Gênesis 13
Punjabi Bible (GL_PUNJABI) vs VC
VC Versão Católica
1 ਅਬਰਾਮ ਦੀ ਕਨਾਨ ਵਿੱਚ ਵਾਪਸੀ ਇਸ ਤਰ੍ਹਾਂ, ਅਬਰਾਮ ਨੇ ਮਿਸਰ ਛੱਡ ਦਿੱਤਾ। ਅਬਰਾਮ ਆਪਣੀ ਪਤਨੀ ਅਤੇ ਆਪਣੀ ਸਾਰੀ ਮਲਕੀਅਤ ਸਮੇਤ ਨੇਗੇਵ ਵਿੱਚੋਂ ਹੌਲੇ ਲੰਘਿਆ। ਲੂਤ ਵੀ ਉਨ੍ਹਾਂ ਦੇ ਨਾਲ ਸੀ।"
1 Abrão voltou do Egito para Negeb com sua mulher e tudo o que lhe pertencia. Lot o acompanhava.
2 ਇਸ ਸਮੇਂ, ਅਬਰਾਮ ਬਹੁਤ ਅਮੀਰ ਸੀ। ਉਸ ਦੇ ਪਾਸ ਬਹੁਤ ਸਾਰੇ ਪਸ਼ੂ ਅਤੇ ਸੋਨਾ-ਚਾਂਦੀ ਸੀ।"
2 Abrão era muito rico em rebanhos, prata e ouro.
3 ਅਬਰਾਮ ਆਲੇ-ਦੁਆਲੇ ਸਫ਼ਰ ਕਰਦਾ ਰਿਹਾ। ਉਸ ਨੇ ਨੇਗੇਵ ਨੂੰ ਛੱਡ ਦਿੱਤਾ ਅਤੇ ਬੈਤ-ਏਲ ਨੂੰ ਵਾਪਸ ਚੱਲਾ ਗਿਆ। ਉਹ ਉਸ ਥਾਂ ਤੇ ਚੱਲਾ ਗਿਆ ਜਿਹੜੀ ਬੈਤ-ਏਲ ਦੇ ਸ਼ਹਿਰ ਅਤੇ ਆਈ ਸ਼ਹਿਰ ਦੇ ਵਿੱਚਕਾਰ ਸੀ। ਇਹ ਓਹੀ ਥਾਂ ਸੀ ਜਿੱਥੇ ਅਬਰਾਮ ਅਤੇ ਉਸ ਦੇ ਪਰਿਵਾਰ ਨੇ ਪਹਿਲਾਂ ਵੀ ਡੇਰਾ ਲਾਇਆ ਸੀ।"
3 Ele foi de acampamento em acampamento de Negeb até Betel, ao lugar onde já uma vez armara sua tenda, entre Betel e Hai,
4 ਇਹ ਓਹੀ ਥਾਂ ਸੀ ਜਿੱਥੇ ਅਬਰਾਮ ਨੇ ਜਗਵੇਦੀ ਉਸਾਰੀ ਸੀ। ਇਸ ਲਈ ਅਬਰਾਮ ਨੇ ਇੱਥੇ ਯਹੋਵਾਹ ਦੀ ਉਪਾਸਨਾ ਕੀਤੀ।"
4 no lugar onde se encontrava o altar que havia edificado antes. Ali invocou o nome do Senhor.
5 ਅਬਰਾਮ ਅਤੇ ਲੂਤ ਦਾ ਵਿੱਛੜਨਾ ਇਸ ਸਮੇਂ ਦੌਰਾਨ, ਲੂਤ ਵੀ ਅਬਰਾਮ ਦੇ ਨਾਲ ਸਫ਼ਰ ਕਰ ਰਿਹਾ ਸੀ। ਲੂਤ ਕੋਲ ਬਹੁਤ ਸਾਰੇ ਜਾਨਵਰ ਅਤੇ ਤੰਬੂ ਸਨ।"
5 Lot, que acompanhava Abrão, possuía também ovelhas, bois e tendas,
6 ਅਬਰਾਮ ਅਤੇ ਲੂਤ ਕੋਲ ਇੰਨੇ ਜਾਨਵਰ ਸਨ ਕਿ ਉਸ ਧਰਤੀ ਉੱਤੇ ਦੋਹਾਂ ਦਾ ਗੁਜ਼ਾਰਾ ਇਕੱਠੇ ਨਹੀਂ ਹੋ ਸੱਕਦਾ ਸੀ।"
6 e a região não lhes bastava para aí se estabelecerem juntos.
