Gênesis 18

Punjabi Bible (GL_PUNJABI) vs NVI

Sair da comparação
NVI Nova Versão Internacional
1 ਤਿੰਨ ਮਹਿਮਾਨ ਬਾਦ ਵਿੱਚ, ਯਹੋਵਾਹ ਨੇ ਫ਼ੇਰ ਅਬਰਾਹਾਮ ਨੂੰ ਦਰਸ਼ਨ ਦਿੱਤਾ। ਅਬਰਾਹਾਮ ਮਮਰੇ ਦੇ ਬਲੂਤ ਦੇ ਰੁੱਖਾਂ ਨੇੜੇ ਰਹਿ ਰਿਹਾ ਸੀ। ਇੱਕ ਦਿਨ, ਸਖ਼ਤ ਗਰਮੀ ਵੇਲੇ, ਅਬਰਾਹਾਮ ਆਪਣੇ ਤੰਬੂ ਦੇ ਦਰਵਾਜ਼ੇ ਉੱਤੇ ਬੈਠਾ ਹੋਇਆ ਸੀ।"
1 O Senhor apareceu a Abraão perto dos carvalhos de Manre, quando ele estava sentado à entrada de sua tenda, na hora mais quente do dia.
2 ਅਬਰਾਹਾਮ ਨੇ ਉੱਪਰ ਵੱਲ ਤੱਕਿਆ ਅਤੇ ਤਿੰਨ ਆਦਮੀਆਂ ਨੂੰ ਆਪਣੇ ਸਾਹਮਣੇ ਖਲੋਤਿਆਂ ਦੇਖਿਆ। ਜਦੋਂ ਉਸ ਨੇ ਉਨ੍ਹਾਂ ਨੂੰ ਦੇਖਿਆ, ਉਹ ਉਨ੍ਹਾਂ ਵੱਲ ਦੌੜਿਆ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਝੁਕ ਕੇ ਸਨਮਾਨ ਦਿੱਤਾ।"
2 Abraão ergueu os olhos e viu três homens em pé, a pouca distância. Quando os viu, saiu da entrada de sua tenda, correu ao encontro deles e curvou-se até ao chão.
3 ਅਬਰਾਹਾਮ ਨੇ ਆਖਿਆ, “ਸ਼੍ਰੀਮਾਨ ਜੀਓ, ਕੁਝ ਸਮਾਂ ਮੇਰੇ ਨਾਲ, ਆਪਣੇ ਨੌਕਰ, ਨਾਲ ਠਹਿਰੋ।"
3 Disse ele: "Meu senhor, se mereço o seu favor, não passe pelo seu servo sem fazer uma parada.
4 ਮੈਂ ਤੁਹਾਡੇ ਚਰਨ ਧੋਣ ਲਈ ਕੁਝ ਪਾਣੀ ਲਿਆਉਂਦਾ ਹਾਂ। ਤੁਸੀਂ ਰੁੱਖਾਂ ਹੇਠਾਂ ਆਰਾਮ ਕਰ ਸੱਕਦੇ ਹੋਂ।"
4 Mandarei buscar um pouco d’água para que lavem os pés e descansem debaixo desta árvore.
5 ਮੈਂ ਤੁਹਾਡੇ ਲਈ ਕੁਝ ਭੋਜਨ ਲਿਆਉਂਦਾ ਹਾਂ ਅਤੇ ਤੁਸੀਂ ਰੱਜ ਕੇ ਛਕੋ। ਫ਼ੇਰ ਤੁਸੀਂ ਆਪਣਾ ਸਫ਼ਰ ਜਾਰੀ ਰੱਖ ਸੱਕਦੇ ਹੋਂ।” ਤਿੰਨਾਂ ਆਦਮੀਆਂ ਨੇ ਆਖਿਆ, “ਚੰਗੀ ਗੱਲ ਹੈ। ਅਸੀਂ ਓਵੇਂ ਹੀ ਕਰਾਂਗੇ ਜਿਵੇਂ ਤੂੰ ਆਖਦਾ ਹੈਂ।”"
5 Vou trazer-lhes também o que comer, para que recobrem forças e prossigam pelo caminho, agora que já chegaram até este seu servo". "Está bem; faça como está dizendo", responderam.
