Gênesis 14

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਲੂਤ ਫ਼ੜਿਆ ਜਾਂਦਾ ਹੈ ਅਮਰਾਫਲ ਸਿਨਾਰ ਦਾ ਰਾਜਾ ਸੀ। ਅਰਯੋਕ ਅੱਲਾਸਾਰ ਦਾ ਰਾਜਾ ਸੀ। ਕਦਾਰਲਾਓਮਰ ਏਲਾਮ ਦਾ ਰਾਜਾ ਸੀ। ਅਤੇ ਤਿਦਾਲ ਗੋਈਮ ਦਾ ਰਾਜਾ ਸੀ।"
1 E aconteceu, nos dias de Anrafel, rei de Sinar, Arioque, rei de Elasar, Quedorlaomer, rei de Elão, e Tidal, rei de Goim,
2 ਇਨ੍ਹਾਂ ਸਾਰੇ ਰਾਜਿਆਂ ਨੇ ਸਦੂਮ ਦੇ ਰਾਜੇ ਬਰਾ, ਅਮੂਰਾਹ ਦੇ ਰਾਜੇ ਬਿਰਸਾ, ਅਦਮਾਹ ਦੇ ਰਾਜੇ ਸਿਨਾਬ, ਸਬੋਈਮ ਦੇ ਰਾਜੇ ਸਮੇਬਰ ਅਤੇ ਬਲਾ ਦੇ ਰਾਜੇ ਨਾਲ ਜੰਗ ਲੜੀ। (ਬਲਾ ਨੂੰ ਸੋਅਰ ਵੀ ਆਖਿਆ ਜਾਂਦਾ ਹੈ।)"
2 que estes fizeram guerra a Bera, rei de Sodoma, a Birsa, rei de Gomorra, a Sinabe, rei de Admá, e a Semeber, rei de Zeboim, e ao rei de Bela (esta é Zoar).
3 ਇਨ੍ਹਾਂ ਸਾਰੇ ਰਾਜਿਆਂ ਨੇ ਸਿੱਦੀਮ ਦੀ ਵਾਦੀ ਵਿੱਚ ਆਪਣੀਆਂ ਫ਼ੌਜਾਂ ਇਕੱਠੀਆਂ ਕਰ ਲਈਆਂ। (ਸਿੱਦੀਮ ਦੀ ਵਾਦੀ ਅੱਜ ਕੱਲ੍ਹ ਖਾਰਾ ਸਮੁੰਦਰ ਹੈ।)"
3 Todos estes se ajuntaram no vale de Sidim (que é o mar de Sal).
4 ਇਨ੍ਹਾਂ ਰਾਜਿਆਂ ਨੇ ਕਦਾਰਲਾਓਮਰ ਦੀ ਬਾਰ੍ਹਾਂ ਵਰ੍ਹੇ ਤੱਕ ਸੇਵਾ ਕੀਤੀ ਸੀ। ਪਰ ਤੇਰ੍ਹਵੇਂ ਵਰ੍ਹੇ ਵਿੱਚ ਇਨ੍ਹਾਂ ਸਾਰਿਆਂ ਨੇ ਉਸ ਦੇ ਵਿਰੁੱਧ ਬਗਾਵਤ ਕਰ ਦਿੱਤੀ।"