7 ਕਨਾਨੀ ਲੋਕ ਅਤੇ ਪਰਿਜ਼ੀ ਲੋਕ ਵੀ ਉਸ ਵੇਲੇ ਉਸੇ ਧਰਤੀ ਉੱਤੇ ਰਹਿ ਰਹੇ ਸਨ। ਅਬਰਾਮ ਅਤੇ ਲੂਤ ਦੇ ਅਯਾਲੀਆਂ ਵਿੱਚ ਲੜਾਈ ਝਗੜਾ ਹੋਣ ਲੱਗ ਪਿਆ।"
7 Por isso houve uma contenda entre os pastores dos rebanhos de Abrão e os dos rebanhos de Lot. Os cananeus e os ferezeus habitavam então naquela terra.
8 ਇਸ ਲਈ ਅਬਰਾਮ ਨੇ ਲੂਤ ਨੂੰ ਆਖਿਆ, “ਤੇਰੇ ਅਤੇ ਮੇਰੇ ਦਰਮਿਆਨ ਕੋਈ ਝਗੜਾ ਨਹੀਂ ਹੋਣਾ ਚਾਹੀਦਾ। ਤੇਰੇ ਬੰਦਿਆਂ ਅਤੇ ਮੇਰੇ ਬੰਦਿਆਂ ਨੂੰ ਝਗੜਨਾ ਨਹੀਂ ਚਾਹੀਦਾ। ਤੂੰ ਅਤੇ ਮੈਂ ਭਰਾ ਹਾਂ।"
8 Abrão disse a Lot: "Rogo-te que não haja discórdia entre mim e ti, nem entre nossos pastores, pois somos irmãos.
9 ਸਾਨੂੰ ਵੱਖ ਹੋ ਜਾਣਾ ਚਾਹੀਦਾ ਹੈ। ਤੂੰ ਜਿਹੜੀ ਵੀ ਥਾਂ ਚਾਹੇਂ ਚੁਣ ਸੱਕਦਾ ਹੈਂ। ਜੇ ਤੂੰ ਖੱਬੇ ਪਾਸੇ ਜਾਵੇਂਗਾ ਤਾਂ ਮੈਂ ਸੱਜੇ ਪਾਸੇ ਚੱਲਿਆ ਜਾਵਾਂਗਾ। ਜੇ ਤੂੰ ਸੱਜੇ ਪਾਸੇ ਜਾਵੇਂਗਾ ਤਾਂ ਮੈਂ ਖੱਬੇ ਪਾਸੇ ਚੱਲਿਆ ਜਾਵਾਂਗਾ।”"
9 Eis aí toda a terra diante de ti; separemo-nos. Se fores para a esquerda, eu irei para a direita; se fores para a direita, eu irei para esquerda."
10 ਲੂਤ ਨੇ ਆਲੇ-ਦੁਆਲੇ ਨਜ਼ਰ ਮਾਰੀ ਅਤੇ ਯਰਦਨ ਦੀ ਵਾਦੀ ਦੇਖੀ। ਲੂਤ ਨੇ ਦੇਖਿਆ ਕਿ ਓੱਥੇ ਕਾਫ਼ੀ ਪਾਣੀ ਸੀ। (ਇਹ ਗੱਲ ਯਹੋਵਾਹ ਦੇ ਸਦੂਮ ਅਤੇ ਅਮੂਰਾਹ ਨੂੰ ਤਬਾਹ ਕਰਨ ਤੋਂ ਪਹਿਲਾਂ ਦੀ ਹੈ।) ਉਸ ਸਮੇਂ ਯਰਦਨ ਵਾਦੀ ਸੋਆਰ ਤੱਕ ਯਹੋਵਾਹ ਦੇ ਬਾਗ ਵਾਂਗ ਫੈਲੀ ਹੋਈ ਸੀ। ਇਹ ਧਰਤੀ ਮਿਸਰ ਦੇ ਵਾਂਗ ਚੰਗੀ ਸੀ।"
10 Lot, levantando os olhos, viu que a toda a planície de Jordão era regada de água {o Senhor não tinha ainda destruído Sodoma e Gomorra} como o jardim do Senhor, como a terra do Egito ao lado de Tsoar.
11 ਇਸ ਲਈ ਲੂਤ ਨੇ ਯਰਦਨ ਦੀ ਵਾਦੀ ਵਿੱਚ ਰਹਿਣ ਦੀ ਚੋਣ ਕੀਤੀ। ਦੋਵੇਂ ਆਦਮੀ ਵੱਖ ਹੋ ਗਏ ਅਤੇ ਲੂਤ ਪੂਰਬ ਵੱਲ ਚੱਲ ਪਿਆ।"
11 Lot escolheu toda a planície do Jordão e foi para o oriente. Foi assim que se separam um do outro.
12 ਅਬਰਾਮ ਕਨਾਨ ਦੀ ਧਰਤੀ ਉੱਤੇ ਠਹਿਰ ਗਿਆ ਅਤੇ ਲੂਤ ਵਾਦੀ ਦੇ ਸ਼ਹਿਰਾਂ ਅੰਦਰ ਰਹਿਣ ਲੱਗਾ। ਲੂਤ ਦੂਰ ਦੱਖਣ ਵੱਲ ਸਦੂਮ ਨੂੰ ਚੱਲਾ ਗਿਆ ਅਤੇ ਓੱਥੇ ਹੀ ਆਪਣਾ ਡੇਰਾ ਲਾ ਲਿਆ।"