6 ਅਬਰਾਹਾਮ ਭੱਜ ਕੇ ਤੰਬੂ ਵੱਲ ਗਿਆ। ਅਬਰਾਹਾਮ ਨੇ ਸਾਰਾਹ ਨੂੰ ਆਖਿਆ, “ਛੇਤੀ ਨਾਲ ਤਿੰਨ ਆਦਮੀਆਂ ਲਈ ਚੋਖਾ ਸਾਰਾ ਆਟਾ ਗੁੰਨ੍ਹ ਅਤੇ ਤਿੰਨ ਰੋਟੀਆਂ ਪਕਾ।”"
6 Abraão foi apressadamente à tenda e disse a Sara: "Depressa, pegue três medidas da melhor farinha, amasse-a e faça uns pães".
7 ਫ਼ੇਰ ਅਬਰਾਹਾਮ ਆਪਣੇ ਪਸ਼ੂਆਂ ਵੱਲ ਦੌੜਿਆ। ਅਬਰਾਹਾਮ ਨੇ ਆਪਣਾ ਸਭ ਤੋਂ ਚੰਗਾ ਵੱਛਾ ਲਿਆ। ਅਬਰਾਹਾਮ ਨੇ ਵੱਛਾ ਨੌਕਰ ਨੂੰ ਦੇ ਦਿੱਤਾ। ਅਬਰਾਹਾਮ ਨੇ ਨੌਕਰ ਨੂੰ ਆਖਿਆ ਕਿ ਛੇਤੀ ਨਾਲ ਵਛਾ ਜਿਬਾਹ ਕਰੇ ਅਤੇ ਇਸਦਾ ਭੋਜਨ ਤਿਆਰ ਕਰੇ।"
7 Depois correu ao rebanho e escolheu o melhor novilho, e o deu a um servo, que se apressou em prepará-lo.
8 ਅਬਰਾਹਾਮ ਨੇ ਮਾਸ, ਦੁੱਧ ਅਤੇ ਮੱਖਣ ਲਿਆਂਦਾ ਅਤੇ ਇਨ੍ਹਾਂ ਨੂੰ ਤਿੰਨਾ ਆਦਮੀਆਂ ਅੱਗੇ ਧਰ ਦਿੱਤਾ। ਫ਼ੇਰ ਉਹ ਉਨ੍ਹਾਂ ਦੇ ਨੇੜੇ ਖਲੋ ਗਿਆ ਜਦੋਂ ਉਹ ਰੁੱਖ ਹੇਠਾਂ ਬੈਠੇ ਹੋਏ ਭੋਜਨ ਛਕ ਰਹੇ ਸਨ।"
8 Trouxe então coalhada, leite e o novilho que havia sido preparado, e os serviu. Enquanto comiam, ele ficou perto deles em pé, debaixo da árvore.
9 ਫ਼ੇਰ ਆਦਮੀਆਂ ਨੇ ਅਬਰਾਹਾਮ ਨੂੰ ਆਖਿਆ, “ਤੇਰੀ ਪਤਨੀ ਸਾਰਾਹ ਕਿੱਥੇ ਹੈ?” ਅਬਰਾਹਾਮ ਨੇ ਆਖਿਆ, “ਉਹ ਤੰਬੂ ਵਿੱਚ ਹੈ।”"
9 "Onde está Sara, sua mulher? ", perguntaram. "Ali na tenda", respondeu ele.
10 ਤਾਂ ਯਹੋਵਾਹ ਨੇ ਆਖਿਆ, “ਮੈਂ ਬਹਾਰ ਦੇ ਮੌਸਮ ਵਿੱਚ ਫ਼ੇਰ ਆਵਾਂਗਾ। ਓਸ ਸਮੇਂ, ਤੇਰੀ ਪਤਨੀ ਸਾਰਾਹ ਇੱਕ ਪੁੱਤਰ ਨੂੰ ਜਨਮ ਦੇਵੇਗੀ।” ਸਾਰਾਹ ਤੰਬੂ ਵਿੱਚ ਖਲੋਤੀ ਇਹ ਗੱਲਾਂ ਸੁਣ ਰਹੀ ਸੀ।"
10 Então disse o Senhor: "Voltarei a você na primavera, e Sara, sua mulher, terá um filho". Sara escutava à entrada da tenda, atrás dele.
