tudo direto pelo WhatsApp.