Gênesis 15

Punjabi Bible (GL_PUNJABI) vs NVI

Sair da comparação
NVI Nova Versão Internacional
1 ਪਰਮੇਸ਼ੁਰ ਦਾ ਅਬਰਾਮ ਨਾਲ ਇਕਰਾਰਨਾਮਾ ਇਨ੍ਹਾਂ ਗੱਲਾਂ ਦੇ ਵਾਪਰਨ ਤੋਂ ਬਾਦ, ਅਬਰਾਮ ਨੂੰ ਯਹੋਵਾਹ ਦੇ ਸ਼ਬਦ ਦਾ ਦਰਸ਼ਨ ਹੋਇਆ। ਪਰਮੇਸ਼ੁਰ ਨੇ ਆਖਿਆ, “ਅਬਰਾਮ, ਡਰੀਂ ਨਾ। ਮੈਂ ਤੇਰੀ ਰੱਖਿਆ ਕਰਾਂਗਾ। ਅਤੇ ਮੈਂ ਤੈਨੂੰ ਬਹੁਤ ਵੱਡਾ ਇਨਾਮ ਦੇਵਾਂਗਾ।”"
1 Depois dessas coisas o Senhor falou a Abrão numa visão: "Não tenha medo, Abrão! Eu sou o seu escudo; grande será a sua recompensa! "
2 ਪਰ ਅਬਰਾਮ ਨੇ ਆਖਿਆ, “ਯਹੋਵਾਹ ਪਰਮੇਸ਼ੁਰ, ਇੱਥੇ ਕੋਈ ਵੀ ਅਜਿਹੀ ਸ਼ੈਅ ਨਹੀਂ ਜਿਹੜੀ ਮੈਨੂੰ ਦੇ ਸੱਕੇ ਅਤੇ ਜਿਹੜੀ ਮੈਨੂੰ ਖੁਸ਼ੀ ਦੇ ਸੱਕੇ। ਕਿਉਂਕਿ ਮੇਰਾ ਕੋਈ ਪੁੱਤਰ ਨਹੀਂ। ਇਸ ਲਈ ਮੇਰਾ ਦਮਿਸੱਕ ਵਾਲਾ ਗੁਲਾਮ, ਅਲੀਅਜ਼ਰ ਮੇਰੀ ਮੌਤ ਤੋਂ ਬਾਦ ਮੇਰੀਆਂ ਸਾਰੀਆਂ ਚੀਜ਼ਾਂ ਦਾ ਵਾਰਿਸ ਹੋਵੇਗਾ।”"
2 Mas Abrão perguntou: "Ó Soberano Senhor, que me darás, se continuo sem filhos e o herdeiro do que possuo é Eliézer de Damasco? "
3 ਅਬਰਾਮ ਨੇ ਆਖਿਆ, “ਤੂੰ ਮੈਨੂੰ ਪੁੱਤਰ ਨਹੀਂ ਦਿੱਤਾ। ਇਸ ਲਈ ਮੇਰੇ ਘਰ ਵਿੱਚ ਪੈਦਾ ਹੋਣ ਵਾਲਾ ਗੁਲਾਮ ਹੀ ਮੇਰੀ ਹਰ ਸ਼ੈਅ ਦਾ ਵਾਰਿਸ ਹੋਵੇਗਾ।”"
3 E acrescentou: "Tu não me deste filho algum! Um servo da minha casa será o meu herdeiro! "
4 ਫ਼ੇਰ ਯਹੋਵਾਹ ਨੇ ਅਬਰਾਮ ਨਾਲ ਗੱਲ ਕੀਤੀ। ਪਰਮੇਸ਼ੁਰ ਨੇ ਆਖਿਆ। “ਉਹ ਗੁਲਾਮ ਤੇਰੀਆਂ ਚੀਜ਼ਾਂ ਦਾ ਵਾਰਿਸ ਨਹੀਂ ਹੋਵੇਗਾ। ਤੇਰੇ ਘਰ ਪੁੱਤਰ ਹੋਵੇਗਾ ਅਤੇ ਤੇਰਾ ਪੁੱਤਰ ਤੇਰੀਆਂ ਸਾਰੀਆਂ ਚੀਜ਼ਾਂ ਦਾ ਵਾਰਿਸ ਹੋਵੇਗਾ।”"
4 Então o Senhor deu-lhe a seguinte resposta: "Seu herdeiro não será esse. Um filho gerado por você mesmo será o seu herdeiro".