11 ਅਬਰਾਹਾਮ ਅਤੇ ਸਾਰਾਹ ਬਹੁਤ ਬਿਰਧ ਸਨ। ਸਾਰਾਹ ਬੱਚੇ ਜਣਨ ਦੀ ਉਮਰ ਟੱਪ ਚੁੱਕੀ ਸੀ।"
11 Abraão e Sara já eram velhos, de idade bem avançada, e Sara já tinha passado da idade de ter filhos.
12 ਇਸ ਲਈ ਸਾਰਾਹ ਨੇ ਜੋ ਸੁਣਿਆ ਸੀ ਉਸਤੇ ਵਿਸ਼ਵਾਸ ਨਹੀਂ ਕੀਤਾ। ਉਹ ਦਿਲ ਵਿੱਚ ਹੱਸੀ ਅਤੇ ਆਖਿਆ, “ਮੈਂ ਬੁੱਢੀ ਹਾਂ ਤੇ ਮੇਰਾ ਪਤੀ ਬੁੱਢਾ ਹੈ। ਮੈਂ ਇੰਨੀ ਬੁੱਢੀ ਹਾਂ ਕਿ ਬੱਚਾ ਨਹੀਂ ਜਣ ਸੱਕਦੀ।”"
12 Por isso riu consigo mesma, quando pensou: "Depois de já estar velha e meu senhor já idoso, ainda terei esse prazer? "
13 ਤਾਂ ਯਹੋਵਾਹ ਨੇ ਅਬਰਾਹਾਮ ਨੂੰ ਆਖਿਆ, “ਸਾਰਾਹ ਹਸੀ ਸੀ ਅਤੇ ਉਸ ਨੇ ਆਖਿਆ ਸੀ ਕਿ ਉਹ ਇੰਨੀ ਬੁੱਢੀ ਉਮਰੇ ਬੱਚਾ ਨਹੀਂ ਜਣ ਸੱਕਦੀ।"
13 Mas o Senhor disse a Abraão: "Por que Sara riu e disse: ‘Poderei realmente dar à luz, agora que sou idosa? ’
14 ਕੀ ਯਹੋਵਾਹ ਲਈ ਕੋਈ ਗੱਲ ਇੰਨੀ ਔਖੀ ਹੈ? ਨਹੀਂ! ਮੈਂ ਬਹਾਰ ਦੇ ਮੌਸਮ ਵਿੱਚ ਫ਼ੇਰ ਆਵਾਂਗਾ, ਜਦੋਂ ਮੈਂ ਆਖਿਆ ਹੈ ਤਾਂ ਆਵਾਂਗਾ। ਅਤੇ ਤੇਰੀ ਪਤਨੀ ਸਾਰਾਹ ਪੁੱਤਰ ਨੂੰ ਜਨਮ ਦੇਵੇਗੀ।”"
14 Existe alguma coisa impossível para o Senhor? Na primavera voltarei a você, e Sara terá um filho".
15 ਪਰ ਸਾਰਾਹ ਨੇ ਆਖਿਆ, “ਮੈਂ ਨਹੀਂ ਹਸੀ!” (ਉਸ ਨੇ ਇਹ ਗੱਲ ਇਸ ਵਾਸਤੇ ਆਖੀ ਕਿਉਂਕਿ ਉਹ ਡਰ ਗਈ ਸੀ।) ਪਰ ਯਹੋਵਾਹ ਨੇ ਆਖਿਆ, “ਨਹੀਂ! ਮੈਂ ਜਾਣਦਾ ਹਾਂ ਕਿ ਇਹ ਸੱਚ ਨਹੀਂ ਹੈ। ਤੂੰ ਜ਼ਰੂਰ ਹਸੀ ਸੀ।”"
15 Sara teve medo, e por isso mentiu: "Eu não ri". Mas ele disse: "Não negue, você riu".
16 ਫ਼ੇਰ ਆਦਮੀ ਜਾਣ ਲਈ ਉੱਠ ਖਲੋਤੇ। ਉਨ੍ਹਾਂ ਨੇ ਸਦੂਮ ਵੱਲ ਦੇਖਿਆ ਅਤੇ ਉਸ ਦਿਸ਼ਾ ਵੱਲ ਸਫ਼ਰ ਕਰਨਾ ਆਰੰਭ ਕਰ ਦਿੱਤਾ। ਅਬਰਾਹਾਮ ਉਨ੍ਹਾਂ ਨੂੰ ਛੱਡਣ ਲਈ ਕੁਝ ਦੂਰ ਉਨ੍ਹਾਂ ਦੇ ਨਾਲ ਗਿਆ।"
