Gênesis 16

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਦਾਸੀ ਹਾਜਰਾ ਸਾਰਈ ਅਬਰਾਮ ਦੀ ਪਤਨੀ ਸੀ। ਉਸ ਦੇ ਅਤੇ ਅਬਰਾਮ ਦੇ ਉਲਾਦ ਨਹੀਂ ਹੋਈ। ਸਾਰਈ ਦੀ ਮਿਸਰ ਦੀ ਇੱਕ ਦਾਸੀ ਸੀ। ਉਸਦਾ ਨਾਮ ਹਾਜਰਾ ਸੀ।"
1 Ora, Sarai, mulher de Abrão, não lhe gerava filhos, e ele tinha uma serva egípcia, cujo nome era Agar.
2 ਸਾਰਈ ਨੇ ਅਬਰਾਮ ਨੂੰ ਆਖਿਆ, “ਯਹੋਵਾਹ ਨੇ ਮੈਨੂੰ ਬੱਚੇ ਹੋਣ ਤੋਂ ਰੋਕ ਦਿੱਤਾ ਹੈ। ਇਸ ਲਈ ਮੇਰੀ ਦਾਸੀ ਹਾਜਰਾ ਨਾਲ ਸੰਭੋਗ ਕਰ। ਮੈਂ ਉਸ ਦੇ ਬੱਚੇ ਨੂੰ ਆਪਣੇ ਬੱਚੇ ਵਾਂਗ ਹੀ ਪ੍ਰਵਾਨ ਕਰਾਂਗੀ।” ਅਬਰਾਮ ਆਪਣੀ ਪਤਨੀ ਦੀ ਬੇਨਤੀ ਨਾਲ ਸਹਿਮਤ ਹੋ ਗਿਆ।"
2 E disse Sarai a Abrão: Eis que o Senhor me tem impedido de gerar; entra, pois, à minha serva; porventura, terei filhos dela. E ouviu Abrão a voz de Sarai.
3 ਇਹ ਗੱਲ ਅਬਰਾਮ ਦੇ ਕਨਾਨ ਦੀ ਧਰਤੀ ਉੱਤੇ ਦਸ ਸਾਲ ਰਹਿ ਚੁੱਕਣ ਤੋਂ ਬਾਦ ਵਾਪਰੀ। ਸਾਰਈ ਨੇ ਹਾਜਰਾ ਨੂੰ ਆਪਣੇ ਪਤੀ ਦੀ ਪਤਨੀ ਹੋਣ ਲਈ ਸੌਂਪ ਦਿੱਤਾ। (ਹਾਜਰਾ ਉਸਦੀ ਮਿਸਰ ਦੀ ਦਾਸੀ ਸੀ।)"
3 Assim, tomou Sarai, mulher de Abrão, a Agar, egípcia, sua serva, e deu-a por mulher a Abrão, seu marido, ao fim de dez anos que Abrão habitara na terra de Canaã.
4 ਹਾਜਰਾ ਅਬਰਾਮ ਤੋਂ ਗਰਭਵਤੀ ਹੋ ਗਈ। ਜਦੋਂ ਹਾਜਰਾ ਨੂੰ ਇਹ ਪਤਾ ਲੱਗਾ ਤਾਂ ਉਸਦੀ ਮਾਲਕਣ ਨੂੰ ਹਾਜਰਾ ਦੀ ਨਿਗਾਹ ਵਿੱਚ ਇੰਨੀ ਇੱਜ਼ਤ ਨਹੀਂ ਮਿਲੀ।"
4 E ele entrou a Agar, e ela concebeu; e, vendo ela que concebera, foi sua senhora desprezada aos seus olhos.
5 ਪਰ ਸਾਰਈ ਨੇ ਅਬਰਾਮ ਨੂੰ ਆਖਿਆ, “ਮੇਰੀ ਦਾਸੀ ਹੁਣ ਮੈਨੂੰ ਨਫ਼ਰਤ ਕਰਦੀ ਹੈ। ਅਤੇ ਇਸ ਲਈ ਮੈਂ ਤੈਨੂੰ ਕਸੂਰਵਾਰ ਸਮਝਦੀ ਹਾਂ। ਮੈਂ ਉਸ ਨੂੰ ਤੈਨੂੰ ਸੌਂਪਿਆ। ਉਹ ਗਰਭਵਤੀ ਹੋਈ ਅਤੇ ਫ਼ੇਰ ਉਹ ਇਹ ਮਹਿਸੂਸ ਕਰਨ ਲੱਗ ਪਈ ਕਿ ਉਹ ਮੇਰੇ ਨਾਲੋਂ ਬਿਹਤਰ ਹੈ। ਮੈਂ ਚਾਹੁੰਦੀ ਹਾਂ ਕਿ ਯਹੋਵਾਹ ਇਸਦਾ ਨਿਆਂ ਕਰੇ ਕਿ ਸਾਡੇ ਵਿੱਚੋਂ ਕੌਣ ਸਹੀ ਹੈ।”"
5 Então, disse Sarai a Abrão: Meu agravo seja sobre ti. Minha serva pus eu em teu regaço; vendo ela, agora, que concebeu, sou menosprezada aos seus olhos. O Senhor julgue entre mim e ti.