5 ਫ਼ੇਰ ਪਰਮੇਸ਼ੁਰ ਅਬਰਾਮ ਨੂੰ ਬਾਹਰ ਲੈ ਗਿਆ। ਪਰਮੇਸ਼ੁਰ ਨੇ ਆਖਿਆ, “ਅਕਾਸ਼ ਵੱਲ ਦੇਖ। ਬਹੁਤ ਸਾਰੇ ਤਾਰਿਆਂ ਵੱਲ ਦੇਖ। ਇਹ ਇੰਨੇ ਹਨ ਕਿ ਤੂੰ ਇਨ੍ਹਾਂ ਨੂੰ ਗਿਣ ਨਹੀਂ ਸੱਕਦਾ। ਭਵਿੱਖ ਵਿੱਚ ਤੇਰਾ ਪਰਿਵਾਰ ਵੀ ਇਸੇ ਤਰ੍ਹਾਂ ਹੋਵੇਗਾ।”"
5 Levando-o para fora da tenda, disse-lhe: "Olhe para o céu e conte as estrelas, se é que pode contá-las". E prosseguiu: "Assim será a sua descendência".
6 ਅਬਰਾਮ ਨੇ ਯਹੋਵਾਹ ਵਿੱਚ ਯਕੀਨ ਕੀਤਾ ਅਤੇ ਉਸ ਨੇ ਉਸ ਨੂੰ ਭਰੋਸਾ ਕਰਨ ਦੇ ਯੋਗ ਮੰਨਿਆ।"
6 Abrão creu no Senhor, e isso lhe foi creditado como justiça.
7 ਪਰਮੇਸ਼ੁਰ ਨੇ ਅਬਰਾਮ ਨੂੰ ਆਖਿਆ, “ਮੈਂ ਹੀ ਉਹ ਯਹੋਵਾਹ ਹਾਂ ਜਿਸਨੇ ਤੈਨੂੰ ਕਸਦੀਆਂ ਦੇ ਊਰ ਵਿੱਚੋਂ ਬਾਹਰ ਲਿਆਂਦਾ। ਅਜਿਹਾ ਮੈਂ ਇਸ ਲਈ ਕੀਤਾ ਤਾਂ ਜੋ ਤੈਨੂੰ ਇਹ ਜ਼ਮੀਨ ਦੇ ਸੱਕਾਂ-ਤੂੰ ਇਸ ਜ਼ਮੀਨ ਦਾ ਮਾਲਕ ਹੋਵੇਂਗਾ।”"
7 Disse-lhe ainda: "Eu sou o Senhor, que o tirei de Ur dos caldeus para dar-lhe esta terra como herança".
8 ਪਰ ਅਬਰਾਮ ਨੇ ਆਖਿਆ, “ਯਹੋਵਾਹ ਮੇਰੇ ਸੁਆਮੀ, ਮੈਂ ਕਿਵੇਂ ਯਕੀਨ ਕਰਾਂ ਕਿ ਮੈਨੂੰ ਇਹ ਜ਼ਮੀਨ ਮਿਲੇਗੀ?”"
8 Perguntou-lhe Abrão: "Ó Soberano Senhor, como posso saber que tomarei posse dela? "
9 ਪਰਮੇਸ਼ੁਰ ਨੇ ਅਬਰਾਮ ਨੂੰ ਆਖਿਆ, “ਅਸੀਂ ਇੱਕ ਇਕਰਾਰਨਾਮਾ ਕਰਾਂਗੇ ਮੇਰੇ ਲਈ ਤਿੰਨ ਵਰ੍ਹਿਆਂ ਦੀ ਇੱਕ ਗਾਂ, ਤਿੰਨ ਵਰ੍ਹਿਆਂ ਦੀ ਇੱਕ ਬੱਕਰੀ, ਤਿੰਨ ਵਰ੍ਹਿਆਂ ਦੀ ਇੱਕ ਭੇਡ ਅਤੇ ਇੱਕ ਘੁੱਗੀ ਅਤੇ ਕਬੂਤਰ ਵੀ ਲੈ ਕੇ ਆ।”"
9 Respondeu-lhe o Senhor: "Traga-me uma novilha, uma cabra e um carneiro, todos com três anos de vida, e também uma rolinha e um pombinho".
10 ਅਬਰਾਮ ਪਰਮੇਸ਼ੁਰ ਲਈ ਇਹ ਸਾਰੀਆਂ ਚੀਜ਼ਾਂ ਲੈ ਆਇਆ। ਅਬਰਾਮ ਨੇ ਇਨ੍ਹਾਂ ਜਾਨਵਰਾਂ ਨੂੰ ਦੋ ਟੁਕੜਿਆਂ ਵਿੱਚ ਵੱਢਿਆ। ਫ਼ੇਰ ਅਬਰਾਮ ਨੇ ਦੋਵੇਂ ਅੱਧੇ ਹਿਸਿਆਂ ਨੂੰ ਇੱਕ ਦੂਸਰੇ ਦੇ ਸਾਹਮਣੇ ਧਰ ਦਿੱਤਾ। ਅਬਰਾਮ ਨੇ ਪੰਛੀਆਂ ਦੇ ਟੋਟੇ ਨਹੀਂ ਕੀਤੇ।"
10 Abrão trouxe todos esses animais, cortou-os ao meio e colocou cada metade em frente à outra; as aves, porém, ele não cortou.