16 Quando os homens se levantaram para partir, avistaram lá embaixo Sodoma; e Abraão os acompanhou para despedir-se.
17 ਅਬਰਾਹਾਮ ਦਾ ਪਰਮੇਸ਼ੁਰ ਨਾਲ ਸੌਦਾ ਯਹੋਵਾਹ ਨੇ ਮਨ ਵਿੱਚ ਆਖਿਆ, “ਕੀ ਮੈਨੂੰ ਅਬਰਾਹਾਮ ਨੂੰ ਉਹ ਗੱਲ ਦੱਸ ਦੇਣੀ ਚਾਹੀਦੀ ਹੈ ਜਿਹੜੀ ਮੈਂ ਹੁਣ ਕਰਾਂਗਾ?"
17 Então o Senhor disse: "Esconderei de Abraão o que estou para fazer?
18 ਅਬਰਾਹਾਮ ਇੱਕ ਮਹਾਨ ਤੇ ਸ਼ਕਤੀਸ਼ਾਲੀ ਕੌਮ ਬਣ ਜਾਵੇਗਾ। ਅਤੇ ਧਰਤੀ ਦੇ ਸਾਰੇ ਲੋਕਾਂ ਨੂੰ ਉਸ ਦੇ ਕਾਰਣ ਅਸੀਸ ਮਿਲੇਗੀ।"
18 Abraão será o pai de uma nação grande e poderosa, e por meio dele todas as nações da terra serão abençoadas.
19 ਕਿਉਂਕਿ ਮੈਂ ਉਸ ਨੂੰ ਜਾਣਦਾ ਹਾਂ, ਇਸ ਲਈ ਮੈਂ ਅਬਰਾਹਾਮ ਨਾਲ ਇੱਕ ਖਾਸ ਇਕਰਾਰਨਾਮਾ ਕੀਤਾ ਹੈ ਤਾਂ ਜੋ ਉਹ ਆਪਣੇ ਬੱਚਿਆਂ ਅਤੇ ਆਪਣੇ ਉੱਤਰਾਧਿਕਾਰੀਆਂ ਨੂੰ ਯਹੋਵਾਹ ਦੀ ਰਜ਼ਾ ਅਨੁਸਾਰ ਜਿਉਣ ਦੀ ਹਿਦਾਇਤ ਦੇਵੇ ਅਤੇ ਉਹ ਸਹੀ ਢੰਗ ਨਾਲ ਜੀਵਨ ਜਿਉਣ ਅਤੇ ਨਿਆਂਪੂਰਣ ਹੋਣ। ਫ਼ੇਰ ਮੈਂ, ਯਹੋਵਾਹ, ਉਸ ਨੂੰ ਉਹ ਚੀਜ਼ਾਂ ਦੇ ਸੱਕਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ।”"
19 Pois eu o escolhi, para que ordene aos seus filhos e aos seus descendentes que se conservem no caminho do Senhor, fazendo o que é justo e direito, para que o Senhor faça vir a Abraão o que lhe havia prometido".
20 ਫ਼ੇਰ ਯਹੋਵਾਹ ਨੇ ਆਖਿਆ, “ਮੈਂ ਬਹੁਤ ਵਾਰੀ ਸੁਣਿਆ ਹੈ ਕਿ ਸਦੂਮ ਅਤੇ ਅਮੂਰਾਹ ਦੇ ਲੋਕ ਬਹੁਤ ਮਾੜੇ ਹਨ।"
20 Disse-lhe, pois, o Senhor: "As acusações contra Sodoma e Gomorra são tantas e o seu pecado é tão grave
21 ਇਸ ਲਈ ਮੈਂ ਜਾਕੇ ਦੇਖਾਂਗਾ ਕਿ ਕੀ ਹਾਲਾਤ ਇੰਨੇ ਹੀ ਮਾੜੇ ਹਨ ਜਿੰਨੇ ਮੈਂ ਸੁਣੇ ਹਨ। ਫੇਰ ਮੈਨੂੰ ਯਕੀਨ ਹੋ ਜਾਵੇਗਾ।”"
21 que descerei para ver se o que eles têm feito corresponde ao que tenho ouvido. Se não, eu saberei".
