Gênesis 17
Punjabi Bible (GL_PUNJABI) vs ARA
ARA Almeida Revista e Atualizada 1993
1 ਇਕਰਾਰਨਾਮੇ ਦਾ ਸਬੂਤ ਸੁੰਨਤ ਜਦੋਂ ਅਬਰਾਮ 99 ਵਰ੍ਹਿਆਂ ਦਾ ਹੋਇਆ ਤਾਂ ਯਹੋਵਾਹ ਨੇ ਉਸ ਨੂੰ ਦਰਸ਼ਨ ਦਿੱਤਾ। ਯਹੋਵਾਹ ਨੇ ਆਖਿਆ, “ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ। ਮੇਰੇ ਲਈ ਇਹ ਗੱਲਾਂ ਕਰ: ਮੇਰਾ ਹੁਕਮ ਮੰਨ ਅਤੇ ਸਹੀ ਢੰਗ ਨਾਲ ਜਿਉਂ।"
1 Quando atingiu Abrão a idade de noventa e nove anos, apareceu-lhe o Senhor e disse-lhe: Eu sou o Deus Todo-Poderoso; anda na minha presença e sê perfeito.
2 ਜੇ ਤੂੰ ਅਜਿਹਾ ਕਰੇਂਗਾ, ਤਾਂ ਮੈਂ ਤੇਰੇ ਮੇਰੇ ਵਿੱਚਕਾਰ ਇੱਕ ਇਕਰਾਰਨਾਮਾ ਤਿਆਰ ਕਰਾਂਗਾ। ਮੈਂ ਤੇਰੇ ਲੋਕਾਂ ਨੂੰ ਮਹਾਨ ਕੌਮ ਬਨਾਉਣ ਦਾ ਇਕਰਾਰ ਦਿਆਂਗਾ।”"
2 Farei uma aliança entre mim e ti e te multiplicarei extraordinariamente.
3 ਫ਼ੇਰ ਅਬਰਾਮ ਨੇ ਪਰਮੇਸ਼ੁਰ ਨੂੰ ਸਿਜਦਾ ਕੀਤਾ। ਪਰਮੇਸ਼ੁਰ ਨੇ ਉਸ ਨੂੰ ਆਖਿਆ,"
3 Prostrou-se Abrão, rosto em terra, e Deus lhe falou:
4 “ਮੇਰੇ ਹਿੱਸੇ ਦਾ ਇਕਰਾਰਨਾਮਾ ਇਹ ਹੈ: ਮੈਂ ਤੈਨੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣਾ ਦਿਆਂਗਾ।"
4 Quanto a mim, será contigo a minha aliança; serás pai de numerosas nações.
5 ਮੈਂ ਤੇਰਾ ਨਾਮ ਬਦਲ ਦਿਆਂਗਾ। ਤੇਰਾ ਨਾਮ ਅਬਰਾਮ ਨਹੀਂ ਹੋਵੇਗਾ-ਤੇਰਾ ਨਾਮ ਅਬਰਾਹਾਮ ਹੋਵੇਗਾ। ਮੈਂ ਤੈਨੂੰ ਇਹ ਨਾਮ ਇਸ ਲਈ ਦੇਵਾਂਗਾ ਕਿਉਂਕਿ ਮੈਂ ਤੈਨੂੰ ਅਨੇਕਾਂ ਕੌਮਾਂ ਦਾ ਪਿਤਾ ਬਣਾ ਰਿਹਾ ਹਾਂ।"
5 Abrão já não será o teu nome, e sim Abraão; porque por pai de numerosas nações te constituí.
6 ਮੈਂ ਤੈਨੂੰ ਬਹੁਤ ਸਾਰੇ ਉੱਤਰਾਧਿਕਾਰੀ ਦਿਆਂਗਾ। ਨਵੀਆਂ ਕੌਮਾਂ ਅਤੇ ਰਾਜੇ ਤੇਰੇ ਤੋਂ ਪੈਦਾ ਹੋਣਗੇ।"