11 ਬਾਦ ਵਿੱਚ ਵੱਡੇ ਪੰਛੀ ਪਸ਼ੂਆਂ ਨੂੰ ਖਾਣ ਲਈ ਹੇਠਾਂ ਉੱਤਰ ਆਏ। ਪਰ ਅਬਰਾਮ ਨੇ ਉਨ੍ਹਾਂ ਨੂੰ ਦੂਰ ਭਜਾ ਦਿੱਤਾ।"
11 Nisso, aves de rapina começaram a descer sobre os cadáveres, mas Abrão as enxotava.
12 ਬਾਦ ਵਿੱਚ ਦਿਨ ਛਿਪਣ ਲੱਗਾ। ਅਬਰਾਮ ਨੂੰ ਬਹੁਤ ਨੀਂਦ ਆਈ ਅਤੇ ਉਹ ਸੌਂ ਗਿਆ। ਜਦੋਂ ਉਹ ਸੁੱਤਾ ਹੋਇਆ ਸੀ ਤਾਂ ਇੱਕ ਭਿਆਨਕ ਹਨੇਰਾ ਛਾ ਗਿਆ।"
12 Ao pôr-do-sol, Abrão foi tomado de sono profundo, e eis que vieram sobre ele trevas densas e apavorantes.
13 ਫ਼ੇਰ ਯਹੋਵਾਹ ਨੇ ਅਬਰਾਮ ਨੂੰ ਆਖਿਆ, “ਤੈਨੂੰ ਇਹ ਗੱਲਾਂ ਜਾਣ ਲੈਣੀਆਂ ਚਾਹੀਦੀਆਂ ਹਨ: ਤੇਰੇ ਉੱਤਰਾਧਿਕਾਰੀ ਅਜਿਹੇ ਦੇਸ਼ ਵਿੱਚ ਰਹਿਣਗੇ ਜਿਹੜਾ ਉਨ੍ਹਾਂ ਦਾ ਆਪਣਾ ਨਹੀਂ ਹੋਵੇਗਾ। ਉਹ ਉੱਥੇ ਅਜਨਬੀ ਹੋਣਗੇ। ਅਤੇ ਉੱਥੋਂ ਦੇ ਲੋਕ ਉਨ੍ਹਾਂ ਨੂੰ ਗੁਲਾਮ ਬਣਾ ਲੈਣਗੇ ਅਤੇ ਉਨ੍ਹਾਂ ਨਾਲ 400 ਵਰ੍ਹਿਆਂ ਤੱਕ ਬੁਰਾ ਸਲੂਕ ਕਰਨਗੇ।"
13 Então o Senhor lhe disse: "Saiba que os seus descendentes serão estrangeiros numa terra que não lhes pertencerá, onde também serão escravizados e oprimidos por quatrocentos anos.
14 ਪਰ ਫ਼ੇਰ ਮੈਂ ਉਸ ਕੌਮ ਨੂੰ ਸਜ਼ਾ ਦੇਵਾਂਗਾ ਜਿਸਨੇ ਉਨ੍ਹਾਂ ਨੂੰ ਗੁਲਾਮ ਬਣਾਇਆ ਹੋਵੇਗਾ। ਤੇਰੇ ਲੋਕ ਉਸ ਧਰਤੀ ਨੂੰ ਛੱਡ ਜਾਣਗੇ ਅਤੇ ਆਪਣੇ ਨਾਲ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਲੈ ਜਾਣਗੇ।"
14 Mas eu castigarei a nação a quem servirão como escravos e, depois de tudo, sairão com muitos bens.
15 “ਤੂੰ ਖੁਦ ਬਹੁਤ ਲੰਮੀ ਉਮਰ ਭੋਗੇਂਗਾ। ਤੂੰ ਅਮਨ ਚੈਨ ਨਾਲ ਮਰੇਂਗਾ। ਅਤੇ ਤੈਨੂੰ ਤੇਰੇ ਪਰਿਵਾਰ ਨਾਲ ਦਫ਼ਨਾਇਆ ਜਾਵੇਗਾ।"