22 ਇਸ ਤਰ੍ਹਾਂ ਆਦਮੀ ਮੁੜ ਪਏ ਅਤੇ ਸਦੂਮ ਵੱਲ ਤੁਰ ਪਏ। ਪਰ ਅਬਰਾਹਾਮ ਓੱਥੇ ਯਹੋਵਾਹ ਦੇ ਸਨਮੁੱਖ ਖਲੋਤਾ ਸੀ।"
22 Os homens partiram dali e foram para Sodoma, mas Abraão permaneceu diante do Senhor.
23 ਫ਼ੇਰ ਅਬਰਾਹਾਮ ਯਹੋਵਾਹ ਵੱਲ ਆਇਆ ਤੇ ਆਖਿਆ, “ਯਹੋਵਾਹ, ਕੀ ਤੂੰ ਬੁਰੇ ਲੋਕਾਂ ਦੇ ਨਾਲ ਨੇਕ ਬੰਦਿਆਂ ਨੂੰ ਵੀ ਤਬਾਹ ਕਰਨ ਦੀ ਸੋਚ ਰਿਹਾ ਹੈਂ?"
23 Abraão aproximou-se dele e disse: "Exterminarás o justo com o ímpio?
24 ਜੇ ਉਸ ਸ਼ਹਿਰ ਵਿੱਚ 50 ਨੇਕ ਆਦਮੀ ਹੋਣ, ਤਾਂ ਕੀ ਹੋਵੇਗਾ? ਕੀ ਫ਼ੇਰ ਵੀ ਤੂੰ ਉਸ ਸ਼ਹਿਰ ਨੂੰ, ਉਨ੍ਹਾਂ 50 ਚੰਗੇ ਲੋਕਾਂ ਦੀ ਖਾਤਿਰ ਬਚਾਉਣ ਦੀ ਬਜਾਇ ਤਬਾਹ ਕਰ ਦੇਵੇਂਗਾ।"
24 E se houver cinqüenta justos na cidade? Ainda a destruirás e não pouparás o lugar por amor aos cinqüenta justos que nele estão?
25 ਤੈਨੂੰ ਸ਼ਹਿਰ ਨੂੰ ਤਬਾਹ ਨਹੀਂ ਕਰਨਾ ਚਾਹੀਦਾ। ਤੈਨੂੰ ਬੁਰੇ ਬੰਦਿਆਂ ਨੂੰ ਮਾਰਨ ਲਈ 50 ਨੇਕ ਬੰਦਿਆਂ ਨੂੰ ਤਬਾਹ ਨਹੀਂ ਕਰਨਾ ਚਾਹੀਦਾ। ਜੇ ਅਜਿਹਾ ਵਾਪਰੇਗਾ ਤਾਂ ਨੇਕ ਬੰਦੇ ਅਤੇ ਬਦ ਬੰਦੇ ਇੱਕੋ ਜਿਹੇ ਹੋਣਗੇ-ਉਨ੍ਹਾਂ ਦੋਹਾਂ ਨੂੰ ਸਜ਼ਾ ਮਿਲੇਗੀ। ਤੂੰ ਸਾਰੀ ਦੁਨੀਆਂ ਦਾ ਮੁਨਸਿਫ਼ ਹੈਂ। ਮੈਂ ਜਾਣਦਾ ਹਾਂ ਕਿ ਤੂੰ ਸਹੀ ਗੱਲ ਕਰੇਂਗਾ।”"
25 Longe de ti fazer tal coisa: matar o justo com o ímpio, tratando o justo e o ímpio da mesma maneira. Longe de ti! Não agirá com justiça o Juiz de toda a terra? "
26 ਫ਼ੇਰ ਯਹੋਵਾਹ ਨੇ ਆਖਿਆ, “ਜੇ ਮੈਨੂੰ ਸਦੂਮ ਦੇ ਸ਼ਹਿਰ ਵਿੱਚ 50 ਨੇਕ ਬੰਦੇ ਮਿਲ ਜਾਣਗੇ ਤਾਂ ਮੈਂ ਸਾਰੇ ਸ਼ਹਿਰ ਨੂੰ ਬਚਾ ਲਵਾਂਗਾ।”"