4 Doze anos haviam servido a Quedorlaomer, mas, ao décimo terceiro ano, rebelaram-se.
5 ਇਸ ਲਈ ਚੌਦਵੇਂ ਵਰ੍ਹੇ ਵਿੱਚ ਰਾਜਾ ਕਦਾਰਲਾਓਮਰ ਅਤੇ ਉਸ ਦੇ ਨਾਲ ਦੇ ਰਾਜੇ ਉਨ੍ਹਾਂ ਨਾਲ ਲੜਨ ਲਈ ਆ ਗਏ। ਕਦਾਰਲਾਓਮਰ ਅਤੇ ਉਸ ਦੇ ਸਾਥੀ ਰਾਜਿਆਂ ਨੇ ਰਫ਼ਾਈਆਂ ਲੋਕਾਂ ਨੂੰ ਅਸਤਰੋਥ ਕਰਨਇਮ ਵਿਖੇ ਹਰਾ ਦਿੱਤਾ। ਉਨ੍ਹਾਂ ਨੇ ਜ਼ੂਜ਼ੀਆ ਲੋਕਾਂ ਨੂੰ ਵੀ ਹਾਮ ਵਿੱਚ ਹਰਾ ਦਿੱਤਾ। ਉਨ੍ਹਾਂ ਨੇ ਏਮੀਆਂ ਲੋਕਾਂ ਨੂੰ ਸਾਵੇਹ ਕਿਰਯਾਤਇਮ ਵਿਖੇ ਹਰਾ ਦਿੱਤਾ।"
5 E, ao décimo quarto ano, veio Quedorlaomer e os reis que estavam com ele e feriram aos refains em Asterote-Carnaim, e aos zuzins em Hã, e aos emins em Savé-Quiriataim,
6 ਉਨ੍ਹਾਂ ਨੇ ਹੋਰੀ ਲੋਕਾਂ ਨੂੰ ਹਰਾ ਦਿੱਤਾ ਜਿਹੜੇ ਪਹਾੜੀ ਪ੍ਰਦੇਸ਼ ਸੇਈਰ ਤੋਂ ਲੈ ਕੇ ਏਲ-ਪਾਰਾਨ ਦੇ ਇਲਾਕੇ ਤਾਈ ਰਹਿੰਦੇ ਸਨ। (ਏਲ ਪਾਰਾਨ ਮਾਰੂਥਲ ਦੇ ਨੇੜੇ ਹੈ।)"
6 e aos horeus no seu monte Seir, até à campina de Parã, que está junto ao deserto.
7 ਫ਼ੇਰ ਰਾਜਾ ਕਦਾਰਲਾਓਮਰ ਵਾਪਸ ਮੁੜ ਪਿਆ ਅਤੇ ਏਲ ਮਿਸਪਾਟ (ਜਿਹੜਾ ਕਿ ਕਾਦੇਸ ਹੈ) ਵੱਲ ਚੱਲਾ ਗਿਆ ਅਤੇ ਅਮਾਲੇਕੀਆਂ ਦੇ ਇਲਾਕੇ ਨੂੰ ਜਿੱਤ ਲਿਆ। ਉਸ ਨੇ ਹਸਿਸੋਨ ਤਾਮਰ ਵਿੱਚ ਰਹਿੰਦੇ ਅਮੋਰੀ ਲੋਕਾਂ ਨੂੰ ਵੀ ਹਰਾ ਦਿੱਤਾ।"
7 Depois, tornaram, e vieram a En-Mispate (que é Cades), e feriram toda a terra dos amalequitas e também os amorreus, que habitavam em Hazazom-Tamar.
8 ਉਸ ਸਮੇਂ ਸਦੂਮ ਦਾ ਰਾਜਾ, ਅਮੂਰਾਹ ਦਾ ਰਾਜਾ, ਅਦਮਾਹ ਦਾ ਰਾਜਾ, ਸਬੋਈਮ ਦਾ ਰਾਜਾ ਅਤੇ ਬਲਾ (ਸੋਅਰ) ਦਾ ਰਾਜਾ ਸਾਰੇ ਇੱਕ ਦੂਜੇ ਨਾਲ ਰਲ ਗਏ ਅਤੇ ਆਪਣੇ ਦੁਸ਼ਮਣਾਂ ਨਾਲ ਲੜਨ ਲਈ ਗਏ। ਉਹ ਜੰਗ ਕਰਨ ਲਈ ਸਿੱਦੀਮ ਦੀ ਵਾਦੀ ਵਿੱਚ ਗਏ।"
8 Então, saiu o rei de Sodoma, e o rei de Gomorra, e o rei de Admá, e o rei de Zeboim, e o rei de Bela (esta é Zoar) e ordenaram batalha contra eles no vale de Sidim,
9 ਉਨ੍ਹਾਂ ਨੇ ਏਲਾਮ ਦੇ ਰਾਜੇ ਕਦਾਰਲਾਓਮਰ, ਗੋਈਮ ਦੇ ਰਾਜੇ ਤਿਦਾਲ, ਸਿਨਾਰ ਦੇ ਰਾਜੇ ਅਮਰਾਫਲ ਅਤੇ ਅੱਲਾਸਾਰ ਦੇ ਰਾਜੇ ਅਰਯੋਕ ਦੇ ਖ਼ਿਲਾਫ਼ ਜੰਗ ਕੀਤੀ। ਇਸ ਤਰ੍ਹਾਂ ਪੰਜਾਂ ਨਾਲ ਜੰਗ ਕਰਨ ਵਾਲੇ ਚਾਰ ਰਾਜੇ ਸਨ।"
9 contra Quedorlaomer, rei de Elão, e Tidal, rei de Goim, e Anrafel, rei de Sinar, e Arioque, rei de Elasar; quatro reis contra cinco.