6 Far-te-ei fecundo extraordinariamente, de ti farei nações, e reis procederão de ti.
7 ਮੈਂ ਆਪਣਾ ਇਕਰਾਰਨਾਮਾ ਮੇਰੇ ਅਤੇ ਤੇਰੇ ਅਤੇ ਤੇਰੇ ਉੱਤਰਾਧਿਕਾਰੀਆਂ ਵਿੱਚਕਾਰ ਹਮੇਸ਼ਾ ਲਈ ਸਦੀਵੀ ਇਕਰਾਰਨਾਮੇ ਵਜੋਂ ਸਥਾਪਿਤ ਕਰ ਰਿਹਾ ਹਾਂ। ਮੈਂ ਤੇਰਾ ਪਰਮੇਸ਼ੁਰ ਹੋਵਾਂਗਾ ਅਤੇ ਤੇਰੇ ਸਾਰੇ ਉੱਤਰਾਧਿਕਾਰੀਆਂ ਦਾ ਪਰਮੇਸ਼ੁਰ ਹੋਵਾਂਗਾ।"
7 Estabelecerei a minha aliança entre mim e ti e a tua descendência no decurso das suas gerações, aliança perpétua, para ser o teu Deus e da tua descendência.
8 ਅਤੇ ਮੈਂ ਇਹ ਧਰਤੀ ਤੈਨੂੰ ਤੇ ਤੇਰੇ ਉੱਤਰਾਧਿਕਾਰੀਆਂ ਨੂੰ ਦੇਵਾਂਗਾ। ਮੈਂ ਤੁਹਾਨੂੰ ਇਹ ਧਰਤੀ ਦੇ ਦਿਆਂਗਾ ਜਿਸ ਵਿੱਚੋਂ ਤੂੰ ਲੰਘ ਰਿਹਾ ਹੈਂ-ਕਨਾਨ ਦੀ ਧਰਤੀ। ਮੈਂ ਇਹ ਧਰਤੀ ਤੁਹਾਨੂੰ ਸਦਾ ਲਈ ਦੇ ਦੇਵਾਂਗਾ। ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।”"
8 Dar-te-ei e à tua descendência a terra das tuas peregrinações, toda a terra de Canaã, em possessão perpétua, e serei o seu Deus.
9 ਅਤੇ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, “ਹੁਣ ਤੇਰੇ ਹਿੱਸੇ ਦਾ ਇਕਰਾਰਨਾਮਾ ਇਹ ਹੈ। ਤੂੰ ਅਤੇ ਤੇਰੇ ਉੱਤਰਾਧਿਕਾਰੀ ਮੇਰੇ ਇਕਰਾਰਨਾਮੇ ਨੂੰ ਮੰਨਣਗੇ।"
9 Disse mais Deus a Abraão: Guardarás a minha aliança, tu e a tua descendência no decurso das suas gerações.
10 ਇਕਰਾਰਨਾਮਾ ਇਹ ਹੈ ਜਿਹੜਾ ਤੁਸੀਂ ਮੰਨੋਂਗੇ। ਇਹ ਇਕਰਾਰਨਾਮਾ ਤੁਹਾਡੇ ਤੇ ਮੇਰੇ ਵਿੱਚਕਾਰ ਹੈ। ਇਹ ਤੁਹਾਡੇ ਸਾਰੇ ਉੱਤਰਾਧਿਕਾਰੀਆਂ ਲਈ ਹੈ: ਜਿਹੜਾ ਵੀ ਮੁੰਡਾ ਜੰਮੇ ਉਸਦੀ ਸੁੰਨਤ ਕਰਨੀ ਜ਼ਰੂਰੀ ਹੈ।"