6 ਪਰ ਅਬਰਾਮ ਨੇ ਸਾਰਈ ਨੂੰ ਆਖਿਆ, “ਹਾਜਰਾ ਤੇਰੀ ਦਾਸੀ ਹੈ। ਤੂੰ ਉਸ ਦੇ ਨਾਲ ਜੋ ਚਾਹੇਂ ਸਲੂਕ ਕਰ ਸੱਕਦੀ ਹੈਂ।” ਇਸ ਤਰ੍ਹਾਂ ਸਾਰਈ ਆਪਣੀ ਦਾਸੀ ਨਾਲ ਬੁਰਾ ਸਲੂਕ ਕਰਨ ਲੱਗੀ ਅਤੇ ਹਾਜਰਾ ਘਰੋਂ ਭੱਜ ਗਈ।"
6 E disse Abrão a Sarai: Eis que tua serva está na tua mão; faze-lhe o que bom é aos teus olhos. E afligiu-a Sarai, e ela fugiu de sua face.
7 ਹਾਜਰਾ ਦਾ ਪੁੱਤਰ ਇਸਮਾਏਲ ਯਹੋਵਾਹ ਦੇ ਦੂਤ ਨੇ ਹਾਜਰਾ ਨੂੰ ਮਾਰੂਥਲ ਅੰਦਰ ਇੱਕ ਟੋਭੇ ਦੇ ਕੰਢੇ ਪਿਆ ਦੇਖਿਆ। ਟੋਭਾ ਸੂਰ ਦੇ ਰਸਤੇ ਉੱਤੇ ਸੀ।"
7 E o Anjo do Senhor a achou junto a uma fonte de água no deserto, junto à fonte no caminho de Sur.
8 ਦੂਤ ਨੇ ਆਖਿਆ, “ਹਾਜਰਾ, ਤੂੰ ਸਾਰਈ ਦੀ ਦਾਸੀਂ ਹੈਂ। ਤੂੰ ਇੱਥੇ ਕੀ ਕਰ ਰਹੀ ਹੈਂ? ਤੂੰ ਕਿਧਰ ਜਾ ਰਹੀ ਹੈਂ?” ਹਾਜਰਾ ਨੇ ਆਖਿਆ, “ਮੈਂ ਸਾਰਈ ਤੋਂ ਦੂਰ ਭੱਜ ਰਹੀ ਹਾਂ।”"
8 E disse: Agar, serva de Sarai, de onde vens e para onde vais? E ela disse: Venho fugida da face de Sarai, minha senhora.
9 ਯਹੋਵਾਹ ਦੇ ਦੂਤ ਨੇ ਹਾਜਰਾ ਨੂੰ ਆਖਿਆ, “ਸਾਰਈ ਤੇਰੀ ਮਾਲਕਣ ਹੈ। ਉਸ ਕੋਲ ਘਰ ਚਲੀ ਜਾਹ ਅਤੇ ਉਸਦਾ ਹੁਕਮ ਮੰਨ।”"
9 Então, lhe disse o Anjo do Senhor : Torna-te para tua senhora e humilha-te debaixo de suas mãos.
10 ਯਹੋਵਾਹ ਦੇ ਦੂਤ ਨੇ ਹਾਜਰਾ ਨੂੰ ਇਹ ਵੀ ਆਖਿਆ, “ਤੇਰੇ ਤੋਂ ਬਹੁਤ ਲੋਕ ਪੈਦਾ ਹੋਣਗੇ। ਉਹ ਇੰਨੇ ਹੋਣਗੇ ਕਿ ਉਨ੍ਹਾਂ ਦੀ ਗਿਣਤੀ ਨਹੀਂ ਹੋ ਸੱਕੇਗੀ।”"
10 Disse-lhe mais o Anjo do Senhor : Multiplicarei sobremaneira a tua semente, que não será contada, por numerosa que será.