10 ਸਿੱਦੀਮ ਦੀ ਵਾਦੀ ਵਿੱਚ ਲੁੱਕ ਨਾਲ ਭਰੀਆਂ ਹੋਈਆਂ ਅਨੇਕਾਂ ਖੱਡਾਂ ਸਨ। ਸਦੂਮ ਅਤੇ ਅਮੂਰਾਹ ਦੇ ਰਾਜੇ ਅਤੇ ਉਨ੍ਹਾਂ ਦੀਆਂ ਫ਼ੌਜਾਂ ਭੱਜ ਗਈਆਂ। ਬਹੁਤ ਸਾਰੇ ਸਿਪਾਹੀ ਇਨ੍ਹਾਂ ਖੱਡਾਂ ਵਿੱਚ ਡਿੱਗ ਪਏ। ਪਰ ਦੂਸਰੇ ਪਹਾੜਾਂ ਵੱਲ ਨੱਸ ਗਏ।"
10 E o vale de Sidim estava cheio de poços de betume; e fugiram os reis de Sodoma e de Gomorra e caíram ali; e os restantes fugiram para um monte.
11 ਇਸ ਤਰ੍ਹਾਂ, ਉਨ੍ਹਾਂ ਦੇ ਦੁਸ਼ਮਣਾਂ ਨੇ ਸਦੂਮ ਅਤੇ ਅਮੂਰਾਹ ਦੇ ਲੋਕਾਂ ਦੀਆਂ ਸਾਰੀਆਂ ਚੀਜ਼ਾਂ ਖੋਹ ਲਈਆਂ। ਉਨ੍ਹਾਂ ਨੇ ਉਨ੍ਹਾਂ ਦਾ ਸਾਰਾ ਭੋਜਨ ਖੋਹ ਲਿਆ ਅਤੇ ਚੱਲੇ ਗਏ।"
11 E tomaram toda a fazenda de Sodoma e de Gomorra e todo o seu mantimento e foram-se.
12 ਅਬਰਾਮ ਦਾ ਭਤੀਜਾ ਲੂਤ, ਸਦੂਮ ਵਿੱਚ ਰਹਿ ਰਿਹਾ ਸੀ ਅਤੇ ਦੁਸ਼ਮਣਾਂ ਨੇ ਉਸ ਨੂੰ ਬੰਦੀ ਬਣਾ ਲਿਆ। ਦੁਸ਼ਮਣ ਨੇ ਉਸ ਦੀਆਂ ਸਾਰੀਆਂ ਚੀਜ਼ਾਂ ਲੈ ਲਈਆਂ।"