10 Esta é a minha aliança, que guardareis entre mim e vós e a tua descendência: todo macho entre vós será circuncidado.
11 ਤੁਸੀਂ ਇਹ ਦਰਸ਼ਾਉਣ ਲਈ ਮਾਸ ਨੂੰ ਕੱਟੋਂਗੇ ਕਿ ਤੁਸੀਂ ਮੇਰੇ ਤੇ ਤੁਹਾਡੇ ਦਰਮਿਆਨ ਹੋਏ ਇਕਰਾਰਨਾਮੇ ਉੱਤੇ ਚੱਲਦੇ ਹੋਂ।"
11 Circuncidareis a carne do vosso prepúcio; será isso por sinal de aliança entre mim e vós.
12 ਜਦੋਂ ਪੁੱਤਰ ਅੱਠਾਂ ਦਿਨਾਂ ਦਾ ਹੋਵੇ, ਤੁਸੀਂ ਉਸਦੀ ਸੁੰਨਤ ਕਰ ਦੇਣੀ। ਕੋਈ ਵੀ ਮੁੰਡਾ ਜੋ ਤੁਹਾਡੇ ਘਰੇ ਜਨਮਿਆ ਜਾਂ ਭਾਵੇਂ ਕਿਸੇ ਵੀ ਵਿਦੇਸ਼ੀ ਗੁਲਾਮ ਦੇ ਘਰੇ ਜਿਸ ਨੂੰ ਤੁਸੀਂ ਖਰੀਦਿਆ ਹੋਵੇ ਜੋ ਤੁਹਾਡੇ ਨਾਲ ਸੰਬੰਧਿਤ ਨਹੀਂ ਹਨ, ਉਸਦੀ ਸੁੰਨਤ ਹੋਣੀ ਚਾਹੀਦੀ ਹੈ।"
12 O que tem oito dias será circuncidado entre vós, todo macho nas vossas gerações, tanto o escravo nascido em casa como o comprado a qualquer estrangeiro, que não for da tua estirpe.
13 ਇਸ ਲਈ ਤੁਹਾਡੇ ਉੱਤਰਾਧਿਕਾਰੀਆਂ ਦਰਮਿਆਨ ਹਰ ਮੁੰਡੇ ਦੀ ਸੁੰਨਤ ਹੋਵੇਗੀ। ਜੋ ਵੀ ਮੁੰਡਾ ਤੁਹਾਡੇ ਪਰਿਵਾਰ ਵਿੱਚ ਜੰਮੇ ਜਾਂ ਗੁਲਾਮ ਵਜੋਂ ਖਰੀਦਿਆ ਜਾਵੇ, ਉਸਦੀ ਸੁੰਨਤ ਹੋਣੀ ਚਾਹੀਦੀ ਹੈ। ਇਸ ਤਰ੍ਹਾਂ, ਮੇਰਾ ਇਕਰਾਰਨਾਮਾ ਸਦੀਵੀ ਇਕਰਾਰਨਾਮੇ ਵਜੋਂ ਤੁਹਾਡੇ ਸਰੀਰਾਂ ਉੱਤੇ ਨਿਸ਼ਾਨਿਆਂ ਜਾਵੇਗਾ।"
13 Com efeito, será circuncidado o nascido em tua casa e o comprado por teu dinheiro; a minha aliança estará na vossa carne e será aliança perpétua.
14 ਅਬਰਾਹਾਮ, ਤੇਰੇ ਤੇ ਮੇਰੇ ਦਰਮਿਆਨ ਇਕਰਾਰਨਾਮਾ ਇਹ ਹੈ: ਕੋਈ ਵੀ ਆਦਮੀ ਜਿਸਦੀ ਸੁੰਨਤ ਨਾ ਹੋਈ ਹੋਵੇ ਉਸ ਨੂੰ ਆਪਣੇ ਲੋਕਾਂ ਵਿੱਚੋਂ ਛੇਕ ਦੇਣਾ ਚਾਹੀਦਾ ਹੈ। ਕਿਉਂਕਿ ਉਸ ਬੰਦੇ ਨੇ ਮੇਰਾ ਇਕਰਾਰਨਾਮਾ ਤੋੜਿਆ ਹੈ।”"
14 O incircunciso, que não for circuncidado na carne do prepúcio, essa vida será eliminada do seu povo; quebrou a minha aliança.