11 ਯਹੋਵਾਹ ਦੇ ਦੂਤ ਨੇ ਇਹ ਵੀ ਆਖਿਆ, “ਹਾਜਰਾ, ਤੂੰ ਹੁਣ ਗਰਭਵਤੀ ਹੈਂ ਤੇ ਤੂੰ ਇੱਕ ਪੁੱਤਰ ਨੂੰ ਜਨਮ ਦੇਵੇਂਗੀ। ਤੂੰ ਉਸਦਾ ਨਾਮ ਇਸਮਾਏਲ ਰੱਖੀਂ। ਕਿਉਂਕਿ ਯਹੋਵਾਹ ਨੇ ਸੁਣ ਲਿਆ ਹੈ ਕਿ ਤੇਰੇ ਨਾਲ ਬੁਰਾ ਸਲੂਕ ਹੋਇਆ ਅਤੇ ਉਹ ਤੇਰੀ ਸਹਾਇਤਾ ਕਰੇਗਾ।"
11 Disse-lhe também o Anjo do Senhor : Eis que concebeste, e terás um filho, e chamarás o seu nome Ismael, porquanto o Senhor ouviu a tua aflição.
12 ਇਸਮਾਏਲ ਜੰਗਲੀ ਖੋਤੇ ਵਾਂਗ ਆਵਾਰਾ ਅਤੇ ਆਜ਼ਾਦ ਹੋਵੇਗਾ। ਉਹ ਹਰੇਕ ਦੇ ਵਿਰੁੱਧ ਹੋਵੇਗਾ। ਅਤੇ ਹਰ ਕੋਈ ਉਸ ਦੇ ਵਿਰੁੱਧ ਹੋਵੇਗਾ। ਉਹ ਥਾਂ-ਥਾਂ ਘੁੰਮੇਗਾ ਅਤੇ ਆਪਣੇ ਭਰਾਵਾਂ ਲਾਗੇ ਡੇਰਾ ਲਾਵੇਗਾ; ਪਰ ਉਹ ਉਨ੍ਹਾਂ ਦੇ ਵਿਰੁੱਧ ਹੋਵੇਗਾ।”"
12 E ele será homem bravo; e a sua mão será contra todos, e a mão de todos, contra ele; e habitará diante da face de todos os seus irmãos.
13 ਯਹੋਵਾਹ ਨੇ ਹਾਜਰਾ ਨਾਲ ਗੱਲ ਕੀਤੀ। ਉਸ ਨੇ ਯਹੋਵਾਹ ਨੂੰ ਜਿਸਨੇ ਉਸ ਨਾਲ ਗੱਲ ਕੀਤੀ ਇਉਂ ਬੁਲਾਇਆ, “‘ਪਰਮੇਸ਼ੁਰ ਜਿਹੜਾ ਮੇਰੇ ਵੱਲ ਧਿਆਨ ਦਿੰਦਾ।’” ਉਸ ਨੇ ਉਸਦਾ ਅਜਿਹਾ ਨਾਮ ਇਸ ਲਈ ਧਰਿਆ ਕਿਉਂਕਿ ਉਸ ਨੇ ਸੋਚਿਆ, “ਮੈਂ ਦੇਖਦੀ ਹਾਂ ਕਿ ਇੱਥੇ ਵੀ, ਪਰਮੇਸ਼ੁਰ ਮੈਨੂੰ ਦੇਖਦਾ ਹੈ ਅਤੇ ਮੇਰਾ ਧਿਆਨ ਰੱਖਦਾ ਹੈ!”"
13 E ela chamou o nome do Senhor , que com ela falava: Tu és Deus da vista, porque disse: Não olhei eu também para aquele que me vê?
14 ਇਸ ਲਈ ਉਸ ਖੂਹ ਦਾ ਨਾਮ ਬਏਰ-ਲਹਈ-ਰੋਈ ਰੱਖਿਆ ਗਿਆ। ਉਹ ਖੂਹ ਕਾਦੇਸ ਅਤੇ ਬਰਦ ਦੇ ਵਿੱਚਕਾਰ ਹੈ।"
14 Por isso, se chama aquele poço de Laai-Roi; eis que está entre Cades e Berede.
15 ਹਾਜਰਾ ਨੇ ਅਬਰਾਮ ਦੇ ਪੁੱਤਰ ਨੂੰ ਜਨਮ ਦਿੱਤਾ ਅਤੇ ਅਬਰਾਮ ਨੇ ਪੁੱਤਰ ਦਾ ਨਾਮ ਇਸਮਾਏਲ ਰੱਖਿਆ।"
15 E Agar deu um filho a Abrão; e Abrão chamou o nome do seu filho que tivera Agar, Ismael.
16 ਅਬਰਾਮ ਉਦੋਂ 86 ਵਰ੍ਹਿਆਂ ਦਾ ਸੀ ਜਦੋਂ ਹਾਜਰਾ ਤੋਂ ਇਸਮਾਏਲ ਦਾ ਜਨਮ ਹੋਇਆ।"
16 E era Abrão da idade de oitenta e seis anos, quando Agar deu Ismael a Abrão.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Gênesis 16, comparar traduções ou montar um estudo — tudo direto pelo WhatsApp.