26 Respondeu o Senhor: "Se eu encontrar cinqüenta justos em Sodoma, pouparei a cidade toda por amor a eles".
27 ਤਾਂ ਅਬਰਾਹਾਮ ਨੇ ਆਖਿਆ, “ਤੇਰੇ ਸਾਹਮਣੇ ਤਾਂ ਯਹੋਵਾਹ ਮੈਂ ਸਿਰਫ਼ ਖਾਕ ਅਤੇ ਰਾਖ ਹਾਂ। ਪਰ ਮੈਂ ਤੈਨੂੰ ਇੱਕ ਵਾਰੀ ਫ਼ੇਰ ਖੇਚਲ ਦੇਣਾ ਚਾਹੁੰਦਾ ਹਾਂ ਅਤੇ ਤੇਰੇ ਕੋਲੋਂ ਇਹ ਸਵਾਲ ਪੁੱਛਦਾ ਹਾਂ:"
27 Mas Abraão tornou a falar: "Sei que já fui muito ousado a ponto de falar ao Senhor, eu que não passo de pó e cinza.
28 ਜੇ ਭਲਾ ਪੰਜ ਨੇਕ ਆਦਮੀ ਘੱਟ ਹੋਣ ਫ਼ੇਰ ਕੀ ਹੋਵੇਗਾ? ਜੇ ਉਸ ਸ਼ਹਿਰ ਵਿੱਚ ਸਿਰਫ਼ 45 ਨੇਕ ਆਦਮੀ ਹੋਏ, ਫ਼ੇਰ? ਕੀ ਤੂੰ ਸਿਰਫ਼ ਪੰਜ ਬੰਦਿਆਂ ਕਾਰਣ ਸਾਰੇ ਸ਼ਹਿਰ ਨੂੰ ਤਬਾਹ ਕਰ ਦੇਵੇਂਗਾ?” ਯਹੋਵਾਹ ਨੇ ਆਖਿਆ, “ਜੇ ਮੈਨੂੰ ਓੱਥੇ 45 ਨੇਕ ਬੰਦੇ ਮਿਲ ਗਏ ਤਾਂ ਮੈਂ ਸ਼ਹਿਰ ਨੂੰ ਤਬਾਹ ਨਹੀਂ ਕਰਾਂਗਾ।”"
28 Ainda assim pergunto: E se faltarem cinco para completar os cinqüenta justos? Destruirás a cidade por causa dos cinco? " Disse ele: "Se encontrar ali quarenta e cinco, não a destruirei".
29 ਅਬਰਾਹਾਮ ਫ਼ੇਰ ਬੋਲਿਆ। ਉਸ ਨੇ ਆਖਿਆ, “ਅਤੇ ਜੇ ਤੁਹਾਨੂੰ ਓੱਥੇ ਸਿਰਫ਼ 40 ਨੇਕ ਬੰਦੇ ਮਿਲੇ ਤਾਂ ਕੀ ਤੂੰ ਸ਼ਹਿਰ ਨੂੰ ਤਬਾਹ ਕਰ ਦੇਵੇਂਗਾ?” ਯਹੋਵਾਹ ਨੇ ਆਖਿਆ, “ਜੇ ਮੈਨੂੰ 40 ਨੇਕ ਬੰਦੇ ਮਿਲ ਗਏ ਤਾਂ ਮੈਂ ਸ਼ਹਿਰ ਨੂੰ ਤਬਾਹ ਨਹੀਂ ਕਰਾਂਗਾ।”"
29 "E se encontrares apenas quarenta? ", insistiu Abraão. Ele respondeu: "Por amor aos quarenta não a destruirei".