15 ਇਸਹਾਕ-ਇਕਰਾਰ ਕੀਤਾ ਹੋਇਆ ਪੁੱਤਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, “ਮੈਂ ਤੇਰੀ ਪਤਨੀ ਸਾਰਈ ਨੂੰ ਨਵਾਂ ਨਾਮ ਦਿਆਂਗਾ। ਉਸਦਾ ਨਾਮ ਸਾਰਾਹ ਹੋਵੇਗਾ।"
15 Disse também Deus a Abraão: A Sarai, tua mulher, já não lhe chamarás Sarai, porém Sara.
16 ਮੈਂ ਉਸ ਨੂੰ ਅਸੀਸ ਦੇਵਾਂਗਾ। ਮੈਂ ਉਸ ਨੂੰ ਇੱਕ ਪੁੱਤਰ ਦੇਵਾਂਗਾ ਅਤੇ ਤੂੰ ਉਸਦਾ ਪਿਤਾ ਹੋਵੇਂਗਾ। ਉਹ ਅਨੇਕਾਂ ਨਵੀਆਂ ਕੌਮਾਂ ਦੀ ਮਾਤਾ ਹੋਵੇਗੀ। ਉਸ ਤੋਂ ਕੌਮਾਂ ਦੇ ਰਾਜੇ ਪੈਦਾ ਹੋਣਗੇ।”"
16 Abençoá-la-ei e dela te darei um filho; sim, eu a abençoarei, e ela se tornará nações; reis de povos procederão dela.
17 ਅਬਰਾਹਾਮ ਨੇ ਧਰਤੀ ਤੇ ਝੁਕ ਕੇ ਸਿਜਦਾ ਕੀਤਾ ਇਹ ਦਰਸਾਉਣ ਲਈ ਕਿ ਉਹ ਪਰਮੇਸ਼ੁਰ ਦਾ ਆਦਰ ਕਰਦਾ ਸੀ। ਪਰ ਉਹ ਹੱਸ ਪਿਆ ਅਤੇ ਮਨ ਵਿੱਚ ਸੋਚਿਆ, “ਮੈਂ 100 ਵਰ੍ਹਿਆਂ ਦਾ ਹੋ ਗਿਆ ਹਾਂ। ਮੈਂ ਪੁੱਤਰ ਪੈਦਾ ਨਹੀਂ ਕਰ ਸੱਕਦਾ। ਅਤੇ ਸਾਰਾਹ 90 ਵਰ੍ਹਿਆਂ ਦੀ ਹੈ। ਉਹ ਬੱਚਾ ਪੈਦਾ ਨਹੀਂ ਕਰ ਸੱਕਦੀ।”"
17 Então, se prostrou Abraão, rosto em terra, e se riu, e disse consigo: A um homem de cem anos há de nascer um filho? Dará à luz Sara com seus noventa anos?
18 ਫ਼ੇਰ ਅਬਰਾਹਾਮ ਨੇ ਪਰਮੇਸ਼ੁਰ ਨੂੰ ਆਖਿਆ, “ਕੀ ਤੂੰ ਇਸਮਾਏਲ ਰਾਹੀਂ ਆਪਣਾ ਇਕਰਾਰ ਜਾਰੀ ਨਹੀਂ ਰੱਖ ਸੱਕਦਾ।”"