15 Você, porém, irá em paz a seus antepassados e será sepultado em boa velhice.
16 ਚਾਰ ਪੀੜੀਆਂ ਬਾਦ ਤੇਰੇ ਲੋਕ ਇਸ ਧਰਤੀ ਉੱਤੇ ਫ਼ੇਰ ਆਉਣਗੇ। ਉਸ ਸਮੇਂ, ਤੇਰੇ ਲੋਕ ਅਮੋਰੀਆਂ ਨੂੰ ਹਰਾ ਦੇਣਗੇ। ਮੈਂ ਤੁਹਾਡੇ ਲੋਕਾਂ ਦੇ ਰਾਹੀਂ ਇੱਥੇ ਰਹਿਣ ਵਾਲੇ ਅਮੋਰੀਆਂ ਨੂੰ ਸਜ਼ਾ ਦੇਵਾਂਗਾ। ਇਹ ਗੱਲ ਭਵਿੱਖ ਵਿੱਚ ਹੋਵੇਗੀ, ਕਿਉਂਕਿ ਅਮੋਰੀ ਲੋਕ ਹਾਲੇ ਇਨੇ ਪਾਪੀ ਨਹੀਂ ਕਿ ਸਜ਼ਾ ਦੇ ਭਾਗੀ ਹੋਣ।”"
16 Na quarta geração, os seus descendentes voltarão para cá, porque a maldade dos amorreus ainda não atingiu a medida completa".
17 ਸੂਰਜ ਛੁਪਣ ਤੋਂ ਬਾਦ, ਬਹੁਤ ਹਨੇਰਾ ਹੋ ਗਿਆ। ਮੁਰਦਾ ਜਾਨਵਰ ਹਾਲੇ ਵੀ ਧਰਤੀ ਉੱਤੇ ਪਏ ਸਨ-ਹਰੇਕ ਜਾਨਵਰ ਦੋ ਹਿਸਿਆਂ ਵਿੱਚ ਵੰਡਿਆ ਹੋਇਆ ਸੀ। ਉਸ ਵੇਲੇ, ਮਰੇ ਹੋਏ ਜਾਨਵਰਾਂ ਦੇ ਅੱਧੇ ਟੋਟਿਆਂ ਦੇ ਵਿੱਚਕਾਰੋਂ ਅੱਗ ਅਤੇ ਧੂੰਏਂ ਦੀ ਲਕੀਰ ਨਿਕਲੀ।"
17 Depois que o sol se pôs e veio a escuridão, eis que um fogareiro esfumaçante, com uma tocha acesa, passou por entre os pedaços dos animais.
18 ਇਸ ਲਈ ਉਸ ਦਿਨ, ਯਹੋਵਾਹ ਨੇ ਅਬਰਾਮ ਨਾਲ ਇਹ ਆਖਦਿਆਂ ਹੋਇਆਂ ਇਕਰਾਰ ਕੀਤਾ, “ਮੈਂ ਇਹ ਧਰਤੀ ਤੇਰੇ ਉੱਤਰਾਧਿਕਾਰੀਆਂ ਨੂੰ ਦੇਵਾਂਗਾ। ਉਨ੍ਹਾਂ ਦੀ ਧਰਤੀ ਮਿਸਰ ਵਿੱਚਲੀ ਨੀਲ ਨਦੀ ਤੋਂ ਫ਼ਰਾਤ ਨਦੀ ਤਾਈਂ ਫੈਲੇਗੀ।"
18 Naquele dia o Senhor fez a seguinte aliança com Abrão: "Aos seus descendentes dei esta terra, desde o ribeiro do Egito até o grande rio, o Eufrates:
19 ਇਹ ਧਰਤੀ ਕੇਨੀ ਲੋਕਾਂ, ਕਨਿਜ਼ੀ ਲੋਕਾਂ, ਕਦਮੋਨੀ ਲੋਕਾਂ,"
19 a terra dos queneus, dos quenezeus, dos cadmoneus,
20 ਹਿੱਤੀ ਲੋਕਾਂ, ਪਰਿਜ਼ੀ ਲੋਕਾਂ, ਰਫਾਈਮ ਲੋਕਾਂ,"
20 dos hititas, dos ferezeus, dos refains,
21 ਅਮੋਰੀ ਲੋਕਾਂ, ਕਨਾਨੀ ਲੋਕਾਂ, ਗਿਰਗਾਸ਼ੀ ਲੋਕਾਂ ਅਤੇ ਯਬੂਸੀ ਲੋਕਾਂ ਦੀ ਹੈ।”"
21 dos amorreus, dos cananeus, dos girgaseus e dos jebuseus".

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Gênesis 15, comparar traduções ou montar um estudo — tudo direto pelo WhatsApp.