30 ਫ਼ੇਰ ਅਬਰਾਹਾਮ ਨੇ ਆਖਿਆ, “ਯਹੋਵਾਹ, ਕਿਰਪਾ ਕਰਕੇ ਮੇਰੇ ਨਾਲ ਨਾਰਾਜ਼ ਨਾ ਹੋਣਾ। ਮੈਨੂੰ ਇਹ ਗਲ ਪੁੱਛਣ ਦੀ ਇਜਾਜ਼ਤ ਦੇ: ਜੇ ਤੁਹਾਨੂੰ ਸ਼ਹਿਰ ਵਿੱਚ 30 ਨੇਕ ਬੰਦੇ ਮਿਲ ਗਏ ਤਾਂ ਕੀ ਤੂੰ ਸ਼ਹਿਰ ਨੂੰ ਤਬਾਹ ਕਰ ਦੇਵੇਂਗਾ?” ਯਹੋਵਾਹ ਨੇ ਆਖਿਆ, “ਜੇ ਮੈਨੂੰ 30 ਨੇਕ ਬੰਦੇ ਮਿਲ ਗਏ ਤਾਂ ਮੈਂ ਸ਼ਹਿਰ ਨੂੰ ਤਬਾਹ ਨਹੀਂ ਕਰਾਂਗਾ।”"
30 Então continuou ele: "Não te ires, Senhor, mas permite-me falar. E se apenas trinta forem encontrados ali? " Ele respondeu: "Se encontrar trinta, não a destruirei".
31 ਫ਼ੇਰ ਅਬਰਾਹਾਮ ਨੇ ਆਖਿਆ, “ਕੀ ਮੈਂ ਤੈਨੂੰ ਇੱਕ ਵਾਰੀ ਫ਼ੇਰ ਖੇਚਲ ਦੇ ਸੱਕਦਾ ਹਾਂ ਤੇ ਪੁੱਛ ਸੱਕਦਾ ਹਾਂ ਕਿ ਜੇ ਓੱਥੇ 20 ਨੇਕ ਬੰਦੇ ਹੋਣਗੇ ਫ਼ੇਰ ਕੀ ਹੋਵੇਗਾ?” ਯਹੋਵਾਹ ਨੇ ਜਵਾਬ ਦਿੱਤਾ, “ਜੇ ਮੈਨੂੰ 20 ਨੇਕ ਬੰਦੇ ਮਿਲਣਗੇ ਤਾਂ ਮੈਂ ਸ਼ਹਿਰ ਨੂੰ ਤਬਾਹ ਨਹੀਂ ਕਰਾਂਗਾ।”"
31 Prosseguiu Abraão: "Agora que já fui tão ousado falando ao Senhor, pergunto: E se apenas vinte forem encontrados ali? " Ele respondeu: "Por amor aos vinte não a destruirei".
32 ਫ਼ੇਰ ਅਬਰਾਹਾਮ ਨੇ ਆਖਿਆ, “ਯਹੋਵਾਹ, ਕਿਰਪਾ ਕਰਕੇ ਮੇਰੇ ਨਾਲ ਨਾਰਾਜ਼ ਨਾ ਹੋਣਾ ਪਰ ਮੈਂ ਤੈਨੂੰ ਇਹ ਆਖਰੀ ਵਾਰੀ ਖੇਚਲ ਦੇ ਰਿਹਾ ਹਾਂ। ਜੇ ਤੈਨੂੰ ਓੱਥੇ 10 ਨੇਕ ਬੰਦੇ ਮਿਲ ਗਏ ਤਾਂ ਤੂੰ ਕੀ ਕਰੇਂਗਾ?” ਯਹੋਵਾਹ ਨੇ ਆਖਿਆ, “ਜੇ ਮੈਨੂੰ ਓੱਥੇ 10 ਨੇਕ ਬੰਦੇ ਮਿਲ ਗਏ ਤਾਂ ਮੈਂ ਇਸ ਨੂੰ ਤਬਾਹ ਨਹੀਂ ਕਰਾਂਗਾ।”"
32 Então Abraão disse ainda: "Não te ires, Senhor, mas permite-me falar só mais uma vez. E se apenas dez forem encontrados? " Ele respondeu: "Por amor aos dez não a destruirei".
33 ਯਹੋਵਾਹ ਨੇ ਅਬਰਾਹਾਮ ਨਾਲ ਗੱਲ ਮੁਕਾਈ, ਇਸ ਲਈ ਯਹੋਵਾਹ ਚੱਲਾ ਗਿਆ। ਅਤੇ ਅਬਰਾਹਾਮ ਆਪਣੇ ਘਰ ਵਾਪਸ ਚੱਲਾ ਗਿਆ।"
33 Tendo acabado de falar com Abraão, o Senhor partiu, e Abraão voltou para casa.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Gênesis 18, comparar traduções ou montar um estudo — tudo direto pelo WhatsApp.