18 Disse Abraão a Deus: Tomara que viva Ismael diante de ti.
19 ਪਰਮੇਸ਼ੁਰ ਨੇ ਆਖਿਆ, “ਨਹੀਂ! ਮੈਂ ਆਖਿਆ ਸੀ ਕਿ ਤੇਰੀ ਪਤਨੀ ਸਾਰਾਹ ਪੁੱਤਰ ਨੂੰ ਜਨਮ ਦੇਵੇਗੀ। ਤੂੰ ਉਸਦਾ ਨਾਮ ਇਸਹਾਕ ਰੱਖੀਂ। ਮੈਂ ਉਸ ਨਾਲ ਇਕਰਾਰਨਾਮਾ ਕਰਾਂਗਾ। ਉਹ ਇਕਰਾਰਨਾਮਾ ਅਜਿਹਾ ਇਕਰਾਰਨਾਮਾ ਹੋਵੇਗਾ ਜਿਹੜਾ ਉਸ ਦੇ ਉੱਤਰਾਧਿਕਾਰੀਆਂ ਨਾਲ ਸਦਾ ਜਾਰੀ ਰਹੇਗਾ।"
19 Deus lhe respondeu: De fato, Sara, tua mulher, te dará um filho, e lhe chamarás Isaque; estabelecerei com ele a minha aliança, aliança perpétua para a sua descendência.
20 “ਤੂੰ ਇਸਮਾਏਲ ਦਾ ਜ਼ਿਕਰ ਕੀਤਾ ਸੀ। ਅਤੇ ਮੈਂ ਸੁਣ ਲਿਆ ਹੈ। ਮੈਂ ਉਸ ਨੂੰ ਅਸੀਸ ਦੇਵਾਂਗਾ। ਉਸ ਦੇ ਬਹੁਤ ਸਾਰੇ ਬੱਚੇ ਹੋਣਗੇ। ਉਹ ਬਾਰ੍ਹਾਂ ਮਹਾਨ ਆਗੂਆਂ ਦਾ ਪਿਤਾ ਹੋਵੇਗਾ। ਉਸਦਾ ਪਰਿਵਾਰ ਇੱਕ ਮਹਾਨ ਕੌਮ ਬਣ ਜਾਵੇਗਾ।"
20 Quanto a Ismael, eu te ouvi: abençoá-lo-ei, fá-lo-ei fecundo e o multiplicarei extraordinariamente; gerará doze príncipes, e dele farei uma grande nação.
21 ਪਰ ਮੈਂ ਆਪਣਾ ਇਕਰਾਰਨਾਮਾ ਇਸਹਾਕ ਨਾਲ ਕਰਾਂਗਾ। ਇਸਹਾਕ ਉਹ ਪੁੱਤਰ ਹੋਵੇਗਾ ਜਿਸ ਨੂੰ ਸਾਰਾਹ ਜਨਮ ਦੇਵੇਗੀ। ਇਸ ਪੁੱਤਰ ਦਾ ਜਨਮ ਅਗਲੇ ਸਾਲ ਇਸੇ ਸਮੇਂ ਹੋਵੇਗਾ।”"
21 A minha aliança, porém, estabelecê-la-ei com Isaque, o qual Sara te dará à luz, neste mesmo tempo, daqui a um ano.
22 ਜਦੋਂ ਪਰਮੇਸ਼ੁਰ ਅਬਰਾਹਾਮ ਨਾਲ ਗੱਲ ਕਰ ਹਟਿਆ ਤਾਂ ਪਰਮੇਸ਼ੁਰ ਉੱਪਰ ਅਕਾਸ਼ ਵਿੱਚ ਚੱਲਿਆ ਗਿਆ।"