12 Abrão fixou-se na terra de Canaã, e Lot nas cidades da planície, onde levantou suas tendas até Sodoma.
13 ਯਹੋਵਾਹ ਜਾਣਦਾ ਸੀ ਕਿ ਸਦੂਮ ਦੇ ਲੋਕ ਬਹੁਤ ਬਦ ਅਤੇ ਪਾਪੀ ਸਨ।"
13 Ora, os habitantes de Sodoma eram perversos, e grandes pecadores diante do Senhor.
14 ਲੂਤ ਦੇ ਚੱਲੇ ਜਾਣ ਤੋਂ ਬਾਦ, ਯਹੋਵਾਹ ਨੇ ਅਬਰਾਮ ਨੂੰ ਆਖਿਆ, “ਆਪਣੇ ਆਲੇ-ਦੁਆਲੇ ਦੇਖ, ਉੱਤਰ ਵੱਲ ਅਤੇ ਦੱਖਣ ਵੱਲ ਦੇਖ, ਅਤੇ ਪੂਰਬ ਅਤੇ ਪੱਛਮ ਵੱਲ ਦੇਖ।"
14 O Senhor disse a Abrão depois que Lot o deixou: "Levanta os olhos, e do lugar onde estás, olha para o norte e para o sul, para o oriente e para o ocidente.
15 ਇਹ ਸਾਰੀ ਧਰਤੀ ਜਿਹੜੀ ਤੂੰ ਦੇਖ ਰਿਹਾ ਹੈਂ, ਮੈਂ ਤੈਨੂੰ ਅਤੇ ਤੇਰੇ ਉੱਤਰਾਧਿਕਾਰੀਆਂ ਨੂੰ ਦੇ ਦੇਵਾਂਗਾ। ਇਹ ਹਮੇਸ਼ਾ ਤੁਹਾਡੀ ਹੀ ਰਹੇਗੀ।"
15 Toda a terra que vês, eu a darei a ti e aos teus descendentes para sempre.
16 ਮੈਂ ਤੁਹਾਡੇ ਬੰਦਿਆਂ ਦੀ ਗਿਣਤੀ ਵਿੱਚ ਇੰਨਾ ਵਾਧਾ ਕਰ ਦਿਆਂਗਾ ਜਿੰਨੀ ਧਰਤੀ ਉੱਤੇ ਧੂੜ ਹੈ। ਜੇ ਲੋਕੀ ਸਾਰੀ ਧਰਤੀ ਦੀ ਧੂੜ ਨੂੰ ਗਿਣ ਸੱਕਦੇ ਹਨ ਤਾਂ ਉਹ ਤੇਰੇ ਲੋਕਾਂ ਦੀ ਗਿਣਤੀ ਵੀ ਕਰ ਸੱਕਣਗੇ।"
16 Tornarei tua posteridade tão numerosa como o pó da terra: se alguém puder contar os grãos do pó da terra, então poderá contar a tua posteridade.
17 ਇਸ ਲਈ ਜਾਓ। ਆਪਣੀ ਧਰਤੀ ਦੀ ਲੰਬਾਈ ਅਤੇ ਚੌੜਾਈ ਦੁਆਲੇ ਚੱਲੋ, ਕਿਉਂਕਿ ਮੈਂ ਇਹ ਤੁਹਾਨੂੰ ਦੇ ਦੇਵਾਂਗਾ।”"
17 Levanta-te, percorre a terra em toda a sua extensão, porque eu te hei de dar."
18 ਇਸ ਤਰ੍ਹਾਂ ਅਬਰਾਮ ਨੇ ਆਪਣਾ ਤੰਬੂ ਪੁੱਟ ਲਿਆ। ਉਹ ਮਮਰੇ ਦੇ ਵੱਡੇ ਰੁੱਖਾਂ ਨੇੜੇ ਜਾਕੇ ਰਹਿਣ ਲੱਗ ਪਿਆ। ਇਹ ਥਾਂ ਹਬਰੋਨ ਸ਼ਹਿਰ ਦੇ ਨੇੜੇ ਸੀ। ਉਸ ਥਾਂ ਉੱਤੇ ਵੀ ਅਬਰਾਮ ਨੇ ਯਹੋਵਾਹ ਦੀ ਉਪਾਸਨਾ ਲਈ ਇੱਕ ਜਗਵੇਦੀ ਉਸਾਰੀ।"
18 Abrão levantou as suas tendas e veio fixar-se no vale dos carvalhos de Mambré, que estão em Hebron; e ali edificou um altar ao Senhor.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Gênesis 13, comparar traduções ou montar um estudo — tudo direto pelo WhatsApp.