12 Também tomaram a Ló, que habitava em Sodoma, filho do irmão de Abrão, e a sua fazenda e foram-se.
13 ਉਨ੍ਹਾਂ ਵਿੱਚੋਂ ਇੱਕ ਆਦਮੀ ਜਿਹੜਾ ਫ਼ੜਿਆ ਨਹੀਂ ਗਿਆ ਸੀ, ਅਬਰਾਮ ਇਬਰਾਨੀ ਵੱਲ ਗਿਆ ਅਤੇ ਉਸ ਨੂੰ ਜਾਕੇ ਸਾਰਾ ਹਾਲ ਦੱਸਿਆ। ਅਬਰਾਮ ਦਾ ਡੇਰਾ ਉਨ੍ਹਾਂ ਰੁੱਖਾਂ ਦੇ ਲਾਗੇ ਸੀ ਜੋ ਮਮਰੇ ਅਮੋਰੀ ਦੇ ਸਨ। ਮਮਰੇ, ਅਸ਼ਕੋਲ ਅਤੇ ਆਨੇਰ ਨੇ ਅਬਰਾਮ ਨਾਲ ਇੱਕ ਦੂਸਰੇ ਦੀ ਸਹਾਇਤਾ ਕਰਨ ਦਾ ਇਕਰਾਰਨਾਮਾ ਕੀਤਾ ਹੋਇਆ ਸੀ।"
13 Então, veio um que escapara e o contou a Abrão, o hebreu; ele habitava junto dos carvalhais de Manre, o amorreu, irmão de Escol e irmão de Aner; eles eram confederados de Abrão.
14 ਅਬਰਾਮ ਦਾ ਲੂਤ ਨੂੰ ਛੁਡਾਉਣਾ ਅਬਰਾਮ ਨੂੰ ਪਤਾ ਚੱਲਿਆ ਕਿ ਲੂਤ ਫ਼ੜਿਆ ਗਿਆ ਸੀ। ਇਸ ਲਈ ਅਬਰਾਮ ਨੇ ਆਪਣੇ ਸਾਰੇ ਪਰਿਵਾਰ ਨੂੰ ਇਕੱਠਾ ਕਰ ਲਿਆ। ਉਸ ਵਿੱਚ 318 ਸਿਖਿਅਤ ਫ਼ੌਜੀ ਸਨ। ਅਬਰਾਮ ਨੇ ਇਨ੍ਹਾਂ ਆਦਮੀਆਂਂ ਦੀ ਅਗਵਾਈ ਕੀਤੀ ਅਤੇ ਦੁਸ਼ਮਣ ਨੂੰ ਦਾਨ ਸ਼ਹਿਰ ਤੱਕ ਭਜਾ ਦਿੱਤਾ।"
14 Ouvindo, pois, Abrão que o seu irmão estava preso, armou os seus criados, nascidos em sua casa, trezentos e dezoito, e os perseguiu até Dã.
15 ਉਸ ਰਾਤ ਉਸ ਨੇ ਅਤੇ ਉਸ ਦੇ ਆਦਮੀਆਂ ਨੇ ਦੁਸ਼ਮਣ ਉੱਤੇ ਅਚਾਨਕ ਹਮਲਾ ਕਰ ਦਿੱਤਾ। ਉਨ੍ਹਾਂ ਨੇ ਦੁਸ਼ਮਣ ਨੂੰ ਹਰਾ ਦਿੱਤਾ ਅਤੇ ਉਸਨੂ ਹੋਬਾਹ, ਦਮਿਸੱਕ ਦੇ ਉੱਤਰ ਵੱਲ ਭਜਾ ਦਿੱਤਾ।"
15 E dividiu-se contra eles de noite, ele e os seus criados, e os feriu, e os perseguiu até Hobá, que fica à esquerda de Damasco.
16 ਫ਼ੇਰ ਅਬਰਾਮ ਨੇ ਉਹ ਸਾਰੀਆਂ ਚੀਜ਼ਾਂ ਵਾਪਸ ਲਿਆਂਦੀਆਂ ਜਿਹੜੀਆਂ ਦੁਸ਼ਮਣ ਨੇ ਲੁੱਟ ਲਈਆਂ ਸਨ। ਅਬਰਾਮ ਔਰਤਾਂ, ਨੌਕਰਾਂ, ਲੂਤ ਅਤੇ ਲੂਤ ਦੀ ਹਰ ਸ਼ੈਅ ਨੂੰ ਵਾਪਸ ਲੈ ਆਇਆ।"
16 E tornou a trazer toda a fazenda e tornou a trazer também a Ló, seu irmão, e a sua fazenda, e também as mulheres, e o povo.