22 E, finda esta fala com Abraão, Deus se retirou dele, elevando-se.
23 ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ ਸੀ ਕਿ ਉਹ ਆਪਣੇ ਪਰਿਵਾਰ ਦੇ ਸਾਰੇ ਆਦਮੀਆਂ ਅਤੇ ਮੁੰਡਿਆਂ ਦੀ ਸੁੰਨਤ ਕਰ ਦੇਵੇ। ਇਸ ਲਈ ਅਬਰਾਹਾਮ ਨੇ ਇਸਮਾਏਲ ਅਤੇ ਆਪਣੇ ਘਰ ਵਿੱਚ ਜਨਮੇ ਸਾਰੇ ਗੁਲਾਮਾਂ ਨੂੰ ਇਕੱਠਿਆਂ ਕਰ ਲਿਆ। ਅਬਰਾਹਾਮ ਨੇ ਉਨ੍ਹਾਂ ਗੁਲਾਮਾਂ ਨੂੰ ਵੀ ਇਕੱਠਾ ਕਰ ਲਿਆ ਜਿਨ੍ਹਾਂ ਨੂੰ ਪੈਸੇ ਨਾਲ ਖਰੀਦਿਆ ਗਿਆ ਸੀ। ਅਬਰਾਹਾਮ ਦੇ ਘਰ ਦੇ ਹਰੇਕ ਆਦਮੀ ਅਤੇ ਮੁੰਡੇ ਨੂੰ ਇਕੱਠਿਆਂ ਕਰ ਲਿਆ ਗਿਆ ਅਤੇ ਉਨ੍ਹਾਂ ਸਾਰਿਆਂ ਦੀ ਸੁੰਨਤ ਕਰ ਦਿੱਤੀ ਜਿਵੇਂ ਕਿ ਪਰਮੇਸ਼ੁਰ ਨੇ ਆਖਿਆ ਸੀ।"
23 Tomou, pois, Abraão a seu filho Ismael, e a todos os escravos nascidos em sua casa, e a todos os comprados por seu dinheiro, todo macho dentre os de sua casa, e lhes circuncidou a carne do prepúcio de cada um, naquele mesmo dia, como Deus lhe ordenara.
24 ਅਬਰਾਹਾਮ 99 ਸਾਲਾਂ ਦਾ ਸੀ ਜਦੋਂ ਉਸਦੀ ਸੁੰਨਤ ਕੀਤੀ ਗਈ।"
24 Tinha Abraão noventa e nove anos de idade, quando foi circuncidado na carne do seu prepúcio.
25 ਅਤੇ ਉਸਦਾ ਪੁੱਤਰ, ਇਸਮਾਏਲ 13 ਵਰ੍ਹਿਆਂ ਦਾ ਸੀ ਜਦੋਂ ਉਸਦੀ ਸੁੰਨਤ ਕੀਤੀ ਗਈ।"
25 Ismael, seu filho, era de treze anos, quando foi circuncidado na carne do seu prepúcio.
26 ਅਬਰਾਹਾਮ ਅਤੇ ਉਸ ਦੇ ਪੁੱਤਰ ਇਸਮਾਏਲ ਦੀ ਉਸ ਇੱਕੋ ਦਿਨ ਸੁੰਨਤ ਕੀਤੀ ਗਈ।"
26 Abraão e seu filho, Ismael, foram circuncidados no mesmo dia.
27 ਅਤੇ ਓਸੇ ਦਿਨ ਹੀ ਅਬਰਾਹਾਮ ਦੇ ਘਰ ਦੇ ਸਾਰੇ ਆਦਮੀਆਂ ਦੀ ਸੁੰਨਤ ਕੀਤੀ ਗਈ। ਉਸ ਦੇ ਘਰ ਜੰਮੇ ਸਾਰੇ ਗੁਲਾਮਾਂ ਅਤੇ ਖਰੀਦੇ ਹੋਏ ਸਾਰੇ ਗੁਲਾਮਾਂ ਦੀ ਸੁੰਨਤ ਕੀਤੀ ਗਈ।"
27 E também foram circuncidados todos os homens de sua casa, tanto os escravos nascidos nela como os comprados por dinheiro ao estrangeiro.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Gênesis 17, comparar traduções ou montar um estudo — tudo direto pelo WhatsApp.