17 ਫ਼ੇਰ ਅਬਰਾਮ ਕਦਾਰਲਾਓਮਰ ਅਤੇ ਉਸ ਦੇ ਨਾਲ ਜੁੜੇ ਰਾਜਿਆਂ ਨੂੰ ਹਰਾਉਣ ਤੋਂ ਬਾਦ ਘਰ ਪਰਤ ਆਇਆ। ਜਦੋਂ ਉਹ ਘਰ ਵਾਪਸ ਚੱਲਾ ਗਿਆ, ਸਦੂਮ ਦਾ ਰਾਜਾ ਉਸ ਨੂੰ ਸ਼ਾਵੇਹ ਦੀ ਵਾਦੀ (ਇਸ ਨੂੰ ਹੁਣ ਰਾਜੇ ਦੀ ਵਾਦੀ ਆਖਿਆ ਜਾਂਦਾ ਹੈ।) ਵਿੱਚ ਮਿਲਣ ਆਇਆ।"
17 E o rei de Sodoma saiu-lhes ao encontro (depois que voltou de ferir a Quedorlaomer e aos reis que estavam com ele) no vale de Savé, que é o vale do Rei.
18 ਮਲਕਿ-ਸਿਦਕ ਸਾਲੇਮ ਦਾ ਰਾਜਾ, ਮਲਕਿ-ਸਿਦਕ ਵੀ ਅਬਰਾਮ ਨੂੰ ਮਿਲਣ ਲਈ ਗਿਆ। ਮਲਕਿ-ਸਿਦਕ ਸਰਬ ਉੱਚ ਪਰਮੇਸ਼ੁਰ ਦਾ ਜਾਜਕ ਸੀ। ਮਲਕਿ-ਸਿਦਕ ਰੋਟੀ ਤੇ ਮੈਅ ਲੈ ਕੇ ਆਇਆ।"
18 E Melquisedeque, rei de Salém, trouxe pão e vinho; e este era sacerdote do Deus Altíssimo.
19 ਮਲਕਿ-ਸਿਦਕ ਨੇ ਅਬਰਾਮ ਨੂੰ ਅਸੀਸ ਦਿੱਤੀ ਅਤੇ ਆਖਿਆ, “ਅਬਰਾਮ, ਸਰਬ ਉੱਚ ਪਰਮੇਸ਼ੁਰ ਤੈਨੂੰ ਅਸੀਸ ਦੇਵੇ। ਪਰਮੇਸ਼ੁਰ ਨੇ ਅਕਾਸ਼ ਤੇ ਧਰਤੀ ਨੂੰ ਸਾਜਿਆ।"
19 E abençoou-o e disse: Bendito seja Abrão do Deus Altíssimo, o Possuidor dos céus e da terra;
20 ਅਤੇ ਅਸੀਂ ਸਰਬ ਉੱਚ ਪਰਮੇਸ਼ੁਰ ਦੀ ਉਸਤਤ ਕਰਦੇ ਹਾਂ। ਪਰਮੇਸ਼ੁਰ ਨੇ ਤੇਰੇ ਦੁਸ਼ਮਣਾਂ ਨੂੰ ਹਰਾਉਣ ਵਿੱਚ ਤੇਰੀ ਸਹਾਇਤਾ ਕੀਤੀ।” ਫ਼ੇਰ ਅਬਰਾਮ ਨੇ ਮਲਕਿ-ਸਿਦਕ ਨੂੰ ਜੰਗ ਵਿੱਚ ਜਿੱਤੀ ਹੋਈ ਹਰ ਚੀਜ਼ ਦਾ ਦਸਵੰਧ ਕੱਢ ਕੇ ਦਿੱਤਾ।"
20 e bendito seja o Deus Altíssimo, que entregou os teus inimigos nas tuas mãos. E deu-lhe o dízimo de tudo.
21 ਸਦੂਮ ਦੇ ਰਾਜੇ ਨੇ ਅਬਰਾਮ ਨੂੰ ਆਖਿਆ, “ਤੂੰ ਇਹ ਸਾਰੀਂ ਚੀਜ਼ਾਂ ਆਪਣੇ ਲਈ ਰੱਖ ਸੱਕਦਾ ਹੈਂ। ਮੈਨੂੰ ਸਿਰਫ਼ ਮੇਰੇ ਉਹ ਲੋਕ ਵਾਪਸ ਕਰ ਦੇ ਜਿਨ੍ਹਾਂ ਨੂੰ ਦੁਸ਼ਮਣ ਫ਼ੜ ਕੇ ਲੈ ਗਏ ਸੀ।”"
21 E o rei de Sodoma disse a Abrão: Dá-me a mim as almas e a fazenda toma para ti.
22 ਪਰ ਅਬਰਾਮ ਨੇ ਸਦੂਮ ਦੇ ਰਾਜੇ ਨੂੰ ਆਖਿਆ, “ਮੈਂ ਯਹੋਵਾਹ ਸਰਬ ਉੱਚ ਪਰਮੇਸ਼ੁਰ ਅੱਗੇ ਇਕਰਾਰ ਕਰਦਾ ਹਾਂ, ਜਿਸਨੇ ਧਰਤੀ ਤੇ ਅਕਾਸ਼ ਨੂੰ ਸਾਜਿਆ"
22 Abrão, porém, disse ao rei de Sodoma: Levantei minha mão ao Senhor , o Deus Altíssimo, o Possuidor dos céus e da terra,
23 ਮੈਂ ਇਕਰਾਰ ਕਰਦਾ ਹਾਂ ਕਿ ਮੈਂ ਕੋਈ ਵੀ ਉਹ ਚੀਜ਼ ਨਹੀਂ ਰੱਖਾਂਗਾ ਜਿਹੜੀ ਤੇਰੀ ਹੈ-ਕੋਈ ਧਾਗਾ ਜਾਂ ਤਸਮਾ ਵੀ ਨਹੀਂ। ਮੈਂ ਨਹੀਂ ਚਾਹੁੰਦਾ ਕਿ ਤੂੰ ਇਹ ਆਖੇਂ, ‘ਮੈਂ ਅਬਰਾਮ ਨੂੰ ਅਮੀਰ ਬਣਾਇਆ।’"
23 e juro que, desde um fio até à correia dum sapato, não tomarei coisa alguma de tudo o que é teu; para que não digas: Eu enriqueci a Abrão;
24 ਸਿਰਫ਼ ਇੱਕੋ ਚੀਜ਼ ਜਿਹੜੀ ਮੈਂ ਪ੍ਰਵਾਨ ਕਰਾਂਗਾ ਉਹ ਭੋਜਨ ਹੈ ਜਿਹੜਾ ਮੇਰੇ ਜਵਾਨਾਂ ਨੇ ਖਾਧਾ ਹੈ। ਪਰ ਤੈਨੂੰ ਚਾਹੀਦਾ ਹੈ ਕਿ ਹੋਰਨਾਂ ਆਦਮੀਆਂ ਨੂੰ ਉਨ੍ਹਾਂ ਦਾ ਹਿੱਸਾ ਦੇ ਦੇਵੇ। ਉਹ ਚੀਜ਼ਾਂ ਲੈ ਲਵੋ ਜਿਹੜੀਆਂ ਅਸੀਂ ਜੰਗ ਵਿੱਚ ਜਿੱਤੀਆਂ ਹਨ ਅਤੇ ਕੁਝ ਆਨੇਰ, ਅਸ਼ਕੋਲ ਅਤੇ ਮਮਰੇ ਨੂੰ ਦੇ ਦੇਵੋ। ਇਨ੍ਹਾਂ ਆਦਮੀਆਂ ਨੇ ਮੇਰੀ ਜੰਗ ਵਿੱਚ ਸਹਾਇਤਾ ਕੀਤੀ ਸੀ।”"
24 salvo tão somente o que os jovens comeram e a parte que toca aos varões que comigo foram, Aner, Escol e Manre; estes que tomem a sua parte.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Gênesis 14, comparar traduções ou montar um estudo — tudo direto pelo WhatsApp.